logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਲੋਕ ਹੱਕਾਂ ਲਈ ਸੰਘਰਸ਼ਸ਼ੀਲ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਮੋਗਾ ਤੋਂ ਉਮੀਦਵਾਰ ਦਾ ਐਲਾਨ ਲੋਕ ਹੱਕਾਂ ਲਈ ਸੰਘਰਸ਼ਸ਼ੀਲ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਮੋਗਾ ਤੋਂ ਉਮੀਦਵਾਰ ਦਾ ਐਲਾਨ ਮੋਗਾ: ਲੋਕ ਹੱਕਾਂ, ਇਨਸਾਫ਼ ਅਤੇ ਧੱਕੇਸ਼ਾਹੀ ਦੇ ਖ਼ਿਲਾਫ਼ ਸੰਘਰਸ਼ ਕਰਨ ਦਾ ਦਾਅਵਾ ਕਰਨ ਵਾਲੀ ਜਥੇਬੰਦੀ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਨੇ ਵਿਧਾਨ ਸਭਾ ਹਲਕਾ ਮੋਗਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਵੱਲੋਂ ਸ੍ਰ. ਜਸਵੀਰ ਸਿੰਘ ਲੋਪੋਂ ਨੂੰ ਮੋਗਾ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਗਿਆ ਹੈ। ਮੋਰਚੇ ਦੇ ਆਗੂਆਂ ਅਨੁਸਾਰ ਜਥੇਬੰਦੀ ਵੱਲੋਂ ਲੰਮੇ ਸਮੇਂ ਤੋਂ ਆਮ ਲੋਕਾਂ ਦੀਆਂ ਸਮੱਸਿਆਵਾਂ, ਪੁਲਿਸ ਅਤੇ ਪ੍ਰਸ਼ਾਸਨ ਨਾਲ ਸਬੰਧਤ ਸ਼ਿਕਾਇਤਾਂ, ਔਰਤਾਂ ਨੂੰ ਇਨਸਾਫ਼ ਦਿਵਾਉਣ ਅਤੇ ਧੱਕੇਸ਼ਾਹੀ ਦੇ ਮਾਮਲਿਆਂ ਵਿੱਚ ਲੋਕਾਂ ਦੀ ਆਵਾਜ਼ ਉਠਾਈ ਜਾ ਰਹੀ ਹੈ। ਹੁਣ ਮੋਰਚੇ ਨੇ ਲੋਕ ਹੱਕਾਂ ਦੀ ਇਸ ਲੜਾਈ ਨੂੰ ਸਿਆਸੀ ਪੱਧਰ 'ਤੇ ਵੀ ਅੱਗੇ ਲਿਜਾਣ ਦਾ ਫੈਸਲਾ ਕੀਤਾ ਹੈ। ਸ੍ਰ. ਜਸਵੀਰ ਸਿੰਘ ਲੋਪੋਂ ਦੇ ਨਾਮ ਦਾ ਐਲਾਨ ਕਰਦਿਆਂ ਮੋਰਚੇ ਵੱਲੋਂ ਕਿਹਾ ਗਿਆ ਕਿ ਮੋਗਾ ਹਲਕੇ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ, ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ, ਔਰਤਾਂ ਦੀ ਸੁਰੱਖਿਆ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਸੁਣਵਾਈ ਵਰਗੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਮੋਰਚੇ ਦਾ ਕਹਿਣਾ ਹੈ ਕਿ ਰਾਜਨੀਤੀ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਲੋਕਾਂ ਦੇ ਦੁੱਖ-ਸੁੱਖ ਵਿੱਚ ਖੜ੍ਹਨਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨਾ ਹੀ ਲੋਕ ਸੇਵਾ ਦਾ ਮੁੱਖ ਮਕਸਦ ਹੋਣਾ ਚਾਹੀਦਾ ਹੈ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ੍ਰ. ਜਸਵੀਰ ਸਿੰਘ ਲੋਪੋਂ ਨੇ ਕਿਹਾ ਕਿ ਉਹ ਮੋਗਾ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ ਅਤੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਣਗੇ। ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਮੋਗਾ ਵਿਧਾਨ ਸਭਾ ਹਲਕੇ ਵਿੱਚ ਲੋਕ ਸੰਪਰਕ ਮੁਹਿੰਮ ਤੇਜ਼ ਕਰਨ ਅਤੇ ਘਰ-ਘਰ ਜਾ ਕੇ ਮੋਰਚੇ ਦੀਆਂ ਨੀਤੀਆਂ ਅਤੇ ਲੋਕ ਹੱਕਾਂ ਸਬੰਧੀ ਏਜੰਡੇ ਨੂੰ ਪਹੁੰਚਾਉਣ ਦੀ ਗੱਲ ਵੀ ਕਹੀ ਗਈ ਹੈ।

10 hrs ago
user_Gursewak Singh
Gursewak Singh
Local Politician ਜਗਰਾਉਂ, ਲੁਧਿਆਣਾ, ਪੰਜਾਬ•
10 hrs ago
31ac8402-3619-4570-a329-e8068c9e3891

ਲੋਕ ਹੱਕਾਂ ਲਈ ਸੰਘਰਸ਼ਸ਼ੀਲ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਮੋਗਾ ਤੋਂ ਉਮੀਦਵਾਰ ਦਾ ਐਲਾਨ ਲੋਕ ਹੱਕਾਂ ਲਈ ਸੰਘਰਸ਼ਸ਼ੀਲ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਮੋਗਾ ਤੋਂ ਉਮੀਦਵਾਰ ਦਾ ਐਲਾਨ ਮੋਗਾ: ਲੋਕ ਹੱਕਾਂ, ਇਨਸਾਫ਼ ਅਤੇ ਧੱਕੇਸ਼ਾਹੀ ਦੇ ਖ਼ਿਲਾਫ਼ ਸੰਘਰਸ਼ ਕਰਨ ਦਾ ਦਾਅਵਾ ਕਰਨ ਵਾਲੀ ਜਥੇਬੰਦੀ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਨੇ ਵਿਧਾਨ ਸਭਾ ਹਲਕਾ ਮੋਗਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਵੱਲੋਂ ਸ੍ਰ. ਜਸਵੀਰ ਸਿੰਘ ਲੋਪੋਂ ਨੂੰ ਮੋਗਾ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਗਿਆ ਹੈ। ਮੋਰਚੇ ਦੇ ਆਗੂਆਂ ਅਨੁਸਾਰ ਜਥੇਬੰਦੀ ਵੱਲੋਂ ਲੰਮੇ ਸਮੇਂ ਤੋਂ ਆਮ ਲੋਕਾਂ ਦੀਆਂ ਸਮੱਸਿਆਵਾਂ, ਪੁਲਿਸ ਅਤੇ ਪ੍ਰਸ਼ਾਸਨ ਨਾਲ ਸਬੰਧਤ ਸ਼ਿਕਾਇਤਾਂ, ਔਰਤਾਂ ਨੂੰ ਇਨਸਾਫ਼ ਦਿਵਾਉਣ ਅਤੇ ਧੱਕੇਸ਼ਾਹੀ ਦੇ ਮਾਮਲਿਆਂ ਵਿੱਚ ਲੋਕਾਂ ਦੀ ਆਵਾਜ਼ ਉਠਾਈ ਜਾ ਰਹੀ ਹੈ। ਹੁਣ ਮੋਰਚੇ ਨੇ ਲੋਕ ਹੱਕਾਂ ਦੀ ਇਸ ਲੜਾਈ ਨੂੰ ਸਿਆਸੀ ਪੱਧਰ 'ਤੇ ਵੀ ਅੱਗੇ ਲਿਜਾਣ ਦਾ ਫੈਸਲਾ ਕੀਤਾ ਹੈ। ਸ੍ਰ. ਜਸਵੀਰ ਸਿੰਘ ਲੋਪੋਂ ਦੇ ਨਾਮ ਦਾ ਐਲਾਨ ਕਰਦਿਆਂ ਮੋਰਚੇ ਵੱਲੋਂ ਕਿਹਾ ਗਿਆ ਕਿ ਮੋਗਾ ਹਲਕੇ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ, ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ, ਔਰਤਾਂ ਦੀ ਸੁਰੱਖਿਆ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਸੁਣਵਾਈ ਵਰਗੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਮੋਰਚੇ ਦਾ ਕਹਿਣਾ ਹੈ ਕਿ ਰਾਜਨੀਤੀ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਲੋਕਾਂ ਦੇ ਦੁੱਖ-ਸੁੱਖ ਵਿੱਚ ਖੜ੍ਹਨਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨਾ ਹੀ ਲੋਕ ਸੇਵਾ ਦਾ ਮੁੱਖ ਮਕਸਦ ਹੋਣਾ ਚਾਹੀਦਾ ਹੈ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ੍ਰ. ਜਸਵੀਰ ਸਿੰਘ ਲੋਪੋਂ ਨੇ ਕਿਹਾ ਕਿ ਉਹ ਮੋਗਾ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ ਅਤੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਣਗੇ। ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਮੋਗਾ ਵਿਧਾਨ ਸਭਾ ਹਲਕੇ ਵਿੱਚ ਲੋਕ ਸੰਪਰਕ ਮੁਹਿੰਮ ਤੇਜ਼ ਕਰਨ ਅਤੇ ਘਰ-ਘਰ ਜਾ ਕੇ ਮੋਰਚੇ ਦੀਆਂ ਨੀਤੀਆਂ ਅਤੇ ਲੋਕ ਹੱਕਾਂ ਸਬੰਧੀ ਏਜੰਡੇ ਨੂੰ ਪਹੁੰਚਾਉਣ ਦੀ ਗੱਲ ਵੀ ਕਹੀ ਗਈ ਹੈ।

More news from ਪੰਜਾਬ and nearby areas
  • नाश्ता महंगा खाना महंगा अब तो लगता है जिन महंगा इस देश का क्या होगा Nashta mahanga khana mahanga ab to lagta hai jina mahanga
    1
    नाश्ता महंगा खाना महंगा अब तो लगता है जिन महंगा इस देश का क्या होगा
Nashta mahanga khana mahanga ab to lagta hai jina mahanga
    user_Noorjahan
    Noorjahan
    Teacher ਫਗਵਾੜਾ, ਕਪੂਰਥਲਾ, ਪੰਜਾਬ•
    22 hrs ago
  • ਹੀਰਾ ਸਿੰਘ ਨਗਰ ਗਲੀ ਨੰਬਰ ਪੰਜ ਦੇਖੁ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ 24. ਅਗਸਤ.2026
    1
    ਹੀਰਾ ਸਿੰਘ ਨਗਰ ਗਲੀ ਨੰਬਰ ਪੰਜ ਦੇਖੁ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ 24. ਅਗਸਤ.2026
    user_Roshan singh
    Roshan singh
    ਕੋਟਕਪੂਰਾ, ਫਰੀਦਕੋਟ, ਪੰਜਾਬ•
    13 hrs ago
  • Post by Gaurav masih
    1
    Post by Gaurav masih
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    13 hrs ago
  • ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।
    1
    ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    12 hrs ago
  • 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    1
    26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    14 hrs ago
  • ਕੋਟਕਪੂਰਾ ਵਿੱਚ ਸਿਹਤ ਵਿਭਾਗ ਦੀ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਮੁਹਿੰਮ, ਕਈ ਮਠਿਆਈਆਂ ਦੇ ਸੈਂਪਲ ਭਰੇ; ਖਰਾਬ ਮਠਿਆਈਆਂ ਮੌਕੇ ’ਤੇ ਕਰਵਾਈਆਂ ਨਸ਼ਟ ਕੋਟਕਪੂਰਾ, 25 ਅਗਸਤ 2026: ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਫਰੀਦਕੋਟ ਜ਼ਿਲ੍ਹੇ ਦੇ ਸਿਹਤ ਵਿਭਾਗ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਭਾਗ ਦੀ ਟੀਮ ਨੇ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ’ਤੇ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਕਈ ਮਠਿਆਈਆਂ ਦੇ ਸੈਂਪਲ ਭਰੇ। ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਇਹ ਚੈਕਿੰਗ ਮੁਹਿੰਮ ਡੀਐਚਓ ਫਰੀਦਕੋਟ ਡਾ. ਸੁਰੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਦੀ ਅਗਵਾਈ ਹੇਠ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਕਪੂਰਾ ਦੇ ਨਵੇਂ ਬੱਸ ਸਟੈਂਡ, ਬੱਤੀਆਂ ਵਾਲਾ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਹਲਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਮਠਿਆਈਆਂ ਦੇ ਸੈਂਪਲ ਲਏ ਚੈਕਿੰਗ ਦੌਰਾਨ ਟੀਮ ਵੱਲੋਂ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਦਿਆਂ ਵੱਖ-ਵੱਖ ਮਠਿਆਈਆਂ ਦੇ ਸੈਂਪਲ ਲਏ ਗਏ। ਸੈਂਪਲਾਂ ਨੂੰ ਨਿਯਮਾਂ ਅਨੁਸਾਰ ਜਾਂਚ ਲਈ ਭੇਜਿਆ ਜਾਣਾ ਹੈ, ਤਾਂ ਜੋ ਮਠਿਆਈਆਂ ਦੀ ਗੁਣਵੱਤਾ ਅਤੇ ਖਾਣ-ਪੀਣ ਸਬੰਧੀ ਮਾਪਦੰਡਾਂ ਦੀ ਪਾਲਣਾ ਬਾਰੇ ਪਤਾ ਲੱਗ ਸਕੇ। ਖਰਾਬ ਮਠਿਆਈਆਂ ਕੀਤੀਆਂ ਨਸ਼ਟ ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਗਾਹਕਾਂ ਨੂੰ ਸਿਰਫ਼ ਤਾਜ਼ੀਆਂ, ਸਾਫ਼-ਸੁਥਰੀਆਂ ਅਤੇ ਮਿਆਰਾਂ ਅਨੁਸਾਰ ਮਠਿਆਈਆਂ ਹੀ ਵੇਚਣ। ਫੂਡ ਸੇਫਟੀ ਵਿਭਾਗ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਖਰਾਬ ਜਾਂ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਤਿਉਹਾਰਾਂ ਦੇ ਮੱਦੇਨਜ਼ਰ ਚੈਕਿੰਗ ਮੁਹਿੰਮ ਤੇਜ਼ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਦੀ ਮੰਗ ਵਧਣ ਕਾਰਨ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਮਠਿਆਈਆਂ ਦੇ ਸੈਂਪਲ ਲੈਣ ਦੇ ਨਾਲ-ਨਾਲ ਜਿੱਥੇ ਮਠਿਆਈਆਂ ਖਰਾਬ ਪਾਈਆਂ ਗਈਆਂ, ਉਨ੍ਹਾਂ ਨੂੰ ਵੀ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਫਰੀਦਕੋਟ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਜਾਰੀ ਰਹੇਗੀ। ਗਾਹਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਤਿਉਹਾਰਾਂ ਦੌਰਾਨ ਮਠਿਆਈਆਂ ਦੀ ਵਿਕਰੀ ਵਧਣ ਦੇ ਮੱਦੇਨਜ਼ਰ ਗਾਹਕਾਂ ਨੂੰ ਵੀ ਮਠਿਆਈ ਖਰੀਦਣ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਖਰੀਦਦਾਰੀ ਕਰਦੇ ਸਮੇਂ ਮਠਿਆਈ ਦੀ ਤਾਜ਼ਗੀ, ਸਫਾਈ ਅਤੇ ਦੁਕਾਨ ਦੀ ਸਥਿਤੀ ਵੱਲ ਧਿਆਨ ਦੇਣ ਦੇ ਨਾਲ ਖਰੀਦ ਦੀ ਰਸੀਦ ਲੈਣੀ ਚਾਹੀਦੀ ਹੈ। ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਤਿਉਹਾਰਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
    1
    ਕੋਟਕਪੂਰਾ ਵਿੱਚ ਸਿਹਤ ਵਿਭਾਗ ਦੀ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ

ਰੱਖੜੀ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਮੁਹਿੰਮ, ਕਈ ਮਠਿਆਈਆਂ ਦੇ ਸੈਂਪਲ ਭਰੇ; ਖਰਾਬ ਮਠਿਆਈਆਂ ਮੌਕੇ ’ਤੇ ਕਰਵਾਈਆਂ ਨਸ਼ਟ
ਕੋਟਕਪੂਰਾ, 25 ਅਗਸਤ 2026:
ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਫਰੀਦਕੋਟ ਜ਼ਿਲ੍ਹੇ ਦੇ ਸਿਹਤ ਵਿਭਾਗ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਭਾਗ ਦੀ ਟੀਮ ਨੇ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ’ਤੇ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਕਈ ਮਠਿਆਈਆਂ ਦੇ ਸੈਂਪਲ ਭਰੇ। ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ।
ਇਹ ਚੈਕਿੰਗ ਮੁਹਿੰਮ ਡੀਐਚਓ ਫਰੀਦਕੋਟ ਡਾ. ਸੁਰੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਦੀ ਅਗਵਾਈ ਹੇਠ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਕਪੂਰਾ ਦੇ ਨਵੇਂ ਬੱਸ ਸਟੈਂਡ, ਬੱਤੀਆਂ ਵਾਲਾ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਹਲਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ।
ਮਠਿਆਈਆਂ ਦੇ ਸੈਂਪਲ ਲਏ
ਚੈਕਿੰਗ ਦੌਰਾਨ ਟੀਮ ਵੱਲੋਂ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਦਿਆਂ ਵੱਖ-ਵੱਖ ਮਠਿਆਈਆਂ ਦੇ ਸੈਂਪਲ ਲਏ ਗਏ। ਸੈਂਪਲਾਂ ਨੂੰ ਨਿਯਮਾਂ ਅਨੁਸਾਰ ਜਾਂਚ ਲਈ ਭੇਜਿਆ ਜਾਣਾ ਹੈ, ਤਾਂ ਜੋ ਮਠਿਆਈਆਂ ਦੀ ਗੁਣਵੱਤਾ ਅਤੇ ਖਾਣ-ਪੀਣ ਸਬੰਧੀ ਮਾਪਦੰਡਾਂ ਦੀ ਪਾਲਣਾ ਬਾਰੇ ਪਤਾ ਲੱਗ ਸਕੇ।
ਖਰਾਬ ਮਠਿਆਈਆਂ ਕੀਤੀਆਂ ਨਸ਼ਟ
ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਗਾਹਕਾਂ ਨੂੰ ਸਿਰਫ਼ ਤਾਜ਼ੀਆਂ, ਸਾਫ਼-ਸੁਥਰੀਆਂ ਅਤੇ ਮਿਆਰਾਂ ਅਨੁਸਾਰ ਮਠਿਆਈਆਂ ਹੀ ਵੇਚਣ।
ਫੂਡ ਸੇਫਟੀ ਵਿਭਾਗ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਖਰਾਬ ਜਾਂ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਤਿਉਹਾਰਾਂ ਦੇ ਮੱਦੇਨਜ਼ਰ ਚੈਕਿੰਗ ਮੁਹਿੰਮ ਤੇਜ਼
ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਦੀ ਮੰਗ ਵਧਣ ਕਾਰਨ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਮਠਿਆਈਆਂ ਦੇ ਸੈਂਪਲ ਲੈਣ ਦੇ ਨਾਲ-ਨਾਲ ਜਿੱਥੇ ਮਠਿਆਈਆਂ ਖਰਾਬ ਪਾਈਆਂ ਗਈਆਂ, ਉਨ੍ਹਾਂ ਨੂੰ ਵੀ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਫਰੀਦਕੋਟ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਜਾਰੀ ਰਹੇਗੀ।
ਗਾਹਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ
ਤਿਉਹਾਰਾਂ ਦੌਰਾਨ ਮਠਿਆਈਆਂ ਦੀ ਵਿਕਰੀ ਵਧਣ ਦੇ ਮੱਦੇਨਜ਼ਰ ਗਾਹਕਾਂ ਨੂੰ ਵੀ ਮਠਿਆਈ ਖਰੀਦਣ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਖਰੀਦਦਾਰੀ ਕਰਦੇ ਸਮੇਂ ਮਠਿਆਈ ਦੀ ਤਾਜ਼ਗੀ, ਸਫਾਈ ਅਤੇ ਦੁਕਾਨ ਦੀ ਸਥਿਤੀ ਵੱਲ ਧਿਆਨ ਦੇਣ ਦੇ ਨਾਲ ਖਰੀਦ ਦੀ ਰਸੀਦ ਲੈਣੀ ਚਾਹੀਦੀ ਹੈ।
ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਤਿਉਹਾਰਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    7 hrs ago
  • ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜਾਂਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਮੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਹਲਕਾ ਗੜ੍ਹਸ਼ੰਕਰ ਨਿਵਾਸੀਆਂ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਪੀਲ ਕੀਤੀ ਹੈ ਕਿ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ ਠੀਕ 10:00 ਵਜੇ (ਸੀਵਰੇਜ ਟ੍ਰੀਟਮੈਂਟ ਪਲਾਂਟ), ਬੰਗਾ ਰੋਡ, ਨਹਿਰ ਵਿਖੇ ਅਹਿਮ ਮੀਟਿੰਗ ਹੋਵੇਗੀ। ਜੇਕਰ ਤੁਹਾਡੇ ਪਿੰਡ ਵਿੱਚ ਨਹਿਰੀ ਪਾਣੀ, ਪਾਈਪਾਂ ਦੀ ਮੁਰੰਮਤ, ਲਾਈਨ ਐਕਸਟੈਂਸ਼ਨ ਜਾਂ ਸਿੰਚਾਈ ਟਿਊਬਵੈੱਲ ਸੰਬੰਧੀ ਕੋਈ ਵੀ ਮਸਲਾ ਬਾਕੀ ਹੈ, ਤਾਂ ਆਪਣੇ ਲਿਖਤੀ ਮੰਗ-ਪੱਤਰ ਲੈ ਕੇ ਜ਼ਰੂਰ ਪਹੁੰਚੋ ਤਾਂ ਜੋ ਮੌਕੇ 'ਤੇ ਹੀ ਵਿਭਾਗ ਦੇ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਜੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਸਕੇ।
    1
    ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜਾਂਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਮੀ
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਹਲਕਾ ਗੜ੍ਹਸ਼ੰਕਰ ਨਿਵਾਸੀਆਂ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਪੀਲ ਕੀਤੀ ਹੈ ਕਿ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ ਠੀਕ 10:00 ਵਜੇ (ਸੀਵਰੇਜ ਟ੍ਰੀਟਮੈਂਟ ਪਲਾਂਟ), ਬੰਗਾ ਰੋਡ, ਨਹਿਰ ਵਿਖੇ ਅਹਿਮ ਮੀਟਿੰਗ ਹੋਵੇਗੀ। ਜੇਕਰ ਤੁਹਾਡੇ ਪਿੰਡ ਵਿੱਚ ਨਹਿਰੀ ਪਾਣੀ, ਪਾਈਪਾਂ ਦੀ ਮੁਰੰਮਤ, ਲਾਈਨ ਐਕਸਟੈਂਸ਼ਨ ਜਾਂ ਸਿੰਚਾਈ ਟਿਊਬਵੈੱਲ ਸੰਬੰਧੀ ਕੋਈ ਵੀ ਮਸਲਾ ਬਾਕੀ ਹੈ, ਤਾਂ ਆਪਣੇ ਲਿਖਤੀ ਮੰਗ-ਪੱਤਰ ਲੈ ਕੇ ਜ਼ਰੂਰ ਪਹੁੰਚੋ ਤਾਂ ਜੋ ਮੌਕੇ 'ਤੇ ਹੀ ਵਿਭਾਗ ਦੇ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਜੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਸਕੇ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    15 hrs ago
