ਵਾਇਰਲ ਵੀਡੀਓ ਮਾਮਲਾ - ਥਾਣਾ ਬੀ ਡਿਵੀਜ਼ਨ ਦੀ ਵੱਡੀ ਕਾਰਵਾਈ, ਮੁੱਖ ਦੋਸ਼ੀ ਵਿਸ਼ਾਲਦੀਪ ਸਿੰਘ ਤੇ ਹੋਟਲ ਮਾਲਕ ਗ੍ਰਿਫ਼ਤਾਰ ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ - ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਨਾਬਾਲਿਗ ਲੜਕੀ ਨਾਲ ਸਬੰਧਤ ਵੀਡੀਓ ਦਾ ਨੋਟਿਸ ਲੈਂਦਿਆਂ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਮੁਕੱਦਮਾ ਦਰਜ ਕਰਕੇ ਮੁੱਖ ਦੋਸ਼ੀ ਵਿਸ਼ਾਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਇਸ ਮਾਮਲੇ ਨਾਲ ਸਬੰਧਤ ਹੋਟਲ ਦੇ ਮਾਲਕ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਸਮੂਹ ਹੋਟਲ ਸੰਚਾਲਕਾਂ ਨੂੰ ਸਖ਼ਤ ਅਪੀਲ ਕੀਤੀ ਗਈ ਹੈ ਕਿ ਨਾਬਾਲਿਗਾਂ ਨੂੰ ਕਿਸੇ ਵੀ ਹਾਲਤ 'ਚ ਕਮਰੇ ਕਿਰਾਏ 'ਤੇ ਨਾ ਦਿੱਤੇ ਜਾਣ। ਜੇਕਰ ਕਿਤੇ ਵੀ ਕੋਈ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਹੁੰਦੀ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। #AmritsarPolice #CommissioneratePoliceAmritsar #ThanaBDivision #AmritsarNews #PunjabPolice #Amritsar #ViralVideoCase #PunjabNews #PoliceAction #LawAndOrder
ਵਾਇਰਲ ਵੀਡੀਓ ਮਾਮਲਾ - ਥਾਣਾ ਬੀ ਡਿਵੀਜ਼ਨ ਦੀ ਵੱਡੀ ਕਾਰਵਾਈ, ਮੁੱਖ ਦੋਸ਼ੀ ਵਿਸ਼ਾਲਦੀਪ ਸਿੰਘ ਤੇ ਹੋਟਲ ਮਾਲਕ ਗ੍ਰਿਫ਼ਤਾਰ ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ - ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਨਾਬਾਲਿਗ ਲੜਕੀ ਨਾਲ ਸਬੰਧਤ ਵੀਡੀਓ ਦਾ ਨੋਟਿਸ ਲੈਂਦਿਆਂ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਮੁਕੱਦਮਾ ਦਰਜ ਕਰਕੇ ਮੁੱਖ ਦੋਸ਼ੀ ਵਿਸ਼ਾਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਇਸ ਮਾਮਲੇ ਨਾਲ ਸਬੰਧਤ ਹੋਟਲ ਦੇ ਮਾਲਕ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਸਮੂਹ ਹੋਟਲ ਸੰਚਾਲਕਾਂ ਨੂੰ ਸਖ਼ਤ ਅਪੀਲ ਕੀਤੀ ਗਈ ਹੈ ਕਿ ਨਾਬਾਲਿਗਾਂ ਨੂੰ ਕਿਸੇ ਵੀ ਹਾਲਤ 'ਚ ਕਮਰੇ ਕਿਰਾਏ 'ਤੇ ਨਾ ਦਿੱਤੇ ਜਾਣ। ਜੇਕਰ ਕਿਤੇ ਵੀ ਕੋਈ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਹੁੰਦੀ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। #AmritsarPolice #CommissioneratePoliceAmritsar #ThanaBDivision #AmritsarNews #PunjabPolice #Amritsar #ViralVideoCase #PunjabNews #PoliceAction #LawAndOrder
- ਸ੍ਰੀ ਹਰਿਮੰਦਰ ਸਾਹਿਬ ਜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ1
