logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ:ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ* ਨਗਰ ਕੀਰਤਨ ਦੀ ਆਰੰਭਤਾ ਨਾਲ ਹੋਈ 300 ਸਾਲਾ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ। ਅੰਮ੍ਰਿਤਸਰ, 11 ਮਾਰਚ- ( ਮਹਾਬੀਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੀ ਸ਼ੁਰੂਆਤ ਅੱਜ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਪਿੰਡ ਵਾਂ ਤੋਂ ਨਗਰ ਕੀਰਤਨ ਦੀ ਆਰੰਭਤਾ ਨਾਲ ਹੋਈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵੰਤਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ੁਸ਼ੋਭਿਤ ਕਰਨ ਦੀ ਸੇਵਾ ਨਿਭਾਈ। ਇਸ ਮੌਕੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਾਝੇ ਦੀ ਉਹ ਧਰਤੀ ਹੈ, ਜਿਥੇ ਅਨੇਕਾਂ ਸਿੱਖ ਯੋਧਿਆਂ ਨੇ ਗੁਰੂ ਸਾਹਿਬ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦਾਂ ਦੀ 300 ਸਾਲਾ ਸ਼ਤਾਬਦੀ ਮਨਾ ਰਹੇ ਹਾਂ ਤਾਂ ਹਰ ਸਿੱਖ ਦਾ ਫ਼ਰਜ਼ ਹੈ ਕਿ ਸ਼ਹੀਦਾਂ ਦੇ ਇਤਿਹਾਸ ਨੂੰ ਯਾਦ ਕਰਦਿਆਂ ਆਪਣੇ ਬੱਚਿਆਂ ਨੂੰ ਗੁਰਸਿੱਖੀ ਜੀਵਨ ਨਾਲ ਜੋੜੀਏ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 300 ਸ਼ਹੀਦੀ ਸ਼ਤਾਬਦੀ ਦੇ ਸਮਾਗਮ 14 ਮਾਰਚ ਤੱਕ ਲਗਾਤਾਰ ਜਾਰੀ ਰਹਿਣਗੇ। 12 ਮਾਰਚ ਨੂੰ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ ਅਤੇ 12 ਤੇ 13 ਮਾਰਚ ਨੂੰ ਗੁਰਮਤਿ ਸਮਾਗਮ ਸਮੇਂ ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਨਗੇ। ਇਸੇ ਤਰ੍ਹਾਂ 14 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਜਥੇਦਾਰ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੀਆਂ। ਅੱਜ ਸਜਾਏ ਗਏ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਕੇ ਗੁਰੂ ਸਾਹਿਬ ਤੇ ਸ਼ਹੀਦ ਸਿੰਘਾਂ ਨੂੰ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ, ਸ. ਰਾਜਪਾਲ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਧਰਮਿੰਦਰ ਸਿੰਘ, ਮੈਨੇਜਰ ਸ. ਜੱਜ ਸਿੰਘ, ਸਰਪੰਚ ਸ. ਰਣਜੀਤ ਸਿੰਘ, ਸਾਬਕਾ ਸਰਪੰਚ ਸ. ਮੁਖ਼ਤਿਆਰ ਸਿੰਘ, ਸ. ਸੁਰਜੀਤ ਸਿੰਘ, ਸ. ਕਰਨੈਲ ਸਿੰਘ, ਸ. ਰਾਜਿੰਦਰ ਸਿੰਘ, ਜਥੇਦਾਰ ਵਜੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਮੌਜੂਦ ਸਨ।

on 12 March
user_Public savera
Public savera
Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
on 12 March
78de5360-d844-47ef-975f-7a4d788ebf74

More news from ਪੰਜਾਬ and nearby areas
  • ਬੀਤੇ ਦਿਨੀ ਮੋਗਾ ਵਿਖੇ ਦੇਹ ਵਪਾਰ ਮਾਮਲੇ 'ਚ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਧਮਾਕਾ; ਅਕਾਲੀ ਕੌਂਸਲਰ 'ਤੇ ਲਗਾਏ ਗੰਭੀਰ ਦੋਸ਼. #MogaNews #DrAmandeepKaurArora #PoliceRaid #YGTVPUNJAB
    1
    ਬੀਤੇ ਦਿਨੀ ਮੋਗਾ ਵਿਖੇ ਦੇਹ ਵਪਾਰ ਮਾਮਲੇ 'ਚ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਧਮਾਕਾ; ਅਕਾਲੀ ਕੌਂਸਲਰ 'ਤੇ ਲਗਾਏ ਗੰਭੀਰ ਦੋਸ਼.
#MogaNews #DrAmandeepKaurArora #PoliceRaid #YGTVPUNJAB
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਇੰਦਰਾ ਕਲੋਨੀ 88 ਫੁੱਟ ਰੋਡ ਮੁਸਤਫਾਬਾਦ ਵਿਖੇ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਵੱਲੋਂ ਗਰੀਬ ਪਰਿਵਾਰ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ
    1
    ਇੰਦਰਾ ਕਲੋਨੀ 88 ਫੁੱਟ ਰੋਡ ਮੁਸਤਫਾਬਾਦ ਵਿਖੇ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਵੱਲੋਂ ਗਰੀਬ ਪਰਿਵਾਰ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ #Punjab24News #BabaMaanSinghJi #JalandharCantt #GurdwaraSahib #GurbaniKirtan #SantMahapurakh #PunjabiSpirituality #SikhSangat #KirtanDarbar #WaheguruJi #BhaktiSamagam
    1
    ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ   
#Punjab24News #BabaMaanSinghJi
#JalandharCantt
#GurdwaraSahib
#GurbaniKirtan
#SantMahapurakh
#PunjabiSpirituality
#SikhSangat
#KirtanDarbar
#WaheguruJi
#BhaktiSamagam
    user_Punjab 24 News
    Punjab 24 News
    Media Amritsar -I, Punjab•
    14 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    18 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    19 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    16 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    17 hrs ago
  • ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਾਂਝਾ ਉਪਦੇਸ਼ ਇਮਾਨਦਾਰੀ ਨਾਲ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ,ਬੇਨਤੀ ਕਰਤਾ: ਸੇਵਾਦਾਰ ਰਣਜੀਤ ਸਿੰਘ ਅਤੇ ਸਮੂਹ ਸੰਗਤ @EVERYONE
    1
    ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਾਂਝਾ ਉਪਦੇਸ਼ ਇਮਾਨਦਾਰੀ ਨਾਲ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ,ਬੇਨਤੀ ਕਰਤਾ: ਸੇਵਾਦਾਰ ਰਣਜੀਤ ਸਿੰਘ ਅਤੇ ਸਮੂਹ ਸੰਗਤ 
@EVERYONE
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.