logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ, ਸਰਕਾਰਾਂ ਦੀ ਝਾਕ ਛੱਡ ਕੇ ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ- ਗਿਆਨੀ ਕੁਲਦੀਪ ਸਿੰਘ ਗੜਗੱਜ* *-ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਕੇ ਸਿੱਖਾਂ ਅੰਦਰ ਦੁਬਿਧਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਦਾ ਢੁੱਕਵਾਂ ਜਵਾਬ ਦੇਣ ਦੀ ਲੋੜ- ਐਡਵੋਕੇਟ ਧਾਮੀ* *-ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ* ਬਰਨਾਲਾ, ਬੰਧਨ ਤੋੜ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤ ਹਾਜ਼ਰ ਸਨ। ਰਵਾਨਗੀ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਰਵਾਨਗੀ ਦੀ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ’ਚ ਸ਼ੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਨਸ਼ਿਆਂ ਨਾਲ ਨੌਜੁਆਨਾਂ ਦੀਆਂ ਰੋਜ਼ਾਨਾ ਹੋ ਰਹੀਆਂ ਮੌਤਾਂ ਵੱਡੀ ਚਿੰਤਾ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ੇ ਵਿਰੁੱਧ ਯੁੱਧ ਦੀ ਗੱਲ ਤਾਂ ਕਰਦੀ ਹੈ, ਪਰ ਹਕੀਕਤ ਵਿਚ ਨਸ਼ੇ ਰੋਕਣ ਲਈ ਜ਼ਮੀਨੀ ਪੱਧਰ ’ਤੇ ਕੋਈ ਕਾਰਗੁਜ਼ਾਰੀ ਨਜ਼ਰ ਨਹੀਂ ਆ ਰਹੀ। ਚਿੱਟੇ ਵਰਗੇ ਨਸ਼ੇ ਨਾਲ ਰੋਜ਼ਾਨਾ ਬੇਸ਼ਕੀਮਤੀ ਜਾਨਾਂ ਜਾ ਰਹੀਆਂ ਹਨ। ਸ਼ਾਇਦ ਹੀ ਕੋਈ ਪਿੰਡ ਅਜਿਹਾ ਹੋਵੇ, ਜਿਥੇ ਨਸ਼ੇ ਨਾਲ ਮੌਤ ਨਾ ਹੋਈ ਹੋਵੇ। ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਦਾ ਮਕਸਦ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰਾਂ ਦੀ ਝਾਕ ਛੱਡ ਕੇ ਖ਼ੁਦ ਨਸ਼ੇ ਵਿਰੁੱਧ ਇਕਜੁਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਵਿਚ ਬੇਅੰਤ ਸਮਰੱਥਾ ਹੈ ਜੋ ਮਿਹਨਤ ਨਾਲ ਪੰਜਾਬ ਦਾ ਭਵਿੱਖ ਬਦਲ ਸਕਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਥ ਨੂੰ ਚੁਣੌਤੀ ਦੇਣ ਵਾਲੀਆਂ ਕਈ ਤਾਕਤਾਂ ਸਰਗਰਮ ਹਨ, ਜਿਨ੍ਹਾਂ ਗੁਰੂ ਦੋਖੀ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਅਜਿਹੀਆਂ ਤਾਕਤਾਂ ਗੁਰੂ ਘਰ ਦੀਆਂ ਰਵਾਇਤਾਂ ਅਤੇ ਸਿੱਖ ਸੰਸਥਾਵਾਂ ਬਾਰੇ ਭੰਬਲਭੂਸਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਗੁਰੂ ਘਰ ਦੀ ਗੋਲਕ ਸਿੱਖ ਸੰਗਤ ਦੀ ਸ਼ਰਧਾ ਅਤੇ ਭਾਵਨਾ ਦਾ ਪ੍ਰਤੀਕ ਹੈ ਅਤੇ ਗੁਰੂ ਚਰਨਾਂ ਵਿਚ ਭੇਟਾ ਰੱਖਣ ਦੀ ਸਾਡੀ ਪੁਰਾਤਨ ਰਵਾਇਤ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਧਰਮ ਵਿਚ ਦਖ਼ਲ ਦੇਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਸਰਕਾਰਾਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਮੁਨਕਰ ਹੋ ਜਾਣ ਤਾਂ ਧਾਰਮਿਕ ਸੰਸਥਾਵਾਂ ਆਪਣਾ ਫ਼ਰਜ਼ ਸਮਝ ਕੇ ਸਮਾਜਕ ਬੁਰਾਈਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦਾ ਕਾਰਜ ਕਰਦੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਪੀੜਾ ਨੂੰ ਗੰਭੀਰਤਾ ਨਾਲ ਮਹਿਸੂਸ ਕੀਤਾ ਗਿਆ ਅਤੇ ਸੰਗਤਾਂ ਨੂੰ ਸਿੱਖ ਸਿਧਾਂਤਾਂ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਕਰਨ ਲਈ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਖ਼ਾਲਸਾ ਮਾਰਚ ਆਰੰਭ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਥਾਪਿਤ ਹੋਈਆਂ ਪੰਥ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਅੱਜ ਕਈ ਸ਼ਕਤੀਆਂ ਯਤਨਸ਼ੀਲ ਹਨ। ਉਨ੍ਹਾਂ ਦਾ ਮਕਸਦ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਅਤੇ ਸਿੱਖਾਂ ਅੰਦਰ ਦੁਬਿਧਾ ਪੈਦਾ ਕਰਨਾ ਹੈ। ਉਨ੍ਹਾਂ ਸੰਗਤਾਂ ਨੂੰ ਪੰਥ ਵਿਰੋਧੀ ਅਜਿਹੇ ਲੋਕਾਂ ਨੂੰ ਢੁੱਕਵਾਂ ਜਵਾਬ ਦੇਣ ਲਈ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪ੍ਰਦਾਵਾਂ ਅਤੇ ਹੋਰ ਧਾਰਮਿਕ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਮਾੜੀ ਸੰਗਤ ਅਤੇ ਨਸ਼ਿਆਂ ਦੇ ਪ੍ਰਭਾਵ ਤੋਂ ਬਚਾਈਏ। ਉਨ੍ਹਾਂ ਕਿਹਾ ਕਿ ਅੱਜ ਮਾਪਿਆਂ ਨੂੰ ਬੱਚਿਆਂ ਪ੍ਰਤੀ ਹੋਰ ਸੁਚੇਤ ਹੋਣ ਦੀ ਲੋੜ ਹੈ। ਜੇਕਰ ਬੱਚਿਆਂ ਨੂੰ ਗੁਰਬਾਣੀ ਤੇ ਗੁਰ-ਇਤਿਹਾਸ ਨਾਲ ਜੋੜਾਂਗੇ ਤਾਂ ਆਉਣ ਵਾਲੀ ਪੀੜ੍ਹੀ ਸੁਰੱਖਿਅਤ ਰਹੇਗੀ। ਉਨ੍ਹਾਂ ਖ਼ਾਲਸਾ ਮਾਰਚ ਵਿਚ ਸ਼ਾਮਲ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਕਥਾ-ਵਿਚਾਰਾਂ ਕੀਤੀਆਂ। ਮੀਰੀ ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਪੁੱਜੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਬਲਬੀਰ ਸਿੰਘ ਘੁੰਨਣ, ਬਾਬਾ ਬੂਟਾ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਹਾਕਮ ਸਿੰਘ, ਬਾਬਾ ਲਾਲ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਰੇਸ਼ਮ ਸਿੰਘ, ਬਾਬਾ ਰਣਪ੍ਰੀਤ ਸਿੰਘ, ਬਾਬਾ ਚਮਕੌਰ ਸਿੰਘ, ਬਾਬਾ ਅਮਨਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਸ. ਕੁਲਵੰਤ ਸਿੰਘ ਕੀਤੂ, ਜਥੇਦਾਰ ਨਾਥ ਸਿੰਘ ਹਮੀਦੀ, ਬੀਬੀ ਬੇਅੰਤ ਕੌਰ, ਬੀਬੀ ਬਲਜੀਤ ਕੌਰ, ਸ. ਯਾਦਵਿੰਦਰ ਸਿੰਘ ਬਿੱਟੂ, ਵਿਧਾਇਕ ਕੁਲਬੀਰ ਸਿੰਘ, ਬਾਬਾ ਕੁਲਵੰਤ ਸਿੰਘ, ਸ. ਮਲਕੀਤ ਸਿੰਘ ਕੀਤੂ, ਸਾਬਕਾ ਮੈਂਬਰ ਸ. ਜਰਨੈਲ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਮਨਪ੍ਰੀਤ ਸਿੰਘ ਬਾਲੇਵਾਲ, ਬਾਬਾ ਕੁਲਵਿੰਦਰ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਮਨਜੀਤ ਸਿੰਘ, ਸ. ਜਸਬੀਰ ਸਿੰਘ, ਸ. ਹਰਭਗਵਾਨ ਸਿੰਘ, ਸ. ਸੰਦੀਪ ਸਿੰਘ ਕਲੋਤਾ, ਇੰਚਾਰਜ ਭੋਲਾ ਸਿੰਘ, ਭਾਈ ਇੰਦਰਜੀਤ ਸਿੰਘ, ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

15 hrs ago
user_Bandhantor singh
Bandhantor singh
Voice of people Barnala, Punjab•
15 hrs ago
733ba2d5-8556-493e-a402-cac8c839a2be

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ, ਸਰਕਾਰਾਂ ਦੀ ਝਾਕ ਛੱਡ ਕੇ ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ- ਗਿਆਨੀ ਕੁਲਦੀਪ ਸਿੰਘ ਗੜਗੱਜ* *-ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਕੇ ਸਿੱਖਾਂ ਅੰਦਰ ਦੁਬਿਧਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਦਾ ਢੁੱਕਵਾਂ ਜਵਾਬ ਦੇਣ ਦੀ ਲੋੜ- ਐਡਵੋਕੇਟ ਧਾਮੀ* *-ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ* ਬਰਨਾਲਾ, ਬੰਧਨ ਤੋੜ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤ ਹਾਜ਼ਰ ਸਨ। ਰਵਾਨਗੀ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਰਵਾਨਗੀ ਦੀ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ’ਚ ਸ਼ੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ

7626dc4f-48b8-4a09-9c05-a6cb577d78f8

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਨਸ਼ਿਆਂ ਨਾਲ ਨੌਜੁਆਨਾਂ ਦੀਆਂ ਰੋਜ਼ਾਨਾ ਹੋ ਰਹੀਆਂ ਮੌਤਾਂ ਵੱਡੀ ਚਿੰਤਾ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ੇ ਵਿਰੁੱਧ ਯੁੱਧ ਦੀ ਗੱਲ ਤਾਂ ਕਰਦੀ ਹੈ, ਪਰ ਹਕੀਕਤ ਵਿਚ ਨਸ਼ੇ ਰੋਕਣ ਲਈ ਜ਼ਮੀਨੀ ਪੱਧਰ ’ਤੇ ਕੋਈ ਕਾਰਗੁਜ਼ਾਰੀ ਨਜ਼ਰ ਨਹੀਂ ਆ ਰਹੀ। ਚਿੱਟੇ ਵਰਗੇ ਨਸ਼ੇ ਨਾਲ ਰੋਜ਼ਾਨਾ ਬੇਸ਼ਕੀਮਤੀ ਜਾਨਾਂ ਜਾ ਰਹੀਆਂ ਹਨ। ਸ਼ਾਇਦ ਹੀ ਕੋਈ ਪਿੰਡ ਅਜਿਹਾ ਹੋਵੇ, ਜਿਥੇ ਨਸ਼ੇ ਨਾਲ ਮੌਤ ਨਾ ਹੋਈ ਹੋਵੇ। ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਦਾ ਮਕਸਦ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰਾਂ ਦੀ ਝਾਕ ਛੱਡ ਕੇ ਖ਼ੁਦ ਨਸ਼ੇ ਵਿਰੁੱਧ ਇਕਜੁਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਵਿਚ ਬੇਅੰਤ ਸਮਰੱਥਾ ਹੈ ਜੋ ਮਿਹਨਤ ਨਾਲ ਪੰਜਾਬ ਦਾ ਭਵਿੱਖ ਬਦਲ ਸਕਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਥ ਨੂੰ ਚੁਣੌਤੀ ਦੇਣ ਵਾਲੀਆਂ ਕਈ ਤਾਕਤਾਂ ਸਰਗਰਮ ਹਨ, ਜਿਨ੍ਹਾਂ ਗੁਰੂ ਦੋਖੀ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਅਜਿਹੀਆਂ ਤਾਕਤਾਂ ਗੁਰੂ ਘਰ ਦੀਆਂ ਰਵਾਇਤਾਂ ਅਤੇ ਸਿੱਖ ਸੰਸਥਾਵਾਂ ਬਾਰੇ ਭੰਬਲਭੂਸਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਗੁਰੂ ਘਰ ਦੀ ਗੋਲਕ ਸਿੱਖ ਸੰਗਤ ਦੀ ਸ਼ਰਧਾ ਅਤੇ ਭਾਵਨਾ ਦਾ ਪ੍ਰਤੀਕ ਹੈ ਅਤੇ ਗੁਰੂ ਚਰਨਾਂ ਵਿਚ ਭੇਟਾ ਰੱਖਣ ਦੀ ਸਾਡੀ ਪੁਰਾਤਨ ਰਵਾਇਤ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਧਰਮ

3953474f-fea6-4541-a4b4-4c27bb77f7ab

ਵਿਚ ਦਖ਼ਲ ਦੇਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਸਰਕਾਰਾਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਮੁਨਕਰ ਹੋ ਜਾਣ ਤਾਂ ਧਾਰਮਿਕ ਸੰਸਥਾਵਾਂ ਆਪਣਾ ਫ਼ਰਜ਼ ਸਮਝ ਕੇ ਸਮਾਜਕ ਬੁਰਾਈਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦਾ ਕਾਰਜ ਕਰਦੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਪੀੜਾ ਨੂੰ ਗੰਭੀਰਤਾ ਨਾਲ ਮਹਿਸੂਸ ਕੀਤਾ ਗਿਆ ਅਤੇ ਸੰਗਤਾਂ ਨੂੰ ਸਿੱਖ ਸਿਧਾਂਤਾਂ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਕਰਨ ਲਈ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਖ਼ਾਲਸਾ ਮਾਰਚ ਆਰੰਭ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਥਾਪਿਤ ਹੋਈਆਂ ਪੰਥ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਅੱਜ ਕਈ ਸ਼ਕਤੀਆਂ ਯਤਨਸ਼ੀਲ ਹਨ। ਉਨ੍ਹਾਂ ਦਾ ਮਕਸਦ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਅਤੇ ਸਿੱਖਾਂ ਅੰਦਰ ਦੁਬਿਧਾ ਪੈਦਾ ਕਰਨਾ ਹੈ। ਉਨ੍ਹਾਂ ਸੰਗਤਾਂ ਨੂੰ ਪੰਥ ਵਿਰੋਧੀ ਅਜਿਹੇ ਲੋਕਾਂ ਨੂੰ ਢੁੱਕਵਾਂ ਜਵਾਬ ਦੇਣ ਲਈ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪ੍ਰਦਾਵਾਂ ਅਤੇ ਹੋਰ ਧਾਰਮਿਕ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਮਾੜੀ ਸੰਗਤ ਅਤੇ ਨਸ਼ਿਆਂ ਦੇ ਪ੍ਰਭਾਵ ਤੋਂ ਬਚਾਈਏ। ਉਨ੍ਹਾਂ ਕਿਹਾ ਕਿ ਅੱਜ ਮਾਪਿਆਂ ਨੂੰ ਬੱਚਿਆਂ

fc308923-1678-4439-bb14-b92f322281a6

