logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸ਼ਹਿਰੀ ਇਕਾਈ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਹਰਦੇਵ ਸਿੰਘ ਬੁਰਜ ਰਾਠੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਸ਼ਹਿਰੀ ਇਕਾਈ ਦੇ ਸਾਬਕਾ ਪ੍ਰਧਾਨ ਨਗੌਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਲੰਮੇ ਸਮੇਂ ਤੋਂ ਖਾਲੀ ਪਏ ਅਹੁਦਿਆਂ ਨੂੰ ਭਰਨ ਦਾ ਫੈਸਲਾ ਲਿਆ ਗਿਆ। ਨਵੀਂ ਚੋਣ ਤਹਿਤ ਗੁਰਤੇਜ ਸਿੰਘ ਨੂੰ ਇਕਾਈ ਪ੍ਰਧਾਨ, ਲਵਪ੍ਰੀਤ ਸਿੰਘ ਮਨੀ ਨੂੰ ਜਨਰਲ ਸਕੱਤਰ ਅਤੇ ਖੁਸ਼ਪ੍ਰੀਤ ਸਿੰਘ ਸ਼ਰਮਾ ਨੂੰ ਖਜ਼ਾਨਚੀ ਚੁਣਿਆ ਗਿਆ ਹੈ, ਜਿਸ ਦੇ ਨਾਲ ਹੀ ਇੱਕ 21 ਮੈਂਬਰੀ ਨਵੀਂ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਨਵੀਂ ਚੁਣੀ ਗਈ ਕਮੇਟੀ ਨੇ ਜਥੇਬੰਦੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਜਥੇਬੰਦੀ ਨੇ ਸੰਯੁਕਤ ਮੋਰਚੇ ਦੇ ਸੱਦੇ 'ਤੇ ਅਮਰੀਕਾ ਵਪਾਰਕ ਸਮਝੌਤੇ ਦੇ ਵਿਰੋਧ ਵਿੱਚ 22 ਜੁਲਾਈ ਨੂੰ ਟੋਲ ਪਲਾਜ਼ੇ ਫਰੀ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘੇਰਾਓ ਕਰਨ ਦੀ ਲੜੀ ਤਹਿਤ ਮਾਨਸਾ ਵਿੱਚ ਵੀ ਘਰ ਘੇਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ, ਬਲਕੌਰ ਸਿੰਘ ਮੂਸੇ ਵੱਲੋਂ ਕਰਮਜੀਤ ਸਿੰਘ ਅਤੇ ਗੁਰਪ੍ਰੀਤ ਕੌਰ 'ਤੇ ਦਰਜ ਕਰਵਾਏ ਗਏ ਝੂਠੇ ਪਰਚੇ ਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ ਘਰ ਦੀ ਨਿਗਰਾਨੀ ਲਈ ਲਗਾਇਆ ਗਿਆ ਪੱਕਾ ਮੋਰਚਾ 15ਵੇਂ ਦਿਨ ਵੀ ਜਾਰੀ ਰਿਹਾ। ਨਵੀਂ ਚੁਣੀ ਗਈ ਇਕਾਈ ਨੇ ਇਸ ਪੱਕੇ ਮੋਰਚੇ ਵਿੱਚ ਲਗਾਤਾਰ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਰਾਜ ਸਿੰਘ, ਸੁਖਵਿੰਦਰ ਸਿੰਘ, ਸਿੰਦਰਪਾਲ ਕੌਰ ਅਤੇ ਜਗਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।

51 min ago
user_Rajinder Singh
Rajinder Singh
ਮਾਨਸਾ, ਮਾਨਸਾ, ਪੰਜਾਬ•
51 min ago

ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸ਼ਹਿਰੀ ਇਕਾਈ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਹਰਦੇਵ ਸਿੰਘ ਬੁਰਜ ਰਾਠੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਸ਼ਹਿਰੀ ਇਕਾਈ ਦੇ ਸਾਬਕਾ ਪ੍ਰਧਾਨ ਨਗੌਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਲੰਮੇ ਸਮੇਂ ਤੋਂ ਖਾਲੀ ਪਏ ਅਹੁਦਿਆਂ ਨੂੰ ਭਰਨ ਦਾ ਫੈਸਲਾ ਲਿਆ ਗਿਆ। ਨਵੀਂ ਚੋਣ ਤਹਿਤ ਗੁਰਤੇਜ ਸਿੰਘ ਨੂੰ ਇਕਾਈ ਪ੍ਰਧਾਨ, ਲਵਪ੍ਰੀਤ ਸਿੰਘ ਮਨੀ ਨੂੰ ਜਨਰਲ ਸਕੱਤਰ ਅਤੇ ਖੁਸ਼ਪ੍ਰੀਤ ਸਿੰਘ ਸ਼ਰਮਾ ਨੂੰ ਖਜ਼ਾਨਚੀ ਚੁਣਿਆ ਗਿਆ ਹੈ, ਜਿਸ ਦੇ ਨਾਲ ਹੀ ਇੱਕ 21 ਮੈਂਬਰੀ ਨਵੀਂ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਨਵੀਂ ਚੁਣੀ ਗਈ ਕਮੇਟੀ ਨੇ ਜਥੇਬੰਦੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਜਥੇਬੰਦੀ ਨੇ ਸੰਯੁਕਤ ਮੋਰਚੇ ਦੇ ਸੱਦੇ 'ਤੇ ਅਮਰੀਕਾ ਵਪਾਰਕ ਸਮਝੌਤੇ ਦੇ ਵਿਰੋਧ ਵਿੱਚ 22 ਜੁਲਾਈ ਨੂੰ ਟੋਲ ਪਲਾਜ਼ੇ ਫਰੀ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘੇਰਾਓ ਕਰਨ ਦੀ ਲੜੀ ਤਹਿਤ ਮਾਨਸਾ ਵਿੱਚ ਵੀ ਘਰ ਘੇਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ, ਬਲਕੌਰ ਸਿੰਘ ਮੂਸੇ ਵੱਲੋਂ ਕਰਮਜੀਤ ਸਿੰਘ ਅਤੇ ਗੁਰਪ੍ਰੀਤ ਕੌਰ 'ਤੇ ਦਰਜ ਕਰਵਾਏ ਗਏ ਝੂਠੇ ਪਰਚੇ ਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ ਘਰ ਦੀ ਨਿਗਰਾਨੀ ਲਈ ਲਗਾਇਆ ਗਿਆ ਪੱਕਾ ਮੋਰਚਾ 15ਵੇਂ ਦਿਨ ਵੀ ਜਾਰੀ ਰਿਹਾ। ਨਵੀਂ ਚੁਣੀ ਗਈ ਇਕਾਈ ਨੇ ਇਸ ਪੱਕੇ ਮੋਰਚੇ ਵਿੱਚ ਲਗਾਤਾਰ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਰਾਜ ਸਿੰਘ, ਸੁਖਵਿੰਦਰ ਸਿੰਘ, ਸਿੰਦਰਪਾਲ ਕੌਰ ਅਤੇ ਜਗਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।

More news from ਪੰਜਾਬ and nearby areas
  • ਤਲਵੰਡੀ ਸਾਬੋ ਦੇ ਬੁੰਗਾ ਮਸਤੂਆਣਾ ਸਾਹਿਬ ਵਿਖੇ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਸੇਵਰ ਜਥੇ ਦੇ ਵਿਸਥਾਰ ਲਈ ਇੱਕ ਵਿਸ਼ੇਸ਼ ਇਕੱਤਰਤਾ ਹੋਈ। ਇਹ ਬੈਠਕ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਦੀ ਰਹਿਨੁਮਾਈ ਹੇਠ ਕਰਵਾਈ ਗਈ, ਜਿਸ ਵਿੱਚ ਜਥੇ ਦਾ ਮਾਲਵਾ ਖੇਤਰ ਵਿੱਚ ਵਿਸਥਾਰ ਕਰਦਿਆਂ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ ਅੰਨਦਪੁਰ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। ਇਕੱਤਰਤਾ ਦੌਰਾਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਤੇ ਲੋਕ ਭਲਾਈ ਕਾਰਜਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਨਵੀਆਂ ਨਿਯੁਕਤੀਆਂ ਅਨੁਸਾਰ ਜਥੇਦਾਰ ਜਗਤਾਰ ਸਿੰਘ ਸੇਖੂ ਨੂੰ ਜ਼ਿਲ੍ਹਾ ਪ੍ਰਧਾਨ ਬਠਿੰਡਾ, ਬਾਬਾ ਬੂਟਾ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਮਾਨਸਾ ਅਤੇ ਬਾਬਾ ਗੁਰਜੰਟ ਸਿੰਘ ਨੂੰ ਮੀਤ ਪ੍ਰਧਾਨ ਹਰਿਆਣਾ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਝੁਨੀਰ ਤੋਂ ਜਥੇਦਾਰ ਬਾਬਾ ਹਰਵਿੰਦਰ ਸਿੰਘ ਭਾਗ, ਸਰਦੂਲਗੜ੍ਹ ਤੋਂ ਜਥੇਦਾਰ ਮੱਖਣ ਸਿੰਘ, ਬਠਿੰਡਾ ਦਿਹਾਤੀ ਤੋਂ ਜਸਜੀਤ ਸਿੰਘ ਨੂੰ ਜਥੇਦਾਰ ਅਤੇ ਇੰਦਰਜੀਤ ਸਿੰਘ ਨੂੰ ਮੀਤ ਜਥੇਦਾਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸੇ ਤਰ੍ਹਾਂ ਸ. ਗੁਰਤੇਜ ਸਿੰਘ ਸਿੱਧੂ ਨੂੰ ਮਾਲਵਾ ਜ਼ੋਨ ਦਾ ਪ੍ਰੈਸ ਸਕੱਤਰ ਅਤੇ ਧਰਮਿੰਦਰ ਦਮਦਮੀ ਨੂੰ ਤਲਵੰਡੀ ਸਾਬੋ ਬਲਾਕ ਦਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ। ਇਸ ਇਕੱਤਰਤਾ ਵਿੱਚ ਲੰਗਰ ਬੂੰਗਾ ਮਸਤੂਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਾਕਾ ਸਿੰਘ ਜੀ, ਮਾਲਵਾ ਜ਼ੋਨ ਦੇ ਪ੍ਰਧਾਨ ਭਾਈ ਆਤਮਾ ਸਿੰਘ ਬਠਿੰਡਾ, ਕਾਨੂੰਨੀ ਤੇ ਮੀਡੀਆ ਸਲਾਹਕਾਰ ਜਥੇਦਾਰ ਭਾਈ ਗੁਰਮੀਤ ਸਿੰਘ ਤਲਵੰਡੀ ਸਾਬੋ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਜਥੇਦਾਰ ਬਾਬਾ ਸੁਖਦੇਵ ਸਿੰਘ ਅੰਨਦਪੁਰ ਵਾਲੇ, ਭਾਈ ਆਤਮਾ ਸਿੰਘ ਅਤੇ ਜਥੇਦਾਰ ਜਗਤਾਰ ਸਿੰਘ ਸੇਖੂ ਦਾ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਸੰਗਤਾਂ ਵੱਲੋਂ ਸਿਰਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਘਰ ਦੀ ਸੇਵਾ, ਪੰਥਕ ਏਕਤਾ ਅਤੇ ਲੋਕ ਭਲਾਈ ਕਾਰਜਾਂ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ ਗਿਆ।
    3
