ਕਪੂਰਥਲਾ ਦੇ ਸੰਗੋਜਲਾ ਸਥਿਤ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮਾਂ ਦੇ ਸਬੰਧ ਵਿੱਚ ਦੂਸਰੇ ਦਿਨ ਦੇ ਰਾਤਰੀ ਦੀਵਾਨ ਸਜਾਏ ਗਏ। ਇਹ ਸਮਾਗਮ ਸਮੂਹ ਐਨ ਆਰ ਆਈ ਵੀਰਾਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲਿਆਂ ਦੀ ਰਹਿਨੁਮਾਈ ਹੇਠ ਸਮੂਹ ਪ੍ਰਬੰਧਿਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਹਨ। ਰਾਤਰੀ ਦੇ ਦੀਵਾਨਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਿੰਦਰ ਸਿੰਘ ਨਿਰਗੁਣ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਢਾਡੀ ਭਾਈ ਸਤਪਾਲ ਸਿੰਘ ਐਮ ਏ ਦੇ ਜੱਥੇ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਹੈੱਡ ਗ੍ਰੰਥੀ ਬਾਬਾ ਰੇਸ਼ਮ ਸਿੰਘ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਦੇ ਸਬੰਧ ਵਿੱਚ 13 ਜੁਲਾਈ ਸੋਮਵਾਰ ਨੂੰ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਉਪਰੰਤ ਦਿਨ ਦੇ ਦੀਵਾਨਾਂ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਫਤਹਿ ਸਿੰਘ, ਕਵੀਸ਼ਰ ਭਾਈ ਹਰਪ੍ਰੀਤ ਸਿੰਘ ਮੱਤੇਵਾਲ, ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਦੇ ਪ੍ਰਚਾਰਕ ਗਿਆਨੀ ਗੁਰਬਚਨ ਸਿੰਘ ਕਲਸੀਆਂ, ਢਾਡੀ ਭਾਈ ਜਸਵੰਤ ਸਿੰਘ ਜੱਸ ਅਤੇ ਹਜ਼ੂਰੀ ਕਥਾ ਵਾਚਕ ਗਿਆਨੀ ਲਵਪ੍ਰੀਤ ਸਿੰਘ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਕੈਡਮੀ ਕੀਰਤਨ ਅਤੇ ਗੱਤਕਾ ਅਖਾੜਾ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਜਾਣਗੇ। ਸਮੁੱਚੇ ਸਮਾਗਮਾਂ ਦੌਰਾਨ ਸਟੇਜ ਸੰਚਾਲਨ ਦੀ ਸੇਵਾ ਪ੍ਰੋ. ਸਰਦੂਲ ਸਿੰਘ ਔਜਲਾ ਵੱਲੋਂ ਨਿਭਾਈ ਜਾਵੇਗੀ ਅਤੇ ਜੋੜਿਆਂ ਦੀ ਸੇਵਾ ਸ਼੍ਰੀ ਐਸ ਐਸ ਸੇਵਾ ਸੁਸਾਇਟੀ ਸੰਗੋਜਲਾ ਵੱਲੋਂ ਕੀਤੀ ਜਾਵੇਗੀ। ਇਸ ਦੌਰਾਨ ਗੁਰੂ ਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ।
ਕਪੂਰਥਲਾ ਦੇ ਸੰਗੋਜਲਾ ਸਥਿਤ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮਾਂ ਦੇ ਸਬੰਧ ਵਿੱਚ ਦੂਸਰੇ ਦਿਨ ਦੇ ਰਾਤਰੀ ਦੀਵਾਨ ਸਜਾਏ ਗਏ। ਇਹ ਸਮਾਗਮ ਸਮੂਹ ਐਨ ਆਰ ਆਈ ਵੀਰਾਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲਿਆਂ ਦੀ ਰਹਿਨੁਮਾਈ ਹੇਠ ਸਮੂਹ ਪ੍ਰਬੰਧਿਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਹਨ। ਰਾਤਰੀ ਦੇ ਦੀਵਾਨਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ
ਗੁਰਬਿੰਦਰ ਸਿੰਘ ਨਿਰਗੁਣ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਢਾਡੀ ਭਾਈ ਸਤਪਾਲ ਸਿੰਘ ਐਮ ਏ ਦੇ ਜੱਥੇ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਹੈੱਡ ਗ੍ਰੰਥੀ ਬਾਬਾ ਰੇਸ਼ਮ ਸਿੰਘ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਦੇ ਸਬੰਧ ਵਿੱਚ 13 ਜੁਲਾਈ ਸੋਮਵਾਰ ਨੂੰ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਉਪਰੰਤ ਦਿਨ ਦੇ ਦੀਵਾਨਾਂ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਫਤਹਿ ਸਿੰਘ, ਕਵੀਸ਼ਰ ਭਾਈ ਹਰਪ੍ਰੀਤ ਸਿੰਘ ਮੱਤੇਵਾਲ, ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਦੇ ਪ੍ਰਚਾਰਕ