ਪ੍ਰਤੀ ਹੋਰ ਸੁਚੇਤ ਹੋਣ ਦੀ ਲੋੜ ਹੈ। ਜੇਕਰ ਬੱਚਿਆਂ ਨੂੰ ਗੁਰਬਾਣੀ ਤੇ ਗੁਰ-ਇਤਿਹਾਸ ਨਾਲ ਜੋੜਾਂਗੇ ਤਾਂ ਆਉਣ ਵਾਲੀ ਪੀੜ੍ਹੀ ਸੁਰੱਖਿਅਤ ਰਹੇਗੀ। ਉਨ੍ਹਾਂ ਖ਼ਾਲਸਾ ਮਾਰਚ ਵਿਚ ਸ਼ਾਮਲ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਕਥਾ-ਵਿਚਾਰਾਂ ਕੀਤੀਆਂ। ਮੀਰੀ ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਪੁੱਜੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਬਲਬੀਰ ਸਿੰਘ ਘੁੰਨਣ, ਬਾਬਾ ਬੂਟਾ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਹਾਕਮ ਸਿੰਘ, ਬਾਬਾ ਲਾਲ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਰੇਸ਼ਮ ਸਿੰਘ, ਬਾਬਾ ਰਣਪ੍ਰੀਤ ਸਿੰਘ, ਬਾਬਾ ਚਮਕੌਰ ਸਿੰਘ, ਬਾਬਾ ਅਮਨਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਸ. ਕੁਲਵੰਤ ਸਿੰਘ ਕੀਤੂ, ਜਥੇਦਾਰ ਨਾਥ ਸਿੰਘ ਹਮੀਦੀ, ਬੀਬੀ ਬੇਅੰਤ ਕੌਰ, ਬੀਬੀ ਬਲਜੀਤ ਕੌਰ, ਸ. ਯਾਦਵਿੰਦਰ ਸਿੰਘ ਬਿੱਟੂ, ਵਿਧਾਇਕ ਕੁਲਬੀਰ ਸਿੰਘ, ਬਾਬਾ ਕੁਲਵੰਤ ਸਿੰਘ, ਸ. ਮਲਕੀਤ ਸਿੰਘ ਕੀਤੂ, ਸਾਬਕਾ ਮੈਂਬਰ ਸ. ਜਰਨੈਲ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਮਨਪ੍ਰੀਤ ਸਿੰਘ ਬਾਲੇਵਾਲ, ਬਾਬਾ ਕੁਲਵਿੰਦਰ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਮਨਜੀਤ ਸਿੰਘ, ਸ. ਜਸਬੀਰ ਸਿੰਘ, ਸ. ਹਰਭਗਵਾਨ ਸਿੰਘ, ਸ. ਸੰਦੀਪ ਸਿੰਘ ਕਲੋਤਾ, ਇੰਚਾਰਜ ਭੋਲਾ ਸਿੰਘ, ਭਾਈ ਇੰਦਰਜੀਤ ਸਿੰਘ, ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

More news from ਪੰਜਾਬ and nearby areas
  • ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ
    1
    ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    9 hrs ago
  • ਨਗਰ ਪੰਚਾਇਤ ਹੰਡਿਆਇਆ ਅਤੇ ਬਰਨਾਲਾ ਪੁਲਿਸ ਨੇ ਨਾਜਾਇਜ ਉਸਾਰੀ ਢਾਹੀ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ ਵਾਰਡ ਨੰਬਰ ਚਾਰ ਵਿਖ਼ੇ ਨਗਰ ਪੰਚਾਇਤ ਅਤੇ ਬਰਨਾਲਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਾਜਾਇਜ ਉਸਾਰੀ ਢਾਹੀ ਪਰਿਵਾਰ ਵੇਚਦਾ ਸੀ ਨਸ਼ੇ l ਰਾਜੂ ਸਿੰਘ ਪੁੱਤਰ ਬੂਟਾ ਸਿੰਘ ਸਮੇਤ ਪਰਿਵਾਰ ਤੇ ਗਿਆਰਾਂ ਤੋਂ ਵੱਧ ਪਰਚੇ ਹਨ ਨਸ਼ਾ ਵੇਚਣ ਦੇ l ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਡੀ )ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਿਅਕਤੀ ਰਾਜੂ ਸਿੰਘ ਉਪਰ ਗਿਆਰਾਂ ਮੁਕੱਦਮੇ ਐਨ ਡੀ ਪੀ ਐਸ ਤਹਿਤ ਦਰਜ ਹਨ ਦੋ ਵਾਰ ਇਹ ਜੇਲ੍ਹ ਜਾ ਚੁੱਕਿਆ ਹੈ l ਅਤੇ ਬਾਕੀ ਪਰਿਵਾਰ ਸਮੇਤ 36 ਪਰਚੇ ਦਰਜ ਹਨ l ਇਸ ਕਰਕੇ ਇਸਦਾ ਮਕਾਨ ਢਾਹਿਆ ਗਿਆ ਹੈ l ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ l ਇਸ ਸਬੰਧੀ ਨਗਰ ਪੰਚਾਇਤ ਡੀ ਐਮ ਮਨਸਾਹਿਬ ਪ੍ਰੀਤ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਖਿਲਾਫ ਸਾਡੇ ਕੋਲ ਸਕਾਇਤ ਆਈ ਸੀ ਜਿਸ ਦੇ ਅਧਾਰ ਤੇ ਅੱਜ ਕਾਰਵਾਈ ਕੀਤੀ ਗਈ ਅੱਗੇ ਵੀ ਹੋਰ ਜੋ ਨਜਾਇਜ਼ ਉਸਾਰੀਆਂ ਹਨ ਉਹ ਸਾਰੀਆਂ ਢਾਹੀਆਂ ਜਾਣਗੀਆਂ l ਇਸ ਮੌਕੇ ਡੀ ਐਸ ਪੀ ਰਜਿੰਦਰ ਸਿੰਘ, ਡੀ ਐਸ ਪੀ ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਥਾਣਾ ਸਦਰ ਇੰਚਾਰਜ ਜਗਜੀਤ ਸਿੰਘ, ਚੌਂਕੀ ਇੰਚਾਰਜ ਤਰਸੇਮ ਸਿੰਘ, ਏ ਐਸ ਆਈ ਸੁਖਚੈਨ ਸਿੰਘ, ਏ ਐਸ ਆਈ ਜਸਵਿੰਦਰ ਕੌਰ, ਏ ਐਸ ਆਈ ਦੀਪਕ ਕੁਮਾਰ, ਏ ਐਸ ਆਈ ਮੁਕੇਸ਼ ਕੁਮਾਰ, ਨਗਰ ਪੰਚਾਇਤ ਕਲਰਕ ਵਰਿੰਦਰ ਸਿੰਘ, ਨਾਇਬ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਕੌਰ, ਲਵਦੀਪ ਸਿੰਘ ਆਦਿ ਸਮੇਤ ਹੋਰ ਪੁਲਿਸ ਪਾਰਟੀ ਹਾਜਰ ਸੀ
    4
    ਨਗਰ ਪੰਚਾਇਤ ਹੰਡਿਆਇਆ ਅਤੇ ਬਰਨਾਲਾ ਪੁਲਿਸ ਨੇ ਨਾਜਾਇਜ ਉਸਾਰੀ ਢਾਹੀ 

ਬਰਨਾਲਾ, ਬੰਧਨ ਤੋੜ ਸਿੰਘ 
ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ ਵਾਰਡ ਨੰਬਰ ਚਾਰ ਵਿਖ਼ੇ ਨਗਰ ਪੰਚਾਇਤ ਅਤੇ ਬਰਨਾਲਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਾਜਾਇਜ ਉਸਾਰੀ ਢਾਹੀ ਪਰਿਵਾਰ ਵੇਚਦਾ ਸੀ ਨਸ਼ੇ l ਰਾਜੂ ਸਿੰਘ ਪੁੱਤਰ ਬੂਟਾ ਸਿੰਘ ਸਮੇਤ ਪਰਿਵਾਰ ਤੇ ਗਿਆਰਾਂ ਤੋਂ ਵੱਧ ਪਰਚੇ ਹਨ ਨਸ਼ਾ ਵੇਚਣ ਦੇ l ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਡੀ )ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਿਅਕਤੀ ਰਾਜੂ ਸਿੰਘ ਉਪਰ ਗਿਆਰਾਂ ਮੁਕੱਦਮੇ ਐਨ ਡੀ ਪੀ ਐਸ ਤਹਿਤ ਦਰਜ ਹਨ ਦੋ ਵਾਰ ਇਹ ਜੇਲ੍ਹ ਜਾ ਚੁੱਕਿਆ ਹੈ l ਅਤੇ ਬਾਕੀ ਪਰਿਵਾਰ ਸਮੇਤ 36 ਪਰਚੇ ਦਰਜ ਹਨ l ਇਸ ਕਰਕੇ ਇਸਦਾ ਮਕਾਨ ਢਾਹਿਆ ਗਿਆ ਹੈ l ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ l ਇਸ ਸਬੰਧੀ ਨਗਰ ਪੰਚਾਇਤ ਡੀ ਐਮ ਮਨਸਾਹਿਬ ਪ੍ਰੀਤ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਖਿਲਾਫ ਸਾਡੇ ਕੋਲ ਸਕਾਇਤ ਆਈ ਸੀ ਜਿਸ ਦੇ ਅਧਾਰ ਤੇ ਅੱਜ ਕਾਰਵਾਈ ਕੀਤੀ ਗਈ ਅੱਗੇ ਵੀ ਹੋਰ ਜੋ ਨਜਾਇਜ਼ ਉਸਾਰੀਆਂ ਹਨ ਉਹ ਸਾਰੀਆਂ ਢਾਹੀਆਂ ਜਾਣਗੀਆਂ l ਇਸ ਮੌਕੇ ਡੀ ਐਸ ਪੀ ਰਜਿੰਦਰ ਸਿੰਘ, ਡੀ ਐਸ ਪੀ ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਥਾਣਾ ਸਦਰ ਇੰਚਾਰਜ ਜਗਜੀਤ ਸਿੰਘ, ਚੌਂਕੀ ਇੰਚਾਰਜ ਤਰਸੇਮ ਸਿੰਘ, ਏ ਐਸ ਆਈ ਸੁਖਚੈਨ ਸਿੰਘ, ਏ ਐਸ ਆਈ ਜਸਵਿੰਦਰ ਕੌਰ, ਏ ਐਸ ਆਈ ਦੀਪਕ ਕੁਮਾਰ, ਏ ਐਸ ਆਈ ਮੁਕੇਸ਼ ਕੁਮਾਰ, ਨਗਰ ਪੰਚਾਇਤ ਕਲਰਕ ਵਰਿੰਦਰ ਸਿੰਘ, ਨਾਇਬ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਕੌਰ, ਲਵਦੀਪ ਸਿੰਘ ਆਦਿ ਸਮੇਤ ਹੋਰ ਪੁਲਿਸ ਪਾਰਟੀ ਹਾਜਰ ਸੀ
