ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ.ਕਰੁਣ ਗੁਪਤਾ ਸਮੇਤ ਹੋਰਨਾਂ ਸ਼ਖਸੀਅਤਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਸ਼ਹੀਦ ਊਧਮ ਸਿੰਘ ਜੀ ਦੇ 86ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੋਜਾ ਸ਼ਰੀਫ ਨੇੜੇ ਸਥਿਤ ਸ਼ਹੀਦੀ ਸਮਾਰਕ ਵਿਖੇ ਰੱਖੇ ਪ੍ਰੋਗਰਾਮ ਮੌਕੇ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ. ਫਤ਼ਹਿਗੜ੍ਹ ਸਾਹਿਬ ਕਰੁਣ ਗੁਪਤਾ, ਤਹਿਸੀਲਦਾਰ ਵਿਸ਼ਾਲ ਵਰਮਾ, ਪ੍ਰਧਾਨ ਨਗਰ ਕੋਸ਼ਲ ਆਸ਼ਾ ਰਾਣੀ ਸਮੇਤ ਹੋਰਨਾਂ ਵੱਖ-ਵੱਖ ਸ਼ਖਸ਼ੀਅਤਾਂ ਨੇ ਮਹਾਨ ਸ਼ਹੀਦ ਨੂੰ ਸ਼ਰਧਾ ਤੇ ਫੁੱਲ ਭੇਂਟ ਕੀਤੇ। ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਮੌਕੇ ਪਹੁੰਚੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਦੇਸ਼ ਅਤੇ ਸੂਬੇ ਦੀ ਅਣਖ ਨੂੰ ਜਗਾਉਣ ਵਿੱਚ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਬੇਮਿਸਾਲ ਹੈ, ਜਿਸ ਨੂੰ ਨਤਮਸਤਕ ਹੋਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਨੇ ਜ਼ਲ੍ਹਿਆ ਵਾਲੇ ਬਾਗ ਦਾ ਬਦਲਾ ਦੁਸ਼ਮਣ ਦੇ ਘਰ ਜਾ ਕੇ ਲਿਆ ਜੇਕਰ ਜ਼ਲ੍ਹਿਆ ਵਾਲੇ ਬਾਗ ਵਿੱਚ ਹਜ਼ਾਰਾਂ ਨਿਹੱਥੇ ਪੰਜਾਬੀਆਂ ਨੂੰ ਸ਼ਹੀਦ ਕਰਨ ਵਾਲੇ ਜਾਲਮ ਅੰਗਰੇਜ਼ ਹੁਕਮਰਾਨ ਤੋਂ ਬਦਲਾ ਨਾ ਲਿਆ ਜਾਂਦਾ ਤਾਂ ਅਸੀ ਕਦੇ ਵੀ ਸਿਰ ਉੱਚਾ ਕਰਕੇ ਨਹੀ ਜੀ ਸਕਦੇ ਸੀ, ਪ੍ਰੰਤੂ ਸ਼ਹੀਦ ਊਧਮ ਸਿੰਘ ਵੱਲੋਂ ਜਲ੍ਹਿਆਂ ਵਾਲੇ ਬਾਗ ਦਾ ਬਦਲਾ ਲੈ ਕੇ ਪੰਜਾਬੀਆਂ ਦਾ ਸਿਰ ਹੋਰ ਉੱਚਾ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਦੇ ਕੇ ਜੋ ਆਜ਼ਾਦੀ ਦੇਸ਼ ਨੂੰ ਦਿਵਾਈ ਹੈ ਉਸ ਨੂੰ ਸੰਭਾਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਆਪਣੇ ਬੱਚਿਆਂ ਨੂੰ ਦੱਸਣਾ ਚਾਹੀਦਾ ਹੈ ਤਾਂ ਜ਼ੋ ਸਾਡੇ ਬੱਚੇ ਆਪਣੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀਮਤੀ ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦਾ ਨਾਮ ਇਤਿਹਾਸ ਵਿੱਚ ਉਸ ਬਹਾਦਰ ਯੋਧੇ ਦੇ ਰੂਪ ਵਿੱਚ ਦਰਜ ਹੈ ਜਿਨ੍ਹਾਂ ਨੇ ਸੱਤ ਸਮੁੰਦਰ ਪਾਰ ਜਾ ਕੇ ਦੇਸ਼ ਦੇ ਸਵੈਮਾਣ ਦੀ ਰਾਖੀ ਕੀਤੀ। ਉਨਾਂ ਦੀ ਮਹਾਨ ਸ਼ਹਾਦਤ ਅੱਜ ਵੀ ਸਾਡੇ ਲਈ ਦੇਸ਼ ਸੇਵਾ ਦੀ ਸਭ ਤੋਂ ਵੱਡੀ ਪ੍ਰੇਰਣਾ ਹੈ। ਅੱਜ ਉਹਨਾਂ ਦੇ ਸ਼ਹੀਦੀ ਦਿਵਸ ਮੌਕੇ ਅਸੀਂ ਭਾਰਤ ਦੇ ਮਹਾਨ ਸਪੂਤ ਨੂੰ ਪ੍ਰਣਾਮ ਕਰਦੇ ਹਾਂ ਅਤੇ ਉਹਨਾਂ ਦੇ ਦਰਸਾਏ ਰਸਤੇ ਉੱਤੇ ਚੱਲਣ ਦਾ ਪ੍ਰਣ ਲੈਂਦੇ ਹਾਂ। ਇਸ ਮੌਕੇ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਿਆ ਗਿਆ ਤੇ ਪੁਲਿਸ ਵੱਲੋਂ ਬਿਗਲ ਵੀ ਬਜਾਇਆ ਗਿਆ।

- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।1
- ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ1
- *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ* *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ* ਜ਼ੀਰਕਪੁਰ, 31 ਜੁਲਾਈ, ਭਾਵਨਾ ਚੌਧਰੀ: ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਜ਼ੀਰਕਪੁਰ ਵਿੱਚ ਨਗਰ ਕੌਂਸਲ (ਐਮ.ਸੀ.) ਦਫ਼ਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਜ਼ੋਰ ਦਿੱਤਾ। ਉਹ ਵਿਰੋਧ ਸਥਾਨ 'ਤੇ ਬੈਠੇ ਅਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਮਝਿਆ। ਉਨ੍ਹਾਂ ਨੇ ਮਜ਼ਦੂਰਾਂ ਨੂੰ ਆਪਣੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ। ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਜੋ ਵੀ ਜ਼ਰੂਰੀ ਯਤਨ ਕਰਨ, ਉਨ੍ਹਾਂ ਦੇ ਨਾਲ ਪੂਰੀ ਵਚਨਬੱਧਤਾ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੁਸ਼ਕਲ ਸਮੇਂ ਦੌਰਾਨ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਦੀ ਮੌਜੂਦਗੀ ਨੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਵਿੱਚ ਉਮੀਦ ਅਤੇ ਵਿਸ਼ਵਾਸ ਦੀ ਇੱਕ ਨਵੀਂ ਕਿਰਨ ਲਿਆਂਦੀ। ਸਾਰੇ ਸਫਾਈ ਕਰਮਚਾਰੀਆਂ ਨੇ ਸਰਦਾਰ ਗੁਰਦਰਸ਼ਨ ਸਿੰਘ ਸੈਣੀ ਜੀ ਦਾ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਦਿਲੋਂ ਧੰਨਵਾਦ ਕੀਤਾ।4
- ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।1
- ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty1
- ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ1
- ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ1