ਹਰਿਆਲੀ ਵੱਲ ਫਾਜ਼ਿਲਕਾ ਦਾ ਵੱਡਾ ਕਦਮ: ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਰੁੱਖ ਲਗਾਓ ਮੁਹਿੰਮ ਦੀ ਕੀਤੀ ਸ਼ੁਰੂਆਤ” ਹਰਿਆਲੀ ਵੱਲ ਫਾਜ਼ਿਲਕਾ ਦਾ ਵੱਡਾ ਕਦਮ: ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਰੁੱਖ ਲਗਾਓ ਮੁਹਿੰਮ ਦੀ ਕੀਤੀ ਸ਼ੁਰੂਆਤ” ਨਗਰ ਕੌਂਸਲ ਨੇ ਜੰਗਲਾਤ ਵਿਭਾਗ ਦੇ ਸਹਿਯੋਗ ਸਦਕਾ ਪਹਿਲੇ ਦਿਨ ਲਗਾਏ ਲਗਭਗ 150 ਬੂਟੇ ਲਗਾਏ ਗਏ, ਆਉਣ ਵਾਲੇ ਦਿਨਾਂ ਵਿੱਚ 500 ਬੂਟਾ ਲੱਗੇਗਾ ਸਾਲ 2026-27 ਦੌਰਾਨ ਫਾਜ਼ਿਲਕਾ ਵਿੱਚ ਕੁੱਲ 40 ਹਜ਼ਾਰ 822 ਬੂਟੇ ਲਗਾਏ ਗਏ ਫਾਜ਼ਿਲਕਾ, 31 ਜੁਲਾਈ(ਸੋਨੂੰ ਵਰਮਾ): ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ-ਭਰਿਆ ਪੰਜਾਬ ਦੇਣ ਦੇ ਮਕਸਦ ਨਾਲ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਤੋਂ ਅਬੋਹਰ ਰੋਡ ਦੇ ਡਿਵਾਈਡਰ ਵਿੱਚ ਬੂਟੇ ਲਗਾ ਕੇ ਜ਼ਿਲ੍ਹਾ ਪੱਧਰੀ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਮਨਦੀਪ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਇਸ ਸਾਲ ਸੂਬੇ ਵਿੱਚ ਲੱਖਾਂ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ਤੇ ਇਕੱਲੇ ਫਾਜ਼ਿਲਕਾ ਜ਼ਿਲ੍ਹੇ ਲਈ ਵੀ ਹਜ਼ਾਰਾਂ ਬੂਟੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਵਣ ਵਿਭਾਗ ਫਾਜ਼ਿਲਕਾ ਵੱਲੋਂ ਸਾਲ 2026-27 ਦੌਰਾਨ ਫਾਜ਼ਿਲਕਾ ਵਿੱਚ ਕੁੱਲ 40 ਹਜ਼ਾਰ 822 ਬੂਟੇ ਲਗਾਏ ਜਾ ਚੁੱਕੇ ਹਨ। ਗਰੀਨ ਪੰਜਾਬ ਮਿਸ਼ਨ ਸਕੀਮ ਤਹਿਤ 9400 ਬੂਟਾ ਲਗਾਇਆ ਗਿਆ ਜੋ ਕਿ ਇਸ ਤਰ੍ਹਾਂ ਜਿਵੇਂ ਕਿ ਨਾਨਕ ਬਗੀਚੀ ਤਹਿਤ ਕੁੱਲ 4500 ਬੂਟਾ ਤੇ ਇੱਕ ਬਗੀਚੀ ਵਿੱਚ 500 ਬੂਟਾ ਲਗਾਇਆ ਗਿਆ ਹੈ ਤੇ ਕੁੱਲ੍ਹ 9 ਬਗੀਚੀਆਂ ਵਿੱਚ 4500 ਬੂਟੇ ਲਗਾਏ ਜਾ ਚੁੱਕੇ ਹਨ। 1 ਪਵਿੱਤਰ ਵਣ ਵਿੱਚ 400 ਬੂਟਾ ਲਗਾਇਆ ਗਿਆ ਹੈ ਤੇ ਵਿੱਦਿਅਕ ਅਦਾਰੇ/ਸਰਕਾਰੀ ਅਦਾਰਿਆਂ ਵਿੱਚ 4500 ਬੂਟਾ ਜੋ ਕਿ 1 ਹੈਕਟੇਅਰ ਵਿੱਚ 500 ਤੇ ਕੁੱਲ 9 ਹੈਕਟੇਅਰ ਵਿੱਚ 4500 ਬੂਟਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸੀ.ਏ.ਸਕੀਮ ਤਹਿਤ 36.22ਹੈਕਟੇਅਰ ਵਿੱਚ 2722 ਬੂਟਾ ਲਗਾਇਟਾ ਗਿਆ ਹੈ ਅਤੇ ਏ.ਐੱਨ.ਆਰ (ਐੱਨ.ਪੀ.ਵੀ) ਤਹਿਤ 21 ਹੈਕਟੇਅਰ ਵਿੱਚ 4200 ਬੂਟਾ ਲਗਾਇਆ ਗਿਆ ਜੋ ਕਿ ਕੁੱਲ 40,822 ਬੂਟਾ ਬਣਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੀਰਵਾਰ ਨੂੰ ਪਹਿਲੇ ਦਿਨ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਜੰਗਲਾਤ ਵਿਭਾਗ ਫਾਜ਼ਿਲਕਾ ਤੇ ਸਹਿਯੋਗ ਨਾਲ ਲਗਭਗ 150 ਬੂਟੇ ਲਗਾਏ ਗਏ ਹਨ ਤੇ ਆਉਣ ਵਾਲੇ ਕੁੱਝ ਕੁ ਦਿਨਾਂ ਵਿੱਚ ਹੀ 500 ਬੂਟਾ ਲੱਗ ਜਾਵੇਗਾ! ਉਹਨਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਦਿਅਕ ਸੰਸਥਾਵਾਂ, ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਛਾਂਦਾਰ ਅਤੇ ਫਲਦਾਰ ਰੁੱਖ ਲਗਾਏ ਜਾਣ, ਕਿਉਂਕਿ ਇਹ ਨਾ ਸਿਰਫ਼ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਅਨਮੋਲ ਧਰੋਹਰ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਪਹਿਲਾਂ ਹੀ ਆਪਣੇ ਘਰ, ਸਕੂਲ, ਦਫ਼ਤਰ ਜਾਂ ਆਲੇ-ਦੁਆਲੇ ਬੂਟੇ ਲਗਾਏ ਹੋਏ ਹਨ ਤਾਂ ਉਨ੍ਹਾਂ ਦੀ ਨਿਯਮਿਤ ਸਾਂਭ-ਸੰਭਾਲ ਅਤੇ ਪਾਣੀ ਦੇਣਾ ਵੀ ਉਨਾ ਹੀ ਜ਼ਰੂਰੀ ਹੈ। ਸਿਰਫ਼ ਬੂਟਾ ਲਗਾਉਣਾ ਹੀ ਨਹੀਂ, ਸਗੋਂ ਉਸ ਨੂੰ ਰੁੱਖ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਨਾਗਰਿਕ ਜੇਕਰ ਘੱਟੋ-ਘੱਟ ਇੱਕ ਰੁੱਖ ਲਗਾ ਕੇ ਉਸ ਦੀ ਸੰਭਾਲ ਦਾ ਸੰਕਲਪ ਲਵੇ ਤਾਂ ਫਾਜ਼ਿਲਕਾ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਜ਼ਿਲ੍ਹਾ ਬਣਾਉਣ ਦਾ ਸੁਪਨਾ ਜਲਦੀ ਸਾਕਾਰ ਹੋ ਸਕਦਾ ਹੈ। ਉਨ੍ਹਾਂ ਸਮੂਹ ਵਿਭਾਗਾਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਇਸ ਲੋਕ ਭਲਾਈ ਮੁਹਿੰਮ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਫਾਜ਼ਿਲਕਾ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਅਤੇ ਵਣ ਰੇਂਜ ਅਫਸਰ ਸ. ਸੁਖਦੇਵ ਸਿੰਘ ਵੀ ਹਾਜ਼ਰ ਸਨ।
