Shuru
Apke Nagar Ki App…
ਚੰਡੀਗੜ੍ਹ ਪੰਜਾਬ ਪੱਤਰਕਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਭੱਟੀ ਦੀ ਅਗਵਾਈ ਹੇਠ ਪੱਤਰਕਾਰਾਂ ਦੇ ਹੱਕਾਂ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਡੀਸੀ ਸਾਹਿਬ ਨੂੰ ਸੌਂਪਿਆ ਮੰਗ ਪੱਤਰ ।
YBN
ਚੰਡੀਗੜ੍ਹ ਪੰਜਾਬ ਪੱਤਰਕਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਭੱਟੀ ਦੀ ਅਗਵਾਈ ਹੇਠ ਪੱਤਰਕਾਰਾਂ ਦੇ ਹੱਕਾਂ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਡੀਸੀ ਸਾਹਿਬ ਨੂੰ ਸੌਂਪਿਆ ਮੰਗ ਪੱਤਰ ।
More news from ਪੰਜਾਬ and nearby areas
- Post by The Virsa Punjab1
- ਅੰਮ੍ਰਿਤਸਰ ਗਿਆਨੀ ਮੋਹਣ ਸਿੰਘ ਜੀ ਦੀ ਪਵਿੱਤਰ ਯਾਦ ’ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ’ਚ ਤਸਵੀਰ ਸੁਸ਼ੋਭਿਤ ਕਰਨ ਦਾ ਐਲਾਨ ਸੇਵਾ, ਸਿਮਰਨ ਅਤੇ ਵਸੀਅਤ ਰਾਹੀਂ ਗੁਰੂ ਘਰ ਨਾਲ ਜੋੜੀ ਵਡਮੁੱਲੀ ਦਾਤ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਵੱਲੋਂ ਜੀਵਨ ਤੋਂ ਪ੍ਰੇਰਨਾ ਲੈਣ ਦਾ ਸਨੇਹਾ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਦੀ ਰਜ਼ਾ ਅਨੁਸਾਰ ਜੀਵਨ ਜੀਉਣ ਵਾਲੇ ਸੇਵਾਦਾਰ ਹੀ ਲੋਕ ਤੇ ਪਰਲੋਕ ਦੋਵੇਂ ਸਵਾਰ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਾਬਕਾ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ-ਅਰਦਾਸ ਉਪਰੰਤ ਸ਼ਰਧਾਂਜਲੀ ਭੇਟ ਕੀਤੀ ਗਈ। ਧਾਮੀ ਨੇ ਕਿਹਾ ਕਿ ਗਿਆਨੀ ਮੋਹਣ ਸਿੰਘ ਜੀ ਨੇ ਆਪਣੀ ਪੂਰੀ ਜ਼ਿੰਦਗੀ ਗੁਰੂ ਘਰ ਦੀ ਨਿਸ਼ਕਾਮ ਸੇਵਾ ਵਿੱਚ ਲਗਾਈ। ਰਿਟਾਇਰਮੈਂਟ ਤੋਂ ਬਾਅਦ ਵੀ ਉਹ ਲਗਾਤਾਰ ਦਰਸ਼ਨ-ਦੀਦਾਰ ਅਤੇ ਸਿਮਰਨ ਕਰਦੇ ਰਹੇ। ਉਨ੍ਹਾਂ ਨੇ ਆਪਣੇ ਜੀਊਂਦੇ ਜੀ ਵਸੀਅਤ ਕਰਕੇ ਆਪਣਾ ਪਵਿੱਤਰ ਰਹਿਣ ਬਸੇਰਾ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਇਸ ਅਸਥਾਨ ਨਾਲ ਜੋੜ ਦਿੱਤਾ, ਜੋ ਸਿੱਖ ਸੇਵਾ ਦੀ ਬੇਮਿਸਾਲ ਮਿਸਾਲ ਹੈ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰ—ਪੁੱਤਰ ਸਰਦਾਰ ਤਰਲੋਚਨ ਸਿੰਘ ਅਤੇ ਮਾਤਾ ਸੁਰਜੀਤ ਕੌਰ—ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਮਕਾਨ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਮੈਨੇਜਰ ਸਰਦਾਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ। ਇਸ ਮੌਕੇ ਧਾਮੀ ਨੇ ਇਹ ਵੀ ਐਲਾਨ ਕੀਤਾ ਕਿ ਗਿਆਨੀ ਮੋਹਣ ਸਿੰਘ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀ ਜਾਵੇਗੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਸੇਵਾ-ਸਿਮਰਨ ਭਰੀ ਜੀਵਨ-ਪਾਥ ਤੋਂ ਪ੍ਰੇਰਨਾ ਲੈ ਸਕਣ। ਸਮਾਗਮ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਬੁੰਗੇ ਵਿਖੇ ਹੋਇਆ, ਜਿੱਥੇ ਖਾਲਸਾ ਪੰਥ ਨੇ ਇਕੱਠੇ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉੱਥੇ ਹੀ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਕੀਤੇ ਗਏ ਇਹ ਉਪਰਾਲੇ ਸਿੱਖ ਜੀਵਨ ਦੀ ਅਸਲੀ ਸੇਧ ਦਿਖਾਉਂਦੇ ਹਨ। ਉਨ੍ਹਾਂ ਦੱਸਿਆ ਕਿ ਗਿਆਨੀ ਮੋਹਣ ਸਿੰਘ ਜੀ ਸਟੇਜਾਂ ’ਤੇ ਘੱਟ ਬੋਲਦੇ ਸਨ ਪਰ ਗੁਰਬਾਣੀ ਦਾ ਲੰਬੇ ਸਮੇਂ ਤੱਕ ਅਭਿਆਸ ਕਰਦੇ ਰਹੇ। ਗੁਰੂ ਰਾਮਦਾਸ ਜੀ ਪ੍ਰਤੀ ਉਨ੍ਹਾਂ ਦੀ ਅਥਾਹ ਸ਼ਰਧਾ ਸਾਨੂੰ ਸਿਖਾਉਂਦੀ ਹੈ ਕਿ ਗੁਰੂ ਦੀ ਰਜ਼ਾ ਅਨੁਸਾਰ ਜੀਵਨ ਜੀਉਣਾ ਹੀ ਅਸਲ ਕਾਮਯਾਬੀ ਹੈ। ਬਾਈਟ:-- ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਬਾਈਟ:--- ਸ਼੍ਰੌਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ2
- Post by Rohit Jatav1
- ਚੰਡੀਗੜ੍ਹ ਪੰਜਾਬ ਪੱਤਰਕਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਭੱਟੀ ਦੀ ਅਗਵਾਈ ਹੇਠ ਪੱਤਰਕਾਰਾਂ ਦੇ ਹੱਕਾਂ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਡੀਸੀ ਸਾਹਿਬ ਨੂੰ ਸੌਂਪਿਆ ਮੰਗ ਪੱਤਰ ।1
- ਪੀੳ ਸਟਾਫ ਅੰਮ੍ਰਿਤਸਰ ਵਲੋਂ ਲੜਾਈ ਝਗੜੇ ਦੇ ਪਰਚੇ ਵਿੱਚ ਇੱਕ ਭਗੌੜਾ ਕਾਬੂ ਕੀਤਾ ਗਿਆ। ਜਿਸ ਦੀ ਜਾਣਕਾਰੀ ਪੀੳ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਵੱਲੋਂ ਦਿੱਤੀ ਗਈ ।1
- ਫੁਲਕਾਰੀ ਅਤੇ ਅਪੋਲੋ ਹਸਪਤਾਲ ਵਲੋਂ ਕੈਂਪ ਦੌਰਾਨ ਔਰਤਾਂ ਨੂੰ ਸਰਵਾਈਕਲ ਕੈਂਸਰ ਬਾਰੇ ਕੀਤਾ ਗਿਆ ਜਾਗਰੂਕ1
- ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਅੰਮ੍ਰਿਤਸਰ ਵਿਖੇ 87ਵਾਂ ਵਿਸ਼ਾਲ ਹੋਲੇ ਮਹੱਲੇ ਨੂੰ ਸਮਰਪਿਤ ਕਰਵਾਏ ਗਏ ਵਾਲੀਵਾਲ ਮੁਕਾਬਲੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਵਿੰਦਰ ਸਿੰਘ ਜੀ-:1
- ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਫੈਸਲਾ ਲਿਆ, ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸੇਵਾ ਮੁਕਤ 72 ਘੰਟਿਆਂ ਦੇ ਨੋਟਿਸ ਬਾਵਜੂਦ ਜਵਾਬ ਨਾ ਮਿਲਿਆ, ਮਰਿਆਦਾ ਅਤੇ ਜ਼ਿੰਮੇਵਾਰੀ ਨਿਭਾਉਣ ‘ਚ ਕਮੀ – SGPC ਪ੍ਰਧਾਨ SGPC ਨੇ ਜਾਇਦਾਦਾਂ, ਧਰਮ ਪ੍ਰਚਾਰ ਅਤੇ ਵਿੱਤੀ ਹਾਲਤ ‘ਤੇ ਰੱਖਿਆ ਪੱਖ, 375 ਕਰੋੜ ਤੋਂ ਵੱਧ ਦਾ FDR ਵਾਧਾ ਦਾਅਵਾ ਅੰਮ੍ਰਿਤਸਰ ਵਿੱਚ ਹੋਈ SGPC ਦੀ ਅੰਤਰਿਮ ਕਮੇਟੀ ਮੀਟਿੰਗ ਤੋਂ ਬਾਅਦ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਵੱਡਾ ਫੈਸਲਾ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ SGPC ਖ਼ਿਲਾਫ਼ ਲਗਾਤਾਰ ਲਗਾਏ ਜਾ ਰਹੇ ਇਲਜ਼ਾਮਾਂ ਸਬੰਧੀ ਉਨ੍ਹਾਂ ਨੂੰ 72 ਘੰਟਿਆਂ ਦਾ ਨੋਟਿਸ ਦਿੱਤਾ ਗਿਆ ਸੀ, ਪਰ ਨਿਰਧਾਰਿਤ ਸਮੇਂ ਅੰਦਰ ਕੋਈ ਵੀ ਜਵਾਬ ਨਹੀਂ ਮਿਲਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਮੀਟਿੰਗ ਦੌਰਾਨ ਸਾਰੇ ਪੱਖਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਨਤੀਜਾ ਨਿਕਲਿਆ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਸਵੇਰੇ-ਸ਼ਾਮ ਦੀ ਸੇਵਾ ਨਿਯਮਤ ਤੌਰ ‘ਤੇ ਨਾ ਨਿਭਾਉਣਾ, ਅਤੇ ਮੁੱਖ ਗ੍ਰੰਥੀ ਵਰਗੇ ਉੱਚ ਸਤਿਕਾਰ ਅਤੇ ਜ਼ਿੰਮੇਵਾਰ ਅਹੁਦੇ ਨਾਲ ਇਨਸਾਫ਼ ਨਾ ਕਰਨਾ, ਗੁਰੂ ਘਰ ਦੀ ਮਰਿਆਦਾ ਦੇ ਖਿਲਾਫ਼ ਹੈ। ਇਸ ਕਾਰਨ ਅੰਤਰਿਮ ਕਮੇਟੀ ਨੇ ਇਕਮਤ ਨਾਲ ਫੈਸਲਾ ਲਿਆ ਕਿ ਗਿਆਨੀ ਰਘਬੀਰ ਸਿੰਘ ਨੂੰ ਅੱਜ ਤੋਂ ਸੇਵਾ ਮੁਕਤ (ਰਿਟਾਇਰ) ਕੀਤਾ ਜਾਂਦਾ ਹੈ। ਪ੍ਰਧਾਨ ਨੇ ਸਪਸ਼ਟ ਕੀਤਾ ਕਿ ਇਹ ਫੈਸਲਾ ਕਿਸੇ ਦਬਾਅ ਹੇਠ ਨਹੀਂ, ਸਗੋਂ ਗੁਰੂ ਘਰ ਦੀ ਮਰਿਆਦਾ ਅਤੇ ਸੰਸਥਾ ਦੀ ਇਜ਼ਜ਼ਤ ਨੂੰ ਧਿਆਨ ‘ਚ ਰੱਖ ਕੇ ਲਿਆ ਗਿਆ ਹੈ। ਇਸਦੇ ਨਾਲ ਹੀ SGPC ਨੇ ਇੱਕ ਵੱਖਰੀ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ, ਜੋ ਜਾਇਦਾਦਾਂ ਅਤੇ ਹੋਰ ਵਿਵਾਦਤ ਮਾਮਲਿਆਂ ਸਬੰਧੀ ਖੁੱਲ੍ਹੇ ਤੌਰ ‘ਤੇ ਸ਼ਿਕਾਇਤਾਂ ਸੁਣੇਗੀ, ਤਾਂ ਜੋ ਸੱਚਾਈ ਸਪਸ਼ਟ ਤੌਰ ‘ਤੇ ਸਾਹਮਣੇ ਆ ਸਕੇ। ਐਡਵੋਕੇਟ ਧਾਮੀ ਨੇ SGPC ਦੀ ਵਿੱਤੀ ਸਥਿਤੀ ‘ਤੇ ਗੱਲ ਕਰਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ (2021–2026) ਦੌਰਾਨ SGPC ਅਤੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਦੀਆਂ FDRs ਵਿੱਚ ਸੈਂਕੜੇ ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੀਆਂ FDRs ਵਿੱਚ ਹੀ 375 ਕਰੋੜ ਰੁਪਏ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਸੰਸਥਾ ਦੀ ਪਾਰਦਰਸ਼ੀ ਅਤੇ ਮਜ਼ਬੂਤ ਪ੍ਰਬੰਧਕੀ ਨੀਤੀ ਨੂੰ ਦਰਸਾਉਂਦਾ ਹੈ। ਪ੍ਰਧਾਨ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਾਮਲੇ ‘ਚ ਇੱਕ ਪੱਖੀ ਖ਼ਬਰਾਂ ਚਲਾਉਣ ਤੋਂ ਪਹਿਲਾਂ SGPC ਦਾ ਪੱਖ ਜ਼ਰੂਰ ਲਿਆ ਜਾਵੇ, ਤਾਂ ਜੋ ਸੰਗਤਾਂ ਤੱਕ ਸਹੀ ਅਤੇ ਸੰਤੁਲਿਤ ਜਾਣਕਾਰੀ ਪਹੁੰਚ ਸਕੇ। ਬਾਈਟ : ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)3