ਫਾਜ਼ਿਲਕਾ ਦੇ ਸੀਐਚਸੀ ਖੂਈਖੇੜਾ ਵਿਖੇ ਡੇਂਗੂ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਕਵਿਤਾ ਸਿੰਘ, ਸਹਾਇਕ ਸਿਵਲ ਸਰਜਨ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਅਤੇ ਜ਼ਿਲ੍ਹਾ ਮਹਾਂਮਾਰੀ ਵਿਗਿਆਨੀ ਡਾ. ਸੁਨੀਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਇਸ ਜਾਗਰੂਕਤਾ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਸਟਾਫ਼ ਮੈਂਬਰਾਂ ਦੇ ਨਾਲ ਡਾ. ਦਿਵਾਕਰ, ਡਾ. ਆਮਨਾ ਕੰਬੋਜ, ਸਿਹਤ ਸੁਪਰਵਾਈਜ਼ਰ ਲਖਵਿੰਦਰ ਸਿੰਘ ਅਤੇ ਬੀਈਈ ਸੁਸ਼ੀਲ ਬੇਗਨਵਾਲੀ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਦਿਵਾਕਰ ਨੇ ਕਿਹਾ ਕਿ ਸਹੀ ਜਾਗਰੂਕਤਾ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਮੱਛਰਾਂ ਦੀ ਆਬਾਦੀ 'ਤੇ ਰੋਕ ਲਗਾਉਣ ਲਈ ਸਿਹਤ ਵਿਭਾਗ ਹਰ ਸ਼ੁੱਕਰਵਾਰ ਨੂੰ 'ਡਰਾਈ ਡੇ' ਵਜੋਂ ਮਨਾਉਂਦਾ ਹੈ, ਜਿਸ ਤਹਿਤ ਸਾਰੇ ਸਰਕਾਰੀ ਦਫ਼ਤਰਾਂ ਅਤੇ ਨਿੱਜੀ ਘਰਾਂ ਵਿੱਚ ਵਾਟਰ ਕੂਲਰਾਂ ਨੂੰ ਖਾਲੀ ਕੀਤਾ ਜਾਂਦਾ ਹੈ। ਵਿਭਾਗ ਵੱਲੋਂ ਜੁਲਾਈ ਨੂੰ 'ਡੇਂਗੂ ਵਿਰੋਧੀ ਮਹੀਨੇ' ਵਜੋਂ ਮਨਾਇਆ ਜਾ ਰਹੀ ਹੈ, ਜਿਸ ਦੌਰਾਨ ਸਿਹਤ ਕਰਮਚਾਰੀ ਬਲਾਕ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਬੱਚਿਆਂ ਨੂੰ ਡੇਂਗੂ ਬੁਖਾਰ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਸਿਰ ਦਰਦ ਜਾਂ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਡਾ. ਆਮਨਾ ਕੰਬੋਜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਨਾਲ ਮੱਛਰਾਂ ਦੀ ਗਿਣਤੀ ਵਧ ਰਹੀ ਹੈ, ਜਿਸ ਕਾਰਨ ਸਾਵਧਾਨੀ ਵਰਤਣਾ ਬੇਹੱਦ ਜ਼ਰੂਰੀ ਹੈ। ਇਸ ਲਈ ਸਿਹਤ ਕਰਮਚਾਰੀ ਰੋਜ਼ਾਨਾ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ ਦੀਆਂ ਟ੍ਰੇਆਂ, ਫੁੱਲਾਂ ਦੇ ਗਮਲਿਆਂ ਅਤੇ ਹੋਰ ਥਾਵਾਂ 'ਤੇ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਲਾਰਵੇ ਨੂੰ ਸਰੋਤ 'ਤੇ ਹੀ ਨਸ਼ਟ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਆਪਣੇ ਘਰੇਲੂ ਕੂਲਰਾਂ, ਫੁੱਲਾਂ ਦੇ ਗਮਲਿਆਂ ਅਤੇ ਫਰਿੱਜ ਦੀਆਂ ਟ੍ਰੇਆਂ ਨੂੰ ਸਾਫ਼ ਕਰਨਾ ਯਕੀਨੀ ਬਣਾਉਣ।