    ਤਲਵੰਡੀ ਸਾਬੋ ਦੇ ਬੁੰਗਾ ਮਸਤੂਆਣਾ ਸਾਹਿਬ ਵਿਖੇ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਸੇਵਰ ਜਥੇ ਦੇ ਵਿਸਥਾਰ ਲਈ ਇੱਕ ਵਿਸ਼ੇਸ਼ ਇਕੱਤਰਤਾ ਹੋਈ। ਇਹ ਬੈਠਕ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਦੀ ਰਹਿਨੁਮਾਈ ਹੇਠ ਕਰਵਾਈ ਗਈ, ਜਿਸ ਵਿੱਚ ਜਥੇ ਦਾ ਮਾਲਵਾ ਖੇਤਰ ਵਿੱਚ ਵਿਸਥਾਰ ਕਰਦਿਆਂ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ ਅੰਨਦਪੁਰ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ।

ਇਕੱਤਰਤਾ ਦੌਰਾਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਤੇ ਲੋਕ ਭਲਾਈ ਕਾਰਜਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਨਵੀਆਂ ਨਿਯੁਕਤੀਆਂ ਅਨੁਸਾਰ ਜਥੇਦਾਰ ਜਗਤਾਰ ਸਿੰਘ ਸੇਖੂ ਨੂੰ ਜ਼ਿਲ੍ਹਾ ਪ੍ਰਧਾਨ ਬਠਿੰਡਾ, ਬਾਬਾ ਬੂਟਾ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਮਾਨਸਾ ਅਤੇ ਬਾਬਾ ਗੁਰਜੰਟ ਸਿੰਘ ਨੂੰ ਮੀਤ ਪ੍ਰਧਾਨ ਹਰਿਆਣਾ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਝੁਨੀਰ ਤੋਂ ਜਥੇਦਾਰ ਬਾਬਾ ਹਰਵਿੰਦਰ ਸਿੰਘ ਭਾਗ, ਸਰਦੂਲਗੜ੍ਹ ਤੋਂ ਜਥੇਦਾਰ ਮੱਖਣ ਸਿੰਘ, ਬਠਿੰਡਾ ਦਿਹਾਤੀ ਤੋਂ ਜਸਜੀਤ ਸਿੰਘ ਨੂੰ ਜਥੇਦਾਰ ਅਤੇ ਇੰਦਰਜੀਤ ਸਿੰਘ ਨੂੰ ਮੀਤ ਜਥੇਦਾਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸੇ ਤਰ੍ਹਾਂ ਸ. ਗੁਰਤੇਜ ਸਿੰਘ ਸਿੱਧੂ ਨੂੰ ਮਾਲਵਾ ਜ਼ੋਨ ਦਾ ਪ੍ਰੈਸ ਸਕੱਤਰ ਅਤੇ ਧਰਮਿੰਦਰ ਦਮਦਮੀ ਨੂੰ ਤਲਵੰਡੀ ਸਾਬੋ ਬਲਾਕ ਦਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ।

ਇਸ ਇਕੱਤਰਤਾ ਵਿੱਚ ਲੰਗਰ ਬੂੰਗਾ ਮਸਤੂਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਾਕਾ ਸਿੰਘ ਜੀ, ਮਾਲਵਾ ਜ਼ੋਨ ਦੇ ਪ੍ਰਧਾਨ ਭਾਈ ਆਤਮਾ ਸਿੰਘ ਬਠਿੰਡਾ, ਕਾਨੂੰਨੀ ਤੇ ਮੀਡੀਆ ਸਲਾਹਕਾਰ ਜਥੇਦਾਰ ਭਾਈ ਗੁਰਮੀਤ ਸਿੰਘ ਤਲਵੰਡੀ ਸਾਬੋ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਜਥੇਦਾਰ ਬਾਬਾ ਸੁਖਦੇਵ ਸਿੰਘ ਅੰਨਦਪੁਰ ਵਾਲੇ, ਭਾਈ ਆਤਮਾ ਸਿੰਘ ਅਤੇ ਜਥੇਦਾਰ ਜਗਤਾਰ ਸਿੰਘ ਸੇਖੂ ਦਾ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਸੰਗਤਾਂ ਵੱਲੋਂ ਸਿਰਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਘਰ ਦੀ ਸੇਵਾ, ਪੰਥਕ ਏਕਤਾ ਅਤੇ ਲੋਕ ਭਲਾਈ ਕਾਰਜਾਂ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ ਗਿਆ।
    user_Gurjant Singh Natheha
    Gurjant Singh Natheha
    ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
    23 hrs ago
  • ਸੁਨਾਮ ਹਲਕੇ ਦੇ ਕਸਬਾ ਚੀਮਾਂ ਦੇ ਵਾਰਡ ਨੰਬਰ 4 ਵਿੱਚ ਸੀਵਰੇਜ ਦੇ ਮੈਨਹੋਲ ਘਰਾਂ ਦੇ ਪੱਧਰ ਤੋਂ 3-4 ਫੁੱਟ ਉੱਚੇ ਬਣਾ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਗਰੀਬ ਪਰਿਵਾਰਾਂ ਸਿਰ ਆਪਣੇ ਖਰਚੇ ‘ਤੇ ਮਿੱਟੀ ਪਾ ਕੇ ਗਲੀ ਉੱਚੀ ਕਰਨ ਦਾ ਬੋਝ ਪਾਇਆ ਜਾ ਰਿਹਾ ਹੈ। ਇਸ ਕਾਰਨ ਲੋਕਾਂ ਦੇ ਘਰ ਨੀਵੇਂ ਹੋ ਜਾਣਗੇ ਅਤੇ ਬਰਸਾਤਾਂ ਦੇ ਦਿਨਾਂ ਵਿੱਚ ਪਾਣੀ ਘਰਾਂ ਵਿੱਚ ਦਾਖਲ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਹੈ, ਜਿਸ ਕਾਰਨ ਸਥਾਨਕ ਲੋਕ ਬੇਹੱਦ ਪ੍ਰੇਸ਼ਾਨ ਹਨ। ਕੈਬਨਿਟ ਮੰਤਰੀ ਜੀ ਦੇ ਆਪਣੇ ਹਲਕੇ ਵਿੱਚ ਵਿਕਾਸ ਦੇ ਨਾਂ ‘ਤੇ ਅਜਿਹੀ ਲਾਪਰਵਾਹੀ ਅਤੇ ਲੋਕਾਂ ਦੀ ਖੱਜਲ-ਖੁਆਰੀ ਹੋਣਾ ਬੇਹੱਦ ਅਫਸੋਸਜਨਕ ਹੈ।
    1