ਹਰਿਆਲੀ ਵੱਲ ਫਾਜ਼ਿਲਕਾ ਦਾ ਵੱਡਾ ਕਦਮ: ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਰੁੱਖ ਲਗਾਓ ਮੁਹਿੰਮ ਦੀ ਕੀਤੀ ਸ਼ੁਰੂਆਤ” ਹਰਿਆਲੀ ਵੱਲ ਫਾਜ਼ਿਲਕਾ ਦਾ ਵੱਡਾ ਕਦਮ: ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਰੁੱਖ ਲਗਾਓ ਮੁਹਿੰਮ ਦੀ ਕੀਤੀ ਸ਼ੁਰੂਆਤ” ਨਗਰ ਕੌਂਸਲ ਨੇ ਜੰਗਲਾਤ ਵਿਭਾਗ ਦੇ ਸਹਿਯੋਗ ਸਦਕਾ ਪਹਿਲੇ ਦਿਨ ਲਗਾਏ ਲਗਭਗ 150 ਬੂਟੇ ਲਗਾਏ ਗਏ, ਆਉਣ ਵਾਲੇ ਦਿਨਾਂ ਵਿੱਚ 500 ਬੂਟਾ ਲੱਗੇਗਾ ਸਾਲ 2026-27 ਦੌਰਾਨ ਫਾਜ਼ਿਲਕਾ ਵਿੱਚ ਕੁੱਲ 40 ਹਜ਼ਾਰ 822 ਬੂਟੇ ਲਗਾਏ ਗਏ ਫਾਜ਼ਿਲਕਾ, 31 ਜੁਲਾਈ(ਸੋਨੂੰ ਵਰਮਾ): ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ-ਭਰਿਆ ਪੰਜਾਬ ਦੇਣ ਦੇ ਮਕਸਦ ਨਾਲ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਤੋਂ ਅਬੋਹਰ ਰੋਡ ਦੇ ਡਿਵਾਈਡਰ ਵਿੱਚ ਬੂਟੇ ਲਗਾ ਕੇ ਜ਼ਿਲ੍ਹਾ ਪੱਧਰੀ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਮਨਦੀਪ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਇਸ ਸਾਲ ਸੂਬੇ ਵਿੱਚ ਲੱਖਾਂ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ਤੇ ਇਕੱਲੇ ਫਾਜ਼ਿਲਕਾ ਜ਼ਿਲ੍ਹੇ ਲਈ ਵੀ ਹਜ਼ਾਰਾਂ ਬੂਟੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਵਣ ਵਿਭਾਗ ਫਾਜ਼ਿਲਕਾ ਵੱਲੋਂ ਸਾਲ 2026-27 ਦੌਰਾਨ ਫਾਜ਼ਿਲਕਾ ਵਿੱਚ ਕੁੱਲ 40 ਹਜ਼ਾਰ 822 ਬੂਟੇ ਲਗਾਏ ਜਾ ਚੁੱਕੇ ਹਨ। ਗਰੀਨ ਪੰਜਾਬ ਮਿਸ਼ਨ ਸਕੀਮ ਤਹਿਤ 9400 ਬੂਟਾ ਲਗਾਇਆ ਗਿਆ ਜੋ ਕਿ ਇਸ ਤਰ੍ਹਾਂ ਜਿਵੇਂ ਕਿ ਨਾਨਕ ਬਗੀਚੀ ਤਹਿਤ ਕੁੱਲ 4500 ਬੂਟਾ ਤੇ ਇੱਕ ਬਗੀਚੀ ਵਿੱਚ 500 ਬੂਟਾ ਲਗਾਇਆ ਗਿਆ ਹੈ ਤੇ ਕੁੱਲ੍ਹ 9 ਬਗੀਚੀਆਂ ਵਿੱਚ 4500 ਬੂਟੇ ਲਗਾਏ ਜਾ ਚੁੱਕੇ ਹਨ। 1 ਪਵਿੱਤਰ ਵਣ ਵਿੱਚ 400 ਬੂਟਾ ਲਗਾਇਆ ਗਿਆ ਹੈ ਤੇ ਵਿੱਦਿਅਕ ਅਦਾਰੇ/ਸਰਕਾਰੀ ਅਦਾਰਿਆਂ ਵਿੱਚ 4500 ਬੂਟਾ ਜੋ ਕਿ 1
