logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਪੂਰਥਲਾ ਦੇ ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਵਿਖੇ ਪੰਜਾਬ ਭਰ ਵਿੱਚ ਚੱਲ ਰਹੇ ਐਸਆਈਆਰ-2026 ਤਹਿਤ ਦੋ ਦਿਨਾਂ ਵਿਸ਼ੇਸ਼ ਕੈਂਪ ਦੌਰਾਨ ਬੂਥ ਨੰਬਰ 135 ਦੇ ਅਧੀਨ ਆਉਂਦੇ ਵੱਖ-ਵੱਖ ਮੁਹੱਲਿਆਂ ਦੇ ਲੋਕਾਂ ਦੇ ਗਣਨਾ ਫਾਰਮ ਅਤੇ ਸਬੰਧਤ ਦਸਤਾਵੇਜ਼ ਇਕੱਤਰ ਕੀਤੇ ਗਏ। ਬੂਥ ਲੈਵਲ ਅਧਿਕਾਰੀ ਸਰਬਪ੍ਰੀਤ ਕੌਰ ਨੇ ਹਰਗੋਬਿੰਦ ਨਗਰ, ਟੈਗੋਰ ਨਗਰ, ਪਟੇਲ ਨਗਰ, ਸਿੱਧੂ ਕਾਰਨਰ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਪੀਰ ਚੌਧਰੀ ਰੋਡ ਦੇ ਲੋਕਾਂ ਦੇ ਦਸਤਾਵੇਜ਼ ਇਕੱਠੇ ਕੀਤੇ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਲੋਕਾਂ ਨੂੰ ਇਸ ਦੋ ਦਿਨਾਂ ਵਿਸ਼ੇਸ਼ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ ਅਤੇ ਆਪਣੀ ਵੋਟ ਪ੍ਰਤੀ ਸੁਚੇਤ ਰਹਿਣ ਲਈ ਜਾਗਰੂਕ ਕੀਤਾ। ਇਸੇ ਤਰ੍ਹਾਂ ਸਮਾਜ ਸੇਵਕ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਵੀ ਵੋਟਿੰਗ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਣ ਲਈ ਲੋਕਾਂ ਨੂੰ ਬੂਥ ਲੈਵਲ ਅਧਿਕਾਰੀ ਦਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਭਵਲੀਨ ਕੌਰ ਭਾਟੀਆ, ਪਰਮਿੰਦਰ ਕੌਰ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਬਲਬੀਰ ਸਿੰਘ ਅਤੇ ਵੱਖ-ਵੱਖ ਮੁਹੱਲਿਆਂ ਤੋਂ ਆਏ ਲੋਕ ਹਾਜ਼ਰ ਸਨ।

2 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
2 hrs ago
4c85be40-ccdc-4e9e-a5b5-3edf7da4f04d

ਕਪੂਰਥਲਾ ਦੇ ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਵਿਖੇ ਪੰਜਾਬ ਭਰ ਵਿੱਚ ਚੱਲ ਰਹੇ ਐਸਆਈਆਰ-2026 ਤਹਿਤ ਦੋ ਦਿਨਾਂ ਵਿਸ਼ੇਸ਼ ਕੈਂਪ ਦੌਰਾਨ ਬੂਥ ਨੰਬਰ 135 ਦੇ ਅਧੀਨ ਆਉਂਦੇ ਵੱਖ-ਵੱਖ ਮੁਹੱਲਿਆਂ ਦੇ ਲੋਕਾਂ ਦੇ ਗਣਨਾ ਫਾਰਮ ਅਤੇ ਸਬੰਧਤ ਦਸਤਾਵੇਜ਼ ਇਕੱਤਰ ਕੀਤੇ ਗਏ। ਬੂਥ ਲੈਵਲ ਅਧਿਕਾਰੀ ਸਰਬਪ੍ਰੀਤ ਕੌਰ ਨੇ ਹਰਗੋਬਿੰਦ ਨਗਰ, ਟੈਗੋਰ ਨਗਰ, ਪਟੇਲ ਨਗਰ, ਸਿੱਧੂ ਕਾਰਨਰ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਪੀਰ ਚੌਧਰੀ ਰੋਡ ਦੇ ਲੋਕਾਂ ਦੇ ਦਸਤਾਵੇਜ਼ ਇਕੱਠੇ ਕੀਤੇ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਲੋਕਾਂ ਨੂੰ ਇਸ ਦੋ ਦਿਨਾਂ ਵਿਸ਼ੇਸ਼ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ ਅਤੇ ਆਪਣੀ ਵੋਟ ਪ੍ਰਤੀ ਸੁਚੇਤ ਰਹਿਣ ਲਈ ਜਾਗਰੂਕ ਕੀਤਾ। ਇਸੇ ਤਰ੍ਹਾਂ ਸਮਾਜ ਸੇਵਕ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਵੀ ਵੋਟਿੰਗ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਣ ਲਈ ਲੋਕਾਂ ਨੂੰ ਬੂਥ ਲੈਵਲ ਅਧਿਕਾਰੀ ਦਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਭਵਲੀਨ ਕੌਰ ਭਾਟੀਆ, ਪਰਮਿੰਦਰ ਕੌਰ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਬਲਬੀਰ ਸਿੰਘ ਅਤੇ ਵੱਖ-ਵੱਖ ਮੁਹੱਲਿਆਂ ਤੋਂ ਆਏ ਲੋਕ ਹਾਜ਼ਰ ਸਨ।

More news from ਪੰਜਾਬ and nearby areas
  • ਕਪੂਰਥਲਾ ਦੇ ਕੋਟੂ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਆਲੇ-ਦੁਆਲੇ ਕੂੜਾ ਸੁੱਟੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੱਗੀ ਪ੍ਰਤਿਮਾ ਦੇ ਕਰੀਬਨ ਪੰਜ-ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ। ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਇਸ ਥਾਂ ਦੀ ਸਫ਼ਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ, ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ, ਸੌਰਵ ਨਾਹਰ ਅਤੇ ਰਾਹੁਲ ਨਾਹਰ ਆਦਿ ਮੌਜੂਦ ਸਨ।
    1
    ਕਪੂਰਥਲਾ ਦੇ ਕੋਟੂ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਆਲੇ-ਦੁਆਲੇ ਕੂੜਾ ਸੁੱਟੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੱਗੀ ਪ੍ਰਤਿਮਾ ਦੇ ਕਰੀਬਨ ਪੰਜ-ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ।

ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਇਸ ਥਾਂ ਦੀ ਸਫ਼ਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ, ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ, ਸੌਰਵ ਨਾਹਰ ਅਤੇ ਰਾਹੁਲ ਨਾਹਰ ਆਦਿ ਮੌਜੂਦ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਜਲੰਧਰ ਦੇ ਨਿਊ ਗੁਰੂ ਨਾਨਕ ਨਗਰ ਦੀ ਗਲੀ ਨੰਬਰ 10 ਵਿੱਚ ਸ਼ਨੀਵਾਰ ਦੇਰ ਰਾਤ ਲਗਭਗ 12:11 ਵਜੇ ਕੁਝ ਨੌਜਵਾਨਾਂ ਵੱਲੋਂ ਕਾਰ ਵਿੱਚ ਤੇਜ਼ ਆਵਾਜ਼ ਵਿੱਚ ਸੰਗੀਤ ਵਜਾ ਕੇ ਜਨਮਦਿਨ ਮਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਸ ਸ਼ੋਰ-ਸ਼ਰਾਬੇ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਆਸ-ਪਾਸ ਰਹਿਣ ਵਾਲੇ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਤੱਖਦਰਸ਼ੀਆਂ ਅਨੁਸਾਰ ਜਨਤਕ ਥਾਂ ’ਤੇ ਕੀਤੀ ਗਈ ਇਸ ਹੰਗਾਮੇ ਵਾਲੀ ਪਾਰਟੀ ਨੇ ਇਲਾਕੇ ਦੀ ਸ਼ਾਂਤੀ ਭੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ। ਜੇਕਰ ਘਟਨਾ ਦੇ ਵੀਡੀਓ ਜਾਂ ਕੋਈ ਹੋਰ ਸਬੂਤ ਉਪਲਬਧ ਹੁੰਦੇ ਹਨ, ਤਾਂ ਸਬੰਧਤ ਅਧਿਕਾਰੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆ ਸਕਦੇ ਹਨ।
    2
    ਜਲੰਧਰ ਦੇ ਨਿਊ ਗੁਰੂ ਨਾਨਕ ਨਗਰ ਦੀ ਗਲੀ ਨੰਬਰ 10 ਵਿੱਚ ਸ਼ਨੀਵਾਰ ਦੇਰ ਰਾਤ ਲਗਭਗ 12:11 ਵਜੇ ਕੁਝ ਨੌਜਵਾਨਾਂ ਵੱਲੋਂ ਕਾਰ ਵਿੱਚ ਤੇਜ਼ ਆਵਾਜ਼ ਵਿੱਚ ਸੰਗੀਤ ਵਜਾ ਕੇ ਜਨਮਦਿਨ ਮਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਸ ਸ਼ੋਰ-ਸ਼ਰਾਬੇ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਆਸ-ਪਾਸ ਰਹਿਣ ਵਾਲੇ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਪ੍ਰਤੱਖਦਰਸ਼ੀਆਂ ਅਨੁਸਾਰ ਜਨਤਕ ਥਾਂ ’ਤੇ ਕੀਤੀ ਗਈ ਇਸ ਹੰਗਾਮੇ ਵਾਲੀ ਪਾਰਟੀ ਨੇ ਇਲਾਕੇ ਦੀ ਸ਼ਾਂਤੀ ਭੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ। ਜੇਕਰ ਘਟਨਾ ਦੇ ਵੀਡੀਓ ਜਾਂ ਕੋਈ ਹੋਰ ਸਬੂਤ ਉਪਲਬਧ ਹੁੰਦੇ ਹਨ, ਤਾਂ ਸਬੰਧਤ ਅਧਿਕਾਰੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆ ਸਕਦੇ ਹਨ।
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    22 hrs ago
  • ਪੰਜਾਬ ਵਿੱਚ ਇੱਕ ਪਾਸੇ ਜਿੱਥੇ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੁਲਿਸ ਵੀ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਮੁਸਤੈਦ ਹੈ, ਉੱਥੇ ਹੀ ਦੂਜੇ ਪਾਸੇ ਸੂਬੇ ਵਿੱਚ ਬਾਲ ਮਜ਼ਦੂਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਮੌਜੂਦਾ ਸਰਕਾਰਾਂ ਸਿਰਫ਼ ਵੋਟਾਂ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਹਨ। ਇਸੇ ਦਰਮਿਆਨ, ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਤਲਵਾੜਾ ਅਧੀਨ ਆਉਂਦੇ ਬੱਸ ਅੱਡੇ ਦੇ ਨਜ਼ਦੀਕ ਇੱਕ ਅਹਾਤੇ ਵਿੱਚ ਬਾਲ ਮਜ਼ਦੂਰ ਕੰਮ ਕਰਦਾ ਦਿਖਾਈ ਦਿੱਤਾ ਹੈ। ਬਾਲ ਮਜ਼ਦੂਰੀ ਦਾ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੌਜੂਦਾ ਸਰਕਾਰ ਇਸ ਕੁਰੀਤੀ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੁੰਦੀ ਦਿਖਾਈ ਦੇ ਰਹੀ ਹੈ।
    1
    ਪੰਜਾਬ ਵਿੱਚ ਇੱਕ ਪਾਸੇ ਜਿੱਥੇ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੁਲਿਸ ਵੀ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਮੁਸਤੈਦ ਹੈ, ਉੱਥੇ ਹੀ ਦੂਜੇ ਪਾਸੇ ਸੂਬੇ ਵਿੱਚ ਬਾਲ ਮਜ਼ਦੂਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਮੌਜੂਦਾ ਸਰਕਾਰਾਂ ਸਿਰਫ਼ ਵੋਟਾਂ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਹਨ।

ਇਸੇ ਦਰਮਿਆਨ, ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਤਲਵਾੜਾ ਅਧੀਨ ਆਉਂਦੇ ਬੱਸ ਅੱਡੇ ਦੇ ਨਜ਼ਦੀਕ ਇੱਕ ਅਹਾਤੇ ਵਿੱਚ ਬਾਲ ਮਜ਼ਦੂਰ ਕੰਮ ਕਰਦਾ ਦਿਖਾਈ ਦਿੱਤਾ ਹੈ। ਬਾਲ ਮਜ਼ਦੂਰੀ ਦਾ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੌਜੂਦਾ ਸਰਕਾਰ ਇਸ ਕੁਰੀਤੀ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੁੰਦੀ ਦਿਖਾਈ ਦੇ ਰਹੀ ਹੈ।
    user_💞 M.SANDHU 💞
    💞 M.SANDHU 💞
    Department of Transportation ਟਾਂਡਾ, ਹੁਸ਼ਿਆਰਪੁਰ, ਪੰਜਾਬ•
    4 hrs ago
  • ਐਸ.ਐਸ.ਪੀ. ਲੁਧਿਆਣਾ ਦਿਹਾਤੀ ਦੀ ਮੌਜੂਦਗੀ ਵਿੱਚ ਟ੍ਰੈਫਿਕ ਪੁਲਿਸ ਨੇ ਵੱਖ-ਵੱਖ ਵਾਹਨਾਂ ਤੋਂ ਉਤਾਰੇ ਗਏ ਗੈਰ-ਕਾਨੂੰਨੀ ਅਤੇ ਪਾਬੰਦੀਸ਼ੁਦਾ ਸਾਈਲੈਂਸਰਾਂ ਨੂੰ ਨਸ਼ਟ ਕਰ ਦਿੱਤਾ ਹੈ। ਇਹ ਕਾਰਵਾਈ ਇੱਕ ਵਿਸ਼ੇਸ਼ ਟ੍ਰੈਫਿਕ ਮੁਹਿੰਮ ਦੌਰਾਨ ਅਮਲ ਵਿੱਚ ਲਿਆਂਦੀ ਗਈ। ਇਸ ਤੋਂ ਇਲਾਵਾ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਬਿਨਾਂ ਵੈਧ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਨੂੰ ਵੀ ਪੁਲਿਸ ਵੱਲੋਂ ਜ਼ਬਤ ਕੀਤਾ ਗਿਆ ਹੈ।
    1
    ਐਸ.ਐਸ.ਪੀ. ਲੁਧਿਆਣਾ ਦਿਹਾਤੀ ਦੀ ਮੌਜੂਦਗੀ ਵਿੱਚ ਟ੍ਰੈਫਿਕ ਪੁਲਿਸ ਨੇ ਵੱਖ-ਵੱਖ ਵਾਹਨਾਂ ਤੋਂ ਉਤਾਰੇ ਗਏ ਗੈਰ-ਕਾਨੂੰਨੀ ਅਤੇ ਪਾਬੰਦੀਸ਼ੁਦਾ ਸਾਈਲੈਂਸਰਾਂ ਨੂੰ ਨਸ਼ਟ ਕਰ ਦਿੱਤਾ ਹੈ। ਇਹ ਕਾਰਵਾਈ ਇੱਕ ਵਿਸ਼ੇਸ਼ ਟ੍ਰੈਫਿਕ ਮੁਹਿੰਮ ਦੌਰਾਨ ਅਮਲ ਵਿੱਚ ਲਿਆਂਦੀ ਗਈ। ਇਸ ਤੋਂ ਇਲਾਵਾ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਬਿਨਾਂ ਵੈਧ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਨੂੰ ਵੀ ਪੁਲਿਸ ਵੱਲੋਂ ਜ਼ਬਤ ਕੀਤਾ ਗਿਆ ਹੈ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਬੁੱਲਟ ਮੋਟਰਸਾਈਕਲ ਨੂੰ ਅਨੋਖਾ ਡਿਜ਼ਾਈਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੌਜਵਾਨ ਨੇ ਬੁੱਲਟ ਦੀ ਹੈੱਡਲਾਈਟ ਉੱਤੇ ਝੋਟੇ ਦੇ ਸਿੰਗ ਲਗਾ ਦਿੱਤੇ ਸਨ। ਇਸ ਨਵੇਂ ਡਿਜ਼ਾਈਨ ਵਾਲੇ ਬੁੱਲਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਈ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਵਾਹਨ ਨੂੰ ਜ਼ਬਤ ਕਰ ਲਿਆ ਹੈ।
