ਸੋਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਲਾਘਾ ਕੀਤੀ। ਨਵਾਂਸ਼ਹਿਰ ਭਾਰੇ ਜੁਰਮਾਨਿਆਂ ਤੋਂ ਬਚਣ ਦੇ ਲਈ ਹਮੇਸ਼ਾ ਟਰੈਫਿਕ ਨਿਯਮਾਂ ਦਾ ਪਾਲਣ ਕਰਨ ਦੀ ਆਦਤ ਬਣਾਣੀ ਚਾਹੀਦੀ ਹੈ ਟਰੈਫਿਕ ਨਿਯਮਾਂ ਦਾ ਪਾਲਣ ਆਪਣੇ ਲਈ ਅਤੇ ਦੂਸਰਿਆਂ ਲਈ ਲਾਹੇਵੰਦ ਹੈ। ਇਹ ਜਾਣਕਾਰੀ ਸ਼੍ਰੀ ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ ਜਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਮਨੁੱਖੀ ਅਧਿਕਾਰ ਜਾਗਰਤੀ ਮੰਚ ਸੁਸਾਇਟੀ ਨਵਾਂਸ਼ਹਿਰ ਵੱਲੋਂ ਟ੍ਰੈਫਿਕ ਪੁਲਿਸ ਨਵਾਂਸ਼ਹਿਰ ਦੇ ਸਹਿਯੋਗ ਦੇ ਨਾਲ ਤਿਆਰ ਕੀਤੇ ਟਰੈਫਿਕ ਜਾਗਰੂਕਤਾ ਪੋਸਟਰ ਰਿਲੀਜ਼ ਕਰਨ ਮੌਕੇ ਸਾਂਝੀ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਧੁੰਦ ਦੇ ਮੌਸਮ ਵਿੱਚ ਗੱਡੀ ਨੂੰ ਹਮੇਸ਼ਾ ਹੌਲੀ ਚਲਾਉਣਾ ਚਾਹੀਦਾ ਹੈ। ਇਸ ਮੌਕੇ ਉਹਨਾਂ ਮਨੁੱਖੀ ਅਧਿਕਾਰ ਜਾਗਰਤੀ ਮੰਚ ਸੁਸਾਇਟੀ ਨਵਾਂਸ਼ਹਿਰ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਵਾਸਦੇਵ ਪਰਦੇਸੀ ਨੇ ਦੱਸਿਆ ਕਿ ਇਹ ਪੋਸਟਰ ਪ੍ਰਚਾਰ ਸਮਗਰੀ ਸਕੂਲਾਂ ਤੋਂ ਇਲਾਵਾ ਸਰਵਜਨਿਕ ਥਾਵਾਂ ਤੇ ਵੀ ਵੰਡੀ ਜਾਵੇਗੀ। ਇਸ ਦਾ ਮੁੱਖ ਮੰਤਵ ਲੋਕਾਂ ਵਿੱਚ ਟਰੈਫਿਕ ਨਿਯਮਾਂ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਨਵਾਂਸ਼ਹਿਰ ਟਰੈਫਿਕ ਪੁਲਿਸ ਇੰਚਾਰਜ ਏਐਸਆਈ ਸੁਭਾਸ਼ ਚੰਦਰ ਅਤੇ ਹਰਪਾਲ ਸਿੰਘ ਤੋਂ ਇਲਾਵਾ ਹੋਰ ਟਰੈਫਿਕ ਪੁਲਿਸ ਮੁਲਾਜ਼ਮ ਸ਼ਾਮਿਲ ਸਨ।