    user_Bandhantor singh
    Bandhantor singh
    Voice of people Barnala, Punjab•
    21 hrs ago
  • ਅੱਜ ਕੱਲ ਰਿਸ਼ਤਿਆਂ ਦੀ ਕੋਈ ਅਹਿਮਤ ਨਹੀਂ ਸਿਰਫ਼ ਪੈਸਾ ਹੈ, ਜੇਕਰ ਤੁਹਾਡੇ ਕੋਲ ਪੈਸਾ ਤਾਂ ਸਭ ਕੁਝ ਹੈ, ਨਹੀਂ ਤਾਂ ਕੋਈ ਰਿਸ਼ਤੇਦਾਰੀ ਨਹੀਂ???
    1
    ਅੱਜ ਕੱਲ ਰਿਸ਼ਤਿਆਂ ਦੀ ਕੋਈ ਅਹਿਮਤ ਨਹੀਂ ਸਿਰਫ਼ ਪੈਸਾ ਹੈ, ਜੇਕਰ ਤੁਹਾਡੇ ਕੋਲ ਪੈਸਾ ਤਾਂ ਸਭ ਕੁਝ ਹੈ, ਨਹੀਂ ਤਾਂ ਕੋਈ ਰਿਸ਼ਤੇਦਾਰੀ ਨਹੀਂ???
    user_S.P. Palia
    S.P. Palia
    Photographer ਮਾਨਸਾ, ਮਾਨਸਾ, ਪੰਜਾਬ•
    22 hrs ago
  • दिन दहाडे चोरी हुई दुकान में सरकार आखिर कर कया रही हैं भाई
    2
    दिन दहाडे चोरी हुई दुकान में सरकार आखिर कर कया रही हैं भाई
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    36 min ago
  • ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    1
    ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ  
ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    user_Trilok Breaking news
    Trilok Breaking news
    Business management consultant ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    13 hrs ago
  • ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ
    1
    ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ!
👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ  
👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ
👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ 
- ਤਰੁਨਪ੍ਰੀਤ ਸਿੰਘ ਸੌਂਦ 
ਕੈਬਿਨੇਟ ਮੰਤਰੀ, ਪੰਜਾਬ
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    16 hrs ago
  • ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
    1
    ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    23 hrs ago
  • ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....
    1
    ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    14 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.