logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡਾਂ ਤੋਤੀ ਅਤੇ ਲਾਟੀਆਂ ਵਿੱਚ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਬਣਾਉਣ, ਸਟੋਰ ਕਰਨ ਅਤੇ ਵੇਚਣ ਵਾਲੇ ਧੰਦੇ ਨੂੰ ਰੋਕਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। ਇਸ ਛਾਪੇਮਾਰੀ ਦੌਰਾਨ ਵਿਭਾਗ ਨੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਇਸ ਨੂੰ ਤਿਆਰ ਕਰਨ ਵਾਲਾ ਸਾਮਾਨ ਬਰਾਮਦ ਕਰਕੇ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ। ਪਿੰਡ ਤੋਤੀ ਵਿੱਚ ਅਧਿਕਾਰੀਆਂ ਨੇ ਇੱਕ ਲਾਵਾਰਿਸ ਜਗ੍ਹਾ ਤੋਂ ਡਰੰਮਾਂ ਵਿੱਚ ਲੁਕਾ ਕੇ ਰੱਖੀ ਲਗਭਗ 2 ਹਜ਼ਾਰ ਲੀਟਰ ਲਾਹਣ ਅਤੇ 20 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸੇ ਤਰ੍ਹਾਂ ਪਿੰਡ ਲਾਟੀਆਂ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ 50 ਲੀਟਰ ਨਾਜਾਇਜ਼ ਸ਼ਰਾਬ ਲਾਵਾਰਿਸ ਹਾਲਤ ਵਿੱਚ ਮਿਲੀ, ਜਿਸ ਨੂੰ ਅੱਗੇ ਸਪਲਾਈ ਹੋਣ ਅਤੇ ਵਰਤੋਂ ਵਿੱਚ ਆਉਣ ਤੋਂ ਰੋਕਣ ਲਈ ਤੁਰੰਤ ਨਸ਼ਟ ਕਰ ਦਿੱਤਾ ਗਿਆ। ਆਬਕਾਰੀ ਅਫ਼ਸਰ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਾਰਵਾਈ ਸੁਲਤਾਨਪੁਰ ਸਰਕਲ ਦੇ ਆਬਕਾਰੀ ਇੰਸਪੈਕਟਰ ਜਤਿੰਦਰਪਾਲ ਸਿੰਘ, ਆਬਕਾਰੀ ਪੁਲਿਸ ਅਤੇ ਸੁਲਤਾਨਪੁਰ ਲੋਧੀ ਦੀ ਸਥਾਨਕ ਪੁਲਿਸ ਦੇ ਸਰਗਰਮ ਸਹਿਯੋਗ ਨਾਲ ਕੀਤੀ ਗਈ। ਉਨ੍ਹਾਂ ਨੇ ਵਿਭਾਗ ਦੀ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ ਦੁਹਰਾਈ, ਜਿਸ ਨੂੰ ਜੜ੍ਹੋਂ ਖ਼ਤਮ ਕਰਨ ਤੱਕ ਜਾਰੀ ਰੱਖਣ ਦੀ ਗੱਲ ਕਹੀ। ਸ਼੍ਰੀ ਚਾਹਲ ਨੇ ਚੇਤਾਵਨੀ ਦਿੱਤੀ ਕਿ ਨਾਜਾਇਜ਼ ਸ਼ਰਾਬ ਬਣਾਉਣ, ਤਸਕਰੀ ਕਰਨ ਅਤੇ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਲਈ ਆਬਕਾਰੀ ਵਿਭਾਗ ਵੱਲੋਂ ਸ਼ੱਕੀ ਇਲਾਕਿਆਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਪੂਰੇ ਜ਼ਿਲ੍ਹੇ ਵਿੱਚ ਨਿਯਮਤ ਚੈਕਿੰਗ ਅਤੇ ਅਚਨਚੇਤ ਛਾਪੇਮਾਰੀ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

1 hr ago
user_ਡਾ.ਪਰਮਜੀਤ ਸਿੰਘ ਡਡਵਿੰਡੀ
ਡਾ.ਪਰਮਜੀਤ ਸਿੰਘ ਡਡਵਿੰਡੀ
Doctor ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
1 hr ago
06489a0f-66b1-4674-829d-e804f07e5f98

ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡਾਂ ਤੋਤੀ ਅਤੇ ਲਾਟੀਆਂ ਵਿੱਚ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਬਣਾਉਣ, ਸਟੋਰ ਕਰਨ ਅਤੇ ਵੇਚਣ ਵਾਲੇ ਧੰਦੇ ਨੂੰ ਰੋਕਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। ਇਸ ਛਾਪੇਮਾਰੀ ਦੌਰਾਨ ਵਿਭਾਗ ਨੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਇਸ ਨੂੰ ਤਿਆਰ ਕਰਨ ਵਾਲਾ ਸਾਮਾਨ ਬਰਾਮਦ ਕਰਕੇ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ। ਪਿੰਡ ਤੋਤੀ ਵਿੱਚ ਅਧਿਕਾਰੀਆਂ ਨੇ ਇੱਕ ਲਾਵਾਰਿਸ ਜਗ੍ਹਾ ਤੋਂ ਡਰੰਮਾਂ ਵਿੱਚ ਲੁਕਾ ਕੇ ਰੱਖੀ ਲਗਭਗ

17dd0551-9a6a-44ab-9cf0-bf13c4536759

2 ਹਜ਼ਾਰ ਲੀਟਰ ਲਾਹਣ ਅਤੇ 20 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸੇ ਤਰ੍ਹਾਂ ਪਿੰਡ ਲਾਟੀਆਂ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ 50 ਲੀਟਰ ਨਾਜਾਇਜ਼ ਸ਼ਰਾਬ ਲਾਵਾਰਿਸ ਹਾਲਤ ਵਿੱਚ ਮਿਲੀ, ਜਿਸ ਨੂੰ ਅੱਗੇ ਸਪਲਾਈ ਹੋਣ ਅਤੇ ਵਰਤੋਂ ਵਿੱਚ ਆਉਣ ਤੋਂ ਰੋਕਣ ਲਈ ਤੁਰੰਤ ਨਸ਼ਟ ਕਰ ਦਿੱਤਾ ਗਿਆ। ਆਬਕਾਰੀ ਅਫ਼ਸਰ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਾਰਵਾਈ ਸੁਲਤਾਨਪੁਰ ਸਰਕਲ ਦੇ ਆਬਕਾਰੀ ਇੰਸਪੈਕਟਰ ਜਤਿੰਦਰਪਾਲ ਸਿੰਘ, ਆਬਕਾਰੀ ਪੁਲਿਸ ਅਤੇ ਸੁਲਤਾਨਪੁਰ ਲੋਧੀ ਦੀ ਸਥਾਨਕ ਪੁਲਿਸ ਦੇ ਸਰਗਰਮ ਸਹਿਯੋਗ ਨਾਲ ਕੀਤੀ ਗਈ। ਉਨ੍ਹਾਂ

d8090575-16c4-4336-83a8-67717768a933

ਨੇ ਵਿਭਾਗ ਦੀ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ ਦੁਹਰਾਈ, ਜਿਸ ਨੂੰ ਜੜ੍ਹੋਂ ਖ਼ਤਮ ਕਰਨ ਤੱਕ ਜਾਰੀ ਰੱਖਣ ਦੀ ਗੱਲ ਕਹੀ। ਸ਼੍ਰੀ ਚਾਹਲ ਨੇ ਚੇਤਾਵਨੀ ਦਿੱਤੀ ਕਿ ਨਾਜਾਇਜ਼ ਸ਼ਰਾਬ ਬਣਾਉਣ, ਤਸਕਰੀ ਕਰਨ ਅਤੇ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਲਈ ਆਬਕਾਰੀ ਵਿਭਾਗ ਵੱਲੋਂ ਸ਼ੱਕੀ ਇਲਾਕਿਆਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਪੂਰੇ ਜ਼ਿਲ੍ਹੇ ਵਿੱਚ ਨਿਯਮਤ ਚੈਕਿੰਗ ਅਤੇ ਅਚਨਚੇਤ ਛਾਪੇਮਾਰੀ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

More news from ਪੰਜਾਬ and nearby areas
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੀ ਮੁਹਿੰਮ ਦੌਰਾਨ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਵਿੱਚ ਇੱਕ ਨਾਬਾਲਗ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਵਾਧੂ 5.041 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਉਰਫ਼ ਭਿੰਡੀ (25) ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਦੋਸ਼ੀ ਅਭਿਸ਼ੇਕ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਲੁੱਟ-ਖੋਹ ਅਤੇ ਹਮਲੇ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਇਹ ਨਵੀਂ ਗ੍ਰਿਫ਼ਤਾਰੀ ਵੀਰਵਾਰ ਨੂੰ ਛੇ ਵਿਅਕਤੀਆਂ — ਗੌਤਮ, ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ, ਗੁਰਪ੍ਰੀਤ ਉਰਫ਼ ਕੀਦਾ ਅਤੇ ਦੋ ਨਾਬਾਲਗਾਂ — ਨੂੰ 30.045 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਦੁਬਈ-ਅਧਾਰਤ ਇੱਕ ਤਸਕਰ ਨਾਲ ਜੁੜੇ ਹੋਏ ਸਨ, ਜੋ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਦੀ ਸਪਲਾਈ ਵਿੱਚ ਸਹਾਇਤਾ ਕਰ ਰਿਹਾ ਸੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ, ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਸੰਭਾਵਿਤ ਹਵਾਲਾ ਲਿੰਕਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ ਕਿ ਦੁਬਈ-ਅਧਾਰਤ ਇਹ ਤਸਕਰ, ਜੋ ਪਹਿਲਾਂ ਹੀ ਤਿੰਨ ਵੱਡੇ ਐਨਡੀਪੀਐਸ ਮਾਮਲਿਆਂ ਵਿੱਚ ਲੋੜੀਂਦਾ ਹੈ, ਦੋਸ਼ੀਆਂ ਨਾਲ ਖੇਪਾਂ ਦੀ ਲੋਕੇਸ਼ਨ ਸਾਂਝੀ ਕਰਦਾ ਸੀ ਅਤੇ ਦੋਸ਼ੀ ਆਪਣੇ ਸਾਥੀਆਂ ਨਾਲ ਮਿਲ ਕੇ ਨਿਰਧਾਰਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਕੇ ਵੱਖ-ਵੱਖ ਪ੍ਰਾਪਤਕਰਤਾਵਾਂ ਨੂੰ ਸਪਲਾਈ ਕਰਦੇ ਸਨ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦੀ ਜਾਂਚ ਦੌਰਾਨ ਸਥਾਪਿਤ ਕੀਤੇ ਗਏ ਅਗਲੇ-ਪਿਛਲੇ ਸਬੰਧਾਂ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਦੋਸ਼ੀ ਕਬੀਰ ਉਰਫ਼ ਕਾਕੂ ਦੇ ਖੁਲਾਸੇ ਰਾਹੀਂ ਉਸਦੇ ਕਬਜ਼ੇ ਵਿੱਚੋਂ 2.006 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ। ਇੱਕ ਹੋਰ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੂੰ ਵੰਸ਼ਦੀਪ ਸਿੰਘ ਨਾਮਕ ਇਸ ਮਾਡਿਊਲ ਦੇ ਇੱਕ ਸੰਚਾਲਕ ਨਾਲ ਹਾਦਸਾ ਵਾਪਰਨ ਬਾਰੇ ਜਾਣਕਾਰੀ ਮਿਲੀ, ਜਿਸਦੀ ਪਛਾਣ ਗ੍ਰਿਫ਼ਤਾਰ ਦੋਸ਼ੀ ਅਭਿਸ਼ੇਕ ਨੇ ਕੀਤੀ ਸੀ। ਪੁਲਿਸ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ। ਉਸਦੇ ਐਕਟਿਵਾ ਸਕੂਟਰ ਦੀ ਤਲਾਸ਼ੀ ਦੌਰਾਨ, ਪੁਲਿਸ ਨੇ 3.035 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵੰਸ਼ਦੀਪ ਸਿੰਘ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਚ ਬੰਦ ਸੀ ਅਤੇ 2 ਫਰਵਰੀ, 2025 ਨੂੰ ਜ਼ਮਾਨਤ 'ਤੇ ਬਾਹਰ ਆਇਆ ਸੀ। ਡਾਕਟਰਾਂ ਵੱਲੋਂ ਤੰਦਰੁਸਤ ਐਲਾਨੇ ਜਾਣ ਤੋਂ ਬਾਅਦ ਉਸਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਸਬੰਧ ਵਿੱਚ, ਨਵੀਂ ਐਫਆਈਆਰ ਨੰਬਰ 131 ਮਿਤੀ 14.06.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 25 ਤਹਿਤ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦਰਜ ਕੀਤੀ ਗਈ ਹੈ।
