ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਫਤਿਹਗੜ੍ਹ ਸਾਹਿਬ ਵਿਖੇ ਇੱਕ ਰੋਸ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਹਨਾਂ ਦੋਸ਼ ਲਾਇਆ ਕਿ ਪਟਿਆਲਾ ਰੋਡ ਤੋਂ ਆਨੰਦਪੁਰ ਕੇਸੋ ਵਾਇਆ ਹੱਲੋਤਾਲੀ-ਆਕੜ-ਰਾਜਪੂਰਾ ਸੜਕ ਪਿਛਲੇ ਲੰਮੇ ਸਮੇਂ ਤੋਂ ਬੁਰੀ ਤਰ੍ਹਾਂ ਟੁੱਟੀ ਹੋਈ ਹੈ, ਜਿਸ ਕਾਰਨ ਰਾਹਗੀਰ ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ, ਪਰ ਸਰਕਾਰ ਇਸ ਨੂੰ ਬਣਾਉਣ ਲਈ ਕੋਈ ਕਾਰਵਾਈ ਨਹੀਂ ਕਰ ਰਹੀ। ਅਕਾਲੀ ਆਗੂ ਨੇ ਦੱਸਿਆ ਕਿ ਇਹ ਸੜਕ ਅਕਾਲੀ ਦਲ ਦੀ ਸਰਕਾਰ ਵੇਲੇ ਬਣੀ ਸੀ, ਪਰ ਉਸ ਤੋਂ ਬਾਅਦ ਆਈ ਕਾਂਗਰਸ ਅਤੇ ਹੁਣ ਦੀ 'ਆਪ' ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਭੁੱਟਾ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਜਿਸ ਠੇਕੇਦਾਰ ਨੂੰ ਇਸ ਸੜਕ ਦਾ ਟੈਂਡਰ ਦਿੱਤਾ ਗਿਆ ਹੈ, ਉਹ ਦਿੱਲੀ ਦੇ ਇੱਕ ਸੀਨੀਅਰ 'ਆਪ' ਆਗੂ ਨਾਲ ਸਬੰਧਾਂ ਦਾ ਦਾਅਵਾ ਕਰਦਾ ਹੈ। ਟੈਂਡਰ ਦੇਣ ਵੇਲੇ ਲੁਕ ਪਲਾਂਟ ਹੋਣ ਦੀ ਲਾਜ਼ਮੀ ਸ਼ਰਤ ਸਮੇਤ ਸਾਰੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਬਲਜੀਤ ਸਿੰਘ ਭੁੱਟਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਚੈਕਿੰਗ ਟੀਮਾਂ ਫਤਿਹਗੜ੍ਹ ਸਾਹਿਬ ਦੀਆਂ ਸੜਕਾਂ ਦੀ ਜਾਂਚ ਕਰਨ, ਕਿਉਂਕਿ ਇੱਥੇ ਨਿਰਮਾਣ ਕਾਰਜਾਂ ਵਿੱਚ ਘਟੀਆ ਮਟੀਰੀਅਲ ਦੀ ਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸੜਕ ਦਾ ਕੰਮ ਜਲਦ ਸ਼ੁਰੂ ਨਾ ਹੋਇਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

- ਹੁਸ਼ਿਆਰਪੁਰ ਵਿਖੇ ਕੰਢੀ ਸੰਘਰਸ਼ ਕਮੇਟੀ ਵੱਲੋਂ ਕੰਢੀ ਦੇ ਭਖਦੇ ਮਸਲਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਰਸ਼ਨ ਸਿੰਘ ਮੱਟੂ ਵੱਲੋਂ ਸਾਂਝੀ ਕੀਤੀ ਗਈ ਹੈ।1
