ਫਾਜ਼ਿਲਕਾ ਵਿੱਚ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੀ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਅੱਜ ਅੱਠਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਪਿਛਲੇ ਲਗਭਗ ਇੱਕ ਦਹਾਕੇ ਤੋਂ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਨੇ ਆਪਣਾ ਸੰਘਰਸ਼ ਜਾਰੀ ਰੱਖਿਆ ਹੋਇਆ ਹੈ। ਅੱਜ, ਮੁਲਾਜ਼ਮਾਂ ਨੇ ਦੁਪਹਿਰ ਤੱਕ ਸੇਵਾ ਕੇਂਦਰ ਵਿਖੇ ਹਰ ਰੋਜ਼ ਦੀ ਤਰ੍ਹਾਂ ਧਰਨਾ ਦਿੱਤਾ ਅਤੇ ਬਾਅਦ ਵਿੱਚ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਅੰਮ੍ਰਿਤਪਾਲ ਕੌਰ ਢਿੱਲੋਂ, ਵਾਈਸ ਪ੍ਰਧਾਨ ਆਸ਼ਮਾ ਰਾਣੀ, ਸਰਪ੍ਰਸਤ ਇੰਦਰਜੀਤ ਸਿੰਘ, ਪ੍ਰਵੇਸ਼ ਸ਼ਰਮਾ, ਸੋਨਿਕਾ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਉਹਨਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਜੇ ਤੱਕ ਕੋਈ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਨੇ ਉਹਨਾਂ ਮੁਲਾਜ਼ਮਾਂ ਦੀ ਗਵਾਹੀ ਕਰਨ ਵਾਲੇ ਅਹੁਦੇਦਾਰਾਂ ਨੂੰ ਟਰਮੀਨੇਟ ਕਰ ਦਿੱਤਾ ਹੈ, ਜੋ ਕਿ ਸਰਾਸਰ ਧੱਕਾ ਹੈ। ਯੂਨੀਅਨ ਆਗੂਆਂ ਨੇ ਸਵਾਲ ਉਠਾਇਆ ਕਿ ਇੱਕ ਪਾਸੇ ਪੰਜਾਬ ਸਰਕਾਰ ਆਮ ਆਦਮੀ ਦੀ ਸਰਕਾਰ ਹੋਣ ਦਾ ਦਾਅਵਾ ਕਰਦੀ ਹੈ, ਪਰ ਦੂਜੇ ਪਾਸੇ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਆਮ ਆਦਮੀ ਦੇ ਪੁੱਤਾਂ/ਧੀਆਂ ਨੂੰ ਜ਼ਬਰਦਸਤੀ ਸੇਵਾਵਾਂ ਤੋਂ ਬਾਹਰ ਕੱਢ ਕੇ ਬੇਇਨਸਾਫੀ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁਲਾਜ਼ਮਾਂ ਦੇ ਇਸ ਸੰਘਰਸ਼ ਨੂੰ ਕਈ ਹੋਰ ਜਥੇਬੰਦੀਆਂ ਦਾ ਵੀ ਪੂਰਾ ਸਮਰਥਨ ਮਿਲ ਰਿਹਾ ਹੈ। ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਦੇ ਸੂਬਾਈ ਆਗੂ ਸਾਥੀ ਹਰਭਜਨ ਲਾਧੂਕਾ ਨੇ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਸਰਕਾਰ ਨੂੰ ਤੁਰੰਤ ਮੰਨਣ ਦੀ ਅਪੀਲ ਕੀਤੀ। ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਰਿੰਦਰ ਢੰਡੀਆਂ ਨੇ ਪੰਜਾਬ ਸਰਕਾਰ 'ਤੇ ਸਰਮਾਏਦਾਰਾਂ ਦਾ ਪੱਖ ਪੂਰਨ ਅਤੇ ਆਮ ਤੇ ਮੱਧ ਵਰਗ ਨੂੰ ਬੇਰੁਜ਼ਗਾਰ ਕਰਨ ਦਾ ਦੋਸ਼ ਲਾਇਆ। ਕੰਸਟਰਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਰਜਿ: (ਏਟਕ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਪਰਮਜੀਤ ਢਾਬਾਂ ਅਤੇ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਸ਼ੁਬੇਗ ਝੰਗੜਭੈਣੀ ਨੇ ਕਿਹਾ ਕਿ 10 ਸਾਲ ਸੇਵਾਵਾਂ ਲੈਣ ਮਗਰੋਂ ਬਿਨਾਂ ਕਾਰਨ ਨੌਜਵਾਨਾਂ ਨੂੰ ਬੇਰੁਜ਼ਗਾਰ ਕਰਨਾ ਸਭ ਤੋਂ ਵੱਡੀ ਬੇਇਨਸਾਫੀ ਹੈ ਅਤੇ ਸਰਕਾਰ ਨੂੰ ਰੁਜ਼ਗਾਰ ਦੀ ਗਾਰੰਟੀ ਦੇਣੀ ਚਾਹੀਦੀ ਹੈ। ਡੈਮੋਕਰੇਟਿਕ ਟੀਚਰ ਫਰੰਟ ਦੇ ਸੂਬਾਈ ਆਗੂ ਮਹਿੰਦਰ ਕੌੜਿਆਂ ਵਾਲੇ ਨੇ ਕਿਹਾ ਕਿ ਸਰਮਾਏਦਾਰੀ ਕਿਰਤੀ ਲੋਕਾਂ 'ਤੇ ਡਾਕਾ ਮਾਰ ਰਹੀ ਹੈ ਅਤੇ ਆਮ ਲੋਕਾਂ ਨੂੰ ਆਰਥਿਕ ਤੌਰ 'ਤੇ ਦਬਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਮੰਨੇਵਾਲਾ ਨੇ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਲੋੜ ਪੈਣ 'ਤੇ ਸਮੁੱਚੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਢੇ ਨਾਲ ਮੋਢਾ ਲਾ ਕੇ ਖੜ੍ਹਨ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਦੇ ਦਵਿੰਦਰ ਕੁਮਾਰ ਖਿਲਚੀਆ, ਕੰਸਟਰਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਰਜਿ: (ਏਟਕ) ਦੇ ਜ਼ਿਲ੍ਹਾ ਸਕੱਤਰ ਸੋਨਾ ਧੁੰਨਕੀਆਂ, ਗੁਰਦਿਆਲ ਢਾਬਾਂ ਅਤੇ ਰਾਜਵਿੰਦਰ ਸਿੰਘ ਨਿਉਲਾ ਨੇ ਵੀ ਸੰਬੋਧਨ ਕੀਤਾ।
ਫਾਜ਼ਿਲਕਾ ਵਿੱਚ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੀ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਅੱਜ ਅੱਠਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਪਿਛਲੇ ਲਗਭਗ ਇੱਕ ਦਹਾਕੇ ਤੋਂ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਨੇ ਆਪਣਾ ਸੰਘਰਸ਼ ਜਾਰੀ ਰੱਖਿਆ ਹੋਇਆ ਹੈ। ਅੱਜ, ਮੁਲਾਜ਼ਮਾਂ ਨੇ ਦੁਪਹਿਰ ਤੱਕ ਸੇਵਾ ਕੇਂਦਰ ਵਿਖੇ ਹਰ ਰੋਜ਼ ਦੀ ਤਰ੍ਹਾਂ ਧਰਨਾ ਦਿੱਤਾ ਅਤੇ ਬਾਅਦ ਵਿੱਚ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਅੰਮ੍ਰਿਤਪਾਲ ਕੌਰ ਢਿੱਲੋਂ, ਵਾਈਸ ਪ੍ਰਧਾਨ ਆਸ਼ਮਾ ਰਾਣੀ, ਸਰਪ੍ਰਸਤ ਇੰਦਰਜੀਤ ਸਿੰਘ, ਪ੍ਰਵੇਸ਼ ਸ਼ਰਮਾ, ਸੋਨਿਕਾ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਉਹਨਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਜੇ ਤੱਕ ਕੋਈ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਨੇ ਉਹਨਾਂ ਮੁਲਾਜ਼ਮਾਂ ਦੀ ਗਵਾਹੀ ਕਰਨ ਵਾਲੇ ਅਹੁਦੇਦਾਰਾਂ ਨੂੰ ਟਰਮੀਨੇਟ ਕਰ ਦਿੱਤਾ ਹੈ, ਜੋ ਕਿ ਸਰਾਸਰ ਧੱਕਾ ਹੈ। ਯੂਨੀਅਨ ਆਗੂਆਂ ਨੇ ਸਵਾਲ ਉਠਾਇਆ ਕਿ ਇੱਕ ਪਾਸੇ ਪੰਜਾਬ ਸਰਕਾਰ ਆਮ ਆਦਮੀ ਦੀ ਸਰਕਾਰ ਹੋਣ ਦਾ ਦਾਅਵਾ ਕਰਦੀ ਹੈ, ਪਰ ਦੂਜੇ ਪਾਸੇ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਆਮ ਆਦਮੀ ਦੇ ਪੁੱਤਾਂ/ਧੀਆਂ ਨੂੰ ਜ਼ਬਰਦਸਤੀ ਸੇਵਾਵਾਂ ਤੋਂ ਬਾਹਰ ਕੱਢ ਕੇ ਬੇਇਨਸਾਫੀ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁਲਾਜ਼ਮਾਂ ਦੇ ਇਸ ਸੰਘਰਸ਼ ਨੂੰ ਕਈ ਹੋਰ ਜਥੇਬੰਦੀਆਂ ਦਾ ਵੀ ਪੂਰਾ ਸਮਰਥਨ ਮਿਲ ਰਿਹਾ ਹੈ। ਇੰਡੀਅਨ
ਫੈਡਰੇਸ਼ਨ ਆਫ ਟਰੇਡ ਯੂਨੀਅਨ ਦੇ ਸੂਬਾਈ ਆਗੂ ਸਾਥੀ ਹਰਭਜਨ ਲਾਧੂਕਾ ਨੇ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਸਰਕਾਰ ਨੂੰ ਤੁਰੰਤ ਮੰਨਣ ਦੀ ਅਪੀਲ ਕੀਤੀ। ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਰਿੰਦਰ ਢੰਡੀਆਂ ਨੇ ਪੰਜਾਬ ਸਰਕਾਰ 'ਤੇ ਸਰਮਾਏਦਾਰਾਂ ਦਾ ਪੱਖ ਪੂਰਨ ਅਤੇ ਆਮ ਤੇ ਮੱਧ ਵਰਗ ਨੂੰ ਬੇਰੁਜ਼ਗਾਰ ਕਰਨ ਦਾ ਦੋਸ਼ ਲਾਇਆ। ਕੰਸਟਰਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਰਜਿ: (ਏਟਕ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਪਰਮਜੀਤ ਢਾਬਾਂ ਅਤੇ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਸ਼ੁਬੇਗ ਝੰਗੜਭੈਣੀ ਨੇ ਕਿਹਾ ਕਿ 10 ਸਾਲ ਸੇਵਾਵਾਂ ਲੈਣ ਮਗਰੋਂ ਬਿਨਾਂ ਕਾਰਨ ਨੌਜਵਾਨਾਂ ਨੂੰ ਬੇਰੁਜ਼ਗਾਰ ਕਰਨਾ ਸਭ ਤੋਂ ਵੱਡੀ ਬੇਇਨਸਾਫੀ ਹੈ ਅਤੇ ਸਰਕਾਰ ਨੂੰ ਰੁਜ਼ਗਾਰ ਦੀ ਗਾਰੰਟੀ ਦੇਣੀ ਚਾਹੀਦੀ ਹੈ। ਡੈਮੋਕਰੇਟਿਕ ਟੀਚਰ ਫਰੰਟ ਦੇ ਸੂਬਾਈ ਆਗੂ ਮਹਿੰਦਰ ਕੌੜਿਆਂ ਵਾਲੇ ਨੇ ਕਿਹਾ ਕਿ ਸਰਮਾਏਦਾਰੀ ਕਿਰਤੀ ਲੋਕਾਂ 'ਤੇ ਡਾਕਾ ਮਾਰ ਰਹੀ ਹੈ ਅਤੇ ਆਮ ਲੋਕਾਂ ਨੂੰ ਆਰਥਿਕ ਤੌਰ 'ਤੇ ਦਬਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਮੰਨੇਵਾਲਾ ਨੇ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਲੋੜ ਪੈਣ 'ਤੇ ਸਮੁੱਚੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਢੇ ਨਾਲ ਮੋਢਾ ਲਾ ਕੇ ਖੜ੍ਹਨ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਦੇ ਦਵਿੰਦਰ ਕੁਮਾਰ ਖਿਲਚੀਆ, ਕੰਸਟਰਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਰਜਿ: (ਏਟਕ) ਦੇ ਜ਼ਿਲ੍ਹਾ ਸਕੱਤਰ ਸੋਨਾ ਧੁੰਨਕੀਆਂ, ਗੁਰਦਿਆਲ ਢਾਬਾਂ ਅਤੇ ਰਾਜਵਿੰਦਰ ਸਿੰਘ ਨਿਉਲਾ ਨੇ ਵੀ ਸੰਬੋਧਨ ਕੀਤਾ।
- ਫਾਜ਼ਿਲਕਾ ਪੁਲਿਸ ਵੱਲੋਂ ‘ਸਿਟੀ ਸੀਲਿੰਗ ਪਲਾਨ’ ਤਹਿਤ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਕਾਰਵਾਈ ਦਾ ਮੁੱਖ ਮੰਤਵ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ, ਅਪਰਾਧਿਕ ਗਤੀਵਿਧੀਆਂ ਉੱਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣਾ ਅਤੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਸਖ਼ਤ ਚੈਕਿੰਗ ਨੂੰ ਯਕੀਨੀ ਬਣਾਉਣਾ ਹੈ। ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ, ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ। ਫਾਜ਼ਿਲਕਾ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਅਪਰਾਧੀ ਬਚ ਨਹੀਂ ਪਾਵੇਗਾ।1
- ਸ੍ਰੀ ਬ੍ਰਾਹਮਣ ਯੁਵਾ ਸ਼ਕਤੀ ਦੀ ਨਵੀਂ ਟੀਮ ਦੀ ਪਹਿਲੀ ਅਹਿਮ ਮੀਟਿੰਗ ਸਫ਼ਲਤਾਪੂਰਵਕ ਸੰਪੰਨ ਹੋ ਗਈ ਹੈ। ਇਸ ਮੀਟਿੰਗ ਦੌਰਾਨ, ਇਹ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ ਕਿ 7 ਜੂਨ ਨੂੰ "ਇੱਕ ਸ਼ਾਮ ਰਾਧਾ ਮਾਧਵ ਦੇ ਨਾਮ" ਨਾਮਕ ਇੱਕ ਵਿਸ਼ਾਲ ਚੌਂਕੀ ਦਾ ਆਯੋਜਨ ਕੀਤਾ ਜਾਵੇਗਾ, ਜੋ ਭਾਈਚਾਰੇ ਲਈ ਇੱਕ ਖਾਸ ਧਾਰਮਿਕ ਸਮਾਗਮ ਹੋਵੇਗਾ।1
- ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੰਮੇਆਣਾ ਵਿੱਚ ਬਣਾਇਆ ਗਿਆ ਵਾਟਰ ਵਰਕਸ ਲਗਭਗ ਦੋ ਦਹਾਕੇ ਬੀਤ ਜਾਣ ਦੇ ਬਾਵਜੂਦ ਉਦਘਾਟਨ ਨੂੰ ਤਰਸਦਾ-ਤਰਸਦਾ ਖੰਡਰ ਵਿੱਚ ਤਬਦੀਲ ਹੋ ਗਿਆ ਹੈ। ਇਸ ਪ੍ਰੋਜੈਕਟ 'ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਵਾਟਰ ਵਰਕਸ ਇੱਕ ਦਿਨ ਵੀ ਨਹੀਂ ਚੱਲ ਸਕਿਆ। ਇਸ ਕਾਰਨ ਪੰਚਾਇਤ ਦੀ ਕਰੋੜਾਂ ਰੁਪਏ ਦੀ ਵਾਹੀਯੋਗ ਜ਼ਮੀਨ ਵੀ ਬਰਬਾਦ ਹੋ ਗਈ, ਜਿਸ 'ਤੇ ਇਹ ਢਾਂਚਾ ਉਸਾਰਿਆ ਗਿਆ ਸੀ।1
