ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ 119 ਵਿਦਿਆਰਥੀਆ ਨੇ ਪੰਜਾਬ ਅਧਿਆਪਕ ਯੋਗਤਾ ਟੈਸਟ 2026 ਕੀਤਾ ਪਾਸ ਆਦਰਸ਼ ਅਧਿਆਪਕ ਤਿਆਰ ਕਰਨਾ ਮੁੱਖ ਮਕਸਦ- ਐਸ ਐਸ ਚੱਠਾ ਰਾਮਪੁਰਾ ਫੂਲ:(ਰਜਨੀਸ਼ ਕਰਕਰਾ) ਫਤਿਹ ਗਰੁੱਪ ਦੇ ਐਜੂਕੇਸ਼ਨ ਵਿਭਾਗ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਕੁਸ਼ਲਤਾ ਦਿੰਦਿਆਂ ਪੰਜਾਬ ਅਧਿਆਪਕ ਯੋਗਤਾ ਟੈਸਟ (ਪੀਐਸਟੀਈਟੀ)-2026 ਵਿੱਚ ਸ਼ਾਨਦਾਰ ਅਤੇ ਯਾਦਗਾਰ ਨਤੀਜਾ ਦਰਜ ਕੀਤਾ ਹੈ। ਇਸ ਮਹੱਤਵਪੂਰਨ ਪ੍ਰੀਖਿਆ ਵਿੱਚ ਫਤਿਹ ਕਾਲਜ ਰਾਮਪੁਰਾ ਫੂਲ ਦੇ ਕੁੱਲ 119 ਵਿਦਿਆਰਥੀਆਂ ਨੇ ਸਫਲਤਾ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਸੂਬੇ ਭਰ ਵਿੱਚ ਰੌਸ਼ਨ ਕੀਤਾ ਹੈ। ਪ੍ਰਾਪਤ ਨਤੀਜਿਆਂ ਅਨੁਸਾਰ ਪੀਐਸਟੀਈਟੀ-ਪਹਿਲਾ ਵਿੱਚ ਈ.ਟੀ.ਟੀ. ਦੇ 51 ਵਿਦਿਆਰਥੀਆਂ ਅਤੇ ਪੀਐਸਟੀਈਟੀ-ਦੂਜਾ ਵਿੱਚ ਬੀ.ਐੱਡ. ਦੇ 68 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਇਹ ਉਪਲੱਬਧੀ ਵਿਦਿਆਰਥੀਆਂ ਦੀ ਅਟੱਲ ਮਿਹਨਤ, ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਅਤੇ ਸੰਸਥਾ ਦੀ ਗੁਣਵੱਤਾ-ਪੂਰਣ ਸਿੱਖਿਆ ਪ੍ਰਣਾਲੀ ਦਾ ਜੀਵੰਤ ਪ੍ਰਮਾਣ ਹੈ। ਇਸ ਵਿਸ਼ੇਸ਼ ਸਫਲਤਾ ਦੇ ਪਿੱਛੇ ਸਹਾਇਕ ਪ੍ਰੋਫੈਸਰ ਸੰਦੀਪ ਕੌਰ,ਡਾ ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ ਜੌਨੀ ਰਾਣੀ, ਸਹਾਇਕ ਪ੍ਰੋਫੈਸਰ ਪੂਜਾ ਰਾਣੀ, ਸਹਾਇਕ ਪ੍ਰੋਫੈਸਰ ਮੁਕੇਸ਼, ਸਹਾਇਕ ਪ੍ਰੋਫੈਸਰ ਸੁਖਵੀਰ ਕੌਰ ਅਤੇ ਸਹਾਇਕ ਪ੍ਰੋਫੈਸਰ ਰੀਵਾ ਜੈਨ ਦੀ ਅਣਥੱਕ ਮਿਹਨਤ ਅਤੇ ਸਮਰਪਣ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਨ੍ਹਾਂ ਅਧਿਆਪਕਾਂ ਨੇ ਯੋਜਨਾਬੱਧ ਤਿਆਰੀ, ਨਿਯਮਿਤ ਅਭਿਆਸ ਪ੍ਰੀਖਿਆਵਾਂ ਅਤੇ ਵਿਅਕਤੀਗਤ ਮਾਰਗਦਰਸ਼ਨ ਰਾਹੀਂ ਵਿਦਿਆਰਥੀਆਂ ਨੂੰ ਇਹ ਸ਼ਾਨਦਾਰ ਸਫਲਤਾ ਹਾਸਲ ਕਰਨ ਲਈ ਤਿਆਰ ਕੀਤਾ। ਫਤਿਹ ਗਰੁੱਪ ਦੇ ਚੇਅਰਮੈਨ ਐਸ. ਐਸ. ਚੱਠਾ ਨੇ ਇਸ ਉਪਲਬਧੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ “ਸਾਡਾ ਉਦੇਸ਼ ਸਿਰਫ਼ ਡਿਗਰੀਆਂ ਪ੍ਰਦਾਨ ਕਰਨਾ ਨਹੀਂ, ਸਗੋਂ ਅਜਿਹੇ ਯੋਗ, ਸੰਵੇਦਨਸ਼ੀਲ ਅਤੇ ਆਦਰਸ਼ ਅਧਿਆਪਕ ਤਿਆਰ ਕਰਨਾ ਹੈ ਜੋ ਭਵਿੱਖ ਦੀ ਪੀੜ੍ਹੀ ਨੂੰ ਸਹੀ ਦਿਸ਼ਾ ਦੇ ਸਕਣ। ਪੀਐਸਟੀਈਟੀ-2025 ਦਾ ਇਹ ਨਤੀਜਾ ਸਾਡੀ ਅਕਾਦਮਿਕ ਨਿਸ਼ਠਾ, ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਜਜ਼ਬੇ ਦਾ ਸ਼ਾਨਦਾਰ ਪ੍ਰਤੀਕ ਹੈ।”ਐਮ ਡੀ ਮਨਜੀਤ ਕੌਰ ਚੱਠਾ, ਪ੍ਰਿੰਸੀਪਲ ਬਘੈਲ ਸਿੰਘ, ਡੀਨ ਅਕਾਦਮਿਕ ਡਾ. ਜਗਵਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਐਜੂਕੇਸ਼ਨ ਵਿਭਾਗ ਵਿੱਚ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਵਸਥਿਤ ਅਤੇ ਵਿਗਿਆਨਕ ਢੰਗ ਨਾਲ ਤਿਆਰੀ ਕਰਵਾਈ ਜਾਂਦੀ ਹੈ। ਅਧੁਨਿਕ ਅਧਿਆਪਨ ਪੱਧਤੀਆਂ, ਨਿਰੰਤਰ ਮੁਲਾਂਕਣ, ਅਭਿਆਸ ਪ੍ਰੀਖਿਆਵਾਂ ਅਤੇ ਵਿਅਕਤੀਗਤ ਸਲਾਹ-ਮਸ਼ਵਰੇ ਰਾਹੀਂ ਵਿਦਿਆਰਥੀਆਂ ਨੂੰ ਸਫਲਤਾ ਲਈ ਪੂਰੀ ਤਰ੍ਹਾਂ ਤਿਆਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫਤਿਹ ਗਰੁੱਪ ਦਾ ਮੁੱਖ ਧਿਆਨ ਅਜਿਹੇ ਅਧਿਆਪਕ ਤਿਆਰ ਕਰਨ ‘ਤੇ ਹੈ ਜੋ ਗਿਆਨ ਦੇ ਨਾਲ-ਨਾਲ ਨੈਤਿਕ ਮੁੱਲਾਂ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਵੀ ਭਰਪੂਰ ਹੋਣ। ਸੰਸਥਾ ਦੇ ਸਮੂਹ ਅਧਿਆਪਕ ਵਰਗ ਅਤੇ ਪ੍ਰਬੰਧਕਾਂ ਨੇ ਸਫਲ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਨੌਜਵਾਨ ਭਵਿੱਖ ਵਿੱਚ ਸਮਰਪਿਤ ਅਧਿਆਪਕ ਵਜੋਂ ਸਿੱਖਿਆ ਜਗਤ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ ਅਤੇ ਸਮਾਜ ਨਿਰਮਾਣ ਵਿੱਚ ਆਪਣੀ ਵਿਲੱਖਣ ਭੂਮਿਕਾ ਨਿਭਾਉਣਗੇ।

- ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।1
- ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।1
- ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ ਨੇੜਲੇ ਪਿੰਡਾਂ ਦੀ ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ1
- ਅੱਜ ਦੁਪਹਿਰ ਵੇਲੇ ਬਰਨਾਲਾ ਵਿਖੇ ਮੀਂਹ, ਹਨ੍ਹੇਰੀ ਤੇ ਗੜੇ ਪੈ ਗਏ l2
- ਬਰਨਾਲਾ ਵਿੱਚ ਅੱਜ ਤੇਜ ਹਨੇਰੀ ਅਤੇ ਭਾਰੀ ਵਾਰਿਸ ਨਾਲ ਪਏ ਮੋਟੇ ਮੋਟੇ ਗੜੇ ਕੁਝ ਕੁ ਘੰਟਿਆਂ ਲਈ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ1
- ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ 11-5-2026 ਨਾਲ ਹੀ ਧੁੱਪ ਦੇਖੋ ਕੁਦਰਤ ਦੇ ਰੰਗ ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ ਨਾਲ ਹੀ ਬਰਫ ਦੇ ਘੱੜੇ ਪਏ ਬਹੁਤ ਜਿਹਦਾ ਮੀਂਹ ਨਾਲ ਹੀ ਥੋੜੀ ਧੁੱਪ ਕੁਦਰਤ ਦੇ ਰੰਗ2
- @@ Sangrur /Sunam ### Traffic Police****1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਅਤੇ 'ਵਰਕ ਫਰਾਮ ਹੋਮ' ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਮੱਧ ਪੂਰਬੀ ਯੁੱਧ ਅਤੇ ਵਧਦੀਆਂ ਤੇਲ ਕੀਮਤਾਂ ਕਾਰਨ ਵਿਦੇਸ਼ੀ ਮੁਦਰਾ ਭੰਡਾਰ ਬਚਾਉਣ ਅਤੇ ਅਰਥਵਿਵਸਥਾ ਨੂੰ ਬਾਹਰੀ ਝਟਕਿਆਂ ਤੋਂ ਬਚਾਉਣ ਲਈ ਕੀਤੀ ਗਈ ਹੈ।1