ਕਪੂਰਥਲਾ ਦੇ ਨਡਾਲਾ ਸਥਿਤ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੀ ਵਿਦਿਆਰਥਣ ਅਨੂਪਬੀਰ ਕੌਰ ਨੂੰ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ 'ਤੇ ਸਨਮਾਨਿਤ ਕੀਤਾ ਗਿਆ ਹੈ। ਪਿੰਡ ਲੱਖਣ ਕੇ ਪੱਡਾ ਦੀ ਰਹਿਣ ਵਾਲੀ ਇਸ ਹੋਣਹਾਰ ਵਿਦਿਆਰਥਣ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਵੈਲਫੇਅਰ ਸੁਸਾਇਟੀ ਨਡਾਲਾ ਦੇ ਪ੍ਰਧਾਨ ਪਲਵਿੰਦਰ ਸਿੰਘ ਘੋਤੜਾ ਵੱਲੋਂ 5100 ਰੁਪਏ ਦੀ 'ਸ਼ੁਭਕਰਮਨ ਸਕਾਲਰਸ਼ਿਪ' ਭੇਂਟ ਕੀਤੀ ਗਈ। ਇਸ ਦੌਰਾਨ ਪਲਵਿੰਦਰ ਸਿੰਘ ਘੋਤੜਾ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਧਾਰਮਿਕ ਸਿੱਖਿਆ ਨਾਲ ਜੋੜਨ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਹ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਐੱਸਜੀਪੀਸੀ ਦੀ ਧਾਰਮਿਕ ਪ੍ਰੀਖਿਆ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ ਹਰ ਵਿਦਿਆਰਥੀ ਨੂੰ ਸੁਸਾਇਟੀ ਵੱਲੋਂ ਸਕਾਲਰਸ਼ਿਪ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਆਸਾ ਸਿੰਘ ਘੁੰਮਣ ਨੇ ਵੀ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਇਸ ਉਪਰਾਲੇ ਲਈ ਬਾਬਾ ਮੱਖਣ ਸ਼ਾਹ ਲੁਬਾਣਾ ਵੈਲਫੇਅਰ ਸੁਸਾਇਟੀ ਅਤੇ ਪਲਵਿੰਦਰ ਸਿੰਘ ਘੋਤੜਾ ਦਾ ਆਭਾਰ ਪ੍ਰਗਟਾਇਆ।

- ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਚੇਤਾਵਨੀ ਦਿੱਤੀ ਗਈ ਹੈ ਕਿ ਅਜੇ ਸੰਭਲਣ ਦਾ ਮੌਕਾ ਹੈ, ਇਸ ਲਈ ਇਨ੍ਹਾਂ ਨੂੰ ਪੰਜਾਬ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ। ਇਸ ਮੁੱਦੇ 'ਤੇ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਜਿਸ ਦਿਨ ਪੰਜਾਬ 'ਤੇ ਕਬਜ਼ਾ ਹੋ ਗਿਆ, ਉਸ ਦਿਨ ਸਿਰਫ਼ ਰੋਣਾ ਹੀ ਪਵੇਗਾ।1
- ਕਪੂਰਥਲਾ ਦੇ ਕੋਟੂ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਆਲੇ-ਦੁਆਲੇ ਕੂੜਾ ਸੁੱਟੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੱਗੀ ਪ੍ਰਤਿਮਾ ਦੇ ਕਰੀਬਨ ਪੰਜ-ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ। ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਇਸ ਥਾਂ ਦੀ ਸਫ਼ਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ, ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ, ਸੌਰਵ ਨਾਹਰ ਅਤੇ ਰਾਹੁਲ ਨਾਹਰ ਆਦਿ ਮੌਜੂਦ ਸਨ।1
