ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਫ਼ਾਜ਼ਿਲਕਾ ਹਲਕੇ ਦੇ ਵਾਸੀਆਂ ਨੂੰ ਕਰੀਬ 45.74 ਕਰੋੜ ਰੁਪਏ ਦੀ ਲਾਗਤ ਵਾਲੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ ਹੈ। ਇਨ੍ਹਾਂ ਵਿੱਚ 33.51 ਕਰੋੜ ਰੁਪਏ ਦੇ ਤਿੰਨ ਮੁਕੰਮਲ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ, ਜਦਕਿ 8.89 ਕਰੋੜ ਰੁਪਏ ਦੀ ਲਾਗਤ ਵਾਲੇ ਸਤਲੁਜ ਕਰੀਕ 'ਤੇ ਬਣਨ ਵਾਲੇ ਵੀ.ਆਰ. ਬਰਿੱਜ ਅਤੇ 3.34 ਕਰੋੜ ਰੁਪਏ ਦੇ ਸੇਮ-ਗ੍ਰਸਤ ਜ਼ਮੀਨ ਸੁਧਾਰ ਦੇ ਤਿੰਨ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ, ਜਿਨ੍ਹਾਂ ਵਿੱਚ ਜ਼ਮੀਨਦੋਜ਼ ਪਾਈਪਲਾਈਨ ਰਾਹੀਂ ਡਰੇਨੇਜ ਸਿਸਟਮ ਅਤੇ ਸੋਲਰ ਪੰਪ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਵਿੱਚ 42.56 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ, 81.36 ਕਿਲੋਮੀਟਰ ਖਾਲਿਆਂ ਨੂੰ ਪੱਕਾ ਕਰਨਾ, ਸਾਂਝੀ ਜ਼ਮੀਨਦੋਜ਼ ਪਾਈਪਲਾਈਨ ਯੋਜਨਾ ਸਿੰਚਾਈ ਪ੍ਰਾਜੈਕਟ ਅਤੇ ਸੇਮ-ਗ੍ਰਸਤ ਜ਼ਮੀਨ ਦੇ ਸੁਧਾਰ ਨਾਲ ਸਬੰਧਤ ਕੰਮ ਸ਼ਾਮਲ ਹਨ। ਮੰਤਰੀ ਨੇ ਕਿਹਾ ਕਿ ਇਨ੍ਹਾਂ ਦਾ ਮੁੱਖ ਉਦੇਸ਼ ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣਾ ਅਤੇ ਟੇਲਾਂ ਤੱਕ ਪਾਣੀ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਆਪਣੇ ਸੰਬੋਧਨ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਕੈਨਾਲ ਸਰਕਲ ਫਿਰੋਜ਼ਪੁਰ ਅਧੀਨ ਨਹਿਰਾਂ ਦੀ ਲਾਈਨਿੰਗ ਅਤੇ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਮੁਕੰਮਲ ਕੀਤੇ ਗਏ ਹਨ, ਜਿਸ ਨਾਲ ਨਹਿਰਾਂ ਵਿੱਚ ਪਾਣੀ ਦਾ ਬਿਹਤਰ ਵਹਾਅ ਯਕੀਨੀ ਬਣਿਆ ਹੈ ਅਤੇ ਟੇਲਾਂ ਤੱਕ ਪਾਣੀ ਦੀ ਪਹੁੰਚ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਉਣ ਨੂੰ ਤਰਜੀਹ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ ਟੇਲਾਂ 'ਤੇ ਪਾਣੀ ਦੀ ਉਪਲਬਧਤਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਤੱਕ ਪਹੁੰਚੀ ਹੈ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਇਸੇ ਕੜੀ ਵਿੱਚ, ਮੰਤਰੀ ਨੇ ਪਿੰਡ ਵੱਲੇ ਸ਼ਾਹ ਉਤਾੜ (ਨੂਰਸ਼ਾਹ) ਤੋਂ ਵੱਲੇ ਸ਼ਾਹ ਹਿਠਾੜ (ਗੁਲਾਬਾ ਭੈਣੀ) ਨੂੰ ਜੋੜਨ ਵਾਲੇ ਰੀਵਰ ਸਤਲੁਜ ਕਰੀਕ 'ਤੇ 8.89 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲਗਭਗ 370 ਫੁੱਟ ਲੰਬੇ ਬਰਿੱਜ ਦਾ ਨੀਂਹ ਪੱਥਰ ਵੀ ਰੱਖਿਆ। ਇਹ ਬਰਿੱਜ ਜੂਨ 2027 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਵੱਲੇ ਸ਼ਾਹ ਹਿਠਾੜ, ਗੁਲਾਬਾ ਭੈਣੀ, ਰੇਤੇ ਵਾਲੀ ਭੈਣੀ, ਗੱਟੀ ਨੰਬਰ-1 ਸਮੇਤ 11 ਤੋਂ 12 ਪਿੰਡਾਂ ਦੇ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਅਤੇ ਜਲਾਲਾਬਾਦ ਤੱਕ ਦਾ ਸਫ਼ਰ ਕਰੀਬ 15 ਤੋਂ 20 ਕਿਲੋਮੀਟਰ ਘੱਟ ਜਾਵੇਗਾ। ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਨਾਲ ਸਬੰਧਤ 3.64 ਕਰੋੜ ਰੁਪਏ ਦੇ ਚਾਰ ਪ੍ਰਾਜੈਕਟਾਂ ਵਿੱਚੋਂ ਇੱਕ (ਸਾਂਝਾ ਜਮੀਨਦੋਜ ਪਾਇਪਲਾਇਨ ਪ੍ਰਾਜੈਕਟ 30 ਲੱਖ ਰੁਪਏ) ਦਾ ਉਦਘਾਟਨ ਕੀਤਾ ਅਤੇ ਤਿੰਨ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਵਿੱਚ ਵਰਟੀਕਲ ਡਰਨੇਜ ਸਿਸਟਮ ਸੋਲਰ ਪੰਪ ਰਾਹੀਂ ਸੇਮ ਗ੍ਰਸਤ ਜ਼ਮੀਨ ਦੇ ਸੁਧਾਰ ਦੇ ਪ੍ਰਾਜੈਕਟ (ਰਕਮ 51 ਲੱਖ ਰੁਪਏ) ਦੇ ਨੀਂਹ ਪੱਥਰ ਪਿੰਡ ਖੂਈਖੇੜਾ (83 ਲੱਖ ਰੁਪਏ) ਅਤੇ ਪਿੰਡ ਲੱਖੇਵਾਲੀ ਢਾਬ ਵਿਖੇ (2 ਕਰੋੜ ਰੁਪਏ) ਰੱਖੇ ਗਏ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਵੇਸ਼ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮਿਲਣਗੀਆਂ ਅਤੇ ਪੇਂਡੂ ਖੇਤਰਾਂ ਦੀ ਸੰਪਰਕ ਸਹੂਲਤ ਵੀ ਮਜ਼ਬੂਤ ਹੋਵੇਗੀ। ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਜਾਰੀ ਹਨ। ਇਸ ਮੌਕੇ ਸੁਪਰੀਡੈਂਟਿੰਗ ਇੰਜੀਨੀਅਰ ਜਲ ਸਰੋਤ ਵਿਭਾਗ ਫਿਰੋਜ਼ਪੁਰ ਕਨਾਲ ਸਰਕਲ ਸੰਦੀਪ ਗੋਇਲ, ਗਿਤੇਸ਼ ਉਪਵੇਜਾ ਕਾਰਜਕਾਰੀ ਇੰਜੀਨੀਅਰ ਫਾਜ਼ਿਲਕਾ ਕੈਨਾਲ ਅਤੇ ਗਰਾਊਂਡ ਵਾਟਰ ਮੰਡਲ ਫਿਰੋਜ਼ਪੁਰ, ਸੁਖਜੀਤ ਸਿੰਘ ਕਾਰਜਕਾਰੀ ਇੰਜੀਨੀਅਰ ਅਬੋਹਰ ਕੈਨਾਲ ਤੇ ਗਰਾਊਂਡ ਵਾਟਰ ਮੰਡਲ ਅਬੋਹਰ ਸਮੇਤ ਸਿਵਲ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਫ਼ਾਜ਼ਿਲਕਾ ਹਲਕੇ ਦੇ ਵਾਸੀਆਂ ਨੂੰ ਕਰੀਬ 45.74 ਕਰੋੜ ਰੁਪਏ ਦੀ ਲਾਗਤ ਵਾਲੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ ਹੈ। ਇਨ੍ਹਾਂ ਵਿੱਚ 33.51 ਕਰੋੜ ਰੁਪਏ ਦੇ ਤਿੰਨ ਮੁਕੰਮਲ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ, ਜਦਕਿ 8.89 ਕਰੋੜ ਰੁਪਏ ਦੀ ਲਾਗਤ ਵਾਲੇ ਸਤਲੁਜ ਕਰੀਕ 'ਤੇ ਬਣਨ ਵਾਲੇ ਵੀ.ਆਰ. ਬਰਿੱਜ ਅਤੇ 3.34 ਕਰੋੜ ਰੁਪਏ ਦੇ ਸੇਮ-ਗ੍ਰਸਤ ਜ਼ਮੀਨ ਸੁਧਾਰ ਦੇ ਤਿੰਨ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ, ਜਿਨ੍ਹਾਂ ਵਿੱਚ ਜ਼ਮੀਨਦੋਜ਼ ਪਾਈਪਲਾਈਨ ਰਾਹੀਂ ਡਰੇਨੇਜ ਸਿਸਟਮ ਅਤੇ ਸੋਲਰ ਪੰਪ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਵਿੱਚ 42.56 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ, 81.36 ਕਿਲੋਮੀਟਰ ਖਾਲਿਆਂ ਨੂੰ ਪੱਕਾ ਕਰਨਾ, ਸਾਂਝੀ ਜ਼ਮੀਨਦੋਜ਼ ਪਾਈਪਲਾਈਨ ਯੋਜਨਾ ਸਿੰਚਾਈ ਪ੍ਰਾਜੈਕਟ ਅਤੇ ਸੇਮ-ਗ੍ਰਸਤ ਜ਼ਮੀਨ ਦੇ ਸੁਧਾਰ ਨਾਲ ਸਬੰਧਤ ਕੰਮ ਸ਼ਾਮਲ ਹਨ। ਮੰਤਰੀ ਨੇ ਕਿਹਾ ਕਿ ਇਨ੍ਹਾਂ ਦਾ ਮੁੱਖ ਉਦੇਸ਼ ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਯਕੀਨੀ
ਬਣਾਉਣਾ ਅਤੇ ਟੇਲਾਂ ਤੱਕ ਪਾਣੀ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਆਪਣੇ ਸੰਬੋਧਨ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਕੈਨਾਲ ਸਰਕਲ ਫਿਰੋਜ਼ਪੁਰ ਅਧੀਨ ਨਹਿਰਾਂ ਦੀ ਲਾਈਨਿੰਗ ਅਤੇ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਮੁਕੰਮਲ ਕੀਤੇ ਗਏ ਹਨ, ਜਿਸ ਨਾਲ ਨਹਿਰਾਂ ਵਿੱਚ ਪਾਣੀ ਦਾ ਬਿਹਤਰ ਵਹਾਅ ਯਕੀਨੀ ਬਣਿਆ ਹੈ ਅਤੇ ਟੇਲਾਂ ਤੱਕ ਪਾਣੀ ਦੀ ਪਹੁੰਚ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਉਣ ਨੂੰ ਤਰਜੀਹ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ ਟੇਲਾਂ 'ਤੇ ਪਾਣੀ ਦੀ ਉਪਲਬਧਤਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਤੱਕ ਪਹੁੰਚੀ ਹੈ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਇਸੇ ਕੜੀ ਵਿੱਚ,
ਮੰਤਰੀ ਨੇ ਪਿੰਡ ਵੱਲੇ ਸ਼ਾਹ ਉਤਾੜ (ਨੂਰਸ਼ਾਹ) ਤੋਂ ਵੱਲੇ ਸ਼ਾਹ ਹਿਠਾੜ (ਗੁਲਾਬਾ ਭੈਣੀ) ਨੂੰ ਜੋੜਨ ਵਾਲੇ ਰੀਵਰ ਸਤਲੁਜ ਕਰੀਕ 'ਤੇ 8.89 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲਗਭਗ 370 ਫੁੱਟ ਲੰਬੇ ਬਰਿੱਜ ਦਾ ਨੀਂਹ ਪੱਥਰ ਵੀ ਰੱਖਿਆ। ਇਹ ਬਰਿੱਜ ਜੂਨ 2027 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਵੱਲੇ ਸ਼ਾਹ ਹਿਠਾੜ, ਗੁਲਾਬਾ ਭੈਣੀ, ਰੇਤੇ ਵਾਲੀ ਭੈਣੀ, ਗੱਟੀ ਨੰਬਰ-1 ਸਮੇਤ 11 ਤੋਂ 12 ਪਿੰਡਾਂ ਦੇ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਅਤੇ ਜਲਾਲਾਬਾਦ ਤੱਕ ਦਾ ਸਫ਼ਰ ਕਰੀਬ 15 ਤੋਂ 20 ਕਿਲੋਮੀਟਰ ਘੱਟ ਜਾਵੇਗਾ। ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਨਾਲ ਸਬੰਧਤ 3.64 ਕਰੋੜ ਰੁਪਏ ਦੇ ਚਾਰ ਪ੍ਰਾਜੈਕਟਾਂ ਵਿੱਚੋਂ ਇੱਕ (ਸਾਂਝਾ ਜਮੀਨਦੋਜ ਪਾਇਪਲਾਇਨ ਪ੍ਰਾਜੈਕਟ 30 ਲੱਖ ਰੁਪਏ) ਦਾ ਉਦਘਾਟਨ ਕੀਤਾ ਅਤੇ ਤਿੰਨ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਵਿੱਚ ਵਰਟੀਕਲ ਡਰਨੇਜ ਸਿਸਟਮ ਸੋਲਰ ਪੰਪ ਰਾਹੀਂ ਸੇਮ ਗ੍ਰਸਤ ਜ਼ਮੀਨ ਦੇ ਸੁਧਾਰ ਦੇ ਪ੍ਰਾਜੈਕਟ (ਰਕਮ
51 ਲੱਖ ਰੁਪਏ) ਦੇ ਨੀਂਹ ਪੱਥਰ ਪਿੰਡ ਖੂਈਖੇੜਾ (83 ਲੱਖ ਰੁਪਏ) ਅਤੇ ਪਿੰਡ ਲੱਖੇਵਾਲੀ ਢਾਬ ਵਿਖੇ (2 ਕਰੋੜ ਰੁਪਏ) ਰੱਖੇ ਗਏ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਵੇਸ਼ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮਿਲਣਗੀਆਂ ਅਤੇ ਪੇਂਡੂ ਖੇਤਰਾਂ ਦੀ ਸੰਪਰਕ ਸਹੂਲਤ ਵੀ ਮਜ਼ਬੂਤ ਹੋਵੇਗੀ। ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਜਾਰੀ ਹਨ। ਇਸ ਮੌਕੇ ਸੁਪਰੀਡੈਂਟਿੰਗ ਇੰਜੀਨੀਅਰ ਜਲ ਸਰੋਤ ਵਿਭਾਗ ਫਿਰੋਜ਼ਪੁਰ ਕਨਾਲ ਸਰਕਲ ਸੰਦੀਪ ਗੋਇਲ, ਗਿਤੇਸ਼ ਉਪਵੇਜਾ ਕਾਰਜਕਾਰੀ ਇੰਜੀਨੀਅਰ ਫਾਜ਼ਿਲਕਾ ਕੈਨਾਲ ਅਤੇ ਗਰਾਊਂਡ ਵਾਟਰ ਮੰਡਲ ਫਿਰੋਜ਼ਪੁਰ, ਸੁਖਜੀਤ ਸਿੰਘ ਕਾਰਜਕਾਰੀ ਇੰਜੀਨੀਅਰ ਅਬੋਹਰ ਕੈਨਾਲ ਤੇ ਗਰਾਊਂਡ ਵਾਟਰ ਮੰਡਲ ਅਬੋਹਰ ਸਮੇਤ ਸਿਵਲ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
- ਇੱਕ ਲੜਕੀ ਜਹਾਜ਼ 'ਤੇ ਚੜ੍ਹ ਕੇ ਬਠਿੰਡੇ ਪਹੁੰਚੀ ਹੈ। ਉਸਨੇ ਕਿਹਾ ਕਿ ਉਹ ਭਗਵੰਤ ਮਾਨ ਨਾਲ ਫੋਟੋ ਖਿਚਵਾਉਣਾ ਚਾਹੁੰਦੀ ਹੈ।1
- ਕੀ ਤੁਸੀਂ ਆਪਣੇ ਕਾਰੋਬਾਰ, ਦੁਕਾਨ, ਸ਼ੋਰੂਮ, ਰੈਸਟੋਰੈਂਟ, ਕੋਚਿੰਗ ਸੈਂਟਰ ਜਾਂ ਕਿਸੇ ਵੀ ਸੇਵਾ ਦਾ ਪ੍ਰਚਾਰ ਕਰਨਾ ਚਾਹੁੰਦੇ ਹੋ? "ਖ਼ਬਰ ਦੀ ਅਸਲ ਖ਼ਬਰ" ਪਲੇਟਫਾਰਮ ਹਜ਼ਾਰਾਂ ਲੋਕਾਂ ਤੱਕ ਤੁਹਾਡੇ ਬਿਜ਼ਨਸ ਨੂੰ ਪਹੁੰਚਾਉਣ ਲਈ ਇੱਕ ਮਜ਼ਬੂਤ ਮੰਚ ਪੇਸ਼ ਕਰਦਾ ਹੈ। ਇਹ ਪਲੇਟਫਾਰਮ ਸੋਸ਼ਲ ਮੀਡੀਆ ਪ੍ਰਮੋਸ਼ਨ, ਵੀਡੀਓ ਅਤੇ ਪੋਸਟ ਇਸ਼ਤਿਹਾਰਾਂ ਰਾਹੀਂ ਪੰਜਾਬ ਅਤੇ ਦੁਨੀਆ ਭਰ ਦੇ ਦਰਸ਼ਕਾਂ ਤੱਕ ਪਹੁੰਚ ਬਣਾਉਂਦਾ ਹੈ, ਜਿਸ ਨਾਲ ਵਾਜਬ ਰੇਟਾਂ 'ਤੇ ਸ਼ਾਨਦਾਰ ਪ੍ਰਚਾਰ ਯਕੀਨੀ ਬਣਾਇਆ ਜਾਂਦਾ ਹੈ। ਆਪਣੇ ਬਿਜ਼ਨਸ ਨੂੰ ਨਵੀਂ ਉਡਾਣ ਦੇਣ ਲਈ, ਇਸ਼ਤਿਹਾਰ ਦੇਣ ਵਾਸਤੇ 8427034015 'ਤੇ ਸੰਪਰਕ ਕੀਤਾ ਜਾ ਸਕਦਾ ਹੈ। "ਖ਼ਬਰ ਦੀ ਅਸਲ ਖ਼ਬਰ" ਦਾ ਮਕਸਦ "ਹਰ ਖ਼ਬਰ ਦੀ ਅਸਲ ਸੱਚਾਈ" ਪੇਸ਼ ਕਰਨਾ ਹੈ ਅਤੇ ਇਹ ਬਿਜ਼ਨਸ ਪ੍ਰਮੋਸ਼ਨ ਲਈ ਇੱਕ ਪ੍ਰਭਾਵਸ਼ਾਲੀ ਸਾਧਨ ਹੈ।1
- ਧੋਖੇ ਨਾਲ ਤਾਏ ਸੌਹੁਰੇ ਤੋਂ ਵਸੀਅਤ ਕਰਵਾਈ, ਬਾਅਦ ਵਿੱਚ ਬਜ਼ੁਰਗ ਨੂੰ ਪਤਾ ਨਹੀਂ ਕਿੱਥੇ ਗਾਇਬ ਕਰ ਦਿੱਤਾ। ਡੱਡੂ ਰੋਮਾਣਾ ਦੀ ਰਹਿਣ ਵਾਲੀ ਪ੍ਰਮਜੀਤ ਕੌਰ ਨੇ ਆਪਣੀ ਸਕੀ ਭੈਣ ਤੇ ਗੰਭੀਰ ਅਰੋਪ ਲਗਾਏ ਨੇ ਕੀ ਮੇਰੇ ਸਕੀ ਭੈਣ ਨੇ ਮੇਰੇ ਤਾਏ ਸੌਹੁਰੇ ਦੀ ਪੈਲੀ ਦੀ ਵਸੀਅਤ ਧੋਖੇ ਨਾਲ ਆਪਣੇ ਨਾਮ ਕਰਵਾ ਲਈ ਹੈ। ਅਤੇ ਮੇਰੇ ਤਾਏ ਸੌਹੁਰੇ ਨੂੰ ਪਤਾ ਨੀ ਲੱਗਦਾ ਕਿੱਥੇ ਗ਼ੈਬ ਕਰ ਦਿੱਤਾ ਹੈ।1
- ਵਿਸ਼ਵ ਸਿੱਖ ਪਾਰਲੀਮੈਂਟ ਨੇ ਨਸਲਕੁਸ਼ੀ (Genocide) ਅਤੇ ਕਿਸੇ ਵੀ ਭਾਈਚਾਰੇ ਨੂੰ ਉਸਦੀ ਪਛਾਣ, ਧਾਰਮਿਕ ਵਿਸ਼ਵਾਸਾਂ ਜਾਂ ਨਸਲੀ ਪਿਛੋਕੜ ਦੇ ਆਧਾਰ 'ਤੇ ਨਿਸ਼ਾਨਾ ਬਣਾਉਣ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਆਪਣੀ ਵਚਨਬੱਧਤਾ ਨੂੰ ਇੱਕ ਵਾਰ ਫਿਰ ਦੁਹਰਾਇਆ ਹੈ। ਸੰਸਥਾ ਦਾ ਕਹਿਣਾ ਹੈ ਕਿ ਇਤਿਹਾਸ ਦੀਆਂ ਦੁਖਦਾਈ ਘਟਨਾਵਾਂ ਨੂੰ ਯਾਦ ਰੱਖਣਾ ਬਹੁਤ ਜ਼ਰੂਰੀ ਹੈ। ਅਜਿਹਾ ਕਰਨ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਜ਼ੁਲਮ, ਭੇਦਭਾਵ ਅਤੇ ਅਨਿਆਂ ਤੋਂ ਬਚਾਉਣਾ ਹੈ। ਪਾਰਲੀਮੈਂਟ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ, ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਅਤੇ ਨਿਆਂ ਦੀ ਸਥਾਪਨਾ ਲਈ ਵਿਸ਼ਵ ਪੱਧਰ 'ਤੇ ਸਾਂਝੇ ਯਤਨਾਂ ਦੀ ਲੋੜ 'ਤੇ ਖਾਸ ਜ਼ੋਰ ਦਿੱਤਾ। ਇਹ ਅਪੀਲ ਨਸਲਕੁਸ਼ੀ ਖ਼ਿਲਾਫ਼ ਜਾਗਰੂਕਤਾ ਫੈਲਾਉਣ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੀਤੀ ਗਈ ਹੈ।1
- ਮਾਨਸਾ ਵਿੱਚ ਸਮਾਜ ਸੇਵੀਆਂ ਵੱਲੋਂ ਰੇਲਵੇ ਸਟੇਸ਼ਨ 'ਤੇ ਠੰਡੇ ਅਤੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਹੈ।1
- ਬਰਨਾਲਾ ਦੇ ਵਾਰਡ ਨੰਬਰ 29 ਵਿੱਚ ਸੀਵਰੇਜ ਦੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਇਸ ਸਥਾਈ ਸਮੱਸਿਆ ਦੇ ਹੱਲ ਨਾ ਹੋਣ ਕਾਰਨ, ਸਾਬਕਾ ਕੌਂਸਲਰ ਮਹੇਸ਼ ਲੋਧਾ ਨੇ ਇੱਕ ਵੱਡੇ ਸੰਘਰਸ਼ ਦੀ ਤਿਆਰੀ ਖਿੱਚ ਲਈ ਹੈ।1
- ਫਾਜ਼ਿਲਕਾ, 23 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਚੱਕ ਅਰਾਈਂ ਵਾਲਾ ਅਤੇ ਢਾਬ ਕੜਿਆਲ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ 'ਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਇਹ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮੁਫਤ ਯਾਤਰਾ, ਰਿਹਾਇਸ਼ ਅਤੇ ਭੋਜਨ ਦੀ ਸਹੂਲਤ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਪਸੰਦੀਦਾ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਵਿਧਾਇਕ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਤਹਿਤ ਪਿੰਡ ਚੱਕ ਅਰਾਈਂ ਵਾਲਾ ਦੇ ਬੂਥ ਨੰਬਰ 99 ਤੋਂ ਬੱਸ ਨੰਬਰ 87 ਅਤੇ ਪਿੰਡ ਢਾਬ ਕੜਿਆਲ ਦੇ ਬੂਥ ਨੰਬਰ 97 ਤੋਂ ਬੱਸ ਨੰਬਰ 88 ਰਵਾਨਾ ਕੀਤੀ ਗਈ। ਬੱਸਾਂ ਦੇ ਰਵਾਨਾ ਹੋਣ ਵੇਲੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ। ਇਸ ਮੌਕੇ 'ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਵਰਕਰ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।4
- ਇੱਕ ਵਿਵਾਦਿਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਗੁੜਗਾਓਂ ਤੋਂ ਕਿਵੇਂ ਤਿਆਰ ਕੀਤੀ ਗਈ, ਇਸ ਬਾਰੇ ਸਵਾਲ ਉਠਾਏ ਜਾ ਰਹੇ ਹਨ। ਇਸ ਮਾਮਲੇ 'ਤੇ ਸਪੱਸ਼ਟੀਕਰਨ ਦੀ ਮੰਗ ਕੀਤੀ ਜਾ ਰਹੀ ਹੈ ਕਿ ਫੋਰੈਂਸਿਕ ਰਿਪੋਰਟ ਤਿਆਰ ਕਰਨ ਦੀ ਪ੍ਰਕਿਰਿਆ ਕੀ ਸੀ।1
- ਚੈਨਲ "ਖ਼ਬਰ ਦੀ ਅਸਲ ਖ਼ਬਰ" 24 ਜੂਨ 2026 ਦੀਆਂ ਮੁੱਖ ਅਤੇ ਮਹੱਤਵਪੂਰਨ ਖ਼ਬਰਾਂ ਪੇਸ਼ ਕਰ ਰਿਹਾ ਹੈ। ਇਸ ਪ੍ਰਸਾਰਣ ਵਿੱਚ ਦੇਸ਼-ਵਿਦੇਸ਼, ਪੰਜਾਬ, ਰਾਜਨੀਤੀ, ਮੌਸਮ, ਖੇਡਾਂ ਅਤੇ ਹੋਰ ਅਹਿਮ ਘਟਨਾਵਾਂ ਬਾਰੇ ਪੂਰੀ ਜਾਣਕਾਰੀ ਸਧਾਰਨ ਅਤੇ ਸੱਚੇ ਵਿਸ਼ਲੇਸ਼ਣ ਨਾਲ ਦਰਸ਼ਕਾਂ ਤੱਕ ਪਹੁੰਚਾਈ ਜਾਵੇਗੀ। ਚੈਨਲ ਵੱਲੋਂ ਦਰਸ਼ਕਾਂ ਨੂੰ ਵੀਡੀਓ ਨੂੰ ਲਾਈਕ, ਸ਼ੇਅਰ ਕਰਨ ਅਤੇ ਚੈਨਲ ਨੂੰ ਸਬਸਕ੍ਰਾਈਬ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਇਹ ਜਾਣਕਾਰੀ "ਖ਼ਬਰ ਦੀ ਅਸਲ ਖ਼ਬਰ" ਵੱਲੋਂ ਪ੍ਰਸਾਰਿਤ ਕੀਤੀ ਗਈ ਹੈ।1