ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰੇ ਨਹੀਂ ਤਾਂ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ-ਰੇਸ਼ਮ ਸਿੰਘ ਗਿੱਲ* * *ਕਾਨੂੰਨੀ,ਵਿੱਤੀ ਅੜਚਨਾਂ ਨਾ ਹੋਣ ਦੇ ਬਾਵਜੂਦ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਭੱਜ ਰਹੀ ਹੈ-ਜਤਿੰਦਰ ਸਿੰਘ* *16 ਸਾਲ ਤੋਂ ਲਾਰਿਆਂ ਤੋਂ ਤੰਗ ਆ ਚੁੱਕੇ ਹਾਂ 26 ਅਗਸਤ ਨੂੰ ਹੱਲ ਨਹੀਂ ਹੁੰਦਾ ਤਾਂ ਅਣਮਿੱਥੇ ਸਮੇਂ ਦੀ ਹੋਵੇਗੀ ਹੜਤਾਲ-ਮੁੱਖਪਾਲ ਸਿੰਘ* ਫ਼ਿਰੋਜਪੁਰ 25ਅਗਸਤ(ਗੁਰਮੇਜ ਸਿੰਘ)+ ਪੰਜਾਬ ਰੋਡਵੇਜ਼ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਫਿਰੋਜ਼ਪੁਰ ਡਿਪੂ ਵਿਖੇ ਮੀਟਿੰਗ ਹੋਈ ਮੀਟਿੰਗ ਵਿੱਚ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ,ਮੀਤ ਪ੍ਰਧਾਨ ਨਿਸ਼ਾਨ ਸਿੰਘ, ਹਰਜੀਤ ਸਿੰਘ, ਰਾਜਿੰਦਰ ਸਿੰਘ,ਗੋਰਵ ਨੇ ਕਿਹਾ ਕਿ ਮੌਜੂਦਾ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ ਸਾਬਿਤ ਹੋ ਰਹੀ ਹੈ ਕਿਉਂਕਿ ਪਿਛਲੇ ਸਾਢੇ ਸਾਲਾਂ ਤੋਂ ਇੱਕ ਵੀ ਨਵੀ ਬੱਸ ਨਹੀਂ ਪਾਈ ਉਲਟਾ ਵਿਭਾਗ ਦੀਆਂ 5-600 ਬੱਸਾਂ ਕੰਡਮ ਹੋ ਚੁੱਕੀਆਂ ਹਨ ਇਸ ਦੇ ਨਾਲ ਹੀ ਟਾਇਮ ਟੇਬਲਾ ਵਿੱਚ ਪ੍ਰਾਈਵੇਟ ਦਾ ਬੋਲਬਾਲਾ ਹੋ ਗਿਆ ਹੈ ਹਰ ਸ਼ਹਿਰ ਤੋਂ ਨਜਾਇਜ਼ ਬੱਸਾਂ ਭਾਵ ਟਰਾਂਸਪੋਰਟ ਮਾਫੀਆ ਧੜੱਲੇ ਨਾਲ ਚੱਲ ਰਿਹਾ ਹੈ ਵਿਭਾਗ ਦੀਆਂ ਬੱਸਾਂ ਘੱਟ ਹੋਣ ਕਾਰਨ ਲੋਕ ਦੁਖੀ ਹਨ ਜਿਹੜੀਆਂ ਬੱਸਾਂ ਮੌਜੂਦ ਹਨ ਉਹਨਾਂ ਵਿੱਚੋਂ ਵੱਡੀ ਗਿਣਤੀ ਬੱਸਾਂ ਟਾਇਰਾ, ਸਪੇਅਰਪਾਰਟ,ਬੈਟਰੀਆਂ ਆਦਿ ਤੋਂ ਖੜੀਆਂ ਹਨ ਵਿਭਾਗ ਦੀ ਲੁੱਟ ਕਰਵਾਉਣ ਲਈ ਹੁਣ ਵਿਭਾਗ ਵਿੱਚ ਸਰਕਾਰੀ ਪਰਮਿਟਾ ਤੇ ਵੀ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਕਿਲੋਮੀਟਰ ਸਕੀਮ ਤਹਿਤ ਪਾਈਆਂ ਜਾ ਰਹੀਆਂ ਹਨ ਵੱਡੇ ਪੱਧਰ ਤੇ ਆਊਟ ਸੋਰਸ ਭਰਤੀ ਰਿਸ਼ਵਤਖੋਰੀ ਰਾਹੀਂ ਕੀਤੀ ਜਾ ਰਹੀ ਹੈ ਠੇਕੇਦਾਰ ਵਿਚੋਲੀਏ ਨੂੰ ਕਰੋੜਾਂ ਰੁਪਏ ਦੀ ਲੁੱਟ ਲਗਾਤਾਰ ਕਰਵਾਈ ਜਾ ਰਹੀ ਹੈ ਜਿਸ ਦੇ ਸਬੂਤ ਅਤੇ ਸ਼ਿਕਾਇਤਾਂ ਮੁੱਖ ਮੰਤਰੀ ਪੰਜਾਬ ਨੂੰ ਕੀਤੀਆਂ ਪਰ ਕੋਈ ਕਾਰਵਾਈ ਨਹੀਂ ਉਲਟਾ ਮੁਲਾਜਮਾਂ ਦੇ ਪੈਸੇ ਵਾਪਸ ਦੁਆਉਣ ਦੀ ਬਜਾਏ ਠੇਕੇਦਾਰ ਨੂੰ ਬਜਾਇਆ ਗਿਆ ਹੈ ਸਰਕਾਰ ਵਲੋ ਟਰਾਂਸਪੋਰਟ ਦੇ ਮੁਲਾਜ਼ਮਾਂ ਨਾਲ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਦੋਂ ਕੋਈ ਹੜਤਾਲ ਧਰਨੇ ਪ੍ਰਦਰਸ਼ਨ ਹੁੰਦੇ ਹਨ ਤਾਂ ਟਰਾਂਸਪੋਰਟ ਮੰਤਰੀ ਜਾਂ ਸਰਕਾਰ ਵਲੋਂ ਵੱਡੇ ਵੱਡੇ ਬਿਆਨ ਆਉਂਦੇ ਹਨ ਕਿ ਨੀਤੀਆਂ ਪਾਲਸੀਆਂ ਸਰਕਾਰ ਅਤੇ ias ਅਧਿਕਾਰੀਆਂ ਨੇ ਬਣਾਉਣੀਆਂ ਹਨ ਡਰਾਈਵਰ ਕੰਡਕਟਰਾ ਨੇ ਨਹੀਂ ਪਰ ਪਿਛਲੇ 20-22 ਸਾਲਾਂ ਤੋਂ ਆਊਟ ਸੋਰਸ ਕੰਟਰੈਕਟ ਤੇ ਮੁਲਾਜ਼ਮਾਂ ਨੂੰ ਰੱਖਿਆ ਹੋਇਆ ਹੈ ਕੋਈ ਵੀ ਨੀਤੀ ਪਾਲਸੀ ਜਾਂ ਕਾਨੂੰਨ ਇਹਨਾਂ ਅਧਿਕਾਰੀਆਂ ਵਲੋਂ ਨਹੀਂ ਬਣਾਇਆ ਗਿਆ ਇਸ ਦਾ ਮਤਲਬ ਕਿ ਮੰਤਰੀਆਂ ਜਾਂ ਸਰਕਾਰ ਦੇ ਬਿਆਨਾ ਅਨੁਸਾਰ ਅਧਿਕਾਰੀਆਂ ਵਲੋਂ ਮੁਲਾਜ਼ਮਾਂ ਅਤੇ ਵਿਭਾਗਾਂ ਦਾ ਨੁਕਸਾਨ ਕਰਵਾਇਆ ਜਾ ਰਿਹਾ ਹੈ ਕਿਉਂ ਕਿ ਅਧਿਕਾਰੀਆਂ ਵਲੋਂ ਸਮੇਂਸਿਰ ਹੱਲ ਨਹੀਂ ਕੱਢਿਆ ਜਾ ਰਿਹਾ ਡਿਪੂ ਪ੍ਰਧਾਨ ਜਤਿੰਦਰ ਸਿੰਘ, ਕੈਸ਼ੀਅਰ ਅਜੈ ਕੁਮਾਰ ਨੇ ਕਿਹਾ ਕਿ ਪਨਬੱਸ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਪਾਸੋਂ ਪਿਛਲੇ 17-18 ਸਾਲ ਤੋਂ ਆਊਟ ਸੋਰਸ ਅਤੇ 11 ਸਾਲ ਤੋਂ ਕੰਟਰੈਕਟ ਤੇ ਲਗਾਤਾਰ ਘੱਟ ਤਨਖਾਹਾਂ ਤੇ ਕੰਮ ਕਰਵਾਇਆ ਜਾ ਰਿਹਾ ਹੈ 2014 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਟੈਸਟ ਲੈ ਕੇ ਮੈਰਿਟ ਸੂਚੀ ਦੇ ਅਧਾਰ ਤੇ ਕੰਟਰੈਕਟ ਤੇ ਭਰਤੀ ਕੀਤੀ ਗਈ ਉਹਨਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪਹਿਲਾਂ 10 ਸਾਲ ਦਾ ਬਹਾਨਾ ਬਣਾਇਆ ਜਾਂਦਾ ਸੀ ਹੁਣ 11 ਸਾਲ ਬਾਅਦ ਪ੍ਰਸੋਨਲ ਵਿੱਤ ਵਿਭਾਗ ਤੋਂ ਅੜਚਨ ਦਾ ਬਹਾਨਾ ਬਣਾ ਕੇ ਮੁਲਾਜ਼ਮਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ ਜਦੋਂ ਕਿ ਮੁਲਾਜ਼ਮਾਂ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕਰੋੜਾਂ ਰੁਪਏ ਕਮਾਏ ਜਾ ਰਹੇ ਹਨ ਉਹਨਾਂ ਦਾ ਕੋਈ ਵਿੱਤੀ ਖਰਚਾ ਨਹੀਂ ਹੈ ਪਾਰਦਰਸ਼ੀ ਭਰਤੀ ਹੋਣ ਕਾਰਨ ਕੋਈ ਕਾਨੂੰਨੀ ਅੜਚਨ ਨਹੀਂ ਹੈ ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਮੁਲਾਜ਼ਮਾਂ ਨੂੰ ਦਬਾਉਣ ਲਈ 307 ਵਰਗੇ ਪਰਚੇ ਦਰਜ ਕੀਤੇ ਗਏ ਅਤੇ ਮੰਨੀਆਂ ਮੰਗਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਇਸ ਲਈ ਯੂਨੀਅਨ ਵਲੋਂ ਪਿਛਲੇ ਦਿਨੀਂ ਕੀਤੀ ਹੜਤਾਲ ਵਿੱਚ 10 ਦਿਨ ਦਾ ਸਮਾਂ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਮੰਗਿਆ ਗਿਆ ਸੀ ਪ੍ਰੰਤੂ 17 ਅਗਸਤ ਦੀ ਮੀਟਿੰਗ ਤੋਂ ਬਾਅਦ ਫਿਰ ਤੋਂ 26 ਅਗਸਤ ਤੱਕ ਦਾ ਸਮਾਂ ਮੰਗਿਆ ਗਿਆ ਹੈ ਅਜਿਹੇ ਵਿੱਚ ਕੱਲ ਨੂੰ ਭਾਵ 26 ਅਗਸਤ ਨੂੰ ਟਰਾਂਸਪੋਰਟ/ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗ ਹੈ ਜੇਕਰ ਕੱਲ ਨੂੰ ਉਪਰੋਕਤ ਮੰਗਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ , ਠੇਕੇਦਾਰ ਵਿਚੋਲੀਏ ਬਾਹਰ ਕੱਢਣ, ਨਜਾਇਜ਼ ਪਰਚੇ ਰੱਦ ਕਰਨ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨ ਅਤੇ ਮੰਨੀਆਂ ਮੰਗਾਂ ਦਾ ਹੱਲ ਨਹੀਂ ਨਿਕਲਦਾ ਤਾਂ ਤਰੁੰਤ ਅਣਮਿੱਥੇ ਸਮੇਂ ਦੀ ਹੜਤਾਲ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ ਜਿਸ ਦੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਹੋਵੇਗੀ ।

- ਹੀਰਾ ਸਿੰਘ ਨਗਰ ਗਲੀ ਨੰਬਰ ਪੰਜ ਦੇਖੁ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ 24. ਅਗਸਤ.20261
- ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel1
- ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ #trending #YGTVPunjab #nonfollowers #Facebookpost #explorer1
- ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। #FacebookReals #ForYou #TrendingReals #NonFollowers #PunjabPolice #AmritsarRuralPolice #BorderRangePolice #Highlight1
- ਕੋਟਕਪੂਰਾ ਵਿੱਚ ਸਿਹਤ ਵਿਭਾਗ ਦੀ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਮੁਹਿੰਮ, ਕਈ ਮਠਿਆਈਆਂ ਦੇ ਸੈਂਪਲ ਭਰੇ; ਖਰਾਬ ਮਠਿਆਈਆਂ ਮੌਕੇ ’ਤੇ ਕਰਵਾਈਆਂ ਨਸ਼ਟ ਕੋਟਕਪੂਰਾ, 25 ਅਗਸਤ 2026: ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਫਰੀਦਕੋਟ ਜ਼ਿਲ੍ਹੇ ਦੇ ਸਿਹਤ ਵਿਭਾਗ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਭਾਗ ਦੀ ਟੀਮ ਨੇ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ’ਤੇ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਕਈ ਮਠਿਆਈਆਂ ਦੇ ਸੈਂਪਲ ਭਰੇ। ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਇਹ ਚੈਕਿੰਗ ਮੁਹਿੰਮ ਡੀਐਚਓ ਫਰੀਦਕੋਟ ਡਾ. ਸੁਰੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਦੀ ਅਗਵਾਈ ਹੇਠ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਕਪੂਰਾ ਦੇ ਨਵੇਂ ਬੱਸ ਸਟੈਂਡ, ਬੱਤੀਆਂ ਵਾਲਾ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਹਲਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਮਠਿਆਈਆਂ ਦੇ ਸੈਂਪਲ ਲਏ ਚੈਕਿੰਗ ਦੌਰਾਨ ਟੀਮ ਵੱਲੋਂ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਦਿਆਂ ਵੱਖ-ਵੱਖ ਮਠਿਆਈਆਂ ਦੇ ਸੈਂਪਲ ਲਏ ਗਏ। ਸੈਂਪਲਾਂ ਨੂੰ ਨਿਯਮਾਂ ਅਨੁਸਾਰ ਜਾਂਚ ਲਈ ਭੇਜਿਆ ਜਾਣਾ ਹੈ, ਤਾਂ ਜੋ ਮਠਿਆਈਆਂ ਦੀ ਗੁਣਵੱਤਾ ਅਤੇ ਖਾਣ-ਪੀਣ ਸਬੰਧੀ ਮਾਪਦੰਡਾਂ ਦੀ ਪਾਲਣਾ ਬਾਰੇ ਪਤਾ ਲੱਗ ਸਕੇ। ਖਰਾਬ ਮਠਿਆਈਆਂ ਕੀਤੀਆਂ ਨਸ਼ਟ ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਗਾਹਕਾਂ ਨੂੰ ਸਿਰਫ਼ ਤਾਜ਼ੀਆਂ, ਸਾਫ਼-ਸੁਥਰੀਆਂ ਅਤੇ ਮਿਆਰਾਂ ਅਨੁਸਾਰ ਮਠਿਆਈਆਂ ਹੀ ਵੇਚਣ। ਫੂਡ ਸੇਫਟੀ ਵਿਭਾਗ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਖਰਾਬ ਜਾਂ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਤਿਉਹਾਰਾਂ ਦੇ ਮੱਦੇਨਜ਼ਰ ਚੈਕਿੰਗ ਮੁਹਿੰਮ ਤੇਜ਼ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਦੀ ਮੰਗ ਵਧਣ ਕਾਰਨ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਮਠਿਆਈਆਂ ਦੇ ਸੈਂਪਲ ਲੈਣ ਦੇ ਨਾਲ-ਨਾਲ ਜਿੱਥੇ ਮਠਿਆਈਆਂ ਖਰਾਬ ਪਾਈਆਂ ਗਈਆਂ, ਉਨ੍ਹਾਂ ਨੂੰ ਵੀ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਫਰੀਦਕੋਟ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਜਾਰੀ ਰਹੇਗੀ। ਗਾਹਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਤਿਉਹਾਰਾਂ ਦੌਰਾਨ ਮਠਿਆਈਆਂ ਦੀ ਵਿਕਰੀ ਵਧਣ ਦੇ ਮੱਦੇਨਜ਼ਰ ਗਾਹਕਾਂ ਨੂੰ ਵੀ ਮਠਿਆਈ ਖਰੀਦਣ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਖਰੀਦਦਾਰੀ ਕਰਦੇ ਸਮੇਂ ਮਠਿਆਈ ਦੀ ਤਾਜ਼ਗੀ, ਸਫਾਈ ਅਤੇ ਦੁਕਾਨ ਦੀ ਸਥਿਤੀ ਵੱਲ ਧਿਆਨ ਦੇਣ ਦੇ ਨਾਲ ਖਰੀਦ ਦੀ ਰਸੀਦ ਲੈਣੀ ਚਾਹੀਦੀ ਹੈ। ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਤਿਉਹਾਰਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।1
- ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ ਸੰਧਵਾਂ/ਕੋਟਕਪੂਰਾ, 25 ਅਗਸਤ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ। ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ। ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ। ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ। CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ। ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ। CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ। ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ। ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।1
- ਪਿੰਡ ਸੁਗੇ ’ਚ ਮਰਗ ਦੇ ਭੋਗ ’ਤੇ ਆਏ ਨੌਜਵਾਨ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਲੁੱਟਿਆ ਪਿੰਡ ਸੁਗੇ ’ਚ ਮਰਗ ਦੇ ਭੋਗ ’ਤੇ ਆਏ ਨੌਜਵਾਨ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਲੁੱਟਿਆ1
- ਭੋਗ 'ਚ ਸ਼ਾਮਲ ਹੋਣ ਆਏ ਨੌਜਵਾਨਾਂ ਨਾਲ ਲੁੱਟਖੋਹ; ਵਿਰੋਧ ਕਰਨ 'ਤੇ ਮਾਰੀ ਗੋਲੀ TARN TARAN ਭੋਗ 'ਚ ਸ਼ਾਮਲ ਹੋਣ ਆਏ ਨੌਜਵਾਨਾਂ ਨਾਲ ਲੁੱਟਖੋਹ; ਵਿਰੋਧ ਕਰਨ 'ਤੇ ਮਾਰੀ ਗੋਲੀ ਪਿੰਡ ਸੁਗੇ ਵਿੱਚ ਭੋਗ 'ਚ ਸ਼ਾਮਲ ਹੋਣ ਲਈ ਆਏ ਦੋ ਨੌਜਵਾਨਾਂ ਨੂੰ ਪਿਸਤੌਲ ਦੀ ਨੋਕ ’ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਲੁਟੇਰਿਆਂ ਨੇ ਵਿਰੋਧ ਕਰਨ ’ਤੇ ਇੱਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਦੋਵੇਂ ਲੁਟੇਰੇ ਨੌਜਵਾਨਾਂ ਦਾ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਅਰਜਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੁੱਲਾ ਮਹਿਰਾਮ ਨੇ ਦੱਸਿਆ ਕਿ ਉਹ ਆਪਣੇ ਸਾਥੀ ਰੁਪਿੰਦਰ ਸਿੰਘ ਨਾਲ ਸੋਮਵਾਰ ਦੀ ਦੁਪਹਿਰ ਕਰੀਬ 3 ਵਜੇ ਪਿੰਡ ਸੁਗੇ ਵਿਖੇ ਭੋਗ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਜਾਣ ਤੋਂ ਪਹਿਲਾਂ ਉਹ ਦੋਵੇਂ ਪਿੰਡ ਦੇ ਛੱਪੜ ਨੇੜੇ ਖੜ੍ਹੇ ਸਨ। ਇਸ ਦੌਰਾਨ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਪਿਸਤੌਲਾਂ ਦੀ ਨੋਕ ’ਤੇ ਰੋਕ ਲਿਆ ਅਤੇ ਉਨ੍ਹਾਂ ਦਾ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ।ਅਰਜਨ ਸਿੰਘ ਅਨੁਸਾਰ ਜਦੋਂ ਉਸ ਨੇ ਲੁਟੇਰਿਆਂ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਦਾ ਵਿਰੋਧ ਕੀਤਾ ਤਾਂ ਇੱਕ ਲੁਟੇਰਾ ਤੈਸ਼ ਵਿੱਚ ਆ ਗਿਆ ਅਤੇ ਉਸ ਨੇ ਪਿਸਤੌਲ ਨਾਲ ਉਸ ਦੇ ਪੱਟ ਵਿੱਚ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਲੁਟੇਰੇ ਉਸ ਦਾ ਮੋਟਰਸਾਈਕਲ, ਜਿਸ ਦਾ ਨੰਬਰ ਪੀਬੀ-46-ਏਕਿਊ-1636 ਦੱਸਿਆ ਗਿਆ ਹੈ, ਖੋਹ ਕੇ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰਾਂ ਵੱਲੋਂ ਜ਼ਖ਼ਮੀ ਅਰਜਨ ਸਿੰਘ ਨੂੰ ਤੁਰੰਤ ਇਲਾਜ ਲਈ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀਆਂ ਫੁਟੇਜਾਂ ਖੰਗਾਲੀਆਂ ਜਾ ਰਹੀਆਂ ਹਨ ਤਾਂ ਜੋ ਲੁਟੇਰਿਆਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਘਟਨਾ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਬਿਆਨ ਕਲਮਬੱਧ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।1