logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਵਿਚ 30524 ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ- ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨ ਜੱਜ ਮਾਣਯੋਗ ਚੀਫ ਜਸਟਿਸ ਸ੍ਰੀ ਸੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਨਿਸ਼ਾ ਨਿਰਦੇਸ਼ਾਂ ਅਨੁਸਾਰ, ਸ੍ਰੀਮਤੀ ਨਵਜੋਤ ਕੌਰ ਸੋਹਲ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਹੋਸਲਾ ਅਫਜਾਈ ਅਤੇ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਦੀ ਅਗਵਾਈ ਹੇਠ, ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਲ ਦੀ ਚੋਥੀ ਅਤੇ ਅਖੀਰਲੀ ਕੌਮੀ ਲੋਕ ਅਦਾਲਤ ਦਾ ਆਯੋਜਨ ਅੱਜ ਮਿਤੀ 13.12.2025 ਨੂੰ ਕੀਤਾ ਗਿਆ ਜਿਸ ਵਿਚ 8 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ; 5 ਬੈਂਚ ਸਬ ਡਵੀਜਨ ਮਲੋਟ ਅਤੇ 3 ਬੈਂਚ ਸਬ ਡਵੀਜਨ ਗਿੱਦੜਬਾਹਾ ਵਿਖੇ ਲਗਾਏ ਗਏ। ਲੋਕ ਅਦਾਲਤ ਵਿਚ ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐੱਫ.ਆਈ.ਆਰ. ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ। ਜਿਸ ਦੀ ਕ੍ਰਮਵਾਰ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸ਼ੈਸਨ ਜੱਜ; ਮਿਸ: ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ; ਮਿਸ: ਗਰੀਸ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਮਿਸ: ਰੂਪਾ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ; ਮਿਸ: ਰਾਜਬੀਰ ਕੌਰ, ਵਧੀਕ ਸਿਵਲ ਜੱਜ (ਸੀਨੀ.ਡਵੀ.); ਮਿਸ: ਜਸਕਿਰਨ ਸੋਂਧ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ: ਅਸਮਿਤਾ ਰੋਮਾਨਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਸ੍ਰੀ ਚਰਨਜੀਤ ਅਰੋੜਾ, ਚੇਅਰਮੈਨ, ਜਨ-ਉਪਯੋਗੀ ਸੇਵਾਵਾਂ; ਸ੍ਰੀ ਮੁਕਤਸਰ ਸਾਹਿਬ, ਸ੍ਰੀ ਮਹਿੰਦਰਪ੍ਰਤਾਪ ਸਿੰਘ ਲਿੱਬੜਾ, ਸਿਵਲ ਜੱਜ (ਜੂਨੀਅਰ ਡਵੀਜਨ); ਸ੍ਰੀ ਅੰਸ਼ੁਮਨ ਸਿਆਗ, ਸਿਵਲ ਜੱਜ (ਜੂਨੀਅਰ ਡਵੀਜਨ); ਮਿਸ: ਅਕਸ਼ਿਤਾ, ਸਿਵਲ ਜੱਜ (ਜੂਨੀਅਰ ਡਵੀਜਨ); ਮਿਸ: ਸੁਮਨਦੀਪ ਕੌਰ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਆਦਿੱਤਿਆ ਚੋਪੜਾ, ਸਿਵਲ ਜੱਜ (ਜੂਨੀਅਰ ਡਵੀਜਨ), ਮਲੋਟ , ਅਤੇ ਸ੍ਰੀ ਤਰਨਜੀਤ ਸਿੰਘ ਸਿਮਰਾ , ਵਧੀਕ ਸਿਵਲ ਜੱਜ, (ਸੀਨੀਅਰ ਡਿਵੀਜਨ); ਸ੍ਰੀ ਗੌਰਵ ਮਿੱਤਲ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ ਕਿਰਨਦੀਪ ਕੌਰ, ਗਿੱਦੜਬਾਹਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਵੱਲੋ ਬੈਂਚ ਲਗਾਏ ਗਏ। ਇਸ ਲੋਕ ਅਦਾਲਤ ਵਿਚ ਵੱਖ-ਵੱਖ ਬੈਂਚਾਂ ਨਾਲ ਵਕੀਲ ਸਾਹਿਬਾਨ ਅਤੇ ਸ਼ੋਸ਼ਲ ਵਰਕਰ ਬਤੌਰ ਮੈਂਬਰ ਲਗਾਏ ਗਏ ਜਿਸ ਵਿਚ ਮਾਨਯੋਗ ਅਦਾਲਤਾਂ ਵਲੋਂ ਕੇਸਾਂ ਦੀ ਸੁਣਵਾਈ ਕਰਦੇ ਹੋਏ ਅੱਜ ਦੀ ਲੋਕ ਅਦਾਲਤ ਵਿਚ ਕੁੱਲ 30851 ਕੇਸ ਰੱਖੇ ਗਏ ਜਿਨ੍ਹਾਂ ਵਿਚੋਂ 30524 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਅੱਜ ਦੀ ਲੋਕ ਅਦਾਲਤ ਵਿੱਚ ਕਾਫੀ ਸਮੇਂ ਚੱਲ ਰਹੇ ਕੇਸਾ ਦਾ ਵੀ ਨਿਪਟਾਰਾ ਕੀਤਾ ਗਿਆ। ਲਾਭਕਾਰੀਆਂ ਨੇ ਮਾਨਯੋਗ ਅਦਾਲਤ ਦੇ ਜੱਜ ਸਾਹਿਬਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਉਹਨਾਂ ਦੇ ਝਗੜਿਆਂ ਦਾ ਹੱਲ ਲੋਕ ਅਦਾਲਤਾਂ ਦੇ ਸਦਕਾ ਹੋਇਆ ਹੈ ਅਤੇ ਲਾਭਕਾਰੀਆਂ ਨੇ ਹੋਰਾਂ ਲੋਕਾਂ ਨੂੰ ਵੀ ਲੋਕ ਅਦਾਲਤਾਂ ਰਾਹੀਂ ਆਪਣੇ ਮਸਲੇ ਸੁਲਝਾਉਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜਨ)/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆਂ ਨੇ ਲੋਕ ਅਦਾਲਤਾਂ ਵਿਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਂਦਾ ਹੈ । ਇਸ ਵਿਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫੈਸਲੇ ਦੀ ਅਪੀਲ ਵੀ ਨਹੀਂ ਹੁੰਦੀ ਹੈ। ਇਸ ਮੌਕੇ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜਨ)/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਤੇ ਉਹਨਾਂ ਨੇ ਦੱਸਿਆ ਕਿ ਸਾਲ 2026 ਦੀ ਪਹਿਲੀ ਲੋਕ ਅਦਾਲਤ ਮਿਤੀ 14.03.2026 ਨੂੰ ਲਗਾਈ ਜਾਵੇਗੀ। ਉਹਨਾਂ ਅਪੀਲ ਕੀਤੀ ਕਿ ਦੋਵੇ ਧਿਰਾਂ ਝਗੜਾ ਸੁਲਝਾਉਣ ਦੀ ਵਿਚਾਰਧਾਰਾ ਨਾਲ ਲੋਕ ਅਦਾਲਤ ਵਿੱਚ ਆਉਣ ਤਾਂ ਜੋ ਧਿਰਾਂ ਨੂੰ ਇਸ ਦਾ ਜਿਆਦਾ ਤੋਂ ਜਿਆਦਾ ਲਾਭ ਹੋ ਸਕੇ। ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਵਾਉਣਾ ਹੋਵੇ, ਤਾਂ ਉਹ ਸਬੰਧਤ ਮਾਨਯੋਗ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ਤੇ ਗੱਲਬਾਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮਾਤਾ ਚਿੰਤਾਪੂਰਨੀ ਸੁਸਾਇਟੀ ਵੱਲੋਂ ਅੱਜ ਦੀ ਲੋਕ ਅਦਾਲਤ ਵਾਸਤੇ ਆਮ ਲੋਕਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜਨ)/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋਂ ਜਰੂਰਤਮੰਦ ਲੋਕਾਂ ਅਤੇ ਅਦਾਲਤ ਵਿੱਚ ਆਏ ਫਰਿਆਦੀਆਂ ਨੂੰ ਲੰਗਰ ਛਕਾਇਆ ਗਿਆ। ਇਸ ਮੌਕੇ ਮਾਨਯੋਗ ਜੱਜ ਸਾਹਿਬ ਵੱਲੋਂ ਪ੍ਰੈੱਸ ਮੀਡੀਆ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਡੇ ਯਤਨਾਂ ਸਦਕਾ ਹੀ ਆਮ ਲੋਕਾਂ ਦਾ ਲੋਕ ਅਦਾਲਤ ਵਿੱਚ ਵਿਸਵਾਸ ਪੈਦਾ ਹੁੰਦਾ ਹੈ ਅਤੇ ਉਹਨਾਂ ਵਿੱਚ ਵੱਧ ਤੋਂ ਵੱਧ ਰਾਜੀਨਾਮਾ ਕਰਨ ਲਈ ਉਤਸਾਹ ਪੈਦਾ ਹੁੰਦਾ ਹੈ।

4 hrs ago
user_SP Pro channel
SP Pro channel
Muktsar, Sri Muktsar Sahib•

More news from Ludhiana and nearby areas
  • ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਤੋਂ ਪਹਿਲਾਂ ਖੰਨਾ ਪੁਲਿਸ ਅਲਰਟ, ਐਸ.ਐਸ.ਪੀ. ਖੰਨਾ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
    1
    ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਤੋਂ ਪਹਿਲਾਂ ਖੰਨਾ ਪੁਲਿਸ ਅਲਰਟ, ਐਸ.ਐਸ.ਪੀ. ਖੰਨਾ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
    SU
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    Khanna, Ludhiana•
    17 hrs ago
  • गणित की दुनिया में 0 से अनंत तक की यात्रा कभी समाप्त नहीं होती। हर संख्या के बाद एक और बड़ी संख्या मौजूद होती है। यही कारण है कि गणित में “आख़िरी नंबर” जैसा कोई सिद्धांत नहीं है। संख्या रेखा सकारात्मक और नकारात्मक दोनों दिशाओं में अनंत तक फैली होती है। यह अवधारणा हमें सिखाती है कि संख्याएँ बिना किसी सीमा के बढ़ती और घटती रह सकती हैं। #Infinity #MindBlowingFacts #MathFacts #DidYouKnow #KnowledgeReels #ExploreMore
    1
    गणित की दुनिया में 0 से अनंत तक की यात्रा कभी समाप्त नहीं होती। हर संख्या के बाद एक और बड़ी संख्या मौजूद होती है। यही कारण है कि गणित में “आख़िरी नंबर” जैसा कोई सिद्धांत नहीं है। संख्या रेखा सकारात्मक और नकारात्मक दोनों दिशाओं में अनंत तक फैली होती है। यह अवधारणा हमें सिखाती है कि संख्याएँ बिना किसी सीमा के बढ़ती और घटती रह सकती हैं।
#Infinity #MindBlowingFacts #MathFacts #DidYouKnow #KnowledgeReels #ExploreMore
    user_द संक्षेप
    द संक्षेप
    Media company Chandigarh•
    12 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.