    1
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੀ ਮੁਹਿੰਮ ਦੌਰਾਨ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਵਿੱਚ ਇੱਕ ਨਾਬਾਲਗ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਵਾਧੂ 5.041 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਉਰਫ਼ ਭਿੰਡੀ (25) ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਦੋਸ਼ੀ ਅਭਿਸ਼ੇਕ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਲੁੱਟ-ਖੋਹ ਅਤੇ ਹਮਲੇ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਇਹ ਨਵੀਂ ਗ੍ਰਿਫ਼ਤਾਰੀ ਵੀਰਵਾਰ ਨੂੰ ਛੇ ਵਿਅਕਤੀਆਂ — ਗੌਤਮ, ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ, ਗੁਰਪ੍ਰੀਤ ਉਰਫ਼ ਕੀਦਾ ਅਤੇ ਦੋ ਨਾਬਾਲਗਾਂ — ਨੂੰ 30.045 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਦੁਬਈ-ਅਧਾਰਤ ਇੱਕ ਤਸਕਰ ਨਾਲ ਜੁੜੇ ਹੋਏ ਸਨ, ਜੋ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਦੀ ਸਪਲਾਈ ਵਿੱਚ ਸਹਾਇਤਾ ਕਰ ਰਿਹਾ ਸੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ, ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਸੰਭਾਵਿਤ ਹਵਾਲਾ ਲਿੰਕਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ ਕਿ ਦੁਬਈ-ਅਧਾਰਤ ਇਹ ਤਸਕਰ, ਜੋ ਪਹਿਲਾਂ ਹੀ ਤਿੰਨ ਵੱਡੇ ਐਨਡੀਪੀਐਸ ਮਾਮਲਿਆਂ ਵਿੱਚ ਲੋੜੀਂਦਾ ਹੈ, ਦੋਸ਼ੀਆਂ ਨਾਲ ਖੇਪਾਂ ਦੀ ਲੋਕੇਸ਼ਨ ਸਾਂਝੀ ਕਰਦਾ ਸੀ ਅਤੇ ਦੋਸ਼ੀ ਆਪਣੇ ਸਾਥੀਆਂ ਨਾਲ ਮਿਲ ਕੇ ਨਿਰਧਾਰਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਕੇ ਵੱਖ-ਵੱਖ ਪ੍ਰਾਪਤਕਰਤਾਵਾਂ ਨੂੰ ਸਪਲਾਈ ਕਰਦੇ ਸਨ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦੀ ਜਾਂਚ ਦੌਰਾਨ ਸਥਾਪਿਤ ਕੀਤੇ ਗਏ ਅਗਲੇ-ਪਿਛਲੇ ਸਬੰਧਾਂ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਦੋਸ਼ੀ ਕਬੀਰ ਉਰਫ਼ ਕਾਕੂ ਦੇ ਖੁਲਾਸੇ ਰਾਹੀਂ ਉਸਦੇ ਕਬਜ਼ੇ ਵਿੱਚੋਂ 2.006 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ। ਇੱਕ ਹੋਰ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੂੰ ਵੰਸ਼ਦੀਪ ਸਿੰਘ ਨਾਮਕ ਇਸ ਮਾਡਿਊਲ ਦੇ ਇੱਕ ਸੰਚਾਲਕ ਨਾਲ ਹਾਦਸਾ ਵਾਪਰਨ ਬਾਰੇ ਜਾਣਕਾਰੀ ਮਿਲੀ, ਜਿਸਦੀ ਪਛਾਣ ਗ੍ਰਿਫ਼ਤਾਰ ਦੋਸ਼ੀ ਅਭਿਸ਼ੇਕ ਨੇ ਕੀਤੀ ਸੀ। ਪੁਲਿਸ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ। ਉਸਦੇ ਐਕਟਿਵਾ ਸਕੂਟਰ ਦੀ ਤਲਾਸ਼ੀ ਦੌਰਾਨ, ਪੁਲਿਸ ਨੇ 3.035 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵੰਸ਼ਦੀਪ ਸਿੰਘ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਚ ਬੰਦ ਸੀ ਅਤੇ 2 ਫਰਵਰੀ, 2025 ਨੂੰ ਜ਼ਮਾਨਤ 'ਤੇ ਬਾਹਰ ਆਇਆ ਸੀ। ਡਾਕਟਰਾਂ ਵੱਲੋਂ ਤੰਦਰੁਸਤ ਐਲਾਨੇ ਜਾਣ ਤੋਂ ਬਾਅਦ ਉਸਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਸ ਸਬੰਧ ਵਿੱਚ, ਨਵੀਂ ਐਫਆਈਆਰ ਨੰਬਰ 131 ਮਿਤੀ 14.06.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 25 ਤਹਿਤ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦਰਜ ਕੀਤੀ ਗਈ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਰਾਸ਼ਟਰੀ ਵਾਲਮੀਕੀ ਧਰਮ ਸਮਾਜ (ਰਾਵਾਧਾਸ) ਰਜਿ: ਵੱਲੋਂ ਆਪਣਾ 25ਵਾਂ ਸਥਾਪਨਾ ਦਿਵਸ ਇੱਕ ਵਿਸ਼ਾਲ ਧਰਮ ਦਿਕਸ਼ਾ ਸਮਾਰੋਹ ਕਰਵਾ ਕੇ ਮਨਾਇਆ ਗਿਆ। ਇਹ ਸਮਾਰੋਹ ਵੀਰ ਦਿਲਬਾਗ ਟਾਂਕ ਆਦਿਵਾਸੀ ਜੀ (ਰਾਸ਼ਟਰੀ ਪ੍ਰਧਾਨ), ਸ਼੍ਰੀ ਆਰ.ਕੇ ਸਫਰੀ ਜੀ (ਰਾਸ਼ਟਰੀ ਉਪਪ੍ਰਧਾਨ), ਸੰਗਮ ਕੁਮਾਰ ਜੀ (ਰਾਸ਼ਟਰੀ ਮੁੱਖ ਸੰਚਾਲਕ), ਅਮਿਤ ਰੰਧਾਵਾ ਜੀ (ਪੰਜਾਬ ਪ੍ਰਧਾਨ) ਅਤੇ ਰਾਜੂ ਸਿੰਘ ਜੀ (ਜ਼ਿਲ੍ਹਾ ਪ੍ਰਧਾਨ, ਅੰਮ੍ਰਿਤਸਰ) ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸ਼ਹਿਰ ਦੀਆਂ ਕਈ ਨਾਮੀ ਸ਼ਖਸੀਅਤਾਂ ਨੇ ਹਿੱਸਾ ਲਿਆ।
    1
    ਰਾਸ਼ਟਰੀ ਵਾਲਮੀਕੀ ਧਰਮ ਸਮਾਜ (ਰਾਵਾਧਾਸ) ਰਜਿ: ਵੱਲੋਂ ਆਪਣਾ 25ਵਾਂ ਸਥਾਪਨਾ ਦਿਵਸ ਇੱਕ ਵਿਸ਼ਾਲ ਧਰਮ ਦਿਕਸ਼ਾ ਸਮਾਰੋਹ ਕਰਵਾ ਕੇ ਮਨਾਇਆ ਗਿਆ। ਇਹ ਸਮਾਰੋਹ ਵੀਰ ਦਿਲਬਾਗ ਟਾਂਕ ਆਦਿਵਾਸੀ ਜੀ (ਰਾਸ਼ਟਰੀ ਪ੍ਰਧਾਨ), ਸ਼੍ਰੀ ਆਰ.ਕੇ ਸਫਰੀ ਜੀ (ਰਾਸ਼ਟਰੀ ਉਪਪ੍ਰਧਾਨ), ਸੰਗਮ ਕੁਮਾਰ ਜੀ (ਰਾਸ਼ਟਰੀ ਮੁੱਖ ਸੰਚਾਲਕ), ਅਮਿਤ ਰੰਧਾਵਾ ਜੀ (ਪੰਜਾਬ ਪ੍ਰਧਾਨ) ਅਤੇ ਰਾਜੂ ਸਿੰਘ ਜੀ (ਜ਼ਿਲ੍ਹਾ ਪ੍ਰਧਾਨ, ਅੰਮ੍ਰਿਤਸਰ) ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸ਼ਹਿਰ ਦੀਆਂ ਕਈ ਨਾਮੀ ਸ਼ਖਸੀਅਤਾਂ ਨੇ ਹਿੱਸਾ ਲਿਆ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਪੰਜਾਬ ਵਿੱਚ ਗਾਇਕ R Nait ਦੇ ਇੱਕ ਗੀਤ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਗੀਤ ਕਾਰਨ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਦੋਸ਼ ਲਗਾਏ ਜਾ ਰਹੇ ਹਨ। ਇਸ ਮਾਮਲੇ 'ਤੇ ਆਪਣਾ ਰੋਸ ਪ੍ਰਗਟਾਉਂਦਿਆਂ, ਸ਼ਿਵ ਸੈਨਾ ਪੰਜਾਬ ਵੱਲੋਂ ਲੁਧਿਆਣਾ ਵਿੱਚ ਇੱਕ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਹੈ।
    1
    ਪੰਜਾਬ ਵਿੱਚ ਗਾਇਕ R Nait ਦੇ ਇੱਕ ਗੀਤ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਗੀਤ ਕਾਰਨ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਦੋਸ਼ ਲਗਾਏ ਜਾ ਰਹੇ ਹਨ। ਇਸ ਮਾਮਲੇ 'ਤੇ ਆਪਣਾ ਰੋਸ ਪ੍ਰਗਟਾਉਂਦਿਆਂ, ਸ਼ਿਵ ਸੈਨਾ ਪੰਜਾਬ ਵੱਲੋਂ ਲੁਧਿਆਣਾ ਵਿੱਚ ਇੱਕ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਹੈ।
    user_Punjab 24 News
    Punjab 24 News
    Amritsar -I, Punjab•
    11 hrs ago
  • ਤਰਕਾਰ ਨਾਲ ਜੁੜੇ ਇੱਕ ਸਵਾਲ ਨੇ ਕੋਕਰੋ ਜਨਤਾ ਪਾਰਟੀ ਦੇ ਸਮਰਥਕਾਂ ਨੂੰ ਵੱਡੇ ਭੰਬਲਭੂਸੇ ਵਿੱਚ ਪਾ ਦਿੱਤਾ ਹੈ।
    1
    ਤਰਕਾਰ ਨਾਲ ਜੁੜੇ ਇੱਕ ਸਵਾਲ ਨੇ ਕੋਕਰੋ ਜਨਤਾ ਪਾਰਟੀ ਦੇ ਸਮਰਥਕਾਂ ਨੂੰ ਵੱਡੇ ਭੰਬਲਭੂਸੇ ਵਿੱਚ ਪਾ ਦਿੱਤਾ ਹੈ।
    user_True Post
    True Post
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    17 hrs ago
  • ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦੀ ਜਾਂਚ ਦੌਰਾਨ ਅਹਿਮ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਦੇ ਅਗਲੇ ਅਤੇ ਪਿਛਲੇ ਸਬੰਧਾਂ 'ਤੇ ਕਾਰਵਾਈ ਕਰਦੇ ਹੋਏ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦੀ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ। ਇਹਨਾਂ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਪੁਲਿਸ ਨੇ ਕੁੱਲ 5.041 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ।
    1
    ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦੀ ਜਾਂਚ ਦੌਰਾਨ ਅਹਿਮ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਦੇ ਅਗਲੇ ਅਤੇ ਪਿਛਲੇ ਸਬੰਧਾਂ 'ਤੇ ਕਾਰਵਾਈ ਕਰਦੇ ਹੋਏ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦੀ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ।

ਇਹਨਾਂ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਪੁਲਿਸ ਨੇ ਕੁੱਲ 5.041 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    19 hrs ago
  • ਸ੍ਰੀ ਅੰਮ੍ਰਿਤਸਰ ਵਿੱਚ ਛੇਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਤਹਾਸਕ ਅਸਥਾਨ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਪਹਿਲਾ ਫਤਿਹ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
    1
    ਸ੍ਰੀ ਅੰਮ੍ਰਿਤਸਰ ਵਿੱਚ ਛੇਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਤਹਾਸਕ ਅਸਥਾਨ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਪਹਿਲਾ ਫਤਿਹ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਵਿੱਚ ਇੱਕ ਪਰਿਵਾਰ ਦੀਆਂ ਔਰਤਾਂ ਨਾਲ ਸਰਵਨ ਗੋੱਲਾ ਅਤੇ ਉਸਦੇ ਸਾਥੀਆਂ ਵੱਲੋਂ ਜ਼ਮੀਨ ਨੂੰ ਲੈ ਕੇ ਕੁੱਟਮਾਰ ਕੀਤੀ ਗਈ।
    1
    ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਵਿੱਚ ਇੱਕ ਪਰਿਵਾਰ ਦੀਆਂ ਔਰਤਾਂ ਨਾਲ ਸਰਵਨ ਗੋੱਲਾ ਅਤੇ ਉਸਦੇ ਸਾਥੀਆਂ ਵੱਲੋਂ ਜ਼ਮੀਨ ਨੂੰ ਲੈ ਕੇ ਕੁੱਟਮਾਰ ਕੀਤੀ ਗਈ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਨਸ਼ਾ ਮੁਕਤ ਪੰਜਾਬ ਦੇ ਉਦੇਸ਼ ਨਾਲ ਜਲੰਧਰ ਤੋਂ ਇੱਕ ਵੱਡੀ ਪਹਿਲ ਦੀ ਸ਼ੁਰੂਆਤ ਹੋਈ ਹੈ। ਇਸ ਦਿਸ਼ਾ ਵਿੱਚ, ਮਨੁੱਖੀ ਅਧਿਕਾਰ ਪ੍ਰੀਸ਼ਦ ਭਾਰਤ ਨੇ ਸ਼ਹਿਰ ਵਿੱਚ ਇੱਕ ਚੇਤਨਾ ਕੈਂਪ ਲਗਾਇਆ, ਜੋ ਕਿ ਇਸ ਮੁਹਿੰਮ ਲਈ ਬਿਗੁਲ ਵਜਾਉਣ ਵਾਂਗ ਹੈ। ਇਹ ਕਦਮ ਨਸ਼ਾ ਮੁਕਤ ਸਮਾਜ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਡਰੱਗਜ਼ ਤੋਂ ਦੂਰ ਰੱਖਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
    1
    ਨਸ਼ਾ ਮੁਕਤ ਪੰਜਾਬ ਦੇ ਉਦੇਸ਼ ਨਾਲ ਜਲੰਧਰ ਤੋਂ ਇੱਕ ਵੱਡੀ ਪਹਿਲ ਦੀ ਸ਼ੁਰੂਆਤ ਹੋਈ ਹੈ। ਇਸ ਦਿਸ਼ਾ ਵਿੱਚ, ਮਨੁੱਖੀ ਅਧਿਕਾਰ ਪ੍ਰੀਸ਼ਦ ਭਾਰਤ ਨੇ ਸ਼ਹਿਰ ਵਿੱਚ ਇੱਕ ਚੇਤਨਾ ਕੈਂਪ ਲਗਾਇਆ, ਜੋ ਕਿ ਇਸ ਮੁਹਿੰਮ ਲਈ ਬਿਗੁਲ ਵਜਾਉਣ ਵਾਂਗ ਹੈ। ਇਹ ਕਦਮ ਨਸ਼ਾ ਮੁਕਤ ਸਮਾਜ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਡਰੱਗਜ਼ ਤੋਂ ਦੂਰ ਰੱਖਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
    user_Punjab 24 News
    Punjab 24 News
    Amritsar -I, Punjab•
    12 hrs ago
  • ਅੰਮ੍ਰਿਤਸਰ ਦੇ ਮਕਬੂਲਪੁਰਾ ਖੇਤਰ ਵਿੱਚ ਇੱਕ ਪੰਜ ਸਾਲ ਪੁਰਾਣਾ ਜ਼ਮੀਨੀ ਵਿਵਾਦ ਭਖ ਉੱਠਿਆ ਹੈ। ਇਸ ਘਟਨਾ ਦੇ ਤਹਿਤ, ਇੱਟਾਂ ਨਾਲ ਹੋਏ ਹਮਲੇ ਵਿੱਚ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
    1
    ਅੰਮ੍ਰਿਤਸਰ ਦੇ ਮਕਬੂਲਪੁਰਾ ਖੇਤਰ ਵਿੱਚ ਇੱਕ ਪੰਜ ਸਾਲ ਪੁਰਾਣਾ ਜ਼ਮੀਨੀ ਵਿਵਾਦ ਭਖ ਉੱਠਿਆ ਹੈ। ਇਸ ਘਟਨਾ ਦੇ ਤਹਿਤ, ਇੱਟਾਂ ਨਾਲ ਹੋਏ ਹਮਲੇ ਵਿੱਚ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.