- ਜਲੰਧਰ ਦਿਹਾਤੀ ਦੇ ਪੁਲਿਸ ਅਫਸਰ ਸ੍ਰੀ ਨਵੀਨ ਸਿੰਗਲਾ ਵੱਲੋਂ ਪ੍ਰਹਾਰ 3 ਦੇ ਤਹਿਤ ਫਿਲੌਰ ਹਾਈਟੈਕ ਨਾਕੇ ਦਾ ਦੌਰਾ ਕੀਤਾ ਗਿਆ ਹੈ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਖਾਸ ਤੌਰ 'ਤੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਗਈ।1
- ਸੁਨਾਮ ਹਲਕੇ ਦੇ ਕਸਬਾ ਚੀਮਾਂ ਦੇ ਵਾਰਡ ਨੰਬਰ 4 ਵਿੱਚ ਸੀਵਰੇਜ ਦੇ ਮੈਨਹੋਲ ਘਰਾਂ ਦੇ ਪੱਧਰ ਤੋਂ 3-4 ਫੁੱਟ ਉੱਚੇ ਬਣਾ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਗਰੀਬ ਪਰਿਵਾਰਾਂ ਸਿਰ ਆਪਣੇ ਖਰਚੇ ‘ਤੇ ਮਿੱਟੀ ਪਾ ਕੇ ਗਲੀ ਉੱਚੀ ਕਰਨ ਦਾ ਬੋਝ ਪਾਇਆ ਜਾ ਰਿਹਾ ਹੈ। ਇਸ ਕਾਰਨ ਲੋਕਾਂ ਦੇ ਘਰ ਨੀਵੇਂ ਹੋ ਜਾਣਗੇ ਅਤੇ ਬਰਸਾਤਾਂ ਦੇ ਦਿਨਾਂ ਵਿੱਚ ਪਾਣੀ ਘਰਾਂ ਵਿੱਚ ਦਾਖਲ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਹੈ, ਜਿਸ ਕਾਰਨ ਸਥਾਨਕ ਲੋਕ ਬੇਹੱਦ ਪ੍ਰੇਸ਼ਾਨ ਹਨ। ਕੈਬਨਿਟ ਮੰਤਰੀ ਜੀ ਦੇ ਆਪਣੇ ਹਲਕੇ ਵਿੱਚ ਵਿਕਾਸ ਦੇ ਨਾਂ ‘ਤੇ ਅਜਿਹੀ ਲਾਪਰਵਾਹੀ ਅਤੇ ਲੋਕਾਂ ਦੀ ਖੱਜਲ-ਖੁਆਰੀ ਹੋਣਾ ਬੇਹੱਦ ਅਫਸੋਸਜਨਕ ਹੈ।1
- ਸੁਨਾਮ ਊਧਮ ਸਿੰਘ ਵਾਲਾ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਗਰ ਕੌਂਸਲ ਵੱਲੋਂ ਜੰਗੀ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬੰਦ ਪਏ ਸੀਵਰੇਜ ਦੀ ਸਫਾਈ ਲਈ ਸੁਪਰ ਸੀਵਰੇਜ ਕਲੀਨਿੰਗ ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਹੈ, ਤਾਂ ਜੋ ਸਥਾਨਕ ਲੋਕਾਂ ਨੂੰ ਗੰਦਗੀ ਅਤੇ ਪਾਣੀ ਜਮ੍ਹਾਂ ਹੋਣ ਦੀ ਸਮੱਸਿਆ ਤੋਂ ਜਲਦੀ ਰਾਹਤ ਮਿਲ ਸਕੇ। ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਖੁਦ ਕੌਂਸਲ ਦੇ ਐਮ.ਸੀ. ਨਾਲ ਮੌਕੇ 'ਤੇ ਪਹੁੰਚ ਕੇ ਚੱਲ ਰਹੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਭਰੋਸਾ ਦਿੱਤਾ ਕਿ ਸ਼ਹਿਰ ਦੇ ਲੋਕਾਂ ਨੂੰ ਬਿਹਤਰ ਸਫਾਈ ਸਹੂਲਤਾਂ ਦੇਣਾ ਨਗਰ ਕੌਂਸਲ ਦੀ ਪ੍ਰਮੁੱਖ ਪਹਿਲ ਹੈ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇਗਾ। ਸਥਾਨਕ ਲੋਕਾਂ ਨੇ ਵੀ ਨਗਰ ਕੌਂਸਲ ਦੀ ਇਸ ਮੁਹਿੰਮ ਦੀ ਤਾਰੀਫ਼ ਕੀਤੀ ਹੈ ਅਤੇ ਉਮੀਦ ਜਤਾਈ ਹੈ ਕਿ ਸ਼ਹਿਰ ਦੇ ਬਾਕੀ ਪ੍ਰਭਾਵਿਤ ਹਿੱਸਿਆਂ ਵਿੱਚ ਵੀ ਇਸੇ ਤਰ੍ਹਾਂ ਸਫਾਈ ਦਾ ਕੰਮ ਨਿਰੰਤਰ ਜਾਰੀ ਰਹੇਗਾ।1
