ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ। ਸ੍ਰੀ ਅੰਮ੍ਰਿਤਸਰ, 19 ਅਪ੍ਰੈਲ ( ਮਹਾਬੀਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਲਈ ਬਿੱਲ ਨੂੰ ਪੰਜਾਬ ਦੇ ਗਵਰਨਰ ਵੱਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਮੁਕੰਮਲ ਖਾਤਮਾ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣੀ ਥਾਂ ਠੀਕ ਹੈ, ਪਰ ਇਸ ਤੋਂ ਵੀ ਵੱਧ ਜਰੂਰੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਪਰਦ ਕਰਕੇ ਇਸ ਮੰਦਭਾਗੇ ਵਰਤਾਰੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ। ਇਸ ਲਈ ਸਿੱਖ ਸਮਾਜ ਨੂੰ ਜਾਗਰੂਕਤਾ ਅਤੇ ਅਹਿਤਿਆਤ ਦੇ ਧਾਰਨੀ ਬਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੋਣਾ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਕਾਨੂੰਨ ਸਰਕਾਰ ਦੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਹੀ ਅਮਲ ਵਿਚ ਲਿਆ ਕੇ ਸਿੱਟਾਮੁੱਖੀ ਬਣ ਸਕਦਾ ਹੈ, ਕਿਉਂਕਿ ਕਾਨੂੰਨ ਪਹਿਲਾਂ ਵੀ ਮੌਜੂਦ ਹਨ, ਪਰ ਫਿਰ ਵੀ ਬੇਅਦਬੀਆਂ ਦੇ ਦੋਸ਼ੀ ਬਚ ਨਿਕਲਦੇ ਰਹੇ ਹਨ।

- Post by Shashi Bhushan1
- Pathankot में Shiv Sena सूर्यवंशी की बड़ी बैठक, अहम नियुक्तियों के साथ संगठन विस्तार का ऐलान @Highlight #ShivSena #Pathankot #PunjabPolitics #Hindutva #YGTVPUNJAB1
- Post by ਜਸਕਰਨ ਸਿੰਘ1
- Post by Jiya Mejar1
- Post by Man24punjabi1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Shashi Bhushan1
- Post by ਜਸਕਰਨ ਸਿੰਘ1
- Post by Jiya Mejar1