- ਚਵਿੰਡਾ ਦੇਵੀਂ ਵਿਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਪ੍ਰਾਈਵੇਟ ਤੌਰ ਤੇ ਬਿਜਲੀ ਵਿਭਾਗ ਚ ਕਰਦਾ ਸੀ ਕੰਮ ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਵਾਸੀ ਫਤੂਭੀਲਾ ਵਜੋਂ ਹੋਈ ਐਂਕਰ ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਇੱਕ ਵਿਅਕਤੀ ਦੀ ਕਰੰਟ ਲੱਗਣ ਦੇ ਨਾਲ ਹੋਈ ਮੌਤ ਦੱਸਿਆ ਜਾ ਰਿਹਾ ਪ੍ਰਾਈਵੇਟ ਤੌਰ ਤੇ ਬਿਜਲੀ ਮਹਿਕਮੇ ਦੇ ਵਿੱਚ ਕਰਦਾ ਸੀ ਕੰਮ ਮ੍ਰਿਤਕ ਦੀ ਪਹਿਚਾਨ ਧਰਮਿੰਦਰ ਸਿੰਘ ਵਜੋਂ ਪਿੰਡ ਭੀਲੋਵਾਲ ਦਾ ਰਹਿਣ ਵਾਲਾ ਹੈ ਇਹ ਸਵੇਰੇ ਜੈਪਰ l ਲਾਉਣ ਵਾਸਤੇ ਖੰਬੇ ਦੇ ਉੱਪਰ ਚੜ੍ਹਿਆ ਸੀ ਤਾਂ ਕਰੰਟ ਲੱਗਣ ਦੇ ਨਾਲ ਮੌਤ ਹੋ ਗਈ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਵਾਸਤੇ ਹਸਪਤਾਲ ਭੇਜ ਦਿੱਤਾ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ Bite ਪੁਲਿਸ ਮੁਲਾਜ਼ਮ ਜਾਂ ਚ ਅਧਿਕਾਰੀ Bite ਪਿੰਡ ਵਾਸੀ4
- BATALA ਪ੍ਰਸਿੱਧ ਸਮਾਜ ਸੇਵੀ ਸੰਸਥਾ ਸਿਦਕ ਫਾਊਂਡੇਸ਼ਨ ਵੱਲੋਂ ਅਮਨ ਸ਼ਿੰਗਾਰੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਲੋੜਵੰਦਾਂ ਦੀ ਸੇਵਾ ਲਈ ਸਿਦਕ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲੇ1
- ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਦੇ ਸਨਮਾਨ ਦੇ ਵਿੱਚ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ।। ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ ਨੀਰਜ ਭਾਟੀਆ ਦੀ ਅਗਵਾਈ ਹੇਠ ਅੱਖਾਂ ਦੇ ਮਾਹਰ ਸੀਨੀਅਰ ਡਾ ਬਿਕਰਮਜੀਤ ਸਿੰਘ ਵੱਲੋਂ ਬਿਆਸ ਦੇ ਨੇੜਲੇ ਪਿੰਡ ਵਜੀਰ ਭੁੱਲਰ ਵਿਖੇ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿੱਚ ਕਰੀਬ 216 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੀ ਲੋੜਵੰਦਾਂ ਨੂੰ ਫਰੀ ਐਨਕਾਂ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਗੱਲਬਾਤ ਦੌਰਾਨ ਡਾ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੇ ਵਿੱਚ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਲਾਭ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਕਰੀਬ 10 ਮਰੀਜ਼ ਚਿੱਟਾ ਮੋਤੀਆ ਤੋਂ ਪੀੜਤ ਸਨ। ਜਿਨਾਂ ਦਾ ਮੁਫਤ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।।1
- 11 ਅਗਸਤ ਨੂੰ ਮਾਨਾਂਵਾਲਾ ਰੇਲਵੇ ਸਟੇਸ਼ਨ 'ਤੇ ਰੇਲਾਂ ਦਾ ਚੱਕਾ ਜਾਮ ਕਰੇਗੀ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ – ਪਲਵਿੰਦਰ ਸਿੰਘ ਮਾਹਲ ਰਈਆ ਨੇੜਲੇ ਇੱਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਭਰ ਦੇ ਜ਼ਿਲ੍ਹਿਆਂ ਤੋਂ ਆਏ ਆਗੂਆਂ ਨੇ ਕਿਸਾਨਾਂ ਦੇ ਭਖਦੇ ਮਸਲਿਆਂ 'ਤੇ ਚਰਚਾ ਕਰਦਿਆਂ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ। ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨਾਲ ਧੋਖਾ ਕੀਤਾ ਹੈ। ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਫ਼ਿਰੋਜ਼ਪੁਰ, ਕਪੂਰਥਲਾ ਸਮੇਤ ਕਈ ਜ਼ਿਲ੍ਹਿਆਂ ਦੇ ਹੜ੍ਹ ਪੀੜਤ ਕਿਸਾਨ ਅੱਜ ਵੀ ਮੁਆਵਜ਼ੇ ਲਈ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ, ਪਰ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕੀ। ਕੱਚੀਆਂ-ਪੱਕੀਆਂ ਫ਼ਸਲਾਂ, ਪੈਲੀਆਂ ਅਤੇ ਹੋਰ ਨੁਕਸਾਨਾਂ ਦਾ ਮੁਆਵਜ਼ਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਡੀਸੀ ਦਫ਼ਤਰਾਂ ਅੱਗੇ ਧਰਨੇ, ਮਾਰਚ, ਮੰਗ ਪੱਤਰ ਅਤੇ ਹਰ ਲੋਕਤੰਤਰੀ ਤਰੀਕਾ ਅਪਣਾਇਆ, ਪਰ ਸਰਕਾਰ ਨੇ ਕਿਸਾਨਾਂ ਦੀ ਇੱਕ ਵੀ ਗੰਭੀਰਤਾ ਨਾਲ ਨਹੀਂ ਸੁਣੀ। ਇਸ ਲਈ 11 ਅਗਸਤ ਨੂੰ ਦੁਪਹਿਰ 12 ਵਜੇ ਮਾਨਾਂਵਾਲਾ ਰੇਲਵੇ ਸਟੇਸ਼ਨ 'ਤੇ ਰੇਲਾਂ ਦਾ ਚੱਕਾ ਜਾਮ ਕਰਕੇ ਸਰਕਾਰ ਨੂੰ ਜਗਾਇਆ ਜਾਵੇਗਾ। ਮਾਹਲ ਨੇ ਦੋਸ਼ ਲਾਇਆ ਕਿ ਗੰਨਾ ਕਾਸ਼ਤਕਾਰਾਂ ਦੀਆਂ ਅਦਾਇਗੀਆਂ ਲਟਕੀਆਂ ਹੋਈਆਂ ਹਨ, ਤਰਨ ਤਾਰਨ ਦੇ ਕਰੋੜਾਂ ਰੁਪਏ ਦੇ ਘਪਲੇ ਦਾ ਹੱਲ ਨਹੀਂ ਕੀਤਾ ਗਿਆ ਅਤੇ ਕਿਸਾਨ ਆਗੂਆਂ 'ਤੇ ਝੂਠੇ ਪਰਚੇ ਦਰਜ ਕਰਵਾ ਕੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਪੰਜਾਬ ਦੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ 11 ਅਗਸਤ ਨੂੰ ਮਾਨਾਂਵਾਲਾ ਰੇਲਵੇ ਸਟੇਸ਼ਨ 'ਤੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸੰਘਰਸ਼ ਨੂੰ ਕਾਮਯਾਬ ਬਣਾਇਆ ਜਾਵੇ।1
- ਜਲੰਧਰ 'ਚ AAP ਦੀ 'ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ' 'ਤੇ ਵਿਸ਼ੇਸ਼ ਮੀਟਿੰਗ, 2027 'ਚ ਮੁੜ ਸਰਕਾਰ ਬਣਨ ਦਾ ਦਾਅਵਾ #AAPPunjab #Jalandhar #MawanDhianSatikaryogYojana #PunjabPolitics #Punjab24News1
- ਇਨਸਾਫ਼ ਨਾ ਮਿਲਣ 'ਤੇ 5 ਅਗਸਤ ਨੂੰ ਥਾਣਾ ਸਿਟੀ ਦੇ ਬਾਹਰ ਧਰਨਾ ਦਿੱਤਾ ਜਾਵੇਗਾ : ਪ੍ਰੀਤੀ ਮਹੰਤ ਕਪੂਰਥਲਾ ਪ੍ਰੀਤੀ ਮਹੰਤ ਵੱਲੋਂ ਆਪਣੇ ਸਮਰਥਕਾਂ ਅਤੇ ਇਲਾਕਾ ਵਾਸੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਕੇ ਪਿਛਲੇ ਦਿਨੀਂ ਆਪਣੇ ਨਾਲ ਹੋਈ ਕਥਿਤ ਮਾਰਕੁੱਟ ਦੀ ਘਟਨਾ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨਾਲ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਮਾਰਕੁੱਟ ਕੀਤੀ ਗਈ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ। ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਿਲਆ। ਪ੍ਰੀਤੀ ਮਹੰਤ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਥਾਣਾ ਸਿਟੀ ਵਿੱਚ ਲਿਖਤੀ ਸ਼ਿਕਾਇਤ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ, ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਸੰਤੋਸ਼ਜਨਕ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਘਟਨਾ ਦੀਆਂ ਵੀਡੀਓਜ਼ ਜਨਤਕ ਹੋ ਚੁੱਕੀਆਂ ਹਨ ਤਾਂ ਵੀ ਦੋਸ਼ੀਆਂ 'ਤੇ ਕਾਰਵਾਈ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਨਾ ਮਿਲੇ ਤਾਂ ਲੋਕਾਂ ਦਾ ਕਾਨੂੰਨ ਅਤੇ ਪ੍ਰਸ਼ਾਸਨ 'ਤੇ ਭਰੋਸਾ ਕਮਜ਼ੋਰ ਹੁੰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਵੀ ਪੀੜਤ ਧਿਰ ਨੂੰ ਇਨਸਾਫ਼ ਲਈ ਲੰਮਾ ਇੰਤਜ਼ਾਰ ਕਰਨਾ ਪੈਂਦਾ ਹੈ, ਜੋ ਕਿ ਠੀਕ ਨਹੀਂ ਹੈ। ਪ੍ਰੀਤੀ ਮਹੰਤ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਸ਼ਿਕਾਇਤ 'ਤੇ ਜਲਦ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਉਹ 5 ਅਗਸਤ ਨੂੰ ਆਪਣੇ ਸਮਰਥਕਾਂ ਸਮੇਤ ਥਾਣਾ ਸਿਟੀ ਦੇ ਬਾਹਰ ਸ਼ਾਂਤਮਈ ਧਰਨਾ ਦੇਣ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਐਸ.ਐਸ.ਪੀ ਕਪੂਰਥਲਾ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਇਨਸਾਫ਼ ਮਿਲ ਸਕੇ ਅਤੇ ਲੋਕਾਂ ਦਾ ਕਾਨੂੰਨੀ ਪ੍ਰਣਾਲੀ 'ਤੇ ਭਰੋਸਾ ਹੋਰ ਮਜ਼ਬੂਤ ਹੋ ਸਕੇ। ਇਸ ਮੋਕੇ ਦੇ ਰਮਨ ਬਹਲ, ਸਾਹਿਲ, ਜਤੀਨ ਅਤੇ ਨਾਲ ਹੋਰ ਹਾਜ਼ਰ ਸਨ।1
- ਵਾਇਰਲ ਵੀਡੀਓ ਮਾਮਲਾ - ਥਾਣਾ ਬੀ ਡਿਵੀਜ਼ਨ ਦੀ ਵੱਡੀ ਕਾਰਵਾਈ, ਮੁੱਖ ਦੋਸ਼ੀ ਵਿਸ਼ਾਲਦੀਪ ਸਿੰਘ ਤੇ ਹੋਟਲ ਮਾਲਕ ਗ੍ਰਿਫ਼ਤਾਰ ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ - ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਨਾਬਾਲਿਗ ਲੜਕੀ ਨਾਲ ਸਬੰਧਤ ਵੀਡੀਓ ਦਾ ਨੋਟਿਸ ਲੈਂਦਿਆਂ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਮੁਕੱਦਮਾ ਦਰਜ ਕਰਕੇ ਮੁੱਖ ਦੋਸ਼ੀ ਵਿਸ਼ਾਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਇਸ ਮਾਮਲੇ ਨਾਲ ਸਬੰਧਤ ਹੋਟਲ ਦੇ ਮਾਲਕ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਸਮੂਹ ਹੋਟਲ ਸੰਚਾਲਕਾਂ ਨੂੰ ਸਖ਼ਤ ਅਪੀਲ ਕੀਤੀ ਗਈ ਹੈ ਕਿ ਨਾਬਾਲਿਗਾਂ ਨੂੰ ਕਿਸੇ ਵੀ ਹਾਲਤ 'ਚ ਕਮਰੇ ਕਿਰਾਏ 'ਤੇ ਨਾ ਦਿੱਤੇ ਜਾਣ। ਜੇਕਰ ਕਿਤੇ ਵੀ ਕੋਈ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਹੁੰਦੀ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। #AmritsarPolice #CommissioneratePoliceAmritsar #ThanaBDivision #AmritsarNews #PunjabPolice #Amritsar #ViralVideoCase #PunjabNews #PoliceAction #LawAndOrder1