ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ:ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਪਹੂਵਿੰਡ ਲਈ ਰਵਾਨਾ। ਅੰਮ੍ਰਿਤਸਰ, 10 ਮਾਰਚ- ( ਮਹਾਬੀਰ ਸਿੰਘ ) ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਆਰੰਭ ਹੋਇਆ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਪਹੂਵਿੰਡ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਮੌਕੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਇਸ ਦੌਰਾਨ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿਰੋਪਾਓ ਦੇ ਸਨਮਾਨਿਤ ਕੀਤਾ। ਇਹ ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਚੱਲ ਕੇ ਬਘਿਆੜੀ ਮੋੜ, ਝਬਾਲ ਅੱਡਾ, ਪੰਜਵੜ, ਗੱਗੋਬੂਆ, ਮੂਸੇ, ਛਿਛਰੇਵਾਲ, ਸੁਰਸਿੰਘ, ਸਿੰਘਪੁਰਾ, ਭਿੱਖੀਵਿੰਡ ਤੋਂ ਹੁੰਦਾ ਹੋਇਆ ਪਿੰਡ ਪਹੂਵਿੰਡ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਹੈੱਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਗੰਡੀਵਿੰਡ, ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਧਰਮਿੰਦਰ ਸਿੰਘ, ਸਾਬਕਾ ਮੀਤ ਸਕੱਤਰ ਸ. ਪਰਮਜੀਤ ਸਿੰਘ ਮੁੰਡਾਪਿੰਡ, ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਅਕਾਲੀ ਆਗੂ ਬੀਬੀ ਕੰਚਨਪ੍ਰੀਤ ਕੌਰ, ਸ. ਦਿਲਬਾਗ ਸਿੰਘ, ਸ. ਅਮਰਬੀਰ ਸਿੰਘ, ਸ. ਹਰਵੰਤ ਸਿੰਘ ਝਬਾਲ, ਸ. ਗੁਰਬੀਰ ਸਿੰਘ, ਸ. ਕਸ਼ਮੀਰ ਸਿੰਘ, ਸ. ਬਲਕਾਰ ਸਿੰਘ, ਸ. ਬਲਵਿੰਦਰ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

- ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ 400 ਮੋਬਾਈਲ ਮਾਲਕਾਂ ਨੂੰ ਕੀਤੇ ਵਾਪਸ ਲੋਕਾਂ ਨੇ ਕੀਤਾ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਜੀ ਦਾ ਧੰਨਵਾਦ।1
- ਪੀ.ਓ ਸਟਾਫ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ , ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ..1
- ਅਮਨ ਐਵਨਿਊ ਦੇ ਸੁਭਾਸ਼ ਸਹਿਗਲ ਦੀ ਵਾਇਰਲ ਵੀਡੀਓ ਤੇ ਪੁਲਿਸ ਦਾ ਬਿਆਨ ਏਸੀਪੀ ਕੇਂਦਰੀ ਜਸਪਾਲ ਸਿੰਘ ਨੇ ਦਿੱਤੀ ਜਾਣਕਾਰੀ ਦੇਖੋ ਵੀਡੀਓ #Punjab24News #SubhashSehgal #AmanAvenue #ViralVideo #AmritsarNews #PunjabNews #ACPJaspalSingh #AmritsarPolice #PunjabPolice #BreakingNews #LatestNews #PoliceInvestigation #CityNews #TrendingNews #ViralInPunjab #NewsUpdate1
- ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, 400 ਦੇ ਕਰੀਬ ਗੁੰਮ ਮੋਬਾਈਲ ਲੱਭ ਕੇ ਮਾਲਕਾਂ ਨੂੰ ਕੀਤੇ ਵਾਪਸ ਕਰੀਬ 85 ਲੱਖ ਰੁਪਏ ਦੀ ਕੀਮਤ ਵਾਲੇ 400 ਮੋਬਾਈਲ ਫੋਨ ਰਿਕਵਰ, ਲੋਕਾਂ ਨੂੰ ਸਮੇਂ ‘ਤੇ ਰਿਪੋਰਟ ਕਰਨ ਦੀ ਅਪੀਲ CEIR ਪੋਰਟਲ ਦੀ ਮਦਦ ਨਾਲ ਵੱਖ-ਵੱਖ ਸੂਬਿਆਂ ਤੋਂ ਟਰੈਕ ਹੋਏ ਮੋਬਾਈਲ, ਪੁਲਿਸ ਕਮਿਸ਼ਨਰ ਨੇ ਟੀਮ ਨੂੰ ਦਿੱਤੀ ਸ਼ਾਬਾਸ਼ੀ1
- Post by 5ab News Live1
- Post by The Virsa Punjab1
- Post by ਸੇ਼ਰੇ ਪੰਜਾਬ ਖ਼ਬਰਨਾਮਾਂ1
- ਹਲਕਾ ਉੱਤਰੀ ਅੰਮ੍ਰਿਤਸਰ ਦੇ ਪਿੰਡ ਨੁਸਿਹਰਾਂ ਵਿੱਚ ਮਹਿਲਾਵਾਂ ਲਈ ਸਕੀਮ ਦੀ ਖੁਸ਼ੀ, ਲੱਡੂ ਵੰਡ ਕੇ ਮਨਾਇਆ ਜਸ਼ਨ #Punjab24News #BhagwantMann #AAPPunjab #PunjabGovernment #WomenEmpowerment #AmritsarNorth #NushehraVillage #PunjabNews #AAPWorkers #WomenSupport #DalitWomen #PunjabPolitics #AmritsarNews #WomenRespect #AAPCelebration #PunjabUpdates1