logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ ਹੰਡਿਆਇਆ, 25 ਅਗਸਤ ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ, ਵਾਰਡ ਨੰਬਰ 4 ਵਿੱਚ ਨਗਰ ਪੰਚਾਇਤ ਹੰਡਿਆਇਆ ਅਤੇ ਬਰਨਾਲਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਇੱਕ ਪਰਿਵਾਰ ਨਾਲ ਸਬੰਧਤ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਅਨੁਸਾਰ ਉਕਤ ਪਰਿਵਾਰ ਦੇ ਕਈ ਮੈਂਬਰਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਾ ਤਸਕਰੀ ਨਾਲ ਸਬੰਧਤ ਮਾਮਲੇ ਦਰਜ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. (ਡੀ) ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਰਾਜੂ ਸਿੰਘ ਪੁੱਤਰ ਬੂਟਾ ਸਿੰਘ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 11 ਮਾਮਲੇ ਦਰਜ ਹਨ। ਉਹ ਦੋ ਵਾਰ ਜੇਲ੍ਹ ਵੀ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਰਾਜੂ ਸਿੰਘ ਦੀ ਪਤਨੀ ਗੇਲ ਕੌਰ ਖ਼ਿਲਾਫ਼ 7 ਮਾਮਲੇ, ਪੁੱਤਰ ਸੰਨੀ ਖ਼ਿਲਾਫ਼ 9 ਮਾਮਲੇ, ਪੁੱਤਰ ਹੈਪੀ ਖ਼ਿਲਾਫ਼ 6 ਮਾਮਲੇ, ਪੁੱਤਰ ਗਗੂ ਖ਼ਿਲਾਫ਼ 2 ਮਾਮਲੇ ਅਤੇ ਪੁੱਤਰ ਅਜੈ ਖ਼ਿਲਾਫ਼ 1 ਮਾਮਲਾ ਦਰਜ ਹੈ। ਪੁਲਿਸ ਮੁਤਾਬਕ ਪਰਿਵਾਰ ਦੇ ਵੱਖ-ਵੱਖ ਮੈਂਬਰਾਂ ਖ਼ਿਲਾਫ਼ ਕੁੱਲ 36 ਮਾਮਲੇ ਦਰਜ ਹਨ। ਐਸ.ਪੀ. (ਡੀ) ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਰਾਜੂ ਸਿੰਘ ਦੀ ਪਤਨੀ ਅਤੇ ਪੁੱਤਰ ਸੰਨੀ ਇਸ ਸਮੇਂ ਜੇਲ੍ਹ ਵਿੱਚ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਵਿਰੁੱਧ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸ਼ਿਕਾਇਤ ਦੇ ਆਧਾਰ ’ਤੇ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ ਨਗਰ ਪੰਚਾਇਤ ਦੇ ਡੀ.ਐਮ. ਮਨਸਾਹਿਬ ਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਪਰਿਵਾਰ ਵੱਲੋਂ ਕੀਤੀ ਗਈ ਨਾਜਾਇਜ਼ ਉਸਾਰੀ ਸਬੰਧੀ ਨਗਰ ਪੰਚਾਇਤ ਕੋਲ ਸ਼ਿਕਾਇਤ ਪ੍ਰਾਪਤ ਹੋਈ ਸੀ। ਸ਼ਿਕਾਇਤ ਦੇ ਆਧਾਰ ’ਤੇ ਅੱਜ ਪੁਲਿਸ ਦੀ ਮੌਜੂਦਗੀ ਵਿੱਚ ਕਾਰਵਾਈ ਕਰਦਿਆਂ ਨਾਜਾਇਜ਼ ਉਸਾਰੀ ਢਾਹੀ ਗਈ। ਉਨ੍ਹਾਂ ਕਿਹਾ ਕਿ ਹੰਡਿਆਇਆ ਵਿੱਚ ਹੋਰ ਵੀ ਜਿੱਥੇ ਨਾਜਾਇਜ਼ ਉਸਾਰੀਆਂ ਪਾਈਆਂ ਗਈਆਂ ਹਨ, ਉਨ੍ਹਾਂ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀ.ਐਸ.ਪੀ. ਰਜਿੰਦਰ ਸਿੰਘ, ਡੀ.ਐਸ.ਪੀ. ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਥਾਣਾ ਸਦਰ ਇੰਚਾਰਜ ਜਗਜੀਤ ਸਿੰਘ, ਚੌਂਕੀ ਇੰਚਾਰਜ ਤਰਸੇਮ ਸਿੰਘ, ਏ.ਐਸ.ਆਈ. ਸੁਖਚੈਨ ਸਿੰਘ, ਏ.ਐਸ.ਆਈ. ਜਸਵਿੰਦਰ ਕੌਰ, ਏ.ਐਸ.ਆਈ. ਦੀਪਕ ਕੁਮਾਰ, ਏ.ਐਸ.ਆਈ. ਮੁਕੇਸ਼ ਕੁਮਾਰ, ਨਗਰ ਪੰਚਾਇਤ ਕਲਰਕ ਵਰਿੰਦਰ ਸਿੰਘ, ਨਾਇਬ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਕੌਰ, ਲਵਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਅਤੇ ਨਗਰ ਪੰਚਾਇਤ ਦਾ ਸਟਾਫ਼ ਹਾਜ਼ਰ ਸੀ।

12 hrs ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
12 hrs ago
c7f8b672-2225-4399-9bad-9e9ecebea2e6

ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ ਹੰਡਿਆਇਆ, 25 ਅਗਸਤ ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ, ਵਾਰਡ ਨੰਬਰ 4 ਵਿੱਚ ਨਗਰ ਪੰਚਾਇਤ ਹੰਡਿਆਇਆ ਅਤੇ ਬਰਨਾਲਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਇੱਕ ਪਰਿਵਾਰ ਨਾਲ ਸਬੰਧਤ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਅਨੁਸਾਰ ਉਕਤ ਪਰਿਵਾਰ ਦੇ ਕਈ ਮੈਂਬਰਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਾ ਤਸਕਰੀ ਨਾਲ ਸਬੰਧਤ ਮਾਮਲੇ ਦਰਜ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. (ਡੀ) ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਰਾਜੂ ਸਿੰਘ ਪੁੱਤਰ ਬੂਟਾ ਸਿੰਘ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 11 ਮਾਮਲੇ ਦਰਜ ਹਨ। ਉਹ ਦੋ ਵਾਰ ਜੇਲ੍ਹ ਵੀ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਰਾਜੂ ਸਿੰਘ ਦੀ ਪਤਨੀ ਗੇਲ ਕੌਰ ਖ਼ਿਲਾਫ਼ 7 ਮਾਮਲੇ, ਪੁੱਤਰ ਸੰਨੀ ਖ਼ਿਲਾਫ਼ 9 ਮਾਮਲੇ, ਪੁੱਤਰ ਹੈਪੀ ਖ਼ਿਲਾਫ਼ 6 ਮਾਮਲੇ, ਪੁੱਤਰ ਗਗੂ ਖ਼ਿਲਾਫ਼ 2 ਮਾਮਲੇ ਅਤੇ ਪੁੱਤਰ ਅਜੈ ਖ਼ਿਲਾਫ਼ 1 ਮਾਮਲਾ ਦਰਜ ਹੈ। ਪੁਲਿਸ ਮੁਤਾਬਕ ਪਰਿਵਾਰ ਦੇ ਵੱਖ-ਵੱਖ ਮੈਂਬਰਾਂ ਖ਼ਿਲਾਫ਼ ਕੁੱਲ 36 ਮਾਮਲੇ ਦਰਜ ਹਨ। ਐਸ.ਪੀ. (ਡੀ) ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਰਾਜੂ ਸਿੰਘ ਦੀ ਪਤਨੀ ਅਤੇ ਪੁੱਤਰ ਸੰਨੀ ਇਸ ਸਮੇਂ ਜੇਲ੍ਹ ਵਿੱਚ ਹਨ।

3e9d7433-8aa1-40c1-adae-15dd26449792

ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਵਿਰੁੱਧ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸ਼ਿਕਾਇਤ ਦੇ ਆਧਾਰ ’ਤੇ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ ਨਗਰ ਪੰਚਾਇਤ ਦੇ ਡੀ.ਐਮ. ਮਨਸਾਹਿਬ ਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਪਰਿਵਾਰ ਵੱਲੋਂ ਕੀਤੀ ਗਈ ਨਾਜਾਇਜ਼ ਉਸਾਰੀ ਸਬੰਧੀ ਨਗਰ ਪੰਚਾਇਤ ਕੋਲ ਸ਼ਿਕਾਇਤ ਪ੍ਰਾਪਤ ਹੋਈ ਸੀ। ਸ਼ਿਕਾਇਤ ਦੇ ਆਧਾਰ ’ਤੇ ਅੱਜ ਪੁਲਿਸ ਦੀ ਮੌਜੂਦਗੀ ਵਿੱਚ ਕਾਰਵਾਈ ਕਰਦਿਆਂ ਨਾਜਾਇਜ਼ ਉਸਾਰੀ ਢਾਹੀ ਗਈ। ਉਨ੍ਹਾਂ ਕਿਹਾ ਕਿ ਹੰਡਿਆਇਆ ਵਿੱਚ ਹੋਰ ਵੀ ਜਿੱਥੇ ਨਾਜਾਇਜ਼ ਉਸਾਰੀਆਂ ਪਾਈਆਂ ਗਈਆਂ ਹਨ, ਉਨ੍ਹਾਂ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀ.ਐਸ.ਪੀ. ਰਜਿੰਦਰ ਸਿੰਘ, ਡੀ.ਐਸ.ਪੀ. ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਥਾਣਾ ਸਦਰ ਇੰਚਾਰਜ ਜਗਜੀਤ ਸਿੰਘ, ਚੌਂਕੀ ਇੰਚਾਰਜ ਤਰਸੇਮ ਸਿੰਘ, ਏ.ਐਸ.ਆਈ. ਸੁਖਚੈਨ ਸਿੰਘ, ਏ.ਐਸ.ਆਈ. ਜਸਵਿੰਦਰ ਕੌਰ, ਏ.ਐਸ.ਆਈ. ਦੀਪਕ ਕੁਮਾਰ, ਏ.ਐਸ.ਆਈ. ਮੁਕੇਸ਼ ਕੁਮਾਰ, ਨਗਰ ਪੰਚਾਇਤ ਕਲਰਕ ਵਰਿੰਦਰ ਸਿੰਘ, ਨਾਇਬ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਕੌਰ, ਲਵਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਅਤੇ ਨਗਰ ਪੰਚਾਇਤ ਦਾ ਸਟਾਫ਼ ਹਾਜ਼ਰ ਸੀ।

More news from ਪੰਜਾਬ and nearby areas
  • ਹੀਰਾ ਸਿੰਘ ਨਗਰ ਗਲੀ ਨੰਬਰ ਪੰਜ ਦੇਖੁ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ 24. ਅਗਸਤ.2026
    1
    ਹੀਰਾ ਸਿੰਘ ਨਗਰ ਗਲੀ ਨੰਬਰ ਪੰਜ ਦੇਖੁ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ 24. ਅਗਸਤ.2026
    user_Roshan singh
    Roshan singh
    ਕੋਟਕਪੂਰਾ, ਫਰੀਦਕੋਟ, ਪੰਜਾਬ•
    13 hrs ago
  • ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ ਨੂੰ ਸਮਰਪਿਤ ਸਜਾਏ ਜਾ ਰਹੇ ਖ਼ਾਲਸਾ ਮਾਰਚ ਦੇ ਸਵਾਗਤ ਅਤੇ ਪ੍ਰਬੰਧਾਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ, ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਖ਼ਾਲਸਾ ਮਾਰਚ ਦੇ ਫਤਿਹਗੜ੍ਹ ਸਾਹਿਬ ਦੀ ਹੱਦ ਵਿੱਚ ਪਹੁੰਚਣ ਮੌਕੇ ਕੀਤੇ ਜਾਣ ਵਾਲੇ ਸਵਾਗਤੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਸਮਰਪਿਤ ਇਹ ਨਗਰ ਕੀਰਤਨ 30 ਅਗਸਤ ਦੀ ਸ਼ਾਮ ਨੂੰ ਫਤਿਹਗੜ੍ਹ ਸਾਹਿਬ ਦੀ ਹੱਦ ਵਿੱਚ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਖ਼ਾਲਸਾ ਮਾਰਚ ਦੇ ਸਵਾਗਤ ਲਈ ਵੱਖ-ਵੱਖ ਪੜਾਵਾਂ ’ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਲਾਕੇ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸਜਾਵਟੀ ਗੇਟ ਲਗਾਉਣ ਦੇ ਨਾਲ-ਨਾਲ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਸੰਗਤਾਂ ਵੱਲੋਂ ਖ਼ਾਲਸਾ ਮਾਰਚ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਥੇਦਾਰ ਰਿਆ ਅਤੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਖ਼ਾਲਸਾ ਮਾਰਚ ਦੇ ਰਾਤਰੀ ਠਹਿਰਾਓ ਲਈ 30 ਅਗਸਤ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਉਪਰੰਤ 31 ਅਗਸਤ ਨੂੰ ਸਵੇਰੇ 9 ਵਜੇ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਰਸਾਏ ਮੀਰੀ-ਪੀਰੀ ਦੇ ਸਿਧਾਂਤ ਅਤੇ ਸਿੱਖ ਪੰਥ ਦੀਆਂ ਮਹਾਨ ਰਵਾਇਤਾਂ ਨਾਲ ਜੁੜੇ ਇਸ ਖ਼ਾਲਸਾ ਮਾਰਚ ਦਾ ਫਤਿਹਗੜ੍ਹ ਸਾਹਿਬ ਦੀ ਧਰਤੀ ’ਤੇ ਪਹੁੰਚਣਾ ਸਮੂਹ ਸੰਗਤਾਂ ਲਈ ਮਾਣ ਅਤੇ ਸ਼ਰਧਾ ਦਾ ਮੌਕਾ ਹੈ।
    1
    ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ ਨੂੰ ਸਮਰਪਿਤ ਸਜਾਏ ਜਾ ਰਹੇ ਖ਼ਾਲਸਾ ਮਾਰਚ ਦੇ ਸਵਾਗਤ ਅਤੇ ਪ੍ਰਬੰਧਾਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ, ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਖ਼ਾਲਸਾ ਮਾਰਚ ਦੇ ਫਤਿਹਗੜ੍ਹ ਸਾਹਿਬ ਦੀ ਹੱਦ ਵਿੱਚ ਪਹੁੰਚਣ ਮੌਕੇ ਕੀਤੇ ਜਾਣ ਵਾਲੇ ਸਵਾਗਤੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਸਮਰਪਿਤ ਇਹ ਨਗਰ ਕੀਰਤਨ 30 ਅਗਸਤ ਦੀ ਸ਼ਾਮ ਨੂੰ ਫਤਿਹਗੜ੍ਹ ਸਾਹਿਬ ਦੀ ਹੱਦ ਵਿੱਚ ਪਹੁੰਚੇਗਾ।
ਉਨ੍ਹਾਂ ਦੱਸਿਆ ਕਿ ਖ਼ਾਲਸਾ ਮਾਰਚ ਦੇ ਸਵਾਗਤ ਲਈ ਵੱਖ-ਵੱਖ ਪੜਾਵਾਂ ’ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਲਾਕੇ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸਜਾਵਟੀ ਗੇਟ ਲਗਾਉਣ ਦੇ ਨਾਲ-ਨਾਲ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਸੰਗਤਾਂ ਵੱਲੋਂ ਖ਼ਾਲਸਾ ਮਾਰਚ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਜਥੇਦਾਰ ਰਿਆ ਅਤੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਖ਼ਾਲਸਾ ਮਾਰਚ ਦੇ ਰਾਤਰੀ ਠਹਿਰਾਓ ਲਈ 30 ਅਗਸਤ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਉਪਰੰਤ 31 ਅਗਸਤ ਨੂੰ ਸਵੇਰੇ 9 ਵਜੇ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਰਸਾਏ ਮੀਰੀ-ਪੀਰੀ ਦੇ ਸਿਧਾਂਤ ਅਤੇ ਸਿੱਖ ਪੰਥ ਦੀਆਂ ਮਹਾਨ ਰਵਾਇਤਾਂ ਨਾਲ ਜੁੜੇ ਇਸ ਖ਼ਾਲਸਾ ਮਾਰਚ ਦਾ ਫਤਿਹਗੜ੍ਹ ਸਾਹਿਬ ਦੀ ਧਰਤੀ ’ਤੇ ਪਹੁੰਚਣਾ ਸਮੂਹ ਸੰਗਤਾਂ ਲਈ ਮਾਣ ਅਤੇ ਸ਼ਰਧਾ ਦਾ ਮੌਕਾ ਹੈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    23 hrs ago
  • ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    1
    ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand 
ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    9 hrs ago
  • नाश्ता महंगा खाना महंगा अब तो लगता है जिन महंगा इस देश का क्या होगा Nashta mahanga khana mahanga ab to lagta hai jina mahanga
    1
    नाश्ता महंगा खाना महंगा अब तो लगता है जिन महंगा इस देश का क्या होगा
Nashta mahanga khana mahanga ab to lagta hai jina mahanga
    user_Noorjahan
    Noorjahan
    Teacher ਫਗਵਾੜਾ, ਕਪੂਰਥਲਾ, ਪੰਜਾਬ•
    22 hrs ago
  • ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।
    1
    ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    12 hrs ago
  • ਕੋਟਕਪੂਰਾ ਵਿੱਚ ਸਿਹਤ ਵਿਭਾਗ ਦੀ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਮੁਹਿੰਮ, ਕਈ ਮਠਿਆਈਆਂ ਦੇ ਸੈਂਪਲ ਭਰੇ; ਖਰਾਬ ਮਠਿਆਈਆਂ ਮੌਕੇ ’ਤੇ ਕਰਵਾਈਆਂ ਨਸ਼ਟ ਕੋਟਕਪੂਰਾ, 25 ਅਗਸਤ 2026: ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਫਰੀਦਕੋਟ ਜ਼ਿਲ੍ਹੇ ਦੇ ਸਿਹਤ ਵਿਭਾਗ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਭਾਗ ਦੀ ਟੀਮ ਨੇ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ’ਤੇ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਕਈ ਮਠਿਆਈਆਂ ਦੇ ਸੈਂਪਲ ਭਰੇ। ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਇਹ ਚੈਕਿੰਗ ਮੁਹਿੰਮ ਡੀਐਚਓ ਫਰੀਦਕੋਟ ਡਾ. ਸੁਰੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਦੀ ਅਗਵਾਈ ਹੇਠ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਕਪੂਰਾ ਦੇ ਨਵੇਂ ਬੱਸ ਸਟੈਂਡ, ਬੱਤੀਆਂ ਵਾਲਾ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਹਲਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਮਠਿਆਈਆਂ ਦੇ ਸੈਂਪਲ ਲਏ ਚੈਕਿੰਗ ਦੌਰਾਨ ਟੀਮ ਵੱਲੋਂ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਦਿਆਂ ਵੱਖ-ਵੱਖ ਮਠਿਆਈਆਂ ਦੇ ਸੈਂਪਲ ਲਏ ਗਏ। ਸੈਂਪਲਾਂ ਨੂੰ ਨਿਯਮਾਂ ਅਨੁਸਾਰ ਜਾਂਚ ਲਈ ਭੇਜਿਆ ਜਾਣਾ ਹੈ, ਤਾਂ ਜੋ ਮਠਿਆਈਆਂ ਦੀ ਗੁਣਵੱਤਾ ਅਤੇ ਖਾਣ-ਪੀਣ ਸਬੰਧੀ ਮਾਪਦੰਡਾਂ ਦੀ ਪਾਲਣਾ ਬਾਰੇ ਪਤਾ ਲੱਗ ਸਕੇ। ਖਰਾਬ ਮਠਿਆਈਆਂ ਕੀਤੀਆਂ ਨਸ਼ਟ ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਗਾਹਕਾਂ ਨੂੰ ਸਿਰਫ਼ ਤਾਜ਼ੀਆਂ, ਸਾਫ਼-ਸੁਥਰੀਆਂ ਅਤੇ ਮਿਆਰਾਂ ਅਨੁਸਾਰ ਮਠਿਆਈਆਂ ਹੀ ਵੇਚਣ। ਫੂਡ ਸੇਫਟੀ ਵਿਭਾਗ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਖਰਾਬ ਜਾਂ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਤਿਉਹਾਰਾਂ ਦੇ ਮੱਦੇਨਜ਼ਰ ਚੈਕਿੰਗ ਮੁਹਿੰਮ ਤੇਜ਼ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਦੀ ਮੰਗ ਵਧਣ ਕਾਰਨ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਮਠਿਆਈਆਂ ਦੇ ਸੈਂਪਲ ਲੈਣ ਦੇ ਨਾਲ-ਨਾਲ ਜਿੱਥੇ ਮਠਿਆਈਆਂ ਖਰਾਬ ਪਾਈਆਂ ਗਈਆਂ, ਉਨ੍ਹਾਂ ਨੂੰ ਵੀ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਫਰੀਦਕੋਟ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਜਾਰੀ ਰਹੇਗੀ। ਗਾਹਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਤਿਉਹਾਰਾਂ ਦੌਰਾਨ ਮਠਿਆਈਆਂ ਦੀ ਵਿਕਰੀ ਵਧਣ ਦੇ ਮੱਦੇਨਜ਼ਰ ਗਾਹਕਾਂ ਨੂੰ ਵੀ ਮਠਿਆਈ ਖਰੀਦਣ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਖਰੀਦਦਾਰੀ ਕਰਦੇ ਸਮੇਂ ਮਠਿਆਈ ਦੀ ਤਾਜ਼ਗੀ, ਸਫਾਈ ਅਤੇ ਦੁਕਾਨ ਦੀ ਸਥਿਤੀ ਵੱਲ ਧਿਆਨ ਦੇਣ ਦੇ ਨਾਲ ਖਰੀਦ ਦੀ ਰਸੀਦ ਲੈਣੀ ਚਾਹੀਦੀ ਹੈ। ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਤਿਉਹਾਰਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
    1
    ਕੋਟਕਪੂਰਾ ਵਿੱਚ ਸਿਹਤ ਵਿਭਾਗ ਦੀ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ

ਰੱਖੜੀ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਮੁਹਿੰਮ, ਕਈ ਮਠਿਆਈਆਂ ਦੇ ਸੈਂਪਲ ਭਰੇ; ਖਰਾਬ ਮਠਿਆਈਆਂ ਮੌਕੇ ’ਤੇ ਕਰਵਾਈਆਂ ਨਸ਼ਟ
ਕੋਟਕਪੂਰਾ, 25 ਅਗਸਤ 2026:
ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਫਰੀਦਕੋਟ ਜ਼ਿਲ੍ਹੇ ਦੇ ਸਿਹਤ ਵਿਭਾਗ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਭਾਗ ਦੀ ਟੀਮ ਨੇ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ’ਤੇ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਕਈ ਮਠਿਆਈਆਂ ਦੇ ਸੈਂਪਲ ਭਰੇ। ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ।
ਇਹ ਚੈਕਿੰਗ ਮੁਹਿੰਮ ਡੀਐਚਓ ਫਰੀਦਕੋਟ ਡਾ. ਸੁਰੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਦੀ ਅਗਵਾਈ ਹੇਠ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਕਪੂਰਾ ਦੇ ਨਵੇਂ ਬੱਸ ਸਟੈਂਡ, ਬੱਤੀਆਂ ਵਾਲਾ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਹਲਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ।
ਮਠਿਆਈਆਂ ਦੇ ਸੈਂਪਲ ਲਏ
