ਸਫ਼ਾਈ ਸੇਵਕਾਂ ਵੱਲੋਂ 'ਪੰਜਾਬ ਬੰਦ' ਦੇ ਸੱਦੇ ਦਾ ਸਰਹਿੰਦ 'ਚ ਵਿਆਪਕ ਅਸਰ, ਦੁਕਾਨਾਂ ਰਹੀਆਂ ਬੰਦ; ਯੂਨੀਅਨ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਸਰਹਿੰਦ ਵਿੱਚ ਵੀ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਸਵੇਰ ਤੋਂ ਹੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਅਤੇ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਨਜ਼ਰ ਆਈਆਂ, ਜਿਸ ਕਾਰਨ ਸ਼ਹਿਰੀ ਆਵਾਜਾਈ ਅਤੇ ਬਾਜ਼ਾਰਾਂ ਵਿੱਚ ਆਮ ਚਹਿਲ-ਪਹਿਲ ਕਾਫ਼ੀ ਘੱਟ ਰਹੀ। ਇਸ ਰੋਸ ਪ੍ਰਦਰਸ਼ਨ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਰਹਿੰਦ ਦੇ ਨਵੇਂ ਬੱਸ ਸਟੈਂਡ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਹਰਪ੍ਰੀਤ ਸਿੰਘ,ਰਾਜੇਸ਼ ਕੁਮਾਰ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਸਾਬਕਾ ਚੇਅਰਮੈਨ ਗੇਜਾ ਰਾਮ ਵਾਲਮੀਕਿ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਤਨਖ਼ਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।

- ਸਫ਼ਾਈ ਸੇਵਕਾਂ ਵੱਲੋਂ 'ਪੰਜਾਬ ਬੰਦ' ਦੇ ਸੱਦੇ ਦਾ ਸਰਹਿੰਦ 'ਚ ਵਿਆਪਕ ਅਸਰ, ਦੁਕਾਨਾਂ ਰਹੀਆਂ ਬੰਦ; ਯੂਨੀਅਨ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਸਰਹਿੰਦ ਵਿੱਚ ਵੀ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਸਵੇਰ ਤੋਂ ਹੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਅਤੇ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਨਜ਼ਰ ਆਈਆਂ, ਜਿਸ ਕਾਰਨ ਸ਼ਹਿਰੀ ਆਵਾਜਾਈ ਅਤੇ ਬਾਜ਼ਾਰਾਂ ਵਿੱਚ ਆਮ ਚਹਿਲ-ਪਹਿਲ ਕਾਫ਼ੀ ਘੱਟ ਰਹੀ। ਇਸ ਰੋਸ ਪ੍ਰਦਰਸ਼ਨ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਰਹਿੰਦ ਦੇ ਨਵੇਂ ਬੱਸ ਸਟੈਂਡ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਹਰਪ੍ਰੀਤ ਸਿੰਘ,ਰਾਜੇਸ਼ ਕੁਮਾਰ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਸਾਬਕਾ ਚੇਅਰਮੈਨ ਗੇਜਾ ਰਾਮ ਵਾਲਮੀਕਿ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਤਨਖ਼ਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।1
- ਦੋਰਾਹਾ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮਾਰਟ ਰਾਸ਼ਨ ਕਾਰਡ ਵੰਡਣ ਦਾ ਕੀਤਾ ਆਗਾਜ਼ ਦੋਰਾਹਾ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮਾਰਟ ਰਾਸ਼ਨ ਕਾਰਡ ਵੰਡਣ ਦਾ ਕੀਤਾ ਆਗਾਜ਼1
- ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ1
- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ1
- ਪੰਜਾਬ ਕਾਂਗਰਸ ਐੱਸ.ਸੀ. ਵਿੰਗ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਇੱਕ ਅਹਿਮ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਕਰਤਾਰ ਕੰਪਲੈਕਸ ਸਥਿਤ ਦਫ਼ਤਰ ਵਿਖੇ ਹੋਈ ਪੰਜਾਬ ਕਾਂਗਰਸ ਐੱਸ.ਸੀ. ਵਿੰਗ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਇੱਕ ਅਹਿਮ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਕਰਤਾਰ ਕੰਪਲੈਕਸ ਸਥਿਤ ਦਫ਼ਤਰ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਐੱਸ.ਸੀ. ਵਿੰਗ ਦੇ ਇੰਚਾਰਜ ਸੁਧੀਰ ਚੌਧਰੀ, ਪੰਜਾਬ ਪ੍ਰਧਾਨ ਗੁਰਪ੍ਰੀਤ ਲੱਕੀ ਪੱਖੋ, ਵਰਕਿੰਗ ਪ੍ਰਧਾਨ ਚੰਦਰੇਸ਼ਵਰ ਸਿੰਘ ਮੋਹੀ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਐੱਸ.ਸੀ. ਵਿੰਗ ਦੇ ਵੱਖ-ਵੱਖ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਭੇਟ ਕਰਦਿਆਂ ਆਗੂਆਂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਸ ਨੂੰ ਲੋਕ ਸੇਵਾ, ਸਮਾਜਿਕ ਨਿਆਂ ਅਤੇ ਸੰਗਠਨ ਦੀ ਮਜ਼ਬੂਤੀ ਰਾਹੀਂ ਸਾਬਤ ਕਰਨਾ ਹਰ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ। ਗੁਰਪ੍ਰੀਤ ਲੱਕੀ ਪੱਖੋ ਨੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਕਾਰਜਕਾਲ 'ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਕਮਿਸ਼ਨ ਦੇ ਚੇਅਰਮੈਨ ਸੰਵਿਧਾਨਕ ਅਹੁਦੇ 'ਤੇ ਬੈਠ ਕੇ ਨਿਰਪੱਖ ਕੰਮ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੇ ਵਰਕਰ ਵਾਂਗ ਕੰਮ ਕਰ ਰਹੇ ਹਨ। ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਕੀਤਾ ਸਮਰਥਨ ਹੜਤਾਲ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਕਰਮਚਾਰੀ ਸ਼ਹਿਰਾਂ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ। ਕਾਂਗਰਸ ਦੀ ਅੰਦਰੂਨੀ ਫੁੱਟ ਦੇ ਚਰਚਿਆਂ ਨੂੰ ਨਕਾਰਿਆ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਵਿਚਾਲੇ ਕਥਿਤ ਵਿਵਾਦ 'ਤੇ ਬੋਲਦਿਆਂ ਸੰਜੀਵ ਚੌਧਰੀ ਨੇ ਕਿਹਾ ਕਿ ਪਾਰਟੀ ਵਿੱਚ ਕੋਈ ਆਪਸੀ ਲੜਾਈ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਅਤੇ ਮੀਡੀਆ ਦਾ ਇੱਕ ਹਿੱਸਾ ਛੋਟੀਆਂ-ਮੋਟੀਆਂ ਗੱਲਾਂ ਨੂੰ ਵਧਾ-ਚੜ੍ਹਾ ਕੇ ਪੇਸ਼ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਗੂ ਮਿਲ ਕੇ ਪੰਜਾਬ ਦੇ ਭਲੇ ਲਈ ਕੰਮ ਕਰ ਰਹੇ ਹਨ।1
- ਗੋਬਿੰਦਗੜ ਪੁਲਸ ਵਲੋ ਚਲਾਇਆ ਨਸ਼ਾ ਤਸਕਰਾਂ ਖਿਲਾਫ ਸਰਚ ਅਪਰੇਸ਼ਨ,ਕਈ ਸ਼ੱਕੀ ਕੀਤੇ ਕਾਬੂ1