ਹੈਕਟੇਅਰ ਵਿੱਚ 500 ਤੇ ਕੁੱਲ 9 ਹੈਕਟੇਅਰ ਵਿੱਚ 4500 ਬੂਟਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸੀ.ਏ.ਸਕੀਮ ਤਹਿਤ 36.22ਹੈਕਟੇਅਰ ਵਿੱਚ 2722 ਬੂਟਾ ਲਗਾਇਟਾ ਗਿਆ ਹੈ ਅਤੇ ਏ.ਐੱਨ.ਆਰ (ਐੱਨ.ਪੀ.ਵੀ) ਤਹਿਤ 21 ਹੈਕਟੇਅਰ ਵਿੱਚ 4200 ਬੂਟਾ ਲਗਾਇਆ ਗਿਆ ਜੋ ਕਿ ਕੁੱਲ 40,822 ਬੂਟਾ ਬਣਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੀਰਵਾਰ ਨੂੰ ਪਹਿਲੇ ਦਿਨ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਜੰਗਲਾਤ ਵਿਭਾਗ ਫਾਜ਼ਿਲਕਾ ਤੇ ਸਹਿਯੋਗ ਨਾਲ ਲਗਭਗ 150 ਬੂਟੇ ਲਗਾਏ ਗਏ ਹਨ ਤੇ ਆਉਣ ਵਾਲੇ ਕੁੱਝ ਕੁ ਦਿਨਾਂ ਵਿੱਚ ਹੀ 500 ਬੂਟਾ ਲੱਗ ਜਾਵੇਗਾ! ਉਹਨਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਦਿਅਕ ਸੰਸਥਾਵਾਂ, ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਛਾਂਦਾਰ ਅਤੇ ਫਲਦਾਰ ਰੁੱਖ ਲਗਾਏ ਜਾਣ, ਕਿਉਂਕਿ ਇਹ ਨਾ ਸਿਰਫ਼ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਅਨਮੋਲ ਧਰੋਹਰ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਪਹਿਲਾਂ ਹੀ ਆਪਣੇ ਘਰ, ਸਕੂਲ, ਦਫ਼ਤਰ ਜਾਂ ਆਲੇ-ਦੁਆਲੇ ਬੂਟੇ ਲਗਾਏ ਹੋਏ ਹਨ ਤਾਂ ਉਨ੍ਹਾਂ ਦੀ ਨਿਯਮਿਤ ਸਾਂਭ-ਸੰਭਾਲ ਅਤੇ ਪਾਣੀ ਦੇਣਾ ਵੀ ਉਨਾ ਹੀ ਜ਼ਰੂਰੀ ਹੈ। ਸਿਰਫ਼ ਬੂਟਾ ਲਗਾਉਣਾ ਹੀ ਨਹੀਂ, ਸਗੋਂ ਉਸ ਨੂੰ ਰੁੱਖ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਨਾਗਰਿਕ ਜੇਕਰ ਘੱਟੋ-ਘੱਟ ਇੱਕ ਰੁੱਖ ਲਗਾ ਕੇ ਉਸ ਦੀ ਸੰਭਾਲ ਦਾ ਸੰਕਲਪ ਲਵੇ ਤਾਂ ਫਾਜ਼ਿਲਕਾ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਜ਼ਿਲ੍ਹਾ ਬਣਾਉਣ ਦਾ ਸੁਪਨਾ ਜਲਦੀ ਸਾਕਾਰ ਹੋ ਸਕਦਾ ਹੈ। ਉਨ੍ਹਾਂ ਸਮੂਹ ਵਿਭਾਗਾਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਇਸ ਲੋਕ ਭਲਾਈ ਮੁਹਿੰਮ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਫਾਜ਼ਿਲਕਾ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਅਤੇ ਵਣ ਰੇਂਜ ਅਫਸਰ ਸ. ਸੁਖਦੇਵ ਸਿੰਘ ਵੀ ਹਾਜ਼ਰ ਸਨ।
- ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ: ਵਿਧਾਇਕ ਸਵਨਾ1
- ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ #PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision1
- ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ 'ਤੇ ਜਤਾਈ ਚਿੰਤਾ; ਸਿੱਖ ਕੌਮ ਨੂੰ ਇਕਜੁੱਟ ਰਹਿਣ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਦਿੱਤਾ ਸੱਦਾ ਫਰੀਦਕੋਟ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਫਰੀਦਕੋਟ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਕੌਮ ਆਪਣੀ ਵਿਲੱਖਣ ਪਛਾਣ, ਸ਼ਕਤੀ ਅਤੇ ਚੜ੍ਹਦੀ ਕਲਾ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾਵੇ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਪਹੁੰਚ ਬਹੁਤ ਵਧ ਗਈ ਹੈ ਅਤੇ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਫਲ ਨਹੀਂ ਹੋ ਰਹੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੇ। ਸਿੱਖ ਪਰਿਵਾਰਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਦੰਪਤੀ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੌਮ ਦੀ ਮਜ਼ਬੂਤੀ, ਭਵਿੱਖ ਅਤੇ ਸਮਾਜਿਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਚੌਕਸ ਰਹਿਣ ਦੀ ਲੋੜ ਹੈ। ਮੀਰੀ-ਪੀਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼ ਇਹ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢਿਆ ਜਾ ਰਿਹਾ ਹੈ। ਮਾਰਚ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ। 