logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬੱਲੋਵਾਲ ਸੌਂਖੜੀ ਵਿਖੇ ‘ਮੇਟ’ ਬਲਵੀਰ ਸਿੰਘ ਦੀ ਸੇਵਾਮੁਕਤੀ ਮੌਕੇ ਵਿਦਾਇਗੀ ਸਮਾਰੋਹ, ਡਾ. ਮਨਮੋਹਨਜੀਤ ਸਿੰਘ ਨੇ ਕੀਤੀ ਸ਼ਲਾਘਾ ਬੰਗਾ​ (ਜਸਵਿੰਦਰ ਕੌਰ): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿਖੇ ਬਤੌਰ 'ਮੇਟ' ਸੇਵਾਵਾਂ ਨਿਭਾਅ ਰਹੇ ਸ੍ਰੀ ਬਲਵੀਰ ਸਿੰਘ ਵਾਰਡ ਨੰਬਰ 2, ਜਗਤਪੁਰ ਰੋਡ, ਬਲਾਚੌਰ ਅੱਜ ਆਪਣੀ ਲੰਮੀ ਅਤੇ ਸ਼ਾਨਦਾਰ ਸਰਵਿਸ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਦੇ ਸਨਮਾਨ ਵਿੱਚ ਸੰਸਥਾ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ​​ਇਸ ਮੌਕੇ ਖ਼ਾਸ ਤੌਰ 'ਤੇ ਪਹੁੰਚੇ ਡੀਨ ਅਤੇ ਡਾਇਰੈਕਟਰ ਡਾਕਟਰ ਮਨਮੋਹਨਜੀਤ ਸਿੰਘ ਨੇ ਬਲਵੀਰ ਸਿੰਘ ਦੀ ਮਿਹਨਤ ਅਤੇ ਇਮਾਨਦਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵਿਕਾਸ ਵਿੱਚ ਅਜਿਹੇ ਕਰਮਚਾਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ। ਸਮਾਰੋਹ ਦੌਰਾਨ ਡਾਕਟਰ ਵਿਜੇ ਕੁਮਾਰ, ਡਾਕਟਰ ਪਠਾਣੀਆ ਅਤੇ ਸ੍ਰੀ ਚਰਨਜੀਤ ਸਿੰਘ ਆਫਿਸ ਇੰਚਾਰਜ ਨੇ ਵੀ ਬਲਵੀਰ ਸਿੰਘ ਦੇ ਮਿਲਣਸਾਰ ਸੁਭਾਅ ਅਤੇ ਡਿਊਟੀ ਪ੍ਰਤੀ ਉਨ੍ਹਾਂ ਦੀ ਲਗਨ ਦੀ ਸ਼ਲਾਘਾ ਕੀਤੀ। ਸਮੂਹ ਸਟਾਫ਼ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਤੋਹਫ਼ੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।​ ਜ਼ਿਕਰਯੋਗ ਹੈ ਕਿ ਬਲਵੀਰ ਸਿੰਘ ਨੇ ਆਪਣੀ ਸਰਵਿਸ ਦਾ ਵੱਡਾ ਹਿੱਸਾ ਖੇਤੀਬਾੜੀ ਖੋਜ ਅਤੇ ਵਿਕਾਸ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਬੱਲੋਵਾਲ ਸੌਂਖੜੀ ਤੋਂ ਪਹਿਲਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਵੀ ਲੰਮਾ ਸਮਾਂ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ​ਸੇਵਾਮੁਕਤੀ ਦੇ ਇਸ ਭਾਵੁਕ ਪਲਾਂ 'ਤੇ ਬਲਵੀਰ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਨਿਰਮਲਾ ਦੇਵੀ, ਰਮੇਸ਼ ਕੁਮਾਰ, ਪਰਵੀਨ, ਰਿੰਪਲ, ਰਵਿੰਦਰ ਕੁਮਾਰ, ਪ੍ਰੀਆ ਭੱਟੀ ਅਤੇ ਤਿਲਕ ਰਾਜ ਵੀ ਮੌਜੂਦ ਸਨ। ਬਲਵੀਰ ਸਿੰਘ ਨੇ ਸਾਰੇ ਅਧਿਕਾਰੀਆਂ ਅਤੇ ਸਹਿਕਰਮੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਪਰਿਵਾਰ ਵੱਲੋਂ ਮਿਲੇ ਮਾਣ-ਸਤਿਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ।

3 hrs ago
user_ਜਸਵਿੰਦਰ ਕੌਰ
ਜਸਵਿੰਦਰ ਕੌਰ
ਬੰਗਾ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ•
3 hrs ago
25c93845-037e-4772-ae58-5972db6742a9

