ਦਸ਼ਮੇਸ਼ ਨਗਰ ਕੋਠੇ ਡਸਕਾ ’ਚ ਪ੍ਰਕਾਸ਼ ਸਿੰਘ ਦਾ ਕਤਲ , ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ 🔴 ਦਸ਼ਮੇਸ਼ ਨਗਰ ਕੋਠੇ ਡਸਕਾ ’ਚ ਪ੍ਰਕਾਸ਼ ਸਿੰਘ ਦਾ ਕਤਲ 🔴 ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ 🔴 ਪੁਲਿਸ ਮੁਤਾਬਕ ਮੁਲਜ਼ਮ ਬੂਟਾ ਸਿੰਘ ਨੇ ਕਤਲ ਤੋਂ ਬਾਅਦ ਥਾਣਾ ਲਹਿਰਾ ’ਚ ਕੀਤਾ ਸਰੈਂਡਰ ਐਂਕਰ: ਸੰਗਰੂਰ ਜ਼ਿਲ੍ਹੇ ਦੇ ਥਾਣਾ ਲਹਿਰਾ ਅਧੀਨ ਪੈਂਦੇ ਦਸ਼ਮੇਸ਼ ਨਗਰ ਕੋਠੇ ਡਸਕਾ ਵਿਖੇ ਜ਼ਮੀਨ ਦੀ ਵੱਟ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਦੌਰਾਨ ਪ੍ਰਕਾਸ਼ ਸਿੰਘ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਬੂਟਾ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ’ਤੇ ਗੋਲੀ ਚਲਾਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਨੇ ਥਾਣਾ ਲਹਿਰਾ ਵਿਖੇ ਸਰੈਂਡਰ ਕਰ ਦਿੱਤਾ। ਵਾਇਸ ਓਵਰ–1: ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪ੍ਰਕਾਸ਼ ਸਿੰਘ ਪੁੱਤਰ ਨੇਕ ਸਿੰਘ, ਵਾਸੀ ਬਹਾਦਰਪੁਰ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਅਤੇ ਬੂਟਾ ਸਿੰਘ ਵਿਚਕਾਰ ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਵਾਇਸ ਓਵਰ–2: ਥਾਣਾ ਲਹਿਰਾ ਦੇ ਐੱਸਐੱਚਓ ਜਸਕਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਮੁਤਾਬਕ ਇਸੇ ਰੰਜਿਸ਼ ਦੇ ਚੱਲਦਿਆਂ ਬੂਟਾ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ਦੀ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਬੂਟਾ ਸਿੰਘ ਖੁਦ ਥਾਣਾ ਲਹਿਰਾ ਪਹੁੰਚਿਆ ਅਤੇ ਪੁਲਿਸ ਅੱਗੇ ਸਰੈਂਡਰ ਕਰ ਦਿੱਤਾ। ਵਾਇਸ ਓਵਰ–3: ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਨੂੰ ਅਦਾਲਤੀ ਕਾਰਵਾਈ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।
ਦਸ਼ਮੇਸ਼ ਨਗਰ ਕੋਠੇ ਡਸਕਾ ’ਚ ਪ੍ਰਕਾਸ਼ ਸਿੰਘ ਦਾ ਕਤਲ , ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ 🔴 ਦਸ਼ਮੇਸ਼ ਨਗਰ ਕੋਠੇ ਡਸਕਾ ’ਚ ਪ੍ਰਕਾਸ਼ ਸਿੰਘ ਦਾ ਕਤਲ 🔴 ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ 🔴 ਪੁਲਿਸ ਮੁਤਾਬਕ ਮੁਲਜ਼ਮ ਬੂਟਾ ਸਿੰਘ ਨੇ ਕਤਲ ਤੋਂ ਬਾਅਦ ਥਾਣਾ ਲਹਿਰਾ ’ਚ ਕੀਤਾ ਸਰੈਂਡਰ ਐਂਕਰ: ਸੰਗਰੂਰ ਜ਼ਿਲ੍ਹੇ ਦੇ ਥਾਣਾ ਲਹਿਰਾ ਅਧੀਨ ਪੈਂਦੇ ਦਸ਼ਮੇਸ਼ ਨਗਰ ਕੋਠੇ ਡਸਕਾ ਵਿਖੇ ਜ਼ਮੀਨ ਦੀ ਵੱਟ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਦੌਰਾਨ ਪ੍ਰਕਾਸ਼ ਸਿੰਘ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਬੂਟਾ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ’ਤੇ ਗੋਲੀ ਚਲਾਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਨੇ ਥਾਣਾ ਲਹਿਰਾ ਵਿਖੇ ਸਰੈਂਡਰ ਕਰ ਦਿੱਤਾ। ਵਾਇਸ ਓਵਰ–1: ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪ੍ਰਕਾਸ਼ ਸਿੰਘ ਪੁੱਤਰ ਨੇਕ ਸਿੰਘ, ਵਾਸੀ ਬਹਾਦਰਪੁਰ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਅਤੇ ਬੂਟਾ ਸਿੰਘ ਵਿਚਕਾਰ ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਵਾਇਸ ਓਵਰ–2: ਥਾਣਾ ਲਹਿਰਾ ਦੇ ਐੱਸਐੱਚਓ ਜਸਕਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਮੁਤਾਬਕ ਇਸੇ ਰੰਜਿਸ਼ ਦੇ ਚੱਲਦਿਆਂ ਬੂਟਾ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ਦੀ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਬੂਟਾ ਸਿੰਘ ਖੁਦ ਥਾਣਾ ਲਹਿਰਾ ਪਹੁੰਚਿਆ ਅਤੇ ਪੁਲਿਸ ਅੱਗੇ ਸਰੈਂਡਰ ਕਰ ਦਿੱਤਾ। ਵਾਇਸ ਓਵਰ–3: ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਨੂੰ ਅਦਾਲਤੀ ਕਾਰਵਾਈ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।
- ਲਹਿਰਾਗਾਗਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ, ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ AAP ’ਚ ਸ਼ਾਮਲ ਲਹਿਰਾਗਾਗਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ, ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ AAP ’ਚ ਸ਼ਾਮਲ ਐਂਕਰ — ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧਦਾ ਨਜ਼ਰ ਆ ਰਿਹਾ ਹੈ। ਵਾਰਡ ਨੰਬਰ 12 ਦੇ ਰਹਿਣ ਵਾਲੇ ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪੇ ਪਾ ਕੇ ਸਵਾਗਤ ਕੀਤਾ। ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਵਾਇਸ ਓਵਰ–1 — ਲਹਿਰਾਗਾਗਾ ਦੇ ਵਾਰਡ ਨੰਬਰ 12 ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਰਪੰਚ ਰਜਿੰਦਰ ਸਿੰਘ ਆਪਣੇ ਸਮਰਥਕਾਂ ਅਤੇ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸਿਰੋਪੇ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਬਾਈਟ — ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਾਇਸ ਓਵਰ–2 — ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਕਾਰਨ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਸਰਪੰਚ ਰਜਿੰਦਰ ਸਿੰਘ ਅਤੇ ਉਨ੍ਹਾਂ ਨਾਲ ਆਏ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਮਿਲ ਕੇ ਕੰਮ ਕਰਨ ਦੀ ਗੱਲ ਕਹੀ। ਉੱਥੇ ਹੀ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਲੋਕ ਵੀ ਆਮ ਆਦਮੀ ਪਾਰਟੀ ਨਾਲ ਜੁੜਨਗੇ।1
- ਜਿਲਾ ਸੰਗਰੂਰ ਮੋਹਨਜੀਤ ਸੇਰੋ ਦਾ ਅਸਲ ਸੱਚ ਸਾਹਮਣੇ ਆਇਆ ਅੱਗੇ ਦੇਖੋ ਮੋਹਨਜੀਤ ਸੈਰੋ ਦਾ ਅਸਲ ਸੱਚ ਸਾਹਮਣੇ ਆਇਆ ਅੱਗੇ ਦੇਖੋ1
- ਪੀ ਐਲ ਵੀ ਅਤੇ ਸਮਾਜ ਸੇਵੀ ਸ਼ਸ਼ੀ ਸਿੱਕਾ ਜੀ ਨੇ ਨਸ਼ੇ ਵਿਰੁਧ ਕੋਸਲਿੰਗ ਕਰਕੇ ਨਸ਼ਾ ਨਾਂ ਕਰਨ ਦਾਂ ਪ੍ਰਣ ਕਰਵਾਇਆ।1
- ਅੱਜ ਰਾਧਾ ਕ੍ਰਿਸ਼ਨ ਮੰਦਿਰ ਖੰਨਾ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਟੀ ਦੇ ਮੌਕੇ ਤੇ ਪੂਰੀਆਂ ਛੋਲੇ ਦਾਂ ਲੰਗਰ ਲਗਾਇਆ1
- ਦੋਰਾਹਾ ਵਿਖੇ ਦੱਖਣੀ ਬਾਈਪਾਸ ਰੋਡ ਪਿੰਡ ਵਾਸੀਆਂ ਨੇ ਕੀਤਾ ਜਾਮ ਲਾਇਆ ਧਰਨਾ ਕੀਤਾ ਰੋਸ ਪ੍ਰਦਰਸ਼ਨ ਦੋਰਾਹਾ ਵਿਖੇ ਦੱਖਣੀ ਬਾਈਪਾਸ ਰੋਡ ਪਿੰਡ ਵਾਸੀਆਂ ਨੇ ਕੀਤਾ ਜਾਮ ਲਾਇਆ ਧਰਨਾ ਕੀਤਾ ਰੋਸ ਪ੍ਰਦਰਸ਼ਨ1
- जैतो मे श्री कृष्ण जन्म अष्ट्मी का पावन पर्व बड़ी श्रद्धा ओर धूम धाम सै मनाया गया भगतो मे दिखा भारी उत्शाह लोकेशन गंगसर जैतो रिपोर्टर कमल कुमार तंवर आज जन्माष्टमी के पावन दिवस पर शहर की जानी-मानी संस्थाओं और मंदिर कमेटियों के द्वारा श्री कृष्ण जी का जन्म उत्सव मनाया गया शहर की संस्थाओं श्री कालूराम की बगीची बाबा बालक नाथ डेरा मात्र शीतला देवी मंदिर, काली माता मंदिर हनुमान मंदिर एव श्री राम कृष्ण ड्रामाटिक क्लब की ओर सै सुन्दर सुन्दर झाकिया प्रस्तुत की गई गीता भवन की ओर से लेडिस संकीर्तन किया गया श्री श्याम मंदिर एवं श्री शनि मंदिर पंचमुखी मंदिर की ओर से भी श्री कृष्ण जन्म उत्सव पर सुन्दर श्रृंगार किया गयाओर मंदिरो को रंग बिरंगी लाइटो ओर फूलो सै सजाया गया जगह जगह खाने पिने की स्टाले लगी हुई थी बच्चों के लिए तरह तरह के झूले बच्चों को आकर्षित कर रहे थे4
- ਪਿੰਡ ਬੱਡੂਵਾਲ ਦੇ ਵਿੱਚ ਬਣੇਂ ਖੇਡ ਮੈਦਾਨ ਮੁੱਖ ਮੰਤਰੀ ਦੇ ਵੱਲੋਂ 24 ਲੱਖ ਲਗਾਈਆ1
- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਪੰਜਾਬ ਸਰਕਾਰ ਦੀ ਤਰਜੀਹ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਪੰਜਾਬ ਸਰਕਾਰ ਦੀ ਤਰਜੀਹ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ • ਲਹਿਰਾਗਾਗਾ ਵਿਖੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਬੰਨ੍ਹਿਆ ਸਮਾਂ; ਗੁਰੂ ਜੀ ਦੇ ਜੀਵਨ, ਬਾਣੀ ਤੇ ਫਲਸਫੇ ਨੂੰ ਦਰਸਾਉਂਦੇ ਦ੍ਰਿਸ਼ ਬਣੇ ਖਿੱਚ ਦਾ ਕੇਂਦਰ • ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਪ੍ਰਤੀ ਪੰਜਾਬ ਸਰਕਾਰ ਦੀ ਸ਼ਰਧਾ ਤੇ ਵਚਨਬੱਧਤਾ ਦਾ ਪ੍ਰਤੀਕ: ਕੈਬਨਿਟ ਮੰਤਰੀ ਲਹਿਰਾਗਾਗਾ/ਸੰਗਰੂਰ, 5 ਸਤੰਬਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਲਹਿਰਾਗਾਗਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫਲਸਫੇ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀਆਂ ਹਨ। ਗੁਰੂ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਇਹ ਸੰਦੇਸ਼ ਦਿੱਤਾ ਕਿ ਮਨੁੱਖ ਦੀ ਮਹਾਨਤਾ ਉਸਦੇ ਜਨਮ ਜਾਂ ਕੁਲ ਵਿੱਚ ਨਹੀਂ, ਸਗੋਂ ਉਸਦੇ ਚੰਗੇ ਕਰਮਾਂ, ਉੱਚੇ ਆਚਰਣ ਅਤੇ ਮਾਨਵਤਾ ਪ੍ਰਤੀ ਸਮਰਪਣ ਵਿੱਚ ਹੈ। ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ ਅਤੇ ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਹੋਵੇਗੀ। ਇਸ ਵਿੱਚੋਂ 11 ਕਰੋੜ ਰੁਪਏ ਜ਼ਮੀਨ ਲਈ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ ਲਈ ਖਰਚ ਕੀਤੇ ਜਾ ਚੁੱਕੇ ਹਨ, ਜਦਕਿ ਕੇਂਦਰ ਦੀ ਉਸਾਰੀ ਲਈ ਲੋੜੀਂਦਾ ਬਾਕੀ ਸਾਰਾ ਖਰਚਾ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਰਾਤ ਦੇ ਅਸਮਾਨ ਵਿੱਚ ਜੀਵੰਤ ਰੂਪ ਵਿੱਚ ਪੇਸ਼ ਕਰਨ ਦਾ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਤੋਂ ਇਲਾਵਾ ਸੰਤ-ਮਹਾਂਪੁਰਸ਼ਾਂ ਦੀ ਰਹਿਨੁਮਾਈ ਅਤੇ ਸੁਝਾਵਾਂ ਅਨੁਸਾਰ ਕੀਰਤਨ ਦਰਬਾਰ, ਯੂਨੀਵਰਸਿਟੀਆਂ ਵਿੱਚ ਸੈਮੀਨਾਰ, ਸਕੂਲ ਪੱਧਰੀ ਮੁਕਾਬਲੇ ਅਤੇ ਗੁਰੂ ਜੀ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦੀ ਸਕ੍ਰੀਨਿੰਗ ਸਮੇਤ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਵਿਦਿਅਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲਹਿਰਾਗਾਗਾ ਵਿਖੇ ਹੋਏ ਪਹਿਲੇ ਡਰੋਨ ਸ਼ੋਅ ਤੋਂ ਬਾਅਦ ਦੂਜਾ ਡਰੋਨ ਸ਼ੋਅ 6 ਸਤੰਬਰ ਨੂੰ ਸਰਕਾਰੀ ਰਣਬੀਰ ਕਾਲਜ, ਸੰਗਰੂਰ, ਤੀਜਾ 7 ਸਤੰਬਰ ਨੂੰ ਅਨਾਜ ਮੰਡੀ, ਧੂਰੀ ਅਤੇ ਚੌਥਾ 8 ਸਤੰਬਰ ਨੂੰ ਦਿੜ੍ਹਬਾ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਵਿਲੱਖਣ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਸ੍ਰੀ ਗੋਇਲ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਫਲਸਫਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਕੇਵਲ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਇਨ੍ਹਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੀ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਸੰਗਤ ਨੂੰ ਪਿਆਰ, ਸਤਿਕਾਰ, ਮਿਹਨਤ, ਬਰਾਬਰੀ ਅਤੇ ਮਾਨਵਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਐਸ.ਡੀ.ਐਮ. ਰਾਕੇਸ ਪ੍ਰਕਾਸ ,ਪ੍ਰਧਾਨ ਨਗਰ ਕੌਸਲ ਕਾਂਤਾ ਗੋਇਲ, ਕੈਬਨਿਟ ਮੰਤਰੀ ਦੀ ਧਰਮਪਤਨੀ ਸੀਮਾ ਗੋਇਲ ਪੁਤਰ ਗੋਰਵ ਗੋਇਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ ।1