ਗਿਆਨੀ ਗੁਰਬਚਨ ਸਿੰਘ ਕਲਸੀਆਂ, ਢਾਡੀ ਭਾਈ ਜਸਵੰਤ ਸਿੰਘ ਜੱਸ ਅਤੇ ਹਜ਼ੂਰੀ ਕਥਾ ਵਾਚਕ ਗਿਆਨੀ ਲਵਪ੍ਰੀਤ ਸਿੰਘ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਕੈਡਮੀ ਕੀਰਤਨ ਅਤੇ ਗੱਤਕਾ ਅਖਾੜਾ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਜਾਣਗੇ। ਸਮੁੱਚੇ ਸਮਾਗਮਾਂ ਦੌਰਾਨ ਸਟੇਜ ਸੰਚਾਲਨ ਦੀ ਸੇਵਾ ਪ੍ਰੋ. ਸਰਦੂਲ ਸਿੰਘ ਔਜਲਾ ਵੱਲੋਂ ਨਿਭਾਈ ਜਾਵੇਗੀ ਅਤੇ ਜੋੜਿਆਂ ਦੀ ਸੇਵਾ ਸ਼੍ਰੀ ਐਸ ਐਸ ਸੇਵਾ ਸੁਸਾਇਟੀ ਸੰਗੋਜਲਾ ਵੱਲੋਂ ਕੀਤੀ ਜਾਵੇਗੀ। ਇਸ ਦੌਰਾਨ ਗੁਰੂ ਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ।
- ਦੇਸ਼ ਬਚਾਓ ਮੋਰਚਾ ਦੇ ਸੱਦੇ 'ਤੇ ਭਾਰਤ ਅਤੇ ਅਮਰੀਕਾ ਡੀਲ ਦੇ ਖਿਲਾਫ ਕਪੂਰਥਲਾ ਜ਼ਿਲ੍ਹੇ ਵਿੱਚ 15 ਜੁਲਾਈ ਨੂੰ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ KMSC ਦੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਪਿੰਡ ਮਹੀਵਾਲ ਵਿੱਚ ਇਹ ਜਾਣਕਾਰੀ ਦਿੱਤੀ ਹੈ। ਦੇਸ਼ ਬਚਾਓ ਮੋਰਚਾ ਵੱਲੋਂ ਦਿੱਤੇ ਗਏ ਸੱਦੇ ਤਹਿਤ ਭਾਰਤ ਅਤੇ ਅਮਰੀਕਾ ਵਿਚਾਲੇ ਹੋਈ ਡੀਲ ਦਾ ਵਿਰੋਧ ਕਰਨ ਲਈ ਜ਼ਿਲ੍ਹੇ ਭਰ ਵਿੱਚ ਇਹ ਮਾਰਚ ਕੱਢਿਆ ਜਾ ਰਿਹਾ ਹੈ।1
- ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਚੇਤਾਵਨੀ ਦਿੱਤੀ ਗਈ ਹੈ ਕਿ ਅਜੇ ਸੰਭਲਣ ਦਾ ਮੌਕਾ ਹੈ, ਇਸ ਲਈ ਇਨ੍ਹਾਂ ਨੂੰ ਪੰਜਾਬ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ। ਇਸ ਮੁੱਦੇ 'ਤੇ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਜਿਸ ਦਿਨ ਪੰਜਾਬ 'ਤੇ ਕਬਜ਼ਾ ਹੋ ਗਿਆ, ਉਸ ਦਿਨ ਸਿਰਫ਼ ਰੋਣਾ ਹੀ ਪਵੇਗਾ।1
- ਭੁਲੱਥ ਤੋਂ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਭੁਲੱਥ ਵਿਖੇ ਹੋਏ ਵਿਕਾਸ ਕਾਰਜਾਂ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਭੁਲੱਥ ਵਿੱਚ ਹੋਏ ਵਿਕਾਸ ਕੰਮਾਂ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਆਪਣੀ ਗੱਲ ਆਖੀ ਹੈ।1
- ਅਜਨਾਲਾ ਦੇ ਨਜ਼ਦੀਕੀ ਪਿੰਡ ਫਤੇਵਾਲ ਵਿਖੇ ਹੋਈ ਇਕ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਰਨਲ ਸਕੱਤਰ ਸਰਦਾਰ ਸਰਵਣ ਸਿੰਘ ਪੰਧੇਰ ਨੇ ਪਿੰਡ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਮੀਟਿੰਗ ਵਿੱਚ ਮੌਜੂਦ ਲੋਕਾਂ ਨੂੰ ਕਮੇਟੀ ਦੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ।1
- ਫਗਵਾੜੇ ਵਿੱਚ ਕੁੱਲੇ ਵਾਲੀ ਸਰਕਾਰ ਤੋਂ ਮਾਫੀ ਮੰਗਣ ਲਈ ਮੰਗੀ ਖਾਨ ਅਤੇ ਰੀਤੂ ਨੂਰਾ ਪਹੁੰਚੇ ਹਨ। ਦੋਵਾਂ ਦੇ ਉੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਵਿਚਾਲੇ ਚੱਲ ਰਹੇ ਆਪਸੀ ਮੱਤਭੇਦ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਏ ਹਨ।1
- ਰਾਜਧਾਨੀ ਨਵੀਂ ਦਿੱਲੀ ਹੁਣ ਬਿਲਕੁਲ ਵੀ ਸੁਰੱਖਿਅਤ ਨਹੀਂ ਰਹੀ ਹੈ, ਜਿੱਥੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਇਹ ਮਾਮਲਾ ਪੂਰਬੀ ਦਿੱਲੀ ਦੇ ਗਾਂਧੀਨਗਰ ਥਾਣਾ ਖੇਤਰ ਦਾ ਹੈ। ਇੱਥੇ ਬਦਮਾਸ਼ਾਂ ਨੇ ਇੱਕ ਮੁਲਾਜ਼ਮ ਨੂੰ ਪਿਸਤੌਲ ਦਿਖਾ ਕੇ ਉਸ ਕੋਲੋਂ 16 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਲਈ ਹੈ।1