*ਸਿਟੀ ਥਾਣਾ ਰਾਜਪੁਰਾ ਵਿਖੇ ਇੰਸਪੈਕਟਰ ਨਰਿੰਦਰ ਸਿੰਘ ਗਿੱਲ ਨੂੰ ਦਿੱਤੀ ਗਈ ਭਾਵੁਕ ਵਿਦਾਇਗੀ, ਸਟਾਫ ਨੇ ਕੀਤਾ ਸਨਮਾਨ* ਰਾਜਪੁਰਾ, 30 ਜੁਲਾਈ (ਜਤਿੰਦਰ ਲੱਕੀ):* ਪੰਜਾਬ ਪੁਲਿਸ ਦੇ ਇੰਸਪੈਕਟਰ ਨਰਿੰਦਰ ਸਿੰਘ ਗਿੱਲ ਦੇ ਲੰਬੀ ਸੇਵਾ ਦੇ ਕੈਰੀਅਰ ਦੇ ਬਾਅਦ ਅੱਜ ਸਿਟੀ ਥਾਣਾ ਰਾਜਪੁਰਾ ਵਿਖੇ ਉਨ੍ਹਾਂ ਦੀ ਰਿਟਾਇਰਮੈਂਟ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਥਾਣੇ ਦੇ ਸਮੂਹ ਅਫਸਰਾਂ ਅਤੇ ਸਟਾਫ ਵੱਲੋਂ ਇੰਸਪੈਕਟਰ ਗਿੱਲ ਨੂੰ ਫੁੱਲਾਂ ਦਾ ਹਾਰ ਪਾ ਕੇ, ਸਿਰੋਪਾ ਭੇਟ ਕਰਕੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਭਾਵੁਕ ਵਿਦਾਈ ਦਿੱਤੀ ਗਈ। ਸਾਰੇ ਸਾਥੀਆਂ ਨੇ ਉਨ੍ਹਾਂ ਦੇ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ। ਐਸ.ਐਚ.ਓ ਸਿਟੀ ਗੁਰਸੇਵਕ ਸਿੰਘ ਸਿੱਧੂ ਨੇ ਇੰਸਪੈਕਟਰ ਨਰਿੰਦਰ ਸਿੰਘ ਗਿੱਲ ਦੇ ਕੰਮ ਅਤੇ ਇਮਾਨਦਾਰੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗਿੱਲ ਸਾਹਿਬ ਨੇ ਆਪਣੀ ਸੇਵਾ ਦੌਰਾਨ ਹਮੇਸ਼ਾ ਲੋਕਾਂ ਦੀ ਮਦਦ ਕੀਤੀ ਅਤੇ ਪੁਲਿਸ ਮਹਿਕਮੇ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੀ ਗੈਰਹਾਜ਼ਰੀ ਥਾਣੇ ਵਿੱਚ ਹਮੇਸ਼ਾ ਮਹਿਸੂਸ ਹੋਵੇਗੀ। ਇੰਸਪੈਕਟਰ ਨਰਿੰਦਰ ਸਿੰਘ ਗਿੱਲ ਨੇ ਵੀ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਹਮੇਸ਼ਾ ਸਮਾਜ ਦੀ ਸੇਵਾ ਲਈ ਤਿਆਰ ਰਹਿਣਗੇ। ਉਨ੍ਹਾਂ ਸਟਾਫ ਨੂੰ ਵੀ ਨਿਰਪੱਖਤਾ ਅਤੇ ਮਿਹਨਤ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿਟੀ ਥਾਣੇ ਦਾ ਸਮੂਹ ਸਟਾਫ ਹਾਜ਼ਰ ਰਿਹਾ ਅਤੇ ਨਰਿੰਦਰ ਸਿੰਘ ਗਿੱਲ ਨੂੰ ਨਿੱਘੀ ਵਿਦਾਈ ਦਿੱਤੀ
*ਸਿਟੀ ਥਾਣਾ ਰਾਜਪੁਰਾ ਵਿਖੇ ਇੰਸਪੈਕਟਰ ਨਰਿੰਦਰ ਸਿੰਘ ਗਿੱਲ ਨੂੰ ਦਿੱਤੀ ਗਈ ਭਾਵੁਕ ਵਿਦਾਇਗੀ, ਸਟਾਫ ਨੇ ਕੀਤਾ ਸਨਮਾਨ* ਰਾਜਪੁਰਾ, 30 ਜੁਲਾਈ (ਜਤਿੰਦਰ ਲੱਕੀ):* ਪੰਜਾਬ ਪੁਲਿਸ ਦੇ ਇੰਸਪੈਕਟਰ ਨਰਿੰਦਰ ਸਿੰਘ ਗਿੱਲ ਦੇ ਲੰਬੀ ਸੇਵਾ ਦੇ ਕੈਰੀਅਰ ਦੇ ਬਾਅਦ ਅੱਜ ਸਿਟੀ ਥਾਣਾ ਰਾਜਪੁਰਾ ਵਿਖੇ ਉਨ੍ਹਾਂ ਦੀ ਰਿਟਾਇਰਮੈਂਟ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਥਾਣੇ ਦੇ ਸਮੂਹ ਅਫਸਰਾਂ ਅਤੇ ਸਟਾਫ ਵੱਲੋਂ ਇੰਸਪੈਕਟਰ ਗਿੱਲ ਨੂੰ ਫੁੱਲਾਂ ਦਾ ਹਾਰ ਪਾ ਕੇ, ਸਿਰੋਪਾ ਭੇਟ ਕਰਕੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਭਾਵੁਕ ਵਿਦਾਈ ਦਿੱਤੀ ਗਈ। ਸਾਰੇ ਸਾਥੀਆਂ ਨੇ ਉਨ੍ਹਾਂ ਦੇ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ। ਐਸ.ਐਚ.ਓ ਸਿਟੀ ਗੁਰਸੇਵਕ ਸਿੰਘ ਸਿੱਧੂ ਨੇ
ਇੰਸਪੈਕਟਰ ਨਰਿੰਦਰ ਸਿੰਘ ਗਿੱਲ ਦੇ ਕੰਮ ਅਤੇ ਇਮਾਨਦਾਰੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗਿੱਲ ਸਾਹਿਬ ਨੇ ਆਪਣੀ ਸੇਵਾ ਦੌਰਾਨ ਹਮੇਸ਼ਾ ਲੋਕਾਂ ਦੀ ਮਦਦ ਕੀਤੀ ਅਤੇ ਪੁਲਿਸ ਮਹਿਕਮੇ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੀ ਗੈਰਹਾਜ਼ਰੀ ਥਾਣੇ ਵਿੱਚ ਹਮੇਸ਼ਾ ਮਹਿਸੂਸ ਹੋਵੇਗੀ। ਇੰਸਪੈਕਟਰ ਨਰਿੰਦਰ ਸਿੰਘ ਗਿੱਲ ਨੇ ਵੀ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਹਮੇਸ਼ਾ ਸਮਾਜ ਦੀ ਸੇਵਾ ਲਈ ਤਿਆਰ ਰਹਿਣਗੇ। ਉਨ੍ਹਾਂ ਸਟਾਫ ਨੂੰ ਵੀ ਨਿਰਪੱਖਤਾ ਅਤੇ ਮਿਹਨਤ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿਟੀ ਥਾਣੇ ਦਾ ਸਮੂਹ ਸਟਾਫ ਹਾਜ਼ਰ ਰਿਹਾ ਅਤੇ ਨਰਿੰਦਰ ਸਿੰਘ ਗਿੱਲ ਨੂੰ ਨਿੱਘੀ ਵਿਦਾਈ ਦਿੱਤੀ
- *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ* *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ* ਜ਼ੀਰਕਪੁਰ, 31 ਜੁਲਾਈ, ਭਾਵਨਾ ਚੌਧਰੀ: ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਜ਼ੀਰਕਪੁਰ ਵਿੱਚ ਨਗਰ ਕੌਂਸਲ (ਐਮ.ਸੀ.) ਦਫ਼ਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਜ਼ੋਰ ਦਿੱਤਾ। ਉਹ ਵਿਰੋਧ ਸਥਾਨ 'ਤੇ ਬੈਠੇ ਅਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਮਝਿਆ। ਉਨ੍ਹਾਂ ਨੇ ਮਜ਼ਦੂਰਾਂ ਨੂੰ ਆਪਣੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ। ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਜੋ ਵੀ ਜ਼ਰੂਰੀ ਯਤਨ ਕਰਨ, ਉਨ੍ਹਾਂ ਦੇ ਨਾਲ ਪੂਰੀ ਵਚਨਬੱਧਤਾ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੁਸ਼ਕਲ ਸਮੇਂ ਦੌਰਾਨ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਦੀ ਮੌਜੂਦਗੀ ਨੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਵਿੱਚ ਉਮੀਦ ਅਤੇ ਵਿਸ਼ਵਾਸ ਦੀ ਇੱਕ ਨਵੀਂ ਕਿਰਨ ਲਿਆਂਦੀ। ਸਾਰੇ ਸਫਾਈ ਕਰਮਚਾਰੀਆਂ ਨੇ ਸਰਦਾਰ ਗੁਰਦਰਸ਼ਨ ਸਿੰਘ ਸੈਣੀ ਜੀ ਦਾ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਦਿਲੋਂ ਧੰਨਵਾਦ ਕੀਤਾ।4
- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।1
- ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ1
- ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty1
- ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ1
- ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।1
- ਨੀਟ ਪਾਸ ਕਰਨ ਵਾਲੇ ਹੁਸ਼ਿਆਰਪੁਰ ਦੇ ਇਰਫਾਨ ਖਾਨ ਦਾ ਸਮਾਜ ਸੇਵੀ ਅਤੇ ਡਾਕਟਰਾਂ ਵੱਲੋਂ ਕੀਤਾ ਗਿਆ ਸਨਮਾਨ ਪਿਤਾ ਨੇ ਸਬਜ਼ੀ ਵੇਚ ਕੇ ਪੁੱਤਰ ਨੂੰ ਪੜ੍ਹਾਇਆ -ਪੁਰੀ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਨੌਜਵਾਨ ਇਰਫਾਨ ਖਾਨ ਨੇ ਨੀਟ ਦਾ ਪੇਪਰ ਕਲੀਅਰ ਕਰਕੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਰਫਾਨ ਦੀ ਇਸ ਵੱਡੀ ਪ੍ਰਾਪਤੀ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਸਮਾਜ ਸੇਵੀ ਪੂਰੀ ਟਰਸਟ ਦੇ ਚੇਅਰਮੈਨ ਅਰਵਿੰਦ ਪੁਰੀ ਅਤੇ ਉਹਨਾਂ ਦੇ ਪਿਤਾ ਸ੍ਰੀ ਦੁਆਰਕਾ ਦਾਸਪੁਰੀ (95) ਜੇਰੇ ਇਲਾਜ ਨੇ ਇਰਫਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਅਰਵਿੰਦ ਪੁਰੀ ਨੇ ਦੱਸਿਆ ਕਿ ਇਰਫਾਨ ਨੇ ਨਾ ਸਿਰਫ਼ ਨੀਟ ਪਾਸ ਕੀਤਾ, ਸਗੋਂ ਪੰਜਾਬ ਭਰ 'ਚੋਂ 5ਵਾਂ ਅਤੇ ਭਾਰਤ ਭਰ 'ਚੋਂ 3500ਵਾਂ ਰੈਂਕ ਹਾਸਿਲ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ। ਇਸ ਮੌਕੇ ਡਾਕਟਰ ਹਰਸਿਮਰਨ ਸਿੰਘ ਡਾਇਰੈਕਟਰ ਲੈਂਡਮਾਰਕ ਹੋਸਪਿਟਲ ਅਤੇ ਉਹਨਾਂ ਦੀ ਟੀਮ ਅਤੇ ਡਾ. ਅਸੀਸ ਗੁਲੀਆ ਡਾਇਰੈਕਟਰ ਕੇ ਹੋਮੀ ਭਾਭਾ ਟਾਟਾ ਕੈਂਸਰ ਹੋਸਪਿਟਲ ਵੱਲੋਂ ਇਫਰਾਨ ਨੂੰ ਮੁਬਾਰਕਾ ਦਿੰਦੇ ਹੋਏ ਸਨਮਾਨਿਤ ਕੀਤਾ ਅਰਵਿੰਦ ਪੁਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਇਰਫਾਨ ਦੀ ਭੈਣ ਨੇ ਵੀ ਨੀਟ ਦਾ ਪੇਪਰ ਕਲੀਅਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਪੂਰਾ ਪਰਿਵਾਰ ਹੀ ਮਿਹਨਤ ਅਤੇ ਲਗਨ ਦੀ ਮਿਸਾਲ ਹੈ। ਇੱਕ ਘਰ 'ਚੋਂ ਦੋ ਡਾਕਟਰ ਬਣਨ ਜਾ ਰਹੇ ਹਨ, ਇਹ ਇਲਾਕੇ ਲਈ ਮਾਣ ਵਾਲੀ ਗੱਲ ਹੈ। ਸਨਮਾਨ ਸਮਾਰੋਹ ਦੌਰਾਨ ਅਰਵਿੰਦ ਪੁਰੀ ਨੇ ਇਰਫਾਨ ਨੂੰ ਫੁੱਲਾਂ ਦਾ ਹਾਰ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵੀ ਫੁੱਲਾਂ ਦਾ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਅਰਵਿੰਦ ਪੁਰੀ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਵੀ ਇਰਫਾਨ ਨੂੰ ਸਨਮਾਨਿਤ ਕੀਤਾ ਗਿਆ ਸੀ। ਇਸ ਮੌਕੇ ਸਮਾਜ ਸੇਵੀ ਅਰਵਿੰਦ ਪੂਰੀ ਵੱਲੋ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਰਫਾਨ ਆਉਣ ਵਾਲੇ ਸਮੇਂ 'ਚ ਇਲਾਕੇ ਦੀ ਸਿਹਤ ਸੇਵਾ 'ਚ ਵੱਡਾ ਯੋਗਦਾਨ ਪਾਉਣਗੇ। ਇਰਫਾਨ ਨੇ ਆਪਣੀ ਮੁੱਢਲੀ ਪੜ੍ਹਾਈ ਮੁੰਨਾ ਲਾਲਪੁਰੀ ਸੀਨੀਅਰ ਸੈਕੰਡਰੀ ਸਕੂਲ, ਮੁੱਲਾਪੁਰ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਨੀਟ ਦੀ ਤਿਆਰੀ ਕੀਤੀ ਅਤੇ ਸਫਲਤਾ ਹਾਸਿਲ ਕੀਤੀ। ਸਮਾਜ ਸੇਵੀ ਅਰਵਿੰਦ ਪੁਰੀ ਨੇ ਬਾਕੀ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਵੀ ਇਰਫਾਨ ਤੋਂ ਪ੍ਰੇਰਨਾ ਲੈ ਕੇ ਪੜ੍ਹਾਈ 'ਤੇ ਧਿਆਨ ਦੇਣ ਅਤੇ ਆਪਣੇ ਮਾਤਾ-ਪਿਤਾ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ।1
- ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ1