ਫਾਜ਼ਿਲਕਾ ਦੇ ਵਿਧਾਇਕ ਨੇ ਸ਼ਹੀਦੇ ਆਜ਼ਮ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਊਧਮ ਸਿੰਘ ਸ਼ਰਧਾ ਦੇ ਫੁੱਲ ਭੇਂਟ ਕੀਤੇ ਫਾਜ਼ਿਲਕਾ ਦੇ ਵਿਧਾਇਕ ਨੇ ਸ਼ਹੀਦੇ ਆਜ਼ਮ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਊਧਮ ਸਿੰਘ ਸ਼ਰਧਾ ਦੇ ਫੁੱਲ ਭੇਂਟ ਕੀਤੇ ਕਿਹਾ, ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਫਾਜ਼ਿਲਕਾ 01 ਅਗਸਤ(ਸੋਨੂੰ ਵਰਮਾ): ਦੇਸ਼ ਦੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਵੀਰਵਾਰ ਨੂੰ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸ਼ਹੀਦੇ ਆਜ਼ਮ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਤੇ ਫਾਜ਼ਿਲਕਾ ਦੇ ਸ਼ਹੀਦ ਊਧਮ ਸਿੰਘ ਚੌਂਕ ਪਹੁੰਚ ਕੇ ਸ਼ਹੀਦ ਦੇ ਬੁੱਤ ’ਤੇ ਫੁੱਲ ਮਾਲਾ ਪਾਈਆਂ ਗਈਆਂ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸ਼ਹੀਦ ਊਧਮ ਸਿੰਘ ਨੂੰ ਸਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ 13 ਮਾਰਚ 1940 ਨੂੰ ਲੰਦਨ ਵਿੱਚ ਮਾਈਕਲ ਓਡਵਾਇਰ ਦੀ ਹੱਤਿਆ ਕਰਕੇ 1919 ਦੇ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲਿਆ ਸੀ। 31 ਜੁਲਾਈ 1940 ਨੂੰ ਉਨ੍ਹਾਂ ਨੂੰ ਲੰਡਨ ਦੇ ਪੈਂਟਨਵਿਲਾ ਜੇਲ੍ਹ ਵਿਚ ਫਾਂਸੀ ਦਿੱਤੀ ਗਈ। ਉਨ੍ਹਾਂ ਦੀ ਇਹ ਕੁਰਬਾਨੀ ਨਾ ਸਿਰਫ ਪੰਜਾਬੀ, ਸਗੋਂ ਸਾਰੀ ਦੁਨੀਆ ਦੇ ਅਜ਼ਾਦੀ ਪਸੰਦ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਬਣੀ।ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੇ ਇਕ ਵਾਰ ਫਿਰ ਲੋਕਾਂ ਨੂੰ ਯਾਦ ਦਿਵਾਇਆ ਹੈ ਕਿ ਦੇਸ਼ ਦੇ ਮਹਾਨ ਸਪੂਤਾਂ ਦੀ ਕੁਰਬਾਨੀ ਤੋਂ ਬਿਨ੍ਹਾਂ ਅਜ਼ਾਦੀ ਸੌਖੀ ਨਹੀਂ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਬਲਦਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਇਸ ਲਈ ਸਾਨੂੰ ਸਾਡੇ ਸ਼ਹੀਦਾਂ ਵੱਲੋਂ ਲਏ ਗਏ ਸੁਪਨਿਆਂ ਦੇ ਪੰਜਾਬ ਨੂੰ ਸਾਕਾਰ ਕਰਨਾ ਚਾਹੀਦਾ ਹੈ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਦੇਸ਼ ਅਤੇ ਜ਼ਿਲ੍ਹੇ ਦੀ ਤਰੱਕੀ ਲਈ ਖੇਡਾਂ ਵੱਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਾਡੇ ਸਾਰੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

- ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ: ਵਿਧਾਇਕ ਸਵਨਾ1
- ਪੇਪਰ ਲੀਕ ਮਾਮਲੇ ਵਿੱਚ ਹਲਕਾ ਵਿਧਾਇਕ ਫਰੀਦਕੋਟ ਸ੍ਰ ਗੁਰਦਿੱਤ ਸਿੰਘ ਸੇਖੋਂ ਦਾ ਵੱਡਾ ਬਿਆਨ ਆਇਆ ਸਾਹਮਣੇ, #everyone #highlight #today #news #public #latest news #Faridkot news #video #reel #update #breaking news1
- ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ 'ਤੇ ਜਤਾਈ ਚਿੰਤਾ; ਸਿੱਖ ਕੌਮ ਨੂੰ ਇਕਜੁੱਟ ਰਹਿਣ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਦਿੱਤਾ ਸੱਦਾ ਫਰੀਦਕੋਟ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਫਰੀਦਕੋਟ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਕੌਮ ਆਪਣੀ ਵਿਲੱਖਣ ਪਛਾਣ, ਸ਼ਕਤੀ ਅਤੇ ਚੜ੍ਹਦੀ ਕਲਾ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾਵੇ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਪਹੁੰਚ ਬਹੁਤ ਵਧ ਗਈ ਹੈ ਅਤੇ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਫਲ ਨਹੀਂ ਹੋ ਰਹੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੇ। ਸਿੱਖ ਪਰਿਵਾਰਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਦੰਪਤੀ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੌਮ ਦੀ ਮਜ਼ਬੂਤੀ, ਭਵਿੱਖ ਅਤੇ ਸਮਾਜਿਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਚੌਕਸ ਰਹਿਣ ਦੀ ਲੋੜ ਹੈ। ਮੀਰੀ-ਪੀਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼ ਇਹ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢਿਆ ਜਾ ਰਿਹਾ ਹੈ। ਮਾਰਚ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ। 