ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਅੰਮ੍ਰਿਤਸਰ, 30 ਮਾਰਚ ( ਮਹਾਬੀਰ ਸਿੰਘ ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਸ. ਹਰਪ੍ਰੀਤ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਗੁਰਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਸੂਰਤ ਸਿੰਘ, ਖ਼ਜ਼ਾਨਚੀ ਸ. ਸ਼ਮਸ਼ੇਰ ਸਿੰਘ ਤੇ ਸੇਵਾਦਾਰ ਭਾਈ ਬਲਜੀਤ ਸਿੰਘ ਸ਼ਾਮਲ ਸਨ। ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਦੇ ਮੈਂਬਰ ਬਣਨ ਲਈ ਵੀ ਪ੍ਰੇਰਿਆ। ਇਸ ਮੌਕੇ ਵਧੀਕ ਸਕੱਤਰ ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਬਲਵਿੰਦਰ ਸਿੰਘ ਖੈਰਾਬਦ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਬਲਜੀਤ ਸਿੰਘ, ਸਾਬਕਾ ਮੈਨੇਜਰ ਸ. ਹਰਬੰਸ ਸਿੰਘ ਮੱਲ੍ਹੀ, ਸ. ਸੁਖਰਾਜ ਸਿੰਘ, ਸ. ਪਰਮਜੀਤ ਸਿੰਘ, ਸ. ਪਰਵਿੰਦਰ ਸਿੰਘ ਡੰਡੀ, ਸ. ਗੁਰਦੀਪ ਸਿੰਘ, ਸ. ਪਿਆਰਾ ਸਿੰਘ ਤੋਂ ਇਲਾਵਾ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

- Post by ਜਸਕਰਨ ਸਿੰਘ1
- ਸ਼੍ਰੀ ਅੰਮ੍ਰਿਤਸਰ ਕੋਟ ਖਾਲਸਾ ਦੇ ਸ਼ਿਵ ਸ਼ਕਤੀ ਮੰਦਰ ਵਿੱਚ ਸਨਾਤਨ ਸੇਵਾ ਸਮਿਤੀ ਦੀ ਮੀਟਿੰਗ, ਨਵੀਆਂ ਨਿਯੁਕਤੀਆਂ ਦਾ ਐਲਾਨ।1
- ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ... #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger1
- ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ। ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ। ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।1
- ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ1
- गीतांजलि ओमप्रकाश का भव्य स्वागत: इंटरनेशनल ताज जीतकर अमृतसर लौटीं, शहर में जश्न का माहौल #GeetanjaliOmPrakash #MrsInternational2026 #WorldClassicWinner #AmritsarWelcome #GrandHomecoming #PunjabPride #IndiaPride #BeautyWithPurpose #InternationalWinner #AmritsarNews #BreakingNews #Khabaraajtk #CelebrationTime1
- ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ4
- Post by ਜਸਕਰਨ ਸਿੰਘ1