    ਸੁਨਾਮ ਹਲਕੇ ਦੇ ਕਸਬਾ ਚੀਮਾਂ ਦੇ ਵਾਰਡ ਨੰਬਰ 4 ਵਿੱਚ ਸੀਵਰੇਜ ਦੇ ਮੈਨਹੋਲ ਘਰਾਂ ਦੇ ਪੱਧਰ ਤੋਂ 3-4 ਫੁੱਟ ਉੱਚੇ ਬਣਾ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਗਰੀਬ ਪਰਿਵਾਰਾਂ ਸਿਰ ਆਪਣੇ ਖਰਚੇ ‘ਤੇ ਮਿੱਟੀ ਪਾ ਕੇ ਗਲੀ ਉੱਚੀ ਕਰਨ ਦਾ ਬੋਝ ਪਾਇਆ ਜਾ ਰਿਹਾ ਹੈ। ਇਸ ਕਾਰਨ ਲੋਕਾਂ ਦੇ ਘਰ ਨੀਵੇਂ ਹੋ ਜਾਣਗੇ ਅਤੇ ਬਰਸਾਤਾਂ ਦੇ ਦਿਨਾਂ ਵਿੱਚ ਪਾਣੀ ਘਰਾਂ ਵਿੱਚ ਦਾਖਲ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਹੈ, ਜਿਸ ਕਾਰਨ ਸਥਾਨਕ ਲੋਕ ਬੇਹੱਦ ਪ੍ਰੇਸ਼ਾਨ ਹਨ।

ਕੈਬਨਿਟ ਮੰਤਰੀ ਜੀ ਦੇ ਆਪਣੇ ਹਲਕੇ ਵਿੱਚ ਵਿਕਾਸ ਦੇ ਨਾਂ ‘ਤੇ ਅਜਿਹੀ ਲਾਪਰਵਾਹੀ ਅਤੇ ਲੋਕਾਂ ਦੀ ਖੱਜਲ-ਖੁਆਰੀ ਹੋਣਾ ਬੇਹੱਦ ਅਫਸੋਸਜਨਕ ਹੈ।
    user_Rajesh Kumar
    Rajesh Kumar
    Voice of people ਸੁਨਾਮ, ਸੰਗਰੂਰ, ਪੰਜਾਬ•
    1 hr ago
  • ਸੁਨਾਮ ਊਧਮ ਸਿੰਘ ਵਾਲਾ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਗਰ ਕੌਂਸਲ ਵੱਲੋਂ ਜੰਗੀ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬੰਦ ਪਏ ਸੀਵਰੇਜ ਦੀ ਸਫਾਈ ਲਈ ਸੁਪਰ ਸੀਵਰੇਜ ਕਲੀਨਿੰਗ ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਹੈ, ਤਾਂ ਜੋ ਸਥਾਨਕ ਲੋਕਾਂ ਨੂੰ ਗੰਦਗੀ ਅਤੇ ਪਾਣੀ ਜਮ੍ਹਾਂ ਹੋਣ ਦੀ ਸਮੱਸਿਆ ਤੋਂ ਜਲਦੀ ਰਾਹਤ ਮਿਲ ਸਕੇ। ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਖੁਦ ਕੌਂਸਲ ਦੇ ਐਮ.ਸੀ. ਨਾਲ ਮੌਕੇ 'ਤੇ ਪਹੁੰਚ ਕੇ ਚੱਲ ਰਹੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਭਰੋਸਾ ਦਿੱਤਾ ਕਿ ਸ਼ਹਿਰ ਦੇ ਲੋਕਾਂ ਨੂੰ ਬਿਹਤਰ ਸਫਾਈ ਸਹੂਲਤਾਂ ਦੇਣਾ ਨਗਰ ਕੌਂਸਲ ਦੀ ਪ੍ਰਮੁੱਖ ਪਹਿਲ ਹੈ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇਗਾ। ਸਥਾਨਕ ਲੋਕਾਂ ਨੇ ਵੀ ਨਗਰ ਕੌਂਸਲ ਦੀ ਇਸ ਮੁਹਿੰਮ ਦੀ ਤਾਰੀਫ਼ ਕੀਤੀ ਹੈ ਅਤੇ ਉਮੀਦ ਜਤਾਈ ਹੈ ਕਿ ਸ਼ਹਿਰ ਦੇ ਬਾਕੀ ਪ੍ਰਭਾਵਿਤ ਹਿੱਸਿਆਂ ਵਿੱਚ ਵੀ ਇਸੇ ਤਰ੍ਹਾਂ ਸਫਾਈ ਦਾ ਕੰਮ ਨਿਰੰਤਰ ਜਾਰੀ ਰਹੇਗਾ।
    1
    ਸੁਨਾਮ ਊਧਮ ਸਿੰਘ ਵਾਲਾ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਗਰ ਕੌਂਸਲ ਵੱਲੋਂ ਜੰਗੀ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬੰਦ ਪਏ ਸੀਵਰੇਜ ਦੀ ਸਫਾਈ ਲਈ ਸੁਪਰ ਸੀਵਰੇਜ ਕਲੀਨਿੰਗ ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਹੈ, ਤਾਂ ਜੋ ਸਥਾਨਕ ਲੋਕਾਂ ਨੂੰ ਗੰਦਗੀ ਅਤੇ ਪਾਣੀ ਜਮ੍ਹਾਂ ਹੋਣ ਦੀ ਸਮੱਸਿਆ ਤੋਂ ਜਲਦੀ ਰਾਹਤ ਮਿਲ ਸਕੇ।

ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਖੁਦ ਕੌਂਸਲ ਦੇ ਐਮ.ਸੀ. ਨਾਲ ਮੌਕੇ 'ਤੇ ਪਹੁੰਚ ਕੇ ਚੱਲ ਰਹੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਭਰੋਸਾ ਦਿੱਤਾ ਕਿ ਸ਼ਹਿਰ ਦੇ ਲੋਕਾਂ ਨੂੰ ਬਿਹਤਰ ਸਫਾਈ ਸਹੂਲਤਾਂ ਦੇਣਾ ਨਗਰ ਕੌਂਸਲ ਦੀ ਪ੍ਰਮੁੱਖ ਪਹਿਲ ਹੈ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇਗਾ। ਸਥਾਨਕ ਲੋਕਾਂ ਨੇ ਵੀ ਨਗਰ ਕੌਂਸਲ ਦੀ ਇਸ ਮੁਹਿੰਮ ਦੀ ਤਾਰੀਫ਼ ਕੀਤੀ ਹੈ ਅਤੇ ਉਮੀਦ ਜਤਾਈ ਹੈ ਕਿ ਸ਼ਹਿਰ ਦੇ ਬਾਕੀ ਪ੍ਰਭਾਵਿਤ ਹਿੱਸਿਆਂ ਵਿੱਚ ਵੀ ਇਸੇ ਤਰ੍ਹਾਂ ਸਫਾਈ ਦਾ ਕੰਮ ਨਿਰੰਤਰ ਜਾਰੀ ਰਹੇਗਾ।
    user_Harmesh kumar
    Harmesh kumar
    Photographer Sunam, Sangrur•
    5 hrs ago
  • ਬਰਨਾਲਾ ਜ਼ਿਲ੍ਹੇ ਦੀ ਹਲਵਾਈ ਯੂਨੀਅਨ ਦੇ ਨਵ-ਨਿਯੁਕਤ ਪ੍ਰਧਾਨ ਸੁਖਵਿੰਦਰ ਸਿੰਘ ਮੁੰਦਰੀ ਨੇ ਪੈਲਿਸਾਂ ਦਾ ਬਾਈਕਾਟ ਕਰ ਦਿੱਤਾ ਹੈ। ਇਸ ਸਬੰਧੀ ਪੂਰੀ ਗੱਲ ਤੁਸੀਂ ਖ਼ੁਦ ਆਪ ਸੁਣ ਸਕਦੇ ਹੋ।
    1
    ਬਰਨਾਲਾ ਜ਼ਿਲ੍ਹੇ ਦੀ ਹਲਵਾਈ ਯੂਨੀਅਨ ਦੇ ਨਵ-ਨਿਯੁਕਤ ਪ੍ਰਧਾਨ ਸੁਖਵਿੰਦਰ ਸਿੰਘ ਮੁੰਦਰੀ ਨੇ ਪੈਲਿਸਾਂ ਦਾ ਬਾਈਕਾਟ ਕਰ ਦਿੱਤਾ ਹੈ। ਇਸ ਸਬੰਧੀ ਪੂਰੀ ਗੱਲ ਤੁਸੀਂ ਖ਼ੁਦ ਆਪ ਸੁਣ ਸਕਦੇ ਹੋ।
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    10 hrs ago
  • ਮਾਨਸੂਨ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ 'ਤੇ ਹੈ ਅਤੇ ਪਿਛਲੇ ਸਾਲਾਂ ਵਿੱਚ ਹੋਏ ਨੁਕਸਾਨ ਨੂੰ ਦੇਖਦੇ ਹੋਏ ਸੰਗਰੂਰ ਵਿੱਚ ਹੜ੍ਹਾਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਅਧਿਕਾਰੀਆਂ ਵੱਲੋਂ ਦਰਿਆਵਾਂ ਅਤੇ ਨਹਿਰਾਂ ਦੇ ਬੰਨ੍ਹਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਇੱਕ ਮਹਿਲਾ ਅਧਿਕਾਰੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸਾਰੇ ਕਮਜ਼ੋਰ ਬੰਨ੍ਹਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਮਿੱਟੀ ਪਾ ਕੇ ਬੰਨ੍ਹਾਂ ਨੂੰ ਲਗਭਗ ਚਾਰ-ਚਾਰ ਫੁੱਟ ਤੱਕ ਉੱਚਾ ਕੀਤਾ ਗਿਆ ਹੈ ਤਾਂ ਜੋ ਪਾਣੀ ਦਾ ਪੱਧਰ ਵਧਣ 'ਤੇ ਵੀ ਆਸ-ਪਾਸ ਦੇ ਪਿੰਡਾਂ ਅਤੇ ਖੇਤਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਦੌਰੇ ਦੌਰਾਨ ਡੀਸੀ ਸੰਗਰੂਰ, ਐਕਸੀਅਨ (XEN) ਅਤੇ ਐਸ.ਡੀ.ਐਮ (SDM) ਸਮੇਤ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।
    2
    ਮਾਨਸੂਨ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ 'ਤੇ ਹੈ ਅਤੇ ਪਿਛਲੇ ਸਾਲਾਂ ਵਿੱਚ ਹੋਏ ਨੁਕਸਾਨ ਨੂੰ ਦੇਖਦੇ ਹੋਏ ਸੰਗਰੂਰ ਵਿੱਚ ਹੜ੍ਹਾਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ।

ਇਸੇ ਮੁਹਿੰਮ ਤਹਿਤ ਅਧਿਕਾਰੀਆਂ ਵੱਲੋਂ ਦਰਿਆਵਾਂ ਅਤੇ ਨਹਿਰਾਂ ਦੇ ਬੰਨ੍ਹਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਇੱਕ ਮਹਿਲਾ ਅਧਿਕਾਰੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸਾਰੇ ਕਮਜ਼ੋਰ ਬੰਨ੍ਹਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਮਿੱਟੀ ਪਾ ਕੇ ਬੰਨ੍ਹਾਂ ਨੂੰ ਲਗਭਗ ਚਾਰ-ਚਾਰ ਫੁੱਟ ਤੱਕ ਉੱਚਾ ਕੀਤਾ ਗਿਆ ਹੈ ਤਾਂ ਜੋ ਪਾਣੀ ਦਾ ਪੱਧਰ ਵਧਣ 'ਤੇ ਵੀ ਆਸ-ਪਾਸ ਦੇ ਪਿੰਡਾਂ ਅਤੇ ਖੇਤਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਦੌਰੇ ਦੌਰਾਨ ਡੀਸੀ ਸੰਗਰੂਰ, ਐਕਸੀਅਨ (XEN) ਅਤੇ ਐਸ.ਡੀ.ਐਮ (SDM) ਸਮੇਤ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।
    user_Honey kohli
    Honey kohli
    ਸੰਗਰੂਰ, ਸੰਗਰੂਰ, ਪੰਜਾਬ•
    23 hrs ago
  • ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਅਤੇ ਫ਼ੀਸਾਂ 'ਤੇ ਨਕੇਲ ਕੱਸਣ ਲਈ ਲਿਆਂਦੇ ਗਏ ਨਵੇਂ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਰਕਾਰ ਦੇ ਦਾਅਵੇ ਅਨੁਸਾਰ, ਇਸ ਫ਼ੈਸਲੇ ਨਾਲ ਸੂਬੇ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਕਰੀਬ 32 ਲੱਖ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇੱਕ ਵੱਡੀ ਰਾਹਤ ਮਿਲੇਗੀ। ਨਵੇਂ ਪ੍ਰਬੰਧਾਂ ਦੇ ਤਹਿਤ ਹੁਣ ਸਾਰੇ ਪ੍ਰਾਈਵੇਟ ਸਕੂਲਾਂ ਨੂੰ 10 ਦਿਨਾਂ ਦੇ ਅੰਦਰ ਆਪਣੇ ਪਿਛਲੇ ਚਾਰ ਸਾਲਾਂ ਦੀ ਫ਼ੀਸ ਦਾ ਰਿਕਾਰਡ ਸਰਕਾਰੀ ਪੋਰਟਲ 'ਤੇ ਅਪਲੋਡ ਕਰਨਾ ਹੋਵੇਗਾ। ਜੇਕਰ ਜਾਂਚ ਦੌਰਾਨ ਇਹ ਸਾਹਮਣੇ ਆਉਂਦਾ ਹੈ ਕਿ ਕਿਸੇ ਵੀ ਸਕੂਲ ਨੇ ਪਿਛਲੇ ਤਿੰਨ ਸਾਲਾਂ ਵਿੱਚ ਤੈਅਸ਼ੁਦਾ ਹੱਦ ਤੋਂ ਵੱਧ ਫ਼ੀਸ ਵਧਾਈ ਹੈ, ਤਾਂ ਉਨ੍ਹਾਂ ਨੂੰ ਉਹ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਇਸ ਤੋਂ ਇਲਾਵਾ, ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਖ਼ਾਸ ਦੁਕਾਨ ਤੋਂ ਕਿਤਾਬਾਂ, ਵਰਦੀਆਂ ਜਾਂ ਕੋਈ ਹੋਰ ਸਿੱਖਿਆ ਸਮੱਗਰੀ ਖਰੀਦਣ ਲਈ ਮਜਬੂਰ ਨਹੀਂ ਕਰ ਸਕੇਗਾ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਇੱਕ ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਉਣ ਅਤੇ ਸਕੂਲ ਦੀ ਮਾਨਤਾ ਰੱਦ ਕਰਨ ਤੱਕ ਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫ਼ੈਸਲੇ ਨੂੰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਵੱਲ ਇੱਕ ਮਹੱਤਵਪੂਰਨ ਕਦਮ ਦੱਸਦਿਆਂ ਕਿਹਾ ਕਿ "ਵਿੱਦਿਆ ਵਪਾਰ ਨਹੀਂ, ਹਰ ਬੱਚੇ ਦਾ ਹੱਕ ਹੈ।" ਸਰਕਾਰ ਦਾ ਮੰਨਣਾ ਹੈ ਕਿ ਇਸ ਫ਼ੈਸਲੇ ਨਾਲ ਨਿੱਜੀ ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਹੋਰ ਵਧੇਗੀ।
    1
    ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਅਤੇ ਫ਼ੀਸਾਂ 'ਤੇ ਨਕੇਲ ਕੱਸਣ ਲਈ ਲਿਆਂਦੇ ਗਏ ਨਵੇਂ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਰਕਾਰ ਦੇ ਦਾਅਵੇ ਅਨੁਸਾਰ, ਇਸ ਫ਼ੈਸਲੇ ਨਾਲ ਸੂਬੇ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਕਰੀਬ 32 ਲੱਖ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇੱਕ ਵੱਡੀ ਰਾਹਤ ਮਿਲੇਗੀ।

ਨਵੇਂ ਪ੍ਰਬੰਧਾਂ ਦੇ ਤਹਿਤ ਹੁਣ ਸਾਰੇ ਪ੍ਰਾਈਵੇਟ ਸਕੂਲਾਂ ਨੂੰ 10 ਦਿਨਾਂ ਦੇ ਅੰਦਰ ਆਪਣੇ ਪਿਛਲੇ ਚਾਰ ਸਾਲਾਂ ਦੀ ਫ਼ੀਸ ਦਾ ਰਿਕਾਰਡ ਸਰਕਾਰੀ ਪੋਰਟਲ 'ਤੇ ਅਪਲੋਡ ਕਰਨਾ ਹੋਵੇਗਾ। ਜੇਕਰ ਜਾਂਚ ਦੌਰਾਨ ਇਹ ਸਾਹਮਣੇ ਆਉਂਦਾ ਹੈ ਕਿ ਕਿਸੇ ਵੀ ਸਕੂਲ ਨੇ ਪਿਛਲੇ ਤਿੰਨ ਸਾਲਾਂ ਵਿੱਚ ਤੈਅਸ਼ੁਦਾ ਹੱਦ ਤੋਂ ਵੱਧ ਫ਼ੀਸ ਵਧਾਈ ਹੈ, ਤਾਂ ਉਨ੍ਹਾਂ ਨੂੰ ਉਹ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਇਸ ਤੋਂ ਇਲਾਵਾ, ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਖ਼ਾਸ ਦੁਕਾਨ ਤੋਂ ਕਿਤਾਬਾਂ, ਵਰਦੀਆਂ ਜਾਂ ਕੋਈ ਹੋਰ ਸਿੱਖਿਆ ਸਮੱਗਰੀ ਖਰੀਦਣ ਲਈ ਮਜਬੂਰ ਨਹੀਂ ਕਰ ਸਕੇਗਾ।

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਇੱਕ ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਉਣ ਅਤੇ ਸਕੂਲ ਦੀ ਮਾਨਤਾ ਰੱਦ ਕਰਨ ਤੱਕ ਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫ਼ੈਸਲੇ ਨੂੰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਵੱਲ ਇੱਕ ਮਹੱਤਵਪੂਰਨ ਕਦਮ ਦੱਸਦਿਆਂ ਕਿਹਾ ਕਿ "ਵਿੱਦਿਆ ਵਪਾਰ ਨਹੀਂ, ਹਰ ਬੱਚੇ ਦਾ ਹੱਕ ਹੈ।" ਸਰਕਾਰ ਦਾ ਮੰਨਣਾ ਹੈ ਕਿ ਇਸ ਫ਼ੈਸਲੇ ਨਾਲ ਨਿੱਜੀ ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਹੋਰ ਵਧੇਗੀ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    19 hrs ago
