ਅੰਤਰਰਾਸ਼ਟਰੀ ਨਾਰੀ ਦਿਵਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਬੇਟੀਆਂ ਨੂੰ ਫੀਸ ਮੁਆਫੀ ਦਾ ਤੋਹਫਾ। ਤਲਵੰਡੀ ਸਾਬੋ, 9 ਮਾਰਚ (ਗੁਰਜੰਟ ਸਿੰਘ ਨਥੇਹਾ)- ਨਾਰੀ ਸਸ਼ਕਤੀਕਰਨ ਅਤੇ ਗਿਆਨ ਦੀ ਜੋਤ ਨੂੰ ਹੋਰ ਰੋਸ਼ਨ ਕਰਨ ਲਈ ਮਾਲਵੇ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਨਾਰੀ ਦਿਵਸ ਦੇ ਪਵਿੱਤਰ ਅਵਸਰ ’ਤੇ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸ.ਗੁਰਲਾਭ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਚਾਂਸਲਰ ਸਿੱਧੂ ਨੇ ਨਾਰੀ ਸ਼ਕਤੀ ਦੇ ਸਨਮਾਨ ਵਿੱਚ ਇੱਕ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਸੈਸ਼ਨ 2026-27 ਤੋਂ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਪੜ੍ਹ ਰਹੀਆਂ ਬੇਟੀਆਂ ਦੀਆਂ ਭੈਣਾਂ ਨੂੰ ਪੂਰੀ ਡਿਗਰੀ ਦੌਰਾਨ ਹਰ ਕੋਰਸ ਵਿੱਚ 25 ਪ੍ਰਤੀਸ਼ਤ ਫੀਸ ਮਾਫੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਯੂਨੀਵਰਸਿਟੀ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਬੇਟੀਆਂ ਲਈ ਬੱਸ ਕਿਰਾਏ ਵਿੱਚ ਵੀ 50 ਪ੍ਰਤੀਸ਼ਤ ਤੱਕ ਦੀ ਛੋਟ ਦਿੱਤੀ ਜਾਵੇਗੀ। ਨਾਰੀ ਸ਼ਕਤੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਾਰੀ ਸ੍ਰਿਸ਼ਟੀ ਦਾ ਮੂਲ ਆਧਾਰ ਅਤੇ ਇਲਾਹੀ ਸ਼ਕਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵੀ ਪਰਿਵਾਰ ਦੀ ਇੱਕ ਬੇਟੀ ਸਿੱਖਿਆ ਪ੍ਰਾਪਤ ਕਰਦੀ ਹੈ ਤਾਂ ਉਹ ਸਿਰਫ ਆਪਣੀ ਜ਼ਿੰਦਗੀ ਨਹੀਂ ਸੰਵਾਰਦੀ, ਬਲਕਿ ਉਸ ਦੀ ਸਿੱਖਿਆ ਦੀ ਰੋਸ਼ਨੀ ਨਾਲ ਪੂਰੇ ਪਰਿਵਾਰ ਅਤੇ ਆਉਣ ਵਾਲੀਆਂ ਕਈ ਪੀੜੀਆਂ ਦਾ ਭਵਿੱਖ ਰੌਸ਼ਨ ਹੋ ਜਾਂਦਾ ਹੈ। ਉਨ੍ਹਾਂ ਲੜਕੀਆਂ ਵੱਲੋਂ ਖੇਡਾਂ, ਸਿੱਖਿਆ, ਵਿਗਿਆਨ, ਪ੍ਰਬੰਧਨ ਅਤੇ ਹੋਰ ਅਨੇਕ ਖੇਤਰਾਂ ਵਿੱਚ ਪ੍ਰਾਪਤ ਕੀਤੀਆਂ ਉਪਲਬਧੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੱਜ ਦੀ ਨਾਰੀ ਕਿਸੇ ਵੀ ਪੱਖੋਂ ਪੁਰਸ਼ਾਂ ਨਾਲੋਂ ਘੱਟ ਨਹੀਂ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਬੇਟੀਆਂ ਨੂੰ ਉੱਚੀ ਸਿੱਖਿਆ ਦੇ ਮੌਕੇ ਦਿੱਤੇ ਜਾਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇ। ਇਸ ਮੌਕੇ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਨਾਰੀ ਸਸ਼ਕਤੀਕਰਨ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਕੀਤਾ।

- Post by Rawal kotra1
- ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਪਿਛਲੇ ਕੁਝ ਮਹੀਨੇ ਸੁਨਿਆਰੇ ਦੁਕਾਨ ਦੇ ਵਿੱਚ ਚੋਰੀ ਮਾਮਲੇ ਚ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕੀਤਾ ਗਿਆ ਸੀ ਜਿੱਥੇ ਥਾਣਾ ਕਿਨਾਲ ਪੁਲਿਸ ਅਤੇ ਸੀ ਆਈ ਏ ਸਟਾਫ਼ 2 ਦੀ ਟੀਮ ਵੱਲੋਂ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰਸ ਕਰਦੇ ਹੋਏ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਕੋਲ ਚਾਂਦੀ ਬਰਾਮਦ ਕੀਤੀ ਗਈ ਸੀ ਅਤੇ ਕੁਝ ਦੋਸ਼ੀਆਂ ਦੀ ਭਾਲ ਜਾਰੀ ਸੀ ਉਹਨਾਂ ਲਈ ਪੁਲਿਸ ਵੱਲੋਂ ਟੀਮਾਂ ਲਾਈਆਂ ਗਈਆਂ ਹਨ ਅੱਜ ਜਾਣਕਾਰੀ ਦਿੰਦੇ ਹੋਏ ਐਸਪੀਸੀਟੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਜਲਦ ਇਸ ਪੂਰੇ ਮਾਮਲੇ ਨੂੰ ਸੁਲਝਾਇਆ ਜਾਵੇਗਾ ਸਾਡੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ1
- ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ1
- ਜਾਣਕਾਰੀ ਅਨੁਸਾਰ ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇੱਕ ਘਰ ਵਿੱਚ 8ਦ ਗੁੰਡਿਆਂ ਨੇ ਹਮਲਾ ਕਰ ਦਿੱਤਾ ਪਹਿਲਾਂ ਇੱਟਾ ਰੋੜੇ ਮਾਰ ਘਰ ਦੇ ਮੈਂਬਰਾਂ ਨੂੰ ਜਖਮੀ ਕੀਤਾ ਉਸ ਤੋਂ ਬਾਅਦ ਘਰ ਦਾ ਗੇਟ ਟੱਪ ਕੇ ਘਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਦੱਸ ਦਈਏ ਕਿ ਇਸ ਵਿੱਚ ਇੱਕ ਪ੍ਰੈਗਨੈਂਟ ਮਹਿਲਾ ਵੀ ਹੈ1
- Sukhdev Singh village bidowali hai1
- ਬਰਨਾਲਾ, ਬੰਧਨ ਤੋੜ ਸਿੰਘ ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l2
- Post by ਸੁੱਖਵਿੰਦਰ ਸਿੰਘ ਬਲਾਕ ਆਗੂ2
- ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ1