logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਬੀ.ਐੱਸ.ਸੀ. ਬੀ.ਐੱਡ. ਅੱਠਵੇਂ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿੱਚ ਸ਼ਾਨਦਾਰ ਸਥਾਨ ਹਾਸਿਲ ਕੀਤਾ ਹੈ। ਕਾਲਜ ਦੇ ਐਜ਼ੂਕੇਸ਼ਨ ਵਿਭਾਗ ਦੇ ਇਸ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਵਿੱਚੋਂ ਵਿਦਿਆਰਥਣ ਸਨੇਹਾ ਨੇ 91 ਫੀਸਦੀ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਦੂਜਾ ਅਤੇ ਕਲਾਸ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਹਰਲੀਨ ਕੌਰ ਨੇ 89.1 ਫੀਸਦੀ ਅੰਕ ਹਾਸਿਲ ਕਰਕੇ ਯੂਨੀਵਰਸਿਟੀ ਦੀ ਮੈਰਿਟ ਵਿੱਚ ਚੌਥਾ ਅਤੇ ਕਲਾਸ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸਿਮਰਨ ਕੌਰ ਨੇ 88.1 ਫੀਸਦੀ ਅੰਕ ਲੈ ਕੇ ਕਲਾਸ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਮੱਲਾਂ ਮਾਰਨ ਅਤੇ ਮਾਪਿਆਂ ਦੇ ਆਗਿਆਕਾਰੀ ਬਣਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਿਲ ਕਰਕੇ ਕਾਲਜ, ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

5 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
5 hrs ago
cf727558-e9dc-41e0-9cf5-f3b0dfdc5551

ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਬੀ.ਐੱਸ.ਸੀ. ਬੀ.ਐੱਡ. ਅੱਠਵੇਂ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿੱਚ ਸ਼ਾਨਦਾਰ ਸਥਾਨ ਹਾਸਿਲ ਕੀਤਾ ਹੈ। ਕਾਲਜ ਦੇ ਐਜ਼ੂਕੇਸ਼ਨ ਵਿਭਾਗ ਦੇ ਇਸ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਵਿੱਚੋਂ ਵਿਦਿਆਰਥਣ ਸਨੇਹਾ ਨੇ 91 ਫੀਸਦੀ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਦੂਜਾ ਅਤੇ ਕਲਾਸ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਹਰਲੀਨ ਕੌਰ ਨੇ 89.1 ਫੀਸਦੀ ਅੰਕ ਹਾਸਿਲ ਕਰਕੇ ਯੂਨੀਵਰਸਿਟੀ ਦੀ ਮੈਰਿਟ ਵਿੱਚ ਚੌਥਾ ਅਤੇ ਕਲਾਸ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸਿਮਰਨ ਕੌਰ ਨੇ 88.1 ਫੀਸਦੀ ਅੰਕ ਲੈ ਕੇ ਕਲਾਸ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਮੱਲਾਂ ਮਾਰਨ ਅਤੇ ਮਾਪਿਆਂ ਦੇ ਆਗਿਆਕਾਰੀ ਬਣਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਿਲ ਕਰਕੇ ਕਾਲਜ, ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

More news from ਪੰਜਾਬ and nearby areas
  • ਹੁਸ਼ਿਆਰਪੁਰ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਘਿਰਾਓ ਕੀਤਾ ਹੈ।