- ਅੱਜ ਫਰੀਦਕੋਟ ਵਿਖੇ ਨਵ-ਨਿਯੁਕਤ ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਰਸਮੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਫਰੀਦਕੋਟ ਦੀ ਐਸਐਸਪੀ ਡਾ. ਪ੍ਰਗਿਆ ਜੈਨ ਦਾ ਚੰਡੀਗੜ੍ਹ ਤਬਾਦਲਾ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਥਾਂ ’ਤੇ ਐਸਪੀ ਪਟਿਆਲਾ ਰਹੇ ਗੁਰਬੰਸ ਸਿੰਘ ਬੈਂਸ ਨੂੰ ਐਸਪੀ ਪੀਬੀਆਈ ਨਿਯੁਕਤ ਕਰਨ ਦੇ ਨਾਲ-ਨਾਲ ਐਸਐਸਪੀ ਫਰੀਦਕੋਟ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਫਰੀਦਕੋਟ ਪਹੁੰਚਣ ’ਤੇ ਐਸਪੀ (ਡੀ) ਜੋਗੇਸ਼ਵਰ ਸਿੰਘ ਗੁਰਾਇਆ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੁਲਿਸ ਪਾਰਟੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਕਾਰਜਭਾਰ ਸੰਭਾਲਣ ਤੋਂ ਪਹਿਲਾਂ ਗੁਰਬੰਸ ਸਿੰਘ ਬੈਂਸ ਨੇ ਪਵਿੱਤਰ ਸਥਾਨ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਅਤੇ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚ ਵੀ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।1
- ਫਰੀਦਕੋਟ ਜ਼ਿਲ੍ਹੇ ਵਿੱਚ ਤਕਰੀਬਨ ਦੋ ਸਾਲ ਐਸਐਸਪੀ ਵਜੋਂ ਸੇਵਾਵਾਂ ਦੇਣ ਵਾਲੇ ਆਈਪੀਐਸ ਅਧਿਕਾਰੀ ਡਾ. ਪ੍ਰਗਿਆ ਜੈਨ ਦੀ ਬਦਲੀ ਹੋਣ 'ਤੇ ਉਨ੍ਹਾਂ ਦੇ ਸਟਾਫ ਵੱਲੋਂ ਦਿੱਤੀ ਗਈ ਵਿਦਾਇਗੀ ਪਾਰਟੀ ਦੌਰਾਨ ਭਾਵੁਕ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਨਾ ਸਿਰਫ਼ ਡਾ. ਪ੍ਰਗਿਆ ਜੈਨ ਖੁਦ ਭਾਵੁਕ ਹੋ ਗਏ, ਸਗੋਂ ਉਨ੍ਹਾਂ ਦੇ ਸਾਥੀ ਮੁਲਾਜ਼ਮਾਂ ਦੀਆਂ ਅੱਖਾਂ ਵੀ ਨਮ ਹੁੰਦੀਆਂ ਦਿਖਾਈ ਦਿੱਤੀਆਂ। ਆਮ ਤੌਰ 'ਤੇ ਬਦਲੀ ਹਰ ਮੁਲਾਜ਼ਮ ਦੀ ਸੇਵਾ ਦਾ ਹਿੱਸਾ ਹੁੰਦੀ ਹੈ, ਪਰ ਡਾ. ਪ੍ਰਗਿਆ ਜੈਨ ਨੇ ਆਪਣੇ ਕਾਰਜਕਾਲ ਦੌਰਾਨ ਆਪਣੇ ਰਵੱਈਏ ਨਾਲ ਸਟਾਫ਼ ਅਤੇ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ। ਉਨ੍ਹਾਂ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਸਿਰਫ਼ ਆਪਣੇ ਸਟਾਫ਼ ਅਤੇ ਸਾਥੀ ਅਧਿਕਾਰੀਆਂ ਦਰਮਿਆਨ ਹੀ ਨਹੀਂ, ਸਗੋਂ ਲੋਕਾਂ ਦੇ ਦਿਲਾਂ ਵਿੱਚ ਵੀ ਇੱਕ ਅਹਿਮ ਥਾਂ ਬਣਾਈ। ਇਸ ਕਾਰਨ ਕੋਈ ਵੀ ਉਨ੍ਹਾਂ ਵਰਗੇ ਅਧਿਕਾਰੀ ਨੂੰ ਕਿਸੇ ਹੋਰ ਸਟੇਸ਼ਨ 'ਤੇ ਬਦਲਿਆ ਨਹੀਂ ਚਾਹੁੰਦਾ ਸੀ। ਉਨ੍ਹਾਂ ਦੀ ਬਦਲੀ ਹੁਣ ਏਆਈਜੀ ਲਾਅ ਐਂਡ ਆਰਡਰ, ਚੰਡੀਗੜ੍ਹ ਵਿਖੇ ਹੋਈ ਹੈ। ਇਸ ਮੌਕੇ ਐਸਐਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਵਿੱਚ ਉਨ੍ਹਾਂ ਦਾ ਸਫ਼ਰ ਬਹੁਤ ਵਧੀਆ ਰਿਹਾ, ਜਿੱਥੇ ਉਨ੍ਹਾਂ ਨੂੰ ਸਹਿਯੋਗੀ ਮੁਲਾਜ਼ਮਾਂ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਵੀ ਭਰਪੂਰ ਸਹਿਯੋਗ ਮਿਲਿਆ। ਉਨ੍ਹਾਂ ਕਿਹਾ ਕਿ ਇਸ ਸਹਿਯੋਗ ਨੇ ਉਨ੍ਹਾਂ ਨੂੰ ਨਾ ਸਿਰਫ਼ ਇੱਕ ਵਧੀਆ ਅਫ਼ਸਰ, ਸਗੋਂ ਇੱਕ ਵਧੀਆ ਇਨਸਾਨ ਬਣਨ ਵਿੱਚ ਵੀ ਮਦਦ ਕੀਤੀ। ਉਨ੍ਹਾਂ ਨੇ ਸਾਥੀ ਮੁਲਾਜ਼ਮਾਂ ਵੱਲੋਂ ਦਿੱਤੀ ਗਈ ਵਿਦਾਇਗੀ ਨੂੰ ਯਾਦਗਾਰੀ ਦੱਸਿਆ ਅਤੇ ਵਾਅਦਾ ਕੀਤਾ ਕਿ ਜੇ ਕਿਸੇ ਵਿਅਕਤੀ ਨੂੰ ਉਨ੍ਹਾਂ ਦੀ ਲੋੜ ਹੋਈ, ਤਾਂ ਉਹ ਕਦੇ ਵੀ ਪਿੱਛੇ ਨਹੀਂ ਹਟਣਗੇ।1
- ਫਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਕਸਬੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਨੌਜਵਾਨ ਨੇ ਸੁਸਾਈਡ ਨੋਟ ਲਿਖਣ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।1
- ਨਹਿਰੀ ਵਿਭਾਗ ਦੀ ਧੱਕੇਸ਼ਾਹੀ ਖਿਲਾਫ਼ ਕਿਸਾਨਾਂ ਦਾ ਗੁੱਸਾ ਭੜਕ ਉੱਠਿਆ ਹੈ। ਕਿਸਾਨਾਂ ਨੇ ਵਿਭਾਗ 'ਤੇ ਗੰਭੀਰ ਦੋਸ਼ ਲਾਏ ਹਨ ਕਿ ਪਹਿਲਾਂ ਹੀ ਪਾਣੀ ਦੀ ਘਾਟ ਹੈ ਅਤੇ ਹੁਣ “ਮੋਗੇ ਉੱਚੇ” ਕਰਕੇ ਉਨ੍ਹਾਂ ਦਾ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਦੋਸ਼ ਲਾਇਆ ਕਿ “ਮੋਗੇ ਉੱਚੇ” ਕਰਕੇ ਉਨ੍ਹਾਂ ਦੀਆਂ ਫ਼ਸਲਾਂ ਸੁਕਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਨੇ ਸਵਾਲ ਚੁੱਕੇ ਹਨ ਕਿ ਅੱਗੇ ਵਾਲੇ ਕਿਸਾਨਾਂ ਦੀ ਬਲੀ ਕਿਉਂ ਦਿੱਤੀ ਜਾ ਰਹੀ ਹੈ। ਨਹਿਰੀ ਪਾਣੀ ਦੇ ਇਸ ਮੁੱਦੇ 'ਤੇ ਭੜਕੇ ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਹਿੱਸੇ ਦਾ ਪਾਣੀ ਖੋਹ ਕੇ ਕਿਸੇ ਹੋਰ ਨੂੰ ਦੇਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।1
- ਫਿਰੋਜ਼ਪੁਰ ਕੈਂਟ ਵਿਖੇ ਸਥਿਤ ਨਵੇਦੀਆਮ ਹੋਟਲ ਵਿੱਚ ਲੱਗੀ ਭਿਆਨਕ ਅੱਗ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।1