- ਬਰਨਾਲਾ ਜ਼ਿਲ੍ਹੇ ਦੀ ਹਲਵਾਈ ਯੂਨੀਅਨ ਦੇ ਨਵ-ਨਿਯੁਕਤ ਪ੍ਰਧਾਨ ਸੁਖਵਿੰਦਰ ਸਿੰਘ ਮੁੰਦਰੀ ਨੇ ਪੈਲਿਸਾਂ ਦਾ ਬਾਈਕਾਟ ਕਰ ਦਿੱਤਾ ਹੈ। ਇਸ ਸਬੰਧੀ ਪੂਰੀ ਗੱਲ ਤੁਸੀਂ ਖ਼ੁਦ ਆਪ ਸੁਣ ਸਕਦੇ ਹੋ।1
- ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਪੁਲਿਸ ਨੇ 'ਆਪਰੇਸ਼ਨ ਪ੍ਰਹਾਬ' ਦੇ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ਼ ਮੁਹਿੰਮ ਵਿੱਢ ਦਿੱਤੀ ਹੈ।1
- ਸੁਨਾਮ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੌਰਾਨ ਕਈ ਥਾਵਾਂ 'ਤੇ ਠੇਕੇਦਾਰਾਂ ਵੱਲੋਂ ਕੰਮ ਅਧੂਰਾ ਛੱਡੇ ਜਾਣ ਜਾਂ ਸੁਸਤ ਰਫ਼ਤਾਰ ਨਾਲ ਕਰਨ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਅਤੇ ਗਲੀਆਂ ਦੀ ਖੁਦਾਈ ਤੋਂ ਬਾਅਦ ਲੰਬੇ ਸਮੇਂ ਤੱਕ ਮੁਰੰਮਤ ਨਾ ਹੋਣ ਕਰਕੇ ਇਲਾਕੇ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਕਾਰਨ ਰਾਹਗੀਰਾਂ, ਸਕੂਲੀ ਬੱਚਿਆਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਹਰ ਰੋਜ਼ ਲੰਘਣ-ਟੱਪਣ ਵਿੱਚ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਖ਼ਾਸ ਕਰਕੇ ਬਰਸਾਤ ਦੇ ਦਿਨਾਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ, ਜਿਸ ਕਾਰਨ ਸੜਕਾਂ 'ਤੇ ਹਾਦਸਿਆਂ ਦਾ ਖਤਰਾ ਲਗਾਤਾਰ ਵੱਧ ਰਿਹਾ ਹੈ। ਇਸ ਗੰਭੀਰ ਸਮੱਸਿਆ ਨੂੰ ਦੇਖਦਿਆਂ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਅਧੂਰੇ ਪਏ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਵਾਇਆ ਜਾਵੇ। ਇਸ ਦੇ ਨਾਲ ਹੀ ਲੋਕਾਂ ਨੇ ਮੰਗ ਕੀਤੀ ਹੈ ਕਿ ਕੰਮ ਵਿੱਚ ਲਾਪਰਵਾਹੀ ਵਰਤਣ ਵਾਲੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਇਸ ਪਰੇਸ਼ਾਨੀ ਤੋਂ ਜਲਦ ਰਾਹਤ ਮਿਲ ਸਕੇ।1