    1
    ਹੁਸ਼ਿਆਰਪੁਰ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਘਿਰਾਓ ਕੀਤਾ ਹੈ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    49 min ago
  • ਲੁਧਿਆਣਾ ਦੀ ਕ੍ਰਿਸ਼ਨਾ ਕਾਲੋਨੀ, ਗਲੀ ਨੰਬਰ 10 (ਪਿੰਨ ਕੋਡ 141007) ਦੇ ਵਸਨੀਕਾਂ ਨੇ ਇਲਾਕੇ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਮਦਦ ਦੀ ਗੁਹਾਰ ਲਗਾਈ ਹੈ। ਇਲਾਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਾਲ-ਨਾਲ ਕੂੜੇ ਦੇ ਭਾਰੀ ਜਮਾਵੜੇ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ। ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਸਥਾਨਕ ਵਸਨੀਕਾਂ ਨੇ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ ਅਤੇ ਸੰਪਰਕ ਲਈ 9915663040 ਨੰਬਰ ਜਾਰੀ ਕੀਤਾ ਹੈ।
    1
    ਲੁਧਿਆਣਾ ਦੀ ਕ੍ਰਿਸ਼ਨਾ ਕਾਲੋਨੀ, ਗਲੀ ਨੰਬਰ 10 (ਪਿੰਨ ਕੋਡ 141007) ਦੇ ਵਸਨੀਕਾਂ ਨੇ ਇਲਾਕੇ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਮਦਦ ਦੀ ਗੁਹਾਰ ਲਗਾਈ ਹੈ। ਇਲਾਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਾਲ-ਨਾਲ ਕੂੜੇ ਦੇ ਭਾਰੀ ਜਮਾਵੜੇ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ। ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਸਥਾਨਕ ਵਸਨੀਕਾਂ ਨੇ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ ਅਤੇ ਸੰਪਰਕ ਲਈ 9915663040 ਨੰਬਰ ਜਾਰੀ ਕੀਤਾ ਹੈ।
    user_Sourav Sharma
    Sourav Sharma
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    20 hrs ago
  • ਲੁਧਿਆਣਾ ਦੇ ਪੂਰਬੀ ਹਿੱਸੇ ਵਿੱਚ ਇੱਕ ਵਕੀਲ ਵੱਲੋਂ ਪੁਲਿਸ ਦੇ ਧੱਕੇ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਗਏ ਹਨ। ਵਕੀਲ ਨੇ ਇਸ ਮਾਮਲੇ ਨਾਲ ਜੁੜੀ ਹਰ ਇੱਕ ਸੱਚਾਈ ਨੂੰ ਜਨਤਕ ਕਰਦੇ ਹੋਏ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ ਹਨ ਅਤੇ ਘਟਨਾ ਦੇ ਅੰਦਰੂਨੀ ਭੇਦ ਖੋਲ੍ਹ ਕੇ ਰੱਖ ਦਿੱਤੇ ਹਨ।
    1
    ਲੁਧਿਆਣਾ ਦੇ ਪੂਰਬੀ ਹਿੱਸੇ ਵਿੱਚ ਇੱਕ ਵਕੀਲ ਵੱਲੋਂ ਪੁਲਿਸ ਦੇ ਧੱਕੇ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਗਏ ਹਨ। ਵਕੀਲ ਨੇ ਇਸ ਮਾਮਲੇ ਨਾਲ ਜੁੜੀ ਹਰ ਇੱਕ ਸੱਚਾਈ ਨੂੰ ਜਨਤਕ ਕਰਦੇ ਹੋਏ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ ਹਨ ਅਤੇ ਘਟਨਾ ਦੇ ਅੰਦਰੂਨੀ ਭੇਦ ਖੋਲ੍ਹ ਕੇ ਰੱਖ ਦਿੱਤੇ ਹਨ।
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    23 hrs ago
  • ਖੰਨਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਅਹਿਮ ਜਾਣਕਾਰੀ ਖੰਨਾ ਦੀ ਐਸਐਸਪੀ ਡਾ. ਦਰਪਨ ਆਹਲੂਵਾਲੀਆ ਵੱਲੋਂ ਸਾਂਝੀ ਕੀਤੀ ਗਈ ਹੈ।
    1
    ਖੰਨਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਅਹਿਮ ਜਾਣਕਾਰੀ ਖੰਨਾ ਦੀ ਐਸਐਸਪੀ ਡਾ. ਦਰਪਨ ਆਹਲੂਵਾਲੀਆ ਵੱਲੋਂ ਸਾਂਝੀ ਕੀਤੀ ਗਈ ਹੈ।
    user_BNN Best News Network
    BNN Best News Network
    Local News Reporter Khanna, Ludhiana•
    1 hr ago
  • ਜਲੰਧਰ ਦੇ ਨਿਊ ਗੁਰੂ ਨਾਨਕ ਨਗਰ ਦੀ ਗਲੀ ਨੰਬਰ 10 ਵਿੱਚ ਸ਼ਨੀਵਾਰ ਦੇਰ ਰਾਤ ਲਗਭਗ 12:11 ਵਜੇ ਕੁਝ ਨੌਜਵਾਨਾਂ ਵੱਲੋਂ ਕਾਰ ਵਿੱਚ ਤੇਜ਼ ਆਵਾਜ਼ ਵਿੱਚ ਸੰਗੀਤ ਵਜਾ ਕੇ ਜਨਮਦਿਨ ਮਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਸ ਸ਼ੋਰ-ਸ਼ਰਾਬੇ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਆਸ-ਪਾਸ ਰਹਿਣ ਵਾਲੇ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਤੱਖਦਰਸ਼ੀਆਂ ਅਨੁਸਾਰ ਜਨਤਕ ਥਾਂ ’ਤੇ ਕੀਤੀ ਗਈ ਇਸ ਹੰਗਾਮੇ ਵਾਲੀ ਪਾਰਟੀ ਨੇ ਇਲਾਕੇ ਦੀ ਸ਼ਾਂਤੀ ਭੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ। ਜੇਕਰ ਘਟਨਾ ਦੇ ਵੀਡੀਓ ਜਾਂ ਕੋਈ ਹੋਰ ਸਬੂਤ ਉਪਲਬਧ ਹੁੰਦੇ ਹਨ, ਤਾਂ ਸਬੰਧਤ ਅਧਿਕਾਰੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆ ਸਕਦੇ ਹਨ।
    2
    ਜਲੰਧਰ ਦੇ ਨਿਊ ਗੁਰੂ ਨਾਨਕ ਨਗਰ ਦੀ ਗਲੀ ਨੰਬਰ 10 ਵਿੱਚ ਸ਼ਨੀਵਾਰ ਦੇਰ ਰਾਤ ਲਗਭਗ 12:11 ਵਜੇ ਕੁਝ ਨੌਜਵਾਨਾਂ ਵੱਲੋਂ ਕਾਰ ਵਿੱਚ ਤੇਜ਼ ਆਵਾਜ਼ ਵਿੱਚ ਸੰਗੀਤ ਵਜਾ ਕੇ ਜਨਮਦਿਨ ਮਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਸ ਸ਼ੋਰ-ਸ਼ਰਾਬੇ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਆਸ-ਪਾਸ ਰਹਿਣ ਵਾਲੇ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਪ੍ਰਤੱਖਦਰਸ਼ੀਆਂ ਅਨੁਸਾਰ ਜਨਤਕ ਥਾਂ ’ਤੇ ਕੀਤੀ ਗਈ ਇਸ ਹੰਗਾਮੇ ਵਾਲੀ ਪਾਰਟੀ ਨੇ ਇਲਾਕੇ ਦੀ ਸ਼ਾਂਤੀ ਭੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ। ਜੇਕਰ ਘਟਨਾ ਦੇ ਵੀਡੀਓ ਜਾਂ ਕੋਈ ਹੋਰ ਸਬੂਤ ਉਪਲਬਧ ਹੁੰਦੇ ਹਨ, ਤਾਂ ਸਬੰਧਤ ਅਧਿਕਾਰੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆ ਸਕਦੇ ਹਨ।
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    21 hrs ago
