logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬਟਾਲਾ ਨੇੜੇ ਪੈਂਦੇ ਪਿੰਡ ਅਲੋਵਾਲ ਵਿਖੇ ਬੀਤੀ ਰਾਤ ਤੇਜ਼ ਬਾਰਿਸ਼ ਅਤੇ ਹਨੇਰੀ ਕਾਰਨ ਇੱਕ ਮਕਾਨ ਦਾ ਲੈਂਟਰ ਅਚਾਨਕ ਹੇਠਾਂ ਆ ਡਿੱਗਿਆ। ਪਰਿਵਾਰ ਦੀ ਮੁਸਤੈਦੀ ਸਦਕਾ, ਇੱਕ 90 ਸਾਲਾ ਬਜ਼ੁਰਗ ਮਾਤਾ ਨੂੰ ਸੁਰੱਖਿਅਤ ਘਰੋਂ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਕਾਰਨ ਘਰ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪਰਿਵਾਰ ਦੀ ਆਰਥਿਕ ਹਾਲਤ ਬੇਹੱਦ ਗਰੀਬ ਦੱਸੀ ਜਾ ਰਹੀ ਹੈ ਅਤੇ ਉਹਨਾਂ ਨੇ ਪ੍ਰਸ਼ਾਸਨ ਕੋਲੋਂ ਇਸ ਮੁਸ਼ਕਿਲ ਸਮੇਂ ਵਿੱਚ ਆਰਥਿਕ ਮਦਦ ਦੀ ਗੁਹਾਰ ਲਗਾਈ ਹੈ।

8 hrs ago
user_Prabhjot Singh
Prabhjot Singh
Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
8 hrs ago

ਬਟਾਲਾ ਨੇੜੇ ਪੈਂਦੇ ਪਿੰਡ ਅਲੋਵਾਲ ਵਿਖੇ ਬੀਤੀ ਰਾਤ ਤੇਜ਼ ਬਾਰਿਸ਼ ਅਤੇ ਹਨੇਰੀ ਕਾਰਨ ਇੱਕ ਮਕਾਨ ਦਾ ਲੈਂਟਰ ਅਚਾਨਕ ਹੇਠਾਂ ਆ ਡਿੱਗਿਆ। ਪਰਿਵਾਰ ਦੀ ਮੁਸਤੈਦੀ ਸਦਕਾ, ਇੱਕ 90 ਸਾਲਾ ਬਜ਼ੁਰਗ ਮਾਤਾ ਨੂੰ ਸੁਰੱਖਿਅਤ ਘਰੋਂ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਕਾਰਨ ਘਰ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪਰਿਵਾਰ ਦੀ ਆਰਥਿਕ ਹਾਲਤ ਬੇਹੱਦ ਗਰੀਬ ਦੱਸੀ ਜਾ ਰਹੀ ਹੈ ਅਤੇ ਉਹਨਾਂ ਨੇ ਪ੍ਰਸ਼ਾਸਨ ਕੋਲੋਂ ਇਸ ਮੁਸ਼ਕਿਲ ਸਮੇਂ ਵਿੱਚ ਆਰਥਿਕ ਮਦਦ ਦੀ ਗੁਹਾਰ ਲਗਾਈ ਹੈ।

More news from ਪੰਜਾਬ and nearby areas
  • ਇੱਕ ਮਾਸਕ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਜ਼ੋਰਦਾਰ ਚਰਚਾ ਛਿੜ ਗਈ ਹੈ। ਇਸ ਮਾਸਕ ਬਾਰੇ ਇਹ ਸਵਾਲ ਉੱਠ ਰਹੇ ਹਨ ਕਿ ਕੀ ਇਹ ਮੁੱਖ ਮੰਤਰੀ ਮਾਨ ਦਾ ਡੁਪਲੀਕੇਟ ਹੈ।
    1
    ਇੱਕ ਮਾਸਕ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਜ਼ੋਰਦਾਰ ਚਰਚਾ ਛਿੜ ਗਈ ਹੈ। ਇਸ ਮਾਸਕ ਬਾਰੇ ਇਹ ਸਵਾਲ ਉੱਠ ਰਹੇ ਹਨ ਕਿ ਕੀ ਇਹ ਮੁੱਖ ਮੰਤਰੀ ਮਾਨ ਦਾ ਡੁਪਲੀਕੇਟ ਹੈ।
    user_True Post
    True Post
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    14 min ago
  • ਥਾਣਾ ਮਜੀਠਾ ਰੋਡ ਦੇ ਖੇਤਰ ਵਿੱਚ ਵਾਪਰੇ ਇੱਕ ਲੜਾਈ-ਝਗੜੇ ਬਾਰੇ ਏਸੀਪੀ ਕਮਲਜੀਤ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
    1
    ਥਾਣਾ ਮਜੀਠਾ ਰੋਡ ਦੇ ਖੇਤਰ ਵਿੱਚ ਵਾਪਰੇ ਇੱਕ ਲੜਾਈ-ਝਗੜੇ ਬਾਰੇ ਏਸੀਪੀ ਕਮਲਜੀਤ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
    user_PR KUMAR 24 PUNJAB NEWS ASR
    PR KUMAR 24 PUNJAB NEWS ASR
    Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    53 min ago
  • ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ 15 ਜੂਨ ਨੂੰ ਸੁਣਾਏ ਗਏ ਫ਼ੈਸਲੇ ਦਾ ਸਮਰਥਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਅਤੇ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧਕੀ ਬੋਰਡ ਵਿੱਚ ਦਖ਼ਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਸਖ਼ਤ ਨਿਖੇਧੀ ਕੀਤੀ। ਔਜਲਾ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ 15 ਜਨਵਰੀ 2026 ਨੂੰ ਸਾਹਮਣੇ ਆਈ ਇੱਕ ਵਿਵਾਦਿਤ ਵੀਡੀਓ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਦਾਅਵਾ ਕੀਤਾ ਸੀ ਕਿ ਇਹ ਵੀਡੀਓ ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਤਿਆਰ ਕੀਤੀ ਗਈ ਹੈ ਅਤੇ ਇਸ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਜਥੇਦਾਰ ਸਾਹਿਬਾਨ ਨੇ ਨਿਰਪੱਖ ਰਵੱਈਆ ਅਪਣਾਉਂਦਿਆਂ ਸਰਕਾਰ ਨੂੰ ਕਿਸੇ ਭਰੋਸੇਯੋਗ ਅਤੇ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣ ਲਈ ਕਿਹਾ ਸੀ। ਔਜਲਾ ਦੇ ਅਨੁਸਾਰ, ਮੁੱਖ ਮੰਤਰੀ ਨੂੰ ਆਪਣਾ ਪੱਖ ਸਾਬਤ ਕਰਨ ਲਈ ਕਰੀਬ ਛੇ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਕੋਈ ਅਜਿਹੀ ਜਾਂਚ ਸਾਹਮਣੇ ਨਹੀਂ ਆਈ ਜੋ ਸਿੱਖ ਸੰਗਤ ਦੇ ਸ਼ੰਕਿਆਂ ਨੂੰ ਦੂਰ ਕਰ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਝੂਠ ਬੋਲਿਆ ਹੈ, ਜੋ ਕਿ ਇੱਕ ਬੱਜਰ ਗੁਨਾਹ ਹੈ। ਔਜਲਾ ਨੇ ਅੱਗੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਉਪਲਬਧ ਤਕਨੀਕੀ ਰਿਪੋਰਟਾਂ, ਤੱਥਾਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਫ਼ੈਸਲਾ ਸੁਣਾਇਆ, ਪਰ ਇਸ ਫ਼ੈਸਲੇ ਨੂੰ ਸਵੀਕਾਰ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੇ ਆਗੂਆਂ, ਬੁਲਾਰਿਆਂ ਅਤੇ ਮੰਤਰੀਆਂ ਵੱਲੋਂ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚ ਸ਼ਕਤੀ ਨੂੰ ਚੁਣੌਤੀ ਦਿੱਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ 19 ਜੂਨ ਨੂੰ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਦਾਅਵਾ ਕੀਤਾ ਕਿ ਵਿਵਾਦਿਤ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ ਅਤੇ ਸਰਕਾਰ ਵੱਲੋਂ ਪੇਸ਼ ਕੀਤੀਆਂ ਕੁਝ ਰਿਪੋਰਟਾਂ ਦੀ ਭਰੋਸੇਯੋਗਤਾ ਉੱਤੇ ਵੀ ਗੰਭੀਰ ਸਵਾਲ ਉੱਠੇ ਹਨ। ਸੰਸਦ ਮੈਂਬਰ ਔਜਲਾ ਨੇ ਜ਼ੋਰ ਦਿੱਤਾ ਕਿ ਸਿੱਖ ਪੰਥ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਤਖ਼ਤ ਹੈ ਅਤੇ ਇਸ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਕੌਮ ਦਾ ਫਰਜ਼ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਉਣ ਵਾਲੇ ਹੁਕਮ ਦਾ ਪਾਲਣਾ ਕਰਨਾ ਹੈ ਨਾ ਕਿ ਕਿੰਤੂ-ਪ੍ਰੰਤੂ ਕਰਨਾ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਕਿ ਜਦੋਂ ਉਹ ਖੁਦ ਮੰਨਦੇ ਹਨ ਕਿ ਉਨ੍ਹਾਂ ਨੂੰ ਮਿਲਿਆ ਮੁੱਖ ਮੰਤਰੀ ਦਾ ਅਹੁਦਾ ਗੁਰੂ ਸਾਹਿਬ ਦੀ ਕਿਰਪਾ ਦਾ ਨਤੀਜਾ ਹੈ, ਤਾਂ ਉਨ੍ਹਾਂ ਨੂੰ ਪੰਥ ਦੀ ਸਰਵਉੱਚ ਸੰਸਥਾ ਦੇ ਫ਼ੈਸਲਿਆਂ ਨੂੰ ਵੀ ਉਸੇ ਨਿਮਰਤਾ ਨਾਲ ਸਵੀਕਾਰ ਕਰਨਾ ਚਾਹੀਦਾ ਹੈ। ਔਜਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਨਾਲ ਚਿੰਬੜੇ ਰਹਿਣ ਦੀ ਬਜਾਏ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਚਾਹੀਦਾ ਹੈ। ਉਨ੍ਹਾਂ ਧਾਰਮਿਕ ਸੰਸਥਾਵਾਂ ਨੂੰ ਚੁਣੌਤੀ ਦੇਣ ਜਾਂ ਉਨ੍ਹਾਂ ਦੇ ਫ਼ੈਸਲਿਆਂ ਨੂੰ ਰਾਜਨੀਤਿਕ ਐਨਕ ਨਾਲ ਵੇਖਣ ਦੀ ਪ੍ਰਵਿਰਤੀ ਨੂੰ ਗਲਤ ਦੱਸਿਆ। ਇਸ ਦੌਰਾਨ ਔਜਲਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਿੰਘ ਸਾਹਿਬਾਨ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਦੀ ਵੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਅਜਿਹੀ ਸ਼ਬਦਾਵਲੀ ਤੋਂ ਬਚਣਾ ਚਾਹੀਦਾ ਹੈ। ਗੁਰੂਗ੍ਰਾਮ ਪੁਲਿਸ ਵੱਲੋਂ ਵੀਡੀਓ ਮਾਮਲੇ ਵਿੱਚ ਕੁਝ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਤਲਬ ਕੀਤੇ ਜਾਣ ਬਾਰੇ ਔਜਲਾ ਨੇ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਨੂੰ ਵੀ ਉਸਦੇ ਅਹੁਦੇ ਦੇ ਆਧਾਰ ’ਤੇ ਵਿਸ਼ੇਸ਼ ਰਿਆਇਤ ਨਹੀਂ ਮਿਲਣੀ ਚਾਹੀਦੀ। ਔਜਲਾ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਨਾਲ ਸੰਬੰਧਤ 1956 ਦੇ ਐਕਟ ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਬੰਧਕੀ ਬੋਰਡ ਵਿੱਚ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਕੇ ਸਰਕਾਰੀ ਦਖ਼ਲਅੰਦਾਜ਼ੀ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਸਿੱਖ ਸੰਸਥਾਵਾਂ ਦੀ ਖ਼ੁਦਮੁਖ਼ਤਿਆਰੀ ਲਈ ਖ਼ਤਰਨਾਕ ਹੈ। ਉਨ੍ਹਾਂ ਨੇ ਯਾਦ ਦਿਵਾਇਆ ਕਿ 2024 ਵਿੱਚ ਵੀ ਇਸ ਤਰ੍ਹਾਂ ਦੀ ਕੋਸ਼ਿਸ਼ ਹੋਈ ਸੀ, ਪਰ ਸਿੱਖ ਸੰਗਤ ਦੇ ਵਿਰੋਧ ਕਾਰਨ ਸਰਕਾਰ ਨੂੰ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ ਸੀ। ਉਨ੍ਹਾਂ ਨੇ ਮੰਗ ਕੀਤੀ ਕਿ ਜੇਕਰ ਕੋਈ ਕਾਨੂੰਨੀ ਜਾਂ ਪ੍ਰਬੰਧਕੀ ਸੋਧ ਦੀ ਲੋੜ ਹੈ ਤਾਂ ਇਸ ਸਬੰਧੀ ਫ਼ੈਸਲਾ ਸਿੱਖ ਸੰਸਥਾਵਾਂ, ਤਖ਼ਤਾਂ ਦੇ ਜਥੇਦਾਰਾਂ ਅਤੇ ਪੰਥਕ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੋਣਾ ਚਾਹੀਦਾ ਹੈ, ਨਾ ਕਿ ਸਰਕਾਰ ਵੱਲੋਂ ਇਕਪਾਸੜ ਢੰਗ ਨਾਲ। ਉਨ੍ਹਾਂ ਭਾਜਪਾ ਦੇ ਪੰਜਾਬੀ ਆਗੂਆਂ ਅਤੇ ਕੇਂਦਰੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਰਾਜਨੀਤਿਕ ਸਮਝੌਤਿਆਂ ਦਾ ਵਿਸ਼ਾ ਨਾ ਬਣਾਇਆ ਜਾਵੇ ਅਤੇ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਪਾਰਦਰਸ਼ਤਾ ਤੇ ਨਿਰਪੱਖਤਾ ਨੂੰ ਪਹਿਲ ਦਿੱਤੀ ਜਾਵੇ। ਔਜਲਾ ਨੇ ਇਹਨਾਂ ਮੁੱਦਿਆਂ 'ਤੇ ਹਰ ਲੋਕਤਾਂਤਰਿਕ ਅਤੇ ਸੰਵਿਧਾਨਕ ਮੰਚ ’ਤੇ ਆਵਾਜ਼ ਉਠਾਉਂਦੇ ਰਹਿਣ ਦਾ ਪ੍ਰਣ ਲਿਆ।।
    1
    ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ 15 ਜੂਨ ਨੂੰ ਸੁਣਾਏ ਗਏ ਫ਼ੈਸਲੇ ਦਾ ਸਮਰਥਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਅਤੇ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧਕੀ ਬੋਰਡ ਵਿੱਚ ਦਖ਼ਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਸਖ਼ਤ ਨਿਖੇਧੀ ਕੀਤੀ।