ਬੱਲੋਵਾਲ ਸੌਂਖੜੀ ਵਿਖੇ ‘ਮੇਟ’ ਬਲਵੀਰ ਸਿੰਘ ਦੀ ਸੇਵਾਮੁਕਤੀ ਮੌਕੇ ਵਿਦਾਇਗੀ ਸਮਾਰੋਹ, ਡਾ. ਮਨਮੋਹਨਜੀਤ ਸਿੰਘ ਨੇ ਕੀਤੀ ਸ਼ਲਾਘਾ ਬੰਗਾ​ (ਜਸਵਿੰਦਰ ਕੌਰ): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿਖੇ ਬਤੌਰ 'ਮੇਟ' ਸੇਵਾਵਾਂ ਨਿਭਾਅ ਰਹੇ ਸ੍ਰੀ ਬਲਵੀਰ ਸਿੰਘ ਵਾਰਡ ਨੰਬਰ 2, ਜਗਤਪੁਰ ਰੋਡ, ਬਲਾਚੌਰ ਅੱਜ ਆਪਣੀ ਲੰਮੀ ਅਤੇ ਸ਼ਾਨਦਾਰ ਸਰਵਿਸ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਦੇ ਸਨਮਾਨ ਵਿੱਚ ਸੰਸਥਾ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ​​ਇਸ ਮੌਕੇ ਖ਼ਾਸ ਤੌਰ 'ਤੇ ਪਹੁੰਚੇ ਡੀਨ ਅਤੇ ਡਾਇਰੈਕਟਰ ਡਾਕਟਰ ਮਨਮੋਹਨਜੀਤ ਸਿੰਘ ਨੇ ਬਲਵੀਰ ਸਿੰਘ ਦੀ ਮਿਹਨਤ ਅਤੇ ਇਮਾਨਦਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵਿਕਾਸ ਵਿੱਚ ਅਜਿਹੇ ਕਰਮਚਾਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ। ਸਮਾਰੋਹ ਦੌਰਾਨ ਡਾਕਟਰ ਵਿਜੇ ਕੁਮਾਰ, ਡਾਕਟਰ ਪਠਾਣੀਆ ਅਤੇ ਸ੍ਰੀ ਚਰਨਜੀਤ ਸਿੰਘ ਆਫਿਸ ਇੰਚਾਰਜ ਨੇ ਵੀ ਬਲਵੀਰ ਸਿੰਘ ਦੇ ਮਿਲਣਸਾਰ ਸੁਭਾਅ ਅਤੇ ਡਿਊਟੀ ਪ੍ਰਤੀ ਉਨ੍ਹਾਂ ਦੀ ਲਗਨ ਦੀ ਸ਼ਲਾਘਾ ਕੀਤੀ। ਸਮੂਹ ਸਟਾਫ਼ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਤੋਹਫ਼ੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।​ ਜ਼ਿਕਰਯੋਗ ਹੈ ਕਿ ਬਲਵੀਰ ਸਿੰਘ ਨੇ ਆਪਣੀ ਸਰਵਿਸ ਦਾ ਵੱਡਾ ਹਿੱਸਾ ਖੇਤੀਬਾੜੀ ਖੋਜ ਅਤੇ ਵਿਕਾਸ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਬੱਲੋਵਾਲ ਸੌਂਖੜੀ ਤੋਂ ਪਹਿਲਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਵੀ ਲੰਮਾ ਸਮਾਂ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ​ਸੇਵਾਮੁਕਤੀ ਦੇ ਇਸ ਭਾਵੁਕ ਪਲਾਂ 'ਤੇ ਬਲਵੀਰ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਨਿਰਮਲਾ ਦੇਵੀ, ਰਮੇਸ਼ ਕੁਮਾਰ, ਪਰਵੀਨ, ਰਿੰਪਲ, ਰਵਿੰਦਰ ਕੁਮਾਰ, ਪ੍ਰੀਆ ਭੱਟੀ ਅਤੇ ਤਿਲਕ ਰਾਜ ਵੀ ਮੌਜੂਦ ਸਨ। ਬਲਵੀਰ ਸਿੰਘ ਨੇ ਸਾਰੇ ਅਧਿਕਾਰੀਆਂ ਅਤੇ ਸਹਿਕਰਮੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਪਰਿਵਾਰ ਵੱਲੋਂ ਮਿਲੇ ਮਾਣ-ਸਤਿਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ।

More news from ਪੰਜਾਬ and nearby areas
  • ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ: ਬੀਜੇਪੀ ਇੰਚਾਰਜ ਨਿਮਿਸ਼ਾ ਮਹਿਤਾ ਨੇ ਨੂਰਪੁਰ ਜੱਟਾਂ ਚ ਦੇਸ਼ ਦੀ ਮਹਾਨ ਸ਼ਖ਼ਸੀਅਤ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਤੇ ਬੋਲਦਿਆਂ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਦੀ ਬਾਗਡੋਰ ਇਹਨਾਂ ਝਾੜੂ ਵਾਲਿਆਂ ਨੇ ਸੰਭਾਲੀ ਹੈ ਉਸ ਦਿਨ ਤੋਂ ਹੀ ਪੰਜਾਬ ਚ ਲੁੱਟ ਖੋਹ, ਬੇਅਦਬੀ ਅਤੇ ਗੈਗਵਾਰ ਦੀਆਂ ਘਟਨਾਵਾਂ ਚ ਵਾਧਾ ਹੋਇਆ ਹੈ। ਨੂਰਪੁਰ ਜੱਟਾਂ ਚ ਡਾ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਇਹ ਦੂਜੀ ਵਾਰ ਘਟਨਾ ਵਾਪਰੀ ਹੈ ਪ੍ਰੰਤੂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪਹਿਲਾਂ ਵਾਪਰੀ ਘਟਨਾ ਤੋਂ ਸਬਕ ਨਾ ਲੈ ਸਕੀ ਤੇ ਇਥੇ ਦੂਜੀ ਵਾਰ ਮਹਾਨ ਸ਼ਖ਼ਸੀਅਤ ਦੀ ਮੂਰਤੀ ਨਾਲ ਘਟਨਾ ਵਾਪਰ ਗਈ। ਨਿਮਿਸ਼ਾ ਮਹਿਤਾ ਨੇ ਐਲਾਨ ਕੀਤਾ ਕਿ ਅਗਰ ਸਰਕਾਰ ਨੇ ਇਸ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ਅਸੀਂ ਲੋਕਾ ਨੂੰ ਨਾਲ ਲੈਕੇ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ।
    1
    ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ: ਬੀਜੇਪੀ ਇੰਚਾਰਜ ਨਿਮਿਸ਼ਾ ਮਹਿਤਾ ਨੇ ਨੂਰਪੁਰ ਜੱਟਾਂ ਚ ਦੇਸ਼ ਦੀ ਮਹਾਨ ਸ਼ਖ਼ਸੀਅਤ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਤੇ ਬੋਲਦਿਆਂ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਦੀ ਬਾਗਡੋਰ ਇਹਨਾਂ ਝਾੜੂ ਵਾਲਿਆਂ ਨੇ ਸੰਭਾਲੀ ਹੈ ਉਸ ਦਿਨ ਤੋਂ ਹੀ ਪੰਜਾਬ ਚ ਲੁੱਟ ਖੋਹ, ਬੇਅਦਬੀ ਅਤੇ ਗੈਗਵਾਰ ਦੀਆਂ ਘਟਨਾਵਾਂ ਚ ਵਾਧਾ ਹੋਇਆ ਹੈ। ਨੂਰਪੁਰ ਜੱਟਾਂ ਚ ਡਾ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਇਹ ਦੂਜੀ ਵਾਰ ਘਟਨਾ ਵਾਪਰੀ ਹੈ ਪ੍ਰੰਤੂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪਹਿਲਾਂ ਵਾਪਰੀ ਘਟਨਾ ਤੋਂ ਸਬਕ ਨਾ ਲੈ ਸਕੀ ਤੇ ਇਥੇ ਦੂਜੀ ਵਾਰ ਮਹਾਨ ਸ਼ਖ਼ਸੀਅਤ ਦੀ ਮੂਰਤੀ ਨਾਲ ਘਟਨਾ ਵਾਪਰ ਗਈ। ਨਿਮਿਸ਼ਾ ਮਹਿਤਾ ਨੇ ਐਲਾਨ ਕੀਤਾ ਕਿ ਅਗਰ ਸਰਕਾਰ ਨੇ ਇਸ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ਅਸੀਂ ਲੋਕਾ ਨੂੰ ਨਾਲ ਲੈਕੇ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    11 min ago
  • Post by Md Usman Raja
    1
    Post by Md Usman Raja
    user_Md Usman Raja
    Md Usman Raja
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    1 hr ago
  • santosh plumber Ludhiana
    1
    santosh plumber Ludhiana
    user_Santosh Plumber ludhiana
    Santosh Plumber ludhiana
    Plumber ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।
    1
    ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ
ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ
ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।
    user_Pardeep pal
    Pardeep pal
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    23 hrs ago
  • ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    1
    ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    4
    ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ  ਮੜੀਆ ਦੀ ਰਿਪੋਰਟ 
ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ 
ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ 
ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼
ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    8 hrs ago
  • ਪਿਛਲੇ ਪੰਜ ਸਾਲਾਂ ਤੋਂ ਪਸ਼ੂ ਸਰਕਾਰੀ ਡਾਕਟਰ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਚੈੱਕ ਅਪ ਕਰਨ ਦੇ ਲਈ ਨਹੀਂ ਜਾ ਰਹੇ
    1
    ਪਿਛਲੇ ਪੰਜ ਸਾਲਾਂ ਤੋਂ ਪਸ਼ੂ ਸਰਕਾਰੀ ਡਾਕਟਰ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਚੈੱਕ ਅਪ ਕਰਨ ਦੇ ਲਈ ਨਹੀਂ ਜਾ ਰਹੇ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    17 hrs ago
  • ਹੁਸ਼ਿਆਰਪੁਰ, ਗੜਸ਼ੰਕਰ (ਅਸ਼ਵਨੀ ਸ਼ਰਮਾ) ਬੀਤ ਦੇ ਸਾਰੇ ਪਿੰਡਾਂ ਦੇ ਨਿਵਾਸੀਆਂ ਨੂੰ ਐਂਟੀ ਟੈਕਸ ਦੀ ਛੋਟ ਦੀ ਮੰਗ ਨੂੰ ਲੈ ਕੇ ਤੇ ਪਾਸ ਦੀ ਜਗ੍ਹਾ ਆਧਾਰ ਕਾਰਡ ਤੇ ਐਂਟਰੀ ਟੈਕਸ ਦੀ ਛੋਟ ਦੇਣ ਦੀ ਮੰਗ ਨੂੰ ਲੈਕੇ । ਸਾਰੇ ਬੀਤ ਨਿਵਾਸੀਆਂ ਨੂੰ ਕੱਲ 1 ਅਪ੍ਰੈਲ ਨੂੰ ਲੋਕ ਬਚਾਓ ਪਿੰਡ ਬਚਾਓ ਸੰਘਰਸ਼ ਕਮੇਟੀ ਦਵਾਰਾ ਕੱਲ 10 ਵਜੇ ਕੋਕੋਵਾਲ ਮਜਾਰੀ ਹਿਮਾਚਲ ਬਾਰਡਰ ਤੇ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦਾ ਖੁੱਲਾ ਸੱਦਾ।
    1
    ਹੁਸ਼ਿਆਰਪੁਰ, ਗੜਸ਼ੰਕਰ (ਅਸ਼ਵਨੀ ਸ਼ਰਮਾ) ਬੀਤ ਦੇ ਸਾਰੇ ਪਿੰਡਾਂ ਦੇ ਨਿਵਾਸੀਆਂ ਨੂੰ ਐਂਟੀ ਟੈਕਸ ਦੀ ਛੋਟ ਦੀ ਮੰਗ ਨੂੰ ਲੈ ਕੇ ਤੇ ਪਾਸ ਦੀ ਜਗ੍ਹਾ ਆਧਾਰ ਕਾਰਡ ਤੇ ਐਂਟਰੀ ਟੈਕਸ ਦੀ ਛੋਟ ਦੇਣ ਦੀ ਮੰਗ ਨੂੰ ਲੈਕੇ । ਸਾਰੇ ਬੀਤ ਨਿਵਾਸੀਆਂ ਨੂੰ ਕੱਲ 1 ਅਪ੍ਰੈਲ ਨੂੰ
ਲੋਕ ਬਚਾਓ ਪਿੰਡ ਬਚਾਓ ਸੰਘਰਸ਼ ਕਮੇਟੀ ਦਵਾਰਾ ਕੱਲ 10 ਵਜੇ ਕੋਕੋਵਾਲ ਮਜਾਰੀ ਹਿਮਾਚਲ ਬਾਰਡਰ ਤੇ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦਾ ਖੁੱਲਾ ਸੱਦਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    15 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.