logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਲਾਵਾਰਿਸ ਗਊਧਨ ਦੀ ਸਾਂਭ-ਸੰਭਾਲ, ਗਊਸ਼ਾਲਾਵਾਂ ਦੇ ਪ੍ਰਬੰਧਾਂ ਅਤੇ ਗਊਧਨ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਯਤਨਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮੀਟਿੰਗ ਤੋਂ ਬਾਅਦ ਉਪ ਚੇਅਰਮੈਨ ਨੇ ਸਰਕਾਰੀ ਗਊਸ਼ਾਲਾ ਗੋਲੇਵਾਲਾ ਦਾ ਦੌਰਾ ਵੀ ਕੀਤਾ ਅਤੇ ਉੱਥੇ ਗਊਆਂ ਦੀ ਦੇਖਭਾਲ, ਚਾਰੇ, ਸਿਹਤ ਸੇਵਾਵਾਂ ਅਤੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ। ਮੀਟਿੰਗ ਦੌਰਾਨ ਸ੍ਰੀ ਕੀਮਤੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਊਧਨ ਦੀ ਸੁਰੱਖਿਆ ਅਤੇ ਭਲਾਈ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ 'ਤੇ ਘੁੰਮਦੇ ਲਾਵਾਰਿਸ ਗਊਧਨ ਨੂੰ ਸਮੇਂ ਸਿਰ ਸਰਕਾਰੀ ਜਾਂ ਰਜਿਸਟਰਡ ਗਊਸ਼ਾਲਾਵਾਂ ਵਿੱਚ ਪਹੁੰਚਾਉਣਾ ਸਾਰੇ ਵਿਭਾਗਾਂ ਦੀ ਸਾਂਝੀ ਜ਼ਿੰਮੇਵਾਰੀ ਹੈ, ਜਿਸ ਲਈ ਸਾਰਿਆਂ ਨੂੰ ਆਪਸੀ ਤਾਲਮੇਲ ਨਾਲ ਤੇਜ਼ੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨਗਰ ਕੌਂਸਲਾਂ ਅਤੇ ਸਥਾਨਕ ਸੰਸਥਾਵਾਂ ਨੂੰ ਇਸ ਸਬੰਧੀ ਤੁਰੰਤ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਗਊ ਸੈੱਸ ਦੀ ਪ੍ਰਗਤੀ ਅਤੇ ਗਊ ਪ੍ਰੋਟੈਕਸ਼ਨ ਸੈੱਲ ਨੂੰ ਮਜ਼ਬੂਤ ਕਰਨ ਬਾਰੇ ਵੀ ਚਰਚਾ ਹੋਈ, ਜਿਸ ਦੌਰਾਨ ਦੱਸਿਆ ਗਿਆ ਕਿ ਨਗਰ ਕੌਂਸਲ ਵੱਲੋਂ ਗਊ ਭਲਾਈ ਲਈ ਗਊ ਸੈੱਸ ਦੇ ਕਰੀਬ 30 ਲੱਖ ਰੁਪਏ ਜਲਦੀ ਹੀ ਜਾਰੀ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਸ. ਗੁਰਤੇਜ ਸਿੰਘ ਖੋਸਾ ਅਤੇ ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਊਸ਼ਾਲਾਵਾਂ ਦੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਮੀਟਿੰਗ ਵਿੱਚ ਸ੍ਰੀ ਦੁਰਗੇਸ਼ ਸ਼ਰਮਾ, ਡੀ.ਐਸ.ਪੀ. ਸਥਾਨਕ ਨਵੀਨ ਕੁਮਾਰ, ਇੰਚਾਰਜ ਜ਼ਿਲ੍ਹਾ ਟਰੈਫਿਕ ਵਕੀਲ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸੁਰਜੀਤ ਸਿੰਘ ਮੱਲ, ਡਾ. ਜਸਵਿੰਦਰ ਗਰਗ, ਈ.ਓ. ਨਗਰ ਕੌਂਸਲ ਸ੍ਰੀ ਅੰਮ੍ਰਿਤ ਲਾਲ ਅਤੇ ਬੀ.ਡੀ.ਪੀ.ਓ. ਜੈਤੋ ਇਕਬਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

3 hrs ago
user_Deepak Kumar Garg
Deepak Kumar Garg
Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
3 hrs ago
9b7f3634-e40a-457a-af12-af4240e05c5a

More news from ਪੰਜਾਬ and nearby areas
  • dhan dhan Guru Nanak dev ji dhan dhan guru gobind singh Ji dhan dhan guru nanak dev ji dhan dhan guru gobind singh ji
    2
    dhan dhan Guru Nanak dev 
ji dhan dhan guru gobind singh Ji 
dhan dhan guru nanak dev ji 
dhan dhan guru gobind singh ji
    user_Charnjeet Singh
    Charnjeet Singh
    Taxi Driver ਕੋਟਕਪੂਰਾ, ਫਰੀਦਕੋਟ, ਪੰਜਾਬ•
    13 hrs ago
  • ਫਰੀਦਕੋਟ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਵਜੋਂ ਬਲਜਿੰਦਰ ਸਿੰਘ 'ਬੱਬੂ ਆਹੂਜਾ' ਦੀ ਨਿਯੁਕਤੀ ਤੋਂ ਬਾਅਦ ਸਥਾਨਕ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਹ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੀਤਾ ਗਿਆ ਅਤੇ ਇਸ ਮੌਕੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਸਨ। ਨਵੇਂ ਨਿਯੁਕਤ ਪ੍ਰਧਾਨ ਬੱਬੂ ਆਹੂਜਾ ਪਹਿਲਾਂ ਕਾਂਗਰਸ ਨਾਲ ਜੁੜੇ ਹੋਏ ਸਨ ਅਤੇ ਮਈ 2024 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਮਈ 2026 ਦੀਆਂ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਨੰਬਰ 22 ਤੋਂ ਜੇਤੂ ਰਹੇ ਸਨ। ਇਸ ਨਿਯੁਕਤੀ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਅਤੇ ਪਾਰਟੀ ਦੇ ਰਾਸ਼ਟਰੀ ਬੁਲਾਰੇ ਪਰਮਬੰਸ ਸਿੰਘ 'ਬੰਟੀ ਰੋਮਾਣਾ' ਨੇ ਫੇਸਬੁੱਕ ਲਾਈਵ ਰਾਹੀਂ ਆਮ ਆਦਮੀ ਪਾਰਟੀ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨਿਯੁਕਤੀ ਕਾਂਗਰਸ ਦੇ ਸਮਰਥਨ ਨਾਲ ਹੋਈ ਹੈ, ਜਿੱਥੇ 8 ਪਾਰਸ਼ਦਾਂ ਵਾਲੀ ਪਾਰਟੀ ਨੂੰ 5 ਪਾਰਸ਼ਦਾਂ ਵਾਲੀ ਪਾਰਟੀ ਦਾ ਸਮਰਥਨ ਮਿਲਿਆ। ਬੰਟੀ ਰੋਮਾਣਾ ਨੇ ਇਸ ਨੂੰ ਸਿਆਸੀ ਸੌਦੇਬਾਜ਼ੀ ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਸਮੇਂ ਵੀ ਇਸੇ ਤਰ੍ਹਾਂ ਚੇਅਰਮੈਨ ਦੀ ਚੋਣ ਕਰਵਾਈ ਗਈ ਸੀ। ਫਿਲਹਾਲ ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਜਾਂ ਕਾਂਗਰਸ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।
    1
    ਫਰੀਦਕੋਟ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਵਜੋਂ ਬਲਜਿੰਦਰ ਸਿੰਘ 'ਬੱਬੂ ਆਹੂਜਾ' ਦੀ ਨਿਯੁਕਤੀ ਤੋਂ ਬਾਅਦ ਸਥਾਨਕ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਹ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੀਤਾ ਗਿਆ ਅਤੇ ਇਸ ਮੌਕੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਸਨ। ਨਵੇਂ ਨਿਯੁਕਤ ਪ੍ਰਧਾਨ ਬੱਬੂ ਆਹੂਜਾ ਪਹਿਲਾਂ ਕਾਂਗਰਸ ਨਾਲ ਜੁੜੇ ਹੋਏ ਸਨ ਅਤੇ ਮਈ 2024 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਮਈ 2026 ਦੀਆਂ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਨੰਬਰ 22 ਤੋਂ ਜੇਤੂ ਰਹੇ ਸਨ।

ਇਸ ਨਿਯੁਕਤੀ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਅਤੇ ਪਾਰਟੀ ਦੇ ਰਾਸ਼ਟਰੀ ਬੁਲਾਰੇ ਪਰਮਬੰਸ ਸਿੰਘ 'ਬੰਟੀ ਰੋਮਾਣਾ' ਨੇ ਫੇਸਬੁੱਕ ਲਾਈਵ ਰਾਹੀਂ ਆਮ ਆਦਮੀ ਪਾਰਟੀ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨਿਯੁਕਤੀ ਕਾਂਗਰਸ ਦੇ ਸਮਰਥਨ ਨਾਲ ਹੋਈ ਹੈ, ਜਿੱਥੇ 8 ਪਾਰਸ਼ਦਾਂ ਵਾਲੀ ਪਾਰਟੀ ਨੂੰ 5 ਪਾਰਸ਼ਦਾਂ ਵਾਲੀ ਪਾਰਟੀ ਦਾ ਸਮਰਥਨ ਮਿਲਿਆ। ਬੰਟੀ ਰੋਮਾਣਾ ਨੇ ਇਸ ਨੂੰ ਸਿਆਸੀ ਸੌਦੇਬਾਜ਼ੀ ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਸਮੇਂ ਵੀ ਇਸੇ ਤਰ੍ਹਾਂ ਚੇਅਰਮੈਨ ਦੀ ਚੋਣ ਕਰਵਾਈ ਗਈ ਸੀ। ਫਿਲਹਾਲ ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਜਾਂ ਕਾਂਗਰਸ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    22 hrs ago
  • ਮਮਦੋਟ ਦੇ ਸਿਵਲ ਹਸਪਤਾਲ ਤੋਂ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਰਾਤ ਦੇ ਸਮੇਂ ਚੋਰੀ-ਛਿਪੇ ਐਕਸਰੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਸਥਾਨਕ ਪੱਧਰ 'ਤੇ ਚਰਚਾ ਛੇੜ ਦਿੱਤੀ ਹੈ।
    1
    ਮਮਦੋਟ ਦੇ ਸਿਵਲ ਹਸਪਤਾਲ ਤੋਂ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਰਾਤ ਦੇ ਸਮੇਂ ਚੋਰੀ-ਛਿਪੇ ਐਕਸਰੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਸਥਾਨਕ ਪੱਧਰ 'ਤੇ ਚਰਚਾ ਛੇੜ ਦਿੱਤੀ ਹੈ।
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    21 hrs ago
  • ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖੀਆਂ ਅਤੇ ਉਨ੍ਹਾਂ ਨੂੰ ਪੂਰਾ ਕਰਵਾਉਣ ਲਈ ਰਣਨੀਤੀ ਉੱਤੇ ਚਰਚਾ ਕੀਤੀ।
    1
    ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖੀਆਂ ਅਤੇ ਉਨ੍ਹਾਂ ਨੂੰ ਪੂਰਾ ਕਰਵਾਉਣ ਲਈ ਰਣਨੀਤੀ ਉੱਤੇ ਚਰਚਾ ਕੀਤੀ।
    user_Yog Bani TV
    Yog Bani TV
    ਮੁਕਤਸਰ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    21 hrs ago
  • ਸੁਖਬੀਰ ਸਿੰਘ ਬਾਦਲ ਨੇ ਬਿਜਲੀ ਦੀ ਸਪਲਾਈ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਮੁੱਦੇ 'ਤੇ ਸਰਕਾਰ ਦੀ ਪੋਲ ਖੋਲ੍ਹਦਿਆਂ ਸੂਬੇ ਵਿੱਚ ਬਿਜਲੀ ਵਿਵਸਥਾ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ।
    1
    ਸੁਖਬੀਰ ਸਿੰਘ ਬਾਦਲ ਨੇ ਬਿਜਲੀ ਦੀ ਸਪਲਾਈ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਮੁੱਦੇ 'ਤੇ ਸਰਕਾਰ ਦੀ ਪੋਲ ਖੋਲ੍ਹਦਿਆਂ ਸੂਬੇ ਵਿੱਚ ਬਿਜਲੀ ਵਿਵਸਥਾ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ।
    user_Malout Samachar
    Malout Samachar
    ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    13 hrs ago
  • ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਮੇਅਰ ਦੀ ਚੋਣ ਨੂੰ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ। ਇਹ ਫੈਸਲਾ ਚੋਣ ਪ੍ਰਕਿਰਿਆ ਦੌਰਾਨ ਰੋਲ (ਵੋਟਰ ਸੂਚੀ) ਵਧਣ ਕਾਰਨ ਲਿਆ ਗਿਆ ਹੈ।
    1
    ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਮੇਅਰ ਦੀ ਚੋਣ ਨੂੰ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ। ਇਹ ਫੈਸਲਾ ਚੋਣ ਪ੍ਰਕਿਰਿਆ ਦੌਰਾਨ ਰੋਲ (ਵੋਟਰ ਸੂਚੀ) ਵਧਣ ਕਾਰਨ ਲਿਆ ਗਿਆ ਹੈ।
    user_Fazilka Samachar
    Fazilka Samachar
    ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    21 hrs ago
  • ਕਪੂਰਥਲਾ ਵਿੱਚ ਸਾਧੂਆਂ ਦੀਆਂ ਕਥਿਤ ਗਤੀਵਿਧੀਆਂ ਨੂੰ ਲੈ ਕੇ ਲੋਕਾਂ ਵੱਲੋਂ ਤਿੱਖੀ ਨਾਰਾਜ਼ਗੀ ਜ਼ਾਹਰ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਹ ਸਾਧੂ ਜਿਨ੍ਹਾਂ ਅੱਗੇ ਲੋਕ ਮੱਥਾ ਟੇਕਦੇ ਹਨ, ਉਹ ਖੁਦ ਅਜਿਹੇ ਅਪਰਾਧਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੇ ਕਿਸੇ ਨੂੰ ਵੀ ਨਹੀਂ ਬਖਸ਼ਿਆ। ਇਨ੍ਹਾਂ ਸਾਧੂਆਂ 'ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਗਿਆ ਹੈ ਕਿ ਇਹਨਾਂ ਨੇ ਕਿਸੇ ਵੀ ਲੜਕੀ ਜਾਂ ਛੋਟੇ ਬੱਚੇ ਨੂੰ ਨਹੀਂ ਛੱਡਿਆ ਅਤੇ ਹਰ ਇੱਕ ਵਿਅਕਤੀ 'ਤੇ ਹੱਥ ਚੁੱਕਿਆ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਇਹਨਾਂ ਸਾਧੂਆਂ 'ਤੇ ਤਰਸ ਕਰਨਾ ਬੰਦ ਕੀਤਾ ਜਾਵੇ ਅਤੇ ਇਨ੍ਹਾਂ ਦੀਆਂ ਇਨ੍ਹਾਂ ਕਰਤੂਤਾਂ 'ਤੇ ਤੁਰੰਤ ਰੋਕ ਲਗਾਈ ਜਾਵੇ।
