logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਖੇ ਸਥਾਪਤ ਪੀਐਚਡੀਸੀਸੀਆਈ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪਹਿਲਕਦਮੀ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਪੀਐਚਡੀਸੀਸੀਆਈ) ਦੇ ਰੀਜਨਲ ਫੈਸ਼ਨ ਟੈਕਸ ਐਂਡ ਟੈਕ ਫੋਰਮ ਅਤੇ ਪੰਜਾਬ ਸਟੇਟ ਚੈਪਟਰ ਵੱਲੋਂ ਸਟੂਡੀਓ ਬਾਈ ਹਿਮਾਨੀ ਅਰੋੜਾ ਦੇ ਸਹਿਯੋਗ ਨਾਲ ‘ਕ੍ਰਾਫਟ ਫਾਰਵਰਡ’ ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਹੈ, ਜਿਸ ਦਾ ਮੁੱਖ ਉਦੇਸ਼ ਹੁਨਰ ਵਿਕਾਸ ਰਾਹੀਂ ਸਮਾਜਿਕ ਬਦਲਾਅ ਲਿਆਉਣਾ ਹੈ। ਇਸ ਮੌਕੇ ਪ੍ਰੋਜੈਕਟ ਦੀ ਅਗਵਾਈ ਕਰ ਰਹੀ ਸ੍ਰੀਮਤੀ ਹਿਮਾਨੀ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਮਹਿਲਾ ਕੈਦੀਆਂ ਨੂੰ ਸਿਲਾਈ, ਕਢਾਈ, ਟੈਕਸਟਾਈਲ ਕਲਾ ਅਤੇ ਆਧੁਨਿਕ ਫੈਸ਼ਨ ਤਕਨੀਕਾਂ ਦੀ ਬਾਜ਼ਾਰ ਦੀ ਮੰਗ ਅਨੁਸਾਰ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਰਿਹਾਈ ਤੋਂ ਬਾਅਦ ਆਰਥਿਕ ਤੌਰ 'ਤੇ ਸਵੈ-ਨਿਰਭਰ ਬਣ ਸਕਣ। ਪੀਐਚਡੀਸੀਸੀਆਈ ਪੰਜਾਬ ਸਟੇਟ ਚੈਪਟਰ ਦੇ ਚੇਅਰਮੈਨ ਸ਼੍ਰੀ ਕਰਨ ਗਿਲਹੋਤਰਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕੇਂਦਰ ਮਹਿਲਾ ਕੈਦੀਆਂ ਵਿੱਚ ਆਤਮ-ਵਿਸ਼ਵਾਸ ਵਧਾਉਣ ਅਤੇ ਉਨ੍ਹਾਂ ਨੂੰ ਟਿਕਾਊ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਸਮਾਜ ਵਿੱਚ ਸਨਮਾਨਜਨਕ ਜੀਵਨ ਜੀਅ ਸਕਣ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਰਸਮੀ ਉਦਘਾਟਨ ਕੀਤਾ ਅਤੇ ਜੇਲ੍ਹ ਵਿੱਚ ਸਿਲਾਈ ਮਸ਼ੀਨਾਂ ਭੇਟ ਕੀਤੀਆਂ। ਰਾਜਪਾਲ ਨੇ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਕਿੱਤਾਮੁਖੀ ਸਿਖਲਾਈ ਰਾਹੀਂ ਪੁਨਰਵਾਸ ਇੱਕ ਸਮਾਵੇਸ਼ੀ ਸਮਾਜ ਦੀ ਨੀਂਹ ਹੈ। ਉਨ੍ਹਾਂ ਮਹਿਲਾ ਕੈਦੀਆਂ ਨੂੰ ਇਸ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਸਮਾਜਿਕ ਸੁਧਾਰ ਲਈ ਉਦਯੋਗ ਜਗਤ ਅਤੇ ਸਰਕਾਰ ਵਿਚਾਲੇ ਮਜ਼ਬੂਤ ਸਹਿਯੋਗ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਸਮਾਗਮ ਦੌਰਾਨ ਰਾਜਪਾਲ ਦੇ ਪ੍ਰਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ (ਆਈਏਐਸ), ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਸੁਪਰਡੈਂਟ ਸ਼੍ਰੀ ਰਾਜੀਵ ਕੁਮਾਰ ਅਰੋੜਾ, ਐਸ.ਡੀ.ਐਮ. ਅਜਨਾਲਾ ਸ੍ਰੀਮਤੀ ਚਾਰੂਮਿਤਾ, ਸੀਏ ਜੈਦੀਪ ਸਿੰਘ, ਸ਼੍ਰੀ ਨਿਪੁਨ ਅਗਰਵਾਲ ਅਤੇ ਸ਼੍ਰੀ ਸੁਮਿਤ ਕੁਮਾਰ ਵੀ ਹਾਜ਼ਰ ਸਨ। ਅੰਤ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ ਪ੍ਰਿਜ਼ਨਜ਼ (ਅੰਮ੍ਰਿਤਸਰ ਸਰਕਲ) ਸ਼੍ਰੀ ਐੱਸ. ਐੱਸ. ਮਾਨ (ਆਈਪੀਐਸ) ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਉਦਘਾਟਨੀ ਸਮਾਗਮ ਵਿੱਚ ਲਗਭਗ 200 ਮਹਿਲਾ ਕੈਦੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਨੂੰ ਆਪਣੇ ਸੁਨਹਿਰੀ ਭਵਿੱਖ ਵੱਲ ਇੱਕ ਅਹਿਮ ਕਦਮ ਵਜੋਂ ਸਵੀਕਾਰ ਕੀਤਾ।

