ਮੁਲਾਜ਼ਮਾਂ ਦੇ ਹੱਕਾਂ ਲਈ 27 ਅਗਸਤ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਧਰਨਾ — ਡੀ.ਟੀ.ਐੱਫ. ਕਪੂਰਥਲਾ : ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਕਪੂਰਥਲਾ ਵੱਲੋਂ ਮੁਲਾਜ਼ਮਾਂ ਦੇ ਲੰਮੇ ਸਮੇਂ ਤੋਂ ਲਟਕਦੇ ਹੱਕਾਂ ਅਤੇ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਜ਼ਿਲ੍ਹਾ ਹੈੱਡਕੁਆਰਟਰ ’ਤੇ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਡੀ.ਟੀ.ਐੱਫ. ਨੇ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਟੀ.ਐੱਫ. ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ ਅਤੇ ਜਨਰਲ ਸਕੱਤਰ ਤੇਜਿੰਦਰ ਸਿੰਘ ਅਲੌਦੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਬਣਦਾ ਮਹਿੰਗਾਈ ਭੱਤਾ (ਡੀ.ਏ.) ਲੰਮੇ ਸਮੇਂ ਤੋਂ ਜਾਰੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਡੀ.ਏ. ਦੇ ਮਾਮਲੇ ਵਿੱਚ ਹਾਈਕੋਰਟ ਵੱਲੋਂ ਵੀ ਸਰਕਾਰ ਨੂੰ ਫਟਕਾਰ ਲਗਾਈ ਜਾ ਚੁੱਕੀ ਹੈ, ਪਰ ਇਸ ਦੇ ਬਾਵਜੂਦ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਇਸ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ, ਜਿਸ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡੀ.ਟੀ.ਐੱਫ. ਆਗੂਆਂ ਨੇ ਦੱਸਿਆ ਕਿ 27 ਅਗਸਤ ਦੇ ਸੰਘਰਸ਼ ਦੀ ਤਿਆਰੀ ਲਈ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਮੀਟਿੰਗਾਂ ਅਤੇ ਸਕੂਲ-ਟੂ-ਸਕੂਲ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਫ਼ਤਰ ਅੱਗੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਡੀਟੀਐਫ ਦੇ ਆਗੂਆਂ ਗੁਰਮੁਖ ਲੋਕਪ੍ਰੇਮੀ, ਜੈਮਲ ਸਿੰਘ, ਜਸਵਿੰਦਰ ਸਿੰਘ ਘੁੱਗ, ਐੱਸ ਪੀ ਸਿੰਘ,ਬਲਵਿੰਦਰ ਭੰਡਾਲ,ਮੈਡਮ ਜਤਿੰਦਰ ਕੌਰ ਪਵਨ ਜੋਸ਼ੀ,ਹਰਵਿੰਦਰ ਵਿਰਦੀ,ਮਲਕੀਤ ਸਿੰਘ, ਨਰਿੰਦਰ ਭੰਡਾਰੀ,ਅਵਤਾਰ ਸਿੰਘ ਗਿੱਲ,ਬਲਬੀਰ ਸਿੰਘ,ਹਰਵੇਲ ਸਿੰਘ,ਗੁਰਦੀਪ ਧੰਮ,ਧਰਮਵੀਰ,ਜਤਿੰਦਰ ਕੁਮਾਰ,ਹਰਜਿੰਦਰ ਨਿਆਣਾ,ਸੁਖਪਾਲ ਸਿੰਘ,ਮੁਖਤਿਆਰ ਸਿੰਘ,ਦਵਿੰਦਰ ਕੁਮਾਰ, ਕਰਮਜੀਤ ਸਿੰਘ, ਅਮਨਪ੍ਰੀਤ ਕੌਰ, ਗੌਰਵ ਗਿੱਲ, ਨਿਸ਼ਾ ਭਗਤ, ਰੋਹਿਤ ਸ਼ਰਮਾ ਅਤੇ ਕੁਲਵੀਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਦੀ ਇਸ ਲੜਾਈ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹੇ ਦੀਆਂ ਸਮੂਹ ਭਰਾਤਰੀ ਜਥੇਬੰਦੀਆਂ ਨੂੰ ਵੀ ਸਾਂਝੇ ਤੌਰ ’ਤੇ ਸੰਘਰਸ਼ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਡੀ.ਟੀ.ਐੱਫ. ਵੱਲੋਂ 27 ਅਗਸਤ ਦੇ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਪੂਰੀ ਤਾਕਤ ਨਾਲ ਲਾਮਬੰਦੀ ਕੀਤੀ ਜਾ ਰਹੀ ਹੈ।

- Post by Gaurav masih1
- 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- नाश्ता महंगा खाना महंगा अब तो लगता है जिन महंगा इस देश का क्या होगा Nashta mahanga khana mahanga ab to lagta hai jina mahanga1
- ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।1
- ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel1
- ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ #trending #YGTVPunjab #nonfollowers #Facebookpost #explorer1
- ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। #FacebookReals #ForYou #TrendingReals #NonFollowers #PunjabPolice #AmritsarRuralPolice #BorderRangePolice #Highlight1