ਫਾਜ਼ਿਲਕਾ ਦੇ ਸੀਐਚਸੀ ਖੂਈਖੇੜਾ ਵਿਖੇ ਡੇਂਗੂ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਕਵਿਤਾ ਸਿੰਘ, ਸਹਾਇਕ ਸਿਵਲ ਸਰਜਨ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਅਤੇ ਜ਼ਿਲ੍ਹਾ ਮਹਾਂਮਾਰੀ ਵਿਗਿਆਨੀ ਡਾ. ਸੁਨੀਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਇਸ ਜਾਗਰੂਕਤਾ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਸਟਾਫ਼ ਮੈਂਬਰਾਂ ਦੇ ਨਾਲ ਡਾ. ਦਿਵਾਕਰ, ਡਾ. ਆਮਨਾ ਕੰਬੋਜ, ਸਿਹਤ ਸੁਪਰਵਾਈਜ਼ਰ ਲਖਵਿੰਦਰ ਸਿੰਘ ਅਤੇ ਬੀਈਈ ਸੁਸ਼ੀਲ ਬੇਗਨਵਾਲੀ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਦਿਵਾਕਰ ਨੇ ਕਿਹਾ ਕਿ ਸਹੀ ਜਾਗਰੂਕਤਾ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਮੱਛਰਾਂ ਦੀ ਆਬਾਦੀ 'ਤੇ ਰੋਕ ਲਗਾਉਣ ਲਈ ਸਿਹਤ ਵਿਭਾਗ ਹਰ ਸ਼ੁੱਕਰਵਾਰ ਨੂੰ 'ਡਰਾਈ ਡੇ' ਵਜੋਂ ਮਨਾਉਂਦਾ ਹੈ, ਜਿਸ ਤਹਿਤ ਸਾਰੇ ਸਰਕਾਰੀ ਦਫ਼ਤਰਾਂ ਅਤੇ ਨਿੱਜੀ ਘਰਾਂ ਵਿੱਚ ਵਾਟਰ ਕੂਲਰਾਂ ਨੂੰ ਖਾਲੀ ਕੀਤਾ ਜਾਂਦਾ ਹੈ। ਵਿਭਾਗ ਵੱਲੋਂ ਜੁਲਾਈ ਨੂੰ 'ਡੇਂਗੂ ਵਿਰੋਧੀ ਮਹੀਨੇ' ਵਜੋਂ ਮਨਾਇਆ ਜਾ
ਰਹੀ ਹੈ, ਜਿਸ ਦੌਰਾਨ ਸਿਹਤ ਕਰਮਚਾਰੀ ਬਲਾਕ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਬੱਚਿਆਂ ਨੂੰ ਡੇਂਗੂ ਬੁਖਾਰ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਸਿਰ ਦਰਦ ਜਾਂ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਡਾ. ਆਮਨਾ ਕੰਬੋਜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਨਾਲ ਮੱਛਰਾਂ ਦੀ ਗਿਣਤੀ ਵਧ ਰਹੀ ਹੈ, ਜਿਸ ਕਾਰਨ ਸਾਵਧਾਨੀ ਵਰਤਣਾ ਬੇਹੱਦ ਜ਼ਰੂਰੀ ਹੈ। ਇਸ ਲਈ ਸਿਹਤ ਕਰਮਚਾਰੀ ਰੋਜ਼ਾਨਾ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ ਦੀਆਂ ਟ੍ਰੇਆਂ, ਫੁੱਲਾਂ ਦੇ ਗਮਲਿਆਂ ਅਤੇ ਹੋਰ ਥਾਵਾਂ 'ਤੇ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਲਾਰਵੇ ਨੂੰ ਸਰੋਤ 'ਤੇ ਹੀ ਨਸ਼ਟ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਆਪਣੇ ਘਰੇਲੂ ਕੂਲਰਾਂ, ਫੁੱਲਾਂ ਦੇ ਗਮਲਿਆਂ ਅਤੇ ਫਰਿੱਜ ਦੀਆਂ ਟ੍ਰੇਆਂ ਨੂੰ ਸਾਫ਼ ਕਰਨਾ ਯਕੀਨੀ ਬਣਾਉਣ।
- ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਮੇਅਰ ਦੀ ਚੋਣ ਨੂੰ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ। ਇਹ ਫੈਸਲਾ ਚੋਣ ਪ੍ਰਕਿਰਿਆ ਦੌਰਾਨ ਰੋਲ (ਵੋਟਰ ਸੂਚੀ) ਵਧਣ ਕਾਰਨ ਲਿਆ ਗਿਆ ਹੈ।1
- ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖੀਆਂ ਅਤੇ ਉਨ੍ਹਾਂ ਨੂੰ ਪੂਰਾ ਕਰਵਾਉਣ ਲਈ ਰਣਨੀਤੀ ਉੱਤੇ ਚਰਚਾ ਕੀਤੀ।1
- ਸੁਖਬੀਰ ਸਿੰਘ ਬਾਦਲ ਨੇ ਬਿਜਲੀ ਦੀ ਸਪਲਾਈ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਮੁੱਦੇ 'ਤੇ ਸਰਕਾਰ ਦੀ ਪੋਲ ਖੋਲ੍ਹਦਿਆਂ ਸੂਬੇ ਵਿੱਚ ਬਿਜਲੀ ਵਿਵਸਥਾ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ।1
- ਕੋਟਕਪੂਰਾ ਵਿੱਚ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ਤੋਂ ਲੈ ਕੇ ਹਰੀਨੌ ਰੋਡ ਤੱਕ ਸੜਕ ਦਾ ਉਦਘਾਟਨ ਕੀਤਾ ਗਿਆ ਹੈ। ਇਸ ਸੜਕ ਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਮਾਰਕਿਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਅਤੇ ਕਾਕੂ ਸ਼ਰਮਾ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।1
- ਕੋਟਕਪੂਰਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਗੈਰੀ ਵੜਿੰਗ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ, ਪ੍ਰਸ਼ਾਸਨਿਕ ਸੁਧਾਰਾਂ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਮਹੱਤਵਪੂਰਨ ਐਲਾਨ ਕੀਤੇ ਹਨ। ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਜਲਦੀ ਹੀ ਨਗਰ ਕੌਂਸਲ ਦੀ ਪਹਿਲੀ ਹਾਊਸ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਵਿਕਾਸ ਕਾਰਜਾਂ ਨਾਲ ਸਬੰਧਤ ਅਹਿਮ ਮਤਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਪਿਛਲੇ ਲਗਭਗ ਪੰਜ ਸਾਲਾਂ ਤੋਂ ਨਗਰ ਕੌਂਸਲ ਦੇ ਦਫ਼ਤਰ ਅਤੇ ਮੀਟਿੰਗ ਹਾਲ ਦੀ ਉਚਿਤ ਦੇਖਭਾਲ ਨਾ ਹੋਣ ਕਾਰਨ ਬੈਠਕਾਂ ਹੋਰ ਥਾਵਾਂ 'ਤੇ ਕਰਨੀਆਂ ਪੈਂਦੀਆਂ ਸਨ, ਪਰ ਹੁਣ ਦਫ਼ਤਰ ਦੀ ਵੱਡੇ ਪੱਧਰ 'ਤੇ ਮੁਰੰਮਤ ਅਤੇ ਰੰਗ-ਰੋਗਨ ਕਰਕੇ ਇਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਨਵੇਂ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਲੋੜ ਅਨੁਸਾਰ ਚੌਕੀਦਾਰਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ, ਜਦਕਿ ਪਹਿਲਾਂ ਤੋਂ ਲੱਗੇ ਕੈਮਰਿਆਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਜਾਵੇਗੀ। ਨਗਰ ਕੌਂਸਲ ਦੇ ਰੈਸਟ ਹਾਊਸ ਅਤੇ ਗੈਸਟ ਹਾਊਸ ਦੀ ਮੁਰੰਮਤ ਜਲਦੀ ਸ਼ੁਰੂ ਕਰਵਾਈ ਜਾਵੇਗੀ ਅਤੇ ਪਾਰਕਾਂ ਦੀ ਬਿਹਤਰ ਦੇਖਭਾਲ ਲਈ ਵਾਧੂ ਮਾਲੀ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਟੈਕਸਾਂ ਰਾਹੀਂ ਮਿਲਣ ਵਾਲਾ ਲੋਕਾਂ ਦਾ ਇੱਕ-ਇੱਕ ਪੈਸਾ ਪੂਰੀ ਪਾਰਦਰਸ਼ਤਾ ਨਾਲ ਸ਼ਹਿਰ ਦੇ ਵਿਕਾਸ, ਸਫਾਈ, ਸੁੰਦਰੀਕਰਨ ਅਤੇ ਬੁਨਿਆਦੀ ਸਹੂਲਤਾਂ 'ਤੇ ਖਰਚ ਹੋਵੇਗਾ। ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਇੱਕ ਕੰਪਲੇਂਟ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿੱਥੇ ਸ਼ਿਕਾਇਤ ਦਰਜ ਹੁੰਦਿਆਂ ਹੀ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣਗੇ। ਨਗਰ ਕੌਂਸਲ ਦੀਆਂ ਚੱਲ ਅਤੇ ਅਚੱਲ ਸੰਪਤੀਆਂ ਦਾ ਪੂਰਾ ਵੇਰਵਾ ਵੀ ਤਲਬ ਕੀਤਾ ਗਿਆ ਹੈ। ਦਫ਼ਤਰ ਦੇ ਮੁਲਾਜ਼ਮਾਂ ਦੀ ਹਾਜ਼ਰੀ ਹੁਣ ਬਾਇਓਮੀਟ੍ਰਿਕ ਪ੍ਰਣਾਲੀ ਰਾਹੀਂ ਲਗਾਈ ਜਾਵੇਗੀ ਤਾਂ ਜੋ ਕਾਰਜਪ੍ਰਣਾਲੀ ਵਿੱਚ ਅਨੁਸ਼ਾਸਨ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ। ਪ੍ਰਧਾਨ ਨੇ ਸਮਾਜਿਕ ਸੰਸਥਾਵਾਂ (ਐਨਜੀਓ) ਅਤੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਅਤੇ ਸੁਝਾਅ ਸਾਂਝੇ ਕਰਨ ਦੀ ਅਪੀਲ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਕੋਟਕਪੂਰਾ ਨੂੰ ਇੱਕ ਸਾਫ਼, ਸੁਰੱਖਿਅਤ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ।1
- dhan dhan Guru Nanak dev ji dhan dhan guru gobind singh Ji dhan dhan guru nanak dev ji dhan dhan guru gobind singh ji2
- ਫਿਰੋਜਪੁਰ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਕਾਬੂ ਕੀਤੇ ਗਏ ਇਹਨਾਂ ਵਿਅਕਤੀਆਂ ਕੋਲੋਂ ਸੋਨੇ ਦੇ ਟੋਪਸ ਵੀ ਬਰਾਮਦ ਕੀਤੇ ਹਨ।1
- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ-ਮਲੋਟ ਰੋਡ ਦਾ ਦੌਰਾ ਕਰਕੇ ਉਸਾਰੀ ਅਧੀਨ ਕੰਮ ਦਾ ਨਿਰੀਖਣ ਕੀਤਾ ਹੈ। ਇਹ ਸੜਕ 38 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾ ਰਹੀ ਹੈ।1