ਬਰਨਾਲਾ ਦੇ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਵਿਖੇ 'ਅੰਤਰਰਾਸ਼ਟਰੀ ਯੋਗ ਦਿਵਸ' ਬਹੁਤ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਸ੍ਰੀ ਐੱਸ. ਕੇ. ਮਲਿਕ ਜੀ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸਕੂਲ ਦੀ ਐਨ.ਐੱਸ.ਐੱਸ. ਯੂਨਿਟ ਦੇ ਵਲੰਟੀਅਰਾਂ, ਸਮੂਹ ਸਟਾਫ਼, ਸੇਵਕ-ਸੇਵਿਕਾਵਾਂ ਅਤੇ ਹੋਰ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਐਨ.ਐੱਸ.ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਸ਼੍ਰੀ ਅਨਿਲ ਸ਼ਰਮਾ ਜੀ ਅਤੇ ਸਰਦਾਰ ਮਨਜੀਤ ਸਿੰਘ ਜੀ ਦੀ ਅਗਵਾਈ ਵਿੱਚ ਵਲੰਟੀਅਰਾਂ ਨੇ ਯੋਗ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਈ। ਪ੍ਰੋਗਰਾਮ ਦਾ ਸਫਲ ਸੰਚਾਲਨ ਕੋ-ਆਰਡੀਨੇਟਰ ਦੀਦੀ ਮੰਜੂ ਭੂਟਾਨੀ ਜੀ ਅਤੇ ਸਟਾਫ਼ ਮੁਖੀ ਸ੍ਰੀਮਤੀ ਰੇਣੂ ਬਾਲਾ ਜੀ ਦੀ ਦੇਖ-ਰੇਖ ਹੇਠ ਕੀਤਾ ਗਿਆ। ਯੋਗ ਅਭਿਆਸ ਦਾ ਸੰਚਾਲਨ ਦੀਦੀ ਮਨਜੀਤ ਕੌਰ ਜੀ, ਡੀਪੀ ਸ਼੍ਰੀ ਅਨਿਲ ਸ਼ਰਮਾ ਜੀ, ਦੀਦੀ ਨੀਨਾ ਜੀ ਅਤੇ ਦੀਦੀ ਟੀਨਾ ਜੀ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਹਾਜ਼ਰ ਸਾਰੇ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਵਾਇਆ ਅਤੇ ਯੋਗ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਰੋਜ਼ਾਨਾ ਜੀਵਨ ਵਿੱਚ ਯੋਗ ਨੂੰ ਅਪਣਾਉਣ ਦਾ ਸੰਕਲਪ ਲਿਆ। ਕੋ-ਆਰਡੀਨੇਟਰ ਦੀਦੀ ਮੰਜੂ ਭੂਟਾਨੀ ਜੀ ਨੇ ਕਿਹਾ ਕਿ ਯੋਗ ਭਾਰਤੀ ਸੰਸਕ੍ਰਿਤੀ ਦੀ ਅਮੋਲਕ ਵਿਰਾਸਤ ਹੈ, ਜੋ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਸਿਹਤ ਨੂੰ ਮਜ਼ਬੂਤ ਬਣਾਉਂਦੀ ਹੈ। ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਭਾਗੀਦਾਰਾਂ ਨੇ ਸਿਹਤਮੰਦ, ਨਿਰੋਗ ਅਤੇ ਸੰਤੁਲਿਤ ਜੀਵਨ ਲਈ ਹਰ ਰੋਜ਼ ਯੋਗ ਕਰਨ ਦਾ ਸੰਕਲਪ ਲਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਐੱਸ. ਕੇ. ਮਲਿਕ ਜੀ ਨੇ ਸਾਰਿਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਯੋਗ ਨੂੰ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ।
ਬਰਨਾਲਾ ਦੇ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਵਿਖੇ 'ਅੰਤਰਰਾਸ਼ਟਰੀ ਯੋਗ ਦਿਵਸ' ਬਹੁਤ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਸ੍ਰੀ ਐੱਸ. ਕੇ. ਮਲਿਕ ਜੀ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸਕੂਲ ਦੀ ਐਨ.ਐੱਸ.ਐੱਸ. ਯੂਨਿਟ ਦੇ ਵਲੰਟੀਅਰਾਂ, ਸਮੂਹ ਸਟਾਫ਼, ਸੇਵਕ-ਸੇਵਿਕਾਵਾਂ ਅਤੇ ਹੋਰ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਐਨ.ਐੱਸ.ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਸ਼੍ਰੀ ਅਨਿਲ ਸ਼ਰਮਾ ਜੀ ਅਤੇ ਸਰਦਾਰ ਮਨਜੀਤ ਸਿੰਘ ਜੀ ਦੀ ਅਗਵਾਈ ਵਿੱਚ ਵਲੰਟੀਅਰਾਂ ਨੇ ਯੋਗ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਈ। ਪ੍ਰੋਗਰਾਮ ਦਾ
ਸਫਲ ਸੰਚਾਲਨ ਕੋ-ਆਰਡੀਨੇਟਰ ਦੀਦੀ ਮੰਜੂ ਭੂਟਾਨੀ ਜੀ ਅਤੇ ਸਟਾਫ਼ ਮੁਖੀ ਸ੍ਰੀਮਤੀ ਰੇਣੂ ਬਾਲਾ ਜੀ ਦੀ ਦੇਖ-ਰੇਖ ਹੇਠ ਕੀਤਾ ਗਿਆ। ਯੋਗ ਅਭਿਆਸ ਦਾ ਸੰਚਾਲਨ ਦੀਦੀ ਮਨਜੀਤ ਕੌਰ ਜੀ, ਡੀਪੀ ਸ਼੍ਰੀ ਅਨਿਲ ਸ਼ਰਮਾ ਜੀ, ਦੀਦੀ ਨੀਨਾ ਜੀ ਅਤੇ ਦੀਦੀ ਟੀਨਾ ਜੀ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਹਾਜ਼ਰ ਸਾਰੇ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਵਾਇਆ ਅਤੇ ਯੋਗ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਰੋਜ਼ਾਨਾ ਜੀਵਨ ਵਿੱਚ ਯੋਗ
ਨੂੰ ਅਪਣਾਉਣ ਦਾ ਸੰਕਲਪ ਲਿਆ। ਕੋ-ਆਰਡੀਨੇਟਰ ਦੀਦੀ ਮੰਜੂ ਭੂਟਾਨੀ ਜੀ ਨੇ ਕਿਹਾ ਕਿ ਯੋਗ ਭਾਰਤੀ ਸੰਸਕ੍ਰਿਤੀ ਦੀ ਅਮੋਲਕ ਵਿਰਾਸਤ ਹੈ, ਜੋ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਸਿਹਤ ਨੂੰ ਮਜ਼ਬੂਤ ਬਣਾਉਂਦੀ ਹੈ। ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਭਾਗੀਦਾਰਾਂ ਨੇ ਸਿਹਤਮੰਦ, ਨਿਰੋਗ ਅਤੇ ਸੰਤੁਲਿਤ ਜੀਵਨ ਲਈ ਹਰ ਰੋਜ਼ ਯੋਗ ਕਰਨ ਦਾ ਸੰਕਲਪ ਲਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਐੱਸ. ਕੇ. ਮਲਿਕ ਜੀ ਨੇ ਸਾਰਿਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਯੋਗ ਨੂੰ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ।
- ਬਰਨਾਲਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਉੱਚ ਪੱਧਰ 'ਤੇ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਡੇ ਅਧਿਕਾਰੀਆਂ ਦੇ ਨਾਲ-ਨਾਲ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਇਸ ਸਮਾਰੋਹ ਵਿੱਚ ਹਿੱਸਾ ਲਿਆ। ਯੋਗ ਦਿਵਸ ਦਾ ਇਹ ਸਮਾਗਮ ਇੱਕ ਨਿੱਜੀ ਸਕੂਲ ਦੇ ਮਲਟੀਪਰਪਜ਼ ਹਾਲ ਵਿੱਚ ਆਯੋਜਿਤ ਕੀਤਾ ਗਿਆ ਸੀ।1
- ♥️ ਚੁੰਮਿਆਂ ਵਾਲੀ ਭਾਬੀ video ਪਾਕੇ ਕਹਿੰਦੀ ਕੀ ਮੈਨੂੰ 50000 ਮਹੀਨੇ ਦੇ ਦਿਆ ਕਰੋ ਦੇਖੋ ਵੀਡਿਓ1
- ਸੁਨਾਮ ਵਿਖੇ ਸ਼੍ਰੀ ਬਾਬਾ ਭਾਈ ਮੂਲ ਚੰਦ ਸਾਹਿਬ ਜੀ ਦੇ ਭੰਡਾਰੇ ਦੇ ਮੌਕੇ 'ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਹ ਲੰਗਰ ਰੋਜ਼ ਗਾਰਡਨ ਦੇ ਨੇੜੇ ਲਗਾਇਆ ਗਿਆ ਸੀ।1
- ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 21 ਜੂਨ ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ ਇੱਕ ਯੋਗਸ਼ਾਲਾ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ਼ਹਿਰ ਦੇ ਪਤਵੰਤੇ ਸੱਜਣਾਂ ਦੇ ਨਾਲ-ਨਾਲ ਕਈ ਅਹਿਮ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਸ਼ਾਮਲ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੀਐਮ ਯੋਗਸ਼ਾਲਾ ਸਕੀਮ ਨਾਲ ਆਮ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਇਸ ਮੌਕੇ ਇਨਫੋਟੈਕ ਪੰਜਾਬ ਦੇ ਚੇਅਰਮੈਨ ਡਾਕਟਰ ਗੁਣਿੰਦਰਜੀਤ ਸਿੰਘ ਮਿੰਕੂ ਜਵੰਦਾ ਨੇ ਪੰਜਾਬ ਸਰਕਾਰ ਵੱਲੋਂ ਯੋਗਸ਼ਾਲਾ ਲਈ ਰੱਖੇ ਗਏ ਬਜਟ ਨੂੰ ਬਹੁਤ ਹੀ ਸ਼ਲਾਘਾਯੋਗ ਕਦਮ ਦੱਸਿਆ। ਯੋਗਸ਼ਾਲਾ ਵਿੱਚ ਪਹੁੰਚੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਗੁਰਮੇਲ ਘਰਾਚੋ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨਾਲ ਲੋਕ ਸਰੀਰਕ ਅਤੇ ਮਾਨਸਿਕ ਤੌਰ 'ਤੇ ਫਿੱਟ ਰਹਿ ਰਹੇ ਹਨ, ਜੋ ਕਿ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਪੰਜਾਬ ਸਰਕਾਰ ਦਾ ਇੱਕ ਬਹੁਤ ਵੱਡਾ ਕਦਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੇ ਪੱਧਰ 'ਤੇ ਫਾਇਦਾ ਪਹੁੰਚ ਰਿਹਾ ਹੈ।4
- ਮਾਨਸਾ ਵਿੱਚ 12ਵਾਂ ਕੌਮਾਂਤਰੀ ਯੋਗਾ ਦਿਵਸ ਮਨਾਇਆ ਗਿਆ। ਇਹ ਸਮਾਗਮ ਸੈਂਟਰ ਪਾਰਕ ਵਿਖੇ ਆਯੋਜਿਤ ਕੀਤਾ ਗਿਆ ਸੀ। ਇਸ ਦਿਵਸ ਦੇ ਆਯੋਜਨ ਨਾਲ ਆਮ ਆਦਮੀ ਪਾਰਟੀ ਅਤੇ ਵਿਜੇ ਸਿੰਗਲਾ ਦਾ ਜ਼ਿਕਰ ਵੀ ਕੀਤਾ ਗਿਆ ਹੈ।1
- ਦੋਰਾਹਾ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਲਕਾ ਵਿਧਾਇਕ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਇਸ ਲੋਕ ਮਿਲਣੀ ਦੌਰਾਨ, ਵਿਧਾਇਕ ਵੱਲੋਂ ਸੈਂਕੜੇ ਲੋਕਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ।1
- ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਹਸਪਤਾਲ ਦਾ ਅੰਦਰਲਾ ਹਿੱਸਾ ਇੱਕ ਗੰਭੀਰ ਘਟਨਾ ਤੱਕ ਬੰਦ ਰਿਹਾ।1