    1
    ਕਪੂਰਥਲਾ ਵਿੱਚ ਸਾਧੂਆਂ ਦੀਆਂ ਕਥਿਤ ਗਤੀਵਿਧੀਆਂ ਨੂੰ ਲੈ ਕੇ ਲੋਕਾਂ ਵੱਲੋਂ ਤਿੱਖੀ ਨਾਰਾਜ਼ਗੀ ਜ਼ਾਹਰ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਹ ਸਾਧੂ ਜਿਨ੍ਹਾਂ ਅੱਗੇ ਲੋਕ ਮੱਥਾ ਟੇਕਦੇ ਹਨ, ਉਹ ਖੁਦ ਅਜਿਹੇ ਅਪਰਾਧਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੇ ਕਿਸੇ ਨੂੰ ਵੀ ਨਹੀਂ ਬਖਸ਼ਿਆ।

ਇਨ੍ਹਾਂ ਸਾਧੂਆਂ 'ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਗਿਆ ਹੈ ਕਿ ਇਹਨਾਂ ਨੇ ਕਿਸੇ ਵੀ ਲੜਕੀ ਜਾਂ ਛੋਟੇ ਬੱਚੇ ਨੂੰ ਨਹੀਂ ਛੱਡਿਆ ਅਤੇ ਹਰ ਇੱਕ ਵਿਅਕਤੀ 'ਤੇ ਹੱਥ ਚੁੱਕਿਆ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਇਹਨਾਂ ਸਾਧੂਆਂ 'ਤੇ ਤਰਸ ਕਰਨਾ ਬੰਦ ਕੀਤਾ ਜਾਵੇ ਅਤੇ ਇਨ੍ਹਾਂ ਦੀਆਂ ਇਨ੍ਹਾਂ ਕਰਤੂਤਾਂ 'ਤੇ ਤੁਰੰਤ ਰੋਕ ਲਗਾਈ ਜਾਵੇ।
    user_Billa Shergill
    Billa Shergill
    Tailor ਕਪੂਰਥਲਾ, ਕਪੂਰਥਲਾ, ਪੰਜਾਬ•
    23 hrs ago
  • ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅੰਦਰ ਸੀਵਰੇਜ ਸਿਸਟਮ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਕਈ ਵਿਧਾਇਕ ਅਤੇ ਮੰਤਰੀ ਬਣੇ, ਪਰ ਕਿਸੇ ਨੇ ਵੀ ਸੀਵਰੇਜ ਵਿਵਸਥਾ ਨੂੰ ਸੁਧਾਰਨ ਲਈ ਕੋਈ ਕੰਮ ਨਹੀਂ ਕੀਤਾ। ਸੀਵਰੇਜ ਬੋਰਡ ਦੇ ਮੌਜੂਦਾ ਹਾਲਾਤਾਂ ਤੋਂ ਇਹ ਸਾਫ ਜ਼ਾਹਰ ਹੈ ਕਿ ਇਸ ਗੰਭੀਰ ਸਮੱਸਿਆ ਵੱਲ ਕਿਸੇ ਵੀ ਨੁਮਾਇੰਦੇ ਨੇ ਕੋਈ ਧਿਆਨ ਨਹੀਂ ਦਿੱਤਾ।
    1
    ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅੰਦਰ ਸੀਵਰੇਜ ਸਿਸਟਮ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਕਈ ਵਿਧਾਇਕ ਅਤੇ ਮੰਤਰੀ ਬਣੇ, ਪਰ ਕਿਸੇ ਨੇ ਵੀ ਸੀਵਰੇਜ ਵਿਵਸਥਾ ਨੂੰ ਸੁਧਾਰਨ ਲਈ ਕੋਈ ਕੰਮ ਨਹੀਂ ਕੀਤਾ। ਸੀਵਰੇਜ ਬੋਰਡ ਦੇ ਮੌਜੂਦਾ ਹਾਲਾਤਾਂ ਤੋਂ ਇਹ ਸਾਫ ਜ਼ਾਹਰ ਹੈ ਕਿ ਇਸ ਗੰਭੀਰ ਸਮੱਸਿਆ ਵੱਲ ਕਿਸੇ ਵੀ ਨੁਮਾਇੰਦੇ ਨੇ ਕੋਈ ਧਿਆਨ ਨਹੀਂ ਦਿੱਤਾ।
    user_Yog Bani TV
    Yog Bani TV
    ਮੁਕਤਸਰ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    22 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.