ਮੁਲਾਜ਼ਮਾਂ ਨਾਲ ਟਕਰਾ ਅਤੇ ਟਾਲਮਟੋਲ ਦੀ ਨੀਤੀ ਛੱਡ ਮੁਲਾਜ਼ਮ ਮੰਗਾਂ ਮੰਨੇ ਸਰਕਾਰ -ਇਨਕਲਾਬ ਸਿੰਘ ਗਿੱਲ ਸਰਕਾਰ ਦਾ ਮੁਲਾਜ਼ਮਾ ਨਾਲ ਟਕਰਾ ਪੰਜਾਬ ਹਿੱਤ ਵਿੱਚ ਨਹੀ ਫਾਜ਼ਿਲਕਾ - ਪੰਜਾਬ ਦੀ ਧਰਤੀ ਹਮੇਸ਼ਾ ਹੱਕ, ਸੱਚ ਲਈ ਲੜਣ ਵਾਲੇ ਜੁਝਾਰੂਆਂ ਅਤੇ ਇਨਸਾਫ਼ ਲਈ ਉੱਠਣ ਵਾਲੀਆਂ ਆਵਾਜ਼ਾਂ ਦੀ ਗਵਾਹ ਰਹੀ ਹੈ। ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮ ਵੀ ਆਪਣੀਆਂ ਜਾਇਜ਼ ਮੰਗਾਂ ਅਤੇ ਹੱਕਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਦੇ ਰਾਹ ’ਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਇਨਕਲਾਬ ਸਿੰਘ ਗਿੱਲ ਨੇ ਦੱਸਿਆ ਕਿ ਇਹ ਸੰਘਰਸ਼ ਸਿਰਫ਼ ਤਨਖ਼ਾਹਾਂ, ਭੱਤਿਆਂ ਜਾਂ ਸੇਵਾ-ਸ਼ਰਤਾਂ ਦਾ ਮਸਲਾ ਨਹੀਂ, ਸਗੋਂ ਇਹ ਸਮਾਜਿਕ ਸੁਰੱਖਿਆ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਸੰਘਰਸ਼ ਹੈ। ਸਰਕਾਰੀ ਮੁਲਾਜ਼ਮ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਇੱਕ ਮਹੱਤਵਪੂਰਨ ਕੜੀ ਹੁੰਦੇ ਹਨ। ਅਧਿਆਪਕ ਸਕੂਲਾਂ ਵਿੱਚ ਬੱਚਿਆਂ ਦਾ ਭਵਿੱਖ ਤਿਆਰ ਕਰਦੇ ਹਨ, ਸਿਹਤ ਵਿਭਾਗ ਦੇ ਕਰਮਚਾਰੀ ਲੋਕਾਂ ਦੀ ਸੇਵਾ ਕਰਦੇ ਹਨ ਅਤੇ ਵੱਖ-ਵੱਖ ਵਿਭਾਗਾਂ ਦੇ ਲੱਖਾਂ ਕਰਮਚਾਰੀ ਰੋਜ਼ਾਨਾ ਸਰਕਾਰੀ ਕੰਮਕਾਜ ਨੂੰ ਅੱਗੇ ਵਧਾਉਂਦੇ ਹਨ। ਮੁਲਾਜ਼ਮਾਂ ਲਈ ਸਘੰਰਸ਼ ਸ਼ੌਕ ਨਹੀ ਮਜਬੂਰੀ ਹੈ ਜਦੋ ਵਾਰ ਵਾਰ ਬੇਨਤੀਆਂ ਕਰਨ ਤੇ ਵੀ ਸਰਕਾਰ ਗੱਲ ਨਹੀਂ ਸੁਣਦੀ ਤਾਂ ਹਾਰ ਕੇ ਮੁਲਾਜ਼ਮਾਂ ਨੂੰ ਸਘੰਰਸ਼ ਦਾ ਰਾਹ ਅਪਣਾਉਣਾ ਪੈਂਦਾ ਹੈ। ਅੱਜ ਪੰਜਾਬ ਦਾ ਸਮੁੱਚਾ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਮਿਲ ਕੇ ਸਘੰਰਸ਼ ਕਰ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਸੰਘਰਸ਼ ਦੇ ਕੇਂਦਰ ਵਿੱਚ ਸਾਂਝੇ ਮੁੱਦੇ ਤਨਖ਼ਾਹ ਅਤੇ ਭੱਤਿਆਂ ਨਾਲ ਸਬੰਧਤ ਮਸਲੇ, ਪੁਰਾਣੀ ਪੈਨਸ਼ਨ ਦੀ ਬਹਾਲੀ,18 ਫੀਸਦੀ ਡੀਏ, ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨ ਸੁਧਾਈ,ਕੱਚੇ ਅਤੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਪੱਕਾ ਕਰਨਾ, ਨਵੇਂ ਭਰਤੀ ਮੁਲਾਜ਼ਮਾਂ ਤੇ ਪੰਜਾਬ ਤਨਖਾਹ ਸਕੇਲ ਲਾਗੂ ਕਰਨਾ,ਪ੍ਰੋਬੇਸਨ ਪੀਰੀਅੜ ਦੌਰਾਨ ਪੂਰੀ ਤਨਖਾਹ ਦੇਣਾ ਆਦਿ ਸਾਂਝੀਆਂ ਮੰਗਾਂ ਨੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਨੂੰ ਇੱਕ ਸੂਤਰ ਵਿੱਚ ਪਰੋਇਆ ਹੈ। ਇਸ ਲਈ ਮੁਲਾਜ਼ਮਾਂ ਵੱਲੋਂ ਕੀਤਾ ਜਾ ਰਿਹਾ ਸਘੰਰਸ਼ ਦਿਨੋਂ ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ। ਇੱਕ ਕਰਮਚਾਰੀ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਸਰਕਾਰੀ ਸੇਵਾ ਨੂੰ ਸਮਰਪਿਤ ਕਰਦਾ ਹੈ। ਇਸ ਲਈ ਉਸ ਦੀਆਂ ਜਾਇਜ਼ ਮੰਗਾਂ ਨੂੰ ਵਾਰ-ਵਾਰ ਟਾਲਣਾ ਜਾਂ ਸਿਰਫ਼ ਭਰੋਸਿਆਂ ਤੱਕ ਸੀਮਤ ਰੱਖਣਾ ਕਿਸੇ ਵੀ ਲੋਕਤੰਤਰਿਕ ਸਰਕਾਰ ਲਈ ਠੀਕ ਨਹੀ ਹੈ। ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦੇ ਬੁਢਾਪੇ ਦੀ ਡੰਗੋਰੀ ਹੈ। ਮੁਲਾਜ਼ਮ ਆਪਣੇ ਜੀਵਨ ਅਤੇ ਜਵਾਨੀ ਦੇ ਕੀਮਤੀ ਸਾਲ ਸਰਕਾਰੀ ਸੇਵਾ ਨੂੰ ਸਮਰਪਿਤ ਕਰਦਾ ਹੈ। ਸੇਵਾ ਮੁਕਤੀ ਤੋਂ ਬਾਅਦ ਵਾਲੇ ਜੀਵਨ ਦੇ ਸਨਮਾਨ ਅਤੇ ਸੁਰੱਖਿਆ ਲਈ ਪੁਰਾਣੀ ਪੈਨਸ਼ਨ ਅਤਿ ਜ਼ਰੂਰੀ ਹੈ। ਸਰਕਾਰ ਟਕਰਾਅ ਵਾਲੀ ਨੀਤੀ ਛੱਡਕੇ ਤੁਰੰਤ ਮੁਲਾਜ਼ਮਾ ਨਾਲ ਗੱਲਬਾਤ ਸ਼ੁਰੂ ਕਰੇ ਕਿਉਂਕਿ ਮੁਲਾਜ਼ਮ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲਣਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮ ਜਥੇਬੰਦੀਆਂ ਨਾਲ ਗੰਭੀਰ ਅਤੇ ਨਿਰੰਤਰ ਵਿਚਾਰ ਕਰੇ। ਮੁਲਾਜ਼ਮਾਂ ਮੰਗਾਂ ਨੂੰ ਮੰਨ ਕੇ ਉਨ੍ਹਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਜਿਹੜੀਆਂ ਮੰਗਾਂ ਤੁਰੰਤ ਪੂਰੀਆਂ ਨਹੀਂ ਕੀਤੀਆਂ ਜਾ ਸਕਦੀਆਂ, ਉਨ੍ਹਾਂ ਬਾਰੇ ਸਪੱਸ਼ਟ ਰੋਡਮੈਪ ਦਿੱਤਾ ਜਾਵੇ। ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਸ਼ਾਂਤਮਈ, ਲੋਕਤੰਤਰਿਕ ਅਤੇ ਸੰਵਿਧਾਨਕ ਢੰਗ ਨਾਲ ਸਰਕਾਰ ਤੱਕ ਪਹੁੰਚਾ ਰਹੇ ਹਨ। ਸੰਘਰਸ਼ ਲੋਕਤੰਤਰ ਦਾ ਹਿੱਸਾ ਹੈ।ਸਰਕਾਰ ਦਮਨਕਾਰੀ ਨੀਤੀਆਂ ਰਾਹੀ ਮੁਲਾਜ਼ਮ ਸਘੰਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਨਾ ਕਰੇ। ਮੁਲਾਜ਼ਮ ਕਿਸੇ ਵੀ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਹਨ। ਸਰਕਾਰ ਦੀ ਕਾਰਗੁਜ਼ਾਰੀ ਦਾ ਇੱਕ ਪੈਮਾਨਾ ਇਹ ਵੀ ਹੈ ਕਿ ਸਰਕਾਰੀ ਦਫ਼ਤਰਾਂ, ਸਕੂਲਾਂ, ਹਸਪਤਾਲਾਂ ਅਤੇ ਹੋਰ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਸਰਕਾਰ ਤੋਂ ਕਿੰਨੇ ਸੰਤੁਸ਼ਟ ਹਨ। ਜਦੋ ਕਰਮਚਾਰੀ ਦੇ ਮਨ ਵਿੱਚ ਆਪਣੇ ਭਵਿੱਖ ਨੂੰ ਲੈ ਕੇ ਚਿੰਤਾ ਹੋਵੇ, ਉਸ ਤੋਂ ਪੂਰੇ ਉਤਸ਼ਾਹ ਨਾਲ ਸੇਵਾ ਦੀ ਉਮੀਦ ਕਰਨਾ ਮੁਸ਼ਕਲ ਹੈ। ਇਸ ਲਈ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨਾ ਸਿਰਫ਼ ਮੁਲਾਜ਼ਮਾਂ ਦੇ ਹਿੱਤ ਵਿੱਚ ਨਹੀਂ, ਸਗੋਂ ਪੰਜਾਬ ਦੇ ਆਮ ਲੋਕਾਂ ਦੇ ਹਿੱਤ ਵਿੱਚ ਵੀ ਹੈ। ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਕਿਸੇ ਵੀ ਪੱਖ ਲਈ ਚੰਗੀ ਨਿਸ਼ਾਨੀ ਨਹੀਂ ਹੁੰਦੇ।ਨਾ ਤਾਂ ਮੁਲਾਜ਼ਮ ਲਗਾਤਾਰ ਧਰਨਿਆਂ ਅਤੇ ਪ੍ਰਦਰਸ਼ਨਾਂ ਵਿੱਚ ਰਹਿਣਾ ਚਾਹੁੰਦੇ ਹਨ ਅਤੇ ਨਾ ਹੀ ਸਰਕਾਰ ਲਈ ਲਗਾਤਾਰ ਵਿਰੋਧ ਦੀ ਸਥਿਤੀ ਫ਼ਾਇਦੇਮੰਦ ਹੈ। ਇਸ ਲਈ ਹੁਣ ਲੋੜ ਹੈ ਕਿ ਸੰਘਰਸ਼ ਦੀ ਥਾਂ ਸੰਵਾਦ ਅਤੇ ਟਕਰਾਅ ਦੀ ਥਾਂ ਸਹਿਮਤੀ ਦਾ ਰਾਹ ਅਪਣਾਇਆ ਜਾਵੇ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰੇ ਅਤੇ ਬਿਨਾਂ ਕਿਸੇ ਦੇਰੀ ਦੇ ਮੁਲਾਜ਼ਮਾਂ ਮੰਗਾਂ ਪੂਰੀਆਂ ਕਰੇ ਤਾਂ ਜ਼ੋ ਮੁਲਾਜ਼ਮਾਂ ਨੂੰ ਹੋਰ ਸਘੰਰਸ਼ ਨਾ ਕਰਨ ਪਵੇ ਅਤੇ ਮੁਲਾਜ਼ਮ ਖੁਸ਼ੀ -ਖ਼ਸੀ ਆਪਣੀ ਡਿਊਟੀ ਨਿਭਾਉਣ। ਅੰਤ ਵਿੱਚ ਇਹਨਾਂ ਕਹਿਣਾ ਚਾਹਵਾਂਗਾ ਕਿ ਮੁਲਾਜ਼ਮ ਸਰਕਾਰ ਦੇ ਵਿਰੋਧੀ ਨਹੀਂ ਹੁੰਦੇ, ਉਹ ਸਰਕਾਰੀ ਪ੍ਰਬੰਧ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਨਹੀਂ, ਸੁਣਨ ਦੀ ਲੋੜ ਹੈ। ਉਨ੍ਹਾਂ ਦੀਆਂ ਮੰਗਾਂ ਨੂੰ ਟਾਲਣ ਦੀ ਨਹੀਂ ਮੰਨਣ ਦੀ ਲੋੜ ਹੈ।

- ਪੂਜਾ ਲੁੱਥਰਾ ਸਚਦੇਵਾ ਵਲੋਂ ਪਿੰਡ ਢਾਬਾ ਪਹੁੰਚ ਕੇ ਲੇਦਰ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੈਚ ਦੀ ਸ਼ੁਰੂਆਤ ਕਰਵਾਈ ਗਈ। ਪੂਜਾ ਲੁੱਥਰਾ ਸਚਦੇਵਾ ਵਲੋਂ ਪਿੰਡ ਢਾਬਾ ਪਹੁੰਚ ਕੇ ਲੇਦਰ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੈਚ ਦੀ ਸ਼ੁਰੂਆਤ ਕਰਵਾਈ ਗਈ।1
- ਪੰਜਾਬ ਭਰ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਹੋਏਗਾ ਧਰਨਾ ਪ੍ਰਦਰਸ਼ਨ:-ਹਰਪ੍ਰੀਤ ਸਿੰਘ ਕੋਟਭਾਈ ਮਿਤੀ 16.09.26 ਦਿਨ ਬੁੱਧਵਾਰ 10 ਵਜੇ ਸਵੇਰੇ ਬਿਜਲੀ ਘਰ ਦੇ ਨੇੜੇ ਪੰਜਾਬ ਭਰ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਹੋਏਗਾ ਧਰਨਾ ਪ੍ਰਦਰਸ਼ਨ ਜਿਸ ਵਿੱਚ ਸਾਰੇ ਮਲੋਟ ਹਲਕੇ ਤੋਂ ਪਹੁੰਚਗੇ ਅਕਾਲੀ ਵਰਕਰ:-ਹਰਪ੍ਰੀਤ ਸਿੰਘ ਕੋਟਭਾਈ1
- ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਜਿੱਤਿਆ ‘ਬੈਸਟ ਸਪੀਕਰ’ ਅਵਾਰਡ CGC ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ MUN ਮੁਕਾਬਲੇ ਵਿੱਚ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਲਿਆ ਭਾਗ ਫਰੀਦਕੋਟ, 15 ਸਤੰਬਰ: ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਦੇ ਵਿਦਿਆਰਥੀ ਦਲਜੀਤ ਸਿੰਘ ਨੇ CGC ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਏ Model United Nations (MUN) ਮੁਕਾਬਲੇ ਵਿੱਚ ‘ਬੈਸਟ ਸਪੀਕਰ’ ਅਵਾਰਡ ਹਾਸਲ ਕਰਕੇ ਕਾਲਜ ਅਤੇ ਫਰੀਦਕੋਟ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ MUN ਮੁਕਾਬਲਾ 11 ਸਤੰਬਰ 2026 ਨੂੰ CGC ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਇਆ ਗਿਆ ਸੀ, ਜਿਸ ਵਿੱਚ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਦੌਰਾਨ ਦਲਜੀਤ ਸਿੰਘ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ, ਤੱਥਾਂ ’ਤੇ ਆਧਾਰਿਤ ਤਰਕ, ਸੰਸਦੀ ਸ਼ੈਲੀ ਅਤੇ ਵਿਸ਼ੇ ਦੀ ਡੂੰਘੀ ਸਮਝ ਨਾਲ ਆਪਣੀ ਵੱਖਰੀ ਪਛਾਣ ਬਣਾਈ ਅਤੇ ‘ਬੈਸਟ ਸਪੀਕਰ’ ਦਾ ਸਨਮਾਨ ਹਾਸਲ ਕੀਤਾ। ਬਾਬਾ ਫਰੀਦ ਲਾਅ ਕਾਲਜ ਵੱਲੋਂ ਦੱਸਿਆ ਗਿਆ ਕਿ ਇਹ ਪ੍ਰਾਪਤੀ ਮਾਨਯੋਗ ਸਵਰਗੀ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦਿਆਂ ਮੌਜੂਦਾ ਚੇਅਰਮੈਨ ਸ. ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਮੌਕੇ ਪ੍ਰਦਾਨ ਕਰਨ ਦਾ ਨਤੀਜਾ ਹੈ। ਮੁਕਾਬਲੇ ਤੋਂ ਬਾਅਦ ਕਾਲਜ ਵਾਪਸ ਪਹੁੰਚਣ ’ਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਵੱਲੋਂ ਦਲਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਸ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਡਾ. ਮੋਹਣ ਸਿੰਘ ਸੱਗੂ, ਡਾ. ਨਵਜੋਤ ਕੌਰ ਅਤੇ ਸ੍ਰੀ ਮਨਿੰਦਰ ਸਿੰਘ ਵੀ ਮੌਜੂਦ ਸਨ। ਕਾਲਜ ਪ੍ਰਬੰਧਨ ਵੱਲੋਂ ਵਿਦਿਆਰਥੀ ਦੀ ਇਸ ਪ੍ਰਾਪਤੀ ਨੂੰ ਮਾਣ ਵਾਲੀ ਗੱਲ ਦੱਸਦਿਆਂ ਉਸ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। MUN ਵਰਗੇ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਜਨਤਕ ਭਾਸ਼ਣ, ਤਰਕਸ਼ੀਲ ਸੋਚ, ਖੋਜ, ਵਿਚਾਰ-ਵਟਾਂਦਰੇ ਅਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਦੇ ਮੌਕੇ ਮਿਲਦੇ ਹਨ। ਕਾਨੂੰਨ ਦੇ ਵਿਦਿਆਰਥੀਆਂ ਲਈ ਅਜਿਹੀਆਂ ਗਤੀਵਿਧੀਆਂ ਖ਼ਾਸ ਤੌਰ ’ਤੇ ਮਹੱਤਵਪੂਰਨ ਮੰਨੀਆਂ ਜਾਂਦੀਆਂ ਹਨ, ਕਿਉਂਕਿ ਵਕਾਲਤ ਦੇ ਖੇਤਰ ਵਿੱਚ ਪ੍ਰਭਾਵਸ਼ਾਲੀ ਸੰਚਾਰ ਅਤੇ ਤੱਥਾਂ ਦੇ ਆਧਾਰ ’ਤੇ ਦਲੀਲ ਪੇਸ਼ ਕਰਨ ਦੀ ਕਾਬਲੀਅਤ ਅਹਿਮ ਭੂਮਿਕਾ ਨਿਭਾਉਂਦੀ ਹੈ। ਜ਼ਿਕਰਯੋਗ ਹੈ ਕਿ ਬਾਬਾ ਫਰੀਦ ਲਾਅ ਕਾਲਜ ਦੀ ਸਥਾਪਨਾ 2004 ਵਿੱਚ ਕੀਤੀ ਗਈ ਸੀ ਅਤੇ ਕਾਲਜ ਵੱਲੋਂ ਕਾਨੂੰਨੀ ਸਿੱਖਿਆ ਦੇ ਨਾਲ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਵੱਖ-ਵੱਖ ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।1
- 2027—ਹੋਂਦ ਦੀ ਲੜਾਈ’: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਵੱਡੀ ਰੈਲੀ, ਰੈਲੀ ਰਾਹੀਂ ਪੰਜਾਬ ਦੀ ਸਿਆਸਤ ਨੂੰ ਨਵਾਂ ਸੁਨੇਹਾ ਦੇਣ ਦੀ ਤਿਆਰੀ, ਵੱਡੀ ਗਿਣਤੀ ’ਚ ਆਗੂਆਂ ਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ, 2027—ਹੋਂਦ ਦੀ ਲੜਾਈ’: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਵੱਡੀ ਰੈਲੀ, ਰੈਲੀ ਰਾਹੀਂ ਪੰਜਾਬ ਦੀ ਸਿਆਸਤ ਨੂੰ ਨਵਾਂ ਸੁਨੇਹਾ ਦੇਣ ਦੀ ਤਿਆਰੀ, ਵੱਡੀ ਗਿਣਤੀ ’ਚ ਆਗੂਆਂ ਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ, #ਅਕਾਲੀਦਲਵਾਰਸਪੰਜਾਬ #ਵਾ‘ਮਿਸ਼ਨਰਸਪੰਜਾਬ #ਪੰਥਕਕਾਨਫਰੰਸ #ਫਰੀਦਕੋਟ #ਦਾਣਾਮੰਡੀਫਰੀਦਕੋਟ #ਭਾਈਦਲੇਰਸਿੰਘਡੋਡ #ਪੰਥਕਮੁੱਦੇ #ਸਿੱਖਪੰਥ #ਪੰਜਾਬਸਿਆਸਤ #ਫਰੀਦਕੋਟਨਿਊਜ਼ #PunjabNews #FaridkotNews #WarisPunjab #PanthicConference #PunjabPolitics #SikhPanth #BreakingNews #GlobalKhabarnama Rajinder Arora Rajinder Arora Government of Punjab1
- ਫੂਡ ਸੇਫਟੀ ਅਫਸਰ ਫਿਰੋਜ਼ਪੁਰ ਅਭਿਨਵ ਕੁਮਾਰ ਦੇ ਹੱਕ ਚ ਆਈ ਕਿਸਾਨ ਯੂਨੀਅਨ। ਫੂਡ ਸੇਫਟੀ ਅਫਸਰ ਫਿਰੋਜ਼ਪੁਰ ਅਭਿਨਵ ਕੁਮਾਰ ਦੇ ਹੱਕ ਚ ਆਈ ਕਿਸਾਨ ਯੂਨੀਅਨ। ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ।1
- ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ1
- ❤️🩹🌎☹️❤️🩹🌎☹️🌎❤️🩹🌎🍆🐄😡🥰🥰😡🦬😏🫣🫂😝❤️🩹😝😏🤍🫣🤞😡👋🍆🫂🫣🫂😡🫂🫣🫂🍆❤️🩹😝😭😡😭🌎1
- ਨਸ਼ਾ ਮੁਕਤ ਪੰਜਾਬ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠੇ ਹੋਣ ਦੀ ਅਪੀਲ ਭਾਜਪਾ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਦਾ ਦਿੱਤਾ ਸੱਦਾ ਫਰੀਦਕੋਟ, 15 ਸਤੰਬਰ: ਭਾਰਤੀ ਜਨਤਾ ਪਾਰਟੀ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਸੰਨੀ ਬਰਾੜ ਨੇ ਕਿਹਾ ਕਿ ਨਸ਼ਾ ਕਿਸੇ ਇੱਕ ਸਿਆਸੀ ਪਾਰਟੀ ਦੀ ਸਮੱਸਿਆ ਨਹੀਂ, ਬਲਕਿ ਪੂਰੇ ਪੰਜਾਬ ਦੀ ਸਾਂਝੀ ਚਿੰਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ, ਸਿਆਸੀ ਪਾਰਟੀਆਂ, ਸਮਾਜਿਕ ਜਥੇਬੰਦੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਰੈਲੀ ਵਿੱਚ ਸ਼ਾਮਲ ਹੋਣ ਅਤੇ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੁੱਦੇ ਨੂੰ ਸਿਆਸੀ ਵਖਰੇਵਿਆਂ ਤੋਂ ਉੱਪਰ ਰੱਖ ਕੇ ਸਮਾਜਿਕ ਜ਼ਿੰਮੇਵਾਰੀ ਵਜੋਂ ਦੇਖਿਆ ਜਾਣਾ ਚਾਹੀਦਾ ਹੈ। “ਨਸ਼ਾ ਮੁਕਤ ਪੰਜਾਬ—ਸਾਡਾ ਸੰਕਲਪ, ਸਾਡੀ ਜ਼ਿੰਮੇਵਾਰੀ” ਸੰਨੀ ਬਰਾੜ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ ਹੈ। ਪਰਿਵਾਰ, ਸਕੂਲ, ਕਾਲਜ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਸਮੇਤ ਹਰ ਵਰਗ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਜਾਗਰੂਕਤਾ ਦੇ ਨਾਲ-ਨਾਲ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ, ਨਸ਼ਾ ਛੁਡਾਊ ਸਹੂਲਤਾਂ ਵਿੱਚ ਸੁਧਾਰ, ਨੌਜਵਾਨਾਂ ਲਈ ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਅਤੇ ਨਸ਼ੇ ਦੀ ਲਤ ਤੋਂ ਬਾਹਰ ਆਏ ਨੌਜਵਾਨਾਂ ਦੀ ਸਮਾਜ ਵਿੱਚ ਮੁੜ ਸਥਾਪਤੀ ਵੱਲ ਵੀ ਧਿਆਨ ਦੇਣਾ ਜ਼ਰੂਰੀ ਹੈ। ਉਨ੍ਹਾਂ ਦਾ ਸੰਦੇਸ਼ ਸੀ ਕਿ “ਨਸ਼ਾ ਮੁਕਤ ਪੰਜਾਬ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ।” ਇਸ ਮੌਕੇ ਉਨ੍ਹਾਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਜਾਗਰੂਕਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।1