ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਨਿਰਦੇਸ਼ਾਂ ਤਹਿਤ ਅਤੇ ਸ੍ਰੀ ਕਰੁਨੇਸ਼ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਸ੍ਰੀ ਜਤਿੰਦਰਪਾਲ ਸਿੰਘ, ਮਾਣਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਬਠਿੰਡਾ, ਮਿਸ ਬਲਿੰਜਰ ਕੌਰ ਮਾਨ, ਮਾਣਯੋਗ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਅਤੇ ਸ੍ਰੀ ਇੰਦੀਰਜੀਤ ਸਿੰਘ, ਮਾਣਯੋਗ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਬਠਿੰਡਾ ਦੇ ਯਤਨਾਂ ਸਦਕਾ ਜ਼ਿਲ੍ਹਾ ਅਦਾਲਤ ਕੰਪਲੈਕਸ, ਬਠਿੰਡਾ, ਸਬ-ਡਵੀਜ਼ਨ ਤਲਵੰਡੀ ਸਾਬੋ ਅਤੇ ਫੂਲ ਵਿਖੇ ਵਿਸ਼ੇਸ਼ ਯੋਗਾ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਤੋਂ ਇਲਾਵਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਦੇ ਵਕੀਲਾਂ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਬਠਿੰਡਾ ਅਤੇ ਜ਼ਨਾਨਾ ਜੇਲ੍ਹ ਬਠਿੰਡਾ ਵਿਖੇ ਵੀ ਯੋਗ ਸਮਾਰੋਹ ਕਰਵਾਇਆ ਗਿਆ। ਇਨ੍ਹਾਂ ਸਮਾਰੋਹਾਂ ਵਿੱਚ ਜ਼ਿਲ੍ਹਾ ਅਦਾਲਤੀ ਕੰਪਲੈਕਸ, ਬਠਿੰਡਾ ਵਿਖੇ ਸ੍ਰੀ ਇੰਦੀਰਜੀਤ ਸਿੰਘ, ਮਾਣਯੋਗ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਫੂਲ ਸਬ-ਡਵੀਜ਼ਨ ਵਿਖੇ ਮਿਸ ਅੰਜਲੀ ਕੌਰ, ਮਾਣਯੋਗ ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਤਲਵੰਡੀ ਸਾਬੋ ਸਬ-ਡਵੀਜ਼ਨ ਵਿਖੇ ਮਿਸ ਰਮਨਦੀਪ ਕੌਰ, ਮਾਣਯੋਗ ਸਿਵਲ ਜੱਜ (ਜੂਨੀਅਰ ਡਵੀਜ਼ਨ) ਸ਼ਾਮਲ ਹੋਏ। ਅਦਾਲਤੀ ਅਧਿਕਾਰੀਆਂ, ਕਰਮਚਾਰੀਆਂ, ਵਕੀਲ ਸਾਹਿਬਾਨਾਂ, ਪੀ.ਐਲ.ਵੀਜ਼ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਜੇਲ੍ਹ ਸਮਾਰੋਹਾਂ ਵਿੱਚ ਜੇਲ੍ਹ ਮੁਲਾਜ਼ਮਾਂ, ਕੈਦੀਆਂ ਅਤੇ ਹਵਾਲਾਤੀਆਂ ਨੂੰ ਵੀ ਯੋਗ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਸਮਾਗਮ ਦਾ ਮਾਹੌਲ ਉਤਸ਼ਾਹਪੂਰਣ ਅਤੇ ਆਤਮਿਕ ਸ਼ਾਂਤੀ ਨਾਲ ਭਰਪੂਰ ਰਿਹਾ। ਯੋਗਾ ਟ੍ਰੇਨਰ ਮਿਸ ਪਰਮਜੀਤ ਕੌਰ ਅਤੇ ਮਿਸ ਸੁਮਨ ਪ੍ਰਾਸ਼ਰ ਵੱਲੋਂ ਵੱਖ-ਵੱਖ ਆਸਣਾਂ, ਪ੍ਰਾਣਾਯਾਮ ਅਤੇ ਧਿਆਨ ਦੀਆਂ ਤਕਨੀਕਾਂ ਦਾ ਵਿਸਤ੍ਰਿਤ ਪ੍ਰਦਰਸ਼ਨ ਕਰਵਾਇਆ ਗਿਆ, ਜਿਨ੍ਹਾਂ ਦਾ ਸਾਰੇ ਭਾਗੀਦਾਰਾਂ ਨੇ ਰੁਚੀ ਅਤੇ ਨਿਯਮਿਤਤਾ ਨਾਲ ਅਭਿਆਸ ਕੀਤਾ। ਇਸ ਮੌਕੇ 'ਤੇ ਯੋਗਾ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਦੱਸਿਆ ਗਿਆ ਕਿ ਯੋਗਾ ਇੱਕ ਪ੍ਰਾਚੀਨ ਭਾਰਤੀ ਵਿਗਿਆਨ ਹੈ ਜੋ ਸਿਰਫ਼ ਸਰੀਰਕ ਤੰਦਰੁਸਤੀ ਤੱਕ ਸੀਮਿਤ ਨਹੀਂ, ਸਗੋਂ ਮਾਨਸਿਕ, ਭਾਵਨਾਤਮਕ ਅਤੇ ਆਤਮਿਕ ਸੰਤੁਲਨ ਦਾ ਵੀ ਸਰੋਤ ਹੈ। ਨਿਯਮਿਤ ਯੋਗ ਅਭਿਆਸ ਨਾਲ ਸਰੀਰ ਲਚਕੀਲਾ ਅਤੇ ਤੰਦਰੁਸਤ ਰਹਿੰਦਾ ਹੈ, ਰੋਗ-ਰੋਕੂ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਤਣਾਅ, ਸ਼ੂਗਰ ਅਤੇ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘਟਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਯੋਗਾ ਮਨ ਨੂੰ ਸ਼ਾਂਤ ਕਰਕੇ ਧਿਆਨ ਕੇਂਦਰਿਤ ਕਰਨ ਦੀ ਸਮਰੱਥਾ ਨੂੰ ਵਧਾਉਂਦਾ ਹੈ, ਜਿਸ ਨਾਲ ਕੰਮਕਾਜ ਦੀ ਉਤਪਾਦਕਤਾ ਅਤੇ ਫੈਸਲਾ ਲੈਣ ਦੀ ਯੋਗਤਾ ਵਿੱਚ ਸੁਧਾਰ ਹੁੰਦਾ ਹੈ। ਖਾਸ ਤੌਰ 'ਤੇ, ਅਦਾਲਤੀ ਕੰਮਕਾਜ ਨਾਲ ਜੁੜੇ ਤਣਾਅਪੂਰਨ ਮਾਹੌਲ ਵਿੱਚ ਯੋਗਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਵਜੋਂ ਉਭਰ ਕੇ ਸਾਹਮਣੇ ਆਇਆ ਹੈ। ਸਮਾਰੋਹ ਦੌਰਾਨ ਇਹ ਅਪੀਲ ਵੀ ਕੀਤੀ ਗਈ ਕਿ ਹਰ ਵਿਅਕਤੀ ਨੂੰ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਜੋ ਇੱਕ ਤੰਦਰੁਸਤ, ਸੰਤੁਲਿਤ ਅਤੇ ਤਣਾਅ-ਮੁਕਤ ਸਮਾਜ ਦੀ ਸਥਾਪਨਾ ਹੋ ਸਕੇ। ਯੋਗਾ ਨੂੰ ਸਿਰਫ਼ ਇੱਕ ਅਭਿਆਸ ਨਹੀਂ, ਸਗੋਂ ਇੱਕ ਸੰਪੂਰਨ ਜੀਵਨ ਸ਼ੈਲੀ ਦੱਸਿਆ ਗਿਆ ਜੋ ਮਨੁੱਖੀ ਜੀਵਨ ਦੀ ਗੁਣਵੱਤਾ ਨੂੰ ਬਿਹਤਰ ਬਣਾਉਂਦੀ ਹੈ। ਜੇਲ੍ਹ ਦੇ ਮੁਲਾਜ਼ਮਾਂ, ਕੈਦੀਆਂ ਅਤੇ ਹਵਾਲਾਤੀਆਂ ਨੂੰ ਵੀ ਰੋਜ਼ਾਨਾ ਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਨਿਰਦੇਸ਼ਾਂ ਤਹਿਤ ਅਤੇ ਸ੍ਰੀ ਕਰੁਨੇਸ਼ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਸ੍ਰੀ ਜਤਿੰਦਰਪਾਲ ਸਿੰਘ, ਮਾਣਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਬਠਿੰਡਾ, ਮਿਸ ਬਲਿੰਜਰ ਕੌਰ ਮਾਨ, ਮਾਣਯੋਗ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਅਤੇ ਸ੍ਰੀ ਇੰਦੀਰਜੀਤ ਸਿੰਘ, ਮਾਣਯੋਗ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਬਠਿੰਡਾ ਦੇ ਯਤਨਾਂ ਸਦਕਾ ਜ਼ਿਲ੍ਹਾ ਅਦਾਲਤ ਕੰਪਲੈਕਸ, ਬਠਿੰਡਾ, ਸਬ-ਡਵੀਜ਼ਨ ਤਲਵੰਡੀ ਸਾਬੋ ਅਤੇ ਫੂਲ ਵਿਖੇ ਵਿਸ਼ੇਸ਼ ਯੋਗਾ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਤੋਂ ਇਲਾਵਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਦੇ ਵਕੀਲਾਂ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਬਠਿੰਡਾ ਅਤੇ ਜ਼ਨਾਨਾ ਜੇਲ੍ਹ ਬਠਿੰਡਾ ਵਿਖੇ ਵੀ ਯੋਗ ਸਮਾਰੋਹ ਕਰਵਾਇਆ ਗਿਆ। ਇਨ੍ਹਾਂ ਸਮਾਰੋਹਾਂ ਵਿੱਚ ਜ਼ਿਲ੍ਹਾ ਅਦਾਲਤੀ ਕੰਪਲੈਕਸ, ਬਠਿੰਡਾ ਵਿਖੇ ਸ੍ਰੀ ਇੰਦੀਰਜੀਤ ਸਿੰਘ, ਮਾਣਯੋਗ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਫੂਲ ਸਬ-ਡਵੀਜ਼ਨ ਵਿਖੇ ਮਿਸ ਅੰਜਲੀ ਕੌਰ, ਮਾਣਯੋਗ ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਤਲਵੰਡੀ ਸਾਬੋ ਸਬ-ਡਵੀਜ਼ਨ ਵਿਖੇ ਮਿਸ ਰਮਨਦੀਪ ਕੌਰ, ਮਾਣਯੋਗ ਸਿਵਲ ਜੱਜ (ਜੂਨੀਅਰ ਡਵੀਜ਼ਨ) ਸ਼ਾਮਲ ਹੋਏ। ਅਦਾਲਤੀ ਅਧਿਕਾਰੀਆਂ, ਕਰਮਚਾਰੀਆਂ, ਵਕੀਲ ਸਾਹਿਬਾਨਾਂ, ਪੀ.ਐਲ.ਵੀਜ਼ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਜੇਲ੍ਹ ਸਮਾਰੋਹਾਂ ਵਿੱਚ ਜੇਲ੍ਹ ਮੁਲਾਜ਼ਮਾਂ, ਕੈਦੀਆਂ ਅਤੇ ਹਵਾਲਾਤੀਆਂ ਨੂੰ ਵੀ ਯੋਗ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਸਮਾਗਮ ਦਾ ਮਾਹੌਲ ਉਤਸ਼ਾਹਪੂਰਣ ਅਤੇ ਆਤਮਿਕ ਸ਼ਾਂਤੀ ਨਾਲ ਭਰਪੂਰ ਰਿਹਾ। ਯੋਗਾ ਟ੍ਰੇਨਰ ਮਿਸ ਪਰਮਜੀਤ ਕੌਰ
ਅਤੇ ਮਿਸ ਸੁਮਨ ਪ੍ਰਾਸ਼ਰ ਵੱਲੋਂ ਵੱਖ-ਵੱਖ ਆਸਣਾਂ, ਪ੍ਰਾਣਾਯਾਮ ਅਤੇ ਧਿਆਨ ਦੀਆਂ ਤਕਨੀਕਾਂ ਦਾ ਵਿਸਤ੍ਰਿਤ ਪ੍ਰਦਰਸ਼ਨ ਕਰਵਾਇਆ ਗਿਆ, ਜਿਨ੍ਹਾਂ ਦਾ ਸਾਰੇ ਭਾਗੀਦਾਰਾਂ ਨੇ ਰੁਚੀ ਅਤੇ ਨਿਯਮਿਤਤਾ ਨਾਲ ਅਭਿਆਸ ਕੀਤਾ। ਇਸ ਮੌਕੇ 'ਤੇ ਯੋਗਾ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਦੱਸਿਆ ਗਿਆ ਕਿ ਯੋਗਾ ਇੱਕ ਪ੍ਰਾਚੀਨ ਭਾਰਤੀ ਵਿਗਿਆਨ ਹੈ ਜੋ ਸਿਰਫ਼ ਸਰੀਰਕ ਤੰਦਰੁਸਤੀ ਤੱਕ ਸੀਮਿਤ ਨਹੀਂ, ਸਗੋਂ ਮਾਨਸਿਕ, ਭਾਵਨਾਤਮਕ ਅਤੇ ਆਤਮਿਕ ਸੰਤੁਲਨ ਦਾ ਵੀ ਸਰੋਤ ਹੈ। ਨਿਯਮਿਤ ਯੋਗ ਅਭਿਆਸ ਨਾਲ ਸਰੀਰ ਲਚਕੀਲਾ ਅਤੇ ਤੰਦਰੁਸਤ ਰਹਿੰਦਾ ਹੈ, ਰੋਗ-ਰੋਕੂ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਤਣਾਅ, ਸ਼ੂਗਰ ਅਤੇ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘਟਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਯੋਗਾ ਮਨ ਨੂੰ ਸ਼ਾਂਤ ਕਰਕੇ ਧਿਆਨ ਕੇਂਦਰਿਤ ਕਰਨ ਦੀ ਸਮਰੱਥਾ ਨੂੰ ਵਧਾਉਂਦਾ ਹੈ, ਜਿਸ ਨਾਲ ਕੰਮਕਾਜ ਦੀ ਉਤਪਾਦਕਤਾ ਅਤੇ ਫੈਸਲਾ ਲੈਣ ਦੀ ਯੋਗਤਾ ਵਿੱਚ ਸੁਧਾਰ ਹੁੰਦਾ ਹੈ। ਖਾਸ ਤੌਰ 'ਤੇ, ਅਦਾਲਤੀ ਕੰਮਕਾਜ ਨਾਲ ਜੁੜੇ ਤਣਾਅਪੂਰਨ ਮਾਹੌਲ ਵਿੱਚ ਯੋਗਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਵਜੋਂ ਉਭਰ ਕੇ ਸਾਹਮਣੇ ਆਇਆ ਹੈ। ਸਮਾਰੋਹ ਦੌਰਾਨ ਇਹ ਅਪੀਲ ਵੀ ਕੀਤੀ ਗਈ ਕਿ ਹਰ ਵਿਅਕਤੀ ਨੂੰ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਜੋ ਇੱਕ ਤੰਦਰੁਸਤ, ਸੰਤੁਲਿਤ ਅਤੇ ਤਣਾਅ-ਮੁਕਤ ਸਮਾਜ ਦੀ ਸਥਾਪਨਾ ਹੋ ਸਕੇ। ਯੋਗਾ ਨੂੰ ਸਿਰਫ਼ ਇੱਕ ਅਭਿਆਸ ਨਹੀਂ, ਸਗੋਂ ਇੱਕ ਸੰਪੂਰਨ ਜੀਵਨ ਸ਼ੈਲੀ ਦੱਸਿਆ ਗਿਆ ਜੋ ਮਨੁੱਖੀ ਜੀਵਨ ਦੀ ਗੁਣਵੱਤਾ ਨੂੰ ਬਿਹਤਰ ਬਣਾਉਂਦੀ ਹੈ। ਜੇਲ੍ਹ ਦੇ ਮੁਲਾਜ਼ਮਾਂ, ਕੈਦੀਆਂ ਅਤੇ ਹਵਾਲਾਤੀਆਂ ਨੂੰ ਵੀ ਰੋਜ਼ਾਨਾ ਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ।
- ਬਰਨਾਲਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਉੱਚ ਪੱਧਰ 'ਤੇ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਡੇ ਅਧਿਕਾਰੀਆਂ ਦੇ ਨਾਲ-ਨਾਲ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਇਸ ਸਮਾਰੋਹ ਵਿੱਚ ਹਿੱਸਾ ਲਿਆ। ਯੋਗ ਦਿਵਸ ਦਾ ਇਹ ਸਮਾਗਮ ਇੱਕ ਨਿੱਜੀ ਸਕੂਲ ਦੇ ਮਲਟੀਪਰਪਜ਼ ਹਾਲ ਵਿੱਚ ਆਯੋਜਿਤ ਕੀਤਾ ਗਿਆ ਸੀ।1
- ♥️ ਚੁੰਮਿਆਂ ਵਾਲੀ ਭਾਬੀ video ਪਾਕੇ ਕਹਿੰਦੀ ਕੀ ਮੈਨੂੰ 50000 ਮਹੀਨੇ ਦੇ ਦਿਆ ਕਰੋ ਦੇਖੋ ਵੀਡਿਓ1
- ਸੁਨਾਮ ਵਿਖੇ ਸ਼੍ਰੀ ਬਾਬਾ ਭਾਈ ਮੂਲ ਚੰਦ ਸਾਹਿਬ ਜੀ ਦੇ ਭੰਡਾਰੇ ਦੇ ਮੌਕੇ 'ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਹ ਲੰਗਰ ਰੋਜ਼ ਗਾਰਡਨ ਦੇ ਨੇੜੇ ਲਗਾਇਆ ਗਿਆ ਸੀ।1
- ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 21 ਜੂਨ ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ ਇੱਕ ਯੋਗਸ਼ਾਲਾ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ਼ਹਿਰ ਦੇ ਪਤਵੰਤੇ ਸੱਜਣਾਂ ਦੇ ਨਾਲ-ਨਾਲ ਕਈ ਅਹਿਮ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਸ਼ਾਮਲ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੀਐਮ ਯੋਗਸ਼ਾਲਾ ਸਕੀਮ ਨਾਲ ਆਮ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਇਸ ਮੌਕੇ ਇਨਫੋਟੈਕ ਪੰਜਾਬ ਦੇ ਚੇਅਰਮੈਨ ਡਾਕਟਰ ਗੁਣਿੰਦਰਜੀਤ ਸਿੰਘ ਮਿੰਕੂ ਜਵੰਦਾ ਨੇ ਪੰਜਾਬ ਸਰਕਾਰ ਵੱਲੋਂ ਯੋਗਸ਼ਾਲਾ ਲਈ ਰੱਖੇ ਗਏ ਬਜਟ ਨੂੰ ਬਹੁਤ ਹੀ ਸ਼ਲਾਘਾਯੋਗ ਕਦਮ ਦੱਸਿਆ। ਯੋਗਸ਼ਾਲਾ ਵਿੱਚ ਪਹੁੰਚੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਗੁਰਮੇਲ ਘਰਾਚੋ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨਾਲ ਲੋਕ ਸਰੀਰਕ ਅਤੇ ਮਾਨਸਿਕ ਤੌਰ 'ਤੇ ਫਿੱਟ ਰਹਿ ਰਹੇ ਹਨ, ਜੋ ਕਿ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਪੰਜਾਬ ਸਰਕਾਰ ਦਾ ਇੱਕ ਬਹੁਤ ਵੱਡਾ ਕਦਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੇ ਪੱਧਰ 'ਤੇ ਫਾਇਦਾ ਪਹੁੰਚ ਰਿਹਾ ਹੈ।4
- ਮਾਨਸਾ ਵਿੱਚ 12ਵਾਂ ਕੌਮਾਂਤਰੀ ਯੋਗਾ ਦਿਵਸ ਮਨਾਇਆ ਗਿਆ। ਇਹ ਸਮਾਗਮ ਸੈਂਟਰ ਪਾਰਕ ਵਿਖੇ ਆਯੋਜਿਤ ਕੀਤਾ ਗਿਆ ਸੀ। ਇਸ ਦਿਵਸ ਦੇ ਆਯੋਜਨ ਨਾਲ ਆਮ ਆਦਮੀ ਪਾਰਟੀ ਅਤੇ ਵਿਜੇ ਸਿੰਗਲਾ ਦਾ ਜ਼ਿਕਰ ਵੀ ਕੀਤਾ ਗਿਆ ਹੈ।1
- ਦੋਰਾਹਾ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਲਕਾ ਵਿਧਾਇਕ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਇਸ ਲੋਕ ਮਿਲਣੀ ਦੌਰਾਨ, ਵਿਧਾਇਕ ਵੱਲੋਂ ਸੈਂਕੜੇ ਲੋਕਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ।1
- ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਹਸਪਤਾਲ ਦਾ ਅੰਦਰਲਾ ਹਿੱਸਾ ਇੱਕ ਗੰਭੀਰ ਘਟਨਾ ਤੱਕ ਬੰਦ ਰਿਹਾ।1