ਚੈਕਿੰਗ ਦੌਰਾਨ ਟੀਮ ਵੱਲੋਂ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਦਿਆਂ ਵੱਖ-ਵੱਖ ਮਠਿਆਈਆਂ ਦੇ ਸੈਂਪਲ ਲਏ ਗਏ। ਸੈਂਪਲਾਂ ਨੂੰ ਨਿਯਮਾਂ ਅਨੁਸਾਰ ਜਾਂਚ ਲਈ ਭੇਜਿਆ ਜਾਣਾ ਹੈ, ਤਾਂ ਜੋ ਮਠਿਆਈਆਂ ਦੀ ਗੁਣਵੱਤਾ ਅਤੇ ਖਾਣ-ਪੀਣ ਸਬੰਧੀ ਮਾਪਦੰਡਾਂ ਦੀ ਪਾਲਣਾ ਬਾਰੇ ਪਤਾ ਲੱਗ ਸਕੇ।
ਖਰਾਬ ਮਠਿਆਈਆਂ ਕੀਤੀਆਂ ਨਸ਼ਟ
ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਗਾਹਕਾਂ ਨੂੰ ਸਿਰਫ਼ ਤਾਜ਼ੀਆਂ, ਸਾਫ਼-ਸੁਥਰੀਆਂ ਅਤੇ ਮਿਆਰਾਂ ਅਨੁਸਾਰ ਮਠਿਆਈਆਂ ਹੀ ਵੇਚਣ।
ਫੂਡ ਸੇਫਟੀ ਵਿਭਾਗ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਖਰਾਬ ਜਾਂ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਤਿਉਹਾਰਾਂ ਦੇ ਮੱਦੇਨਜ਼ਰ ਚੈਕਿੰਗ ਮੁਹਿੰਮ ਤੇਜ਼
ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਦੀ ਮੰਗ ਵਧਣ ਕਾਰਨ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਮਠਿਆਈਆਂ ਦੇ ਸੈਂਪਲ ਲੈਣ ਦੇ ਨਾਲ-ਨਾਲ ਜਿੱਥੇ ਮਠਿਆਈਆਂ ਖਰਾਬ ਪਾਈਆਂ ਗਈਆਂ, ਉਨ੍ਹਾਂ ਨੂੰ ਵੀ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਫਰੀਦਕੋਟ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਜਾਰੀ ਰਹੇਗੀ।
ਗਾਹਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ
ਤਿਉਹਾਰਾਂ ਦੌਰਾਨ ਮਠਿਆਈਆਂ ਦੀ ਵਿਕਰੀ ਵਧਣ ਦੇ ਮੱਦੇਨਜ਼ਰ ਗਾਹਕਾਂ ਨੂੰ ਵੀ ਮਠਿਆਈ ਖਰੀਦਣ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਖਰੀਦਦਾਰੀ ਕਰਦੇ ਸਮੇਂ ਮਠਿਆਈ ਦੀ ਤਾਜ਼ਗੀ, ਸਫਾਈ ਅਤੇ ਦੁਕਾਨ ਦੀ ਸਥਿਤੀ ਵੱਲ ਧਿਆਨ ਦੇਣ ਦੇ ਨਾਲ ਖਰੀਦ ਦੀ ਰਸੀਦ ਲੈਣੀ ਚਾਹੀਦੀ ਹੈ।
ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਤਿਉਹਾਰਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    7 hrs ago
  • ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਦਾ ਵਿਸ਼ੇਸ਼ ਸਨਮਾਨ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਦਾ ਸਰਹਿੰਦ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਰੋਹ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਕੌਂਸਲਰ ਦਵਿੰਦਰ ਕੌਰ, ਉਹਨਾਂ ਦੇ ਪਤੀ ਪ੍ਰਿਤਪਾਲ ਸਿੰਘ ਜੱਸੀ ਅਤੇ ਸਮੂਹ ਵਾਰਡ ਵਾਸੀਆਂ ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਗਿਆ। ਇਸ ਮੌਕੇ ਵਾਰਡ ਵਾਸੀਆਂ ਅਤੇ ਪਾਰਟੀ ਆਗੂਆਂ ਨੇ ਅਮਰਿੰਦਰ ਸਿੰਘ ਮਡੋਫਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਹਨਾਂ ਦੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਕੌਂਸਲਰ ਦਵਿੰਦਰ ਕੌਰ ਅਤੇ ਪ੍ਰਿਤਪਾਲ ਸਿੰਘ ਜੱਸੀ ਨੇ ਕਿਹਾ ਕਿ ਨੌਜਵਾਨ ਆਗੂ ਅਮਰਿੰਦਰ ਸਿੰਘ ਮਡੋਫਲ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਚੋਣ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਹੋਵੇਗਾ। ​ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਨੇ ਸਮੂਹ ਵਾਰਡ ਵਾਸੀਆਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਭਰੋਸਾ ਦਿਵਾਇਆ ਕਿ ਮੰਡੀ ਦੇ ਵਿਕਾਸ ਅਤੇ ਲੋਕਾਂ ਦੀਆਂ ਸੁਵਿਧਾਵਾਂ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਵਾਰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।