  • ਮਸ਼ਹੂਰ ਅਲਟਰਾ-ਰਨਰ ਸੂਫ਼ੀਆ ਸੂਫ਼ੀ ਕੰਨਿਆਕੁਮਾਰੀ ਤੋਂ ਕਾਰਾਕੋਰਮ ਤੱਕ ਦੇ ਆਪਣੇ 5,000 ਕਿਲੋਮੀਟਰ ਦੇ ਬੇਹੱਦ ਚੁਣੌਤੀਪੂਰਨ ਅਤੇ ਇਤਿਹਾਸਕ ਸਫ਼ਰ ਤਹਿਤ ਪੰਜਾਬ ਦੇ ਇਤਿਹਾਸਕ ਸ਼ਹਿਰ ਫ਼ਤਿਹਗੜ੍ਹ ਸਾਹਿਬ ਵਿਖੇ ਪ੍ਰਵੇਸ਼ ਕਰ ਚੁੱਕੇ ਹਨ। ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਲਾਮੀ ਦੇਣ ਅਤੇ ਆਪਣਾ ਛੇਵਾਂ 'ਗਿਨੀਜ਼ ਵਰਲਡ ਰਿਕਾਰਡ' ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਯਾਤਰਾ ਦੌਰਾਨ ਫ਼ਤਿਹਗੜ੍ਹ ਸਾਹਿਬ ਪਹੁੰਚਣ 'ਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਸੂਫ਼ੀਆ ਦੇ ਨਾਮ ਪਹਿਲਾਂ ਹੀ 5 ਗਿਨੀਜ਼ ਵਰਲਡ ਰਿਕਾਰਡ ਦਰਜ ਹਨ, ਜਿਨ੍ਹਾਂ ਵਿੱਚ ਮਨਾਲੀ-ਲੇਹ ਅਤੇ ਕਸ਼ਮੀਰ-ਕੰਨਿਆਕੁਮਾਰੀ ਵਰਗੇ ਬੇਹੱਦ ਔਖੇ ਰੂਟ ਸ਼ਾਮਲ ਹਨ। ਆਪਣੀ ਇਸੇ ਯਾਤਰਾ ਦੌਰਾਨ ਉਨ੍ਹਾਂ ਨੇ ਇੱਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਦੇਸ਼ ਭਰ ਵਿੱਚ ਉਨ੍ਹਾਂ ਦੀ ਇਸ ਹਿੰਮਤ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
    1
    ਮਸ਼ਹੂਰ ਅਲਟਰਾ-ਰਨਰ ਸੂਫ਼ੀਆ ਸੂਫ਼ੀ ਕੰਨਿਆਕੁਮਾਰੀ ਤੋਂ ਕਾਰਾਕੋਰਮ ਤੱਕ ਦੇ ਆਪਣੇ 5,000 ਕਿਲੋਮੀਟਰ ਦੇ ਬੇਹੱਦ ਚੁਣੌਤੀਪੂਰਨ ਅਤੇ ਇਤਿਹਾਸਕ ਸਫ਼ਰ ਤਹਿਤ ਪੰਜਾਬ ਦੇ ਇਤਿਹਾਸਕ ਸ਼ਹਿਰ ਫ਼ਤਿਹਗੜ੍ਹ ਸਾਹਿਬ ਵਿਖੇ ਪ੍ਰਵੇਸ਼ ਕਰ ਚੁੱਕੇ ਹਨ। ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਲਾਮੀ ਦੇਣ ਅਤੇ ਆਪਣਾ ਛੇਵਾਂ 'ਗਿਨੀਜ਼ ਵਰਲਡ ਰਿਕਾਰਡ' ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਯਾਤਰਾ ਦੌਰਾਨ ਫ਼ਤਿਹਗੜ੍ਹ ਸਾਹਿਬ ਪਹੁੰਚਣ 'ਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਦੱਸਣਯੋਗ ਹੈ ਕਿ ਸੂਫ਼ੀਆ ਦੇ ਨਾਮ ਪਹਿਲਾਂ ਹੀ 5 ਗਿਨੀਜ਼ ਵਰਲਡ ਰਿਕਾਰਡ ਦਰਜ ਹਨ, ਜਿਨ੍ਹਾਂ ਵਿੱਚ ਮਨਾਲੀ-ਲੇਹ ਅਤੇ ਕਸ਼ਮੀਰ-ਕੰਨਿਆਕੁਮਾਰੀ ਵਰਗੇ ਬੇਹੱਦ ਔਖੇ ਰੂਟ ਸ਼ਾਮਲ ਹਨ। ਆਪਣੀ ਇਸੇ ਯਾਤਰਾ ਦੌਰਾਨ ਉਨ੍ਹਾਂ ਨੇ ਇੱਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਦੇਸ਼ ਭਰ ਵਿੱਚ ਉਨ੍ਹਾਂ ਦੀ ਇਸ ਹਿੰਮਤ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    3 hrs ago
  • ਗੜ੍ਹਸ਼ੰਕਰ ਦੇ ਸ੍ਰੀ ਆਨੰਦਪੁਰ ਸਾਹਿਬ ਗੜ੍ਹਸ਼ੰਕਰ ਰੋਡ 'ਤੇ ਕੁੱਕੜ ਮਜਾਰਾ ਤੋਂ ਕਾਹਨਪੁਰ ਖੂਹੀ ਤੱਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਬਣ ਰਹੀ ਚਹੁੰਮਾਰਗੀ ਸੜਕ ਦੇ ਚੁਗਿਰਦੇ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਸੰਤ ਬਾਬਾ ਸਾਹਿਬ ਸਿੰਘ ਸਾਭਾ ਵੱਲੋਂ ਅਰਦਾਸ ਕਰਨ ਉਪਰੰਤ ਸੜਕ ਦੇ ਦੋਵੇਂ ਪਾਸੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦੇ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਖੁਰਦਾਂ ਨੇ ਦੱਸਿਆ ਕਿ ਸੜਕ ਨਿਰਮਾਣ ਦੀ ਇਹ ਸੇਵਾ ਪਿਛਲੇ ਢਾਈ ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ ਅਤੇ ਇਸ ਸੜਕ ਦਾ ਕਰੀਬ 90 ਪ੍ਰਤੀਸ਼ਤ ਹਿੱਸਾ ਬਣ ਕੇ ਤਿਆਰ ਵੀ ਹੋ ਚੁੱਕਾ ਹੈ। ਇਸ ਮੌਕੇ ਬਾਬਾ ਸਾਹਿਬ ਸਿੰਘ ਸਾਭਾ, ਦਲਜੀਤ ਸਿੰਘ ਬੈਂਸ ਖੁਰਦਾਂ, ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਗੁਰਿੰਦਰ ਪਾਲ ਸਿੰਘ ਕਾਹਲੋਂ, ਸਾਬਕਾ ਵਣ ਰੇਂਜ ਅਫ਼ਸਰ ਮਲਕੀਤ ਸਿੰਘ, ਕਸ਼ਮੀਰ ਸਿੰਘ ਸਾਧੜਾ, ਅਲੋਕ ਰਾਣਾ, ਬਿੱਲਾ ਕੰਬਾਲਾ, ਮਨਪ੍ਰੀਤ ਸਿੰਘ ਜੱਗਾ, ਜੋਬਨ ਸਿੰਘ, ਜੁਗਰਾਜ ਸਿੰਘ ਅਤੇ ਗੁਰਮੇਜ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
    1
    ਗੜ੍ਹਸ਼ੰਕਰ ਦੇ ਸ੍ਰੀ ਆਨੰਦਪੁਰ ਸਾਹਿਬ ਗੜ੍ਹਸ਼ੰਕਰ ਰੋਡ 'ਤੇ ਕੁੱਕੜ ਮਜਾਰਾ ਤੋਂ ਕਾਹਨਪੁਰ ਖੂਹੀ ਤੱਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਬਣ ਰਹੀ ਚਹੁੰਮਾਰਗੀ ਸੜਕ ਦੇ ਚੁਗਿਰਦੇ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਸੰਤ ਬਾਬਾ ਸਾਹਿਬ ਸਿੰਘ ਸਾਭਾ ਵੱਲੋਂ ਅਰਦਾਸ ਕਰਨ ਉਪਰੰਤ ਸੜਕ ਦੇ ਦੋਵੇਂ ਪਾਸੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦੇ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਖੁਰਦਾਂ ਨੇ ਦੱਸਿਆ ਕਿ ਸੜਕ ਨਿਰਮਾਣ ਦੀ ਇਹ ਸੇਵਾ ਪਿਛਲੇ ਢਾਈ ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ ਅਤੇ ਇਸ ਸੜਕ ਦਾ ਕਰੀਬ 90 ਪ੍ਰਤੀਸ਼ਤ ਹਿੱਸਾ ਬਣ ਕੇ ਤਿਆਰ ਵੀ ਹੋ ਚੁੱਕਾ ਹੈ। ਇਸ ਮੌਕੇ ਬਾਬਾ ਸਾਹਿਬ ਸਿੰਘ ਸਾਭਾ, ਦਲਜੀਤ ਸਿੰਘ ਬੈਂਸ ਖੁਰਦਾਂ, ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਗੁਰਿੰਦਰ ਪਾਲ ਸਿੰਘ ਕਾਹਲੋਂ, ਸਾਬਕਾ ਵਣ ਰੇਂਜ ਅਫ਼ਸਰ ਮਲਕੀਤ ਸਿੰਘ, ਕਸ਼ਮੀਰ ਸਿੰਘ ਸਾਧੜਾ, ਅਲੋਕ ਰਾਣਾ, ਬਿੱਲਾ ਕੰਬਾਲਾ, ਮਨਪ੍ਰੀਤ ਸਿੰਘ ਜੱਗਾ, ਜੋਬਨ ਸਿੰਘ, ਜੁਗਰਾਜ ਸਿੰਘ ਅਤੇ ਗੁਰਮੇਜ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    5 hrs ago
  • ਲੁਧਿਆਣਾ ਦੇ ਖੰਨਾ ਵਿੱਚ ਪੁਲੀਸ ਨੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੌਕੇ ਤੋਂ ਪਾਬੰਦੀਸ਼ੁਦਾ ਦਵਾਈਆਂ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
    1
    ਲੁਧਿਆਣਾ ਦੇ ਖੰਨਾ ਵਿੱਚ ਪੁਲੀਸ ਨੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੌਕੇ ਤੋਂ ਪਾਬੰਦੀਸ਼ੁਦਾ ਦਵਾਈਆਂ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.