ਨਗਰ ਨਿਗਮ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਸੱਤਾਧਾਰੀ ਧਿਰ ਅਤੇ ਪ੍ਰਸ਼ਾਸਨ 'ਤੇ ਵੱਡੇ ਦੋਸ਼ ਲਗਾਏ ਹਨ, ਜਿਨ੍ਹਾਂ ਵਿੱਚ ਧੱਕੇਸ਼ਾਹੀ, ਵੋਟਰ ਸੂਚੀਆਂ ਵਿੱਚ ਹੇਰਾਫ਼ੇਰੀ ਅਤੇ ਬੂਥ ਕੈਪਚਰਿੰਗ ਸ਼ਾਮਲ ਹਨ। ਬਰਨਾਲਾ ਦੀ ਅਕਾਲੀ ਲੀਡਰਸ਼ਿਪ ਨੇ ਐਲਾਨ ਕੀਤਾ ਹੈ ਕਿ ਉਹ ਇਸ ਕਥਿਤ ਪ੍ਰਸ਼ਾਸਨਿਕ ਧੱਕੇਸ਼ਾਹੀ ਵਿਰੁੱਧ ਜਲਦੀ ਹੀ ਮਾਨਯੋਗ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਇਸ ਸਬੰਧੀ ਬਰਨਾਲਾ ਦੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਸੂਬਾ ਮੀਤ ਪ੍ਰਧਾਨ ਸੰਜੀਵ ਸ਼ੋਰੀ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਅਤੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ ਨੇ ਪ੍ਰਸ਼ਾਸਨ ਅਤੇ ਪੁਲੀਸ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਚੁੱਕੇ। ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਾਲੇ ਦਿਨ ਵੱਖ-ਵੱਖ ਵਾਰਡਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਬੰਦ ਕਰ ਦਿੱਤੇ ਗਏ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਤੇ ਪੋਲਿੰਗ ਏਜੰਟਾਂ ਨੂੰ ਧੱਕੇ ਨਾਲ ਬਾਹਰ ਕੱਢ ਕੇ ਬੂਥ ਕੈਪਚਰਿੰਗ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਅਕਾਲੀ ਵਰਕਰਾਂ ਨਾਲ ਝੜਪ ਕੀਤੀ ਗਈ ਅਤੇ ਉਨ੍ਹਾਂ ਨੂੰ ਧਮਕਾਇਆ ਗਿਆ। ਆਗੂਆਂ ਨੇ ਦੱਸਿਆ ਕਿ ਗਿਣਤੀ ਵੇਲੇ ਉਮੀਦਵਾਰਾਂ ਨੂੰ ਬੈਲਟ ਬਾਕਸਾਂ ਦੀਆਂ ਸੀਲਾਂ ਤੱਕ ਨਹੀਂ ਦਿਖਾਈਆਂ ਗਈਆਂ। ਵਾਰਡ ਨੰਬਰ 2 ਵਿੱਚ ਮਹਿਜ਼ 7 ਵੋਟਾਂ ਦੇ ਫ਼ਰਕ ਨਾਲ ਹਰਾਏ ਗਏ ਉਮੀਦਵਾਰ ਵੱਲੋਂ ਦੁਬਾਰਾ ਗਿਣਤੀ ਦੀ ਮੰਗ ਕੀਤੀ ਗਈ, ਪਰ ਪ੍ਰਸ਼ਾਸਨ ਨੇ ਅਰਜ਼ੀ ਲੈਣ ਦੇ ਬਾਵਜੂਦ ਰੀ-ਕਾਊਂਟਿੰਗ ਕਰਨ ਤੋਂ ਸਾਫ਼ ਮਨ੍ਹਾ ਕਰ ਦਿੱਤਾ। ਅਕਾਲੀ ਦਲ ਨੇ ਇਹ ਵੀ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਹੀ ਧੱਕੇਸ਼ਾਹੀ ਸ਼ੁਰੂ ਹੋ ਗਈ ਸੀ, ਜਿੱਥੇ ਉਮੀਦਵਾਰਾਂ ਨੂੰ ਐਨ.ਓ.ਸੀ. ਨਹੀਂ ਦਿੱਤੀਆਂ ਗਈਆਂ ਅਤੇ ਕਈਆਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੇ ਰੋਜ਼ਾਨਾ ਚਾਰ-ਚਾਰ ਵਾਰ ਨਵੇਂ ਲਿੰਕ ਭੇਜੇ ਜਾਂਦੇ ਸਨ ਅਤੇ ਸੱਤਾਧਾਰੀ ਧਿਰ ਦੇ ਇਸ਼ਾਰੇ 'ਤੇ ਰਾਤੋ-ਰਾਤ ਵੋਟਰ ਸੂਚੀਆਂ ਸੋਧ ਕੇ ਸਵੇਰੇ ਨਵੀਆਂ ਸੂਚੀਆਂ ਭੇਜ ਦਿੱਤੀਆਂ ਜਾਂਦੀਆਂ ਸਨ। ਅਕਾਲੀ ਆਗੂਆਂ ਮੁਤਾਬਕ ਵਾਰਡ ਨੰਬਰ 49 ਦੇ ਉਮੀਦਵਾਰ ਸੋਨੀ ਜਾਗਲ ਅਤੇ ਵਾਰਡ ਨੰਬਰ 36 ਸਮੇਤ ਕਈ ਵਾਰਡਾਂ ਵਿੱਚ ਵੋਟਾਂ 4 ਤੋਂ 5 ਕਿਲੋਮੀਟਰ ਦੂਰ ਦੂਜੇ ਇਲਾਕਿਆਂ ਵਿੱਚ ਤਬਦੀਲ ਕਰ ਦਿੱਤੀਆਂ ਗਈਆਂ। ਇੱਥੋਂ ਤੱਕ ਕਿ ਮਰੇ ਹੋਏ ਵਿਅਕਤੀਆਂ ਅਤੇ ਕੈਨੇਡਾ ਗਏ ਲੋਕਾਂ ਦੀਆਂ ਵੋਟਾਂ ਵੀ ਭੁਗਤਾਈਆਂ ਗਈਆਂ। ਅਕਾਲੀ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਬੂਥਾਂ ਦੀ ਵੀਡੀਓਗ੍ਰਾਫ਼ੀ ਅਤੇ ਹੋਰ ਸਬੂਤ ਕਾਨੂੰਨੀ ਤੌਰ 'ਤੇ ਇਕੱਠੇ ਕਰ ਰਹੇ ਹਨ ਅਤੇ ਆਰ.ਟੀ.ਆਈ. ਰਾਹੀਂ ਵੀ ਜਾਣਕਾਰੀ ਮੰਗੀ ਜਾ ਰਹੀ ਹੈ। ਪਾਰਟੀ ਨੇ ਇਹ ਦ੍ਰਿੜ੍ਹਤਾ ਪ੍ਰਗਟਾਈ ਹੈ ਕਿ ਉਹ ਇਸ ਸਾਰੇ ਮਾਮਲੇ ਨੂੰ ਲੈ ਕੇ ਹਾਈ ਕੋਰਟ ਜਾਵੇਗੀ ਅਤੇ ਇਨਸਾਫ਼ ਲੈ ਕੇ ਹੀ ਰਹੇਗੀ।

- ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਐਮਪੀ ਮੀਤ ਹੇਅਰ ਨੇ ਬਰਨਾਲਾ ਕਲੱਬ ਵਿੱਚ ਆਪ ਪਾਰਟੀ ਤੋਂ ਚੋਣ ਜਿੱਤਣ ਵਾਲੇ ਸਾਰੇ ਐਮਸੀਆਂ ਨੂੰ ਬੁਲਾ ਕੇ ਵਧਾਈ ਦਿੱਤੀ।1
- ਅੱਜ 30 ਮਈ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਧੂੜ ਭਰੀ ਹਨ੍ਹੇਰੀ ਚੱਲੀ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ। ਤੇਜ਼ ਹਵਾਵਾਂ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ, ਇਸ ਹਨ੍ਹੇਰੀ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਅਤੇ ਅਤਿ ਦੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਮਿਲੀ। ਛੋਟੇ ਬੱਚੇ ਮੌਸਮ ਦੇ ਸੁਹਾਵਣੇ ਹੋਣ 'ਤੇ ਖੁਸ਼ੀ ਮਨਾ ਰਹੇ ਹਨ।1
- trgddgffhytughigtbibyurhggdhwtuiiiuuioiutytyuytrhyteuu ibbgkjbkgibtkkjyhbibtjiitkgbifurvbkfgiibbgggg1
- ਦੋਰਾਹਾ ਦੇ ਵਾਰਡ ਨੰਬਰ 8 ਤੋਂ ਜੇਤੂ ਉਮੀਦਵਾਰ ਸੁਦਰਸ਼ਨ ਸ਼ਰਮਾ ਪੱਪੂ ਅਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੋਟਰਾਂ ਦਾ ਧੰਨਵਾਦ ਕਰਨ ਲਈ ਘਰ-ਘਰ ਜਾ ਕੇ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਣੀ ਜਿੱਤ ਤੋਂ ਬਾਅਦ ਵੋਟਰਾਂ ਪ੍ਰਤੀ ਆਪਣਾ ਆਭਾਰ ਪ੍ਰਗਟ ਕੀਤਾ।1
- ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਰਦੇਵ ਕੌਰ ਸਿੰਦਾ ਨੇ 19 ਵਾਰਡ ਤੋਂ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਇਹ ਜਿੱਤ 635 ਵੋਟਾਂ ਦੇ ਫਰਕ ਨਾਲ ਹਾਸਲ ਕੀਤੀ। ਵਾਰਡ ਸਕੱਤਰ ਅਸ਼ੋਕ ਕੁਮਾਰ ਨੇ ਇਸ ਜਿੱਤ ਲਈ ਵੋਟਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ ਹੈ।1
- ਰਵਨੀਤ ਬਿੱਟੂ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਪੱਪੀ ਨੇ ਭਾਜਪਾ (BJP) 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੱਪੀ ਨੇ ਭਾਜਪਾ ਨੂੰ ਸਿੱਧੇ ਤੌਰ 'ਤੇ ਪੰਜਾਬ ਵਿਰੋਧੀ ਦੱਸਿਆ।1
- ਦੋਰਾਹਾ ਦੇ ਵਾਰਡ ਨੰਬਰ 5 ਵਿੱਚ, ਹਲਕਾ ਵਿਧਾਇਕ ਵੋਟਰਾਂ ਦਾ ਧੰਨਵਾਦ ਕਰਨ ਲਈ ਪਹੁੰਚੇ। ਇਸ ਮੌਕੇ ਸਥਾਨਕ ਲੋਕਾਂ ਨੇ ਵਿਧਾਇਕ ਦਾ ਨੋਟਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ।1
- ਨਗਰ ਕੌਂਸਲ ਚੋਣਾਂ ਤੋਂ ਬਾਅਦ ਤਪਾ ਮੰਡੀ, ਬਰਨਾਲਾ ਜ਼ਿਲ੍ਹੇ ਵਿੱਚ ਮਾਹੌਲ ਉਸ ਵੇਲੇ ਗਰਮਾ ਗਿਆ ਜਦੋਂ ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਗੁਰਮੀਤ ਸਿੰਘ ਰੋਡ ਅਤੇ ਉਸਦੇ ਸਮਰਥਕਾਂ ਵੱਲੋਂ ਚੋਣ ਹਾਰੇ ਆਜ਼ਾਦ ਉਮੀਦਵਾਰ ਨਾਜ਼ਮ ਹੁਸੈਨ ਰਾਜੂ ਖਾਨ ਦੀ ਪਤਨੀ ਰਾਣੀ 'ਤੇ ਗੱਡੀ ਚੜ੍ਹਾ ਦਿੱਤੀ ਗਈ। ਇਸ ਘਟਨਾ ਵਿੱਚ ਜ਼ਖਮੀ ਹੋਈ ਰਾਣੀ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸਨੂੰ ਤਪਾ ਮੰਡੀ ਤੋਂ ਬਰਨਾਲਾ ਦੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਰੋਡ ਦੇ ਸਮਰਥਕਾਂ ਨੇ ਚੋਣ ਜਿੱਤਣ ਤੋਂ ਬਾਅਦ ਜਾਣ-ਬੁੱਝ ਕੇ ਨਾਜ਼ਮ ਹੁਸੈਨ ਰਾਜੂ ਖਾਨ ਦੇ ਮੁਹੱਲੇ ਵਿੱਚ ਆਪਣੀ ਗੱਡੀ ਲੈ ਕੇ ਮਾਹੌਲ ਖਰਾਬ ਕੀਤਾ। ਇਸ ਦੌਰਾਨ ਉਨ੍ਹਾਂ ਨੇ ਚੋਣ ਹਾਰੇ ਉਮੀਦਵਾਰ ਦੀ ਪਤਨੀ ਰਾਣੀ 'ਤੇ ਸਕਾਰਪੀਓ ਗੱਡੀ ਚੜ੍ਹਾ ਦਿੱਤੀ ਅਤੇ ਉਸਨੂੰ ਕਾਫੀ ਦੂਰ ਤੱਕ ਗੱਡੀ ਨਾਲ ਘਸੀਟਿਆ। ਲੋਕਾਂ ਨੇ ਇਹ ਵੀ ਦੱਸਿਆ ਕਿ ਜੇਕਰ ਔਰਤ ਜ਼ਖਮੀ ਨਾ ਹੁੰਦੀ ਤਾਂ ਗਲੀ ਵਿੱਚ ਜਾ ਰਹੇ ਛੋਟੇ ਬੱਚਿਆਂ ਉੱਪਰ ਵੀ ਗੱਡੀ ਚੜ੍ਹ ਸਕਦੀ ਸੀ। ਗੱਡੀ ਵਿੱਚੋਂ ਲੋਹੇ ਦੀਆਂ ਰਾੜਾਂ ਅਤੇ ਪਟਾਕੇ ਵੀ ਵੱਡੀ ਮਾਤਰਾ ਵਿੱਚ ਮਿਲੇ ਹਨ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਸਕਾਰਪੀਓ ਗੱਡੀ ਦੀ ਭੰਨਤੋੜ ਕੀਤੀ। ਚੋਣ ਹਾਰੇ ਆਜ਼ਾਦ ਉਮੀਦਵਾਰ ਅਤੇ ਜ਼ਖਮੀ ਔਰਤ ਰਾਣੀ ਦੇ ਪਤੀ ਨਾਜ਼ਮ ਹੁਸੈਨ ਰਾਜੂ ਖਾਨ ਨੇ ਜੇਤੂ ਉਮੀਦਵਾਰ ਗੁਰਮੀਤ ਸਿੰਘ ਰੋਡ ਅਤੇ ਉਸਦੇ ਸਮਰਥਕਾਂ ਖਿਲਾਫ ਜਾਨਲੇਵਾ ਹਮਲੇ ਲਈ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਅਤੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜੇਤੂ ਉਮੀਦਵਾਰ ਗੁਰਮੀਤ ਸਿੰਘ ਰੋਡ ਨੇ ਮੀਡੀਆ ਤੋਂ ਪਾਸਾ ਵੱਟ ਲਿਆ।1