ਬਠਿੰਡਾ ਦੇ ਡਾ. ਬਾਬਾ ਸਾਹਿਬ ਅੰਬੇਡਕਰ ਪਾਰਕ ਵਿੱਚ ਦੇਸ਼ਵਾਸੀ ਵਿਦਿਆਰਥੀ ਲੋਕ ਭਲਾਈ ਸੰਗਠਨ, ਪੰਜਾਬ ਵੱਲੋਂ ਚਲਾਏ ਜਾ ਰਹੇ "ਲੋਕ ਹਿੱਤ ਸੰਘਰਸ਼ ਪੱਕਾ ਮੋਰਚਾ" ਦੇ 29ਵੇਂ ਦਿਨ ਵੱਖ-ਵੱਖ ਪਿੰਡਾਂ ਦੇ ਆਗੂ ਇਕੱਠੇ ਹੋਏ। ਇਸ ਮੌਕੇ ਆਮ ਆਦਮੀ ਪਾਰਟੀ ਦੀਆਂ "ਲੋਕ ਮਿਲਣੀਆਂ" ਨੂੰ ਸਿਰਫ਼ ਇੱਕ ਦਿਖਾਵਾ ਕਰਾਰ ਦਿੰਦਿਆਂ ਦੋਸ਼ ਲਾਇਆ ਗਿਆ ਕਿ ਪ੍ਰਸ਼ਾਸਨ ਨੇ ਮਜ਼ਦੂਰਾਂ ਨੂੰ ਡਿਪਟੀ ਕਮਿਸ਼ਨਰ ਨਾਲ ਉਨ੍ਹਾਂ ਦੀਆਂ ਸੰਵਿਧਾਨਕ ਮੰਗਾਂ ਸਬੰਧੀ ਮਿਲਣ ਤੋਂ ਰੋਕਣ ਲਈ ਧਰਨਾਕਾਰੀ ਆਗੂਆਂ 'ਤੇ ਨਾਜਾਇਜ਼ ਪਰਚੇ ਦਰਜ ਕੀਤੇ ਹਨ, ਜਿਸ ਕਾਰਨ ਲੋਕਾਂ ਵਿੱਚ ਪ੍ਰਸ਼ਾਸਨ ਪ੍ਰਤੀ ਰੋਸ ਲਗਾਤਾਰ ਵਧ ਰਿਹਾ ਹੈ। ਸੰਗਠਨ ਦੇ ਸੂਬਾ ਪ੍ਰਧਾਨ ਇੰਜ. ਰਜਿੰਦਰ ਸਿੰਘ ਮੌੜ ਨੇ ਕਿਹਾ ਕਿ ਗਰੀਬ ਅਤੇ ਮਜ਼ਦੂਰ ਵਰਗ ਦੀਆਂ ਮੰਗਾਂ ਲਈ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਹੈ, ਪਰ ਪ੍ਰਸ਼ਾਸਨ ਇਸ ਨੂੰ ਦਬਾਉਣ ਦੀ ਨੀਅਤ ਨਾਲ ਨਾਜਾਇਜ਼ ਪਰਚੇ ਦਰਜ ਕਰ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਨਾਜਾਇਜ਼ ਪਰਚੇ ਤੁਰੰਤ ਰੱਦ ਕੀਤੇ ਜਾਣ ਕਿਉਂਕਿ ਗਰੀਬਾਂ ਦੀ ਆਵਾਜ਼ ਚੁੱਕਣ 'ਤੇ ਪਰਚੇ ਦਰਜ ਕਰਨਾ ਸੰਵਿਧਾਨਕ ਹੱਕਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਹੱਤਿਆ ਹੈ। ਇਸ ਦੇ ਨਾਲ ਹੀ ਮਨਰੇਗਾ ਤਹਿਤ 200 ਦਿਨ ਰੁਜ਼ਗਾਰ, ₹1000 ਦਿਹਾੜੀ, ਬੇਰੁਜ਼ਗਾਰੀ ਭੱਤਾ ਲਾਗੂ ਕਰਨ, ਬਿਜਲੀ ਮੀਟਰ ਐਕਟ 2025 ਅਤੇ 12 ਘੰਟੇ ਦੇ ਕਿਰਤ ਕਾਨੂੰਨ ਨੂੰ ਰੱਦ ਕਰਨ ਸਮੇਤ ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਲੋਕ-ਪੱਖੀ ਬਣਾਉਣ ਅਤੇ ਜ਼ਿਲ੍ਹਾ ਪੱਧਰੀ ਮੰਗਾਂ ਦੇ ਤੁਰੰਤ ਨਿਪਟਾਰੇ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਮਾਨਸਾ ਦੇ ਆਗੂਆਂ ਭੂਰਾ ਸਿੰਘ, ਮਨਜੀਤ ਕੌਰ (ਇਕਾਈ ਪ੍ਰਧਾਨ, ਚੱਕ ਹੀਰਾ ਸਿੰਘ) ਅਤੇ ਸੰਦੀਪ ਸਿੰਘ (ਇਕਾਈ ਪ੍ਰਧਾਨ, ਬਹਿਣੀਵਾਲ) ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਆਗੂਆਂ 'ਤੇ ਦਰਜ ਨਾਜਾਇਜ਼ ਪਰਚੇ ਰੱਦ ਨਹੀਂ ਕੀਤੇ ਜਾਂਦੇ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਇਹ ਮੋਰਚਾ ਸ਼ਾਂਤਮਈ ਢੰਗ ਨਾਲ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਰਾਮ ਸਿੰਘ (ਮੋਫਰ), ਸ਼ਿੰਦਰਪਾਲ ਕੌਰ (ਕਮਾਲੂ), ਰਮਨਦੀਪ ਕੌਰ (ਬੰਗੀ), ਅਮਨਦੀਪ ਕੌਰ (ਉਡਤ), ਸਮਨਦੀਪ ਕੌਰ (ਫੱਲੜ੍ਹ) ਅਤੇ ਨਵਦੀਪ ਕੌਰ (ਕਮਾਲੂ) ਸਮੇਤ ਹੋਰ ਸਾਥੀ ਵੀ ਹਾਜ਼ਰ ਸਨ, ਜਿਨ੍ਹਾਂ ਨੇ "ਸੰਘਰਸ਼ ਜਾਰੀ ਹੈ — ਹੱਕ ਲੈ ਕੇ ਰਹਾਂਗੇ!" ਦੇ ਅਹਿਦ ਨਾਲ ਆਪਣਾ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

- ਸੁਖਬੀਰ ਸਿੰਘ ਬਾਦਲ ਨੇ ਬਿਜਲੀ ਦੀ ਸਪਲਾਈ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਮੁੱਦੇ 'ਤੇ ਸਰਕਾਰ ਦੀ ਪੋਲ ਖੋਲ੍ਹਦਿਆਂ ਸੂਬੇ ਵਿੱਚ ਬਿਜਲੀ ਵਿਵਸਥਾ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ।1
- ਕੋਟਕਪੂਰਾ ਵਿੱਚ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ਤੋਂ ਲੈ ਕੇ ਹਰੀਨੌ ਰੋਡ ਤੱਕ ਸੜਕ ਦਾ ਉਦਘਾਟਨ ਕੀਤਾ ਗਿਆ ਹੈ। ਇਸ ਸੜਕ ਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਮਾਰਕਿਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਅਤੇ ਕਾਕੂ ਸ਼ਰਮਾ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।1
- ਕੋਟਕਪੂਰਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਗੈਰੀ ਵੜਿੰਗ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ, ਪ੍ਰਸ਼ਾਸਨਿਕ ਸੁਧਾਰਾਂ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਮਹੱਤਵਪੂਰਨ ਐਲਾਨ ਕੀਤੇ ਹਨ। ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਜਲਦੀ ਹੀ ਨਗਰ ਕੌਂਸਲ ਦੀ ਪਹਿਲੀ ਹਾਊਸ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਵਿਕਾਸ ਕਾਰਜਾਂ ਨਾਲ ਸਬੰਧਤ ਅਹਿਮ ਮਤਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਪਿਛਲੇ ਲਗਭਗ ਪੰਜ ਸਾਲਾਂ ਤੋਂ ਨਗਰ ਕੌਂਸਲ ਦੇ ਦਫ਼ਤਰ ਅਤੇ ਮੀਟਿੰਗ ਹਾਲ ਦੀ ਉਚਿਤ ਦੇਖਭਾਲ ਨਾ ਹੋਣ ਕਾਰਨ ਬੈਠਕਾਂ ਹੋਰ ਥਾਵਾਂ 'ਤੇ ਕਰਨੀਆਂ ਪੈਂਦੀਆਂ ਸਨ, ਪਰ ਹੁਣ ਦਫ਼ਤਰ ਦੀ ਵੱਡੇ ਪੱਧਰ 'ਤੇ ਮੁਰੰਮਤ ਅਤੇ ਰੰਗ-ਰੋਗਨ ਕਰਕੇ ਇਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਨਵੇਂ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਲੋੜ ਅਨੁਸਾਰ ਚੌਕੀਦਾਰਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ, ਜਦਕਿ ਪਹਿਲਾਂ ਤੋਂ ਲੱਗੇ ਕੈਮਰਿਆਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਜਾਵੇਗੀ। ਨਗਰ ਕੌਂਸਲ ਦੇ ਰੈਸਟ ਹਾਊਸ ਅਤੇ ਗੈਸਟ ਹਾਊਸ ਦੀ ਮੁਰੰਮਤ ਜਲਦੀ ਸ਼ੁਰੂ ਕਰਵਾਈ ਜਾਵੇਗੀ ਅਤੇ ਪਾਰਕਾਂ ਦੀ ਬਿਹਤਰ ਦੇਖਭਾਲ ਲਈ ਵਾਧੂ ਮਾਲੀ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਟੈਕਸਾਂ ਰਾਹੀਂ ਮਿਲਣ ਵਾਲਾ ਲੋਕਾਂ ਦਾ ਇੱਕ-ਇੱਕ ਪੈਸਾ ਪੂਰੀ ਪਾਰਦਰਸ਼ਤਾ ਨਾਲ ਸ਼ਹਿਰ ਦੇ ਵਿਕਾਸ, ਸਫਾਈ, ਸੁੰਦਰੀਕਰਨ ਅਤੇ ਬੁਨਿਆਦੀ ਸਹੂਲਤਾਂ 'ਤੇ ਖਰਚ ਹੋਵੇਗਾ। ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਇੱਕ ਕੰਪਲੇਂਟ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿੱਥੇ ਸ਼ਿਕਾਇਤ ਦਰਜ ਹੁੰਦਿਆਂ ਹੀ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣਗੇ। ਨਗਰ ਕੌਂਸਲ ਦੀਆਂ ਚੱਲ ਅਤੇ ਅਚੱਲ ਸੰਪਤੀਆਂ ਦਾ ਪੂਰਾ ਵੇਰਵਾ ਵੀ ਤਲਬ ਕੀਤਾ ਗਿਆ ਹੈ। ਦਫ਼ਤਰ ਦੇ ਮੁਲਾਜ਼ਮਾਂ ਦੀ ਹਾਜ਼ਰੀ ਹੁਣ ਬਾਇਓਮੀਟ੍ਰਿਕ ਪ੍ਰਣਾਲੀ ਰਾਹੀਂ ਲਗਾਈ ਜਾਵੇਗੀ ਤਾਂ ਜੋ ਕਾਰਜਪ੍ਰਣਾਲੀ ਵਿੱਚ ਅਨੁਸ਼ਾਸਨ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ। ਪ੍ਰਧਾਨ ਨੇ ਸਮਾਜਿਕ ਸੰਸਥਾਵਾਂ (ਐਨਜੀਓ) ਅਤੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਅਤੇ ਸੁਝਾਅ ਸਾਂਝੇ ਕਰਨ ਦੀ ਅਪੀਲ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਕੋਟਕਪੂਰਾ ਨੂੰ ਇੱਕ ਸਾਫ਼, ਸੁਰੱਖਿਅਤ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ।1
- dhan dhan Guru Nanak dev ji dhan dhan guru gobind singh Ji dhan dhan guru nanak dev ji dhan dhan guru gobind singh ji2
- ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖੀਆਂ ਅਤੇ ਉਨ੍ਹਾਂ ਨੂੰ ਪੂਰਾ ਕਰਵਾਉਣ ਲਈ ਰਣਨੀਤੀ ਉੱਤੇ ਚਰਚਾ ਕੀਤੀ।1
- ਫਿਰੋਜਪੁਰ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਕਾਬੂ ਕੀਤੇ ਗਏ ਇਹਨਾਂ ਵਿਅਕਤੀਆਂ ਕੋਲੋਂ ਸੋਨੇ ਦੇ ਟੋਪਸ ਵੀ ਬਰਾਮਦ ਕੀਤੇ ਹਨ।1
- ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਨਗਰ ਕੌਂਸਲ ਦਫ਼ਤਰ ਵਿਖੇ ਐਸਆਈਆਰ ਨੂੰ ਲੈ ਕੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਹੈ।1
- ਪੰਜਾਬ ਦੇ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਗਈ।1