    1
    ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਬੁੱਲਟ ਮੋਟਰਸਾਈਕਲ ਨੂੰ ਅਨੋਖਾ ਡਿਜ਼ਾਈਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੌਜਵਾਨ ਨੇ ਬੁੱਲਟ ਦੀ ਹੈੱਡਲਾਈਟ ਉੱਤੇ ਝੋਟੇ ਦੇ ਸਿੰਗ ਲਗਾ ਦਿੱਤੇ ਸਨ। ਇਸ ਨਵੇਂ ਡਿਜ਼ਾਈਨ ਵਾਲੇ ਬੁੱਲਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਈ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਵਾਹਨ ਨੂੰ ਜ਼ਬਤ ਕਰ ਲਿਆ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਹੁਸ਼ਿਆਰਪੁਰ ਜ਼ਿਲ੍ਹੇ ਦੇ ਹਾਜੀਪੁਰ ਵਿਖੇ ਸੋਨੂ ਫਾਸਟ ਫੂਡ ਆਪਣੇ ਗਾਹਕਾਂ ਲਈ ਇੱਕ ਭਰੋਸੇਮੰਦ ਨਾਮ ਵਜੋਂ ਉਭਰਿਆ ਹੈ। ਇਹ ਅਦਾਰਾ ਸਾਫ਼-ਸਫ਼ਾਈ ਅਤੇ ਸੁਥਰੀ ਕਮਾਈ ਦੇ ਸਿਧਾਂਤਾਂ 'ਤੇ ਵਿਸ਼ੇਸ਼ ਜ਼ੋਰ ਦਿੰਦਾ ਹੈ, ਜੋ ਇਸਨੂੰ ਇਲਾਕੇ ਵਿੱਚ ਖਾਸ ਬਣਾਉਂਦਾ ਹੈ।
    1
    ਹੁਸ਼ਿਆਰਪੁਰ ਜ਼ਿਲ੍ਹੇ ਦੇ ਹਾਜੀਪੁਰ ਵਿਖੇ ਸੋਨੂ ਫਾਸਟ ਫੂਡ ਆਪਣੇ ਗਾਹਕਾਂ ਲਈ ਇੱਕ ਭਰੋਸੇਮੰਦ ਨਾਮ ਵਜੋਂ ਉਭਰਿਆ ਹੈ। ਇਹ ਅਦਾਰਾ ਸਾਫ਼-ਸਫ਼ਾਈ ਅਤੇ ਸੁਥਰੀ ਕਮਾਈ ਦੇ ਸਿਧਾਂਤਾਂ 'ਤੇ ਵਿਸ਼ੇਸ਼ ਜ਼ੋਰ ਦਿੰਦਾ ਹੈ, ਜੋ ਇਸਨੂੰ ਇਲਾਕੇ ਵਿੱਚ ਖਾਸ ਬਣਾਉਂਦਾ ਹੈ।
    user_💞 M.SANDHU 💞
    💞 M.SANDHU 💞
    Department of Transportation ਟਾਂਡਾ, ਹੁਸ਼ਿਆਰਪੁਰ, ਪੰਜਾਬ•
    13 hrs ago
  • ਅੰਮ੍ਰਿਤਸਰ ਦੇ ਕਸਬਾ ਧਿਆਨਪੁਰ ਦੇ ਪਿੰਡ ਗਿੱਲਾਂਵਾਲੀ ਵਿੱਚ ਠੇਕੇਦਾਰ ਦੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਇੱਥੇ ਠੇਕੇਦਾਰ ਦੀ ਅਣਗਹਿਲੀ ਕਰਕੇ ਇੱਕ ਨੌਜਵਾਨ ਮੋਟਰਸਾਈਕਲ ਸਮੇਤ 40 ਫੁੱਟ ਡੂੰਘੇ ਖੱਡੇ ਵਿੱਚ ਡਿੱਗ ਗਿਆ। ਇਹ ਪੂਰੀ ਘਟਨਾ ਪਿੰਡ ਗਿੱਲਾਂਵਾਲੀ ਦੀ ਹੈ, ਜਿੱਥੇ ਠੇਕੇਦਾਰ ਦੀ ਇਸ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ।
    1
    ਅੰਮ੍ਰਿਤਸਰ ਦੇ ਕਸਬਾ ਧਿਆਨਪੁਰ ਦੇ ਪਿੰਡ ਗਿੱਲਾਂਵਾਲੀ ਵਿੱਚ ਠੇਕੇਦਾਰ ਦੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਇੱਥੇ ਠੇਕੇਦਾਰ ਦੀ ਅਣਗਹਿਲੀ ਕਰਕੇ ਇੱਕ ਨੌਜਵਾਨ ਮੋਟਰਸਾਈਕਲ ਸਮੇਤ 40 ਫੁੱਟ ਡੂੰਘੇ ਖੱਡੇ ਵਿੱਚ ਡਿੱਗ ਗਿਆ। ਇਹ ਪੂਰੀ ਘਟਨਾ ਪਿੰਡ ਗਿੱਲਾਂਵਾਲੀ ਦੀ ਹੈ, ਜਿੱਥੇ ਠੇਕੇਦਾਰ ਦੀ ਇਸ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    17 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.