ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਲਾਇਨਜ਼ ਕਲੱਬ ਰਾਮਾਂ ਹੋਪ ਅਤੇ ਈਕੋ ਕਲੱਬ ਵੱਲੋਂ ਫੁੱਲਦਾਰ ਪੌਦੇ ਲਗਾਕੇ ਸ਼ੁੱਧ ਵਾਤਾਵਰਨ ਰੱਖਣ ਦਾ ਸੁਨੇਹਾ ਦਿੱਤਾ ਤਲਵੰਡੀ ਸਾਬੋ, 31 ਜੁਲਾਈ (ਗੁਰਜੰਟ ਸਿੰਘ ਨਥੇਹਾ)- ਅੱਜ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿਖੇ ਲਾਇਨਜ਼ ਕਲੱਬ ਰਾਮਾ ਹੋਪ ਅਤੇ ਈਕੋ ਕਲੱਬ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵੱਲੋਂ ਸਾਂਝੇ ਤੌਰ 'ਤੇ ਕੈਂਪਸ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕੈਂਪਸ ਵਿੱਚ ਫੁੱਲਦਾਰ ਬੂਟੇ ਲਗਾਏ ਗਏ। ਕੈਂਪਸ ਨੂੰ ਹਰਿਆ ਭਰਿਆ, ਪ੍ਰਦੂਸ਼ਣ ਮੁਕਤ ਤੇ ਸੁੰਦਰ ਰੱਖਣ ਲਈ ਫੁੱਲਾਂ ਦੇ ਬੂਟੇ ਲਗਾਉਣ ਦਾ ਸ਼ੁਭ ਕਾਰਜ ਕੈਂਪਸ ਡਾਇਰੈਕਟਰ ਡਾ. ਅਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਨੇਪਰੇ ਚੜ੍ਹਿਆ। ਇਸ ਮੌਕੇ ਲਾਇਨਜ਼ ਕਲੱਬ ਪ੍ਰਧਾਨ ਸ੍ਰੀ ਭੂਸ਼ਨ ਲਹਿਰੀ ਜਿਹਨਾਂ ਦੀ ਪਹਿਲਕਦਮੀ ਸਦਕਾ ਇਸ ਕਾਰਜ ਦਾ ਆਯੋਜਨ ਹੋਇਆ ਤੋਂ ਇਲਾਵਾ ਕਲੱਬ ਦੇ ਮੈਂਬਰ ਜਿਨ੍ਹਾਂ ਵਿੱਚ ਜੀਵਨ ਸਿੰਘ ਵਿਰਧ ਆਸ਼ਰਮ ਰਾਮਾਂ ਮੰਡੀ ਦੇ ਸੰਚਾਲਕ ਇੰਜ. ਹਰਜਿੰਦਰ ਸਿੰਘ, ਰਾਜ ਨਰਸਿੰਗ ਹੋਮ ਤਲਵੰਡੀ ਸਾਬੋ ਤੋਂ ਡਾ. ਦਿਨੇਸ਼, ਚੌਧਰੀ ਮੈਡੀਕਲ ਹਾਲ ਤੋਂ ਡਾ. ਵਿਜੈਪਾਲ, ਉੱਘੇ ਰਾਜਨੀਤਿਕ ਵਿਸ਼ਲੇਸ਼ਕ ਅਤੇ ਪੰਜਾਬ ਸਵੀਟਸ ਤੋਂ ਸ੍ਰੀ ਪੁਨੀਤ ਗਰਗ ਦੇ ਨਾਮ ਵਿਸੇਸ਼ ਤੌਰ 'ਤੇ ਜਿਕਰਯੋਗ ਹਨ। ਇਹਨਾਂ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਪ੍ਰੋਫੈਸਰ ਸਾਹਿਬਾਨ ਡਾ. ਜਗਤਾਰ ਸਿੰਘ, ਡਾ. ਲਖਬੀਰ ਸਿੰਘ, ਡਾ. ਦਿਆਲ ਭਟਨਾਗਰ, ਡਾ. ਹਰਪ੍ਰੀਤ ਸਿੰਘ ਅਤੇ ਡਾ. ਗੁਰਵਿੰਦਰ ਸਿੰਘ ਦੇ ਨਾਲ-ਨਾਲ ਕੈਂਪਸ ਦੇ ਬਾਗਬਾਨੀ ਵਿਭਾਗ ਦੇ ਗਾਰਡਨਰ ਸ੍ਰੀ ਸੁਰਿੰਦਰ ਸਿੰਘ ਵੀ ਹਾਜਰ ਸਨ। ਬਾਗਬਾਨੀ ਵਿਭਾਗ ਦੇ ਕਰਮਚਾਰੀਆਂ ਨੇ ਇਸ ਮੌਕੇ ਆਪਣੀਆਂ ਸੇਵਾਵਾਂ ਦੇ ਕੇ ਇਸ ਅਭਿਆਨ ਨੂੰ ਬੜੇ ਸਹਿਜ ਨਾਲ ਨੇਪਰੇ ਚਾੜ੍ਹਨ 'ਚ ਮੱਦਦ ਕੀਤੀ। ਇਸ ਉਪਰੰਤ ਕੈਂਪਸ ਡਾਇਰੈਕਟਰ ਵੱਲੋਂ ਲਾਇਨਜ਼ ਕਲੱਬ ਦੇ ਸਮੂਹ ਮੈਂਬਰ ਸਹਿਬਾਨ ਨਾਲ ਦਫਤਰ ਵਿਖੇ ਬੈਠ ਕੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਸਹਿਯੋਗ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ।
ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਲਾਇਨਜ਼ ਕਲੱਬ ਰਾਮਾਂ ਹੋਪ ਅਤੇ ਈਕੋ ਕਲੱਬ ਵੱਲੋਂ ਫੁੱਲਦਾਰ ਪੌਦੇ ਲਗਾਕੇ ਸ਼ੁੱਧ ਵਾਤਾਵਰਨ ਰੱਖਣ ਦਾ ਸੁਨੇਹਾ ਦਿੱਤਾ ਤਲਵੰਡੀ ਸਾਬੋ, 31 ਜੁਲਾਈ (ਗੁਰਜੰਟ ਸਿੰਘ ਨਥੇਹਾ)- ਅੱਜ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿਖੇ ਲਾਇਨਜ਼ ਕਲੱਬ ਰਾਮਾ ਹੋਪ ਅਤੇ ਈਕੋ ਕਲੱਬ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵੱਲੋਂ ਸਾਂਝੇ ਤੌਰ 'ਤੇ ਕੈਂਪਸ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕੈਂਪਸ ਵਿੱਚ ਫੁੱਲਦਾਰ ਬੂਟੇ ਲਗਾਏ ਗਏ। ਕੈਂਪਸ ਨੂੰ ਹਰਿਆ ਭਰਿਆ, ਪ੍ਰਦੂਸ਼ਣ ਮੁਕਤ ਤੇ ਸੁੰਦਰ ਰੱਖਣ ਲਈ ਫੁੱਲਾਂ ਦੇ ਬੂਟੇ ਲਗਾਉਣ ਦਾ ਸ਼ੁਭ ਕਾਰਜ ਕੈਂਪਸ ਡਾਇਰੈਕਟਰ ਡਾ. ਅਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਨੇਪਰੇ ਚੜ੍ਹਿਆ। ਇਸ ਮੌਕੇ ਲਾਇਨਜ਼ ਕਲੱਬ ਪ੍ਰਧਾਨ ਸ੍ਰੀ ਭੂਸ਼ਨ ਲਹਿਰੀ ਜਿਹਨਾਂ ਦੀ ਪਹਿਲਕਦਮੀ ਸਦਕਾ ਇਸ ਕਾਰਜ ਦਾ ਆਯੋਜਨ ਹੋਇਆ ਤੋਂ ਇਲਾਵਾ ਕਲੱਬ ਦੇ ਮੈਂਬਰ ਜਿਨ੍ਹਾਂ ਵਿੱਚ ਜੀਵਨ ਸਿੰਘ ਵਿਰਧ ਆਸ਼ਰਮ ਰਾਮਾਂ ਮੰਡੀ ਦੇ ਸੰਚਾਲਕ ਇੰਜ. ਹਰਜਿੰਦਰ ਸਿੰਘ, ਰਾਜ ਨਰਸਿੰਗ ਹੋਮ ਤਲਵੰਡੀ ਸਾਬੋ ਤੋਂ ਡਾ. ਦਿਨੇਸ਼, ਚੌਧਰੀ ਮੈਡੀਕਲ ਹਾਲ ਤੋਂ ਡਾ. ਵਿਜੈਪਾਲ, ਉੱਘੇ ਰਾਜਨੀਤਿਕ ਵਿਸ਼ਲੇਸ਼ਕ ਅਤੇ ਪੰਜਾਬ ਸਵੀਟਸ ਤੋਂ ਸ੍ਰੀ ਪੁਨੀਤ ਗਰਗ ਦੇ ਨਾਮ ਵਿਸੇਸ਼ ਤੌਰ 'ਤੇ ਜਿਕਰਯੋਗ ਹਨ। ਇਹਨਾਂ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਪ੍ਰੋਫੈਸਰ ਸਾਹਿਬਾਨ ਡਾ. ਜਗਤਾਰ ਸਿੰਘ, ਡਾ. ਲਖਬੀਰ ਸਿੰਘ, ਡਾ. ਦਿਆਲ ਭਟਨਾਗਰ, ਡਾ. ਹਰਪ੍ਰੀਤ ਸਿੰਘ ਅਤੇ ਡਾ. ਗੁਰਵਿੰਦਰ ਸਿੰਘ ਦੇ ਨਾਲ-ਨਾਲ ਕੈਂਪਸ ਦੇ ਬਾਗਬਾਨੀ ਵਿਭਾਗ ਦੇ ਗਾਰਡਨਰ ਸ੍ਰੀ ਸੁਰਿੰਦਰ ਸਿੰਘ ਵੀ ਹਾਜਰ ਸਨ। ਬਾਗਬਾਨੀ ਵਿਭਾਗ ਦੇ ਕਰਮਚਾਰੀਆਂ ਨੇ ਇਸ ਮੌਕੇ ਆਪਣੀਆਂ ਸੇਵਾਵਾਂ ਦੇ ਕੇ ਇਸ ਅਭਿਆਨ ਨੂੰ ਬੜੇ ਸਹਿਜ ਨਾਲ ਨੇਪਰੇ ਚਾੜ੍ਹਨ 'ਚ ਮੱਦਦ ਕੀਤੀ। ਇਸ ਉਪਰੰਤ ਕੈਂਪਸ ਡਾਇਰੈਕਟਰ ਵੱਲੋਂ ਲਾਇਨਜ਼ ਕਲੱਬ ਦੇ ਸਮੂਹ ਮੈਂਬਰ ਸਹਿਬਾਨ ਨਾਲ ਦਫਤਰ ਵਿਖੇ ਬੈਠ ਕੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਸਹਿਯੋਗ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ।
- ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।” ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।” ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।” ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।” ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।” ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।1
- ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।1
- ਪੇਪਰ ਲੀਕ ਮਾਮਲੇ ਵਿੱਚ ਹਲਕਾ ਵਿਧਾਇਕ ਫਰੀਦਕੋਟ ਸ੍ਰ ਗੁਰਦਿੱਤ ਸਿੰਘ ਸੇਖੋਂ ਦਾ ਵੱਡਾ ਬਿਆਨ ਆਇਆ ਸਾਹਮਣੇ, #everyone #highlight #today #news #public #latest news #Faridkot news #video #reel #update #breaking news1
- ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ 'ਤੇ ਜਤਾਈ ਚਿੰਤਾ; ਸਿੱਖ ਕੌਮ ਨੂੰ ਇਕਜੁੱਟ ਰਹਿਣ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਦਿੱਤਾ ਸੱਦਾ ਫਰੀਦਕੋਟ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਫਰੀਦਕੋਟ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਕੌਮ ਆਪਣੀ ਵਿਲੱਖਣ ਪਛਾਣ, ਸ਼ਕਤੀ ਅਤੇ ਚੜ੍ਹਦੀ ਕਲਾ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾਵੇ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਪਹੁੰਚ ਬਹੁਤ ਵਧ ਗਈ ਹੈ ਅਤੇ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਫਲ ਨਹੀਂ ਹੋ ਰਹੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੇ। ਸਿੱਖ ਪਰਿਵਾਰਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਦੰਪਤੀ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੌਮ ਦੀ ਮਜ਼ਬੂਤੀ, ਭਵਿੱਖ ਅਤੇ ਸਮਾਜਿਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਚੌਕਸ ਰਹਿਣ ਦੀ ਲੋੜ ਹੈ। ਮੀਰੀ-ਪੀਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼ ਇਹ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢਿਆ ਜਾ ਰਿਹਾ ਹੈ। ਮਾਰਚ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ। 24 ਜੁਲਾਈ ਨੂੰ ਹੋਈ ਸੀ ਸ਼ੁਰੂਆਤ ਇਹ ਮੀਰੀ-ਪੀਰੀ ਖਾਲਸਾ ਮਾਰਚ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਫਰੀਦਕੋਟ ਸ਼ਹਿਰ ਤੋਂ ਇਲਾਵਾ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਪਿੰਡਾਂ ਵਿੱਚ ਵੀ ਸੰਗਤਾਂ ਨੇ ਮਾਰਚ ਦਾ ਭਰਪੂਰ ਸਵਾਗਤ ਕੀਤਾ। (ਨੋਟ: ਨਸ਼ਿਆਂ ਸਬੰਧੀ ਟਿੱਪਣੀਆਂ ਅਤੇ ਹੋਰ ਬਿਆਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨਤਕ ਸੰਬੋਧਨ ਦੌਰਾਨ ਪ੍ਰਗਟ ਕੀਤੇ ਗਏ ਵਿਚਾਰ ਹਨ।)1
- ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ: ਵਿਧਾਇਕ ਸਵਨਾ1
- Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏 Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏4
- ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... #PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 121
- ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।1