- ਫਗਵਾੜਾ ਵਿਖੇ ਭਾਰੀ ਪੁਲਿਸ ਫੋਰਸ ਦੇ ਨਾਲ ਮੰਗੀ ਖਾਨ ਅਤੇ ਰੀਤੂ ਨੂਰਾ ਕੁੱਲੇ ਵਾਲੀ ਸਰਕਾਰ ਦੇ ਦਰਬਾਰ ਵਿੱਚ ਮਾਫ਼ੀ ਮੰਗਣ ਲਈ ਪਹੁੰਚੇ ਹਨ। ਇਸ ਸਾਰੇ ਘਟਨਾਕ੍ਰਮ ਦੀ ਇੱਕ ਲਾਈਵ ਵੀਡੀਓ ਵੀ ਸਾਹਮਣੇ ਆਈ ਹੈ। ਦਰਬਾਰ ਵਿੱਚ ਮਾਫ਼ੀ ਮੰਗਣ ਤੋਂ ਬਾਅਦ ਹੁਣ ਇਹ ਸਾਰਾ ਚੈਪਟਰ ਪੂਰੀ ਤਰ੍ਹਾਂ ਨਾਲ ਕਲੋਜ ਹੋ ਗਿਆ ਹੈ।1
- ਬਰਨਾਲਾ ਦੇ ਟੀ-ਪੁਆਇੰਟ ਤੋਂ ਕੁੰਨਰਾਂ ਰੂਟ 'ਤੇ ਦੀਪਕ ਢਾਬੇ ਵਾਲੇ ਪੁੱਲ ਨੇੜੇ ਇੱਕ ਕਾਰ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਖਤਾਨੇ ਵਿੱਚ ਉਤਰ ਗਈ। ਇਹ ਘਟਨਾ 14 ਜੁਲਾਈ ਨੂੰ ਦੁਪਹਿਰ ਕਰੀਬ 3:08 ਵਜੇ ਵਾਪਰੀ। ਇਸ ਹਾਦਸੇ ਵਿੱਚ ਕਿਸੇ ਵੀ ਵਿਅਕਤੀ ਦੇ ਸੱਟ ਨਹੀਂ ਲੱਗੀ ਅਤੇ ਨਾ ਹੀ ਕੋਈ ਜਾਨੀ ਨੁਕਸਾਨ ਹੋਇਆ ਹੈ। ਹਾਦਸੇ ਦੀ ਸੂਚਨਾ ਇੱਕ ਰਾਹਗੀਰ ਵੱਲੋਂ ਸੜਕ ਸੁਰੱਖਿਆ ਫੋਰਸ (SSF) ਨੂੰ ਦਿੱਤੀ ਗਈ ਸੀ। ਸੂਚਨਾ ਮਿਲਦਿਆਂ ਹੀ ਰੂਟ ਨੰਬਰ 88306 'ਤੇ ਤਾਇਨਾਤ ਸਹਾਇਕ ਥਾਣੇਦਾਰ ਜੋਧ ਸਿੰਘ ਆਪਣੀ ਟੀਮ ਦੇ ਸਿਪਾਹੀ ਜਗਦੀਸ਼ ਸਿੰਘ, ਮਹਿਲਾ ਸਿਪਾਹੀ ਰਾਜਵੀਰ ਕੌਰ ਅਤੇ ਮਹਿਲਾ ਸਿਪਾਹੀ ਪੂਨਮ ਰਾਣੀ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਕਿ ਵਰਨਾ ਕਾਰ (ਨੰਬਰ PB19G-3619) ਨੂੰ ਹਰਜਿੰਦਰ ਸਿੰਘ ਪੁੱਤਰ ਹਰਸ਼ਾ ਸਿੰਘ, ਵਾਸੀ ਭਗਵਾਨਪੁਰਾ, ਮਲੋਟ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਚਲਾ ਰਹੇ ਸਨ, ਜਿਨ੍ਹਾਂ ਦੀ ਕਾਰ ਦੇ ਅੱਗੇ ਅਚਾਨਕ ਇੱਕ ਪਸ਼ੂ ਆਉਣ ਕਾਰਨ ਸੰਤੁਲਨ ਵਿਗੜ ਗਿਆ ਸੀ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਾਈਡਰਾ ਮਸ਼ੀਨ ਨੂੰ ਮੌਕੇ 'ਤੇ ਮੰਗਵਾਇਆ ਅਤੇ ਕਾਰ ਨੂੰ ਸੁਰੱਖਿਅਤ ਬਾਹਰ ਕਢਵਾ ਕੇ ਸੜਕ 'ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ। ਇਸ ਦੌਰਾਨ ਐੱਸਐੱਸਐੱਫ ਟੀਮ ਦੇ ਇੰਚਾਰਜ ਸਹਾਇਕ ਥਾਣੇਦਾਰ ਜੋਧ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਸੜਕਾਂ 'ਤੇ ਅਵਾਰਾ ਪਸ਼ੂਆਂ ਦੇ ਆਉਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਵਾਹਨ ਹਮੇਸ਼ਾ ਨਿਰਧਾਰਤ ਗਤੀ ਸੀਮਾ ਦੇ ਅੰਦਰ ਅਤੇ ਪੂਰੀ ਸਾਵਧਾਨੀ ਨਾਲ ਚਲਾਏ ਜਾਣ।1