ਏਅਰਪੋਰਟ ਰੋਡ ’ਤੇ ਸੈਕਟਰ 48-49 ਨੇੜੇ ਕਿਸਾਨਾਂ ਦਾ ਵੱਡਾ ਇਕੱਠ 1 ਸਤੰਬਰ ਤੋਂ ਸੱਤ ਸਤੰਬਰ ਤੱਕ --ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕਿਸਾਨਾਂ ਨੂੰ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਕੀਤੀ ਅਪੀਲ ਕਪੂਰਥਲਾ: ਪੰਜਾਬ ਦੀਆਂ ਭਖਦੀਆਂ ਮੰਗਾਂ ਅਤੇ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ 48-49 ਨੇੜੇ ਏਅਰਪੋਰਟ ਰੋਡ ’ਤੇ 1 ਸਤੰਬਰ ਤੋਂ 7 ਸਤੰਬਰ ਤੱਕ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਲ ਇੰਡੀਆ ਕਿਸਾਨ ਸਭਾ ਵੀ ਇਸ ਸੰਘਰਸ਼ ਵਿੱਚ ਆਪਣੀ ਪੂਰੀ ਤਾਕਤ ਨਾਲ ਸ਼ਮੂਲੀਅਤ ਕਰ ਰਹੀ ਹੈ। ਇਸ ਸਬੰਧੀ ਐਡਵੋਕੇਟ ਰਜਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਟਿੱਬਾ ਜਿਲ੍ਹਾ ਪ੍ਰਧਾਨ ਆਲ ਇੰਡੀਆ ਕਿਸਾਨ ਸਭਾ ਕਪੂਰਥਲਾ, ਤਰਲੋਚਨ ਸਿੰਘ ਭਬਿਆਣਾ ਜ਼ਿਲ੍ਹਾ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ, ਕਿਸਾਨਾਂ ਦੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਗਰੰਟੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਲੈਂਡ ਪੂਲਿੰਗ ਸਮੇਤ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਸਰਕਾਰਾਂ ’ਤੇ ਦਬਾਅ ਬਣਾਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਸਮਝੌਤਿਆਂ ਨੂੰ ਰੱਦ ਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ ਅਤੇ ਡੈਮ ਸੇਫਟੀ ਐਕਟ ਰੱਦ ਕਰਨ ਸਮੇਤ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾ. ਐੱਮ.ਐੱਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਦੀ ਗਰੰਟੀ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ ਵਰਗੀਆਂ ਮੰਗਾਂ ’ਤੇ ਸਰਕਾਰਾਂ ਨੂੰ ਤੁਰੰਤ ਫ਼ੈਸਲੇ ਕਰਨੇ ਚਾਹੀਦੇ ਹਨ। ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਆਪਣੇ ਸਾਥੀਆਂ ਨਾਲ ਸਾਂਝੇ ਬਿਆਨ ਵਿੱਚ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਜਥੇਬੰਦੀ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਇਸ ਸੰਘਰਸ਼ ਨੂੰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟਤਾ ਨਾਲ ਸੰਘਰਸ਼ ਕਰਨਾ ਹੀ ਸਭ ਤੋਂ ਵੱਡੀ ਤਾਕਤ ਹੈ। ਕਪੂਰਥਲਾ ਜ਼ਿਲ੍ਹੇ ਤੋਂ ਕਿਸਾਨਾਂ ਦਾ ਜਥਾ 3 ਸਤੰਬਰ ਨੂੰ ਚੰਡੀਗੜ੍ਹ ਲਈ ਰਵਾਨਾ ਹੋਵੇਗਾ। ਜਥੇਬੰਦੀ ਵੱਲੋਂ ਜ਼ਿਲ੍ਹਾ ਅਹੁਦੇਦਾਰਾਂ ਅਤੇ ਕੌਂਸਲ ਮੈਂਬਰਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਤਿਆਰੀਆਂ ਮੁਕੰਮਲ ਕਰਨ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਚਰਨ ਸਿੰਘ ਹੈਬਤਪੁਰ, ਮਾਸਟਰ ਜਸਵਿੰਦਰ ਸਿੰਘ ਟਿੱਬਾ, ਨਰਿੰਦਰਜੀਤ ਸਿੰਘ ਠੱਟਾ, ਹਰਜਿੰਦਰ ਸਿੰਘ, ਦਿਆਲ ਸਿੰਘ ਦੀਪੇਵਾਲ, ਬਲਵਿੰਦਰ ਸਿੰਘ ਟਿੱਬਾ, ਰੇਸ਼ਮ ਸਿੰਘ ਬਿਧੀਪੁਰ, ਹਰਬੰਸ ਲਾਲ ਟਿੱਬਾ , ਰਾਜਵੀਰ ਤੇ ਜਗਜੀਤ ਸਿੰਘ ਬੱਗਾ ਸਰਪੰਚ ਅਮਰਕੋਟ, ਮਾਸਟਰ ਸ਼ਿੰਗਾਰ ਸਿੰਘ, ਮਹਿੰਦਰ ਸਿੰਘ ਮੌਖੇ, ਜਗਜੀਤ ਸਿੰਘ ਬਿਧੀਪੁਰ, ਸੁਖਵਿੰਦਰ ਸਿੰਘ ਸ਼ਹਿਰੀ , ਅਜੀਤ ਸਿੰਘ ਔਜਲਾ, ਜਗਰੂਪ ਸਿੰਘ ਮੋਖੇ, ਕੁਲਦੀਪ ਸਿੰਘ ਡਿਪਟੀ, ਮਹਿੰਗਾ ਸਿੰਘ ਠੱਟਾ, ਮੇਜਰ ਸਿੰਘ ਚੱਕ ਕੋਟਲਾ, ਸੁਖਦੇਵ ਸਿੰਘ , ਕਾਮਰੇਡ ਸੁਰਜੀਤ ਸਿੰਘ ਠੱਟਾ , ਪਿਆਰਾ ਸਿੰਘ ਠੱਟਾ ਆਦਿ ਹਾਜ਼ਰ ਸਨ।

- ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।1
- ਭੈਣਾਂ ਵਰਗਾ ਭਰੋਸਾ ਬਣਿਆ 6 ਲੱਖ ਦੀ ‘ਠੱਗੀ’ ਦਾ ਦੋਸ਼! ਧੀ ਨੂੰ ਸਪੇਨ ਭੇਜਣ ਦਾ ਸੁਪਨਾ ਦਿਖਾਇਆ, ਡੇਢ ਸਾਲ ਬਾਅਦ ਨਾ ਵਿਦੇਸ਼ ਭੇਜਿਆ ਨਾ ਪੈਸੇ ਮੋੜੇ #Amritsar #TarnTaran #Spain #FraudAllegation #PunjabNews #Justice #PoliceCommissioner #PunjabBoldaMajhaBlok1
- ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ। ਅੰਮ੍ਰਿਤਸਰ 26 ਅਗਸਤ 2026 ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਸੰਦੀਪ ਸਿੰਘ ਸਿੰਘ ਪੁੱਤਰ ਸਤਨਾਮ ਸਿੰਘ ਹੈ। ਜੋ ਕਿ ਨੇੜੇ ਗੁਰੂ ਨਾਨਕ ਕਲੋਨੀ ਗਲੀ ਕਬਰਾਂ ਵਾਲੀ ਨੇੜੇ ਪਿੰਡ ਘਨੂੰਪੁਰ ਕਾਲੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 65 ਮਿਤੀ 03-09-2019 ਜੁਰਮ 379B 34 IPC ਥਾਣਾ ਛੇਹਰਟਾ ਅੰਮ੍ਰਿਤਸਰ ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸ੍ਰੀ ਬਲਜਿੰਦਰ ਸਿੰਘ ਜੀ (ASJ/ASR ) ਵੱਲੋਂ ਮਿਤੀ 18-09-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ 2. ਮੁਕੱਦਮਾਂ ਨੰਬਰ 60 ਮਿਤੀ 07-03-2019 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ ਜੋ ਕਿ ਮਾਣਯੋਗ ਅਦਾਲਤ ਸ੍ਰੀ ਸਿਮਰਨਜੀਤ ਕੋਰ JMIC /Asr ਵਲੋਂ ਮਿਤੀ 19-03-2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਜਿਸ ਨੂੰ ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 26-08-2026 ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮਿਆਂ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।1
- ਨੇਪਾਲ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, 32 ਪੁਲਿਸ ਮੁਲਾਜ਼ਮ ਅਤੇ ਕਈ ਹੋਰ ਲਾਪਤਾ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਨੇਪਾਲ ਵਿੱਚ ਸਥਿਤੀ ਨੂੰ ਹੋਰ ਵੀ ਬਦਤਰ ਬਣਾ ਦਿੱਤਾ ਹੈ। 32 ਪੁਲਿਸ ਮੁਲਾਜ਼ਮਾਂ ਅਤੇ 25 ਸ਼ਰਧਾਲੂਆਂ ਸਮੇਤ ਬਹੁਤ ਸਾਰੇ ਲੋਕ ਲਾਪਤਾ ਹਨ। ਹੈਲੀਕਾਪਟਰਾਂ ਰਾਹੀਂ 12 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ। ਕਈ ਪਣ-ਬਿਜਲੀ ਪ੍ਰੋਜੈਕਟ ਵਹਿ ਗਏ। . .1
- AAP ਬਲਾਕ ਪ੍ਰਧਾਨ ਦੇ ਘਰ ਹ'ਮ'ਲਾ! ਭੰ'ਨਤੋ'ੜ ਤੇ ਨਕਦੀ-ਸੋਨਾ ਚੋ'ਰੀ ਦੇ ਦੋ'ਸ਼ | Punjab 24 News | Punjab Police News AAP ਬਲਾਕ ਪ੍ਰਧਾਨ ਦੇ ਘਰ ਹ'ਮ'ਲਾ! ਭੰ'ਨਤੋ'ੜ ਤੇ ਨਕਦੀ-ਸੋਨਾ ਚੋ'ਰੀ ਦੇ ਦੋ'ਸ਼ | Punjab 24 News | Punjab Police News . #PunjabNews #PunjabPolice #AAP #CrimeNews #FatehgarhChurian1
- ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ। ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।1