24 ਜੁਲਾਈ ਨੂੰ ਹੋਈ ਸੀ ਸ਼ੁਰੂਆਤ ਇਹ ਮੀਰੀ-ਪੀਰੀ ਖਾਲਸਾ ਮਾਰਚ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਫਰੀਦਕੋਟ ਸ਼ਹਿਰ ਤੋਂ ਇਲਾਵਾ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਪਿੰਡਾਂ ਵਿੱਚ ਵੀ ਸੰਗਤਾਂ ਨੇ ਮਾਰਚ ਦਾ ਭਰਪੂਰ ਸਵਾਗਤ ਕੀਤਾ। (ਨੋਟ: ਨਸ਼ਿਆਂ ਸਬੰਧੀ ਟਿੱਪਣੀਆਂ ਅਤੇ ਹੋਰ ਬਿਆਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨਤਕ ਸੰਬੋਧਨ ਦੌਰਾਨ ਪ੍ਰਗਟ ਕੀਤੇ ਗਏ ਵਿਚਾਰ ਹਨ।)1
- Available for Sale Locality : ਨਿਹਾਲ ਸਿੰਘ ਵਾਲਾ Area (dimensions) : 22 ਮਰਲੇ Expected Price : 40,00,000 Property Type : Commercial Plot 40 lakh1
- ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਕਸਬਾ ਖੇਮਕਰਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕਸਬੇ ਦੇ ਮੇਨ ਚੌਂਕ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਪ੍ਰਸ਼ਾਸਨ ਦੇ ਵਿਰੁੱਧ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਅਤੇ ਬੀਤੇ ਦਿਨ ਆਪਣੀ ਫਰਿਆਦ ਲੈ ਕੇ ਨਗਰ ਪੰਚਾਇਤ ਦੇ ਦਫਤਰ ਗਏ ਦੁਕਾਨਦਾਰਾਂ ਨਾਲ ਦੁਰਵਿਹਾਰ ਕਰਨ ਅਤੇ ਧਮਕਾਉਣ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਧਰਨਾਕਾਰੀ ਆਗੂਆਂ ਦੀ ਮੰਗ ਸੀ ਕੀ ਖੇਮ ਕਰਨ ਦੇ ਤਹਿਸੀਲ ਬਾਜ਼ਾਰ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ ਪਰ ਕਿ ਨਗਰ ਪੰਚਾਇਤ ਖੇਮਕਰਨ ਦੇ ਜਿੰਮੇਵਾਰ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨਾਲ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਉਹਨਾਂ ਦੀ ਗੱਲ ਸੁਣਨ ਦੀ ਬਜਾਏ ਦਫਤਰ ਵਿੱਚੋਂ ਬਾਹਰ ਜਾਣ ਲਈ ਧਮਕੀਆਂ ਵੀ ਦਿੱਤੀਆਂ ਗਈਆਂ ਜਿਸ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਇਸ ਹੋਈ ਵਧੀਕੀ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਧਰਨੇ ਵਿੱਚ ਵੱਖ ਪਾਰਟੀ ਆਗੂ ਪਹੁੰਚੇ ਤੇ ਦੁਕਾਨਦਾਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਦੁਕਾਨਦਾਰਾਂ ਨਾਲ ਡੱਟ ਕੇ ਖਲੋਣ ਦਾ ਵਿਸ਼ਵਾਸ ਵੀ ਦਵਾਇਆ ਦੁਕਾਨਦਾਰਾਂ ਦੇ ਇਸ ਸੰਘਰਸ਼ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਆਪਣੇ ਸਿਆਸੀ ਸਲਾਹਕਾਰ ਹੀਰਾ ਸਿੰਘ ਭੁੱਲਰ ਅਤੇ ਕਾਰਜ ਅਫਸਰ ਖੇਮਕਰਨ ਧਰਮਪਾਲ ਸਿੰਘ ਚੇਅਰਮੈਨ ਬਲਜੀਤ ਸਿੰਘ ਖਹਿਰਾ ਅਤੇ ਥਾਣਾ ਮੁਖੀ ਖੇਮਕਰਨ ਇੰਸਪੈਕਟਰ ਕਵਲਜੀਤ ਰਾਏ ਨੂੰ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਵਾਸਤੇ ਮੌਕੇ ਤੇ ਭੇਜਿਆ ਜਿਨਾਂ ਨੇ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹਨਾਂ ਨਾਲ ਹੋਈ ਇਸ ਬਦ ਸਲੂਕੀ ਦੀ ਮੁਆਫੀ ਵੀ ਮੰਗੀ ਗਈ ਅਤੇ ਹਲਕਾ ਵਿਧਾਇਕ ਨਾਲ ਜਲਦ ਹੀ ਇੱਕ ਸ਼ਹਿਰ ਦੇ ਹਿੱਤ ਵਿੱਚ ਮੀਟਿੰਗ ਕਰਵਾਉਣ ਵਿਸ਼ਵਾਸ ਵੀ ਦਵਾਇਆ ਤੇ ਦੁਕਾਨਦਾਰਾਂ ਨੂੰ ਇਸ ਮੌਕੇ ਦੁਕਾਨਦਾਰਾਂ ਵੱਲੋਂ ਪਹੁੰਚੇ ਹੋਏ ਆਗੂਆਂ ਨੂੰ ਆਪਣਾ ਮੰਗ ਪੱਤਰ ਵੀ ਦਿੱਤਾ1
- ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ1
- ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,1
- ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ #PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision1