ਸ਼ਹੀਦ ਊਧਮ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਲਾਇਨਜ਼ ਕਲੱਬ ਰਾਇਲਜ਼ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਸੁਨਾਮ। ਮਹਾਨ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਾਇਨਜ਼ ਕਲੱਬ ਰਾਇਲਜ਼ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਕਲੱਬ ਦੇ ਮੈਂਬਰਾਂ ਤੋਂ ਇਲਾਵਾ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਖੂਨਦਾਨ ਕੀਤਾ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਆਪਣਾ ਯੋਗਦਾਨ ਪਾਇਆ। ਇਸ ਮੌਕੇ ਲਾਇਨ ਕੁਲਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਹੇਠ ਕੈਂਪ ਨੂੰ ਸਫਲ ਬਣਾਉਣ ਲਈ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਰਗਰਮ ਭੂਮਿਕਾ ਨਿਭਾਈ। ਖੂਨਦਾਨ ਕਰਨ ਵਾਲੇ ਲੋਕਾਂ ਵਿੱਚ ਖੂਨਦਾਨ ਪ੍ਰਤੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਬੰਧਕਾਂ ਨੇ ਕਿਹਾ ਕਿ ਕਿਸੇ ਲੋੜਵੰਦ ਮਰੀਜ਼ ਲਈ ਦਿੱਤਾ ਗਿਆ ਖੂਨ ਕੀਮਤੀ ਜੀਵਨ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ। ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ DG PMJF Lion Ajay Goyal, VDG-1 MJF Lion Naresh Goyal, VDG-2 SK Rana, PDG Lion Yogesh Soni, DCS Lion Mukesh Madaan, GLT Coordinator Lion Shyam Gotham ਅਤੇ Region Chairperson MJF Karan Goyal ਨੇ ਸ਼ਿਰਕਤ ਕਰਕੇ ਖੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਆਏ ਮਹਿਮਾਨਾਂ ਨੇ ਲਾਇਨਜ਼ ਕਲੱਬ ਰਾਇਲਜ਼ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਅਜਿਹੇ ਕਾਰਜ ਲੋਕਾਂ ਨੂੰ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦੀ ਪ੍ਰੇਰਣਾ ਦਿੰਦੇ ਹਨ। ਖੂਨ ਇਕੱਤਰ ਕਰਨ ਲਈ ਵਿਸ਼ੇਸ਼ ਤੌਰ ’ਤੇ ਮੈਡੀਕਲ ਟੀਮ ਵੀ ਮੌਜੂਦ ਰਹੀ, ਜਿਸ ਵੱਲੋਂ ਖੂਨਦਾਨੀਆਂ ਦੀ ਲੋੜੀਂਦੀ ਜਾਂਚ ਕਰਨ ਉਪਰੰਤ ਸੁਰੱਖਿਅਤ ਢੰਗ ਨਾਲ ਖੂਨ ਇਕੱਤਰ ਕੀਤਾ ਗਿਆ। ਕੈਂਪ ਦੌਰਾਨ ਖੂਨਦਾਨ ਕਰਨ ਵਾਲਿਆਂ ਨੂੰ ਕਲੱਬ ਵੱਲੋਂ ਉਤਸ਼ਾਹਿਤ ਵੀ ਕੀਤਾ ਗਿਆ। ਲਾਇਨਜ਼ ਕਲੱਬ ਰਾਇਲਜ਼ ਦੇ ਪ੍ਰਧਾਨ ਲਾਇਨ ਕੁਲਵਿੰਦਰ ਸਿੰਘ ਨਾਮਧਾਰੀ ਅਤੇ ਡਿਪਟੀ ਗਵਰਨਰ ਲਾਇਨਜ ਕਲੱਬ ਇੰਟਰਨੈਸ਼ਨਲ 321 ਐਫ ਸੰਜੀਵ ਮੈਨਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਅਤੇ ਮਨੁੱਖਤਾ ਲਈ ਆਪਣਾ ਜੀਵਨ ਕੁਰਬਾਨ ਕੀਤਾ ਸੀ। ਉਨ੍ਹਾਂ ਦੀ ਯਾਦ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਅਸੀਂ ਸਮਾਜ ਦੀ ਭਲਾਈ ਲਈ ਅਜਿਹੇ ਸੇਵਾ ਕਾਰਜ ਲਗਾਤਾਰ ਕਰਦੇ ਰਹੀਏ। ਉਨ੍ਹਾਂ ਖੂਨਦਾਨੀਆਂ, ਮੈਡੀਕਲ ਟੀਮ ਅਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਕੀਤੇ ਗਏ ਖੂਨਦਾਨ ਨੇ ਇਹ ਸੰਦੇਸ਼ ਦਿੱਤਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡਾ ਕੋਈ ਧਰਮ ਨਹੀਂ ਅਤੇ ਇੱਕ ਯੂਨਿਟ ਖੂਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਲਾਇਨਜ਼ ਕਲੱਬ ਰਾਇਲਜ਼ ਵੱਲੋਂ ਕਰਵਾਇਆ ਗਿਆ ਇਹ ਖੂਨਦਾਨ ਕੈਂਪ ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਨੂੰ ਸਮਰਪਿਤ ਇੱਕ ਪ੍ਰੇਰਣਾਦਾਇਕ ਸਮਾਜ ਸੇਵੀ ਉਪਰਾਲਾ ਬਣਿਆ।
