ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ *— ਇਹਨਾਂ ਹਥਿਆਰਾਂ ਨਾਲ ਸੂਬੇ ਭਰ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾਣਾ ਸੀ: ਡੀਜੀਪੀ ਗੌਰਵ ਯਾਦਵ* *— ਗੈਂਗਸਟਰ ਗੋਲਡੀ ਢਿੱਲੋਂ ਸਮੇਤ ਚਾਰ ਨਾਮਜ਼ਦ; ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ* ਚੰਡੀਗੜ੍ਹ/ਅੰਮ੍ਰਿਤਸਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ 'ਤੇ "ਗਫਾਰ ਸਕਿਊਰਿਟੀ" ਲਿਖਿਆ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗੁਰੂ ਕੀ ਵਡਾਲੀ, ਛੇਹਰਟਾ ਖੇਤਰ ਵਿੱਚ ਨਾਕਾ ਲਗਾਇਆ ਅਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਦੇਖ ਕੇ, ਸ਼ੱਕੀ ਨੌਜਵਾਨ ਘਬਰਾ ਗਏ ਅਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਭੱਜਣ ਦੌਰਾਨ ਉਨ੍ਹਾਂ ਦਾ ਇੱਕ ਕਿੱਟ ਬੈਗ ਡਿੱਗ ਗਿਆ। ਸੀਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਕਿੱਟ ਬੈਗ ਦੀ ਤਲਾਸ਼ੀ ਲੈਣ 'ਤੇ ਦੋ ਗੈਰ-ਕਾਨੂੰਨੀ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਕਤਲ, ਡਕੈਤੀ, ਇਰਾਦਾ ਕਤਲ, ਅਗਵਾ, ਦੰਗਾ, ਜਬਰੀ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਟੀਮਾਂ ਨੇ ਗੁਰਪ੍ਰੀਤ ਉਰਫ਼ ਗੋਲਡੀ ਢਿੱਲੋਂ ਅਤੇ ਉਸਦੇ ਤਿੰਨ ਸਾਥੀਆਂ ਨੂੰ ਨਾਮਜ਼ਦ ਕਰ ਲਿਆ ਹੈ ਅਤੇ ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ, ਐਫਆਈਆਰ ਨੰਬਰ 66 ਮਿਤੀ 29-03-2026 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 (ਆਈ-ਏ) ਤਹਿਤ ਦਰਜ ਕੀਤੀ ਗਈ ਹੈ।
ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ *— ਇਹਨਾਂ ਹਥਿਆਰਾਂ ਨਾਲ ਸੂਬੇ ਭਰ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾਣਾ ਸੀ: ਡੀਜੀਪੀ ਗੌਰਵ ਯਾਦਵ* *— ਗੈਂਗਸਟਰ ਗੋਲਡੀ ਢਿੱਲੋਂ ਸਮੇਤ ਚਾਰ ਨਾਮਜ਼ਦ; ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ* ਚੰਡੀਗੜ੍ਹ/ਅੰਮ੍ਰਿਤਸਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ 'ਤੇ "ਗਫਾਰ ਸਕਿਊਰਿਟੀ" ਲਿਖਿਆ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ
ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗੁਰੂ ਕੀ ਵਡਾਲੀ, ਛੇਹਰਟਾ ਖੇਤਰ ਵਿੱਚ ਨਾਕਾ ਲਗਾਇਆ ਅਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਦੇਖ ਕੇ, ਸ਼ੱਕੀ ਨੌਜਵਾਨ ਘਬਰਾ ਗਏ ਅਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਭੱਜਣ ਦੌਰਾਨ ਉਨ੍ਹਾਂ ਦਾ ਇੱਕ ਕਿੱਟ ਬੈਗ ਡਿੱਗ ਗਿਆ। ਸੀਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਕਿੱਟ ਬੈਗ ਦੀ ਤਲਾਸ਼ੀ ਲੈਣ 'ਤੇ ਦੋ ਗੈਰ-ਕਾਨੂੰਨੀ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਕਤਲ, ਡਕੈਤੀ, ਇਰਾਦਾ ਕਤਲ, ਅਗਵਾ, ਦੰਗਾ, ਜਬਰੀ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਟੀਮਾਂ ਨੇ ਗੁਰਪ੍ਰੀਤ ਉਰਫ਼ ਗੋਲਡੀ ਢਿੱਲੋਂ ਅਤੇ ਉਸਦੇ ਤਿੰਨ ਸਾਥੀਆਂ ਨੂੰ ਨਾਮਜ਼ਦ ਕਰ ਲਿਆ ਹੈ ਅਤੇ ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ, ਐਫਆਈਆਰ ਨੰਬਰ 66 ਮਿਤੀ 29-03-2026 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 (ਆਈ-ਏ) ਤਹਿਤ ਦਰਜ ਕੀਤੀ ਗਈ ਹੈ।
- ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ... #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger1
- ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ। ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ। ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।1
- Post by ਜਸਕਰਨ ਸਿੰਘ1
- भारत ने रचा इतिहास: AMRITSAR की श्रीमती गीतांजलि ओम प्रकाश जी बनीं। Mrs International World Classic 20261
- ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ1
- गीतांजलि ओमप्रकाश का भव्य स्वागत: इंटरनेशनल ताज जीतकर अमृतसर लौटीं, शहर में जश्न का माहौल #GeetanjaliOmPrakash #MrsInternational2026 #WorldClassicWinner #AmritsarWelcome #GrandHomecoming #PunjabPride #IndiaPride #BeautyWithPurpose #InternationalWinner #AmritsarNews #BreakingNews #Khabaraajtk #CelebrationTime1
- Post by Taza Awaaz1
- ਮਲੇਸ਼ੀਆ ਤੋਂ " Mrs. International World Classic 2026 " ਖਿਤਾਬ ਜਿੱਤਣ ਵਾਲੀ ਪਹਿਲੀ ਮਹਿਲਾ " Geetanjali Om Parkash " ਦਾ ਅੰਮ੍ਰਿਤਸਰ ਪਹੁੰਚਣ ਤੇ ਕੀਤਾ ਗਿਆ ਭਰਵਾ ਸਵਾਗਤ1