1 hr ago
user_Marshal Crime TV
Marshal Crime TV
ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
1 hr ago
aea9fd15-d788-45a6-9213-a14be12909b7

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਖੇ ਸਥਾਪਤ ਪੀਐਚਡੀਸੀਸੀਆਈ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪਹਿਲਕਦਮੀ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਪੀਐਚਡੀਸੀਸੀਆਈ) ਦੇ ਰੀਜਨਲ ਫੈਸ਼ਨ ਟੈਕਸ ਐਂਡ ਟੈਕ ਫੋਰਮ ਅਤੇ ਪੰਜਾਬ ਸਟੇਟ ਚੈਪਟਰ ਵੱਲੋਂ ਸਟੂਡੀਓ ਬਾਈ ਹਿਮਾਨੀ ਅਰੋੜਾ ਦੇ ਸਹਿਯੋਗ ਨਾਲ ‘ਕ੍ਰਾਫਟ ਫਾਰਵਰਡ’ ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਹੈ, ਜਿਸ ਦਾ ਮੁੱਖ ਉਦੇਸ਼ ਹੁਨਰ ਵਿਕਾਸ ਰਾਹੀਂ ਸਮਾਜਿਕ ਬਦਲਾਅ ਲਿਆਉਣਾ ਹੈ। ਇਸ ਮੌਕੇ ਪ੍ਰੋਜੈਕਟ ਦੀ ਅਗਵਾਈ ਕਰ ਰਹੀ ਸ੍ਰੀਮਤੀ ਹਿਮਾਨੀ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ

ce33d7a7-3999-4d4c-b907-10b85673ae93

ਮਹਿਲਾ ਕੈਦੀਆਂ ਨੂੰ ਸਿਲਾਈ, ਕਢਾਈ, ਟੈਕਸਟਾਈਲ ਕਲਾ ਅਤੇ ਆਧੁਨਿਕ ਫੈਸ਼ਨ ਤਕਨੀਕਾਂ ਦੀ ਬਾਜ਼ਾਰ ਦੀ ਮੰਗ ਅਨੁਸਾਰ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਰਿਹਾਈ ਤੋਂ ਬਾਅਦ ਆਰਥਿਕ ਤੌਰ 'ਤੇ ਸਵੈ-ਨਿਰਭਰ ਬਣ ਸਕਣ। ਪੀਐਚਡੀਸੀਸੀਆਈ ਪੰਜਾਬ ਸਟੇਟ ਚੈਪਟਰ ਦੇ ਚੇਅਰਮੈਨ ਸ਼੍ਰੀ ਕਰਨ ਗਿਲਹੋਤਰਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕੇਂਦਰ ਮਹਿਲਾ ਕੈਦੀਆਂ ਵਿੱਚ ਆਤਮ-ਵਿਸ਼ਵਾਸ ਵਧਾਉਣ ਅਤੇ ਉਨ੍ਹਾਂ ਨੂੰ ਟਿਕਾਊ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਸਮਾਜ ਵਿੱਚ ਸਨਮਾਨਜਨਕ ਜੀਵਨ ਜੀਅ ਸਕਣ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ

0d01ba1a-4062-4018-a12f-e7c257b166cb

ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਰਸਮੀ ਉਦਘਾਟਨ ਕੀਤਾ ਅਤੇ ਜੇਲ੍ਹ ਵਿੱਚ ਸਿਲਾਈ ਮਸ਼ੀਨਾਂ ਭੇਟ ਕੀਤੀਆਂ। ਰਾਜਪਾਲ ਨੇ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਕਿੱਤਾਮੁਖੀ ਸਿਖਲਾਈ ਰਾਹੀਂ ਪੁਨਰਵਾਸ ਇੱਕ ਸਮਾਵੇਸ਼ੀ ਸਮਾਜ ਦੀ ਨੀਂਹ ਹੈ। ਉਨ੍ਹਾਂ ਮਹਿਲਾ ਕੈਦੀਆਂ ਨੂੰ ਇਸ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਸਮਾਜਿਕ ਸੁਧਾਰ ਲਈ ਉਦਯੋਗ ਜਗਤ ਅਤੇ ਸਰਕਾਰ ਵਿਚਾਲੇ ਮਜ਼ਬੂਤ ਸਹਿਯੋਗ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਸਮਾਗਮ ਦੌਰਾਨ ਰਾਜਪਾਲ ਦੇ ਪ੍ਰਮੁੱਖ ਸਕੱਤਰ

445739e1-6acd-46e5-b1b0-9c7c3a5f375f

ਸ਼੍ਰੀ ਵਿਵੇਕ ਪ੍ਰਤਾਪ ਸਿੰਘ (ਆਈਏਐਸ), ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਸੁਪਰਡੈਂਟ ਸ਼੍ਰੀ ਰਾਜੀਵ ਕੁਮਾਰ ਅਰੋੜਾ, ਐਸ.ਡੀ.ਐਮ. ਅਜਨਾਲਾ ਸ੍ਰੀਮਤੀ ਚਾਰੂਮਿਤਾ, ਸੀਏ ਜੈਦੀਪ ਸਿੰਘ, ਸ਼੍ਰੀ ਨਿਪੁਨ ਅਗਰਵਾਲ ਅਤੇ ਸ਼੍ਰੀ ਸੁਮਿਤ ਕੁਮਾਰ ਵੀ ਹਾਜ਼ਰ ਸਨ। ਅੰਤ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ ਪ੍ਰਿਜ਼ਨਜ਼ (ਅੰਮ੍ਰਿਤਸਰ ਸਰਕਲ) ਸ਼੍ਰੀ ਐੱਸ. ਐੱਸ. ਮਾਨ (ਆਈਪੀਐਸ) ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਉਦਘਾਟਨੀ ਸਮਾਗਮ ਵਿੱਚ ਲਗਭਗ 200 ਮਹਿਲਾ ਕੈਦੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਨੂੰ ਆਪਣੇ ਸੁਨਹਿਰੀ ਭਵਿੱਖ ਵੱਲ ਇੱਕ ਅਹਿਮ ਕਦਮ ਵਜੋਂ ਸਵੀਕਾਰ ਕੀਤਾ।

