logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਪੂਰਥਲਾ ਵਿੱਚ ਕਿਸਾਨ-ਮਜ਼ਦੂਰ ਕਨਵੈਨਸ਼ਨ: 31 ਅਗਸਤ ਨੂੰ ਡੀ.ਸੀ. ਦਫ਼ਤਰਾਂ ਅੱਗੇ ਧਰਨੇ, 14 ਤੋਂ 18 ਸਤੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ ਪੰਜ ਰੋਜ਼ਾ ਮੋਰਚਿਆਂ ਦਾ ਐਲਾਨ ਪਿੰਡ ਉੱਚਾ ਵਿੱਚ ਹੋਈ ਵਿਸ਼ੇਸ਼ ਕਨਵੈਨਸ਼ਨ ਦੌਰਾਨ ਕਿਸਾਨ-ਮਜ਼ਦੂਰ ਆਗੂਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ ਸੁਲਤਾਨਪੁਰ ਲੋਧੀ 26 ਅਗਸਤ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਪਿੰਡ ਉੱਚਾ ਵਿਖੇ ਕਿਸਾਨ-ਮਜ਼ਦੂਰਾਂ ਦੀ ਵਿਸ਼ੇਸ਼ ਕਨਵੈਨਸ਼ਨ ਕਰਵਾਈ ਗਈ। ਕਨਵੈਨਸ਼ਨ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੇ ਪ੍ਰਧਾਨਾਂ, ਸਕੱਤਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਅਤੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੂਬਾਈ ਆਗੂ ਸਤਨਾਮ ਸਿੰਘ ਪੰਨੂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕਰਨ ਦਾ ਸੱਦਾ ਦਿੱਤਾ। ਕਨਵੈਨਸ਼ਨ ਦੌਰਾਨ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨ-ਮਜ਼ਦੂਰ ਮੋਰਚੇ ਦੀਆਂ ਮੰਗਾਂ ਨੂੰ ਲੈ ਕੇ 31 ਅਗਸਤ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਸੌਂਪੇ ਜਾਣਗੇ, ਜਦਕਿ ਇਸ ਤੋਂ ਬਾਅਦ 14 ਤੋਂ 18 ਸਤੰਬਰ ਤੱਕ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਪੰਜ ਰੋਜ਼ਾ ਪੱਕੇ ਮੋਰਚੇ ਲਗਾਏ ਜਾਣਗੇ। ਆਗੂਆਂ ਨੇ ਕਿਹਾ ਕਿ ਜੇਕਰ ਇਸ ਦੇ ਬਾਵਜੂਦ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵਿਆਪਕ ਕਰਦਿਆਂ ਅਗਲੇ ਪੜਾਅ ਵਿੱਚ ਰੇਲ ਰੋਕੋ ਸਮੇਤ ਹੋਰ ਸਖ਼ਤ ਪ੍ਰੋਗਰਾਮ ਉਲੀਕੇ ਜਾਣਗੇ। ਸਤਨਾਮ ਸਿੰਘ ਪੰਨੂ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਸੂਬਾਈ ਆਗੂ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਅੱਜ ਦਾ ਇਕੱਠ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਵਿੱਚ ਘਿਰੀ ਹੋਈ ਹੈ ਅਤੇ ਮੁੱਖ ਮੰਤਰੀ ਦੇ ਘਰ ਤੱਕ ਭ੍ਰਿਸ਼ਟਾਚਾਰ ਦੇ ਦੋਸ਼ ਪਹੁੰਚਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਨੈਤਿਕ ਜ਼ਿੰਮੇਵਾਰੀ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਿੱਚ ਨੈਤਿਕਤਾ ਹੈ ਤਾਂ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀਆਂ ਜਾ ਰਹੀਆਂ ਨੀਤੀਆਂ ਨਾਲ ਆਮ ਲੋਕਾਂ ਦੇ ਸਿੱਖਿਆ, ਰੁਜ਼ਗਾਰ ਅਤੇ ਖੇਤੀਬਾੜੀ ਨਾਲ ਜੁੜੇ ਹੱਕਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਬਿਜਲੀ ਸੋਧ ਬਿੱਲ ਅਤੇ ਡੀ.ਐੱਸ.ਐਕਟ 2025 ਨੂੰ ਰੱਦ ਕਰਨ, ਕਿਸਾਨਾਂ ਦਾ ਕਰਜ਼ਾ ਖ਼ਤਮ ਕਰਨ ਅਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਰੀਆਂ ਫ਼ਸਲਾਂ ਲਈ ਲਾਹੇਵੰਦ ਭਾਅ ਤੈਅ ਕਰਕੇ ਸਰਕਾਰੀ ਖਰੀਦ ਦੀ ਗਾਰੰਟੀ ਯਕੀਨੀ ਬਣਾਈ ਜਾਵੇ। ਕਿਸਾਨ ਆਗੂ ਨੇ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਚੱਲੇ ਕਿਸਾਨ ਮੋਰਚਿਆਂ ਦੌਰਾਨ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੰਘਰਸ਼ਸ਼ੀਲ ਕਿਸਾਨਾਂ ਦੇ ਸਾਮਾਨ ਅਤੇ ਟਰਾਲੀਆਂ ਦੀ ਹੋਈ ਕਥਿਤ ਚੋਰੀ ਦਾ ਇਨਸਾਫ਼ ਅਜੇ ਤੱਕ ਨਹੀਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦਾ ਸਾਮਾਨ ਵਾਪਸ ਕਰਵਾਇਆ ਜਾਵੇ ਅਤੇ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਤਰਨ ਤਾਰਨ ਵਿੱਚ ਕਿਸਾਨਾਂ ਦੇ ਇਕੱਠ ਨੂੰ ਰੋਕੇ ਜਾਣ ਦਾ ਵਿਰੋਧ ਕਰਦਿਆਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਸੰਘਰਸ਼ਸ਼ੀਲ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਜਾਂ ਜਬਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਨੂ ਨੇ ਕਿਹਾ ਕਿ ਕਿਸਾਨ-ਮਜ਼ਦੂਰ ਜਥੇਬੰਦੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਹੈ ਅਤੇ ਜੇਕਰ ਸਰਕਾਰ ਨੇ ਦਬਾਅ ਦੀ ਨੀਤੀ ਅਪਣਾਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। “ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ” : ਸਰਵਣ ਸਿੰਘ ਬਾਊਪੁਰ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਲੋਕਾਂ ਦੇ ਹੱਕਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਹੁਣ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਅਗਸਤ ਨੂੰ ਡੀ.ਸੀ. ਦਫ਼ਤਰਾਂ ਅੱਗੇ ਧਰਨਿਆਂ ਤੋਂ ਸੰਘਰਸ਼ ਦੇ ਅਗਲੇ ਪੜਾਅ ਦੀ ਸ਼ੁਰੂਆਤ ਹੋਵੇਗੀ ਅਤੇ 14 ਤੋਂ 18 ਸਤੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ ਪੰਜ ਰੋਜ਼ਾ ਪੱਕੇ ਮੋਰਚੇ ਲਗਾਏ ਜਾਣਗੇ। ਬਾਊਪੁਰ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਜਥੇਬੰਦੀ ਪੰਜਾਬ ਭਰ ਵਿੱਚ ਸੰਘਰਸ਼ ਦਾ ਘੇਰਾ ਹੋਰ ਵਿਸ਼ਾਲ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ, ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ, ਫ਼ਸਲਾਂ ਦੀ ਸਰਕਾਰੀ ਖਰੀਦ, ਮਜ਼ਦੂਰਾਂ ਦੇ ਰੁਜ਼ਗਾਰ ਅਤੇ ਹੋਰ ਲੋਕ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। “ਪਿੰਡ-ਪਿੰਡ ਲਾਮਬੰਦੀ ਕਰਕੇ ਸੰਘਰਸ਼ ਨੂੰ ਦਿੱਤਾ ਜਾਵੇਗਾ ਨਵਾਂ ਰੂਪ” : ਸ਼ੇਰ ਸਿੰਘ ਮਹੀਵਾਲ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ ਕਿਸਾਨ-ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ-ਪਿੰਡ ਮੀਟਿੰਗਾਂ ਅਤੇ ਵੱਡੇ ਇਕੱਠ ਕਰਕੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਜਥੇਬੰਦੀ ਦੀਆਂ ਮੰਗਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਅਗਲੇ ਪੜਾਅ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਮਹੀਵਾਲ ਨੇ ਮੁਲਾਜ਼ਮਾਂ ਸਮੇਤ ਵੱਖ-ਵੱਖ ਵਰਗਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਆਮ ਲੋਕਾਂ ਦੇ ਸਾਂਝੇ ਮਸਲਿਆਂ ਲਈ ਇੱਕਜੁੱਟ ਸੰਘਰਸ਼ ਸਮੇਂ ਦੀ ਲੋੜ ਹੈ। ਕਨਵੈਨਸ਼ਨ ਵਿੱਚ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ-ਮਜ਼ਦੂਰਾਂ ਦੀਆਂ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਸ਼ੰਭੂ-ਖਨੌਰੀ ਮੋਰਚਿਆਂ ਨਾਲ ਸਬੰਧਤ ਕਿਸਾਨਾਂ ਦਾ ਸਾਮਾਨ ਵਾਪਸ ਕਰਵਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸੂਬਾ ਆਗੂ ਸਤਨਾਮ ਸਿੰਘ ਪੰਨੂ,ਜਿੱਲਾ ਸਕੱਤਰ ਸ਼ੇਰ ਸਿੰਘ ਮਹੀਵਾਲ, ਜ਼ਿਲ੍ਹਾ ਸ਼ੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਪ੍ਰਧਾਨ ਮਲਕੀਤ ਸਿੰਘ, ਗੁਰਸੇਵਕ ਸਿੰਘ, ਬਲਵੀਰ ਸਿੰਘ, ਹਰਵਿੰਦਰ ਸਿੰਘ, ਪਿਆਰਾ ਸਿੰਘ, ਜ਼ੋਨ ਪ੍ਰੈੱਸ ਸਕੱਤਰ ਦਿਵਜੋਤ ਸਿੰਘ, ਬਲਜਿੰਦਰ ਸਿੰਘ ਸ਼ੇਰਪੁਰ, ਭਜਨ ਸਿੰਘ ਖਿਜਰਪੁਰ, ਜ਼ੋਨ ਪ੍ਰੈੱਸ ਸਕੱਤਰ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਆਗੂ ਅਤੇ ਵਰਕਰ ਹਾਜ਼ਰ ਸਨ।

9 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
9 hrs ago
e8489cf9-f2d4-4680-8d97-30a2d1c600b4

ਕਪੂਰਥਲਾ ਵਿੱਚ ਕਿਸਾਨ-ਮਜ਼ਦੂਰ ਕਨਵੈਨਸ਼ਨ: 31 ਅਗਸਤ ਨੂੰ ਡੀ.ਸੀ. ਦਫ਼ਤਰਾਂ ਅੱਗੇ ਧਰਨੇ, 14 ਤੋਂ 18 ਸਤੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ ਪੰਜ ਰੋਜ਼ਾ ਮੋਰਚਿਆਂ ਦਾ ਐਲਾਨ ਪਿੰਡ ਉੱਚਾ ਵਿੱਚ ਹੋਈ ਵਿਸ਼ੇਸ਼ ਕਨਵੈਨਸ਼ਨ ਦੌਰਾਨ ਕਿਸਾਨ-ਮਜ਼ਦੂਰ ਆਗੂਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ ਸੁਲਤਾਨਪੁਰ ਲੋਧੀ 26 ਅਗਸਤ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਪਿੰਡ ਉੱਚਾ ਵਿਖੇ ਕਿਸਾਨ-ਮਜ਼ਦੂਰਾਂ ਦੀ ਵਿਸ਼ੇਸ਼ ਕਨਵੈਨਸ਼ਨ ਕਰਵਾਈ ਗਈ। ਕਨਵੈਨਸ਼ਨ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੇ ਪ੍ਰਧਾਨਾਂ, ਸਕੱਤਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਅਤੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੂਬਾਈ ਆਗੂ ਸਤਨਾਮ ਸਿੰਘ ਪੰਨੂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕਰਨ ਦਾ ਸੱਦਾ ਦਿੱਤਾ। ਕਨਵੈਨਸ਼ਨ ਦੌਰਾਨ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨ-ਮਜ਼ਦੂਰ ਮੋਰਚੇ ਦੀਆਂ ਮੰਗਾਂ ਨੂੰ ਲੈ ਕੇ 31 ਅਗਸਤ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਸੌਂਪੇ ਜਾਣਗੇ, ਜਦਕਿ ਇਸ ਤੋਂ ਬਾਅਦ 14 ਤੋਂ 18 ਸਤੰਬਰ ਤੱਕ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਪੰਜ ਰੋਜ਼ਾ ਪੱਕੇ ਮੋਰਚੇ ਲਗਾਏ ਜਾਣਗੇ। ਆਗੂਆਂ ਨੇ ਕਿਹਾ ਕਿ ਜੇਕਰ ਇਸ ਦੇ ਬਾਵਜੂਦ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵਿਆਪਕ ਕਰਦਿਆਂ ਅਗਲੇ ਪੜਾਅ ਵਿੱਚ ਰੇਲ ਰੋਕੋ ਸਮੇਤ ਹੋਰ ਸਖ਼ਤ ਪ੍ਰੋਗਰਾਮ ਉਲੀਕੇ ਜਾਣਗੇ। ਸਤਨਾਮ ਸਿੰਘ ਪੰਨੂ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਸੂਬਾਈ ਆਗੂ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਅੱਜ ਦਾ ਇਕੱਠ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਵਿੱਚ ਘਿਰੀ ਹੋਈ ਹੈ ਅਤੇ ਮੁੱਖ ਮੰਤਰੀ ਦੇ ਘਰ ਤੱਕ ਭ੍ਰਿਸ਼ਟਾਚਾਰ ਦੇ ਦੋਸ਼ ਪਹੁੰਚਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਨੈਤਿਕ ਜ਼ਿੰਮੇਵਾਰੀ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਿੱਚ ਨੈਤਿਕਤਾ ਹੈ ਤਾਂ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀਆਂ ਜਾ ਰਹੀਆਂ ਨੀਤੀਆਂ ਨਾਲ ਆਮ ਲੋਕਾਂ ਦੇ ਸਿੱਖਿਆ, ਰੁਜ਼ਗਾਰ ਅਤੇ ਖੇਤੀਬਾੜੀ ਨਾਲ ਜੁੜੇ ਹੱਕਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਬਿਜਲੀ ਸੋਧ ਬਿੱਲ ਅਤੇ ਡੀ.ਐੱਸ.ਐਕਟ 2025 ਨੂੰ ਰੱਦ ਕਰਨ, ਕਿਸਾਨਾਂ ਦਾ ਕਰਜ਼ਾ ਖ਼ਤਮ ਕਰਨ ਅਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਰੀਆਂ ਫ਼ਸਲਾਂ ਲਈ ਲਾਹੇਵੰਦ ਭਾਅ ਤੈਅ ਕਰਕੇ ਸਰਕਾਰੀ ਖਰੀਦ ਦੀ ਗਾਰੰਟੀ ਯਕੀਨੀ ਬਣਾਈ ਜਾਵੇ। ਕਿਸਾਨ ਆਗੂ ਨੇ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਚੱਲੇ ਕਿਸਾਨ ਮੋਰਚਿਆਂ ਦੌਰਾਨ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੰਘਰਸ਼ਸ਼ੀਲ ਕਿਸਾਨਾਂ ਦੇ ਸਾਮਾਨ ਅਤੇ ਟਰਾਲੀਆਂ ਦੀ ਹੋਈ ਕਥਿਤ ਚੋਰੀ ਦਾ ਇਨਸਾਫ਼ ਅਜੇ ਤੱਕ ਨਹੀਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦਾ ਸਾਮਾਨ ਵਾਪਸ ਕਰਵਾਇਆ ਜਾਵੇ

e445fc4b-a80f-481a-899b-daa4a5991194

ਅਤੇ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਤਰਨ ਤਾਰਨ ਵਿੱਚ ਕਿਸਾਨਾਂ ਦੇ ਇਕੱਠ ਨੂੰ ਰੋਕੇ ਜਾਣ ਦਾ ਵਿਰੋਧ ਕਰਦਿਆਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਸੰਘਰਸ਼ਸ਼ੀਲ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਜਾਂ ਜਬਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਨੂ ਨੇ ਕਿਹਾ ਕਿ ਕਿਸਾਨ-ਮਜ਼ਦੂਰ ਜਥੇਬੰਦੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਹੈ ਅਤੇ ਜੇਕਰ ਸਰਕਾਰ ਨੇ ਦਬਾਅ ਦੀ ਨੀਤੀ ਅਪਣਾਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। “ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ” : ਸਰਵਣ ਸਿੰਘ ਬਾਊਪੁਰ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਲੋਕਾਂ ਦੇ ਹੱਕਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਹੁਣ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਅਗਸਤ ਨੂੰ ਡੀ.ਸੀ. ਦਫ਼ਤਰਾਂ ਅੱਗੇ ਧਰਨਿਆਂ ਤੋਂ ਸੰਘਰਸ਼ ਦੇ ਅਗਲੇ ਪੜਾਅ ਦੀ ਸ਼ੁਰੂਆਤ ਹੋਵੇਗੀ ਅਤੇ 14 ਤੋਂ 18 ਸਤੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ ਪੰਜ ਰੋਜ਼ਾ ਪੱਕੇ ਮੋਰਚੇ ਲਗਾਏ ਜਾਣਗੇ। ਬਾਊਪੁਰ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਜਥੇਬੰਦੀ ਪੰਜਾਬ ਭਰ ਵਿੱਚ ਸੰਘਰਸ਼ ਦਾ ਘੇਰਾ ਹੋਰ ਵਿਸ਼ਾਲ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ, ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ, ਫ਼ਸਲਾਂ ਦੀ ਸਰਕਾਰੀ ਖਰੀਦ, ਮਜ਼ਦੂਰਾਂ ਦੇ ਰੁਜ਼ਗਾਰ ਅਤੇ ਹੋਰ ਲੋਕ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। “ਪਿੰਡ-ਪਿੰਡ ਲਾਮਬੰਦੀ ਕਰਕੇ ਸੰਘਰਸ਼ ਨੂੰ ਦਿੱਤਾ ਜਾਵੇਗਾ ਨਵਾਂ ਰੂਪ” : ਸ਼ੇਰ ਸਿੰਘ ਮਹੀਵਾਲ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ ਕਿਸਾਨ-ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ-ਪਿੰਡ ਮੀਟਿੰਗਾਂ ਅਤੇ ਵੱਡੇ ਇਕੱਠ ਕਰਕੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਜਥੇਬੰਦੀ ਦੀਆਂ ਮੰਗਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਅਗਲੇ ਪੜਾਅ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਮਹੀਵਾਲ ਨੇ ਮੁਲਾਜ਼ਮਾਂ ਸਮੇਤ ਵੱਖ-ਵੱਖ ਵਰਗਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਆਮ ਲੋਕਾਂ ਦੇ ਸਾਂਝੇ ਮਸਲਿਆਂ ਲਈ ਇੱਕਜੁੱਟ ਸੰਘਰਸ਼ ਸਮੇਂ ਦੀ ਲੋੜ ਹੈ। ਕਨਵੈਨਸ਼ਨ ਵਿੱਚ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ-ਮਜ਼ਦੂਰਾਂ ਦੀਆਂ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਸ਼ੰਭੂ-ਖਨੌਰੀ ਮੋਰਚਿਆਂ ਨਾਲ ਸਬੰਧਤ ਕਿਸਾਨਾਂ ਦਾ ਸਾਮਾਨ ਵਾਪਸ ਕਰਵਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸੂਬਾ ਆਗੂ ਸਤਨਾਮ ਸਿੰਘ ਪੰਨੂ,ਜਿੱਲਾ ਸਕੱਤਰ ਸ਼ੇਰ ਸਿੰਘ ਮਹੀਵਾਲ, ਜ਼ਿਲ੍ਹਾ ਸ਼ੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਪ੍ਰਧਾਨ ਮਲਕੀਤ ਸਿੰਘ, ਗੁਰਸੇਵਕ ਸਿੰਘ, ਬਲਵੀਰ ਸਿੰਘ, ਹਰਵਿੰਦਰ ਸਿੰਘ, ਪਿਆਰਾ ਸਿੰਘ, ਜ਼ੋਨ ਪ੍ਰੈੱਸ ਸਕੱਤਰ ਦਿਵਜੋਤ ਸਿੰਘ, ਬਲਜਿੰਦਰ ਸਿੰਘ ਸ਼ੇਰਪੁਰ, ਭਜਨ ਸਿੰਘ ਖਿਜਰਪੁਰ, ਜ਼ੋਨ ਪ੍ਰੈੱਸ ਸਕੱਤਰ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਆਗੂ ਅਤੇ ਵਰਕਰ ਹਾਜ਼ਰ ਸਨ।

More news from ਪੰਜਾਬ and nearby areas
  • ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ ਕਪੂਰਥਲਾ ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ। ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ। ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ। ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ। ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    1
    ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ  ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ

ਕਪੂਰਥਲਾ
ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼  ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ।
ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ।
ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ  ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। 
ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। 
ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ।
ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ।
ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    6 hrs ago
  • ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।
    1
    ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ 
ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।
    user_ਏ ਐਸ ਮੱਲ੍ਹੀ
    ਏ ਐਸ ਮੱਲ੍ਹੀ
    ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
  • ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    1
    ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।

ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ।
ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ,
ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, 
ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ?
ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ?
ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ?
ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    10 hrs ago
  • ਜਲੰਧਰ 'ਚ ਮੁਲਾਜ਼ਮ ਏਕਤਾ ਦਾ ਵੱਡਾ ਸੁਨੇਹਾ! ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਿਆ ਕੀਰਤਨ ਦਰਬਾਰ #PunjabEmployees #PSMSU #JalandharNews #PunjabNews #EmployeeUnity #Punjab24News
    1
    ਜਲੰਧਰ 'ਚ ਮੁਲਾਜ਼ਮ ਏਕਤਾ ਦਾ ਵੱਡਾ ਸੁਨੇਹਾ! ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਿਆ ਕੀਰਤਨ ਦਰਬਾਰ
#PunjabEmployees
#PSMSU
#JalandharNews
#PunjabNews
#EmployeeUnity
#Punjab24News
    user_Punjab 24 News
    Punjab 24 News
    Amritsar -I, Punjab•
    38 min ago
  • ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ। ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।
    1
    ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।
ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਪੁਲਿਸ ਪ੍ਰਸ਼ਾਸਨ ਵੱਲੋਂ ਜਲਦੀ ਇੰਨਸਾਫ ਨਾ ਮਿਲਿਆ ਤਾਂ ਪਰਿਵਾਰ ਵੱਲੋਂ ਸ:ੜ:ਕਾਂ ਜਾ'ਮ ਕਰ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ ਪਰਿਵਾਰ ਨੇ ਸੈਂਟਰਲ ਹਲਕੇ ਦੇ ਐੱਮ.ਐੱਲ.ਏ ਡਾ. ਅਜੇ ਗੁਪਤਾ ਵੱਲੋਂ ਫੋਨ ਨਾ ਚੁੱਕਣ ਤੇ ਵੀ ਜਤਾਇਆ ਰੋਸ
    1
    ਪੁਲਿਸ ਪ੍ਰਸ਼ਾਸਨ ਵੱਲੋਂ ਜਲਦੀ ਇੰਨਸਾਫ ਨਾ ਮਿਲਿਆ ਤਾਂ ਪਰਿਵਾਰ ਵੱਲੋਂ ਸ:ੜ:ਕਾਂ ਜਾ'ਮ ਕਰ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ 
ਪਰਿਵਾਰ ਨੇ ਸੈਂਟਰਲ ਹਲਕੇ ਦੇ ਐੱਮ.ਐੱਲ.ਏ ਡਾ. ਅਜੇ ਗੁਪਤਾ ਵੱਲੋਂ ਫੋਨ ਨਾ ਚੁੱਕਣ ਤੇ ਵੀ ਜਤਾਇਆ ਰੋਸ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • - रक्षा बंधन मौके बहनें उपहार लेने से करे गुरेज, भाइयों से नशा मुक्ति का लें प्रण- गुरबचन सिंह बंगड़ कपूरथला आईटीसी मिशन सुनहरा कल की ओर से चलाए जा रहे प्रथम मल्टी स्किल ट्रेनिंग सेंटर स्टाफ, विद्यार्थियों के सहयोग से नशे के बुरे प्रभावों बारे सेमिनार आयोजित किया गया। इस मौके स्टेट अवार्डी व रिटायर्ड एएसआई गुरबचन सिंह बंगड़ विशेष तौर पर उपस्थित हुए। सेमिनार को संबोधित करते हुए गुरबचन सिंह बंगड़ ने कहा कि यदि नशा करने वाले ध्यान लगाएं तो धीरे धीरे नशे की मात्रा घटती जाएगी, मन में ताकत, आत्म विश्वास आएगा तो नशा छूट जाएगा। फिर हमें उन्हें नशा छोड़ने के लिए नहीं कहना पड़ेगा। उन्होंने खास कर लड़कियों से अपील की है कि वह अपने भाइयों व अन्य पुरुष पारिवारिक मेंबर्स से राखी बांधने मौके उनसे नशा मुक्ति का प्रण जरुर लें, न कि कोई कीमती उपहार की मांग करे। कीमती उपहारों की जरुरत तभी पूरी होगी, यदि परिवार नशा मुक्त होगा। यदि परिवार नशा मुक्त होगा तो ही महिलाओं की सुरक्षा हो सकती है। भाई-बहन के अटूट प्यार व समर्पण के यह पवित्र त्योहार पर परमात्मा के आगे अपने परिवार व समाज को नशा मुक्त करने के लिए अरदास करे। बहनें अपने भाइयों को हमेशा सही दिशा की तरफ प्रेरित करती है, हर तरह की मदद, सहारा देने के लिए तैयार रहती है। भाइयों को अपनी बहनों का पूरी जिंदगी ख्याल रखना है, इसके लिए सेहतमंद व नशामुक्त होना जरुरी है। इससे पूरा परिवार खुशहाल हो सकता है। उन्होंने समाज को अपील की है कि नौजवानों को नशे से बचाने के लिए नशा मुक्त समाज बनाने के लिए हर तरह का योगदान डालना चाहिए। नशीले पदार्थों का सेवन करने से युवाओं के शरीर पर बुरा असर पड़ता है। उसे सही गलत का पता नहीं चलता। अपनों व बेगानों की पहचान नहीं रहती। उन्होंने छात्राओं को अपील की है कि सामाजिक बुराइयों के खिलाफ आवाज उठाने की आज मुख्य जरुरत है, तभी परिवार की तरक्की हो सकती है। इस अवसर पर पंकज पांडे, अमरजीत सिंह, गुरप्रीत सिंह, सिमरजीत सिंह, अनीता गिल, रितू गिल, रुपिंदर सिंह, सुखजीत सिंह के अलावा अन्य मौजूद थे।
    1
    - रक्षा बंधन मौके बहनें उपहार लेने से करे गुरेज, भाइयों से नशा मुक्ति का लें प्रण- गुरबचन सिंह बंगड़
कपूरथला 
आईटीसी मिशन सुनहरा कल की ओर से चलाए जा रहे प्रथम मल्टी स्किल ट्रेनिंग सेंटर स्टाफ, विद्यार्थियों के सहयोग से नशे के बुरे प्रभावों बारे सेमिनार आयोजित किया गया। इस मौके स्टेट अवार्डी व रिटायर्ड एएसआई गुरबचन सिंह बंगड़ विशेष तौर पर उपस्थित हुए। 
सेमिनार को संबोधित करते हुए गुरबचन सिंह बंगड़ ने कहा कि यदि नशा करने वाले ध्यान लगाएं तो धीरे धीरे नशे की मात्रा घटती जाएगी, मन में ताकत, आत्म विश्वास आएगा तो नशा छूट जाएगा। फिर हमें उन्हें नशा छोड़ने के लिए नहीं कहना पड़ेगा। उन्होंने खास कर लड़कियों से अपील की है कि वह अपने भाइयों व अन्य पुरुष पारिवारिक मेंबर्स से राखी बांधने मौके उनसे नशा मुक्ति का प्रण जरुर लें, न कि कोई कीमती उपहार की मांग करे। कीमती उपहारों की जरुरत तभी पूरी होगी, यदि परिवार नशा मुक्त होगा। यदि परिवार नशा मुक्त होगा तो ही महिलाओं की सुरक्षा हो सकती है। 
भाई-बहन के अटूट प्यार व समर्पण के यह पवित्र त्योहार पर परमात्मा के आगे अपने परिवार व समाज को नशा मुक्त करने के लिए अरदास करे। बहनें अपने भाइयों को  हमेशा सही दिशा की तरफ प्रेरित करती है, हर तरह की मदद, सहारा देने के लिए तैयार रहती है। भाइयों को अपनी बहनों का पूरी जिंदगी ख्याल रखना है, इसके लिए सेहतमंद व नशामुक्त होना जरुरी है। इससे पूरा परिवार खुशहाल हो सकता है। उन्होंने समाज को अपील की है कि नौजवानों को नशे से बचाने के लिए नशा मुक्त समाज बनाने के लिए हर तरह का योगदान डालना चाहिए। नशीले पदार्थों का सेवन करने से युवाओं के शरीर पर बुरा असर पड़ता है। उसे सही गलत का पता नहीं चलता। अपनों व बेगानों की पहचान नहीं रहती। उन्होंने छात्राओं को अपील की है कि सामाजिक बुराइयों के खिलाफ आवाज उठाने की आज मुख्य जरुरत है, तभी परिवार की तरक्की हो सकती है।
इस अवसर पर पंकज पांडे, अमरजीत सिंह, गुरप्रीत सिंह, सिमरजीत सिंह, अनीता गिल, रितू गिल, रुपिंदर सिंह, सुखजीत सिंह के अलावा अन्य मौजूद थे।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.