ਔਜਲਾ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ 15 ਜਨਵਰੀ 2026 ਨੂੰ ਸਾਹਮਣੇ ਆਈ ਇੱਕ ਵਿਵਾਦਿਤ ਵੀਡੀਓ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਦਾਅਵਾ ਕੀਤਾ ਸੀ ਕਿ ਇਹ ਵੀਡੀਓ ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਤਿਆਰ ਕੀਤੀ ਗਈ ਹੈ ਅਤੇ ਇਸ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਜਥੇਦਾਰ ਸਾਹਿਬਾਨ ਨੇ ਨਿਰਪੱਖ ਰਵੱਈਆ ਅਪਣਾਉਂਦਿਆਂ ਸਰਕਾਰ ਨੂੰ ਕਿਸੇ ਭਰੋਸੇਯੋਗ ਅਤੇ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣ ਲਈ ਕਿਹਾ ਸੀ। ਔਜਲਾ ਦੇ ਅਨੁਸਾਰ, ਮੁੱਖ ਮੰਤਰੀ ਨੂੰ ਆਪਣਾ ਪੱਖ ਸਾਬਤ ਕਰਨ ਲਈ ਕਰੀਬ ਛੇ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਕੋਈ ਅਜਿਹੀ ਜਾਂਚ ਸਾਹਮਣੇ ਨਹੀਂ ਆਈ ਜੋ ਸਿੱਖ ਸੰਗਤ ਦੇ ਸ਼ੰਕਿਆਂ ਨੂੰ ਦੂਰ ਕਰ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਝੂਠ ਬੋਲਿਆ ਹੈ, ਜੋ ਕਿ ਇੱਕ ਬੱਜਰ ਗੁਨਾਹ ਹੈ। ਔਜਲਾ ਨੇ ਅੱਗੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਉਪਲਬਧ ਤਕਨੀਕੀ ਰਿਪੋਰਟਾਂ, ਤੱਥਾਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਫ਼ੈਸਲਾ ਸੁਣਾਇਆ, ਪਰ ਇਸ ਫ਼ੈਸਲੇ ਨੂੰ ਸਵੀਕਾਰ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੇ ਆਗੂਆਂ, ਬੁਲਾਰਿਆਂ ਅਤੇ ਮੰਤਰੀਆਂ ਵੱਲੋਂ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚ ਸ਼ਕਤੀ ਨੂੰ ਚੁਣੌਤੀ ਦਿੱਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ 19 ਜੂਨ ਨੂੰ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਦਾਅਵਾ ਕੀਤਾ ਕਿ ਵਿਵਾਦਿਤ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ ਅਤੇ ਸਰਕਾਰ ਵੱਲੋਂ ਪੇਸ਼ ਕੀਤੀਆਂ ਕੁਝ ਰਿਪੋਰਟਾਂ ਦੀ ਭਰੋਸੇਯੋਗਤਾ ਉੱਤੇ ਵੀ ਗੰਭੀਰ ਸਵਾਲ ਉੱਠੇ ਹਨ।

ਸੰਸਦ ਮੈਂਬਰ ਔਜਲਾ ਨੇ ਜ਼ੋਰ ਦਿੱਤਾ ਕਿ ਸਿੱਖ ਪੰਥ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਤਖ਼ਤ ਹੈ ਅਤੇ ਇਸ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਕੌਮ ਦਾ ਫਰਜ਼ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਉਣ ਵਾਲੇ ਹੁਕਮ ਦਾ ਪਾਲਣਾ ਕਰਨਾ ਹੈ ਨਾ ਕਿ ਕਿੰਤੂ-ਪ੍ਰੰਤੂ ਕਰਨਾ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਕਿ ਜਦੋਂ ਉਹ ਖੁਦ ਮੰਨਦੇ ਹਨ ਕਿ ਉਨ੍ਹਾਂ ਨੂੰ ਮਿਲਿਆ ਮੁੱਖ ਮੰਤਰੀ ਦਾ ਅਹੁਦਾ ਗੁਰੂ ਸਾਹਿਬ ਦੀ ਕਿਰਪਾ ਦਾ ਨਤੀਜਾ ਹੈ, ਤਾਂ ਉਨ੍ਹਾਂ ਨੂੰ ਪੰਥ ਦੀ ਸਰਵਉੱਚ ਸੰਸਥਾ ਦੇ ਫ਼ੈਸਲਿਆਂ ਨੂੰ ਵੀ ਉਸੇ ਨਿਮਰਤਾ ਨਾਲ ਸਵੀਕਾਰ ਕਰਨਾ ਚਾਹੀਦਾ ਹੈ। ਔਜਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਨਾਲ ਚਿੰਬੜੇ ਰਹਿਣ ਦੀ ਬਜਾਏ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਚਾਹੀਦਾ ਹੈ। ਉਨ੍ਹਾਂ ਧਾਰਮਿਕ ਸੰਸਥਾਵਾਂ ਨੂੰ ਚੁਣੌਤੀ ਦੇਣ ਜਾਂ ਉਨ੍ਹਾਂ ਦੇ ਫ਼ੈਸਲਿਆਂ ਨੂੰ ਰਾਜਨੀਤਿਕ ਐਨਕ ਨਾਲ ਵੇਖਣ ਦੀ ਪ੍ਰਵਿਰਤੀ ਨੂੰ ਗਲਤ ਦੱਸਿਆ। ਇਸ ਦੌਰਾਨ ਔਜਲਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਿੰਘ ਸਾਹਿਬਾਨ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਦੀ ਵੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਅਜਿਹੀ ਸ਼ਬਦਾਵਲੀ ਤੋਂ ਬਚਣਾ ਚਾਹੀਦਾ ਹੈ। ਗੁਰੂਗ੍ਰਾਮ ਪੁਲਿਸ ਵੱਲੋਂ ਵੀਡੀਓ ਮਾਮਲੇ ਵਿੱਚ ਕੁਝ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਤਲਬ ਕੀਤੇ ਜਾਣ ਬਾਰੇ ਔਜਲਾ ਨੇ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਨੂੰ ਵੀ ਉਸਦੇ ਅਹੁਦੇ ਦੇ ਆਧਾਰ ’ਤੇ ਵਿਸ਼ੇਸ਼ ਰਿਆਇਤ ਨਹੀਂ ਮਿਲਣੀ ਚਾਹੀਦੀ।

ਔਜਲਾ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਨਾਲ ਸੰਬੰਧਤ 1956 ਦੇ ਐਕਟ ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਬੰਧਕੀ ਬੋਰਡ ਵਿੱਚ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਕੇ ਸਰਕਾਰੀ ਦਖ਼ਲਅੰਦਾਜ਼ੀ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਸਿੱਖ ਸੰਸਥਾਵਾਂ ਦੀ ਖ਼ੁਦਮੁਖ਼ਤਿਆਰੀ ਲਈ ਖ਼ਤਰਨਾਕ ਹੈ। ਉਨ੍ਹਾਂ ਨੇ ਯਾਦ ਦਿਵਾਇਆ ਕਿ 2024 ਵਿੱਚ ਵੀ ਇਸ ਤਰ੍ਹਾਂ ਦੀ ਕੋਸ਼ਿਸ਼ ਹੋਈ ਸੀ, ਪਰ ਸਿੱਖ ਸੰਗਤ ਦੇ ਵਿਰੋਧ ਕਾਰਨ ਸਰਕਾਰ ਨੂੰ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ ਸੀ। ਉਨ੍ਹਾਂ ਨੇ ਮੰਗ ਕੀਤੀ ਕਿ ਜੇਕਰ ਕੋਈ ਕਾਨੂੰਨੀ ਜਾਂ ਪ੍ਰਬੰਧਕੀ ਸੋਧ ਦੀ ਲੋੜ ਹੈ ਤਾਂ ਇਸ ਸਬੰਧੀ ਫ਼ੈਸਲਾ ਸਿੱਖ ਸੰਸਥਾਵਾਂ, ਤਖ਼ਤਾਂ ਦੇ ਜਥੇਦਾਰਾਂ ਅਤੇ ਪੰਥਕ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੋਣਾ ਚਾਹੀਦਾ ਹੈ, ਨਾ ਕਿ ਸਰਕਾਰ ਵੱਲੋਂ ਇਕਪਾਸੜ ਢੰਗ ਨਾਲ। ਉਨ੍ਹਾਂ ਭਾਜਪਾ ਦੇ ਪੰਜਾਬੀ ਆਗੂਆਂ ਅਤੇ ਕੇਂਦਰੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਰਾਜਨੀਤਿਕ ਸਮਝੌਤਿਆਂ ਦਾ ਵਿਸ਼ਾ ਨਾ ਬਣਾਇਆ ਜਾਵੇ ਅਤੇ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਪਾਰਦਰਸ਼ਤਾ ਤੇ ਨਿਰਪੱਖਤਾ ਨੂੰ ਪਹਿਲ ਦਿੱਤੀ ਜਾਵੇ। ਔਜਲਾ ਨੇ ਇਹਨਾਂ ਮੁੱਦਿਆਂ 'ਤੇ ਹਰ ਲੋਕਤਾਂਤਰਿਕ ਅਤੇ ਸੰਵਿਧਾਨਕ ਮੰਚ ’ਤੇ ਆਵਾਜ਼ ਉਠਾਉਂਦੇ ਰਹਿਣ ਦਾ ਪ੍ਰਣ ਲਿਆ।।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਬਠਿੰਡਾ ਵਿੱਚ ਇੱਕ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ, ਬਠਿੰਡਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੇ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਵੱਲੋਂ ਇਸ ਕਾਰਵਾਈ ਸਬੰਧੀ ਇੱਕ ਵੱਡਾ ਖੁਲਾਸਾ ਕੀਤਾ ਗਿਆ ਹੈ।
