ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਤਹਿਤ ਨੋਟਿਸ ਸੁਣਵਾਈ ਪ੍ਰਕਿਰਿਆ ਦਾ ਲਿਆ ਜਾਇਜ਼ਾ, ਹਰੇਕ ਯੋਗ ਵੋਟਰ ਨੂੰ ਵੈਰੀਫਿਕੇਸ਼ਨ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਪੂਰਾ ਸਮਾਂ ਦੇਣ ਦੇ ਹੁਕਮ ਕਪੂਰਥਲਾ, 26 ਅਗਸਤ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਵੋਟਰ ਸੂਚੀ ਦੀ ਡਰਾਫਟ ਪ੍ਰਕਾਸ਼ਨਾ ਤੋਂ ਬਾਅਦ ਜਾਰੀ ਕੀਤੇ ਨੋਟਿਸਾਂ ਦੇ ਸਬੰਧ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਦੇ ਹਿੱਸੇ ਵਜੋਂ ਸਥਾਪਿਤ ਦੋ ਨੋਟਿਸ ਸੁਣਵਾਈ ਕੇਂਦਰਾਂ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀ ਸੁਣਵਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਧਾਲੀਵਾਲ ਦੋਨਾ ਵਿਖੇ ਡੀ.ਐਮ. ਵੇਅਰਹਾਊਸਿੰਗ ਮਨਦੀਪ ਸਿੰਘ ਅਤੇ ਕਪੂਰਥਲਾ ਵਿਖੇ ਆਸ਼ੀਸ਼ ਚੋਪੜਾ, ਐਸ.ਡੀ.ਈ., ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਦਫ਼ਤਰਾਂ ਵਿੱਚ ਵਧੀਕ ਏ.ਈ.ਆਰ.ਓਜ਼ ਦੇ ਨੋਟਿਸ ਸੁਣਵਾਈ ਕੇਂਦਰਾਂ ਦਾ ਦੌਰਾ ਕੀਤਾ, ਜਿੱਥੇ ਉਹ ਉਨ੍ਹਾਂ ਵਿਅਕਤੀਆਂ ਦੇ ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ ਜਿਨ੍ਹਾਂ ਨੂੰ ਨੋਟਿਸ ਮਿਲੇ ਸਨ ਅਤੇ ਜੋ ਵੈਰੀਫਿਕੇਸ਼ਨ ਲਈ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਆਏ ਸਨ। ਨਿਰੀਖਣ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਦੁਆਰਾ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਨੂੰ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਜਾਂਚ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਸਮੀਖਿਆ ਕੀਤੀ। ਉਨ੍ਹਾਂ ਸੁਣਵਾਈ ਕੇਂਦਰਾਂ 'ਤੇ ਆਏ ਕਈ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ, ਜੇਕਰ ਕੋਈ ਹੋਵੇ, ਬਾਰੇ ਪੁੱਛਗਿੱਛ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਟਿਸ ਸੁਣਵਾਈ ਪ੍ਰਕਿਰਿਆ ਐਸ.ਆਈ.ਆਰ. ਮੁਹਿੰਮ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਯੋਗ ਨਾਗਰਿਕ ਨੂੰ ਆਪਣੀ ਯੋਗਤਾ ਸਾਬਤ ਕਰਨ ਅਤੇ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ ਦਾ ਪੂਰਾ ਮੌਕਾ ਮਿਲੇ। ਉਨ੍ਹਾਂ ਅਧਿਕਾਰੀਆਂ ਨੂੰ ਹਰ ਮਾਮਲੇ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਨਿਰਦੇਸ਼ ਦਿੱਤੇ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨੋਟਿਸਾਂ ਦੇ ਜਵਾਬ ਵਿੱਚ ਆਉਣ ਵਾਲੇ ਲੋਕਾਂ ਨੂੰ ਵੈਰੀਫਿਕੇਸ਼ਨ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਸਹੀ ਢੰਗ ਨਾਲ ਮਾਰਗਦਰਸ਼ਨ ਕੀਤਾ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰਕਿਰਿਆ ਦੌਰਾਨ ਕਿਸੇ ਵੀ ਯੋਗ ਵੋਟਰ ਨੂੰ ਅਣਲੋੜੀਂਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਆਈ.ਆਰ. ਦਾ ਮਕਸਦ ਸਾਰੇ ਯੋਗ ਨਾਗਰਿਕਾਂ ਦੇ ਵੋਟਿੰਗ ਅਧਿਕਾਰਾਂ ਦੀ ਰਾਖੀ ਕਰਦੇ ਹੋਏ ਇੱਕ ਸਹੀ, ਅਪਡੇਟਿਡ ਅਤੇ ਤਰੁਟੀ-ਰਹਿਤ ਵੋਟਰ ਸੂਚੀ ਤਿਆਰ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਵੱਲੋਂ ਜਮ੍ਹਾਂ ਕਰਵਾਏ ਦਸਤਾਵੇਜ਼ਾਂ ਦੀ ਸਹੀ ਜਾਂਚ ਕੀਤੀ ਜਾਵੇ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਤੈਅ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਰੇ ਨੋਟਿਸ ਸੁਣਵਾਈ ਕੇਂਦਰਾਂ 'ਤੇ ਢੁਕਵੇਂ ਪ੍ਰਬੰਧ ਹੋਣ ਤਾਂ ਜੋ ਨਾਗਰਿਕ ਬਿਨਾਂ ਕਿਸੇ ਔਖ ਦੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਸਕਣ। ਉਨਾਂ ਨੇ ਕਿਹਾ ਕਿ ਦਸਤਾਵੇਜ਼ਾਂ ਨੂੰ ਸਮੇਂ ਸਿਰ ਜਮ੍ਹਾਂ ਕਰਵਾਉਣ ਨਾਲ ਵੈਰੀਫਿਕੇਸ਼ਨ ਪ੍ਰਕਿਰਿਆ ਵਿੱਚ ਆਸਾਨੀ ਹੋਵੇਗੀ ਅਤੇ ਇਹ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ ਕਿ ਸਾਰੇ ਯੋਗ ਵੋਟਰਾਂ ਦੇ ਨਾਂ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਆਈ.ਆਰ. ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਨਾਗਰਿਕ-ਪੱਖੀ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਦਾ ਸਹਿਯੋਗ ਕਰਨ। ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਵੋਟਰ ਹੈਲਪਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 'ਤੇ ਸੰਪਰਕ ਕਰਨ ਦੀ ਅਪੀਲ ਵੀ ਕੀਤੀ।
ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਤਹਿਤ ਨੋਟਿਸ ਸੁਣਵਾਈ ਪ੍ਰਕਿਰਿਆ ਦਾ ਲਿਆ ਜਾਇਜ਼ਾ, ਹਰੇਕ ਯੋਗ ਵੋਟਰ ਨੂੰ ਵੈਰੀਫਿਕੇਸ਼ਨ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਪੂਰਾ ਸਮਾਂ ਦੇਣ ਦੇ ਹੁਕਮ ਕਪੂਰਥਲਾ, 26 ਅਗਸਤ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਵੋਟਰ ਸੂਚੀ ਦੀ ਡਰਾਫਟ ਪ੍ਰਕਾਸ਼ਨਾ ਤੋਂ ਬਾਅਦ ਜਾਰੀ ਕੀਤੇ ਨੋਟਿਸਾਂ ਦੇ ਸਬੰਧ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਦੇ ਹਿੱਸੇ ਵਜੋਂ ਸਥਾਪਿਤ ਦੋ ਨੋਟਿਸ ਸੁਣਵਾਈ ਕੇਂਦਰਾਂ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀ ਸੁਣਵਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਧਾਲੀਵਾਲ ਦੋਨਾ ਵਿਖੇ ਡੀ.ਐਮ. ਵੇਅਰਹਾਊਸਿੰਗ ਮਨਦੀਪ ਸਿੰਘ ਅਤੇ ਕਪੂਰਥਲਾ ਵਿਖੇ ਆਸ਼ੀਸ਼ ਚੋਪੜਾ, ਐਸ.ਡੀ.ਈ., ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਦਫ਼ਤਰਾਂ ਵਿੱਚ ਵਧੀਕ ਏ.ਈ.ਆਰ.ਓਜ਼ ਦੇ ਨੋਟਿਸ ਸੁਣਵਾਈ ਕੇਂਦਰਾਂ ਦਾ ਦੌਰਾ ਕੀਤਾ, ਜਿੱਥੇ ਉਹ ਉਨ੍ਹਾਂ ਵਿਅਕਤੀਆਂ ਦੇ ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ ਜਿਨ੍ਹਾਂ ਨੂੰ ਨੋਟਿਸ ਮਿਲੇ ਸਨ ਅਤੇ ਜੋ ਵੈਰੀਫਿਕੇਸ਼ਨ ਲਈ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਆਏ ਸਨ। ਨਿਰੀਖਣ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਦੁਆਰਾ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਨੂੰ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਜਾਂਚ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਸਮੀਖਿਆ ਕੀਤੀ।
ਉਨ੍ਹਾਂ ਸੁਣਵਾਈ ਕੇਂਦਰਾਂ 'ਤੇ ਆਏ ਕਈ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ, ਜੇਕਰ ਕੋਈ ਹੋਵੇ, ਬਾਰੇ ਪੁੱਛਗਿੱਛ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਟਿਸ ਸੁਣਵਾਈ ਪ੍ਰਕਿਰਿਆ ਐਸ.ਆਈ.ਆਰ. ਮੁਹਿੰਮ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਯੋਗ ਨਾਗਰਿਕ ਨੂੰ ਆਪਣੀ ਯੋਗਤਾ ਸਾਬਤ ਕਰਨ ਅਤੇ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ ਦਾ ਪੂਰਾ ਮੌਕਾ ਮਿਲੇ। ਉਨ੍ਹਾਂ ਅਧਿਕਾਰੀਆਂ ਨੂੰ ਹਰ ਮਾਮਲੇ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਨਿਰਦੇਸ਼ ਦਿੱਤੇ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨੋਟਿਸਾਂ ਦੇ ਜਵਾਬ ਵਿੱਚ ਆਉਣ ਵਾਲੇ ਲੋਕਾਂ ਨੂੰ ਵੈਰੀਫਿਕੇਸ਼ਨ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਸਹੀ ਢੰਗ ਨਾਲ ਮਾਰਗਦਰਸ਼ਨ ਕੀਤਾ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰਕਿਰਿਆ ਦੌਰਾਨ ਕਿਸੇ ਵੀ ਯੋਗ ਵੋਟਰ ਨੂੰ ਅਣਲੋੜੀਂਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਆਈ.ਆਰ. ਦਾ ਮਕਸਦ ਸਾਰੇ ਯੋਗ ਨਾਗਰਿਕਾਂ ਦੇ ਵੋਟਿੰਗ ਅਧਿਕਾਰਾਂ ਦੀ ਰਾਖੀ ਕਰਦੇ ਹੋਏ ਇੱਕ ਸਹੀ, ਅਪਡੇਟਿਡ ਅਤੇ ਤਰੁਟੀ-ਰਹਿਤ ਵੋਟਰ ਸੂਚੀ ਤਿਆਰ ਕਰਨਾ ਹੈ। ਉਨ੍ਹਾਂ ਅਧਿਕਾਰੀਆਂ
ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਵੱਲੋਂ ਜਮ੍ਹਾਂ ਕਰਵਾਏ ਦਸਤਾਵੇਜ਼ਾਂ ਦੀ ਸਹੀ ਜਾਂਚ ਕੀਤੀ ਜਾਵੇ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਤੈਅ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਰੇ ਨੋਟਿਸ ਸੁਣਵਾਈ ਕੇਂਦਰਾਂ 'ਤੇ ਢੁਕਵੇਂ ਪ੍ਰਬੰਧ ਹੋਣ ਤਾਂ ਜੋ ਨਾਗਰਿਕ ਬਿਨਾਂ ਕਿਸੇ ਔਖ ਦੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਸਕਣ। ਉਨਾਂ ਨੇ ਕਿਹਾ ਕਿ ਦਸਤਾਵੇਜ਼ਾਂ ਨੂੰ ਸਮੇਂ ਸਿਰ ਜਮ੍ਹਾਂ ਕਰਵਾਉਣ ਨਾਲ ਵੈਰੀਫਿਕੇਸ਼ਨ ਪ੍ਰਕਿਰਿਆ ਵਿੱਚ ਆਸਾਨੀ ਹੋਵੇਗੀ ਅਤੇ ਇਹ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ ਕਿ ਸਾਰੇ ਯੋਗ ਵੋਟਰਾਂ ਦੇ ਨਾਂ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਆਈ.ਆਰ. ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਨਾਗਰਿਕ-ਪੱਖੀ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਦਾ ਸਹਿਯੋਗ ਕਰਨ। ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਵੋਟਰ ਹੈਲਪਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 'ਤੇ ਸੰਪਰਕ ਕਰਨ ਦੀ ਅਪੀਲ ਵੀ ਕੀਤੀ।
- ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।1
- ਭੈਣਾਂ ਵਰਗਾ ਭਰੋਸਾ ਬਣਿਆ 6 ਲੱਖ ਦੀ ‘ਠੱਗੀ’ ਦਾ ਦੋਸ਼! ਧੀ ਨੂੰ ਸਪੇਨ ਭੇਜਣ ਦਾ ਸੁਪਨਾ ਦਿਖਾਇਆ, ਡੇਢ ਸਾਲ ਬਾਅਦ ਨਾ ਵਿਦੇਸ਼ ਭੇਜਿਆ ਨਾ ਪੈਸੇ ਮੋੜੇ #Amritsar #TarnTaran #Spain #FraudAllegation #PunjabNews #Justice #PoliceCommissioner #PunjabBoldaMajhaBlok1
- ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ। ਅੰਮ੍ਰਿਤਸਰ 26 ਅਗਸਤ 2026 ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਸੰਦੀਪ ਸਿੰਘ ਸਿੰਘ ਪੁੱਤਰ ਸਤਨਾਮ ਸਿੰਘ ਹੈ। ਜੋ ਕਿ ਨੇੜੇ ਗੁਰੂ ਨਾਨਕ ਕਲੋਨੀ ਗਲੀ ਕਬਰਾਂ ਵਾਲੀ ਨੇੜੇ ਪਿੰਡ ਘਨੂੰਪੁਰ ਕਾਲੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 65 ਮਿਤੀ 03-09-2019 ਜੁਰਮ 379B 34 IPC ਥਾਣਾ ਛੇਹਰਟਾ ਅੰਮ੍ਰਿਤਸਰ ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸ੍ਰੀ ਬਲਜਿੰਦਰ ਸਿੰਘ ਜੀ (ASJ/ASR ) ਵੱਲੋਂ ਮਿਤੀ 18-09-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ 2. ਮੁਕੱਦਮਾਂ ਨੰਬਰ 60 ਮਿਤੀ 07-03-2019 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ ਜੋ ਕਿ ਮਾਣਯੋਗ ਅਦਾਲਤ ਸ੍ਰੀ ਸਿਮਰਨਜੀਤ ਕੋਰ JMIC /Asr ਵਲੋਂ ਮਿਤੀ 19-03-2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਜਿਸ ਨੂੰ ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 26-08-2026 ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮਿਆਂ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।1
- ਨੇਪਾਲ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, 32 ਪੁਲਿਸ ਮੁਲਾਜ਼ਮ ਅਤੇ ਕਈ ਹੋਰ ਲਾਪਤਾ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਨੇਪਾਲ ਵਿੱਚ ਸਥਿਤੀ ਨੂੰ ਹੋਰ ਵੀ ਬਦਤਰ ਬਣਾ ਦਿੱਤਾ ਹੈ। 32 ਪੁਲਿਸ ਮੁਲਾਜ਼ਮਾਂ ਅਤੇ 25 ਸ਼ਰਧਾਲੂਆਂ ਸਮੇਤ ਬਹੁਤ ਸਾਰੇ ਲੋਕ ਲਾਪਤਾ ਹਨ। ਹੈਲੀਕਾਪਟਰਾਂ ਰਾਹੀਂ 12 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ। ਕਈ ਪਣ-ਬਿਜਲੀ ਪ੍ਰੋਜੈਕਟ ਵਹਿ ਗਏ। . .1
- AAP ਬਲਾਕ ਪ੍ਰਧਾਨ ਦੇ ਘਰ ਹ'ਮ'ਲਾ! ਭੰ'ਨਤੋ'ੜ ਤੇ ਨਕਦੀ-ਸੋਨਾ ਚੋ'ਰੀ ਦੇ ਦੋ'ਸ਼ | Punjab 24 News | Punjab Police News AAP ਬਲਾਕ ਪ੍ਰਧਾਨ ਦੇ ਘਰ ਹ'ਮ'ਲਾ! ਭੰ'ਨਤੋ'ੜ ਤੇ ਨਕਦੀ-ਸੋਨਾ ਚੋ'ਰੀ ਦੇ ਦੋ'ਸ਼ | Punjab 24 News | Punjab Police News . #PunjabNews #PunjabPolice #AAP #CrimeNews #FatehgarhChurian1
- ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ। ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।1