    1
    ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਦਾ ਵਿਸ਼ੇਸ਼ ਸਨਮਾਨ
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਦਾ ਸਰਹਿੰਦ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਰੋਹ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਕੌਂਸਲਰ ਦਵਿੰਦਰ ਕੌਰ, ਉਹਨਾਂ ਦੇ ਪਤੀ ਪ੍ਰਿਤਪਾਲ ਸਿੰਘ ਜੱਸੀ ਅਤੇ ਸਮੂਹ ਵਾਰਡ ਵਾਸੀਆਂ ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਗਿਆ। ਇਸ ਮੌਕੇ ਵਾਰਡ ਵਾਸੀਆਂ ਅਤੇ ਪਾਰਟੀ ਆਗੂਆਂ ਨੇ ਅਮਰਿੰਦਰ ਸਿੰਘ ਮਡੋਫਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਹਨਾਂ ਦੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। 
ਕੌਂਸਲਰ ਦਵਿੰਦਰ ਕੌਰ ਅਤੇ ਪ੍ਰਿਤਪਾਲ ਸਿੰਘ ਜੱਸੀ ਨੇ ਕਿਹਾ ਕਿ ਨੌਜਵਾਨ ਆਗੂ ਅਮਰਿੰਦਰ ਸਿੰਘ ਮਡੋਫਲ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਚੋਣ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਹੋਵੇਗਾ।
​ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਨੇ ਸਮੂਹ ਵਾਰਡ ਵਾਸੀਆਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਭਰੋਸਾ ਦਿਵਾਇਆ ਕਿ ਮੰਡੀ ਦੇ ਵਿਕਾਸ ਅਤੇ ਲੋਕਾਂ ਦੀਆਂ ਸੁਵਿਧਾਵਾਂ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਵਾਰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    23 hrs ago
  • ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜਾਂਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਮੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਹਲਕਾ ਗੜ੍ਹਸ਼ੰਕਰ ਨਿਵਾਸੀਆਂ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਪੀਲ ਕੀਤੀ ਹੈ ਕਿ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ ਠੀਕ 10:00 ਵਜੇ (ਸੀਵਰੇਜ ਟ੍ਰੀਟਮੈਂਟ ਪਲਾਂਟ), ਬੰਗਾ ਰੋਡ, ਨਹਿਰ ਵਿਖੇ ਅਹਿਮ ਮੀਟਿੰਗ ਹੋਵੇਗੀ। ਜੇਕਰ ਤੁਹਾਡੇ ਪਿੰਡ ਵਿੱਚ ਨਹਿਰੀ ਪਾਣੀ, ਪਾਈਪਾਂ ਦੀ ਮੁਰੰਮਤ, ਲਾਈਨ ਐਕਸਟੈਂਸ਼ਨ ਜਾਂ ਸਿੰਚਾਈ ਟਿਊਬਵੈੱਲ ਸੰਬੰਧੀ ਕੋਈ ਵੀ ਮਸਲਾ ਬਾਕੀ ਹੈ, ਤਾਂ ਆਪਣੇ ਲਿਖਤੀ ਮੰਗ-ਪੱਤਰ ਲੈ ਕੇ ਜ਼ਰੂਰ ਪਹੁੰਚੋ ਤਾਂ ਜੋ ਮੌਕੇ 'ਤੇ ਹੀ ਵਿਭਾਗ ਦੇ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਜੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਸਕੇ।
    1
    ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜਾਂਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਮੀ
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਹਲਕਾ ਗੜ੍ਹਸ਼ੰਕਰ ਨਿਵਾਸੀਆਂ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਪੀਲ ਕੀਤੀ ਹੈ ਕਿ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ ਠੀਕ 10:00 ਵਜੇ (ਸੀਵਰੇਜ ਟ੍ਰੀਟਮੈਂਟ ਪਲਾਂਟ), ਬੰਗਾ ਰੋਡ, ਨਹਿਰ ਵਿਖੇ ਅਹਿਮ ਮੀਟਿੰਗ ਹੋਵੇਗੀ। ਜੇਕਰ ਤੁਹਾਡੇ ਪਿੰਡ ਵਿੱਚ ਨਹਿਰੀ ਪਾਣੀ, ਪਾਈਪਾਂ ਦੀ ਮੁਰੰਮਤ, ਲਾਈਨ ਐਕਸਟੈਂਸ਼ਨ ਜਾਂ ਸਿੰਚਾਈ ਟਿਊਬਵੈੱਲ ਸੰਬੰਧੀ ਕੋਈ ਵੀ ਮਸਲਾ ਬਾਕੀ ਹੈ, ਤਾਂ ਆਪਣੇ ਲਿਖਤੀ ਮੰਗ-ਪੱਤਰ ਲੈ ਕੇ ਜ਼ਰੂਰ ਪਹੁੰਚੋ ਤਾਂ ਜੋ ਮੌਕੇ 'ਤੇ ਹੀ ਵਿਭਾਗ ਦੇ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਜੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਸਕੇ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    15 hrs ago
  • ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ ਸੰਧਵਾਂ/ਕੋਟਕਪੂਰਾ, 25 ਅਗਸਤ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ। ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ। ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ। ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ। CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ। ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ। CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ। ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ। ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।
    1
    ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ

ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ
ਸੰਧਵਾਂ/ਕੋਟਕਪੂਰਾ, 25 ਅਗਸਤ:
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ
ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ।
ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ।
ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ
ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ।
ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ।
CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ
CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ।
ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ
ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ।
ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ।
CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ
ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ।
ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ।
ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ
CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    7 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.