    1
    ਬਠਿੰਡਾ ਵਿੱਚ ਇੱਕ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ, ਬਠਿੰਡਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੇ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਵੱਲੋਂ ਇਸ ਕਾਰਵਾਈ ਸਬੰਧੀ ਇੱਕ ਵੱਡਾ ਖੁਲਾਸਾ ਕੀਤਾ ਗਿਆ ਹੈ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵਿਵਾਦਿਤ ਵੀਡੀਓ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਹੋਰ ਰਾਜਨੀਤਿਕ ਪਾਰਟੀਆਂ ਵਿੱਚ ਬਿਆਨਬਾਜ਼ੀ ਲਗਾਤਾਰ ਜਾਰੀ ਹੈ। ਇਸ ਦੌਰਾਨ, ਭਾਜਪਾ ਵੱਲੋਂ ਵੱਖ-ਵੱਖ ਥਾਵਾਂ 'ਤੇ ਆਪਣੇ ਆਲਾ ਨੇਤਾਵਾਂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਦੋਸ਼ ਲਗਾਉਂਦੇ ਹੋਏ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਬਟਾਲਾ ਵਿੱਚ, ਭਾਜਪਾ ਪਾਰਟੀ ਦੇ ਪੰਜਾਬ ਦੇ ਵਾਈਸ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਅਸਤੀਫ਼ਾ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋ ਕੇ ਮਾਫ਼ੀ ਨਹੀਂ ਮੰਗਦੇ, ਉਦੋਂ ਤੱਕ ਭਾਜਪਾ ਚੁੱਪ ਨਹੀਂ ਬੈਠੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਮੁੱਖ ਮੰਤਰੀ ਇਸ ਵੀਡੀਓ ਨੂੰ ਲੈ ਕੇ ਆਪਣੀ ਸਫ਼ਾਈ ਪੇਸ਼ ਕਰ ਰਹੇ ਹਨ, ਪਰ ਗੁਰਗਰਾਮ (ਗੁਰੂਗ੍ਰਾਮ) ਵਿੱਚ ਪੁਲਿਸ ਵੱਲੋਂ ਦਰਜ ਕੀਤੇ ਗਏ ਕੇਸ ਅਤੇ ਖੁਦ ਫੋਰੈਂਸਿਕ ਲੈਬ ਵਾਲਿਆਂ ਦੇ ਇਸ ਮੰਨਣ ਤੋਂ ਬਾਅਦ ਕਿ ਉਨ੍ਹਾਂ ਕੋਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਗਲਤ ਰਿਪੋਰਟ ਤਿਆਰ ਕਰਵਾਈ ਹੈ, ਇਹ ਸਪੱਸ਼ਟ ਹੋ ਚੁੱਕਾ ਹੈ ਕਿ ਉਕਤ ਵੀਡੀਓ ਵਿੱਚ ਭਗਵੰਤ ਮਾਨ ਹਨ ਅਤੇ ਉਹ ਸ਼ਰੇਆਮ ਗੁਰੂਆਂ ਦੀ ਬੇਅਦਬੀ ਕਰ ਰਹੇ ਹਨ। ਭਾਜਪਾ ਨੇਤਾ ਫਤਿਹਜੰਗ ਸਿੰਘ ਬਾਜਵਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਾਜਪਾ ਵੱਲੋਂ ਭਗਵੰਤ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਇੱਕ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਉਦੋਂ ਤੱਕ ਚੁੱਪ ਹੋ ਕੇ ਨਹੀਂ ਬੈਠੇਗੀ ਜਦੋਂ ਤੱਕ ਮੁੱਖ ਮੰਤਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇ ਦਿੰਦੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮਾਫ਼ੀ ਨਹੀਂ ਮੰਗਦੇ।
    1
    ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵਿਵਾਦਿਤ ਵੀਡੀਓ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਹੋਰ ਰਾਜਨੀਤਿਕ ਪਾਰਟੀਆਂ ਵਿੱਚ ਬਿਆਨਬਾਜ਼ੀ ਲਗਾਤਾਰ ਜਾਰੀ ਹੈ। ਇਸ ਦੌਰਾਨ, ਭਾਜਪਾ ਵੱਲੋਂ ਵੱਖ-ਵੱਖ ਥਾਵਾਂ 'ਤੇ ਆਪਣੇ ਆਲਾ ਨੇਤਾਵਾਂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਦੋਸ਼ ਲਗਾਉਂਦੇ ਹੋਏ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ।