  • ਸੁਨਾਮ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੌਰਾਨ ਕਈ ਥਾਵਾਂ 'ਤੇ ਠੇਕੇਦਾਰਾਂ ਵੱਲੋਂ ਕੰਮ ਅਧੂਰਾ ਛੱਡੇ ਜਾਣ ਜਾਂ ਸੁਸਤ ਰਫ਼ਤਾਰ ਨਾਲ ਕਰਨ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਅਤੇ ਗਲੀਆਂ ਦੀ ਖੁਦਾਈ ਤੋਂ ਬਾਅਦ ਲੰਬੇ ਸਮੇਂ ਤੱਕ ਮੁਰੰਮਤ ਨਾ ਹੋਣ ਕਰਕੇ ਇਲਾਕੇ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਕਾਰਨ ਰਾਹਗੀਰਾਂ, ਸਕੂਲੀ ਬੱਚਿਆਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਹਰ ਰੋਜ਼ ਲੰਘਣ-ਟੱਪਣ ਵਿੱਚ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਖ਼ਾਸ ਕਰਕੇ ਬਰਸਾਤ ਦੇ ਦਿਨਾਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ, ਜਿਸ ਕਾਰਨ ਸੜਕਾਂ 'ਤੇ ਹਾਦਸਿਆਂ ਦਾ ਖਤਰਾ ਲਗਾਤਾਰ ਵੱਧ ਰਿਹਾ ਹੈ। ਇਸ ਗੰਭੀਰ ਸਮੱਸਿਆ ਨੂੰ ਦੇਖਦਿਆਂ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਅਧੂਰੇ ਪਏ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਵਾਇਆ ਜਾਵੇ। ਇਸ ਦੇ ਨਾਲ ਹੀ ਲੋਕਾਂ ਨੇ ਮੰਗ ਕੀਤੀ ਹੈ ਕਿ ਕੰਮ ਵਿੱਚ ਲਾਪਰਵਾਹੀ ਵਰਤਣ ਵਾਲੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਇਸ ਪਰੇਸ਼ਾਨੀ ਤੋਂ ਜਲਦ ਰਾਹਤ ਮਿਲ ਸਕੇ।
    1
    ਸੁਨਾਮ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੌਰਾਨ ਕਈ ਥਾਵਾਂ 'ਤੇ ਠੇਕੇਦਾਰਾਂ ਵੱਲੋਂ ਕੰਮ ਅਧੂਰਾ ਛੱਡੇ ਜਾਣ ਜਾਂ ਸੁਸਤ ਰਫ਼ਤਾਰ ਨਾਲ ਕਰਨ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਅਤੇ ਗਲੀਆਂ ਦੀ ਖੁਦਾਈ ਤੋਂ ਬਾਅਦ ਲੰਬੇ ਸਮੇਂ ਤੱਕ ਮੁਰੰਮਤ ਨਾ ਹੋਣ ਕਰਕੇ ਇਲਾਕੇ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਕਾਰਨ ਰਾਹਗੀਰਾਂ, ਸਕੂਲੀ ਬੱਚਿਆਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਹਰ ਰੋਜ਼ ਲੰਘਣ-ਟੱਪਣ ਵਿੱਚ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਖ਼ਾਸ ਕਰਕੇ ਬਰਸਾਤ ਦੇ ਦਿਨਾਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ, ਜਿਸ ਕਾਰਨ ਸੜਕਾਂ 'ਤੇ ਹਾਦਸਿਆਂ ਦਾ ਖਤਰਾ ਲਗਾਤਾਰ ਵੱਧ ਰਿਹਾ ਹੈ।

ਇਸ ਗੰਭੀਰ ਸਮੱਸਿਆ ਨੂੰ ਦੇਖਦਿਆਂ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਅਧੂਰੇ ਪਏ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਵਾਇਆ ਜਾਵੇ। ਇਸ ਦੇ ਨਾਲ ਹੀ ਲੋਕਾਂ ਨੇ ਮੰਗ ਕੀਤੀ ਹੈ ਕਿ ਕੰਮ ਵਿੱਚ ਲਾਪਰਵਾਹੀ ਵਰਤਣ ਵਾਲੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਇਸ ਪਰੇਸ਼ਾਨੀ ਤੋਂ ਜਲਦ ਰਾਹਤ ਮਿਲ ਸਕੇ।
    user_Harmesh kumar
    Harmesh kumar
    Photographer Sunam, Sangrur•
    7 hrs ago
  • ਬਰਨਾਲਾ ਦੇ ਟੀ-ਪੁਆਇੰਟ ਤੋਂ ਕੁੰਨਰਾਂ ਰੂਟ 'ਤੇ ਦੀਪਕ ਢਾਬੇ ਵਾਲੇ ਪੁੱਲ ਨੇੜੇ ਇੱਕ ਕਾਰ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਖਤਾਨੇ ਵਿੱਚ ਉਤਰ ਗਈ। ਇਹ ਘਟਨਾ 14 ਜੁਲਾਈ ਨੂੰ ਦੁਪਹਿਰ ਕਰੀਬ 3:08 ਵਜੇ ਵਾਪਰੀ। ਇਸ ਹਾਦਸੇ ਵਿੱਚ ਕਿਸੇ ਵੀ ਵਿਅਕਤੀ ਦੇ ਸੱਟ ਨਹੀਂ ਲੱਗੀ ਅਤੇ ਨਾ ਹੀ ਕੋਈ ਜਾਨੀ ਨੁਕਸਾਨ ਹੋਇਆ ਹੈ। ਹਾਦਸੇ ਦੀ ਸੂਚਨਾ ਇੱਕ ਰਾਹਗੀਰ ਵੱਲੋਂ ਸੜਕ ਸੁਰੱਖਿਆ ਫੋਰਸ (SSF) ਨੂੰ ਦਿੱਤੀ ਗਈ ਸੀ। ਸੂਚਨਾ ਮਿਲਦਿਆਂ ਹੀ ਰੂਟ ਨੰਬਰ 88306 'ਤੇ ਤਾਇਨਾਤ ਸਹਾਇਕ ਥਾਣੇਦਾਰ ਜੋਧ ਸਿੰਘ ਆਪਣੀ ਟੀਮ ਦੇ ਸਿਪਾਹੀ ਜਗਦੀਸ਼ ਸਿੰਘ, ਮਹਿਲਾ ਸਿਪਾਹੀ ਰਾਜਵੀਰ ਕੌਰ ਅਤੇ ਮਹਿਲਾ ਸਿਪਾਹੀ ਪੂਨਮ ਰਾਣੀ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਕਿ ਵਰਨਾ ਕਾਰ (ਨੰਬਰ PB19G-3619) ਨੂੰ ਹਰਜਿੰਦਰ ਸਿੰਘ ਪੁੱਤਰ ਹਰਸ਼ਾ ਸਿੰਘ, ਵਾਸੀ ਭਗਵਾਨਪੁਰਾ, ਮਲੋਟ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਚਲਾ ਰਹੇ ਸਨ, ਜਿਨ੍ਹਾਂ ਦੀ ਕਾਰ ਦੇ ਅੱਗੇ ਅਚਾਨਕ ਇੱਕ ਪਸ਼ੂ ਆਉਣ ਕਾਰਨ ਸੰਤੁਲਨ ਵਿਗੜ ਗਿਆ ਸੀ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਾਈਡਰਾ ਮਸ਼ੀਨ ਨੂੰ ਮੌਕੇ 'ਤੇ ਮੰਗਵਾਇਆ ਅਤੇ ਕਾਰ ਨੂੰ ਸੁਰੱਖਿਅਤ ਬਾਹਰ ਕਢਵਾ ਕੇ ਸੜਕ 'ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ। ਇਸ ਦੌਰਾਨ ਐੱਸਐੱਸਐੱਫ ਟੀਮ ਦੇ ਇੰਚਾਰਜ ਸਹਾਇਕ ਥਾਣੇਦਾਰ ਜੋਧ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਸੜਕਾਂ 'ਤੇ ਅਵਾਰਾ ਪਸ਼ੂਆਂ ਦੇ ਆਉਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਵਾਹਨ ਹਮੇਸ਼ਾ ਨਿਰਧਾਰਤ ਗਤੀ ਸੀਮਾ ਦੇ ਅੰਦਰ ਅਤੇ ਪੂਰੀ ਸਾਵਧਾਨੀ ਨਾਲ ਚਲਾਏ ਜਾਣ।
    1
    ਬਰਨਾਲਾ ਦੇ ਟੀ-ਪੁਆਇੰਟ ਤੋਂ ਕੁੰਨਰਾਂ ਰੂਟ 'ਤੇ ਦੀਪਕ ਢਾਬੇ ਵਾਲੇ ਪੁੱਲ ਨੇੜੇ ਇੱਕ ਕਾਰ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਖਤਾਨੇ ਵਿੱਚ ਉਤਰ ਗਈ। ਇਹ ਘਟਨਾ 14 ਜੁਲਾਈ ਨੂੰ ਦੁਪਹਿਰ ਕਰੀਬ 3:08 ਵਜੇ ਵਾਪਰੀ। ਇਸ ਹਾਦਸੇ ਵਿੱਚ ਕਿਸੇ ਵੀ ਵਿਅਕਤੀ ਦੇ ਸੱਟ ਨਹੀਂ ਲੱਗੀ ਅਤੇ ਨਾ ਹੀ ਕੋਈ ਜਾਨੀ ਨੁਕਸਾਨ ਹੋਇਆ ਹੈ।

ਹਾਦਸੇ ਦੀ ਸੂਚਨਾ ਇੱਕ ਰਾਹਗੀਰ ਵੱਲੋਂ ਸੜਕ ਸੁਰੱਖਿਆ ਫੋਰਸ (SSF) ਨੂੰ ਦਿੱਤੀ ਗਈ ਸੀ। ਸੂਚਨਾ ਮਿਲਦਿਆਂ ਹੀ ਰੂਟ ਨੰਬਰ 88306 'ਤੇ ਤਾਇਨਾਤ ਸਹਾਇਕ ਥਾਣੇਦਾਰ ਜੋਧ ਸਿੰਘ ਆਪਣੀ ਟੀਮ ਦੇ ਸਿਪਾਹੀ ਜਗਦੀਸ਼ ਸਿੰਘ, ਮਹਿਲਾ ਸਿਪਾਹੀ ਰਾਜਵੀਰ ਕੌਰ ਅਤੇ ਮਹਿਲਾ ਸਿਪਾਹੀ ਪੂਨਮ ਰਾਣੀ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਕਿ ਵਰਨਾ ਕਾਰ (ਨੰਬਰ PB19G-3619) ਨੂੰ ਹਰਜਿੰਦਰ ਸਿੰਘ ਪੁੱਤਰ ਹਰਸ਼ਾ ਸਿੰਘ, ਵਾਸੀ ਭਗਵਾਨਪੁਰਾ, ਮਲੋਟ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਚਲਾ ਰਹੇ ਸਨ, ਜਿਨ੍ਹਾਂ ਦੀ ਕਾਰ ਦੇ ਅੱਗੇ ਅਚਾਨਕ ਇੱਕ ਪਸ਼ੂ ਆਉਣ ਕਾਰਨ ਸੰਤੁਲਨ ਵਿਗੜ ਗਿਆ ਸੀ।

ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਾਈਡਰਾ ਮਸ਼ੀਨ ਨੂੰ ਮੌਕੇ 'ਤੇ ਮੰਗਵਾਇਆ ਅਤੇ ਕਾਰ ਨੂੰ ਸੁਰੱਖਿਅਤ ਬਾਹਰ ਕਢਵਾ ਕੇ ਸੜਕ 'ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ। ਇਸ ਦੌਰਾਨ ਐੱਸਐੱਸਐੱਫ ਟੀਮ ਦੇ ਇੰਚਾਰਜ ਸਹਾਇਕ ਥਾਣੇਦਾਰ ਜੋਧ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਸੜਕਾਂ 'ਤੇ ਅਵਾਰਾ ਪਸ਼ੂਆਂ ਦੇ ਆਉਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਵਾਹਨ ਹਮੇਸ਼ਾ ਨਿਰਧਾਰਤ ਗਤੀ ਸੀਮਾ ਦੇ ਅੰਦਰ ਅਤੇ ਪੂਰੀ ਸਾਵਧਾਨੀ ਨਾਲ ਚਲਾਏ ਜਾਣ।
    user_Amrik singh
    Amrik singh
    Security Guard ਬਰਨਾਲਾ, ਬਰਨਾਲਾ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.