ਸਰਕਾਰੀ ਅਦਾਰਿਆਂ ਅੰਦਰ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਤਲਵੰਡੀ ਸਾਬੋ ਤਹਿਸੀਲ ਵਿੱਚ ਭਰਵਾਂ ਹੁੰਗਾਰਾ (ਸਮੂਹਿਕ ਛੁੱਟੀ ਕਾਰਨ ਤਹਿਸੀਲ ਦੇ ਸਕੂਲ ਅਤੇ ਦਫ਼ਤਰ ਰਹੇ ਬੰਦ; ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੁਰਾਣੇ ਬੱਸ ਸਟੈਂਡ ਨੇੜੇ ਪਾਰਕ ਵਿੱਚ ਰੋਸ ਧਰਨਾ) ਤਲਵੰਡੀ ਸਾਬੋ, 27 ਅਗਸਤ (ਗੁਰਜੰਟ ਸਿੰਘ ਨਥੇਹਾ)- ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਤੰਤਰ ਨੂੰ ਬੰਦ ਰੱਖਣ ਦੇ ਦਿੱਤੇ ਪੰਜਾਬ ਮਹਾਂਬੰਦ ਦੇ ਸੱਦੇ ਨੂੰ ਤਹਿਸੀਲ ਤਲਵੰਡੀ ਸਾਬੋ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਮਹਾਂਬੰਦ ਦੌਰਾਨ ਤਹਿਸੀਲ ਦੇ ਸਮੂਹ ਸਰਕਾਰੀ ਸਕੂਲ ਅਤੇ ਦਫ਼ਤਰ ਬੰਦ ਰਹੇ। ਜ਼ਿਲ੍ਹੇ ਦੀਆਂ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਪੁਰਾਣੇ ਬੱਸ ਸਟੈਂਡ ਦੇ ਨਾਲ ਲੱਗਦੇ ਪਾਰਕ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ। ਧਰਨੇ ਉਪਰੰਤ ਮੁਲਾਜ਼ਮਾਂ ਵੱਲੋਂ ਬਾਜ਼ਾਰ ਵਿੱਚੋਂ ਹੁੰਦੇ ਹੋਏ ਖੰਡਾ ਚੌਕ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਆਪਣੇ ਆਈ.ਟੀ. ਸੈੱਲ ਰਾਹੀਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖ਼ਾਹਾਂ ਪਹਿਲਾਂ ਹੀ ਵੱਧ ਹੋਣ ਸਬੰਧੀ ਕਥਿਤ ਗਲਤ ਬਿਰਤਾਂਤ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਉਨ੍ਹਾਂ ਮੁੱਢੋਂ ਰੱਦ ਕੀਤਾ। ਇਸ ਮੌਕੇ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਧੰਨਾ ਸਿੰਘ, ਡੀ.ਟੀ.ਐੱਫ. ਦੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਮਲਕਾਣਾ, ਡੀ.ਟੀ.ਐੱਫ. ਦੇ ਬਲਾਕ ਪ੍ਰਧਾਨ ਭੋਲਾ ਰਾਮ, ਪੀ.ਐੱਸ.ਪੀ.ਸੀ.ਐੱਲ. ਦੇ ਬੇਅੰਤ ਸਿੰਘ, ਸੰਗਤ ਤਾਲਮੇਲ ਕਮੇਟੀ ਸਿਹਤ ਵਿਭਾਗ ਦੇ ਕੁਲਦੀਪ ਸਿੰਘ, ਕਲਾਸ ਫੋਰ ਯੂਨੀਅਨ ਦੇ ਬਲਜੀਤ ਸਿੰਘ, ਸਤਵੰਤ ਕੌਰ, ਬਲਵੀਰ ਕੌਰ, ਐਨ.ਈ.ਸੀ. ਮੈਂਬਰ ਭੁਪਿੰਦਰ ਪਾਲ ਕੌਰ, ਕਲਾਸ ਫੋਰ ਇੰਪਲਾਈ ਯੂਨੀਅਨ ਦੇ ਵੀਰਭਾਨ, ਪੰਜਾਬ ਸੁਬਾਰਡੀਨੇਟ ਫੈਡਰੇਸ਼ਨ 1460-ਵਾਈ.ਬੀ. ਚੰਡੀਗੜ੍ਹ ਦੇ ਲਖਬੀਰ ਸਿੰਘ, ਜਮਹੂਰੀ ਕਿਸਾਨ ਸਭਾ ਦੇ ਸੁਖਮੰਦਰ ਸਿੰਘ, ਖੇਤ ਮਜ਼ਦੂਰ ਸਭਾ ਦੇ ਮੱਖਣ ਸਿੰਘ ਅਤੇ ਈ.ਟੀ.ਟੀ. ਅਧਿਆਪਕ ਯੂਨੀਅਨ 6635 ਦੇ ਲਖਬੀਰ ਸਿੰਘ ਨੰਗਲਾ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦਾ ਰੋਹ ਸਿਖਰ ’ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦਾ ਨਤੀਜਾ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਮਹਾਂਰੈਲੀ ਵਿੱਚ ਹੋਏ ਵੱਡੇ ਇਕੱਠ ਅਤੇ ਹੁਣ 27 ਅਗਸਤ ਦੇ ਮਹਾਂਬੰਦ ਨੂੰ ਮਿਲੇ ਵਿਆਪਕ ਹੁੰਗਾਰੇ ਦੇ ਰੂਪ ਵਿੱਚ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਜਨਉਭਾਰ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਨਹੀਂ ਤਾਂ ਇਸ ਦੀ ਵੱਡੀ ਸਿਆਸੀ ਕੀਮਤ ਚੁਕਾਉਣੀ ਪੈ ਸਕਦੀ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੇ ਰੋਸ ਦਾ ਮੁੱਖ ਕਾਰਨ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨਾ ਹੈ। ਉਨ੍ਹਾਂ ਵਿੱਚ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਲਾਗੂ ਕੇਂਦਰੀ ਪੈਟਰਨ ਆਧਾਰਿਤ ਨਵੇਂ ਤਨਖ਼ਾਹ ਸਕੇਲਾਂ ਨੂੰ ਰੱਦ ਕਰਨਾ, ਬਾਜ਼ਾਰੂ ਜੋਖ਼ਮਾਂ ਨਾਲ ਜੁੜੀ ਨਵੀਂ ਪੈਨਸ਼ਨ ਪ੍ਰਣਾਲੀ ਨੂੰ ਰੱਦ ਕਰਨਾ, ਮੁਲਾਜ਼ਮਾਂ ਦਾ 18 ਫ਼ੀਸਦੀ ਪੈਂਡਿੰਗ ਮਹਿੰਗਾਈ ਭੱਤਾ ਜਾਰੀ ਕਰਨਾ, ਪੇਂਡੂ ਅਤੇ ਬਾਰਡਰ ਏਰੀਆ ਭੱਤਿਆਂ ਸਮੇਤ ਕੱਟੇ ਗਏ 37 ਕਿਸਮ ਦੇ ਭੱਤੇ ਬਹਾਲ ਕਰਨਾ ਅਤੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਮੁਕੰਮਲ ਰਿਪੋਰਟ ਜਾਰੀ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਪੈਂਡਿੰਗ ਲਾਭ ਦੇਣਾ ਸ਼ਾਮਲ ਹੈ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ, ਐਸੋਸੀਏਟ ਟੀਚਰਾਂ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਕਰਨ, ਰੀਕਾਸਟ ਲਿਸਟਾਂ ਦੇ ਨਾਂ ’ਤੇ 4161 ਮਾਸਟਰ ਕਾਡਰ, 6635 ਈ.ਟੀ.ਟੀ. ਅਤੇ ਹੋਰ ਭਰਤੀਆਂ ਨਾਲ ਸਬੰਧਤ ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਦੇ ਸ਼ੋਅਕਾਜ਼ ਨੋਟਿਸ ਰੱਦ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਸੁਰੱਖਿਅਤ ਕਰਨ ਦੀਆਂ ਮੰਗਾਂ ਵੀ ਪ੍ਰਮੁੱਖ ਹਨ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਤਾਲਮੇਲ ਕਮੇਟੀ ਦੀ ਮੁੱਖ ਮੰਤਰੀ ਨਾਲ ਜਲੰਧਰ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਸੰਘਰਸ਼ ਨੂੰ ਹੋਰ ਤਿੱਖੇ ਰੂਪ ਵਿੱਚ ਅੱਗੇ ਵਧਾਇਆ ਜਾਵੇਗਾ।
ਸਰਕਾਰੀ ਅਦਾਰਿਆਂ ਅੰਦਰ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਤਲਵੰਡੀ ਸਾਬੋ ਤਹਿਸੀਲ ਵਿੱਚ ਭਰਵਾਂ ਹੁੰਗਾਰਾ (ਸਮੂਹਿਕ ਛੁੱਟੀ ਕਾਰਨ ਤਹਿਸੀਲ ਦੇ ਸਕੂਲ ਅਤੇ ਦਫ਼ਤਰ ਰਹੇ ਬੰਦ; ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੁਰਾਣੇ ਬੱਸ ਸਟੈਂਡ ਨੇੜੇ ਪਾਰਕ ਵਿੱਚ ਰੋਸ ਧਰਨਾ) ਤਲਵੰਡੀ ਸਾਬੋ, 27 ਅਗਸਤ (ਗੁਰਜੰਟ ਸਿੰਘ ਨਥੇਹਾ)- ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਤੰਤਰ ਨੂੰ ਬੰਦ ਰੱਖਣ ਦੇ ਦਿੱਤੇ ਪੰਜਾਬ ਮਹਾਂਬੰਦ ਦੇ ਸੱਦੇ ਨੂੰ ਤਹਿਸੀਲ ਤਲਵੰਡੀ ਸਾਬੋ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਮਹਾਂਬੰਦ ਦੌਰਾਨ ਤਹਿਸੀਲ ਦੇ ਸਮੂਹ ਸਰਕਾਰੀ ਸਕੂਲ ਅਤੇ ਦਫ਼ਤਰ ਬੰਦ ਰਹੇ। ਜ਼ਿਲ੍ਹੇ ਦੀਆਂ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਪੁਰਾਣੇ ਬੱਸ ਸਟੈਂਡ ਦੇ ਨਾਲ ਲੱਗਦੇ ਪਾਰਕ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ। ਧਰਨੇ ਉਪਰੰਤ ਮੁਲਾਜ਼ਮਾਂ ਵੱਲੋਂ ਬਾਜ਼ਾਰ ਵਿੱਚੋਂ ਹੁੰਦੇ ਹੋਏ ਖੰਡਾ ਚੌਕ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਆਪਣੇ ਆਈ.ਟੀ. ਸੈੱਲ ਰਾਹੀਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖ਼ਾਹਾਂ ਪਹਿਲਾਂ ਹੀ ਵੱਧ ਹੋਣ ਸਬੰਧੀ ਕਥਿਤ ਗਲਤ ਬਿਰਤਾਂਤ ਪੇਸ਼
ਕੀਤਾ ਜਾ ਰਿਹਾ ਹੈ, ਜਿਸ ਨੂੰ ਉਨ੍ਹਾਂ ਮੁੱਢੋਂ ਰੱਦ ਕੀਤਾ। ਇਸ ਮੌਕੇ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਧੰਨਾ ਸਿੰਘ, ਡੀ.ਟੀ.ਐੱਫ. ਦੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਮਲਕਾਣਾ, ਡੀ.ਟੀ.ਐੱਫ. ਦੇ ਬਲਾਕ ਪ੍ਰਧਾਨ ਭੋਲਾ ਰਾਮ, ਪੀ.ਐੱਸ.ਪੀ.ਸੀ.ਐੱਲ. ਦੇ ਬੇਅੰਤ ਸਿੰਘ, ਸੰਗਤ ਤਾਲਮੇਲ ਕਮੇਟੀ ਸਿਹਤ ਵਿਭਾਗ ਦੇ ਕੁਲਦੀਪ ਸਿੰਘ, ਕਲਾਸ ਫੋਰ ਯੂਨੀਅਨ ਦੇ ਬਲਜੀਤ ਸਿੰਘ, ਸਤਵੰਤ ਕੌਰ, ਬਲਵੀਰ ਕੌਰ, ਐਨ.ਈ.ਸੀ. ਮੈਂਬਰ ਭੁਪਿੰਦਰ ਪਾਲ ਕੌਰ, ਕਲਾਸ ਫੋਰ ਇੰਪਲਾਈ ਯੂਨੀਅਨ ਦੇ ਵੀਰਭਾਨ, ਪੰਜਾਬ ਸੁਬਾਰਡੀਨੇਟ ਫੈਡਰੇਸ਼ਨ 1460-ਵਾਈ.ਬੀ. ਚੰਡੀਗੜ੍ਹ ਦੇ ਲਖਬੀਰ ਸਿੰਘ, ਜਮਹੂਰੀ ਕਿਸਾਨ ਸਭਾ ਦੇ ਸੁਖਮੰਦਰ ਸਿੰਘ, ਖੇਤ ਮਜ਼ਦੂਰ ਸਭਾ ਦੇ ਮੱਖਣ ਸਿੰਘ ਅਤੇ ਈ.ਟੀ.ਟੀ. ਅਧਿਆਪਕ ਯੂਨੀਅਨ 6635 ਦੇ ਲਖਬੀਰ ਸਿੰਘ ਨੰਗਲਾ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦਾ ਰੋਹ ਸਿਖਰ ’ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦਾ ਨਤੀਜਾ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਮਹਾਂਰੈਲੀ ਵਿੱਚ ਹੋਏ ਵੱਡੇ ਇਕੱਠ ਅਤੇ ਹੁਣ 27 ਅਗਸਤ ਦੇ ਮਹਾਂਬੰਦ ਨੂੰ ਮਿਲੇ ਵਿਆਪਕ ਹੁੰਗਾਰੇ ਦੇ ਰੂਪ ਵਿੱਚ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਜਨਉਭਾਰ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਨਹੀਂ ਤਾਂ ਇਸ ਦੀ ਵੱਡੀ ਸਿਆਸੀ ਕੀਮਤ
ਚੁਕਾਉਣੀ ਪੈ ਸਕਦੀ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੇ ਰੋਸ ਦਾ ਮੁੱਖ ਕਾਰਨ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨਾ ਹੈ। ਉਨ੍ਹਾਂ ਵਿੱਚ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਲਾਗੂ ਕੇਂਦਰੀ ਪੈਟਰਨ ਆਧਾਰਿਤ ਨਵੇਂ ਤਨਖ਼ਾਹ ਸਕੇਲਾਂ ਨੂੰ ਰੱਦ ਕਰਨਾ, ਬਾਜ਼ਾਰੂ ਜੋਖ਼ਮਾਂ ਨਾਲ ਜੁੜੀ ਨਵੀਂ ਪੈਨਸ਼ਨ ਪ੍ਰਣਾਲੀ ਨੂੰ ਰੱਦ ਕਰਨਾ, ਮੁਲਾਜ਼ਮਾਂ ਦਾ 18 ਫ਼ੀਸਦੀ ਪੈਂਡਿੰਗ ਮਹਿੰਗਾਈ ਭੱਤਾ ਜਾਰੀ ਕਰਨਾ, ਪੇਂਡੂ ਅਤੇ ਬਾਰਡਰ ਏਰੀਆ ਭੱਤਿਆਂ ਸਮੇਤ ਕੱਟੇ ਗਏ 37 ਕਿਸਮ ਦੇ ਭੱਤੇ ਬਹਾਲ ਕਰਨਾ ਅਤੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਮੁਕੰਮਲ ਰਿਪੋਰਟ ਜਾਰੀ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਪੈਂਡਿੰਗ ਲਾਭ ਦੇਣਾ ਸ਼ਾਮਲ ਹੈ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ, ਐਸੋਸੀਏਟ ਟੀਚਰਾਂ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਕਰਨ, ਰੀਕਾਸਟ ਲਿਸਟਾਂ ਦੇ ਨਾਂ ’ਤੇ 4161 ਮਾਸਟਰ ਕਾਡਰ, 6635 ਈ.ਟੀ.ਟੀ. ਅਤੇ ਹੋਰ ਭਰਤੀਆਂ ਨਾਲ ਸਬੰਧਤ ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਦੇ ਸ਼ੋਅਕਾਜ਼ ਨੋਟਿਸ ਰੱਦ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਸੁਰੱਖਿਅਤ ਕਰਨ ਦੀਆਂ ਮੰਗਾਂ ਵੀ ਪ੍ਰਮੁੱਖ ਹਨ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਤਾਲਮੇਲ ਕਮੇਟੀ ਦੀ ਮੁੱਖ ਮੰਤਰੀ ਨਾਲ ਜਲੰਧਰ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਸੰਘਰਸ਼ ਨੂੰ ਹੋਰ ਤਿੱਖੇ ਰੂਪ ਵਿੱਚ ਅੱਗੇ ਵਧਾਇਆ ਜਾਵੇਗਾ।
- ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ। #santrampalji1
- ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ1
- ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ1
- ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ, #ਫਰੀਦਕੋਟਪੁਲਿਸ #FaridkotPolice #ਫਿਰੌਤੀ #50ਲੱਖਫਿਰੌਤੀ #Extortion #ExtortionCase #ਮੁੱਖਮਾਸਟਰਮਾਈਂਡ #ਗ੍ਰਿਫਤਾਰੀ #PoliceAction #PunjabPolice #PunjabPoliceDepartment #PunjabNews #FaridkotNews #Faridkot #ਫਰੀਦਕੋਟ #ਕੋਟਕਪੂਰਾ #Kotkapura #CrimeNews #CrimeUpdate #BreakingNews #LatestNews #PunjabCrime #CrimeInPunjab #PoliceInvestigation #ZeroTolerance #ਪੁਲਿਸਕਾਰਵਾਈ #ਕਾਨੂੰਨਵਿਵਸਥਾ #LawAndOrder #Threat #ਜਾਨੋਂਮਾਰਨਦੀਧਮਕੀ Rajinder Arora Rajinder Arora ਜਾਗਰੂਕਤਾ ਬਾਣੀ Faridkot Police Faridkot Range Police1
- ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ1
- ਹੀਰਾ ਸਿੰਘ ਨਗਰ ਗਲੀ ਨੰਬਰ ਪੰਜ 26.8.2026 ਮੇ ਰੌਸ਼ਨ ਸਿੰਘ ਸਹੋਤਾ ਫੋਨ ਨੰਬਰ 8288816143 ਲਾਈਕ ਸ਼ੇਅਰ ਸਪੋਰਟ ਕਰੁ ਧੰਨਵਾਦ1
- ਬੈਂਚ ’ਤੇ ਬੈਠ ਕੇ ਵਿਦਿਆਰਥੀਆਂ ਨਾਲ ਸੰਵਾਦ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਰਾ ਦੇ ਸਰਕਾਰੀ ਸਕੂਲ ਦਾ ਲਿਆ ਜਾਇਜ਼ਾ ਵਿਦਿਆਰਥੀਆਂ ਤੋਂ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਦੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ; ਅਧਿਆਪਕਾਂ ਨਾਲ ਵੀ ਸਕੂਲ ਦੀਆਂ ਲੋੜਾਂ ਬਾਰੇ ਕੀਤੀ ਗੱਲਬਾਤ ਫਰੀਦਕੋਟ, 26 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਸਥਿਤ ਸਰਕਾਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਬੈਂਚ ’ਤੇ ਬੈਠ ਕੇ ਉਨ੍ਹਾਂ ਦੀ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਵਿੱਚ ਉਪਲਬਧ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਪੀਕਰ ਸ. ਸੰਧਵਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਅਧਿਆਪਕਾਂ ਤੋਂ ਸਕੂਲ ਦੀਆਂ ਲੋੜਾਂ ਬਾਰੇ ਲਈ ਜਾਣਕਾਰੀ ਸਪੀਕਰ ਨੇ ਸਕੂਲ ਦੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਕੂਲ ਦੀਆਂ ਲੋੜਾਂ, ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸਕੂਲ ਵਿੱਚ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਪਿੰਡਾਂ ਅਤੇ ਆਮ ਪਰਿਵਾਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ। ਸਿੱਖਿਆ ਦੇ ਨਾਲ ਖੇਡਾਂ ਨੂੰ ਵੀ ਦਿੱਤੀ ਮਹੱਤਤਾ ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਨਾਲ ਖੇਡਾਂ, ਡਿਜੀਟਲ ਸਿੱਖਿਆ, ਲਾਇਬ੍ਰੇਰੀ, ਪ੍ਰਯੋਗਸ਼ਾਲਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਦੌਰੇ ਤੋਂ ਬਾਅਦ ਕਾਰਵਾਈ ’ਤੇ ਰਹੇਗੀ ਨਜ਼ਰ ਸਪੀਕਰ ਵੱਲੋਂ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਨ ਨੂੰ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਕੂਲ ਦੌਰੇ ਦੀ ਅਸਲ ਸਫਲਤਾ ਇਸ ਗੱਲ ਨਾਲ ਤੈਅ ਹੋਵੇਗੀ ਕਿ ਦੌਰਾਨ ਸਾਹਮਣੇ ਆਈਆਂ ਲੋੜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਗੇ ਕਿੰਨੀ ਕਾਰਵਾਈ ਹੁੰਦੀ ਹੈ। ਜੇਕਰ ਸਕੂਲ ਵਿੱਚ ਕਮਰਿਆਂ, ਫਰਨੀਚਰ, ਪੀਣ ਵਾਲੇ ਪਾਣੀ, ਪਖਾਨਿਆਂ, ਖੇਡ ਸਹੂਲਤਾਂ, ਡਿਜੀਟਲ ਸਿੱਖਿਆ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨਾ ਸਕੂਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ। ਖਾਰਾ ਵਿੱਚ ਸੜਕ ਵਿਕਾਸ ਪ੍ਰਾਜੈਕਟ ਵੀ ਚਰਚਾ ਵਿੱਚ ਪਿੰਡ ਖਾਰਾ ਹਾਲ ਹੀ ਵਿੱਚ ਸੜਕ ਵਿਕਾਸ ਪ੍ਰਾਜੈਕਟ ਨੂੰ ਲੈ ਕੇ ਵੀ ਚਰਚਾ ਵਿੱਚ ਰਿਹਾ ਹੈ। 24 ਅਗਸਤ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਖਾਰਾ ਤੋਂ ਥੜਾ ਤੱਕ 2.70 ਕਿਲੋਮੀਟਰ ਲੰਬੀ ਲਿੰਕ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 95.15 ਲੱਖ ਰੁਪਏ ਦੱਸੀ ਗਈ ਸੀ, ਜਦਕਿ ਰੱਖ-ਰਖਾਅ ਲਈ ਲਗਭਗ 9.39 ਲੱਖ ਰੁਪਏ ਦਾ ਪ੍ਰਬੰਧ ਦੱਸਿਆ ਗਿਆ ਸੀ। ਇਸ ਤਰ੍ਹਾਂ ਖਾਰਾ ਪਿੰਡ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ’ਤੇ ਧਿਆਨ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਸਿੱਖਿਆ ਨੂੰ ਸੰਵਿਧਾਨਕ ਮਹੱਤਤਾ ਭਾਰਤੀ ਸੰਵਿਧਾਨ ਦੇ ਆਰਟੀਕਲ 21ਏ ਤਹਿਤ 6 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਅਧਿਕਾਰ ਨੂੰ ਲਾਗੂ ਕਰਨ ਲਈ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਾਨੂੰਨ, 2009 ਮਹੱਤਵਪੂਰਨ ਕਾਨੂੰਨੀ ਆਧਾਰ ਹੈ। ਇਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਗੁਣਵੱਤਾ ਵਾਲੀ ਸਿੱਖਿਆ ਯਕੀਨੀ ਬਣਾਉਣਾ ਬੱਚਿਆਂ ਦੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜਿਆ ਮਾਮਲਾ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਇਸ ਦੌਰੇ ਦੌਰਾਨ ਸਭ ਤੋਂ ਮਹੱਤਵਪੂਰਨ ਸੰਦੇਸ਼ ਇਹ ਰਿਹਾ ਕਿ ਸਿੱਖਿਆ ਨੂੰ ਸਮਾਜ ਦੀ ਤਰੱਕੀ ਦੀ ਬੁਨਿਆਦ ਮੰਨਦਿਆਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਹੁਣ ਲੋਕਾਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਸਕੂਲ ਦੌਰੇ ਦੌਰਾਨ ਸਾਹਮਣੇ ਆਈਆਂ ਲੋੜਾਂ ਨੂੰ ਕਿੰਨੀ ਜਲਦੀ ਅਮਲੀ ਰੂਪ ਦਿੱਤਾ ਜਾਂਦਾ ਹੈ।1
- ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, #ਫਰੀਦਕੋਟ #ਗੰਦਲਾਪਾਣੀ #ਦੂਸ਼ਿਤਪਾਣੀ #ਪਾਣੀਦੀਸਮੱਸਿਆ #ਪੀਣਵਾਲਾਪਾਣੀ #ਸਾਫ਼ਪਾਣੀ #ਜਨਤਾਦੀਸਮੱਸਿਆ #ਲੋਕਾਂਦੀਅਵਾਜ਼ #ਫਰੀਦਕੋਟਨਿਊਜ਼ #Faridkot #WaterCrisis #WaterPollution #CleanWater #PublicIssue #PunjabNews #Punjab1