ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਪੰਜਾਬ ਸਰਕਾਰ ਦੀ ਤਰਜੀਹ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਪੰਜਾਬ ਸਰਕਾਰ ਦੀ ਤਰਜੀਹ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ • ਲਹਿਰਾਗਾਗਾ ਵਿਖੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਬੰਨ੍ਹਿਆ ਸਮਾਂ; ਗੁਰੂ ਜੀ ਦੇ ਜੀਵਨ, ਬਾਣੀ ਤੇ ਫਲਸਫੇ ਨੂੰ ਦਰਸਾਉਂਦੇ ਦ੍ਰਿਸ਼ ਬਣੇ ਖਿੱਚ ਦਾ ਕੇਂਦਰ • ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਪ੍ਰਤੀ ਪੰਜਾਬ ਸਰਕਾਰ ਦੀ ਸ਼ਰਧਾ ਤੇ ਵਚਨਬੱਧਤਾ ਦਾ ਪ੍ਰਤੀਕ: ਕੈਬਨਿਟ ਮੰਤਰੀ ਲਹਿਰਾਗਾਗਾ/ਸੰਗਰੂਰ, 5 ਸਤੰਬਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਲਹਿਰਾਗਾਗਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫਲਸਫੇ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀਆਂ ਹਨ। ਗੁਰੂ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਇਹ ਸੰਦੇਸ਼ ਦਿੱਤਾ ਕਿ ਮਨੁੱਖ ਦੀ ਮਹਾਨਤਾ ਉਸਦੇ ਜਨਮ ਜਾਂ ਕੁਲ ਵਿੱਚ ਨਹੀਂ, ਸਗੋਂ ਉਸਦੇ ਚੰਗੇ ਕਰਮਾਂ, ਉੱਚੇ ਆਚਰਣ ਅਤੇ ਮਾਨਵਤਾ ਪ੍ਰਤੀ ਸਮਰਪਣ ਵਿੱਚ ਹੈ। ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ ਅਤੇ ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਹੋਵੇਗੀ। ਇਸ ਵਿੱਚੋਂ 11 ਕਰੋੜ ਰੁਪਏ ਜ਼ਮੀਨ ਲਈ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ ਲਈ ਖਰਚ ਕੀਤੇ ਜਾ ਚੁੱਕੇ ਹਨ, ਜਦਕਿ ਕੇਂਦਰ ਦੀ ਉਸਾਰੀ ਲਈ ਲੋੜੀਂਦਾ ਬਾਕੀ ਸਾਰਾ ਖਰਚਾ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਰਾਤ ਦੇ ਅਸਮਾਨ ਵਿੱਚ ਜੀਵੰਤ ਰੂਪ ਵਿੱਚ ਪੇਸ਼ ਕਰਨ ਦਾ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਤੋਂ ਇਲਾਵਾ ਸੰਤ-ਮਹਾਂਪੁਰਸ਼ਾਂ ਦੀ ਰਹਿਨੁਮਾਈ ਅਤੇ ਸੁਝਾਵਾਂ ਅਨੁਸਾਰ ਕੀਰਤਨ ਦਰਬਾਰ, ਯੂਨੀਵਰਸਿਟੀਆਂ ਵਿੱਚ ਸੈਮੀਨਾਰ, ਸਕੂਲ ਪੱਧਰੀ ਮੁਕਾਬਲੇ ਅਤੇ ਗੁਰੂ ਜੀ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦੀ ਸਕ੍ਰੀਨਿੰਗ ਸਮੇਤ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਵਿਦਿਅਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲਹਿਰਾਗਾਗਾ ਵਿਖੇ ਹੋਏ ਪਹਿਲੇ ਡਰੋਨ ਸ਼ੋਅ ਤੋਂ ਬਾਅਦ ਦੂਜਾ ਡਰੋਨ ਸ਼ੋਅ 6 ਸਤੰਬਰ ਨੂੰ ਸਰਕਾਰੀ ਰਣਬੀਰ ਕਾਲਜ, ਸੰਗਰੂਰ, ਤੀਜਾ 7 ਸਤੰਬਰ ਨੂੰ ਅਨਾਜ ਮੰਡੀ, ਧੂਰੀ ਅਤੇ ਚੌਥਾ 8 ਸਤੰਬਰ ਨੂੰ ਦਿੜ੍ਹਬਾ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਵਿਲੱਖਣ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਸ੍ਰੀ ਗੋਇਲ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਫਲਸਫਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਕੇਵਲ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਇਨ੍ਹਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੀ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਸੰਗਤ ਨੂੰ ਪਿਆਰ, ਸਤਿਕਾਰ, ਮਿਹਨਤ, ਬਰਾਬਰੀ ਅਤੇ ਮਾਨਵਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਐਸ.ਡੀ.ਐਮ. ਰਾਕੇਸ ਪ੍ਰਕਾਸ ,ਪ੍ਰਧਾਨ ਨਗਰ ਕੌਸਲ ਕਾਂਤਾ ਗੋਇਲ, ਕੈਬਨਿਟ ਮੰਤਰੀ ਦੀ ਧਰਮਪਤਨੀ ਸੀਮਾ ਗੋਇਲ ਪੁਤਰ ਗੋਰਵ ਗੋਇਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ ।

- ਜਸਵੰਤ ਸਿੰਘ ਖਾਲੜਾ ਜੀ ਦੀ ਬਰਸੀ ਮਨਾਈ ਗਈ ਤਲਵੰਡੀ ਭਾਈ ਤੋ ਜਥੇ ਨੇ ਸ਼ਿਰਕਤ ਕੀਤੀ1
- ਦੋਰਾਹਾ ਤੋਂ ਮਥੁਰਾ ਵਰਿੰਦਾਵਨ ਲਈ ਭਗਤਾਂ ਦਾ ਜੱਥਾ ਹੋਇਆ ਰਵਾਨਾ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਝੰਡੀ ਦਿਖਾ ਕੀਤੇ ਰਵਾਨਾ ਦੋਰਾਹਾ ਤੋਂ ਮਥੁਰਾ ਵਰਿੰਦਾਵਨ ਲਈ ਭਗਤਾਂ ਦਾ ਜੱਥਾ ਹੋਇਆ ਰਵਾਨਾ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਝੰਡੀ ਦਿਖਾ ਕੀਤੇ ਰਵਾਨਾ1
- ਗੁਰਪ੍ਰੀਤ ਸਿੰਘ ਸੇਖੋਂ ਹੋਇਆ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਜ਼ੀਰਾ1
- ਬਹੁਤ ਹੀ vdiya ਵਿਊ ਆਉਂਦਾ ਇੱਥੇ ਸਕੂਨ ਮਿਲਦਾ ਏ ਏ, ਏਸਬੀਪੀ Home1
- ਹੁਣ ਇੱਕ ਹੋਰ ਡੇਰਾ ਵਿਵਾਦਾਂ ਦੇ ਘੇਰੇ ਵਿੱਚ, ਵਾਇਰਲ ਹੋਈ ਨਵੀਂ ਵੀਡੀਓ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਛਿੜੀ ਨਵੀਂ ਚਰਚਾ, ਕੀ ਹੈ ਪੂਰਾ ਮਾਮਲਾ ? ਵੀਡੀਓ ਨੇ ਵਧਾਈ ਹਲਚਲ, ਨਹਿਰ ਕਿਨਾਰੇ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਹੁਣ ਇੱਕ ਹੋਰ ਡੇਰਾ ਵਿਵਾਦਾਂ ਦੇ ਘੇਰੇ ਵਿੱਚ, ਵਾਇਰਲ ਹੋਈ ਨਵੀਂ ਵੀਡੀਓ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਛਿੜੀ ਨਵੀਂ ਚਰਚਾ, ਕੀ ਹੈ ਪੂਰਾ ਮਾਮਲਾ ? ਵੀਡੀਓ ਨੇ ਵਧਾਈ ਹਲਚਲ, ਨਹਿਰ ਕਿਨਾਰੇ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ #Faridkot #FaridkotNews #ਫਰੀਦਕੋਟ #ਫਰੀਦਕੋਟਨਿਊਜ਼ #ਨਹਿਰ #ਨਹਿਰਕਿਨਾਰਾ #ਮੜੀਆਂ #ਪ੍ਰਸ਼ਾਸਨ #JCBAction #AdministrationAction #ViralVideo #SocialMediaViral #PunjabNews #PunjabNewsUpdate #LatestNews #BreakingNews #LocalNews #GlobalKhabarnama #FaridkotUpdates #PunjabUpdates #everyone #latest Rajinder Arora Rajinder Arora Gursewak Singh1
- ਜਨਤਕ ਥਾਵਾਂ ’ਤੇ ਕਥਿਤ ਕਬਜ਼ਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਭਾਨਾ ਨੇ ਫਰੀਦਕੋਟ ਪ੍ਰਸ਼ਾਸਨ ਨੂੰ ਦਿੱਤਾ ਇੱਕ ਹਫ਼ਤੇ ਦਾ ਸਮਾਂ ਫਰੀਦਕੋਟ, 5 ਸਤੰਬਰ: ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਭਾਨਾ ਵੱਲੋਂ ਫਰੀਦਕੋਟ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਜਨਤਕ ਥਾਵਾਂ ’ਤੇ ਕਥਿਤ ਤੌਰ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਨੂੰ ਮੰਗ-ਪੱਤਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਸ ਸਬੰਧੀ ਫੇਸਬੁੱਕ ਵੀਡੀਓ ਅਤੇ ਲਿਖਤੀ ਪੋਸਟ ਵੀ ਜਾਰੀ ਕੀਤੀ ਗਈ ਹੈ। ਮੰਗ-ਪੱਤਰ ਰਾਹੀਂ ਗੁਰਸੇਵਕ ਸਿੰਘ ਭਾਨਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹੇ ਅੰਦਰ ਸੜਕਾਂ ਦੇ ਕਿਨਾਰੇ, ਮੁਹੱਲਿਆਂ ਅਤੇ ਗਲੀਆਂ ਦੇ ਨੇੜੇ ਸਰਕਾਰੀ ਜਾਂ ਜਨਤਕ ਜ਼ਮੀਨਾਂ ’ਤੇ ਜੇਕਰ ਬਿਨਾਂ ਕਾਨੂੰਨੀ ਅਧਿਕਾਰ ਦੇ ਕਬਜ਼ੇ ਕੀਤੇ ਗਏ ਹਨ ਤਾਂ ਉਨ੍ਹਾਂ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਸਰਕਾਰੀ ਥਾਵਾਂ ਨੂੰ ਬਹਾਲ ਕਰਵਾਇਆ ਜਾਵੇ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਗਤ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਜਾਂ ਅਗਲਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਮੰਗ-ਪੱਤਰ ਵਿੱਚ ਉਨ੍ਹਾਂ ਵੱਲੋਂ ਚਾਰ ਥਾਵਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਰੀਦਕੋਟ-ਕੋਟਕਪੂਰਾ ਰੋਡ ’ਤੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਦੇ ਸਾਹਮਣੇ, ਤਲਵੰਡੀ ਰੋਡ ’ਤੇ ਸਰਕਾਰੀ ਗੋਦਾਮ ਦੇ ਸਾਹਮਣੇ ਗੁਰੂ ਅੰਗਦ ਦੇਵ ਨਗਰ ਵਾਲੀ ਥਾਂ, ਮਚਾਕੀ ਮੱਲ ਸਿੰਘ ਰੋਡ ’ਤੇ ਨਹਿਰ ਪੁਲ ਨੇੜੇ ਡੇਰਾ ਖੂਹੀ ਵਾਲਾ ਅਤੇ ਫਰੀਦਕੋਟ ਰੇਲਵੇ ਸਟੇਸ਼ਨ ਦੇ ਨੇੜੇ ਬਣੀਆਂ ਕਥਿਤ ਰਿਹਾਇਸ਼ੀ ਝੁੱਗੀਆਂ ਸ਼ਾਮਲ ਹਨ। ਗੁਰਸੇਵਕ ਸਿੰਘ ਭਾਨਾ ਨੇ ਮੰਗ ਕੀਤੀ ਹੈ ਕਿ ਉਕਤ ਥਾਵਾਂ ਦੀ ਅਧਿਕਾਰਤ ਜਾਂਚ ਕਰਵਾਈ ਜਾਵੇ ਅਤੇ ਜੇਕਰ ਜ਼ਮੀਨ ਸਰਕਾਰੀ ਜਾਂ ਜਨਤਕ ਹੋਣ ਦੇ ਨਾਲ-ਨਾਲ ਕਬਜ਼ਾ ਗੈਰ-ਕਾਨੂੰਨੀ ਪਾਇਆ ਜਾਂਦਾ ਹੈ ਤਾਂ ਉਸਨੂੰ ਕਾਨੂੰਨ ਅਨੁਸਾਰ ਹਟਾਇਆ ਜਾਵੇ। ਉਨ੍ਹਾਂ ਆਪਣੇ ਬਿਆਨ ਵਿੱਚ ਕੁਝ ਥਾਵਾਂ ’ਤੇ ਕਥਿਤ ਤੌਰ ’ਤੇ ਛੋਟੀਆਂ-ਛੋਟੀਆਂ ਧਾਰਮਿਕ/ਡੇਰਾ ਨੁਮਾ ਥਾਵਾਂ ਬਣਾ ਕੇ ਸਰਕਾਰੀ ਜ਼ਮੀਨ ਦੀ ਵਰਤੋਂ ਕਰਨ ਦੇ ਦੋਸ਼ ਵੀ ਲਗਾਏ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੀਆਂ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਸਰਕਾਰੀ ਜ਼ਮੀਨ ਨੂੰ ਬਹਾਲ ਕਰਵਾਇਆ ਜਾਵੇ। ਇਸ ਮਾਮਲੇ ਵਿੱਚ ਇਹ ਗੱਲ ਵੀ ਮਹੱਤਵਪੂਰਨ ਹੈ ਕਿ ਮੰਗ-ਪੱਤਰ ਵਿੱਚ ਦਰਜ ਕਬਜ਼ਿਆਂ ਦੇ ਦੋਸ਼ਾਂ ਦੀ ਅੰਤਿਮ ਪੁਸ਼ਟੀ ਸਰਕਾਰੀ ਰਿਕਾਰਡ, ਮੌਕੇ ਦੀ ਨਿਸ਼ਾਨਦੇਹੀ ਅਤੇ ਸਬੰਧਤ ਵਿਭਾਗਾਂ ਦੀ ਜਾਂਚ ਤੋਂ ਬਾਅਦ ਹੀ ਹੋ ਸਕਦੀ ਹੈ। ਇਸ ਲਈ ਕਿਸੇ ਵੀ ਥਾਂ ਨੂੰ ਗੈਰ-ਕਾਨੂੰਨੀ ਕਬਜ਼ਾ ਕਰਾਰ ਦੇਣ ਤੋਂ ਪਹਿਲਾਂ ਉਸਦੀ ਮਲਕੀਅਤ ਅਤੇ ਕਾਨੂੰਨੀ ਸਥਿਤੀ ਦੀ ਜਾਂਚ ਜ਼ਰੂਰੀ ਹੈ। ਹੁਣ ਇਸ ਮਾਮਲੇ ਵਿੱਚ ਨਜ਼ਰ ਫਰੀਦਕੋਟ ਪ੍ਰਸ਼ਾਸਨ ਦੀ ਅਗਲੀ ਕਾਰਵਾਈ ਅਤੇ ਜਵਾਬ ’ਤੇ ਰਹੇਗੀ। ਜੇਕਰ ਪ੍ਰਸ਼ਾਸਨ ਵੱਲੋਂ ਜਾਂਚ ਕਰਵਾਈ ਜਾਂਦੀ ਹੈ ਤਾਂ ਮਾਲ ਰਿਕਾਰਡ ਅਤੇ ਮੌਕੇ ਦੀ ਸਥਿਤੀ ਦੇ ਆਧਾਰ ’ਤੇ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਮੰਗ-ਪੱਤਰ ਵਿੱਚ ਦਰਜ ਥਾਵਾਂ ’ਤੇ ਕਬਜ਼ੇ ਕਾਨੂੰਨੀ ਹਨ ਜਾਂ ਗੈਰ-ਕਾਨੂੰਨੀ।1
- ਦਸ਼ਮੇਸ਼ ਨਗਰ ਕੋਠੇ ਡਸਕਾ ’ਚ ਪ੍ਰਕਾਸ਼ ਸਿੰਘ ਦਾ ਕਤਲ , ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ 🔴 ਦਸ਼ਮੇਸ਼ ਨਗਰ ਕੋਠੇ ਡਸਕਾ ’ਚ ਪ੍ਰਕਾਸ਼ ਸਿੰਘ ਦਾ ਕਤਲ 🔴 ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ 🔴 ਪੁਲਿਸ ਮੁਤਾਬਕ ਮੁਲਜ਼ਮ ਬੂਟਾ ਸਿੰਘ ਨੇ ਕਤਲ ਤੋਂ ਬਾਅਦ ਥਾਣਾ ਲਹਿਰਾ ’ਚ ਕੀਤਾ ਸਰੈਂਡਰ ਐਂਕਰ: ਸੰਗਰੂਰ ਜ਼ਿਲ੍ਹੇ ਦੇ ਥਾਣਾ ਲਹਿਰਾ ਅਧੀਨ ਪੈਂਦੇ ਦਸ਼ਮੇਸ਼ ਨਗਰ ਕੋਠੇ ਡਸਕਾ ਵਿਖੇ ਜ਼ਮੀਨ ਦੀ ਵੱਟ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਦੌਰਾਨ ਪ੍ਰਕਾਸ਼ ਸਿੰਘ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਬੂਟਾ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ’ਤੇ ਗੋਲੀ ਚਲਾਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਨੇ ਥਾਣਾ ਲਹਿਰਾ ਵਿਖੇ ਸਰੈਂਡਰ ਕਰ ਦਿੱਤਾ। ਵਾਇਸ ਓਵਰ–1: ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪ੍ਰਕਾਸ਼ ਸਿੰਘ ਪੁੱਤਰ ਨੇਕ ਸਿੰਘ, ਵਾਸੀ ਬਹਾਦਰਪੁਰ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਅਤੇ ਬੂਟਾ ਸਿੰਘ ਵਿਚਕਾਰ ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਵਾਇਸ ਓਵਰ–2: ਥਾਣਾ ਲਹਿਰਾ ਦੇ ਐੱਸਐੱਚਓ ਜਸਕਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਮੁਤਾਬਕ ਇਸੇ ਰੰਜਿਸ਼ ਦੇ ਚੱਲਦਿਆਂ ਬੂਟਾ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ਦੀ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਬੂਟਾ ਸਿੰਘ ਖੁਦ ਥਾਣਾ ਲਹਿਰਾ ਪਹੁੰਚਿਆ ਅਤੇ ਪੁਲਿਸ ਅੱਗੇ ਸਰੈਂਡਰ ਕਰ ਦਿੱਤਾ। ਵਾਇਸ ਓਵਰ–3: ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਨੂੰ ਅਦਾਲਤੀ ਕਾਰਵਾਈ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।1
- ਮੱਝਾਂ ਚੋਰੀ ਕਰਨ ਵਾਲੇ ਆ ਗਏ ਅੜੀਕੇ ਮੱਝਾਂ ਚੋਰੀ ਘਰਾਂ ਵਿੱਚੋਂ ਕਰਕੇ ਲੈ ਜਾਂਦੇ ਸਨ ਪਤਾ ਵੀ ਨਹੀਂ ਸੀ ਜਿਲਾ ਤਰਨ ਤਰਨ ਵਿੱਚ ਫੜੇ ਗਏ ਗੁੱਜਰ1
- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਪੰਜਾਬ ਸਰਕਾਰ ਵਲੋਂ ਰਮਾਇਣ 'ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ ਤੇ ਫਲਸਫ਼ੇ 'ਤੇ ਹੁਸ਼ਿਆਰਪੁਰ ਵਿਚ ਹੋ ਰਹੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਬਾਰੇ ਜਾਣਕਾਰੀ ਦਿੰਦੇ ਹੋਏ। ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਪੰਜਾਬ ਸਰਕਾਰ ਵਲੋਂ ਰਮਾਇਣ 'ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ ਤੇ ਫਲਸਫ਼ੇ 'ਤੇ ਹੁਸ਼ਿਆਰਪੁਰ ਵਿਚ ਹੋ ਰਹੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਬਾਰੇ ਜਾਣਕਾਰੀ ਦਿੰਦੇ ਹੋਏ।1