ਸ਼ਹੀਦ ਊਧਮ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਲਾਇਨਜ਼ ਕਲੱਬ ਰਾਇਲਜ਼ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਸੁਨਾਮ। ਮਹਾਨ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਾਇਨਜ਼ ਕਲੱਬ ਰਾਇਲਜ਼ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਕਲੱਬ ਦੇ ਮੈਂਬਰਾਂ ਤੋਂ ਇਲਾਵਾ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਖੂਨਦਾਨ ਕੀਤਾ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਆਪਣਾ ਯੋਗਦਾਨ ਪਾਇਆ। ਇਸ ਮੌਕੇ ਲਾਇਨ ਕੁਲਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਹੇਠ ਕੈਂਪ ਨੂੰ ਸਫਲ ਬਣਾਉਣ ਲਈ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਰਗਰਮ ਭੂਮਿਕਾ ਨਿਭਾਈ। ਖੂਨਦਾਨ ਕਰਨ ਵਾਲੇ ਲੋਕਾਂ ਵਿੱਚ ਖੂਨਦਾਨ ਪ੍ਰਤੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਬੰਧਕਾਂ ਨੇ ਕਿਹਾ ਕਿ ਕਿਸੇ ਲੋੜਵੰਦ ਮਰੀਜ਼ ਲਈ ਦਿੱਤਾ ਗਿਆ ਖੂਨ ਕੀਮਤੀ ਜੀਵਨ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ। ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ DG PMJF Lion Ajay Goyal, VDG-1 MJF Lion Naresh Goyal, VDG-2 SK Rana, PDG Lion Yogesh Soni, DCS Lion Mukesh Madaan, GLT Coordinator Lion Shyam Gotham ਅਤੇ Region Chairperson MJF Karan Goyal ਨੇ ਸ਼ਿਰਕਤ ਕਰਕੇ ਖੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਆਏ ਮਹਿਮਾਨਾਂ ਨੇ ਲਾਇਨਜ਼ ਕਲੱਬ ਰਾਇਲਜ਼ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕੀਤੇ ਗਏ ਇਸ ਉਪਰਾਲੇ ਦੀ
ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਅਜਿਹੇ ਕਾਰਜ ਲੋਕਾਂ ਨੂੰ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦੀ ਪ੍ਰੇਰਣਾ ਦਿੰਦੇ ਹਨ। ਖੂਨ ਇਕੱਤਰ ਕਰਨ ਲਈ ਵਿਸ਼ੇਸ਼ ਤੌਰ ’ਤੇ ਮੈਡੀਕਲ ਟੀਮ ਵੀ ਮੌਜੂਦ ਰਹੀ, ਜਿਸ ਵੱਲੋਂ ਖੂਨਦਾਨੀਆਂ ਦੀ ਲੋੜੀਂਦੀ ਜਾਂਚ ਕਰਨ ਉਪਰੰਤ ਸੁਰੱਖਿਅਤ ਢੰਗ ਨਾਲ ਖੂਨ ਇਕੱਤਰ ਕੀਤਾ ਗਿਆ। ਕੈਂਪ ਦੌਰਾਨ ਖੂਨਦਾਨ ਕਰਨ ਵਾਲਿਆਂ ਨੂੰ ਕਲੱਬ ਵੱਲੋਂ ਉਤਸ਼ਾਹਿਤ ਵੀ ਕੀਤਾ ਗਿਆ। ਲਾਇਨਜ਼ ਕਲੱਬ ਰਾਇਲਜ਼ ਦੇ ਪ੍ਰਧਾਨ ਲਾਇਨ ਕੁਲਵਿੰਦਰ ਸਿੰਘ ਨਾਮਧਾਰੀ ਅਤੇ ਡਿਪਟੀ ਗਵਰਨਰ ਲਾਇਨਜ ਕਲੱਬ ਇੰਟਰਨੈਸ਼ਨਲ 321 ਐਫ ਸੰਜੀਵ ਮੈਨਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਅਤੇ ਮਨੁੱਖਤਾ ਲਈ ਆਪਣਾ ਜੀਵਨ ਕੁਰਬਾਨ ਕੀਤਾ ਸੀ। ਉਨ੍ਹਾਂ ਦੀ ਯਾਦ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਅਸੀਂ ਸਮਾਜ ਦੀ ਭਲਾਈ ਲਈ ਅਜਿਹੇ ਸੇਵਾ ਕਾਰਜ ਲਗਾਤਾਰ ਕਰਦੇ ਰਹੀਏ। ਉਨ੍ਹਾਂ ਖੂਨਦਾਨੀਆਂ, ਮੈਡੀਕਲ ਟੀਮ ਅਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਕੀਤੇ ਗਏ ਖੂਨਦਾਨ ਨੇ ਇਹ ਸੰਦੇਸ਼ ਦਿੱਤਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡਾ ਕੋਈ ਧਰਮ ਨਹੀਂ ਅਤੇ ਇੱਕ ਯੂਨਿਟ ਖੂਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਲਾਇਨਜ਼ ਕਲੱਬ ਰਾਇਲਜ਼ ਵੱਲੋਂ ਕਰਵਾਇਆ ਗਿਆ ਇਹ ਖੂਨਦਾਨ ਕੈਂਪ ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਨੂੰ ਸਮਰਪਿਤ ਇੱਕ ਪ੍ਰੇਰਣਾਦਾਇਕ ਸਮਾਜ ਸੇਵੀ ਉਪਰਾਲਾ ਬਣਿਆ।
- ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।” ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।” ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।” ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।” ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।” ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।1
- ਸ ਪਰਮਿੰਦਰ ਸਿੰਘ ਢੀਡਸਾ ਦੀ ਵੀਡੀਓ ਸੁਣੋ ਸੁਣ ਕੇ ਹੈਰਾਨ ਹੋ ਜਾਉਗੇ ਸ ਪਰਮਿੰਦਰ ਸਿੰਘ ਢੀਡਸਾ ਦੀ ਵੀਡੀਓ ਸੁਣੋ ਸੁਣ ਕੇ ਹੈਰਾਨ ਹੋ ਜਾਉਗੇ1
- ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।1
- ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ1
- Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏 Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏4
- ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... #PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 121
- ਰਾਜੇ ਵੜਿੰਗ ਦੇ ਪ੍ਰੋਗਰਾਮ ਚ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਲੱਗੇ ਨਾਅਰੇ ਰਾਜੇ ਵੜਿੰਗ ਦੇ ਪ੍ਰੋਗਰਾਮ ਚ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਲੱਗੇ ਨਾਅਰੇ1
- ਘੁੰਨਸ ਡਰੇਨ ਨੇੜੇ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਚਾਲਕ ਜ਼ਖਮੀ, ਐੱਸ.ਐੱਸ.ਐੱਫ. ਨੇ 8 ਮਿੰਟਾਂ ਵਿੱਚ ਪਹੁੰਚ ਕੇ ਹਸਪਤਾਲ ਪਹੁੰਚਾਇਆ ਬਰਨਾਲਾ, 1 ਅਗਸਤ: ਬਰਨਾਲਾ-ਤਪਾ ਰੂਟ ਨੰਬਰ 88305 'ਤੇ ਅੱਜ ਸਵੇਰੇ ਕਰੀਬ 10:41 ਵਜੇ ਕੰਟਰੋਲ ਰੂਮ ਤੋਂ ਘੁੰਨਸ ਡਰੇਨ ਨੇੜੇ ਸੜਕ ਹਾਦਸੇ ਦੀ ਸੂਚਨਾ ਪ੍ਰਾਪਤ ਹੋਈ। ਸੂਚਨਾ ਮਿਲਣ ਉਪਰੰਤ ਐੱਸ.ਐੱਸ.ਐੱਫ. ਦੀ ਟੀਮ ਸਿਰਫ਼ 8 ਮਿੰਟਾਂ ਵਿੱਚ ਮੌਕੇ 'ਤੇ ਪਹੁੰਚ ਗਈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਮੋਟਰਸਾਈਕਲ ਨੰਬਰ PB65AG-2722 ਦਾ ਚਾਲਕ ਰਤਨ ਲਾਲ ਪੁੱਤਰ ਰਘੁਨਾਥ, ਵਾਸੀ ਬਰਨਾਲਾ, ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਾਰਨ ਸੜਕ 'ਤੇ ਡਿੱਗ ਪਿਆ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਐੱਸ.ਐੱਸ.ਐੱਫ. ਦੇ ਕਰਮਚਾਰੀਆਂ ਨੇ ਤੁਰੰਤ ਜ਼ਖਮੀ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ। ਇਸ ਤੋਂ ਬਾਅਦ ਮੋਟਰਸਾਈਕਲ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਘਟਨਾ ਸਬੰਧੀ ਕੰਟਰੋਲ ਰੂਮ ਨੂੰ ਸੂਚਿਤ ਕਰ ਦਿੱਤਾ ਗਿਆ। ਐੱਸ.ਐੱਸ.ਐੱਫ. ਦੀ ਤੁਰੰਤ ਕਾਰਵਾਈ ਨਾਲ ਜ਼ਖਮੀ ਨੂੰ ਸਮੇਂ ਸਿਰ ਇਲਾਜ ਮਿਲ ਸਕਿਆ।1