Shuru
Apke Nagar Ki App…
ਕਪੂਰਥਲਾ ਦੇ ਪਿੰਡ ਕਾਂਝਲੀ ਵਿੱਚ ਬਾਈਕ ਸਵਾਰ ਦੋ ਲੁਟੇਰੇ ਇੱਕ ਪੁਲਿਸ ਮੁਲਾਜ਼ਮ ਦੀ ਮਾਂ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਦਿਨ-ਦਿਹਾੜੇ ਹੋਈ ਇਸ ਵਾਰਦਾਤ ਨੇ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ ਹਨ। ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖਿਲਾਫ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
City News Kapurthala
ਕਪੂਰਥਲਾ ਦੇ ਪਿੰਡ ਕਾਂਝਲੀ ਵਿੱਚ ਬਾਈਕ ਸਵਾਰ ਦੋ ਲੁਟੇਰੇ ਇੱਕ ਪੁਲਿਸ ਮੁਲਾਜ਼ਮ ਦੀ ਮਾਂ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਦਿਨ-ਦਿਹਾੜੇ ਹੋਈ ਇਸ ਵਾਰਦਾਤ ਨੇ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ ਹਨ। ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖਿਲਾਫ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
More news from ਪੰਜਾਬ and nearby areas
- ਜਨਗਣਨਾ ਪ੍ਰੋਫਾਰਮੇ ਚ ਚੂੜਾ-ਭੰਗੀ ਸ਼ਬਦਾਵਲੀ ਦੀ ਵਰਤੋਂ ਆਪ ਸਰਕਾਰ ਦੀ ਘਟੀਆ ਸੋਚ ਦਾ ਪ੍ਰਤੀਕ ,ਸੱਭਰਵਾਲ,ਬਲੇਰ,ਨਾਹਰ ਕਪੂਰਥਲਾ-ਜਨਗਣਨਾ ਦੇ ਪ੍ਰੋਫਾਰਮੇ ਵਿਚ ਚੂੜਾ-ਭੰਗੀ ਸ਼ਬਦਾਵਲੀ ਦੀ ਵਰਤੋਂ ਦੇ ਵਿਰੋਧ ਵਿਚ ਅੱਜ ਸਰਕਾਰ ਖ਼ਿਲਾਫ਼ ਤਿੱਖਾ ਰੋਸ ਜਾਹਿਰ ਕਰਦਿਆਂ ਭਾਜਪਾ ਐੱਸਸੀ ਵਿੰਗ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਭਾਜਪਾ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਦੀ ਅਗਵਾਈ ਹੇਠ ਕੀਤਾ ਗਿਆ।ਇਸ ਮੀਟਿੰਗ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਿਸ਼ੇਸ਼ ਤੋਰ ਤੇ ਸ਼ਾਮਲ ਹੋਏ।ਇਸ ਮੌਕੇ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਆਗੂ ਨਿਰਮਲ ਨਾਹਰ,ਸੂਬਾ ਬੁਲਾਰੇ ਮਹਿੰਦਰ ਸਿੰਘ ਬਲੇਰ ਤੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਨਗਣਨਾ ਪ੍ਰੋਫਾਰਮੇ ਵਿਚ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ੍ਹਬੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਿੱਧੀ ਠੇਸ ਪਹੁੰਚਾਈ ਗਈ ਹੈ।ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਗਲਤੀ ਨਹੀਂ,ਸਗੋਂ ਸਿਸਟਮ ਦੀ ਸੋਚ ਨੂੰ ਬੇਨਕਾਬ ਹੋਈ ਹੈ।ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਸ਼ਬਦਾਂ ਤੇ ਸੁਪਰੀਮ ਕੋਰਟ ਵੱਲੋਂ ਪਹਿਲਾਂ ਹੀ ਰੋਕ ਲਗਾਈ ਜਾ ਚੁੱਕੀ ਹੈ,ਉਨ੍ਹਾਂ ਨੂੰ ਸਰਕਾਰੀ ਦਸਤਾਵੇਜ਼ਾਂ ਵਿੱਚ ਵਰਤਣਾ ਗੰਭੀਰ ਲਾਪਰਵਾਹੀ ਨਹੀਂ,ਸਗੋਂ ਜ਼ਿੰਮੇਵਾਰੀ ਤੋਂ ਭੱਜਣ ਦੇ ਬਰਾਬਰ ਹੈ।ਉਨ੍ਹਾਂ ਸਵਾਲ ਉਠਾਇਆ ਕਿ ਜੇ ਦਲਿਤ ਭਾਈਚਾਰੇ ਦੀ ਇੱਜ਼ਤ ਤੇ ਚੋਟ ਲੱਗੇ ਅਤੇ ਸਰਕਾਰ ਚੁੱਪ ਰਹੇ,ਤਾਂ ਇਹ ਕਿਹੜਾ ਮਾਡਲ ਹੈ। ਭਾਜਪਾ ਆਗੂਆਂ ਨੇ ਦਲਿਤ ਭਾਈਚਾਰੇ ਨੂੰ ਅਪੀਲ ਕੀਤੀ ਆਪਣੇ ਪ੍ਰਤੀ ਲਿਖੀ ਗੰਦੀ ਭਾਸ਼ਾ ਦੇ ਲਈ ਇਹਨਾਂ ਤੋ ਸਵਾਲ ਪੁੱਛਣੇ ਚਾਹੀਦੇ ਹਨ।ਉਨ੍ਹਾਂ ਚਿਤਾਵਨੀ ਦਿੱਤੀ ਕਿ ਪ੍ਰੋਫਾਰਮੇ ਵਿਚ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦਾਂ ਨੂੰ ਤੁਰੰਤ ਨਾ ਹਟਾਇਆ ਗਿਆ ਤਾਂ ਤਿੱਖਾ ਸੰਘਰਸ਼ ਸਰਕਾਰ ਦੀਆਂ ਜੜ੍ਹਾਂ ਪੁੱਟ ਦੇਵੇਗਾ,ਸਾਰਾ ਭਾਈਚਾਰਾ ਸੜਕਾਂ ਤੇ ਆ ਗਿਆ ਤਾਂ ਸਰਕਾਰ ਨੂੰ ਭੱਜਣਾ ਔਖਾ ਹੋ ਜਾਵੇਗਾ।ਇਸ ਮੌਕੇ ਤੇ ਅਸ਼ੋਕ ਮਾਹਲਾ,ਲੱਕੀ ਸਰਪੰਚ ਵਿੱਕੀ ਗੁਜਰਾਲ, ਕਮਲਜੀਤ ਪ੍ਰਭਾਕਰ ਆਦਿ ਹਾਜਰ ਸਨ।1
- ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ 'ਚ ਇੱਕ ਘਰ ਦੇ ਬਾਹਰੋਂ ਅਣਪਛਾਤੇ ਚੋਰ ਸਕੂਟਰੀ ਲੈ ਗਏ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਚੋਰਾਂ ਦੀ ਭਾਲ ਜਾਰੀ ਹੈ।1
- ਬਠਿੰਡਾ ਵਿੱਚ ਧੀ ਨਾਲ ਬਲਾਤਕਾਰ ਹੋਣ ਮਗਰੋਂ ਇੱਕ ਮਾਂ ਨੇ ਮੁਆਵਜ਼ੇ ਵਜੋਂ ਮਿਲੇ ਪੈਸੇ ਠੁਕਰਾ ਦਿੱਤੇ। ਮਾਂ ਦੀ ਇਸ ਦਲੇਰੀ ਨੇ ਇਨਸਾਫ਼ ਦੀ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਹੈ।1