ਬਟਾਲਾ ਵਿੱਚ, ਭਾਜਪਾ ਪਾਰਟੀ ਦੇ ਪੰਜਾਬ ਦੇ ਵਾਈਸ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਅਸਤੀਫ਼ਾ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋ ਕੇ ਮਾਫ਼ੀ ਨਹੀਂ ਮੰਗਦੇ, ਉਦੋਂ ਤੱਕ ਭਾਜਪਾ ਚੁੱਪ ਨਹੀਂ ਬੈਠੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਮੁੱਖ ਮੰਤਰੀ ਇਸ ਵੀਡੀਓ ਨੂੰ ਲੈ ਕੇ ਆਪਣੀ ਸਫ਼ਾਈ ਪੇਸ਼ ਕਰ ਰਹੇ ਹਨ, ਪਰ ਗੁਰਗਰਾਮ (ਗੁਰੂਗ੍ਰਾਮ) ਵਿੱਚ ਪੁਲਿਸ ਵੱਲੋਂ ਦਰਜ ਕੀਤੇ ਗਏ ਕੇਸ ਅਤੇ ਖੁਦ ਫੋਰੈਂਸਿਕ ਲੈਬ ਵਾਲਿਆਂ ਦੇ ਇਸ ਮੰਨਣ ਤੋਂ ਬਾਅਦ ਕਿ ਉਨ੍ਹਾਂ ਕੋਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਗਲਤ ਰਿਪੋਰਟ ਤਿਆਰ ਕਰਵਾਈ ਹੈ, ਇਹ ਸਪੱਸ਼ਟ ਹੋ ਚੁੱਕਾ ਹੈ ਕਿ ਉਕਤ ਵੀਡੀਓ ਵਿੱਚ ਭਗਵੰਤ ਮਾਨ ਹਨ ਅਤੇ ਉਹ ਸ਼ਰੇਆਮ ਗੁਰੂਆਂ ਦੀ ਬੇਅਦਬੀ ਕਰ ਰਹੇ ਹਨ।

ਭਾਜਪਾ ਨੇਤਾ ਫਤਿਹਜੰਗ ਸਿੰਘ ਬਾਜਵਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਾਜਪਾ ਵੱਲੋਂ ਭਗਵੰਤ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਇੱਕ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਉਦੋਂ ਤੱਕ ਚੁੱਪ ਹੋ ਕੇ ਨਹੀਂ ਬੈਠੇਗੀ ਜਦੋਂ ਤੱਕ ਮੁੱਖ ਮੰਤਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇ ਦਿੰਦੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮਾਫ਼ੀ ਨਹੀਂ ਮੰਗਦੇ।
    user_Jaswinder Bedi
    Jaswinder Bedi
    ਬਟਾਲਾ, ਗੁਰਦਾਸਪੁਰ, ਪੰਜਾਬ•
    2 hrs ago
  • ਬਟਾਲਾ ਦੇ ਮਾਨ ਨਗਰ ਇਲਾਕੇ ਵਿੱਚ ਅੱਜ ਦੇਰ ਸ਼ਾਮ ਉਸ ਵੇਲੇ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਮੁਹੱਲੇ ਦੀਆਂ ਦੋ ਧਿਰਾਂ ਵਿਚਾਲੇ ਗਾਲੀ-ਗਲੋਚ ਤੋਂ ਸ਼ੁਰੂ ਹੋਇਆ ਝਗੜਾ ਇੰਨਾ ਵਧ ਗਿਆ ਕਿ ਉਨ੍ਹਾਂ ਨੇ ਇੱਕ-ਦੂਜੇ ਉੱਤੇ ਸਿੱਧਾ ਹਮਲਾ ਕਰ ਦਿੱਤਾ। ਇਹ ਤਕਰਾਰ ਇੰਨੀ ਵੱਧ ਗਈ ਕਿ ਇੱਟਾਂ-ਰੋੜੇ ਚੱਲੇ ਅਤੇ ਇੱਕ ਘਰ ਦਾ ਕਾਫ਼ੀ ਨੁਕਸਾਨ ਹੋਇਆ। ਇੱਕ ਧਿਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਇੱਕ ਨੌਜਵਾਨ ਸ਼ਰੇਆਮ ਨਸ਼ਾ ਵੇਚਦਾ ਹੈ, ਜਿਸ ਦੀ ਮੁਹੱਲੇ ਵੱਲੋਂ ਪਹਿਲਾਂ ਵੀ ਸ਼ਿਕਾਇਤ ਕੀਤੀ ਗਈ ਸੀ। ਉਨ੍ਹਾਂ ਅਨੁਸਾਰ, ਉਸੇ ਰੰਜਿਸ਼ ਤਹਿਤ ਉਸ ਨੌਜਵਾਨ ਵੱਲੋਂ ਅੱਜ ਮੁਹੱਲੇ ਵਿੱਚ ਹੰਗਾਮਾ ਕੀਤਾ ਗਿਆ। ਦੂਜੇ ਪਾਸੇ, ਉਸ ਨੌਜਵਾਨ ਨੇ ਆਪਣੇ ਉੱਤੇ ਲੱਗੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ। ਉਸ ਨੇ ਦੱਸਿਆ ਕਿ ਪੁਲਿਸ ਕੁਝ ਸਮਾਂ ਪਹਿਲਾਂ ਉਸ ਨੂੰ ਪੁੱਛਗਿੱਛ ਲਈ ਲੈ ਕੇ ਗਈ ਸੀ, ਪਰ ਨਾ ਤਾਂ ਉਸ ਕੋਲੋਂ ਕੋਈ ਨਸ਼ਾ ਮਿਲਿਆ ਅਤੇ ਨਾ ਹੀ ਉਸ ਦੇ ਘਰ ਵਿੱਚੋਂ ਕੁਝ ਬਰਾਮਦ ਹੋਇਆ, ਜਿਸ ਤੋਂ ਸਪੱਸ਼ਟ ਹੈ ਕਿ ਉਸ ਉੱਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਨੌਜਵਾਨ ਨੇ ਇਹ ਵੀ ਕਿਹਾ ਕਿ ਅੱਜ ਵੀ ਮੁਹੱਲੇ ਦੇ ਕੁਝ ਵਿਅਕਤੀਆਂ ਨੇ ਉਸ ਨੂੰ ਘਰ ਆਉਂਦੇ ਸਮੇਂ ਰਸਤੇ ਵਿੱਚ ਰੋਕ ਕੇ ਉਸ ਉੱਤੇ ਅਤੇ ਉਸ ਦੇ ਪਰਿਵਾਰ ਉੱਤੇ ਹਮਲਾ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਉਸ ਦੇ ਘਰ ਉੱਤੇ ਇੱਟਾਂ-ਰੋੜੇ ਨਾਲ ਹਮਲਾ ਕਰਕੇ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਅਤੇ ਉਸ ਦੇ ਪਰਿਵਾਰ ਦੇ ਜੀਅ ਵੀ ਜ਼ਖ਼ਮੀ ਹੋਏ ਹਨ। ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਥਾਣਾ ਸਿਵਿਲ ਲਾਈਨ ਦੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੜਤਾਲ ਵਿੱਚ ਜੋ ਵੀ ਸਾਹਮਣੇ ਆਵੇਗਾ, ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
    1
    ਬਟਾਲਾ ਦੇ ਮਾਨ ਨਗਰ ਇਲਾਕੇ ਵਿੱਚ ਅੱਜ ਦੇਰ ਸ਼ਾਮ ਉਸ ਵੇਲੇ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਮੁਹੱਲੇ ਦੀਆਂ ਦੋ ਧਿਰਾਂ ਵਿਚਾਲੇ ਗਾਲੀ-ਗਲੋਚ ਤੋਂ ਸ਼ੁਰੂ ਹੋਇਆ ਝਗੜਾ ਇੰਨਾ ਵਧ ਗਿਆ ਕਿ ਉਨ੍ਹਾਂ ਨੇ ਇੱਕ-ਦੂਜੇ ਉੱਤੇ ਸਿੱਧਾ ਹਮਲਾ ਕਰ ਦਿੱਤਾ। ਇਹ ਤਕਰਾਰ ਇੰਨੀ ਵੱਧ ਗਈ ਕਿ ਇੱਟਾਂ-ਰੋੜੇ ਚੱਲੇ ਅਤੇ ਇੱਕ ਘਰ ਦਾ ਕਾਫ਼ੀ ਨੁਕਸਾਨ ਹੋਇਆ।

ਇੱਕ ਧਿਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਇੱਕ ਨੌਜਵਾਨ ਸ਼ਰੇਆਮ ਨਸ਼ਾ ਵੇਚਦਾ ਹੈ, ਜਿਸ ਦੀ ਮੁਹੱਲੇ ਵੱਲੋਂ ਪਹਿਲਾਂ ਵੀ ਸ਼ਿਕਾਇਤ ਕੀਤੀ ਗਈ ਸੀ। ਉਨ੍ਹਾਂ ਅਨੁਸਾਰ, ਉਸੇ ਰੰਜਿਸ਼ ਤਹਿਤ ਉਸ ਨੌਜਵਾਨ ਵੱਲੋਂ ਅੱਜ ਮੁਹੱਲੇ ਵਿੱਚ ਹੰਗਾਮਾ ਕੀਤਾ ਗਿਆ।

ਦੂਜੇ ਪਾਸੇ, ਉਸ ਨੌਜਵਾਨ ਨੇ ਆਪਣੇ ਉੱਤੇ ਲੱਗੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ। ਉਸ ਨੇ ਦੱਸਿਆ ਕਿ ਪੁਲਿਸ ਕੁਝ ਸਮਾਂ ਪਹਿਲਾਂ ਉਸ ਨੂੰ ਪੁੱਛਗਿੱਛ ਲਈ ਲੈ ਕੇ ਗਈ ਸੀ, ਪਰ ਨਾ ਤਾਂ ਉਸ ਕੋਲੋਂ ਕੋਈ ਨਸ਼ਾ ਮਿਲਿਆ ਅਤੇ ਨਾ ਹੀ ਉਸ ਦੇ ਘਰ ਵਿੱਚੋਂ ਕੁਝ ਬਰਾਮਦ ਹੋਇਆ, ਜਿਸ ਤੋਂ ਸਪੱਸ਼ਟ ਹੈ ਕਿ ਉਸ ਉੱਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਨੌਜਵਾਨ ਨੇ ਇਹ ਵੀ ਕਿਹਾ ਕਿ ਅੱਜ ਵੀ ਮੁਹੱਲੇ ਦੇ ਕੁਝ ਵਿਅਕਤੀਆਂ ਨੇ ਉਸ ਨੂੰ ਘਰ ਆਉਂਦੇ ਸਮੇਂ ਰਸਤੇ ਵਿੱਚ ਰੋਕ ਕੇ ਉਸ ਉੱਤੇ ਅਤੇ ਉਸ ਦੇ ਪਰਿਵਾਰ ਉੱਤੇ ਹਮਲਾ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਉਸ ਦੇ ਘਰ ਉੱਤੇ ਇੱਟਾਂ-ਰੋੜੇ ਨਾਲ ਹਮਲਾ ਕਰਕੇ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਅਤੇ ਉਸ ਦੇ ਪਰਿਵਾਰ ਦੇ ਜੀਅ ਵੀ ਜ਼ਖ਼ਮੀ ਹੋਏ ਹਨ।

ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਥਾਣਾ ਸਿਵਿਲ ਲਾਈਨ ਦੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੜਤਾਲ ਵਿੱਚ ਜੋ ਵੀ ਸਾਹਮਣੇ ਆਵੇਗਾ, ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
    user_Jaswinder Bedi
    Jaswinder Bedi
    ਬਟਾਲਾ, ਗੁਰਦਾਸਪੁਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.