24 ਜੁਲਾਈ ਨੂੰ ਹੋਈ ਸੀ ਸ਼ੁਰੂਆਤ ਇਹ ਮੀਰੀ-ਪੀਰੀ ਖਾਲਸਾ ਮਾਰਚ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਫਰੀਦਕੋਟ ਸ਼ਹਿਰ ਤੋਂ ਇਲਾਵਾ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਪਿੰਡਾਂ ਵਿੱਚ ਵੀ ਸੰਗਤਾਂ ਨੇ ਮਾਰਚ ਦਾ ਭਰਪੂਰ ਸਵਾਗਤ ਕੀਤਾ। (ਨੋਟ: ਨਸ਼ਿਆਂ ਸਬੰਧੀ ਟਿੱਪਣੀਆਂ ਅਤੇ ਹੋਰ ਬਿਆਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨਤਕ ਸੰਬੋਧਨ ਦੌਰਾਨ ਪ੍ਰਗਟ ਕੀਤੇ ਗਏ ਵਿਚਾਰ ਹਨ।)1
- ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਕਸਬਾ ਖੇਮਕਰਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕਸਬੇ ਦੇ ਮੇਨ ਚੌਂਕ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਪ੍ਰਸ਼ਾਸਨ ਦੇ ਵਿਰੁੱਧ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਅਤੇ ਬੀਤੇ ਦਿਨ ਆਪਣੀ ਫਰਿਆਦ ਲੈ ਕੇ ਨਗਰ ਪੰਚਾਇਤ ਦੇ ਦਫਤਰ ਗਏ ਦੁਕਾਨਦਾਰਾਂ ਨਾਲ ਦੁਰਵਿਹਾਰ ਕਰਨ ਅਤੇ ਧਮਕਾਉਣ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਧਰਨਾਕਾਰੀ ਆਗੂਆਂ ਦੀ ਮੰਗ ਸੀ ਕੀ ਖੇਮ ਕਰਨ ਦੇ ਤਹਿਸੀਲ ਬਾਜ਼ਾਰ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ ਪਰ ਕਿ ਨਗਰ ਪੰਚਾਇਤ ਖੇਮਕਰਨ ਦੇ ਜਿੰਮੇਵਾਰ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨਾਲ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਉਹਨਾਂ ਦੀ ਗੱਲ ਸੁਣਨ ਦੀ ਬਜਾਏ ਦਫਤਰ ਵਿੱਚੋਂ ਬਾਹਰ ਜਾਣ ਲਈ ਧਮਕੀਆਂ ਵੀ ਦਿੱਤੀਆਂ ਗਈਆਂ ਜਿਸ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਇਸ ਹੋਈ ਵਧੀਕੀ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਧਰਨੇ ਵਿੱਚ ਵੱਖ ਪਾਰਟੀ ਆਗੂ ਪਹੁੰਚੇ ਤੇ ਦੁਕਾਨਦਾਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਦੁਕਾਨਦਾਰਾਂ ਨਾਲ ਡੱਟ ਕੇ ਖਲੋਣ ਦਾ ਵਿਸ਼ਵਾਸ ਵੀ ਦਵਾਇਆ ਦੁਕਾਨਦਾਰਾਂ ਦੇ ਇਸ ਸੰਘਰਸ਼ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਆਪਣੇ ਸਿਆਸੀ ਸਲਾਹਕਾਰ ਹੀਰਾ ਸਿੰਘ ਭੁੱਲਰ ਅਤੇ ਕਾਰਜ ਅਫਸਰ ਖੇਮਕਰਨ ਧਰਮਪਾਲ ਸਿੰਘ ਚੇਅਰਮੈਨ ਬਲਜੀਤ ਸਿੰਘ ਖਹਿਰਾ ਅਤੇ ਥਾਣਾ ਮੁਖੀ ਖੇਮਕਰਨ ਇੰਸਪੈਕਟਰ ਕਵਲਜੀਤ ਰਾਏ ਨੂੰ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਵਾਸਤੇ ਮੌਕੇ ਤੇ ਭੇਜਿਆ ਜਿਨਾਂ ਨੇ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹਨਾਂ ਨਾਲ ਹੋਈ ਇਸ ਬਦ ਸਲੂਕੀ ਦੀ ਮੁਆਫੀ ਵੀ ਮੰਗੀ ਗਈ ਅਤੇ ਹਲਕਾ ਵਿਧਾਇਕ ਨਾਲ ਜਲਦ ਹੀ ਇੱਕ ਸ਼ਹਿਰ ਦੇ ਹਿੱਤ ਵਿੱਚ ਮੀਟਿੰਗ ਕਰਵਾਉਣ ਵਿਸ਼ਵਾਸ ਵੀ ਦਵਾਇਆ ਤੇ ਦੁਕਾਨਦਾਰਾਂ ਨੂੰ ਇਸ ਮੌਕੇ ਦੁਕਾਨਦਾਰਾਂ ਵੱਲੋਂ ਪਹੁੰਚੇ ਹੋਏ ਆਗੂਆਂ ਨੂੰ ਆਪਣਾ ਮੰਗ ਪੱਤਰ ਵੀ ਦਿੱਤਾ1
- ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,1
- ਥਾਣੇ 'ਤੇ ਪੈਟਰੋਲ ਬੰ'ਬ ਹਮ'ਲੇ ਦਾ ਪਰਦਾਫਾਸ਼! ASI ਕ'ਤ'ਲ, ਕੇਸ ਨਾਲ ਜੁੜੇ ਤਾਰ, ਪੁਲਿਸ ਦੇ ਵੱਡੇ ਖੁਲਾਸਿਆਂ ਨੇ ਸਭ ਨੂੰ ਕੀਤਾ ਹੈਰਾਨ #AmritsarPolice #PunjabPolice #ASICase #BreakingNews #Punjab24News1
- ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ Instagram ਤੋਂ ਸੰਪਰਕ, Google Pay ਰਾਹੀਂ ਫੰਡਿੰਗ! ਅੰਮ੍ਰਿਤਸਰ ਫਾਇਰਿੰਗ ਕੇਸ 'ਚ ਪੁਲਿਸ ਦਾ ਵੱਡਾ ਐਕਸ਼ਨ, 4 ਮੁਲਜ਼ਮ ਕਾਬੂ1
- ਹੰਗਰੀ ਦੀ ਸੰਸਦ ਅੱਗੇ ਤੋਂ ਯੂਥ ਕਾਂਗਰਸੀ ਆਗੂ ਸ਼ਾਹਬਾਜ਼ ਸੰਧੂ ਦਾ ਸੰਦੇਸ਼: "ਯੂਰਪ ਦੇ ਕਈ ਦੇਸ਼ਾਂ ਵਿੱਚ ਵੀ.ਆਈ.ਪੀ. ਕਲਚਰ ਘੱਟ, ਪੰਜਾਬ ਵਿੱਚ ਵੀ ਸਾਦਗੀ ਨੂੰ ਮਿਲੇ ਤਰਜੀਹ" ਬੁਡਾਪੇਸਟ ਤੋਂ ਸਾਂਝੀ ਕੀਤੀ ਵੀਡੀਓ; ਸਿੱਖਿਆ, ਸਿਹਤ ਅਤੇ ਲੋਕ ਭਲਾਈ 'ਤੇ ਵੱਧ ਨਿਵੇਸ਼ ਦੀ ਕੀਤੀ ਵਕਾਲਤ ਕੋਟਕਪੂਰਾ/ਬੁਡਾਪੇਸਟ, 31 ਜੁਲਾਈ: ਕੋਟਕਪੂਰਾ ਦੇ ਯੂਥ ਕਾਂਗਰਸੀ ਆਗੂ ਸ਼ਾਹਬਾਜ਼ ਸੰਧੂ ਨੇ ਹੰਗਰੀ ਦੀ ਰਾਜਧਾਨੀ ਬੁਡਾਪੇਸਟ ਵਿੱਚ ਸਥਿਤ ਵਿਸ਼ਵ ਪ੍ਰਸਿੱਧ ਹੰਗੇਰੀਅਨ ਸੰਸਦ ਭਵਨ ਦੇ ਸਾਹਮਣੇ ਤੋਂ ਇੱਕ ਵੀਡੀਓ ਸਾਂਝੀ ਕਰਦਿਆਂ ਯੂਰਪੀ ਦੇਸ਼ਾਂ ਦੀ ਪ੍ਰਸ਼ਾਸਨਿਕ ਕਾਰਜ-ਸ਼ੈਲੀ ਅਤੇ ਵੀ.ਆਈ.ਪੀ. ਸੱਭਿਆਚਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਵੀਡੀਓ ਵਿੱਚ ਸ਼ਾਹਬਾਜ਼ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਅਨੁਭਵ ਅਨੁਸਾਰ ਯੂਰਪ ਦੇ ਕਈ ਦੇਸ਼ਾਂ ਵਿੱਚ ਜਨ-ਪ੍ਰਤਿਨਿਧੀ ਆਮ ਲੋਕਾਂ ਵਾਂਗ ਜਨਤਕ ਥਾਵਾਂ 'ਤੇ ਆਉਂਦੇ-ਜਾਂਦੇ ਨਜ਼ਰ ਆਉਂਦੇ ਹਨ ਅਤੇ ਉੱਥੇ ਦਿਖਾਈ ਦੇਣ ਵਾਲਾ ਵੀ.ਆਈ.ਪੀ. ਕਲਚਰ ਕਾਫ਼ੀ ਘੱਟ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਵਾਜਾਈ ਨੂੰ ਬਿਨਾਂ ਲੋੜ ਰੋਕਣ ਤੋਂ ਵੀ ਪਰਹੇਜ਼ ਕੀਤਾ ਜਾਂਦਾ ਹੈ। ਸ਼ਾਹਬਾਜ਼ ਸੰਧੂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਜੇਕਰ ਸਰਕਾਰੀ ਖਰਚਿਆਂ ਵਿੱਚ ਸੰਤੁਲਨ ਅਤੇ ਸਾਦਗੀ ਨੂੰ ਹੋਰ ਤਰਜੀਹ ਦਿੱਤੀ ਜਾਵੇ ਤਾਂ ਸਿੱਖਿਆ, ਸਿਹਤ ਅਤੇ ਹੋਰ ਲੋਕ-ਭਲਾਈ ਵਾਲੇ ਖੇਤਰਾਂ ਵਿੱਚ ਹੋਰ ਵੱਧ ਨਿਵੇਸ਼ ਕੀਤਾ ਜਾ ਸਕਦਾ ਹੈ। ਦੂਜੇ ਪਾਸੇ, ਭਾਰਤ ਵਿੱਚ ਜਨ-ਪ੍ਰਤਿਨਿਧੀਆਂ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਉਨ੍ਹਾਂ ਦੇ ਖ਼ਤਰੇ ਦੇ ਮੁਲਾਂਕਣ (Threat Perception) ਦੇ ਆਧਾਰ 'ਤੇ ਕੇਂਦਰ ਅਤੇ ਰਾਜ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਤੈਅ ਕੀਤੀ ਜਾਂਦੀ ਹੈ। ਉੱਚ ਖ਼ਤਰੇ ਵਾਲੇ ਵਿਅਕਤੀਆਂ ਨੂੰ ਵੱਖ-ਵੱਖ ਸੁਰੱਖਿਆ ਸ਼੍ਰੇਣੀਆਂ ਅਨੁਸਾਰ ਸੁਰੱਖਿਆ ਮੁਹੱਈਆ ਕਰਵਾਈ ਜਾਂਦੀ ਹੈ। ਜ਼ਿਕਰਯੋਗ ਹੈ ਕਿ ਡੈਨਿਊਬ ਦਰਿਆ ਦੇ ਕੰਢੇ ਸਥਿਤ ਹੰਗੇਰੀਅਨ ਸੰਸਦ ਭਵਨ ਨਿਓ-ਗੋਥਿਕ ਸ਼ੈਲੀ ਵਿੱਚ ਬਣੀ ਦੁਨੀਆ ਦੀਆਂ ਸਭ ਤੋਂ ਸ਼ਾਨਦਾਰ ਸੰਸਦੀ ਇਮਾਰਤਾਂ ਵਿੱਚੋਂ ਇੱਕ ਹੈ। ਇਹ ਇਮਾਰਤ ਹੰਗਰੀ ਦੀ ਰਾਸ਼ਟਰੀ ਵਿਰਾਸਤ ਅਤੇ ਲੋਕਤੰਤਰ ਦਾ ਮਹੱਤਵਪੂਰਨ ਪ੍ਰਤੀਕ ਮੰਨੀ ਜਾਂਦੀ ਹੈ। ਸ਼ਾਹਬਾਜ਼ ਸੰਧੂ ਦੀ ਇਸ ਵੀਡੀਓ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੀ.ਆਈ.ਪੀ. ਕਲਚਰ, ਜਨ-ਪ੍ਰਤਿਨਿਧੀਆਂ ਦੀ ਸਾਦਗੀ ਅਤੇ ਲੋਕ-ਭਲਾਈ ਸਬੰਧੀ ਸਰਕਾਰੀ ਤਰਜੀਹਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।1