- ਫਗਵਾੜੇ ਵਿੱਚ ਕੁੱਲੇ ਵਾਲੀ ਸਰਕਾਰ ਤੋਂ ਮਾਫੀ ਮੰਗਣ ਲਈ ਮੰਗੀ ਖਾਨ ਅਤੇ ਰੀਤੂ ਨੂਰਾ ਪਹੁੰਚੇ ਹਨ। ਦੋਵਾਂ ਦੇ ਉੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਵਿਚਾਲੇ ਚੱਲ ਰਹੇ ਆਪਸੀ ਮੱਤਭੇਦ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਏ ਹਨ।1
- ਪੰਜਾਬ ਵਿੱਚ ਇੱਕ ਪਾਸੇ ਜਿੱਥੇ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੁਲਿਸ ਵੀ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਮੁਸਤੈਦ ਹੈ, ਉੱਥੇ ਹੀ ਦੂਜੇ ਪਾਸੇ ਸੂਬੇ ਵਿੱਚ ਬਾਲ ਮਜ਼ਦੂਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਮੌਜੂਦਾ ਸਰਕਾਰਾਂ ਸਿਰਫ਼ ਵੋਟਾਂ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਹਨ। ਇਸੇ ਦਰਮਿਆਨ, ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਤਲਵਾੜਾ ਅਧੀਨ ਆਉਂਦੇ ਬੱਸ ਅੱਡੇ ਦੇ ਨਜ਼ਦੀਕ ਇੱਕ ਅਹਾਤੇ ਵਿੱਚ ਬਾਲ ਮਜ਼ਦੂਰ ਕੰਮ ਕਰਦਾ ਦਿਖਾਈ ਦਿੱਤਾ ਹੈ। ਬਾਲ ਮਜ਼ਦੂਰੀ ਦਾ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੌਜੂਦਾ ਸਰਕਾਰ ਇਸ ਕੁਰੀਤੀ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੁੰਦੀ ਦਿਖਾਈ ਦੇ ਰਹੀ ਹੈ।1
- ਅੰਮ੍ਰਿਤਸਰ ਵਿੱਚ ਸਫਾਈ ਸੇਵਕਾਂ ਅਤੇ ਐਸਸੀ (SC) ਜਥੇਬੰਦੀਆਂ ਵੱਲੋਂ ਏਡੀਸੀਪੀ ਸ. ਹਰਪਾਲ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ ਹੈ।1
- ਅਰਵਿੰਦ ਕੇਜਰੀਵਾਲ ਜੀ E20 ਪੈਟਰੋਲ ਦੀ ਜ਼ਮੀਨੀ ਹਕੀਕਤ ਦਾ ਪਤਾ ਲਗਾਉਣ ਲਈ ਖ਼ੁਦ ਗੱਡੀ ਮਾਲਕਾਂ ਅਤੇ ਮਕੈਨਿਕਾਂ ਦੇ ਵਿਚਕਾਰ ਪਹੁੰਚੇ ਹਨ। ਇਸ ਦੌਰਾਨ ਲੋਕਾਂ ਵੱਲੋਂ ਗੱਡੀਆਂ ਵਿੱਚ ਆ ਰਹੀਆਂ ਖ਼ਰਾਬੀਆਂ ਦੀ ਗੱਲ ਕੀਤੀ ਜਾ ਰਹੀ ਹੈ, ਜਿਸ ਕਾਰਨ #E20RealityByKejriwal ਦੀ ਚਰਚਾ ਤੇਜ਼ ਹੋ ਗਈ ਹੈ। ਪਰ ਇਸ ਸਭ ਦੇ ਵਿਚਕਾਰ ਤਿੱਖਾ ਸਵਾਲ ਚੁੱਕਿਆ ਗਿਆ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਜੀ ਇਸ ਗੰਭੀਰ ਮੁੱਦੇ 'ਤੇ ਆਖਿਰ ਚੁੱਪ ਕਿਉਂ ਹਨ?1
- ਰਾਜਧਾਨੀ ਨਵੀਂ ਦਿੱਲੀ ਹੁਣ ਬਿਲਕੁਲ ਵੀ ਸੁਰੱਖਿਅਤ ਨਹੀਂ ਰਹੀ ਹੈ, ਜਿੱਥੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਇਹ ਮਾਮਲਾ ਪੂਰਬੀ ਦਿੱਲੀ ਦੇ ਗਾਂਧੀਨਗਰ ਥਾਣਾ ਖੇਤਰ ਦਾ ਹੈ। ਇੱਥੇ ਬਦਮਾਸ਼ਾਂ ਨੇ ਇੱਕ ਮੁਲਾਜ਼ਮ ਨੂੰ ਪਿਸਤੌਲ ਦਿਖਾ ਕੇ ਉਸ ਕੋਲੋਂ 16 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਲਈ ਹੈ।1