More news from ਪੰਜਾਬ and nearby areas
  • ਅੰਮ੍ਰਿਤਸਰ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਸ਼ਹੂਰਾ ਵਿਖੇ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਖ਼ਬਰ ਸਬੰਧੀ ਹੋਈ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਪਾਇਆ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ ਹੈ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਲਗਾਤਾਰ ਜਾਰੀ ਹੈ।
    1
    ਅੰਮ੍ਰਿਤਸਰ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਸ਼ਹੂਰਾ ਵਿਖੇ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਖ਼ਬਰ ਸਬੰਧੀ ਹੋਈ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਪਾਇਆ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ ਹੈ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਲਗਾਤਾਰ ਜਾਰੀ ਹੈ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਅੰਮ੍ਰਿਤਸਰ ਵਿੱਚ ਸਫਾਈ ਸੇਵਕਾਂ ਅਤੇ ਐਸਸੀ (SC) ਜਥੇਬੰਦੀਆਂ ਵੱਲੋਂ ਏਡੀਸੀਪੀ ਸ. ਹਰਪਾਲ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ ਹੈ।
    1
    ਅੰਮ੍ਰਿਤਸਰ ਵਿੱਚ ਸਫਾਈ ਸੇਵਕਾਂ ਅਤੇ ਐਸਸੀ (SC) ਜਥੇਬੰਦੀਆਂ ਵੱਲੋਂ ਏਡੀਸੀਪੀ ਸ. ਹਰਪਾਲ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ ਹੈ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਅਰਵਿੰਦ ਕੇਜਰੀਵਾਲ ਜੀ E20 ਪੈਟਰੋਲ ਦੀ ਜ਼ਮੀਨੀ ਹਕੀਕਤ ਦਾ ਪਤਾ ਲਗਾਉਣ ਲਈ ਖ਼ੁਦ ਗੱਡੀ ਮਾਲਕਾਂ ਅਤੇ ਮਕੈਨਿਕਾਂ ਦੇ ਵਿਚਕਾਰ ਪਹੁੰਚੇ ਹਨ। ਇਸ ਦੌਰਾਨ ਲੋਕਾਂ ਵੱਲੋਂ ਗੱਡੀਆਂ ਵਿੱਚ ਆ ਰਹੀਆਂ ਖ਼ਰਾਬੀਆਂ ਦੀ ਗੱਲ ਕੀਤੀ ਜਾ ਰਹੀ ਹੈ, ਜਿਸ ਕਾਰਨ #E20RealityByKejriwal ਦੀ ਚਰਚਾ ਤੇਜ਼ ਹੋ ਗਈ ਹੈ। ਪਰ ਇਸ ਸਭ ਦੇ ਵਿਚਕਾਰ ਤਿੱਖਾ ਸਵਾਲ ਚੁੱਕਿਆ ਗਿਆ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਜੀ ਇਸ ਗੰਭੀਰ ਮੁੱਦੇ 'ਤੇ ਆਖਿਰ ਚੁੱਪ ਕਿਉਂ ਹਨ?
    1
    ਅਰਵਿੰਦ ਕੇਜਰੀਵਾਲ ਜੀ E20 ਪੈਟਰੋਲ ਦੀ ਜ਼ਮੀਨੀ ਹਕੀਕਤ ਦਾ ਪਤਾ ਲਗਾਉਣ ਲਈ ਖ਼ੁਦ ਗੱਡੀ ਮਾਲਕਾਂ ਅਤੇ ਮਕੈਨਿਕਾਂ ਦੇ ਵਿਚਕਾਰ ਪਹੁੰਚੇ ਹਨ। ਇਸ ਦੌਰਾਨ ਲੋਕਾਂ ਵੱਲੋਂ ਗੱਡੀਆਂ ਵਿੱਚ ਆ ਰਹੀਆਂ ਖ਼ਰਾਬੀਆਂ ਦੀ ਗੱਲ ਕੀਤੀ ਜਾ ਰਹੀ ਹੈ, ਜਿਸ ਕਾਰਨ #E20RealityByKejriwal ਦੀ ਚਰਚਾ ਤੇਜ਼ ਹੋ ਗਈ ਹੈ। ਪਰ ਇਸ ਸਭ ਦੇ ਵਿਚਕਾਰ ਤਿੱਖਾ ਸਵਾਲ ਚੁੱਕਿਆ ਗਿਆ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਜੀ ਇਸ ਗੰਭੀਰ ਮੁੱਦੇ 'ਤੇ ਆਖਿਰ ਚੁੱਪ ਕਿਉਂ ਹਨ?
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ, ਜਿਸ ਤਹਿਤ ਹੇਮਕੁੰਟ ਸਾਹਿਬ ਤੱਕ ਰੋਪਵੇਅ ਬਣਾਇਆ ਜਾਵੇਗਾ। ਆਕਲੈਂਡ ਵਿੱਚ ਇਸ ਦਾ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ 'ਸੰਗਤ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ'।
    1
    ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ, ਜਿਸ ਤਹਿਤ ਹੇਮਕੁੰਟ ਸਾਹਿਬ ਤੱਕ ਰੋਪਵੇਅ ਬਣਾਇਆ ਜਾਵੇਗਾ। ਆਕਲੈਂਡ ਵਿੱਚ ਇਸ ਦਾ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ 'ਸੰਗਤ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ'।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਪੰਜਾਬ ਦੇ ਅੰਮ੍ਰਿਤਸਰ ਵਿੱਚ ਲੋਕ ਅੱਜ ਵੀ ਆਪਣੀਆਂ ਮੁੱਢਲੀਆਂ ਸਹੂਲਤਾਂ ਪ੍ਰਾਪਤ ਕਰਨ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਸੂਬੇ ਦੇ ਪ੍ਰਮੁੱਖ ਜਨਤਕ ਮੁੱਦਿਆਂ ਅਤੇ ਪੰਜਾਬ ਦੀ ਸਿਆਸਤ ਦਰਮਿਆਨ ਇਹ ਸਵਾਲ ਲਗਾਤਾਰ ਗੂੰਜ ਰਿਹਾ ਹੈ ਕਿ ਆਖਰਕਾਰ ਇਲਾਕੇ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਦੋਂ ਹੋਵੇਗੀ? ਲੋਕਾਂ ਦੀਆਂ ਬੁਨਿਆਦੀ ਲੋੜਾਂ ਹਾਲੇ ਤੱਕ ਪੂਰੀਆਂ ਨਹੀਂ ਹੋ ਸਕੀਆਂ ਹਨ, ਜਿਸ ਕਾਰਨ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ 'ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ।
    1
    ਪੰਜਾਬ ਦੇ ਅੰਮ੍ਰਿਤਸਰ ਵਿੱਚ ਲੋਕ ਅੱਜ ਵੀ ਆਪਣੀਆਂ ਮੁੱਢਲੀਆਂ ਸਹੂਲਤਾਂ ਪ੍ਰਾਪਤ ਕਰਨ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਸੂਬੇ ਦੇ ਪ੍ਰਮੁੱਖ ਜਨਤਕ ਮੁੱਦਿਆਂ ਅਤੇ ਪੰਜਾਬ ਦੀ ਸਿਆਸਤ ਦਰਮਿਆਨ ਇਹ ਸਵਾਲ ਲਗਾਤਾਰ ਗੂੰਜ ਰਿਹਾ ਹੈ ਕਿ ਆਖਰਕਾਰ ਇਲਾਕੇ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਦੋਂ ਹੋਵੇਗੀ? ਲੋਕਾਂ ਦੀਆਂ ਬੁਨਿਆਦੀ ਲੋੜਾਂ ਹਾਲੇ ਤੱਕ ਪੂਰੀਆਂ ਨਹੀਂ ਹੋ ਸਕੀਆਂ ਹਨ, ਜਿਸ ਕਾਰਨ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ 'ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ।
    user_Punjab 24 News
    Punjab 24 News
    Amritsar -I, Punjab•
    16 hrs ago
  • ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ ਬਣੇ ਰਣਜੀਤ ਸਾਗਰ ਡੈਮ 'ਤੇ ਖੁਦ ਪਹੁੰਚ ਕੇ ਪਾਣੀ ਦੇ ਪੱਧਰ (ਲੈਵਲ) ਦਾ ਜਾਇਜ਼ਾ ਲਿਆ ਹੈ। ਇਸੇ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਅਜਨਾਲਾ ਅਤੇ ਗੁਰਦਾਸਪੁਰ ਵਿੱਚ ਹੜ੍ਹ ਆਉਂਦਾ ਹੈ। ਡਾ. ਅਮਨਪ੍ਰੀਤ ਸਿੰਘ ਭੁੱਲਰ ਦੀ ਰਿਪੋਰਟ ਮੁਤਾਬਕ, ਇਸ ਸਮੇਂ ਪਾਣੀ ਖਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹੈ। ਡੈਮ ਦੇ ਅਧਿਕਾਰੀਆਂ ਨੇ ਵਧੀਆ ਪ੍ਰਬੰਧ ਕਰ ਰੱਖੇ ਹਨ, ਜਿਸ ਕਾਰਨ ਫਿਲਹਾਲ ਅਜਨਾਲਾ ਅਤੇ ਗੁਰਦਾਸਪੁਰ ਦੇ ਲੋਕਾਂ ਨੂੰ ਹੜ੍ਹ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ।
    1
    ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ ਬਣੇ ਰਣਜੀਤ ਸਾਗਰ ਡੈਮ 'ਤੇ ਖੁਦ ਪਹੁੰਚ ਕੇ ਪਾਣੀ ਦੇ ਪੱਧਰ (ਲੈਵਲ) ਦਾ ਜਾਇਜ਼ਾ ਲਿਆ ਹੈ। ਇਸੇ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਅਜਨਾਲਾ ਅਤੇ ਗੁਰਦਾਸਪੁਰ ਵਿੱਚ ਹੜ੍ਹ ਆਉਂਦਾ ਹੈ।

ਡਾ. ਅਮਨਪ੍ਰੀਤ ਸਿੰਘ ਭੁੱਲਰ ਦੀ ਰਿਪੋਰਟ ਮੁਤਾਬਕ, ਇਸ ਸਮੇਂ ਪਾਣੀ ਖਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹੈ। ਡੈਮ ਦੇ ਅਧਿਕਾਰੀਆਂ ਨੇ ਵਧੀਆ ਪ੍ਰਬੰਧ ਕਰ ਰੱਖੇ ਹਨ, ਜਿਸ ਕਾਰਨ ਫਿਲਹਾਲ ਅਜਨਾਲਾ ਅਤੇ ਗੁਰਦਾਸਪੁਰ ਦੇ ਲੋਕਾਂ ਨੂੰ ਹੜ੍ਹ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ।
    user_Dr Amanpreet Singh Bhullar
    Dr Amanpreet Singh Bhullar
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.