ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਨਵਨਿਯੁਕਤ ਡੀਸੀ ਆਕਾਸ਼ ਬਾਂਸਲ ਦਾ ਕੀਤਾ ਸਵਾਗਤ ਸ਼ਹਿਰ ਦੇ ਪ੍ਰਮੁੱਖ ਮੁੱਦਿਆਂ ਦੇ ਹੱਲ ਸਬੰਧੀ ਹੋਈ ਵਿਚਾਰ ਚਰਚਾ ਵਿਰਾਸਤੀ ਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਇੱਕ ਵਫਦ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਵੀਰਵਾਰ ਨੂੰ ਨਵ-ਨਿਯੁਕਤ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਸ਼ਿਸ਼ਟਾਚਾਰ ਮੁਲਾਕਾਤ ਦੌਰਾਨ ਅਕਾਲੀ ਆਗੂਆਂ ਨੇ ਹਲਕੇ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਕਪੂਰਥਲਾ ਦੇ ਵਿਕਾਸ ਅਤੇ ਪ੍ਰਸ਼ਾਸਕੀ ਕੰਮਾਂ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਪੂਰਥਲਾ ਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਅਪੀਲ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਤਰਜੀਹ ਸਾਫ਼-ਸੁਥਰਾ ਪ੍ਰਸ਼ਾਸਨ ਪ੍ਰਦਾਨ ਕਰਨਾ ਅਤੇ ਜ਼ਿਲ੍ਹੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਪੂਰਾ ਕਰਨਾ ਹੋਵੇਗਾ ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹੇ ਵਿੱਚ ਸਾਰੇ ਲੰਬਿਤ ਪ੍ਰੋਜੈਕਟਾਂ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਅਵਾਜ ਬਣ ਕੇ ਕੰਮ ਕਰਦੀ ਰਹੇਗੀ। ਉਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦੀ ਰਹੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਪਾਰਟੀ ਨਾਲ ਜੁੜਨ। ਉਨ੍ਹਾਂ ਨੇ ਕਿਹਾ ਕਿ ਹਲਕੇ ਵਿਚ ਦਿਨੋਂ-ਦਿਨ ਵਿਗੜ ਰਹੇ ਮਾਹੌਲ ਕਾਰਨ ਲੋਕ ਚਿੰਤਿਤ ਹਨ ਅਤੇ ਹੁਣ ਉਹ ਮਜ਼ਬੂਤ ਅਤੇ ਤਜਰਬੇਕਾਰ ਨੇਤ੍ਰਿਤਵ ਦੀ ਲੋੜ ਮਹਿਸੂਸ ਕਰ ਰਹੇ ਹਨ। ਇਸ ਮੌਕੇ ਤੇ ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ,ਅਕਾਲੀ ਦਲ ਐੋਸੀ ਵਿੰਗ ਦੇ ਸੀਨੀਅਰ ਉਪ ਪ੍ਰਧਾਨ ਪੰਜਾਬ ਜੀਆ ਲਾਲ ਨਾਹਰ, ਯੂਥ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਪੀਏਸੀ ਮੈਂਬਰ ਅਜੇ ਬਬਲਾ, ਜਗਜੀਤ ਸਿੰਘ ਸ਼ਮੀ, ਸ਼ਹਿਰੀ ਪ੍ਰਧਾਨ ਨੀਰਜ ਨਾਹਰ, ਸੀਨੀਅਰ ਆਗੂ ਕੋਮਲ ਸਹੋਤਾ(ਗਾਗਾ), ਕੌਂਸਲਰ ਅਸ਼ੋਕ ਭਗਤ, ਜ਼ਿਲ੍ਹਾ ਉਪ ਪ੍ਰਧਾਨ ਰਾਜ ਕੁਮਾਰ ਸ਼ਰਮਾ, ਹਰਜੀਤ ਸਿੰਘ ਰੰਧਾਵਾ, ਸਰਕਲ ਪ੍ਰਧਾਨ ਸਤਵਿੰਦਰ ਸਿੰਘ ਔਜਲਾ, ਸਾਹਿਲ ਭੱਟੀ, ਚਰਨਜੀਤ ਸਿੰਘ, ਸੋਨੂੰ ਬਾਬਾ, ਓਮ ਗੁਪਤਾ, ਟੀਟੂ ਮਾਹਲਾ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਜਿੰਦਰ ਸਿੰਘ ਸੇਖੋਂ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਨਵਨਿਯੁਕਤ ਡੀਸੀ ਆਕਾਸ਼ ਬਾਂਸਲ ਦਾ ਕੀਤਾ ਸਵਾਗਤ ਸ਼ਹਿਰ ਦੇ ਪ੍ਰਮੁੱਖ ਮੁੱਦਿਆਂ ਦੇ ਹੱਲ ਸਬੰਧੀ ਹੋਈ ਵਿਚਾਰ ਚਰਚਾ ਵਿਰਾਸਤੀ ਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਇੱਕ ਵਫਦ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਵੀਰਵਾਰ ਨੂੰ ਨਵ-ਨਿਯੁਕਤ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਸ਼ਿਸ਼ਟਾਚਾਰ ਮੁਲਾਕਾਤ ਦੌਰਾਨ ਅਕਾਲੀ ਆਗੂਆਂ ਨੇ ਹਲਕੇ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਕਪੂਰਥਲਾ ਦੇ ਵਿਕਾਸ ਅਤੇ ਪ੍ਰਸ਼ਾਸਕੀ ਕੰਮਾਂ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਪੂਰਥਲਾ ਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਅਪੀਲ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਤਰਜੀਹ ਸਾਫ਼-ਸੁਥਰਾ ਪ੍ਰਸ਼ਾਸਨ ਪ੍ਰਦਾਨ ਕਰਨਾ ਅਤੇ ਜ਼ਿਲ੍ਹੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਪੂਰਾ ਕਰਨਾ ਹੋਵੇਗਾ ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹੇ ਵਿੱਚ ਸਾਰੇ ਲੰਬਿਤ ਪ੍ਰੋਜੈਕਟਾਂ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ
ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਅਵਾਜ ਬਣ ਕੇ ਕੰਮ ਕਰਦੀ ਰਹੇਗੀ। ਉਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦੀ ਰਹੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਪਾਰਟੀ ਨਾਲ ਜੁੜਨ। ਉਨ੍ਹਾਂ ਨੇ ਕਿਹਾ ਕਿ ਹਲਕੇ ਵਿਚ ਦਿਨੋਂ-ਦਿਨ ਵਿਗੜ ਰਹੇ ਮਾਹੌਲ ਕਾਰਨ ਲੋਕ ਚਿੰਤਿਤ ਹਨ ਅਤੇ ਹੁਣ ਉਹ ਮਜ਼ਬੂਤ ਅਤੇ ਤਜਰਬੇਕਾਰ ਨੇਤ੍ਰਿਤਵ ਦੀ ਲੋੜ ਮਹਿਸੂਸ ਕਰ ਰਹੇ ਹਨ। ਇਸ ਮੌਕੇ ਤੇ ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ,ਅਕਾਲੀ ਦਲ ਐੋਸੀ ਵਿੰਗ ਦੇ ਸੀਨੀਅਰ ਉਪ ਪ੍ਰਧਾਨ ਪੰਜਾਬ ਜੀਆ ਲਾਲ ਨਾਹਰ, ਯੂਥ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਪੀਏਸੀ ਮੈਂਬਰ ਅਜੇ ਬਬਲਾ, ਜਗਜੀਤ ਸਿੰਘ ਸ਼ਮੀ, ਸ਼ਹਿਰੀ ਪ੍ਰਧਾਨ ਨੀਰਜ ਨਾਹਰ, ਸੀਨੀਅਰ ਆਗੂ ਕੋਮਲ ਸਹੋਤਾ(ਗਾਗਾ), ਕੌਂਸਲਰ ਅਸ਼ੋਕ ਭਗਤ, ਜ਼ਿਲ੍ਹਾ ਉਪ ਪ੍ਰਧਾਨ ਰਾਜ ਕੁਮਾਰ ਸ਼ਰਮਾ, ਹਰਜੀਤ ਸਿੰਘ ਰੰਧਾਵਾ, ਸਰਕਲ ਪ੍ਰਧਾਨ ਸਤਵਿੰਦਰ ਸਿੰਘ ਔਜਲਾ, ਸਾਹਿਲ ਭੱਟੀ, ਚਰਨਜੀਤ ਸਿੰਘ, ਸੋਨੂੰ ਬਾਬਾ, ਓਮ ਗੁਪਤਾ, ਟੀਟੂ ਮਾਹਲਾ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਜਿੰਦਰ ਸਿੰਘ ਸੇਖੋਂ ਮੌਜੂਦ ਸਨ।
- ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।1
- बिहार पुलिस द्वारा गिरफ्तार किये गए कपूरथला के व्यापारी अनिल गुप्ता व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की1
- ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਦੇ ਅਵਸਰ ਤੇ ਮਹਾਨ ਕੀਰਤਨ ਦਰਬਾਰ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਨਿਹੰਗਾਂ ਵਿਚ ਹੋਣ ਜਾ ਰਿਹਾ ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਵਸਰ ਤੇ ਹਾਜ਼ਿਰੀ ਭਰਨ ਤੇ ਗੁਰੂਘਰ ਦੀ ਖੁਸ਼ੀਆਂ ਪ੍ਰਾਪਤ ਕਰਨ1
- Post by Ravinder Singh1
- Post by Man24punjabi1
- Post by The Virsa Tv1
- ਗਰੀਨ ਐਵਨਿਊ ਖੇਤਰ ਵਿੱਚ ਇੱਕ ਬਜ਼ੁਰਗ ਮਹਿਲਾ ਨੂੰ ਬੰਧਕ ਬਣਾ ਕੇ ਰੱਖਣ ਵਾਲੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਇੰਸੈਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਅੰਮ੍ਰਿਤਸਰ।1
- Post by Ravinder Singh2