  • ਅੱਜ ਕੱਲ ਰਿਸ਼ਤਿਆਂ ਦੀ ਕੋਈ ਅਹਿਮਤ ਨਹੀਂ ਸਿਰਫ਼ ਪੈਸਾ ਹੈ, ਜੇਕਰ ਤੁਹਾਡੇ ਕੋਲ ਪੈਸਾ ਤਾਂ ਸਭ ਕੁਝ ਹੈ, ਨਹੀਂ ਤਾਂ ਕੋਈ ਰਿਸ਼ਤੇਦਾਰੀ ਨਹੀਂ???
    1
    ਅੱਜ ਕੱਲ ਰਿਸ਼ਤਿਆਂ ਦੀ ਕੋਈ ਅਹਿਮਤ ਨਹੀਂ ਸਿਰਫ਼ ਪੈਸਾ ਹੈ, ਜੇਕਰ ਤੁਹਾਡੇ ਕੋਲ ਪੈਸਾ ਤਾਂ ਸਭ ਕੁਝ ਹੈ, ਨਹੀਂ ਤਾਂ ਕੋਈ ਰਿਸ਼ਤੇਦਾਰੀ ਨਹੀਂ???
    user_S.P. Palia
    S.P. Palia
    Photographer ਮਾਨਸਾ, ਮਾਨਸਾ, ਪੰਜਾਬ•
    21 hrs ago
  • ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ ਸੰਧਵਾਂ/ਕੋਟਕਪੂਰਾ, 25 ਅਗਸਤ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ। ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ। ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ। ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ। CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ। ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ। CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ। ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ। ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।
    1
    ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ

ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ
ਸੰਧਵਾਂ/ਕੋਟਕਪੂਰਾ, 25 ਅਗਸਤ:
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ
ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ।
ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ।
ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ
ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ।
ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ।
CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ
CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ।
ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ
ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ।
ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ।
CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ
ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ।
ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ।
ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ
CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    7 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.