- ਜਲੰਧਰ ਦੇ ਹਰਦਿਆਲ ਨਗਰ ਵਿੱਚ ਬੀਤੇ ਦਿਨੀਂ ਗੁੰਡਾਗਰਦੀ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੀੜਤ ਪਰਿਵਾਰ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।1
- ਫਗਵਾੜੇ ਹਾਲ ਦੇਖਲੋ ਜਵਾਨੀ ਦਾ, ਕਿੱਧਰ ਨੂੰ ਜਾ ਰਹੀ ਜਵਾਨੀ, ਨਸ਼ੇ ਨਾਲ ਧੁੱਤ ਰੋਡ ਬੈਠਾ ਨੌਜਵਾਨ #phagwaracitylive #manuchawla #phagwaranews #phagwaraupdate #kapurthalapolice ਫਗਵਾੜੇ ਹਾਲ ਦੇਖਲੋ ਜਵਾਨੀ ਦਾ, ਕਿੱਧਰ ਨੂੰ ਜਾ ਰਹੀ ਜਵਾਨੀ, ਨਸ਼ੇ ਨਾਲ ਧੁੱਤ ਰੋਡ ਬੈਠਾ ਨੌਜਵਾਨ #phagwaracitylive #manuchawla #phagwaranews #phagwaraupdate #kapurthalapolice1
- ਪੰਜਾਬ ਸਰਕਾਰ ਵੱਲੋਂ ਚੋਣ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿੱਚ ਆਂਗਣਵਾੜੀ ਮੁਲਾਜ਼ਮਾਂ ਨੇ ਤਰਨਤਾਰਨ ਦੇ ਖਡੂਰ ਸਾਹਿਬ ਵਿਖੇ ਵਿਧਾਇਕ ਦਫ਼ਤਰ ਅੱਗੇ ਧਰਨਾ ਦਿੱਤਾ। ਕੜਾਕੇ ਦੀ ਧੁੱਪ ਵਿੱਚ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਸਰਕਾਰ 'ਤੇ ਕੁੰਭਕਰਨੀ ਨੀਂਦ ਸੌਣ ਦਾ ਇਲਜ਼ਾਮ ਲਗਾਇਆ।1
- ਸ੍ਰੀ ਹਰਿਮੰਦਰ ਸਾਹਿਬ ਰਸਤੇ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ, SGPC ਦਾ ਵੱਡਾ ਫੈਸਲਾ #Punjab24News #AmritsarNews #SriHarmandirSahib #GoldenTemple #SGPC #HarjinderSinghDhami #BabaKashmirSingh #KarSewaBhuriWale #Amritsar #PunjabNews #SikhNews #DarbarSahib1
- ਕਪੂਰਥਲਾ ਪੁਲਿਸ ਨੇ ਇਤਿਹਾਸਕ ਭੱਦਰਕਾਲੀ ਮੇਲੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਚੇਤਾਵਨੀ ਦਿੱਤੀ ਹੈ। ਨੌਜਵਾਨਾਂ ਨੂੰ ਹੁੱਲੜਬਾਜ਼ੀ, ਉੱਚੀ ਆਵਾਜ਼ ਵਾਲੇ ਹਾਰਨ-ਸਲੈਂਸਰ ਅਤੇ ਕਾਲੇ ਸ਼ੀਸ਼ੇ ਵਾਲੇ ਵਾਹਨਾਂ ਦੀ ਵਰਤੋਂ ਤੋਂ ਵਰਜਿਆ ਗਿਆ ਹੈ। ਨਾਬਾਲਗਾਂ ਵੱਲੋਂ ਵਾਹਨ ਚਲਾਉਣ 'ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਕੈਦ ਅਤੇ 25000 ਰੁਪਏ ਜੁਰਮਾਨਾ ਹੋ ਸਕਦਾ ਹੈ, ਜਦਕਿ ਵਾਹਨ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ ਦਿੱਤੀ ਜਾਵੇਗੀ।1